ਕੁਦਰਤ
ਬਾਈਬਲ ਵਿੱਚ ਘੋੜੇ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 37 ਹਿੱਸੇ, ਸਤਰ-ਦਰ-ਸਤਰ।
- ਅੱਯੂਬ: ਘੋੜਾ ਵਾਦੀ ਵਿੱਚ ਖੁਰ ਮਾਰਦਾ ਹੈ, ਆਪਣੇ ਬਲ ਉੱਤੇ ਖੁਸ਼ ਹੁੰਦਾ ਹੈ ਅਤੇ ਯੁੱਧ ਵਿੱਚ ਧਾਵਾ ਕਰਦਾ ਹੈਅੱਯੂਬ 39:19–21
ਆਇਤਾਂ
ਅੱਯੂਬ 39:19–21“ਭਲਾ, ਤੂੰ ਘੋੜੇ ਨੂੰ ਸ਼ਕਤੀ ਦਿੱਤੀ? ਕੀ ਤੂੰ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ? ਕੀ ਟਿੱਡੀ ਵਾਂਗੂੰ ਟੱਪਣ ਦਾ ਬਲ ਤੂੰ ਉਸ ਨੂੰ ਦਿੰਦਾ ਹੈਂ? ਉਹ ਦੇ ਫੁਰਾਟੇ ਦੀ ਸ਼ਾਨ ਭਿਆਨਕ ਹੈ! ਉਹ ਵਾਦੀ ਵਿੱਚ ਟਾਪ ਮਾਰਦਾ ਹੈ, ਅਤੇ ਆਪਣੇ ਬਲ ਵਿੱਚ ਖੁਸ਼ ਹੁੰਦਾ ਹੈ, ਉਹ ਹਥਿਆਰਬੰਦਾਂ ਦੇ ਟਾਕਰੇ ਲਈ ਨਿੱਕਲਦਾ ਹੈ।
- ਉਹ ਡਰ ਉੱਤੇ ਹੱਸਦਾ ਹੈ ਅਤੇ ਤਲਵਾਰ ਤੋਂ ਪਿੱਛੇ ਨਹੀਂ ਮੁੜਦਾਅੱਯੂਬ 39:22–23
ਆਇਤਾਂ
ਅੱਯੂਬ 39:22–23ਉਹ ਡਰ ਉੱਤੇ ਹੱਸਦਾ ਹੈ ਅਤੇ ਘਬਰਾਉਂਦਾ ਨਹੀਂ, ਅਤੇ ਤਲਵਾਰ ਅੱਗੋਂ ਮੂੰਹ ਨਹੀਂ ਮੋੜਦਾ! ਉਹ ਦੇ ਉੱਤੇ ਤਰਕਸ਼ ਖੜਕਦਾ ਹੈ, ਅਤੇ ਚਮਕਦਾ ਹੋਇਆ ਬਰਛਾ ਤੇ ਸਾਂਗ ਵੀ।
- ਨਰਸਿੰਗੇ ਦੀ ਅਵਾਜ਼ ਉੱਤੇ ਉਹ ਟਿਕ ਨਹੀਂ ਸਕਦਾ; ਉਸ ਨੂੰ ਯੁੱਧ ਦੀ ਬੋ ਆ ਜਾਂਦੀ ਹੈਅੱਯੂਬ 39:24–25
ਆਇਤਾਂ
ਅੱਯੂਬ 39:24–25ਉਹ ਜੋਸ਼ ਅਤੇ ਕਹਿਰ ਵਿੱਚ ਧਰਤੀ ਨੂੰ ਖਾਈ ਜਾਂਦਾ ਹੈ, ਜਦ ਤੁਰ੍ਹੀ ਦੀ ਅਵਾਜ਼ ਆਉਂਦੀ ਹੈ ਤਾਂ ਉਹ ਖੜ੍ਹਾ ਨਹੀਂ ਰਹਿੰਦਾ। ਜਦ ਤੁਰ੍ਹੀ ਵੱਜਦੀ ਹੈ, ਉਹ ਹਿਣਕਦਾ ਹੈ, ਅਤੇ ਲੜਾਈ ਨੂੰ ਦੂਰੋਂ ਸੁੰਘ ਲੈਂਦਾ ਹੈ, ਅਤੇ ਸੈਨਾਪਤੀ ਦੀ ਗੱਜ ਅਤੇ ਲਲਕਾਰ ਨੂੰ ਵੀ!
- ਜੰਗੀ ਘੋੜਿਆਂ ਦੇ ਫੁੰਕਾਰੇ ਅਤੇ ਹਿਣਹਿਣਾਹਟ ਦੂਰੋਂ ਸੁਣਾਈ ਦਿੰਦੀ ਸੀਯਿਰ 8:16
ਆਇਤਾਂ
ਯਿਰ 8:16ਉਸ ਦੇ ਘੋੜਿਆਂ ਦੇ ਖਰਾਟਿਆਂ ਦੀ ਅਵਾਜ਼ ਦਾਨ ਤੋਂ ਸੁਣਾਈ ਦਿੰਦੀ ਹੈ, ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਅਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ! ਉਹ ਆਉਂਦੇ ਹਨ, ਉਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।
- ਮੂੰਹ ਵਿੱਚ ਪਾਈ ਲਗਾਮ ਨਾਲ ਸਵਾਰ ਸਾਰੇ ਪਸ਼ੂ ਨੂੰ ਮੋੜ ਲੈਂਦੇ ਹਨਯਾਕੂ 3:3
ਆਇਤਾਂ
ਯਾਕੂ 3:3ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ।
- ਘੋੜਿਆਂ ਅਤੇ ਖੱਚਰਾਂ ਨੂੰ ਲਗਾਮ ਅਤੇ ਮੁਹਾਰ ਨਾਲ ਕਾਬੂ ਕਰਨਾ ਪੈਂਦਾ ਹੈਜ਼ਬੂ 32:9
ਆਇਤਾਂ
ਜ਼ਬੂ 32:9ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਤੇ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ।
- ਰਥਾਂ ਦੇ ਘੋੜਿਆਂ ਲਈ ਜੌਂ ਅਤੇ ਤੂੜੀ ਲਿਆਂਦੀ ਜਾਂਦੀ ਸੀ1 ਰਾਜਾ 4:28
ਆਇਤਾਂ
1 ਰਾਜਾ 4:28ਘੋੜਿਆਂ ਅਤੇ ਬਲ਼ਦਾਂ ਲਈ ਜੌਂ ਅਤੇ ਤੂੜੀ ਜਿੱਥੇ ਕਿਤੇ ਇਹ ਹੁੰਦੇ ਸਨ, ਓਥੋਂ ਇੱਕ-ਇੱਕ ਮਨੁੱਖ ਆਪਣੀ ਮਰਜਾਦਾ ਅਨੁਸਾਰ ਲਿਆਉਂਦਾ ਸੀ।
- ਗੱਡੇ ਦੇ ਪਹੀਏ ਅਤੇ ਘੋੜੇ ਅਨਾਜ ਉੱਤੋਂ ਲੰਘਦੇ ਸਨ ਪਰ ਉਸ ਨੂੰ ਪੀਹ ਨਹੀਂ ਦਿੰਦੇ ਸਨਯਸਾ 28:28
ਆਇਤਾਂ
ਯਸਾ 28:28ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।
ਯੁੱਧ ਵਿੱਚ
- ਫ਼ਿਰਊਨ ਦੇ ਘੋੜਿਆਂ ਅਤੇ ਰਥਾਂ ਨੇ ਸਮੁੰਦਰ ਤੱਕ ਇਸਰਾਏਲ ਦਾ ਪਿੱਛਾ ਕੀਤਾਕੂਚ 14:9, ਕੂਚ 15:19
ਆਇਤਾਂ
ਕੂਚ 14:9ਅਤੇ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਤੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਅਤੇ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਤੇ ਪੀ-ਹਹੀਰੋਥ ਦੇ ਕੋਲ ਬਆਲ-ਸਫ਼ੋਨ ਦੇ ਸਾਹਮਣੇ ਜਾ ਟੱਕਰੀ।
ਕੂਚ 15:19ਫ਼ਿਰਊਨ ਦੇ ਘੋੜੇ ਅਤੇ ਉਸ ਦੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਤਾਂ ਸਮੁੰਦਰ ਵਿੱਚ ਵੜੇ ਅਤੇ ਯਹੋਵਾਹ ਨੇ ਸਮੁੰਦਰ ਦੇ ਪਾਣੀ ਨੂੰ ਉਨ੍ਹਾਂ ਉੱਤੇ ਮੋੜ ਲਿਆਂਦਾ ਪਰ ਇਸਰਾਏਲੀ ਸਮੁੰਦਰ ਦੇ ਵਿਚਕਾਰੋਂ ਦੀ ਸੁੱਕੀ ਜ਼ਮੀਨ ਉੱਤੋਂ ਦੀ ਲੰਘ ਗਏ।
- ਯਹੋਸ਼ੁਆ ਨੇ ਵੈਰੀ ਦੇ ਘੋੜਿਆਂ ਦੀਆਂ ਕੂੰਚਾਂ ਵੱਢੀਆਂ ਅਤੇ ਉਨ੍ਹਾਂ ਦੇ ਰਥ ਸਾੜ ਦਿੱਤੇਯਹੋਸ਼ੁ 11:6, ਯਹੋਸ਼ੁ 11:9
ਆਇਤਾਂ
ਯਹੋਸ਼ੁ 11:6ਉਸ ਤੋਂ ਬਾਅਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਉਹਨਾਂ ਦੇ ਅੱਗੋਂ ਨਾ ਡਰ ਕਿਉਂ ਜੋ ਭਲਕੇ ਇਸੇ ਵੇਲੇ ਮੈਂ ਇਹਨਾਂ ਸਾਰਿਆਂ ਨੂੰ ਇਸਰਾਏਲ ਦੇ ਵੱਸ ਵਿੱਚ ਕਰਕੇ ਮਰਵਾ ਦਿਆਂਗਾ! ਤੂੰ ਉਹਨਾਂ ਦੇ ਘੋੜਿਆਂ ਦੀਆਂ ਵਾਗਾਂ ਵੱਢੇਂਗਾ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜੇਂਗਾ।
ਯਹੋਸ਼ੁ 11:9ਅਤੇ ਯਹੋਸ਼ੁਆ ਨੇ ਉਹਨਾਂ ਨਾਲ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਆਖਿਆ ਸੀ। ਉਸ ਉਹਨਾਂ ਦਿਆਂ ਘੋੜਿਆਂ ਦੀਆਂ ਨਾੜਾਂ ਨੂੰ ਵੱਢ ਸੁੱਟਿਆ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜ ਦਿੱਤਾ।
- ਦਾਊਦ ਨੇ ਸੌ ਤੋਂ ਬਿਨਾਂ ਰਥਾਂ ਦੇ ਸਾਰੇ ਘੋੜਿਆਂ ਦੀਆਂ ਕੂੰਚਾਂ ਵੱਢ ਦਿੱਤੀਆਂ2 ਸਮੂ 8:4
ਆਇਤਾਂ
2 ਸਮੂ 8:4ਦਾਊਦ ਨੇ ਉਸ ਦੇ ਇੱਕ ਹਜ਼ਾਰ ਸੱਤ ਸੌ ਸਵਾਰ ਅਤੇ ਵੀਹ ਹਜ਼ਾਰ ਪਿਆਦੇ ਫੜ ਲਏ। ਦਾਊਦ ਨੇ ਰਥਾਂ ਦੇ ਸਾਰੇ ਘੋੜਿਆਂ ਦੀਆਂ ਨਾੜਾਂ ਨੂੰ ਵੱਡ ਸੁੱਟਿਆ ਪਰ ਉਨ੍ਹਾਂ ਵਿੱਚੋਂ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ।
- ਰਾਜਾ ਯਹੋਸ਼ਾਫ਼ਾਤ ਅਹਾਬ ਨੂੰ: “ਜਿਹੇ ਤੇਰੇ ਘੋੜੇ ਤਿਹੇ ਮੇਰੇ ਘੋੜੇ”1 ਰਾਜਾ 22:4
ਆਇਤਾਂ
1 ਰਾਜਾ 22:4ਉਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਲੜਾਈ ਲਈ ਚੱਲੇਂਗਾ? ਤਾਂ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜਿਹੇ ਤੇਰੇ ਲੋਕ ਤਿਹੇ ਮੇਰੇ ਲੋਕ, ਜਿਹੇ ਤੇਰੇ ਘੋੜੇ ਤਿਹੇ ਮੇਰੇ ਘੋੜੇ।
- ਅੱਸ਼ੂਰ ਦਾ ਤਾਅਨਾ: ਦੋ ਹਜ਼ਾਰ ਘੋੜੇ, ਜੇ ਤੁਸੀਂ ਉਨ੍ਹਾਂ ਉੱਤੇ ਸਵਾਰ ਬਿਠਾ ਸਕੋ2 ਰਾਜਾ 18:23
ਆਇਤਾਂ
2 ਰਾਜਾ 18:23ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ।
- ਸਾਮਰਿਯਾ ਵਿੱਚ ਭੇਤੀ ਅਰਾਮੀਆਂ ਦਾ ਪਿੱਛਾ ਕਰਨ ਲਈ ਘੋੜਿਆਂ ਸਮੇਤ ਦੋ ਰਥ ਲੈ ਗਏ2 ਰਾਜਾ 7:13–14
ਆਇਤਾਂ
2 ਰਾਜਾ 7:13–14ਤਦ ਰਾਜਾ ਦੇ ਨੌਕਰਾਂ ਵਿੱਚੋਂ ਇੱਕ ਨੇ ਉੱਤਰ ਦਿੱਤਾ ਕਿ ਉਨ੍ਹਾਂ ਬਚਿਆਂ ਹੋਇਆਂ ਘੋੜਿਆਂ ਵਿੱਚੋਂ ਜਿਹੜੇ ਸ਼ਹਿਰ ਵਿੱਚ ਬਾਕੀ ਹਨ, ਲੋਕ ਪੰਜ ਘੋੜੇ ਲੈਣ ਅਤੇ ਅਸੀਂ ਉਨ੍ਹਾਂ ਨੂੰ ਘੱਲ ਕੇ ਵੇਖੀਏ (ਉਹ ਇਸਰਾਏਲ ਦੇ ਸਾਰੇ ਦਲ ਦੀ ਤਰ੍ਹਾਂ ਹਨ ਜਿਹੜਾ ਬਚ ਰਿਹਾ ਹੈ ਜਾਂ ਵੇਖੋ, ਉਹ ਇਸਰਾਏਲ ਦੇ ਉਸ ਸਾਰੇ ਦਲ ਦੀ ਤਰ੍ਹਾਂ ਹਨ ਜਿਹੜਾ ਨਸ਼ਟ ਹੋ ਗਿਆ ਹੈ) ਉਨ੍ਹਾਂ ਨੇ ਦੋ ਰੱਥ ਤੇ ਘੋੜੇ ਲਏ ਅਤੇ ਰਾਜਾ ਨੇ ਉਨ੍ਹਾਂ ਨੂੰ ਅਰਾਮੀਆਂ ਦੇ ਲਸ਼ਕਰ ਦੇ ਪਿੱਛੇ ਭੇਜਿਆ ਤੇ ਆਖਿਆ, ਜਾਓ ਅਤੇ ਵੇਖੋ।
- “ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ! ਟੋਪਾਂ ਨਾਲ ਖੜੇ ਹੋ ਜਾਓ”!ਯਿਰ 46:4
ਆਇਤਾਂ
ਯਿਰ 46:4ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ! ਟੋਪਾਂ ਨਾਲ ਖੜੇ ਹੋ ਜਾਓ, ਆਪਣਿਆਂ ਨੇਜ਼ਿਆਂ ਨੂੰ ਲਸ਼ਕਾਓ, ਸੰਜੋ ਨੂੰ ਪਹਿਨੋ!
- ਦੌੜਦੇ ਘੋੜਿਆਂ ਦੇ ਖੁਰਾਂ ਦੀ ਟਾਪ ਅਤੇ ਰਥਾਂ ਦੀ ਘੜਘੜਾਹਟਯਿਰ 47:3
ਆਇਤਾਂ
ਯਿਰ 47:3ਉਹ ਦੇ ਜੰਗੀ ਘੋੜਿਆਂ ਦੇ ਸੁੰਮਾਂ ਦੀ ਟਾਪ ਦੀ ਅਵਾਜ਼ ਨਾਲ, ਉਹ ਦੇ ਰੱਥਾਂ ਦੇ ਸ਼ੋਰ ਨਾਲ, ਉਹ ਦੇ ਪਹਿਆਂ ਦੇ ਖੜਾਕ ਨਾਲ, ਪਿਉ ਆਪਣੇ ਪੁੱਤਰਾਂ ਵੱਲ ਮੁੜ ਕੇ ਨਾ ਵੇਖਦੇ, ਉਹਨਾਂ ਦੇ ਹੱਥ ਇੰਨ੍ਹੇ ਨਿਰਬਲ ਹੋ ਗਏ,
ਰਾਜੇ ਅਤੇ ਵਪਾਰ
- ਬਿਵਸਥਾ: ਰਾਜਾ ਬਹੁਤੇ ਘੋੜੇ ਇਕੱਠੇ ਨਾ ਕਰੇਬਿਵ 17:16
ਆਇਤਾਂ
ਬਿਵ 17:16ਪਰ ਉਹ ਆਪਣੇ ਲਈ ਬਹੁਤ ਘੋੜੇ ਨਾ ਵਧਾਵੇ, ਨਾ ਹੀ ਉਹ ਘੋੜੇ ਵਧਾਉਣ ਲਈ ਪਰਜਾ ਨੂੰ ਮਿਸਰ ਵਿੱਚ ਮੋੜੇ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਹੈ ਕਿ ਤੁਸੀਂ ਉਸ ਰਾਹ ਨੂੰ ਫੇਰ ਕਦੀ ਨਾ ਮੁੜਿਓ।
- ਸੁਲੇਮਾਨ ਦੇ ਰਥਾਂ ਦੇ ਘੋੜਿਆਂ ਲਈ ਥਾਨ, ਅਤੇ ਉਸ ਦੇ ਘੋੜਸਵਾਰ1 ਰਾਜਾ 4:26, 2 ਇਤ 9:25
ਆਇਤਾਂ
1 ਰਾਜਾ 4:26ਸੁਲੇਮਾਨ ਦੇ ਰੱਥਾਂ ਦੇ ਘੋੜਿਆਂ ਲਈ ਚਾਲ੍ਹੀ ਹਜ਼ਾਰ ਤਬੇਲੇ ਸਨ ਅਤੇ ਬਾਰਾਂ ਹਜ਼ਾਰ ਘੋੜ ਚੜ੍ਹੇ ਸਨ।
2 ਇਤ 9:25ਅਤੇ ਸੁਲੇਮਾਨ ਦੇ ਕੋਲ ਘੋੜਿਆਂ ਅਤੇ ਰਥਾਂ ਲਈ ਚਾਰ ਹਜ਼ਾਰ ਤਬੇਲੇ ਅਤੇ ਬਾਰਾਂ ਹਜ਼ਾਰ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ
- ਮਿਸਰ ਤੋਂ ਇੱਕ ਘੋੜਾ 150 ਸ਼ਕਲ ਚਾਂਦੀ ਦਾ, ਇੱਕ ਰਥ 600 ਦਾ1 ਰਾਜਾ 10:28–29
ਆਇਤਾਂ
1 ਰਾਜਾ 10:28–29ਉਹ ਘੋੜੇ ਜਿਹੜੇ ਸੁਲੇਮਾਨ ਕੋਲ ਸਨ ਮਿਸਰ ਤੋਂ ਲਿਆਏ ਜਾਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਉਨ੍ਹਾਂ ਦਾ ਭਾਅ ਬਣਾ ਕੇ ਲੈਂਦੇ ਸਨ। ਅਤੇ ਇੱਕ ਰਥ ਛੇ ਸੌ ਰੁਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰ੍ਹਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ।
- ਸੁਲੇਮਾਨ ਦੇ ਘੋੜੇ ਮਿਸਰ, ਕੂਏ ਅਤੇ ਹੋਰ ਦੇਸ਼ਾਂ ਤੋਂ ਆਉਂਦੇ ਸਨ1 ਰਾਜਾ 10:28, 2 ਇਤ 9:28
ਆਇਤਾਂ
1 ਰਾਜਾ 10:28ਉਹ ਘੋੜੇ ਜਿਹੜੇ ਸੁਲੇਮਾਨ ਕੋਲ ਸਨ ਮਿਸਰ ਤੋਂ ਲਿਆਏ ਜਾਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਉਨ੍ਹਾਂ ਦਾ ਭਾਅ ਬਣਾ ਕੇ ਲੈਂਦੇ ਸਨ।
2 ਇਤ 9:28ਅਤੇ ਉਹ ਮਿਸਰ ਤੋਂ ਅਤੇ ਸਾਰੇ ਦੇਸਾਂ ਤੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ।
- ਬੈਤ ਤੋਗਰਮਾਹ ਸੂਰ ਨਾਲ ਘੋੜਿਆਂ, ਜੰਗੀ ਘੋੜਿਆਂ ਅਤੇ ਖੱਚਰਾਂ ਦਾ ਵਪਾਰ ਕਰਦਾ ਸੀਹਿਜ਼ 27:14
ਆਇਤਾਂ
ਹਿਜ਼ 27:14ਬੈਤ ਤੋਗਰਮਾਹ ਦੇ ਘਰਾਣੇ ਨੇ ਤੇਰੀ ਮੰਡੀ ਵਿੱਚ ਘੋੜਿਆਂ, ਸਵਾਰੀ ਦੇ ਘੋੜਿਆਂ ਤੇ ਖੱਚਰਾਂ ਦਾ ਵਪਾਰ ਕੀਤਾ।
- ਬਾਬਲ ਤੋਂ ਮੁੜਨ ਵਾਲਿਆਂ ਕੋਲ 736 ਘੋੜੇ ਅਤੇ 245 ਖੱਚਰਾਂ ਸਨਅਜ਼ਰਾ 2:66
ਆਇਤਾਂ
ਅਜ਼ਰਾ 2:66ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ, ਖੱਚਰ ਦੋ ਸੌ ਪੰਤਾਲੀ,
- ਯਹੂਦਾਹ ਦੇ ਕੁਝ ਲੋਕ ਮਿਸਰ ਦੇ ਘੋੜਿਆਂ ਅਤੇ ਰਥਾਂ ਉੱਤੇ ਭਰੋਸਾ ਕਰਨ ਲਈ ਮਿਸਰ ਗਏਯਸਾ 31:1
ਆਇਤਾਂ
ਯਸਾ 31:1ਹਾਏ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।
- ਯੋਸ਼ੀਯਾਹ ਨੇ ਉਹ ਘੋੜੇ ਹਟਾ ਦਿੱਤੇ ਜਿਹੜੇ ਯਹੂਦਾਹ ਦੇ ਰਾਜਿਆਂ ਨੇ ਸੂਰਜ ਨੂੰ ਅਰਪਣ ਕੀਤੇ ਸਨ2 ਰਾਜਾ 23:11
ਆਇਤਾਂ
2 ਰਾਜਾ 23:11ਅਤੇ ਉਹ ਨੇ ਉਨ੍ਹਾਂ ਘੋੜਿਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਾ ਨੇ ਸੂਰਜ ਲਈ ਅਰਪਣ ਕੀਤਾ ਸੀ, ਯਹੋਵਾਹ ਦੇ ਭਵਨ ਦੇ ਰਾਹ ਕੋਲੋਂ ਨਾਥਾਨ-ਮਲਕ ਖੋਜੇ ਦੀ ਕੋਠੜੀ ਦੇ ਲਾਗਿਓਂ ਜੋ ਬਸਤੀ ਦੇ ਅੰਦਰ ਸੀ ਕੱਢ ਦਿੱਤਾ। ਉਹ ਨੇ ਸੂਰਜ ਦੇ ਰਥਾਂ ਨੂੰ ਵੀ ਅੱਗ ਨਾਲ ਫੂਕ ਦਿੱਤਾ।
- ਮਾਰਦਕਈ ਨੂੰ ਰਾਜੇ ਦੇ ਆਪਣੇ ਘੋੜੇ ਉੱਤੇ ਬਿਠਾ ਕੇ ਸ਼ਹਿਰ ਵਿੱਚ ਫਿਰਾਇਆ ਗਿਆਅਸਤ 6:8–11
ਆਇਤਾਂ
ਅਸਤ 6:8–11ਉਸ ਦੇ ਲਈ ਸ਼ਾਹੀ ਬਸਤਰ ਲਿਆਇਆ ਜਾਵੇ ਜੋ ਰਾਜਾ ਪਹਿਨਦਾ ਹੈ, ਅਤੇ ਇੱਕ ਘੋੜਾ ਵੀ, ਜਿਸ ਦੇ ਉੱਤੇ ਰਾਜਾ ਸਵਾਰ ਹੁੰਦਾ ਹੈ ਅਤੇ ਉਹ ਸ਼ਾਹੀ ਤਾਜ ਜਿਹੜਾ ਰਾਜਾ ਦੇ ਸਿਰ ਉੱਤੇ ਰੱਖਿਆ ਜਾਂਦਾ ਹੈ, ਉਹ ਵੀ ਲਿਆਂਦਾ ਜਾਵੇ। ਫਿਰ ਉਹ ਬਸਤਰ ਅਤੇ ਉਹ ਘੋੜਾ ਰਾਜਾ ਦੇ ਕਿਸੇ ਵੱਡੇ ਹਾਕਮ ਨੂੰ ਦਿੱਤਾ ਜਾਵੇ ਤਾਂ ਜੋ ਉਸ ਮਨੁੱਖ ਨੂੰ ਜਿਸ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਹ ਬਸਤਰ ਪਹਿਨਾਇਆ ਜਾਵੇ ਅਤੇ ਉਸ ਨੂੰ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਸ ਦੇ ਅੱਗੇ-ਅੱਗੇ ਇਹ ਮਨਾਦੀ ਕਰਵਾਈ ਜਾਵੇ ਕਿ ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!” ਤਦ ਰਾਜਾ ਨੇ ਹਾਮਾਨ ਨੂੰ ਕਿਹਾ, “ਛੇਤੀ ਕਰ ਅਤੇ ਆਪਣੀ ਗੱਲ ਅਨੁਸਾਰ ਉਹ ਬਸਤਰ ਅਤੇ ਘੋੜਾ ਲੈ ਅਤੇ ਉਸ ਯਹੂਦੀ ਮਾਰਦਕਈ ਨਾਲ ਜਿਹੜਾ ਮਹਿਲ ਦੇ ਫਾਟਕ ਉੱਤੇ ਬੈਠਦਾ ਹੈ, ਇਸੇ ਤਰ੍ਹਾਂ ਹੀ ਕਰ। ਜੋ ਕੁਝ ਵੀ ਤੂੰ ਕਿਹਾ ਹੈ ਉਸ ਵਿੱਚੋਂ ਕਿਸੇ ਗੱਲ ਦੀ ਕਮੀ ਨਾ ਰਹਿ ਜਾਵੇ!” ਤਦ ਹਾਮਾਨ ਨੇ ਉਹ ਬਸਤਰ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਬਸਤਰ ਪਹਿਨਾਇਆ ਅਤੇ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਘੁਮਾਇਆ ਅਤੇ ਉਸ ਦੇ ਅੱਗੇ ਇਹ ਮਨਾਦੀ ਕਰਵਾਈ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
- ਅੱਗ ਦੇ ਰਥ ਅਤੇ ਅੱਗ ਦੇ ਘੋੜਿਆਂ ਨੇ ਏਲੀਯਾਹ ਨੂੰ ਅਲੀਸ਼ਾ ਤੋਂ ਵੱਖ ਕਰ ਦਿੱਤਾ2 ਰਾਜਾ 2:11
ਆਇਤਾਂ
2 ਰਾਜਾ 2:11ਤਾਂ ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੋਹਾਂ ਵੱਖੋ-ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ।
ਕਹਾਵਤਾਂ
- “ਉਹ ਦੇ ਘੋੜੇ ਉਕਾਬਾਂ ਨਾਲੋਂ ਤੇਜ ਹਨ”ਯਿਰ 4:13
ਆਇਤਾਂ
ਯਿਰ 4:13ਵੇਖ ਉਹ ਬੱਦਲਾਂ ਵਾਂਗੂੰ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਗੂੰ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤੇਜ ਹਨ, ਹਾਏ ਸਾਨੂੰ! ਅਸੀਂ ਬਰਬਾਦ ਹੋ ਗਏ!
- “ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ”ਹਬੱ 1:8
ਆਇਤਾਂ
ਹਬੱ 1:8ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਹਾਂ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ!
- “ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ”ਕਹਾ 21:31
ਆਇਤਾਂ
ਕਹਾ 21:31ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ।
- ਇੱਕ ਭਜਨ: ਘੋੜੇ ਦਾ ਵੱਡਾ ਬਲ ਵੀ ਬਚਾ ਨਹੀਂ ਸਕਦਾਜ਼ਬੂ 33:17
ਆਇਤਾਂ
ਜ਼ਬੂ 33:17ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸਕਦਾ ਹੈ।
- “ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ”ਕਹਾ 26:3
ਆਇਤਾਂ
ਕਹਾ 26:3ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਸੋਟੀ ਹੁੰਦੀ ਹੈ।
- “ਭਲਾ, ਘੋੜੇ ਚੱਟਾਨਾਂ ਉੱਤੇ ਦੌੜਦੇ ਹਨ?”ਆਮੋ 6:12
ਆਇਤਾਂ
ਆਮੋ 6:12ਭਲਾ, ਘੋੜੇ ਚੱਟਾਨਾਂ ਉੱਤੇ ਦੌੜਦੇ ਹਨ? ਕੀ ਲੋਕ ਬਲ਼ਦਾਂ ਨਾਲ ਉੱਥੇ ਹਲ ਵਾਹੁੰਦੇ ਹਨ? ਪਰ ਤੁਸੀਂ ਨਿਆਂ ਨੂੰ ਜ਼ਹਿਰ ਨਾਲ ਅਤੇ ਧਰਮ ਦੇ ਫਲ ਨੂੰ ਕੁੜੱਤਣ ਨਾਲ ਬਦਲ ਦਿੱਤਾ!
- “ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ” … “ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ?”ਯਿਰ 12:5
ਆਇਤਾਂ
ਯਿਰ 12:5ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਉਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ