Bible Explorer ਐਪ ਲਓ

ਪੜਚੋਲ › ਵਿਸ਼ੇ › ਪਰਾਹੁਣਚਾਰੀ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਪਰਾਹੁਣਚਾਰੀ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 45 ਹਿੱਸੇ, ਸਤਰ-ਦਰ-ਸਤਰ।

  • ਪਰਦੇਸੀ ਨਾਲ ਪ੍ਰੇਮ ਕਰੋ, ਕਿਉਂਕਿ ਤੁਸੀਂ ਵੀ ਮਿਸਰ ਵਿੱਚ ਪਰਦੇਸੀ ਸੀਕੂਚ 22:21, ਕੂਚ 23:9, ਲੇਵੀ 19:33–34, ਬਿਵ 10:19
    ਆਇਤਾਂ
    ਕੂਚ 22:21ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁੱਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ।
    ਕੂਚ 23:9ਤੂੰ ਪਰਦੇਸੀ ਨੂੰ ਨਾ ਸਤਾ। ਤੁਸੀਂ ਪਰਦੇਸੀ ਦੇ ਮਨ ਨੂੰ ਜਾਣਦੇ ਹੋ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਸੀ।
    ਲੇਵੀ 19:33–34ਜੇਕਰ ਕੋਈ ਪਰਦੇਸੀ ਤੁਹਾਡੇ ਦੇਸ ਵਿੱਚ ਆ ਕੇ ਤੁਹਾਡੇ ਨਾਲ ਵੱਸੇ, ਤਾਂ ਤੁਸੀਂ ਉਸ ਨੂੰ ਦੁੱਖ ਨਾ ਦੇਣਾ। ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
    ਬਿਵ 10:19ਤੁਸੀਂ ਵੀ ਪਰਦੇਸੀ ਨਾਲ ਪ੍ਰੇਮ ਰੱਖੋ ਕਿਉਂ ਜੋ ਤੁਸੀਂ ਵੀ ਮਿਸਰ ਦੇਸ਼ ਵਿੱਚ ਪਰਦੇਸੀ ਸੀ।
  • ਗਰੀਬ ਅਤੇ ਬੇਘਰ ਲੋਕਾਂ ਨੂੰ ਆਪਣੇ ਘਰ ਲਿਆਓਯਸਾ 58:7
    ਆਇਤਾਂ
    ਯਸਾ 58:7ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?
  • ਆਪਣੀ ਦਾਵਤ ਵਿੱਚ ਕੰਗਾਲਾਂ, ਟੁੰਡਿਆਂ, ਲੰਗੜਿਆਂ ਅਤੇ ਅੰਨ੍ਹਿਆਂ ਨੂੰ ਸੱਦੋਲੂਕਾ 14:12–14
    ਆਇਤਾਂ
    ਲੂਕਾ 14:12–14ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ। ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ। ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ।
  • ਕੰਜੂਸ ਮੇਜ਼ਬਾਨ ਤੋਂ ਬਚੋ ਜੋ ਹਰ ਬੁਰਕੀ ਦਾ ਹਿਸਾਬ ਲਾਉਂਦਾ ਹੈਕਹਾ 23:6–8
    ਆਇਤਾਂ
    ਕਹਾ 23:6–8ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ, ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿਚਾਰ ਹਨ ਤਿਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ “ਖਾਹ, ਪੀ” ਪਰ ਉਹ ਦਾ ਮਨ ਤੇਰੀ ਵੱਲ ਨਹੀਂ ਹੈ। ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।
  • “ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ” — ਮੱਥੇ ਵੱਟ ਪਾਏ ਬਿਨ੍ਹਾਂਰੋਮ 12:13, 1 ਪਤ 4:9
    ਆਇਤਾਂ
    ਰੋਮ 12:13ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।
    1 ਪਤ 4:9ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ
  • ਕਈਆਂ ਨੇ ਬਿਨਾਂ ਜਾਣੇ ਦੂਤਾਂ ਦੀ ਪਰਾਹੁਣਚਾਰੀ ਕੀਤੀ ਹੈਇਬਰਾ 13:2
    ਆਇਤਾਂ
    ਇਬਰਾ 13:2ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।
  • ਕਲੀਸਿਯਾ ਦੇ ਆਗੂ ਪਰਾਹੁਣਚਾਰੀ ਕਰਨ ਵਾਲੇ ਹੋਣ1 ਤਿਮ 3:2, ਤੀਤੁ 1:8
    ਆਇਤਾਂ
    1 ਤਿਮ 3:2ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ,
    ਤੀਤੁ 1:8ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ।
  • ਪਰਦੇਸੀਆਂ ਦੀ ਸੇਵਾ ਅਤੇ ਪੈਰ ਧੋਣ ਲਈ ਜਾਣੀ ਜਾਂਦੀ ਵਿਧਵਾ1 ਤਿਮ 5:10
    ਆਇਤਾਂ
    1 ਤਿਮ 5:10ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।

ਉਦਾਹਰਣਾਂ

  • ਮਲਕਿਸਿਦਕ ਅਬਰਾਮ ਲਈ ਰੋਟੀ ਅਤੇ ਦਾਖ਼ਰਸ ਲਿਆਉਂਦਾ ਹੈਉਤ 14:18
    ਆਇਤਾਂ
    ਉਤ 14:18ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਸੀ।
  • ਅਬਰਾਹਾਮ ਤਿੰਨ ਅਜਨਬੀਆਂ ਨੂੰ ਮਿਲਣ ਲਈ ਦੌੜਦਾ ਹੈ ਅਤੇ ਉਨ੍ਹਾਂ ਨੂੰ ਭੋਜਨ ਖੁਆਉਂਦਾ ਹੈਉਤ 18:1–8
    ਆਇਤਾਂ
    ਉਤ 18:1–8ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ। ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ। ਉਸ ਨੇ ਆਖਿਆ, ਹੇ ਪ੍ਰਭੂ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ। ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ। ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤ੍ਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ। ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ ਅਤੇ ਅਬਰਾਹਾਮ ਨੱਸ ਕੇ ਚੌਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ। ਫੇਰ ਉਸ ਨੇ ਦਹੀਂ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ।
  • ਲੂਤ ਸਦੂਮ ਵਿੱਚ ਦੋ ਪਰਾਹੁਣਿਆਂ ਨੂੰ ਆਪਣੇ ਘਰ ਲੈ ਜਾਂਦਾ ਹੈਉਤ 19:1–3
    ਆਇਤਾਂ
    ਉਤ 19:1–3ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਸ਼ਹਿਰ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ਝੁਕਾਇਆ। ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ। ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ।
  • ਅਬੀਮਲਕ ਅਬਰਾਹਾਮ ਨੂੰ: “ਜਿੱਥੇ ਤੈਨੂੰ ਚੰਗਾ ਲੱਗੇ, ਤੂੰ ਉੱਥੇ ਵੱਸ”ਉਤ 20:14–15
    ਆਇਤਾਂ
    ਉਤ 20:14–15ਤਦ ਅਬੀਮਲਕ ਨੇ ਇੱਜੜ, ਪਸ਼ੂ ਅਤੇ ਦਾਸ-ਦਾਸੀਆਂ ਲੈ ਕੇ ਅਬਰਾਹਾਮ ਨੂੰ ਦਿੱਤੇ ਅਤੇ ਉਸ ਦੀ ਪਤਨੀ ਸਾਰਾਹ ਨੂੰ ਵੀ ਮੋੜ ਦਿੱਤਾ। ਅਬੀਮਲਕ ਨੇ ਆਖਿਆ, ਵੇਖ, ਮੇਰਾ ਦੇਸ਼ ਤੇਰੇ ਸਾਹਮਣੇ ਹੈ। ਜਿੱਥੇ ਤੈਨੂੰ ਚੰਗਾ ਲੱਗੇ, ਤੂੰ ਉੱਥੇ ਵੱਸ।
  • ਲਾਬਾਨ ਘਰ ਅਤੇ ਊਠਾਂ ਲਈ ਥਾਂ ਤਿਆਰ ਕਰਦਾ ਹੈਉਤ 24:31–33
    ਆਇਤਾਂ
    ਉਤ 24:31–33ਉਸ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ ਆਓ। ਬਾਹਰ ਕਿਉਂ ਖੜ੍ਹੇ ਹੋ? ਮੈਂ ਘਰ ਨੂੰ ਤਿਆਰ ਕੀਤਾ ਹੈ ਅਤੇ ਊਠਾਂ ਲਈ ਵੀ ਥਾਂ ਹੈ ਤਦ ਉਹ ਮਨੁੱਖ ਘਰ ਵਿੱਚ ਆਇਆ ਅਤੇ ਊਠਾਂ ਨੂੰ ਖੋਲ੍ਹਿਆ ਅਤੇ ਲਾਬਾਨ ਨੇ ਊਠਾਂ ਨੂੰ ਚਾਰਾ ਦਿੱਤਾ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪੈਰ ਧੋਣ ਲਈ ਪਾਣੀ ਦਿੱਤਾ। ਤਾਂ ਉਸ ਦੇ ਅੱਗੇ ਭੋਜਨ ਰੱਖਿਆ ਗਿਆ ਪਰ ਉਸ ਨੇ ਆਖਿਆ ਜਦ ਤੱਕ ਆਪਣੀ ਗੱਲ ਨਾ ਦੱਸਾਂ ਮੈਂ ਕੁਝ ਨਹੀਂ ਖਾਵਾਂਗਾ ਤਾਂ ਲਾਬਾਨ ਨੇ ਆਖਿਆ, ਦੱਸੋ ਜੀ।
  • ਲਾਬਾਨ ਯਾਕੂਬ ਨੂੰ ਮਿਲਣ ਲਈ ਦੌੜਦਾ ਹੈ ਅਤੇ ਉਸ ਨੂੰ ਘਰ ਲਿਆਉਂਦਾ ਹੈਉਤ 29:13–14
    ਆਇਤਾਂ
    ਉਤ 29:13–14ਜਦ ਲਾਬਾਨ ਨੇ ਆਪਣੇ ਭਾਣਜੇ ਦੀ ਖ਼ਬਰ ਸੁਣੀ ਤਾਂ ਉਸ ਦੇ ਮਿਲਣ ਨੂੰ ਨੱਠਾ ਅਤੇ ਜੱਫ਼ੀ ਪਾ ਕੇ ਉਸ ਨੂੰ ਚੁੰਮਿਆ ਅਤੇ ਉਸ ਨੂੰ ਆਪਣੇ ਘਰ ਲੈ ਆਇਆ ਤਾਂ ਯਾਕੂਬ ਨੇ ਲਾਬਾਨ ਨੂੰ ਸਾਰੀਆਂ ਗੱਲਾਂ ਦੱਸੀਆਂ। ਤਦ ਲਾਬਾਨ ਨੇ ਉਸ ਨੂੰ ਆਖਿਆ, ਤੂੰ ਸੱਚ-ਮੁੱਚ ਮੇਰੀ ਹੱਡੀ ਅਤੇ ਮੇਰਾ ਮਾਸ ਹੈਂ, ਤਾਂ ਉਹ ਮਹੀਨਾ ਉਸ ਦੇ ਘਰ ਰਿਹਾ।
  • ਇਸਹਾਕ ਅਬੀਮਲਕ ਅਤੇ ਉਸ ਦੇ ਆਦਮੀਆਂ ਲਈ ਦਾਵਤ ਕਰਦਾ ਹੈਉਤ 26:26–30
    ਆਇਤਾਂ
    ਉਤ 26:26–30ਤਦ ਅਬੀਮਲਕ ਆਪਣੇ ਮਿੱਤਰ ਅਹੁੱਜ਼ਥ ਅਤੇ ਆਪਣੇ ਸੈਨਾਪਤੀ ਫ਼ੀਕੋਲ ਨੂੰ ਨਾਲ ਲੈ ਕੇ ਗਰਾਰ ਤੋਂ ਉਹ ਦੇ ਕੋਲ ਆਏ। ਪਰ ਇਸਹਾਕ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਮੇਰੇ ਕੋਲ ਆਏ ਹੋ, ਜਦ ਕਿ ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਆਪਣੇ ਵਿੱਚੋਂ ਕੱਢ ਦਿੱਤਾ ਸੀ? ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ। ਜਿਵੇਂ ਅਸੀਂ ਤੁਹਾਨੂੰ ਹੱਥ ਨਹੀਂ ਲਾਇਆ ਅਤੇ ਤੁਹਾਡੇ ਨਾਲ ਭਲਿਆਈ ਹੀ ਕੀਤੀ ਅਤੇ ਤੁਹਾਨੂੰ ਸ਼ਾਂਤੀ ਨਾਲ ਤੋਰ ਦਿੱਤਾ, ਉਸੇ ਤਰ੍ਹਾਂ ਤੁਸੀਂ ਵੀ ਸਾਡੇ ਨਾਲ ਬੁਰਿਆਈ ਨਾ ਕਰਿਓ। ਹੁਣ ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ। ਤਦ ਉਸ ਨੇ ਉਹਨਾਂ ਦੀ ਦਾਵਤ ਕੀਤੀ ਅਤੇ ਉਨ੍ਹਾਂ ਨੇ ਖਾਧਾ ਪੀਤਾ।
  • ਯੂਸੁਫ਼ ਮਿਸਰ ਵਿੱਚ ਆਪਣੇ ਭਰਾਵਾਂ ਨਾਲ ਭੋਜਨ ਕਰਦਾ ਹੈਉਤ 43:31–34
    ਆਇਤਾਂ
    ਉਤ 43:31–34ਫੇਰ ਉਸ ਨੇ ਆਪਣਾ ਮੂੰਹ ਧੋਤਾ ਅਤੇ ਬਾਹਰ ਆਇਆ ਅਤੇ ਆਪਣੇ ਆਪ ਨੂੰ ਸੰਭਾਲ ਕੇ ਆਖਿਆ, ਰੋਟੀ ਪਰੋਸੋ। ਤਾਂ ਉਨ੍ਹਾਂ ਨੇ ਯੂਸੁਫ਼ ਦੇ ਲਈ ਵੱਖਰੀ ਅਤੇ ਉਨ੍ਹਾਂ ਲਈ ਵੱਖਰੀ ਅਤੇ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ, ਇਸ ਲਈ ਵੱਖਰੀ ਰੋਟੀ ਰੱਖੀ ਕਿਉਂ ਜੋ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸਕਦੇ ਸਨ ਕਿਉਂ ਜੋ ਇਹ ਮਿਸਰੀਆਂ ਲਈ ਤੁੱਛ ਸੀ। ਓਹ ਉਸ ਦੇ ਅੱਗੇ ਬੈਠ ਗਏ, ਪਹਿਲੌਠਾ ਆਪਣੇ ਪਹਿਲੌਠੇਪਣ ਦੇ ਅਨੁਸਾਰ ਅਤੇ ਛੋਟਾ ਆਪਣੀ ਉਮਰ ਦੇ ਅਨੁਸਾਰ ਅਤੇ ਉਹ ਮਨੁੱਖ ਹੈਰਾਨੀ ਨਾਲ ਇੱਕ ਦੂਜੇ ਵੱਲ ਵੇਖਦੇ ਸਨ। ਤਦ ਉਸ ਆਪਣੇ ਅੱਗਿਓਂ ਭੋਜਨ ਪਦਾਰਥ ਚੁਕਵਾ ਕੇ ਉਨ੍ਹਾਂ ਨੂੰ ਦਿੱਤੇ ਅਤੇ ਬਿਨਯਾਮੀਨ ਦਾ ਥਾਲ ਉਨ੍ਹਾਂ ਦੇ ਥਾਲਾਂ ਨਾਲੋਂ ਪੰਜ ਗੁਣਾ ਵੱਧ ਸੀ, ਸੋ ਉਨ੍ਹਾਂ ਉਹ ਦੇ ਨਾਲ ਖਾਧਾ ਪੀਤਾ ਅਤੇ ਅਨੰਦ ਮਨਾਇਆ।
  • ਫ਼ਿਰਊਨ ਯਾਕੂਬ ਦੇ ਪਰਿਵਾਰ ਨੂੰ ਦੇਸ਼ ਦਾ ਸਭ ਤੋਂ ਚੰਗਾ ਹਿੱਸਾ ਦਿੰਦਾ ਹੈਉਤ 45:17–20, ਉਤ 47:11–12
    ਆਇਤਾਂ
    ਉਤ 45:17–20ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਆਪਣੇ ਭਰਾਵਾਂ ਨੂੰ ਆਖ ਕਿ ਇਹ ਕੰਮ ਕਰੋ: ਆਪਣੇ ਜਾਨਵਰ ਲੱਦੋ ਅਤੇ ਕਨਾਨ ਦੇ ਦੇਸ਼ ਨੂੰ ਜਾਓ, ਅਤੇ ਆਪਣੇ ਪਿਤਾ ਅਤੇ ਆਪਣੇ ਘਰਾਣੇ ਨੂੰ ਲੈ ਕੇ ਮੇਰੇ ਕੋਲ ਆ ਜਾਓ ਅਤੇ ਮੈਂ ਤੁਹਾਨੂੰ ਮਿਸਰ ਦੇਸ਼ ਦੇ ਪਦਾਰਥ ਦੇਵਾਂਗਾ ਅਤੇ ਤੁਸੀਂ ਦੇਸ਼ ਦੀ ਚਿਕਨਾਈ ਖਾਓਗੇ। ਹੁਣ ਤੈਨੂੰ ਇਹ ਆਗਿਆ ਹੈ: ਤੁਸੀਂ ਇਹ ਕਰੋ ਕਿ ਮਿਸਰ ਦੇਸ਼ ਤੋਂ ਗੱਡੇ ਲੈ ਜਾਓ ਅਤੇ ਆਪਣੇ ਬਾਲ ਬੱਚੇ ਅਤੇ ਆਪਣੀਆਂ ਪਤਨੀਆਂ ਅਤੇ ਆਪਣੇ ਪਿਤਾ ਨੂੰ ਲੈ ਆਓ। ਤੁਸੀਂ ਆਪਣੇ ਸਮਾਨ ਦਾ ਮੋਹ ਨਾ ਕਰਨਾ ਕਿਉਂ ਜੋ ਸਾਰੇ ਮਿਸਰ ਦੇਸ਼ ਦੇ ਪਦਾਰਥ ਤੁਹਾਡੇ ਹੀ ਹਨ।
    ਉਤ 47:11–12ਯੂਸੁਫ਼ ਨੇ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਵਸਾਇਆ ਅਤੇ ਉਨ੍ਹਾਂ ਨੂੰ ਮਿਸਰ ਦੇਸ਼ ਦੀ ਸਭ ਤੋਂ ਚੰਗੀ ਧਰਤੀ ਅਰਥਾਤ ਰਾਮਸੇਸ ਦੀ ਧਰਤੀ ਵਿੱਚ, ਜਿਵੇਂ ਫ਼ਿਰਊਨ ਨੇ ਹੁਕਮ ਦਿੱਤਾ ਸੀ, ਵਿਰਾਸਤ ਵਿੱਚ ਦਿੱਤੀ। ਅਤੇ ਯੂਸੁਫ਼ ਆਪਣੇ ਪਿਤਾ, ਅਤੇ ਆਪਣੇ ਭਰਾਵਾਂ, ਆਪਣੇ ਪਿਤਾ ਦੇ ਘਰਾਣੇ ਦੀ, ਉਨ੍ਹਾਂ ਦੇ ਬੱਚਿਆਂ ਦੀ ਲੋੜ ਅਨੁਸਾਰ ਭੋਜਨ ਮੁਹੱਈਆ ਕਰ ਕੇ ਪਾਲਣਾ ਕਰਦਾ ਸੀ।
  • ਯਿਥਰੋ: “ਉਸ ਨੂੰ ਬੁਲਾਓ ਤਾਂ ਜੋ ਉਹ ਰੋਟੀ ਖਾਵੇ”ਕੂਚ 2:20
    ਆਇਤਾਂ
    ਕੂਚ 2:20ਤਦ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਬੁਲਾਓ ਤਾਂ ਜੋ ਉਹ ਰੋਟੀ ਖਾਵੇ।
  • ਰਾਹਾਬ ਦੋਵੇਂ ਜਸੂਸਾਂ ਨੂੰ ਆਪਣੀ ਛੱਤ ਉੱਤੇ ਲੁਕਾਉਂਦੀ ਹੈਯਹੋਸ਼ੁ 2:1–6
    ਆਇਤਾਂ
    ਯਹੋਸ਼ੁ 2:1–6ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਦੋ ਮਨੁੱਖਾਂ ਨੂੰ ਸ਼ਿੱਟੀਮ ਤੋਂ ਗੁਪਤ ਰੂਪ ਵਿੱਚ ਭੇਤ ਲੈਣ ਲਈ ਭੇਜਿਆ। ਉਹਨਾਂ ਨੂੰ ਆਖਿਆ, ਜਾ ਕੇ ਉਸ ਦੇਸ ਯਰੀਹੋ ਨੂੰ ਵੇਖੋ ਤਾਂ ਉਹ ਝੱਟ ਚਲੇ ਗਏ ਅਤੇ ਇੱਕ ਵੇਸਵਾ ਦੇ ਘਰ ਵਿੱਚ ਜਾ ਠਹਿਰੇ ਜਿਸ ਦਾ ਨਾਮ ਰਾਹਾਬ ਸੀ। ਤਦ ਯਰੀਹੋ ਦੇ ਰਾਜੇ ਨੂੰ ਆਖਿਆ ਗਿਆ ਕਿ ਵੇਖੋ, ਅੱਜ ਦੀ ਰਾਤ ਇਸਰਾਏਲੀਆਂ ਵਿੱਚੋਂ ਮਨੁੱਖ ਇਸ ਦੇਸ ਦਾ ਭੇਦ ਲੈਣ ਲਈ ਆਏ ਹੋਏ ਹਨ। ਤਦ ਯਰੀਹੋ ਦੇ ਰਾਜੇ ਨੇ ਰਾਹਾਬ ਨੂੰ ਸੁਨੇਹਾ ਭੇਜਿਆ ਕਿ ਉਹਨਾਂ ਮਨੁੱਖਾਂ ਨੂੰ ਲਿਆ ਜਿਹੜੇ ਤੇਰੇ ਕੋਲ ਆਏ ਹਨ ਅਤੇ ਤੇਰੇ ਘਰ ਵਿੱਚ ਠਹਿਰੇ ਹਨ ਕਿਉਂ ਜੋ ਉਹ ਸਾਰੇ ਦੇਸ ਦਾ ਭੇਤ ਲੈਣ ਆਏ ਹਨ। ਉਸ ਔਰਤ ਨੇ ਦੋਵੇਂ ਮਨੁੱਖਾਂ ਨੂੰ ਲੁਕਾ ਦਿੱਤਾ ਅਤੇ ਇਸ ਤਰ੍ਹਾਂ ਆਖਿਆ ਕਿ ਉਹ ਮਨੁੱਖ ਮੇਰੇ ਕੋਲ ਆਏ ਤਾਂ ਸਨ ਪਰ ਮੈਨੂੰ ਪਤਾ ਨਹੀਂ ਕਿ ਉਹ ਕਿੱਥੋਂ ਦੇ ਸਨ। ਜਦ ਹਨ੍ਹੇਰਾ ਹੋਇਆ ਅਤੇ ਫਾਟਕ ਬੰਦ ਕਰਨ ਦਾ ਵੇਲਾ ਸੀ ਤਾਂ ਉਹ ਮਨੁੱਖ ਨਿੱਕਲ ਗਏ ਅਤੇ ਇਹ ਮੈਨੂੰ ਪਤਾ ਨਹੀਂ ਕਿ ਉਹ ਮਨੁੱਖ ਕਿੱਥੇ ਚੱਲੇ ਗਏ। ਛੇਤੀ ਨਾਲ ਉਹਨਾਂ ਦਾ ਪਿੱਛਾ ਕਰੋ ਕਿਉਂਕਿ ਤੁਸੀਂ ਉਹਨਾਂ ਨੂੰ ਫੜ ਸਕਦੇ ਹੋ। ਪਰ ਉਹ ਉਹਨਾਂ ਨੂੰ ਛੱਤ ਉੱਤੇ ਲੈ ਗਈ ਅਤੇ ਬਾਲਣ ਦੀਆਂ ਲੱਕੜਾਂ ਦੇ ਹੇਠ ਜੋ ਛੱਤ ਉੱਤੇ ਰੱਖੀਆਂ ਸਨ ਲੁਕਾ ਦਿੱਤਾ।
  • ਗਿਬਆਹ ਦਾ ਇੱਕ ਬਜ਼ੁਰਗ ਸਫ਼ਰ ਕਰਦੇ ਲੇਵੀ ਨੂੰ ਆਪਣੇ ਘਰ ਰੱਖਦਾ ਹੈਨਿਆਂਈ 19:16–21
    ਆਇਤਾਂ
    ਨਿਆਂਈ 19:16–21ਤਦ ਵੇਖੋ, ਸ਼ਾਮ ਦੇ ਵੇਲੇ ਇੱਕ ਬਜ਼ੁਰਗ ਆਪਣੇ ਖੇਤ ਵਿੱਚੋਂ ਕੰਮ-ਧੰਦਾ ਮੁਕਾ ਕੇ ਉੱਥੇ ਆਇਆ, ਉਹ ਵੀ ਇਫ਼ਰਾਈਮ ਦੇ ਪਹਾੜੀ ਦੇਸ਼ ਦਾ ਸੀ, ਜੋ ਗਿਬਆਹ ਵਿੱਚ ਆ ਕੇ ਵੱਸ ਗਿਆ ਸੀ ਪਰ ਉੱਥੋਂ ਦੇ ਵਾਸੀ ਬਿਨਯਾਮੀਨੀ ਸਨ। ਉਸ ਨੇ ਅੱਖਾਂ ਚੁੱਕ ਕੇ ਇੱਕ ਰਾਹੀ ਨੂੰ ਸ਼ਹਿਰ ਦੇ ਚੌਂਕ ਬੈਠੇ ਵੇਖਿਆ, ਤਾਂ ਉਸ ਬਜ਼ੁਰਗ ਨੇ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ ਅਤੇ ਕਿੱਥੇ ਜਾਣਾ ਹੈ?” ਉਹ ਨੇ ਉਸ ਨੂੰ ਕਿਹਾ, “ਅਸੀਂ ਬੈਤਲਹਮ ਯਹੂਦਾਹ ਤੋਂ ਆਏ ਅਤੇ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਜਾਣਾ ਹੈ। ਮੈਂ ਉੱਥੋਂ ਦਾ ਹੀ ਹਾਂ। ਮੈਂ ਬੈਤਲਹਮ ਯਹੂਦਾਹ ਨੂੰ ਗਿਆ ਸੀ ਅਤੇ ਹੁਣ ਆਪਣੇ ਘਰ ਦੇ ਵੱਲ ਜਾਂਦਾ ਹਾਂ। ਪਰ ਇੱਥੇ ਅਜਿਹਾ ਕੋਈ ਮਨੁੱਖ ਨਹੀਂ ਜੋ ਸਾਨੂੰ ਆਪਣੇ ਘਰ ਠਹਿਰਾਵੇ। ਸਾਡੇ ਕੋਲ ਗਧਿਆਂ ਲਈ ਦਾਣਾ ਪੱਠਾ ਵੀ ਹੈ ਅਤੇ ਮੇਰੇ ਲਈ ਅਤੇ ਤੇਰੀ ਇਸ ਦਾਸੀ ਲਈ ਅਤੇ ਇਸ ਜੁਆਨ ਦੇ ਲਈ ਜੋ ਤੇਰੇ ਸੇਵਕਾਂ ਦੇ ਨਾਲ ਹੈ, ਰੋਟੀ ਅਤੇ ਦਾਖ਼ਰਸ ਵੀ ਹੈ, ਸਾਨੂੰ ਕਿਸੇ ਵਸਤੂ ਦੀ ਘਾਟ ਨਹੀਂ ਹੈ।” ਉਸ ਬਜ਼ੁਰਗ ਨੇ ਕਿਹਾ, “ਤੈਨੂੰ ਸੁੱਖ-ਸਾਂਦ ਹੋਵੇ ਅਤੇ ਤੇਰੀ ਸਾਰੀ ਲੋੜ ਸਾਡੇ ਸਿਰ ਤੇ ਹੋਵੇ ਪਰ ਤੂੰ ਚੌਂਕ ਵਿੱਚ ਰਾਤ ਬਿਲਕੁਲ ਨਾ ਕੱਟ।” ਤਦ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਦੇ ਗਧਿਆਂ ਨੂੰ ਪੱਠੇ ਪਾਏ ਅਤੇ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਖਾਣ-ਪੀਣ ਲੱਗੇ।
  • ਫ਼ਿਰਊਨ ਨੌਜਵਾਨ ਹਦਦ ਨੂੰ ਘਰ ਅਤੇ ਜ਼ਮੀਨ ਦਿੰਦਾ ਹੈ1 ਰਾਜਾ 11:17–19
    ਆਇਤਾਂ
    1 ਰਾਜਾ 11:17–19ਤਦ ਹਦਦ ਅਤੇ ਉਹ ਦੇ ਨਾਲ ਉਹ ਦੇ ਪਿਤਾ ਦੇ ਅਦੋਮੀ ਟਹਿਲੂਏ ਨੱਠੇ ਕਿ ਉਹ ਮਿਸਰ ਨੂੰ ਜਾਣ ਅਤੇ ਹਦਦ ਇੱਕ ਛੋਟਾ ਬਾਲ ਹੀ ਸੀ। ਉਹ ਮਿਦਯਾਨ ਤੋਂ ਉੱਠ ਕੇ ਪਾਰਾਨ ਨੂੰ ਆਏ ਅਤੇ ਆਪਣੇ ਨਾਲ ਪਾਰਾਨ ਤੋਂ ਮਨੁੱਖ ਲੈ ਕੇ ਉਹ ਮਿਸਰ ਵਿੱਚ ਮਿਸਰ ਦੇ ਰਾਜਾ ਫ਼ਿਰਊਨ ਕੋਲ ਗਏ ਅਤੇ ਉਸ ਨੇ ਉਹ ਨੂੰ ਇੱਕ ਘਰ ਦੇ ਦਿੱਤਾ ਅਤੇ ਉਹ ਦੇ ਲਈ ਰੋਟੀ ਠਹਿਰਾਈ ਅਤੇ ਉਹ ਨੂੰ ਭੂਮੀ ਦਿੱਤੀ। ਅਤੇ ਫ਼ਿਰਊਨ ਦੀ ਵੱਡੀ ਕਿਰਪਾ ਦੀ ਨਿਗਾਹ ਹਦਦ ਉੱਤੇ ਹੋਈ ਸੋ ਉਸ ਨੇ ਆਪਣੀ ਸਾਲੀ ਨੂੰ ਅਰਥਾਤ ਤਹਪਨੇਸ ਰਾਣੀ ਦੀ ਭੈਣ ਨੂੰ ਉਹ ਦੇ ਨਾਲ ਵਿਆਹ ਦਿੱਤਾ।
  • ਸਾਰਫਥ ਦੀ ਵਿਧਵਾ ਆਪਣਾ ਆਖ਼ਰੀ ਆਟਾ ਅਤੇ ਤੇਲ ਏਲੀਯਾਹ ਨਾਲ ਵੰਡਦੀ ਹੈ1 ਰਾਜਾ 17:10–16
    ਆਇਤਾਂ
    1 ਰਾਜਾ 17:10–16ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ। ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁੱਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ। ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ। ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ। ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾਂ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ। ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਇਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੱਕ ਖਾਂਦੇ ਰਹੇ। ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਿਆ ਨਾ ਕੁੱਜੀ ਦਾ ਤੇਲ ਘਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।
  • ਸ਼ੂਨੇਮ ਦੀ ਇੱਕ ਇਸਤਰੀ ਅਲੀਸ਼ਾ ਲਈ ਇੱਕ ਕਮਰਾ ਬਣਵਾਉਂਦੀ ਹੈ2 ਰਾਜਾ 4:8–10
    ਆਇਤਾਂ
    2 ਰਾਜਾ 4:8–10ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ, ਜਿੱਥੇ ਇੱਕ ਪਤਵੰਤੀ ਔਰਤ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜ਼ਬੂਰ ਕੀਤਾ। ਫੇਰ ਜਦੋਂ ਕਦੀ ਉਹ ਉੱਧਰ ਦੀ ਲੰਘਦਾ ਸੀ ਰੋਟੀ ਖਾਣ ਲਈ ਉੱਧਰੇ ਮੁੜ ਪੈਂਦਾ ਸੀ। ਤਦ ਉਹ ਨੇ ਆਪਣੇ ਪਤੀ ਨੂੰ ਆਖਿਆ, “ਵੇਖ, ਉਹ ਜਿਹੜਾ ਬਹੁਤ ਕਰਕੇ ਸਾਡੇ ਪਾਸਿਓਂ ਲੰਘਦਾ ਹੈ, ਪਰਮੇਸ਼ੁਰ ਦਾ ਪਵਿੱਤਰ ਜਨ ਜਾਪਦਾ ਹੈ। ਅਸੀਂ ਇੱਕ ਨਿੱਕਾ ਜਿਹਾ ਚੁਬਾਰਾ ਉਹ ਦੇ ਲਈ ਬਣਾਈਏ ਅਤੇ ਉੱਥੇ ਉਸ ਦੇ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀ ਤੇ ਇੱਕ ਦੀਵਾ ਰੱਖੀਏ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡੇ ਕੋਲ ਆਵੇ ਤਾਂ ਉੱਥੇ ਰਹਿ ਸਕੇਗਾ।”
  • ਅਲੀਸ਼ਾ ਫੜੇ ਹੋਏ ਅਰਾਮੀ ਸਿਪਾਹੀਆਂ ਨੂੰ ਖੁਆ ਕੇ ਘਰ ਭੇਜਦਾ ਹੈ2 ਰਾਜਾ 6:22–23
    ਆਇਤਾਂ
    2 ਰਾਜਾ 6:22–23ਅੱਗੋਂ ਉਸ ਨੇ ਆਖਿਆ, ਉਨ੍ਹਾਂ ਨੂੰ ਨਾ ਮਾਰੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਤੇ ਧਣੁੱਖ ਨਾਲ ਗੁਲਾਮ ਬਣਾਇਆ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਉਨ੍ਹਾਂ ਦੇ ਅੱਗੇ ਰੋਟੀ ਤੇ ਪਾਣੀ ਰੱਖ ਕਿ ਉਹ ਖਾਣ-ਪੀਣ ਅਤੇ ਆਪਣੇ ਸੁਆਮੀ ਕੋਲ ਵਾਪਸ ਚਲੇ ਜਾਣ। ਫਿਰ ਉਸ ਨੇ ਉਨ੍ਹਾਂ ਲਈ ਵੱਡਾ ਭੋਜਨ ਤਿਆਰ ਕੀਤਾ ਅਤੇ ਜਦ ਉਹ ਖਾ ਪੀ ਚੁੱਕੇ ਤਾਂ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ ਅਤੇ ਉਹ ਆਪਣੇ ਸੁਆਮੀ ਕੋਲ ਚੱਲੇ ਗਏ ਅਤੇ ਅਰਾਮ ਦੇ ਦਲ ਫੇਰ ਕਦੇ ਇਸਰਾਏਲ ਦੇ ਦੇਸ ਵਿੱਚ ਨਾ ਆਏ।
  • ਅੱਯੂਬ: “ਮੈਂ ਆਪਣੇ ਦਰਵਾਜ਼ੇ ਰਾਹੀ ਲਈ ਖੋਲ੍ਹਦਾ ਸੀ”ਅੱਯੂਬ 31:32
    ਆਇਤਾਂ
    ਅੱਯੂਬ 31:32(ਪਰਦੇਸੀ ਨੂੰ ਸੜਕ ਵਿੱਚ ਰਾਤ ਕੱਟਣੀ ਨਾ ਪਈ, ਪਰ ਮੈਂ ਆਪਣੇ ਦਰਵਾਜ਼ੇ ਰਾਹੀ ਲਈ ਖੋਲ੍ਹਦਾ ਸੀ) -
  • ਮਾਰਥਾ ਯਿਸੂ ਦਾ ਸੁਆਗਤ ਕਰਦੀ ਹੈ; ਬੈਤਅਨੀਆ ਵਿੱਚ ਉਸ ਲਈ ਭੋਜਨਲੂਕਾ 10:38, ਯੂਹ 12:1–2
    ਆਇਤਾਂ
    ਲੂਕਾ 10:38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ।
    ਯੂਹ 12:1–2ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ। ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
  • ਇੱਕ ਫ਼ਰੀਸੀ ਯਿਸੂ ਨੂੰ ਭੋਜਨ ਲਈ ਸੱਦਦਾ ਹੈਲੂਕਾ 11:37
    ਆਇਤਾਂ
    ਲੂਕਾ 11:37ਜਦ ਯਿਸੂ ਗੱਲ ਕਰ ਹੀ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ। ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ।
  • ਜ਼ੱਕੀ ਖੁਸ਼ੀ ਨਾਲ ਯਿਸੂ ਦਾ ਸੁਆਗਤ ਕਰਦਾ ਹੈਲੂਕਾ 19:5–6
    ਆਇਤਾਂ
    ਲੂਕਾ 19:5–6ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ। ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ।
  • ਪਤਰਸ ਯਾਪਾ ਵਿੱਚ ਸ਼ਮਊਨ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਰਹਿੰਦਾ ਹੈਰਸੂਲਾਂ 9:43, ਰਸੂਲਾਂ 10:6
    ਆਇਤਾਂ
    ਰਸੂਲਾਂ 9:43ਫਿਰ ਇਸ ਤਰ੍ਹਾਂ ਹੋਇਆ ਕਿ ਉਹ ਬਹੁਤ ਦਿਨ ਯਾਪਾ ਵਿੱਚ ਸ਼ਮਊਨ ਨਾਮ ਦੇ ਇੱਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਵਿੱਚ ਰਿਹਾ।
    ਰਸੂਲਾਂ 10:6ਉਹ ਸ਼ਮਊਨ, ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਜਿਸ ਦਾ ਘਰ ਸਮੁੰਦਰ ਦੇ ਕੰਢੇ ਹੈ ਉਸ ਦੇ ਘਰ ਵਿੱਚ ਮਹਿਮਾਨ ਹੈ।
  • ਪਤਰਸ ਕੁਰਨੇਲਿਯੁਸ ਦੇ ਭੇਜੇ ਹੋਏ ਆਦਮੀਆਂ ਨੂੰ ਪਰਾਹੁਣਿਆਂ ਵਜੋਂ ਅੰਦਰ ਬੁਲਾਉਂਦਾ ਹੈਰਸੂਲਾਂ 10:23
    ਆਇਤਾਂ
    ਰਸੂਲਾਂ 10:23ਤਦ ਉਸ ਨੇ ਉਨ੍ਹਾਂ ਨੂੰ ਅੰਦਰ ਬੁਲਾ ਕੇ ਉਹਨਾਂ ਦੀ ਸੇਵਾ ਟਹਿਲ ਕੀਤੀ। ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਰਾ ਯਾਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ।
  • ਲੁਦਿਯਾ ਪੌਲੁਸ ਅਤੇ ਉਸ ਦੇ ਸਾਥੀਆਂ ਨੂੰ ਆਪਣੇ ਘਰ ਠਹਿਰਨ ਲਈ ਮਨਾ ਲੈਂਦੀ ਹੈਰਸੂਲਾਂ 16:15
    ਆਇਤਾਂ
    ਰਸੂਲਾਂ 16:15ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।
  • ਮਾਲਟਾ: ਟਾਪੂ ਦੇ ਲੋਕ ਅੱਗ ਬਾਲਦੇ ਹਨ; ਪੁਬਲਿਯੁਸ ਤਿੰਨ ਦਿਨ ਉਨ੍ਹਾਂ ਦੀ ਸੇਵਾ ਕਰਦਾ ਹੈਰਸੂਲਾਂ 28:2, ਰਸੂਲਾਂ 28:7
    ਆਇਤਾਂ
    ਰਸੂਲਾਂ 28:2ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ!
    ਰਸੂਲਾਂ 28:7ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ!
  • ਉਨੇਸਿਫ਼ੁਰੁਸ ਨੇ ਕਈ ਵਾਰ ਪੌਲੁਸ ਨੂੰ ਤਾਜ਼ਾ ਕੀਤਾ2 ਤਿਮ 1:16
    ਆਇਤਾਂ
    2 ਤਿਮ 1:16ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ।
  • ਗਾਯੁਸ ਸਫ਼ਰ ਕਰਦੇ ਵਿਸ਼ਵਾਸੀਆਂ ਦਾ ਸੁਆਗਤ ਕਰਦਾ ਹੈ ਜੋ ਉਸ ਲਈ ਅਜਨਬੀ ਸਨ3 ਯੂਹ 1:1, 3 ਯੂਹ 1:5–8
    ਆਇਤਾਂ
    3 ਯੂਹ 1:1ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਪਿਆਰੇ ਗਾਯੁਸ ਨੂੰ ਜਿਸ ਨੂੰ ਮੈਂ ਸੱਚ-ਮੁੱਚ ਪਿਆਰ ਰੱਖਦਾ ਹਾਂ।
    3 ਯੂਹ 1:5–8ਪਿਆਰਿਆ, ਜੋ ਸੇਵਾ ਤੂੰ ਭਰਾਵਾਂ ਅਤੇ ਪਰਦੇਸੀਆਂ ਨਾਲ ਕਰਦਾ ਹੈ, ਸੋ ਵਫ਼ਾਦਾਰੀ ਦਾ ਕੰਮ ਕਰਦਾ ਹੈ। ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪਿਆਰ ਦੀ ਗਵਾਹੀ ਦਿੱਤੀ। ਜੇ ਤੂੰ ਉਹਨਾਂ ਨੂੰ ਅਗਾਹਾਂ ਪਹੁੰਚਾ ਦੇਵੇਂ, ਜਿਸ ਤਰ੍ਹਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਯੋਗ ਹੈ, ਤਾਂ ਚੰਗਾ ਕਰੇਂਗਾ। ਕਿਉਂ ਜੋ ਉਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁਝ ਨਹੀਂ ਲੈਂਦੇ। ਇਸ ਲਈ ਸਾਨੂੰ ਚਾਹੀਦਾ ਹੈ, ਜੋ ਇਹੋ ਜਿਹਿਆਂ ਦੀ ਪ੍ਰਾਹੁਣਚਾਰੀ ਕਰੀਏ ਤਾਂ ਕਿ ਸਚਿਆਈ ਵਿੱਚ ਉਹਨਾਂ ਦੇ ਸਹਿਕਰਮੀ ਹੋਈਏ।
  • ਵਾਇਦੇ ਅਨੁਸਾਰ ਯਰੀਹੋ ਵਿੱਚ ਰਾਹਾਬ ਅਤੇ ਉਸ ਦਾ ਪਰਿਵਾਰ ਬਚਾਏ ਜਾਂਦੇ ਹਨਯਹੋਸ਼ੁ 6:22–25
    ਆਇਤਾਂ
    ਯਹੋਸ਼ੁ 6:22–25ਪਰ ਯਹੋਸ਼ੁਆ ਨੇ ਉਹਨਾਂ ਦੋਹਾਂ ਮਨੁੱਖਾਂ ਨੂੰ ਜਿਹੜੇ ਉਸ ਦੇਸ ਦੀ ਖ਼ੋਜ ਕੱਢਣ ਗਏ ਸਨ ਆਖਿਆ ਕਿ ਉਸ ਵੇਸਵਾ ਦੇ ਘਰ ਜਾਓ ਅਤੇ ਉਸ ਔਰਤ ਨੂੰ ਅਤੇ ਜੋ ਕੁਝ ਉਸ ਦਾ ਹੈ ਬਾਹਰ ਲੈ ਆਓ ਜਿਵੇਂ ਤੁਸੀਂ ਉਸ ਦੇ ਨਾਲ ਸਹੁੰ ਖਾਧੀ ਸੀ। ਤਦ ਉਹ ਜੁਆਨ ਖੋਜੀ ਅੰਦਰ ਗਏ ਅਤੇ ਰਾਹਾਬ ਨੂੰ ਉਸ ਦੇ ਪਿਤਾ, ਮਾਤਾ ਅਤੇ ਭਰਾਵਾਂ ਨੂੰ ਅਤੇ ਉਸ ਦੇ ਨਿੱਕੜ ਸੁੱਕੜ ਨੂੰ ਬਾਹਰ ਲੈ ਆਏ, ਨਾਲੇ ਉਸ ਦਾ ਸਾਰਾ ਟੱਬਰ ਵੀ ਬਾਹਰ ਲੈ ਆਂਦਾ ਅਤੇ ਉਸ ਨੂੰ ਇਸਰਾਏਲੀਆਂ ਦੇ ਡੇਰੇ ਦੇ ਬਾਹਰ ਰੱਖਿਆ। ਫਿਰ ਉਹਨਾਂ ਨੇ ਉਸ ਸ਼ਹਿਰ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਸਾੜ ਸੁੱਟਿਆ ਪਰ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਭਾਂਡੇ ਯਹੋਵਾਹ ਦੇ ਘਰ ਦੇ ਖ਼ਜ਼ਾਨੇ ਵਿੱਚ ਰੱਖ ਦਿੱਤੇ। ਯਹੋਸ਼ੁਆ ਨੇ ਰਾਹਾਬ ਵੇਸਵਾ ਦੀ ਅਤੇ ਉਸ ਦੇ ਪਿਉ ਦੇ ਟੱਬਰ ਦੀ ਉਹਨਾਂ ਸਭਨਾਂ ਸਣੇ ਜਿਹੜੇ ਉਸ ਦੇ ਸਨ ਜਾਨ ਬਚਾ ਦਿੱਤੀ ਅਤੇ ਉਸ ਦੀ ਵੱਸੋਂ ਅੱਜ ਤੱਕ ਇਸਰਾਏਲ ਦੇ ਵਿੱਚ ਹੈ ਇਸ ਲਈ ਕਿ ਜਿਨ੍ਹਾਂ ਖੋਜੀਆਂ ਨੂੰ ਯਹੋਸ਼ੁਆ ਨੇ ਯਰੀਹੋ ਦੀ ਖ਼ੋਜ ਕੱਢਣ ਨੂੰ ਭੇਜਿਆ ਸੀ ਉਸ ਨੇ ਲੁਕਾਇਆ ਸੀ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ