Bible Explorer ਐਪ ਲਓ

ਪੜਚੋਲ › ਵਿਸ਼ੇ › ਘਰ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਘਰ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 38 ਹਿੱਸੇ, ਸਤਰ-ਦਰ-ਸਤਰ।

  • ਪੱਥਰ ਦੇ ਘਰ, ਦਿਆਰ ਦੇ ਸ਼ਤੀਰ ਅਤੇ ਸਰੂ ਦੀਆਂ ਕੜੀਆਂਆਮੋ 5:11, ਸਰੇਸ਼ਟ 1:17
    ਆਇਤਾਂ
    ਆਮੋ 5:11ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ! ਅਤੇ ਜੋ ਸੁਹਾਵਣੇ ਅੰਗੂਰੀ ਬਾਗ਼ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ!
    ਸਰੇਸ਼ਟ 1:17ਸਾਡੇ ਘਰ ਦੇ ਸ਼ਤੀਰ ਦਿਆਰ ਦੇ ਅਤੇ ਸਾਡੀਆਂ ਕੜੀਆਂ ਸਨੌਵਰ ਦੀਆਂ ਹਨ।
  • ਕੰਧਾਂ ਉੱਤੇ ਗਾਰੇ ਦਾ ਪਲੱਸਤਰ ਕੀਤਾ ਜਾਂਦਾ ਸੀਲੇਵੀ 14:42, ਦਾਨੀ 5:5
    ਆਇਤਾਂ
    ਲੇਵੀ 14:42ਉਹ ਦੂਜੇ ਪੱਥਰ ਲੈ ਕੇ ਉਨ੍ਹਾਂ ਨੂੰ ਪੁਰਾਣੇ ਪੱਥਰਾਂ ਦੇ ਸਥਾਨ ਉੱਤੇ ਲਗਾ ਦੇਣ ਅਤੇ ਜਾਜਕ ਹੋਰ ਚੂਨਾ ਲੈ ਕੇ ਘਰ ਨੂੰ ਲਿੱਪੇ।
    ਦਾਨੀ 5:5ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।
  • ਦਸ ਅਤੇ ਅੱਠ ਹੱਥ ਲੰਮੇ ਵੱਡੇ ਅਤੇ ਕੀਮਤੀ ਪੱਥਰਾਂ ਦੀਆਂ ਨੀਹਾਂ1 ਰਾਜਾ 7:9–10
    ਆਇਤਾਂ
    1 ਰਾਜਾ 7:9–10ਇਹ ਸਾਰੇ ਅੰਦਰੋਂ ਬਾਹਰੋਂ ਬਹੁਮੁੱਲੇ ਪੱਥਰਾਂ ਦੇ ਸਨ ਜਿਨ੍ਹਾਂ ਦੀ ਘੜਤ ਮਿਣਤੀ ਦੇ ਅਨੁਸਾਰ ਸੀ ਅਤੇ ਆਰੇ ਨਾਲ ਚੀਰੇ ਹੋਏ ਸਨ ਅਰਥਾਤ ਨੀਂਹ ਤੋਂ ਲੈ ਕੇ ਛੱਜੇ ਤੱਕ ਅਤੇ ਬਾਹਰ ਵੱਡੇ ਵਿਹੜੇ ਤੱਕ। ਨੀਂਹਾਂ ਬਹੁਮੁੱਲੇ ਪੱਥਰਾਂ ਦੀ ਅਤੇ ਵੱਡੇ-ਵੱਡੇ ਪੱਥਰਾਂ ਦੀ ਸੀ ਅਰਥਾਤ ਦਸ ਹੱਥ ਦੇ ਪੱਥਰ ਅਤੇ ਅੱਠ ਹੱਥ ਦੇ ਪੱਥਰ।
  • ਸੁਲੇਮਾਨ ਨੂੰ ਆਪਣਾ ਮਹਿਲ ਬਣਾਉਣ ਵਿੱਚ ਤੇਰਾਂ ਸਾਲ ਲੱਗਦੇ ਹਨ1 ਰਾਜਾ 7:1
    ਆਇਤਾਂ
    1 ਰਾਜਾ 7:1ਸੁਲੇਮਾਨ ਨੇ ਆਪਣੇ ਮਹਿਲ ਨੂੰ ਤੇਰ੍ਹਾਂ ਸਾਲਾਂ ਵਿੱਚ ਬਣਾਇਆ ਅਤੇ ਸਾਰੇ ਮਹਿਲ ਨੂੰ ਸੰਪੂਰਨ ਕੀਤਾ।
  • ਦਾਊਦ ਦਿਆਰ ਦੇ ਘਰ ਵਿੱਚ ਰਹਿੰਦਾ ਹੈ2 ਸਮੂ 7:2
    ਆਇਤਾਂ
    2 ਸਮੂ 7:2ਤਦ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।
  • ਲੱਕੜੀ ਦੇ ਤਖ਼ਤਿਆਂ ਨਾਲ ਮੜ੍ਹੇ ਘਰਹੱਜ 1:4
    ਆਇਤਾਂ
    ਹੱਜ 1:4ਕੀ, ਇਹ ਕੋਈ ਸਮਾਂ ਹੈ ਕਿ ਤੁਸੀਂ ਆਪ ਆਪਣੇ ਬਣਾਏ ਹੋਏ ਘਰਾਂ ਵਿੱਚ ਰਹੋ, ਜਦ ਕਿ ਇਹ ਮੇਰਾ ਭਵਨ ਬਰਬਾਦ ਪਿਆ ਹੈ?
  • ਰਾਹਾਬ ਦਾ ਘਰ ਸ਼ਹਿਰ ਦੀ ਕੰਧ ਵਿੱਚ ਬਣਿਆ ਹੋਇਆ ਹੈਯਹੋਸ਼ੁ 2:15
    ਆਇਤਾਂ
    ਯਹੋਸ਼ੁ 2:15ਉਹ ਨੇ ਉਹਨਾਂ ਨੂੰ ਰੱਸੇ ਨਾਲ ਖਿੜਕੀ ਦੇ ਵਿੱਚ ਦੀ ਉਤਾਰ ਦਿੱਤਾ ਕਿਉਂ ਜੋ ਉਹ ਦਾ ਘਰ ਸ਼ਹਿਰ ਦੀ ਚਾਰ-ਦੀਵਾਰੀ ਦੇ ਨਾਲ ਲੱਗਦਾ ਸੀ ਅਤੇ ਉਹ ਉਸੇ ਸ਼ਹਿਰ ਵਿੱਚ ਰਹਿੰਦੀ ਸੀ।
  • ਕਲੀਸਿਯਾਵਾਂ ਵਿਸ਼ਵਾਸੀਆਂ ਦੇ ਘਰਾਂ ਵਿੱਚ ਇਕੱਠੀਆਂ ਹੁੰਦੀਆਂ ਸਨਰਸੂਲਾਂ 12:12, ਰੋਮ 16:5, ਕੁਲੁੱ 4:15, ਫਿਲੇ 1:2
    ਆਇਤਾਂ
    ਰਸੂਲਾਂ 12:12ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ।
    ਰੋਮ 16:5ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ।
    ਕੁਲੁੱ 4:15ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖੋ।
    ਫਿਲੇ 1:2ਅਤੇ ਸਾਡੀ ਭੈਣ ਅੱਫਿਆ, ਸਾਡੇ ਨਾਲ ਦੇ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ।

ਛੱਤਾਂ

  • ਰਾਹਾਬ ਜਸੂਸਾਂ ਨੂੰ ਆਪਣੀ ਛੱਤ ਉੱਤੇ ਖਿਲਾਰੇ ਸਣ ਦੇ ਡੰਡਿਆਂ ਹੇਠ ਲੁਕਾਉਂਦੀ ਹੈਯਹੋਸ਼ੁ 2:6
    ਆਇਤਾਂ
    ਯਹੋਸ਼ੁ 2:6ਪਰ ਉਹ ਉਹਨਾਂ ਨੂੰ ਛੱਤ ਉੱਤੇ ਲੈ ਗਈ ਅਤੇ ਬਾਲਣ ਦੀਆਂ ਲੱਕੜਾਂ ਦੇ ਹੇਠ ਜੋ ਛੱਤ ਉੱਤੇ ਰੱਖੀਆਂ ਸਨ ਲੁਕਾ ਦਿੱਤਾ।
  • ਸਮੂਏਲ ਛੱਤ ਉੱਤੇ ਸ਼ਾਊਲ ਨਾਲ ਗੱਲਾਂ ਕਰਦਾ ਹੈ, ਅਤੇ ਸ਼ਾਊਲ ਉੱਥੇ ਸੌਂਦਾ ਹੈ1 ਸਮੂ 9:25–26
    ਆਇਤਾਂ
    1 ਸਮੂ 9:25–26ਜਦ ਉਹ ਉੱਚੇ ਥਾਂ ਤੋਂ ਸ਼ਹਿਰ ਨੂੰ ਗਏ ਤਾਂ ਉਸ ਨੇ ਘਰ ਦੀ ਛੱਤ ਉੱਤੇ ਸ਼ਾਊਲ ਨਾਲ ਗੱਲਾਂ ਕੀਤੀਆਂ। ਅਤੇ ਉਹ ਸਵੇਰੇ ਹੀ ਉੱਠੇ ਅਤੇ ਅਜਿਹਾ ਹੋਇਆ ਜਾਂ ਦਿਨ ਚੜ੍ਹਨ ਲੱਗਾ ਤਾਂ ਸਮੂਏਲ ਨੇ ਸ਼ਾਊਲ ਨੂੰ ਘਰ ਦੀ ਛੱਤ ਉੱਤੇ ਫੇਰ ਸੱਦਿਆ ਅਤੇ ਆਖਿਆ, ਉੱਠ ਜੋ ਮੈਂ ਤੈਨੂੰ ਵਿਦਾ ਕਰਾਂ। ਸੋ ਸ਼ਾਊਲ ਉੱਠਿਆ, ਉਹ ਅਤੇ ਸਮੂਏਲ ਬਾਹਰ ਚੱਲੇ ਗਏ।
  • ਦਾਊਦ ਸ਼ਾਮ ਨੂੰ ਮਹਿਲ ਦੀ ਛੱਤ ਉੱਤੇ ਟਹਿਲਦਾ ਹੈ2 ਸਮੂ 11:2
    ਆਇਤਾਂ
    2 ਸਮੂ 11:2ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ।
  • ਤਿਉਹਾਰ ਲਈ ਛੱਤਾਂ ਉੱਤੇ ਅਤੇ ਵਿਹੜਿਆਂ ਵਿੱਚ ਡੇਰੇ ਬਣਾਏ ਜਾਂਦੇ ਹਨਨਹ 8:16
    ਆਇਤਾਂ
    ਨਹ 8:16ਤਦ ਲੋਕ ਬਾਹਰ ਗਏ ਅਤੇ ਟਹਿਣੀਆਂ ਨੂੰ ਲਿਆਏ ਅਤੇ ਆਪਣੇ-ਆਪਣੇ ਘਰ ਦੀ ਛੱਤ ਉੱਤੇ, ਆਪਣੇ ਵਿਹੜਿਆਂ ਵਿੱਚ ਅਤੇ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਅਤੇ ਜਲ-ਫਾਟਕ ਦੇ ਚੌਂਕ ਵਿੱਚ ਅਤੇ ਇਫ਼ਰਾਈਮੀ ਫਾਟਕ ਦੇ ਚੌਂਕ ਵਿੱਚ ਆਪਣੇ ਲਈ ਡੇਰੇ ਬਣਾਏ।
  • ਫ਼ਲਿਸਤੀਆਂ ਦੇ ਮੰਦਰ ਦੀ ਛੱਤ ਉੱਤੇ ਲਗਭਗ ਤਿੰਨ ਹਜ਼ਾਰ ਲੋਕਨਿਆਂਈ 16:27
    ਆਇਤਾਂ
    ਨਿਆਂਈ 16:27ਉਹ ਘਰ ਪੁਰਸ਼ਾਂ ਅਤੇ ਇਸਤਰੀਆਂ ਨਾਲ ਭਰਿਆ ਹੋਇਆ ਸੀ, ਅਤੇ ਫ਼ਲਿਸਤੀਆਂ ਦੇ ਸਾਰੇ ਸਰਦਾਰ ਵੀ ਉੱਥੇ ਸਨ ਅਤੇ ਲੱਗਭੱਗ ਤਿੰਨ ਹਜ਼ਾਰ ਇਸਤਰੀਆਂ ਅਤੇ ਪੁਰਖ ਛੱਤ ਉੱਤੇ ਸਨ, ਜਿਹੜੇ ਸਮਸੂਨ ਨੂੰ ਤਮਾਸ਼ਾ ਕਰਦੇ ਹੋਏ ਵੇਖ ਰਹੇ ਸਨ।
  • ਮਿੱਤਰ ਛੱਤ ਉਧੇੜ ਕੇ ਅਧਰੰਗੀ ਨੂੰ ਖਪਰੈਲਾਂ ਵਿੱਚੋਂ ਹੇਠਾਂ ਉਤਾਰਦੇ ਹਨਮਰਕੁ 2:4, ਲੂਕਾ 5:19
    ਆਇਤਾਂ
    ਮਰਕੁ 2:4ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ।
    ਲੂਕਾ 5:19ਅਤੇ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਜਾਣ ਦਾ ਕੋਈ ਤਰੀਕਾ ਨਾ ਲੱਭਿਆ ਤਾਂ ਛੱਤ ਉੱਤੇ ਚੜ੍ਹ ਗਏ ਅਤੇ ਟਾਇਲਾਂ ਦੇ ਵਿੱਚੋਂ ਦੀ ਉਸ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਉਤਾਰ ਦਿੱਤਾ।
  • ਅੰਦਰਲੀਆਂ ਕੋਠੜੀਆਂ ਵਿੱਚ ਕੀਤੀਆਂ ਕਾਨਾਫੂਸੀਆਂ ਛੱਤਾਂ ਉੱਤੋਂ ਸੁਣਾਈਆਂ ਜਾਣਗੀਆਂਲੂਕਾ 12:3
    ਆਇਤਾਂ
    ਲੂਕਾ 12:3ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ।

ਕਮਰੇ, ਦਰਵਾਜ਼ੇ ਅਤੇ ਖਿੜਕੀਆਂ

  • ਰਾਜਾ ਅਗਲੋਨ ਆਪਣੇ ਠੰਡੇ ਚੁਬਾਰੇ ਵਿੱਚ ਇਕੱਲਾ ਬੈਠਾ ਹੈਨਿਆਂਈ 3:20
    ਆਇਤਾਂ
    ਨਿਆਂਈ 3:20ਤਦ ਏਹੂਦ ਉਸ ਦੇ ਕੋਲ ਆਇਆ, ਉਸ ਵੇਲੇ ਉਹ ਹਵਾਦਾਰ ਚੁਬਾਰੇ ਵਿੱਚ ਜੋ ਸਿਰਫ਼ ਉਸ ਦੇ ਲਈ ਸੀ, ਬੈਠਿਆ ਹੋਇਆ ਸੀ। ਫਿਰ ਏਹੂਦ ਨੇ ਕਿਹਾ, “ਤੁਹਾਡੇ ਲਈ ਮੇਰੇ ਕੋਲ ਪਰਮੇਸ਼ੁਰ ਦੀ ਵੱਲੋਂ ਇੱਕ ਸੰਦੇਸ਼ ਹੈ।” ਤਦ ਉਹ ਗੱਦੀ ਉੱਤੋਂ ਉੱਠ ਕੇ ਖੜ੍ਹਾ ਹੋ ਗਿਆ।
  • ਏਲੀਯਾਹ ਵਿਧਵਾ ਦੇ ਘਰ ਦੇ ਚੁਬਾਰੇ ਵਿੱਚ ਰਹਿੰਦਾ ਹੈ1 ਰਾਜਾ 17:19
    ਆਇਤਾਂ
    1 ਰਾਜਾ 17:19ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤਰ ਮੈਨੂੰ ਦੇ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹ ਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ।
  • ਪਸਾਹ ਲਈ ਸਜਿਆ ਅਤੇ ਤਿਆਰ ਇੱਕ ਵੱਡਾ ਚੁਬਾਰਾਮਰਕੁ 14:14–15
    ਆਇਤਾਂ
    ਮਰਕੁ 14:14–15ਅਤੇ ਜਿਸ ਘਰ ਵਿੱਚ ਉਹ ਜਾਵੇ ਤੁਸੀਂ ਘਰ ਦੇ ਮਾਲਕ ਨੂੰ ਕਹੋ ਜੋ ਗੁਰੂ ਆਖਦਾ ਹੈ ਮੇਰਾ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਦੇ ਨਾਲ ਪਸਾਹ ਖਾਵਾਂ? ਉਹ ਤੁਹਾਨੂੰ ਤਿਆਰ ਕੀਤਾ ਹੋਇਆ ਅਤੇ ਸਜਾਇਆ ਹੋਇਆ ਇੱਕ ਵੱਡਾ ਚੁਬਾਰਾ ਵਿਖਾਵੇਗਾ ਅਤੇ ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।
  • ਯੂਸੁਫ਼ ਰੋਣ ਲਈ ਇੱਕ ਨਿੱਜੀ ਕੋਠੜੀ ਵਿੱਚ ਜਾਂਦਾ ਹੈਉਤ 43:30
    ਆਇਤਾਂ
    ਉਤ 43:30ਤਦ ਯੂਸੁਫ਼ ਨੇ ਛੇਤੀ ਕੀਤੀ ਕਿਉਂ ਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ, ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਤੇ ਉੱਥੇ ਰੋਇਆ।
  • ਅਹਜ਼ਯਾਹ ਆਪਣੇ ਚੁਬਾਰੇ ਦੀ ਜਾਲੀ ਵਿੱਚੋਂ ਡਿੱਗ ਪੈਂਦਾ ਹੈ2 ਰਾਜਾ 1:2
    ਆਇਤਾਂ
    2 ਰਾਜਾ 1:2ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ, ਡਿੱਗ ਪਿਆ ਤੇ ਬਿਮਾਰ ਪੈ ਗਿਆ। ਸੋ ਉਸ ਨੇ ਸੰਦੇਸ਼ਵਾਹਕਾਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”
  • ਸੀਸਰਾ ਦੀ ਮਾਂ ਖਿੜਕੀ ਦੀ ਜਾਲੀ ਵਿੱਚੋਂ ਝਾਕਦੀ ਹੈਨਿਆਂਈ 5:28
    ਆਇਤਾਂ
    ਨਿਆਂਈ 5:28ਖਿੜਕੀ ਵਿੱਚੋਂ ਸੀਸਰਾ ਦੀ ਮਾਤਾ ਨੇ ਝਾਤੀ ਮਾਰੀ, ਉਹ ਝਰੋਖੇ ਦੇ ਵਿੱਚੋਂ ਚਿੱਲਾਈ, ਉਸ ਦੇ ਰਥ ਦੇ ਆਉਣ ਵਿੱਚ ਇੰਨ੍ਹਾਂ ਸਮਾਂ ਕਿਉਂ ਲੱਗਾ? ਉਸ ਦੇ ਰਥਾਂ ਦੇ ਪਹੀਏ ਦੇਰ ਕਿਉਂ ਲਾਉਂਦੇ ਹਨ?
  • ਯੂਤਖੁਸ ਖਿੜਕੀ ਵਿੱਚ ਬੈਠਾ ਸੌਂ ਜਾਂਦਾ ਹੈ ਅਤੇ ਤੀਜੀ ਮੰਜ਼ਲ ਤੋਂ ਡਿੱਗ ਪੈਂਦਾ ਹੈਰਸੂਲਾਂ 20:9
    ਆਇਤਾਂ
    ਰਸੂਲਾਂ 20:9ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।

ਬਿਵਸਥਾ ਵਿੱਚ

  • ਨਵੇਂ ਘਰ ਦੀ ਛੱਤ ਦੁਆਲੇ ਬਨੇਰਾ ਹੋਣਾ ਚਾਹੀਦਾ ਹੈਬਿਵ 22:8
    ਆਇਤਾਂ
    ਬਿਵ 22:8ਜਦ ਤੂੰ ਕੋਈ ਨਵਾਂ ਘਰ ਬਣਾਵੇਂ ਤਾਂ ਤੂੰ ਆਪਣੀ ਛੱਤ ਉੱਤੇ ਬਨੇਰਾ ਬਣਾਵੀਂ ਤਾਂ ਕਿ ਜੇਕਰ ਕੋਈ ਉੱਥੋਂ ਡਿੱਗ ਪਵੇ ਤਾਂ ਤੂੰ ਉਸ ਦੇ ਖੂਨ ਦਾ ਦੋਸ਼ ਆਪਣੇ ਘਰ ਉੱਤੇ ਨਾ ਲਿਆਵੇਂ।
  • ਬਿਵਸਥਾ ਦੇ ਬਚਨ ਚੁਗਾਠਾਂ ਅਤੇ ਫਾਟਕਾਂ ਉੱਤੇ ਲਿਖੇ ਜਾਂਦੇ ਹਨਬਿਵ 6:9
    ਆਇਤਾਂ
    ਬਿਵ 6:9ਤੁਸੀਂ ਉਹਨਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ।
  • ਘਰ ਵਿੱਚ ਉੱਲੀ: ਪੱਥਰ ਬਦਲੇ ਜਾਂਦੇ ਹਨ ਅਤੇ ਕੰਧਾਂ ਖੁਰਚ ਕੇ ਮੁੜ ਲਿੱਪੀਆਂ ਜਾਂਦੀਆਂ ਹਨਲੇਵੀ 14:40–45
    ਆਇਤਾਂ
    ਲੇਵੀ 14:40–45ਤਾਂ ਜਾਜਕ ਹੁਕਮ ਦੇਵੇ ਕਿ ਉਹ ਉਨ੍ਹਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿੱਚ ਰੋਗ ਹੈ, ਕੱਢ ਕੇ ਲੈ ਜਾਣ ਅਤੇ ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ। ਉਹ ਉਸ ਘਰ ਨੂੰ ਅੰਦਰੋਂ ਚੁਫ਼ੇਰਿਓਂ ਛਿਲਵਾ ਦੇਵੇ ਅਤੇ ਉਹ ਉਸ ਮਿੱਟੀ ਨੂੰ ਜੋ ਛਿੱਲੀ ਗਈ ਹੈ, ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ। ਉਹ ਦੂਜੇ ਪੱਥਰ ਲੈ ਕੇ ਉਨ੍ਹਾਂ ਨੂੰ ਪੁਰਾਣੇ ਪੱਥਰਾਂ ਦੇ ਸਥਾਨ ਉੱਤੇ ਲਗਾ ਦੇਣ ਅਤੇ ਜਾਜਕ ਹੋਰ ਚੂਨਾ ਲੈ ਕੇ ਘਰ ਨੂੰ ਲਿੱਪੇ। ਪਰ ਜੇਕਰ ਪੱਥਰਾਂ ਨੂੰ ਕੱਢਣ ਅਤੇ ਘਰ ਨੂੰ ਛਿੱਲਣ ਅਤੇ ਲਿੱਪਣ ਤੋਂ ਬਾਅਦ ਉਹ ਰੋਗ ਘਰ ਵਿੱਚ ਫੇਰ ਫੁੱਟ ਨਿੱਕਲੇ, ਤਾਂ ਜਾਜਕ ਆ ਕੇ ਵੇਖੇ ਅਤੇ ਵੇਖੋ, ਜੇਕਰ ਉਹ ਰੋਗ ਘਰ ਵਿੱਚ ਫੈਲ ਗਿਆ ਹੋਵੇ, ਤਾਂ ਉਹ ਘਰ ਵਿੱਚ ਫੈਲਣ ਵਾਲਾ ਕੋੜ੍ਹ ਹੈ ਅਤੇ ਉਹ ਅਸ਼ੁੱਧ ਹੈ। ਉਹ ਉਸ ਘਰ ਨੂੰ ਢਾਹ ਦੇਵੇ ਅਤੇ ਉਸ ਦੇ ਪੱਥਰ, ਲੱਕੜੀਆਂ ਅਤੇ ਸਾਰੇ ਚੂਨੇ ਨੂੰ ਸ਼ਹਿਰ ਤੋਂ ਬਾਹਰ ਜਾ ਕੇ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟਵਾ ਦੇਵੇ।
  • ਕੰਧ ਵਾਲੇ ਸ਼ਹਿਰ ਵਿੱਚ ਵੇਚਿਆ ਘਰ ਇੱਕ ਸਾਲ ਦੇ ਅੰਦਰ ਛੁਡਾਇਆ ਜਾ ਸਕਦਾ ਸੀਲੇਵੀ 25:29–30
    ਆਇਤਾਂ
    ਲੇਵੀ 25:29–30ਜੇਕਰ ਕੋਈ ਮਨੁੱਖ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਘਰ ਵੇਚੇ ਤਾਂ ਉਸ ਨੂੰ ਵੇਚਣ ਤੋਂ ਬਾਅਦ ਉਹ ਇੱਕ ਸਾਲ ਵਿੱਚ ਉਸ ਨੂੰ ਛੁਡਾ ਸਕਦਾ ਹੈ ਅਰਥਾਤ ਪੂਰੇ ਸਾਲ ਉਸ ਮਨੁੱਖ ਕੋਲ ਉਸ ਨੂੰ ਛੁਡਾਉਣ ਦਾ ਅਧਿਕਾਰ ਹੈ। ਪਰ ਜੇਕਰ ਉਹ ਇੱਕ ਸਾਲ ਵਿੱਚ ਛੁਡਾਇਆ ਨਾ ਜਾਵੇ, ਤਦ ਉਹ ਘਰ ਜੋ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਹੈ, ਮੁੱਲ ਲੈਣ ਵਾਲੇ ਦਾ ਹੋਵੇਗਾ ਅਤੇ ਉਸ ਦੀਆਂ ਪੀੜ੍ਹੀਆਂ ਤੱਕ ਉਸੇ ਦਾ ਰਹੇਗਾ ਅਤੇ ਅਨੰਦ ਦੇ ਸਾਲ ਵਿੱਚ ਵੀ ਨਾ ਛੁਡਾਇਆ ਜਾਵੇਗਾ।
  • ਬਿਨਾਂ ਕੰਧ ਵਾਲੇ ਪਿੰਡਾਂ ਦੇ ਘਰ ਜੁਬਲੀ ਦੇ ਸਾਲ ਆਪਣੇ ਮਾਲਕਾਂ ਨੂੰ ਮੁੜ ਜਾਂਦੇ ਹਨਲੇਵੀ 25:31
    ਆਇਤਾਂ
    ਲੇਵੀ 25:31ਪਰ ਉਨ੍ਹਾਂ ਪਿੰਡਾਂ ਦੇ ਘਰ, ਜਿਨ੍ਹਾਂ ਦੇ ਦੁਆਲੇ ਸ਼ਹਿਰਪਨਾਹ ਨਹੀਂ ਹੈ, ਉਹ ਦੇਸ਼ ਦੇ ਖੇਤਾਂ ਦੀ ਤਰ੍ਹਾਂ ਹੀ ਸਮਝੇ ਜਾਣਗੇ, ਉਹ ਛੁਡਾਏ ਜਾ ਸਕਦੇ ਹਨ, ਉਹ ਅਨੰਦ ਦੇ ਸਾਲ ਵਿੱਚ ਛੱਡੇ ਜਾਣ।
  • ਜਿਸ ਮਨੁੱਖ ਨੇ ਨਵਾਂ ਘਰ ਬਣਾਇਆ ਪਰ ਅਜੇ ਉਸ ਦੀ ਚੱਠ ਨਹੀਂ ਕੀਤੀ, ਉਹ ਯੁੱਧ ਤੋਂ ਘਰ ਭੇਜਿਆ ਜਾਂਦਾ ਹੈਬਿਵ 20:5
    ਆਇਤਾਂ
    ਬਿਵ 20:5ਫੇਰ ਪ੍ਰਧਾਨ ਲੋਕਾਂ ਨੂੰ ਆਖਣ, “ਤੁਹਾਡੇ ਵਿੱਚੋਂ ਕੌਣ ਹੈ ਜਿਸ ਨੇ ਨਵਾਂ ਘਰ ਬਣਾਇਆ ਹੋਵੇ, ਪਰ ਉਸ ਦਾ ਸਮਰਪਣ ਨਾ ਕੀਤਾ ਹੋਵੇ? ਉਹ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਸਮਰਪਣ ਕਰੇ।

ਕਹਾਵਤਾਂ

  • ਬੁੱਧਵਾਨ ਮਨੁੱਖ ਆਪਣਾ ਘਰ ਚਟਾਨ ਉੱਤੇ ਬਣਾਉਂਦਾ ਹੈ (ਇੱਕ ਦ੍ਰਿਸ਼ਟਾਂਤ)ਮੱਤੀ 7:24–27, ਲੂਕਾ 6:48
    ਆਇਤਾਂ
    ਮੱਤੀ 7:24–27ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ। ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ। ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ। ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ।
    ਲੂਕਾ 6:48ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ।
  • ਬੁੱਧ ਨਾਲ ਘਰ ਬਣਾਇਆ ਜਾਂਦਾ ਹੈਕਹਾ 24:3
    ਆਇਤਾਂ
    ਕਹਾ 24:3ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ।
  • ਹਰ ਬੁੱਧਵਾਨ ਇਸਤਰੀ ਆਪਣਾ ਘਰ ਉਸਾਰਦੀ ਹੈਕਹਾ 14:1
    ਆਇਤਾਂ
    ਕਹਾ 14:1ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ