Bible Explorer ਐਪ ਲਓ

ਪੜਚੋਲ › ਵਿਸ਼ੇ › ਸ਼ਿਕਾਰ ਅਤੇ ਫੰਦੇ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਸ਼ਿਕਾਰ ਅਤੇ ਫੰਦੇ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 14 ਹਿੱਸੇ, ਸਤਰ-ਦਰ-ਸਤਰ।

  • ਨਿਮਰੋਦ, “ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ”ਉਤ 10:9
    ਆਇਤਾਂ
    ਉਤ 10:9ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ। ਇਸ ਲਈ ਕਿਹਾ ਜਾਂਦਾ ਹੈ, ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ।
  • ਇਸਮਾਏਲ ਉਜਾੜ ਵਿੱਚ ਵੱਡਾ ਹੁੰਦਾ ਹੈ ਅਤੇ ਵੱਡਾ ਤੀਰਅੰਦਾਜ਼ ਬਣਦਾ ਹੈਉਤ 21:20
    ਆਇਤਾਂ
    ਉਤ 21:20ਪਰਮੇਸ਼ੁਰ ਉਸ ਮੁੰਡੇ ਦੇ ਅੰਗ-ਸੰਗ ਸੀ ਅਤੇ ਉਹ ਵੱਧਦਾ ਗਿਆ, ਉਜਾੜ ਵਿੱਚ ਰਿਹਾ ਅਤੇ ਵੱਡਾ ਹੋ ਕੇ ਤੀਰ-ਅੰਦਾਜ਼ ਬਣਿਆ।
  • ਏਸਾਓ ਨਿਪੁੰਨ ਸ਼ਿਕਾਰੀ, ਜੰਗਲ ਵਿੱਚ ਰਹਿਣ ਵਾਲਾ ਮਨੁੱਖ ਬਣਦਾ ਹੈਉਤ 25:27
    ਆਇਤਾਂ
    ਉਤ 25:27ਉਹ ਮੁੰਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣਿਆ ਅਤੇ ਮੈਦਾਨ ਵਿੱਚ ਰਹਿਣ ਵਾਲਾ ਸੀ ਅਤੇ ਯਾਕੂਬ ਭੋਲਾ-ਭਾਲਾ ਅਤੇ ਤੰਬੂਆਂ ਵਿੱਚ ਰਹਿਣ ਵਾਲਾ ਸੀ।
  • ਇਸਹਾਕ ਨੂੰ ਸ਼ਿਕਾਰ ਦਾ ਮਾਸ ਸੁਆਦ ਲੱਗਦਾ ਹੈ ਅਤੇ ਉਹ ਏਸਾਓ ਨੂੰ ਪਿਆਰ ਕਰਦਾ ਹੈਉਤ 25:28
    ਆਇਤਾਂ
    ਉਤ 25:28ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਲਈ ਸ਼ਿਕਾਰ ਫੜ੍ਹ ਕੇ ਲਿਆਉਂਦਾ ਸੀ ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ।
  • ਇਸਹਾਕ ਏਸਾਓ ਨੂੰ ਭੱਥਾ ਅਤੇ ਧਣੁੱਖ ਦੇ ਕੇ ਸ਼ਿਕਾਰ ਲਈ ਭੇਜਦਾ ਹੈਉਤ 27:3–5
    ਆਇਤਾਂ
    ਉਤ 27:3–5ਸੋ ਤੂੰ ਹੁਣ ਆਪਣੇ ਸ਼ਸਤਰ ਅਰਥਾਤ ਧਣੁੱਖ ਅਤੇ ਤਰਕਸ਼ ਲੈ ਅਤੇ ਮੈਦਾਨ ਵਿੱਚ ਜਾ ਕੇ ਮੇਰੇ ਲਈ ਸ਼ਿਕਾਰ ਮਾਰ, ਅਤੇ ਮੇਰੇ ਲਈ ਸੁਆਦਲਾ ਭੋਜਨ ਤਿਆਰ ਕਰ ਜਿਹੜਾ ਮੈਨੂੰ ਚੰਗਾ ਲੱਗਦਾ ਹੈ, ਅਤੇ ਮੇਰੇ ਅੱਗੇ ਪਰੋਸ ਤਾਂ ਜੋ ਮੈਂ ਖਾਵਾਂ ਅਤੇ ਮਰਨ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ। ਜਦ ਇਸਹਾਕ ਆਪਣੇ ਪੁੱਤਰ ਏਸਾਓ ਨਾਲ ਗੱਲ ਕਰਦਾ ਸੀ ਤਦ ਰਿਬਕਾਹ ਸੁਣਦੀ ਸੀ। ਫੇਰ ਏਸਾਓ ਮੈਦਾਨ ਵੱਲ ਚਲਾ ਗਿਆ ਕਿ ਸ਼ਿਕਾਰ ਮਾਰ ਕੇ ਲੈ ਆਵੇ।
  • ਏਸਾਓ ਸ਼ਿਕਾਰ ਤੋਂ ਮੁੜਦਾ ਹੈ ਪਰ ਬਰਕਤ ਲਈ ਬਹੁਤ ਦੇਰ ਹੋ ਚੁੱਕੀ ਹੈਉਤ 27:30–33
    ਆਇਤਾਂ
    ਉਤ 27:30–33ਤਦ ਅਜਿਹਾ ਹੋਇਆ ਕਿ ਜਦੋਂ ਇਸਹਾਕ ਯਾਕੂਬ ਨੂੰ ਬਰਕਤ ਦੇ ਹਟਿਆ ਅਤੇ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿੱਕਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰ ਕਰ ਕੇ ਆਇਆ। ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਤੇ ਆਪਣੇ ਪਿਤਾ ਕੋਲ ਲਿਆਇਆ ਅਤੇ ਆਪਣੇ ਪਿਤਾ ਨੂੰ ਆਖਿਆ ਮੇਰੇ ਪਿਤਾ ਜੀ ਉੱਠੋ ਅਤੇ ਆਪਣੇ ਪੁੱਤਰ ਦੇ ਸ਼ਿਕਾਰ ਨੂੰ ਖਾਵੋ ਅਤੇ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ। ਤਦ ਉਸ ਦੇ ਪਿਤਾ ਇਸਹਾਕ ਨੇ ਉਹ ਨੂੰ ਆਖਿਆ, ਤੂੰ ਕੌਣ ਹੈਂ? ਉਸ ਆਖਿਆ, ਮੈਂ ਤੁਹਾਡਾ ਪਹਿਲੌਠਾ ਪੁੱਤਰ ਏਸਾਓ ਹਾਂ। ਤਦ ਇਸਹਾਕ ਨੇ ਥਰ-ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਸੀ ਜਿਹੜਾ ਸ਼ਿਕਾਰ ਮਾਰ ਕੇ ਮੇਰੇ ਕੋਲ ਲਿਆਇਆ? ਮੈਂ ਤੇਰੇ ਆਉਣ ਤੋਂ ਪਹਿਲਾਂ ਉਸ ਦੇ ਭੋਜਨ ਵਿੱਚੋਂ ਖਾਧਾ ਅਤੇ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ।

ਬਿਵਸਥਾ ਵਿੱਚ

  • ਸ਼ਿਕਾਰ ਕੀਤੇ ਜਾਨਵਰ ਦਾ ਲਹੂ ਵਹਾ ਕੇ ਮਿੱਟੀ ਨਾਲ ਢੱਕ ਦਿੱਤਾ ਜਾਂਦਾ ਹੈਲੇਵੀ 17:13
    ਆਇਤਾਂ
    ਲੇਵੀ 17:13ਕੋਈ ਵੀ ਮਨੁੱਖ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਸ਼ਿਕਾਰ ਕਰਕੇ ਕਿਸੇ ਖਾਣ ਯੋਗ ਪਸ਼ੂ ਜਾਂ ਪੰਛੀ ਨੂੰ ਫੜ੍ਹੇ ਤਾਂ ਉਹ ਉਸ ਦੇ ਲਹੂ ਨੂੰ ਡੋਲ੍ਹ ਕੇ ਮਿੱਟੀ ਨਾਲ ਢੱਕ ਦੇਵੇ।

ਫਾਹੀਆਂ ਅਤੇ ਜਾਲ

  • ਜਾਲ, ਜਾਲੀ, ਕੁੜਿੱਕੀ, ਫੰਦਾ ਅਤੇ ਧਰਤੀ ਵਿੱਚ ਲੁਕਾਈ ਫਾਹੀਅੱਯੂਬ 18:8–10
    ਆਇਤਾਂ
    ਅੱਯੂਬ 18:8–10ਉਹ ਤਾਂ ਆਪਣੇ ਹੀ ਪੈਰ ਜਾਲ਼ ਵਿੱਚ ਫਸਾਵੇਗਾ, ਅਤੇ ਉਹ ਆਪ ਫੰਦੇ ਉੱਤੇ ਚੱਲਦਾ ਹੈ। ਕੜਿੱਕੀ ਉਹ ਦੀ ਅੱਡੀ ਨੂੰ ਫੜ੍ਹਦੀ, ਅਤੇ ਲੁਟੇਰੇ ਉਹ ਨੂੰ ਫ਼ਸਾ ਲੈਂਦੇ ਹਨ। ਫੰਦਾ ਉਹ ਦੇ ਲਈ ਧਰਤੀ ਵਿੱਚ ਲੁਕਾਇਆ ਜਾਂਦਾ ਹੈ, ਅਤੇ ਉਹ ਦੇ ਰਸਤੇ ਵਿੱਚ ਜਾਲ਼।
  • ਜਾਲ ਵਿੱਚ ਫਸਿਆ ਹਿਰਨਯਸਾ 51:20
    ਆਇਤਾਂ
    ਯਸਾ 51:20ਤੇਰੇ ਪੁੱਤਰ ਬੇਹੋਸ਼ ਹੋ ਗਏ, ਉਹ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਡਿੱਗੇ ਪਏ ਹਨ, ਜਿਵੇਂ ਹਿਰਨ ਜਾਲ਼ ਵਿੱਚ, ਉਹ ਯਹੋਵਾਹ ਦੇ ਗੁੱਸੇ ਨਾਲ, ਤੇਰੇ ਪਰਮੇਸ਼ੁਰ ਦੀ ਝਿੜਕ ਨਾਲ ਭਰੇ ਹੋਏ ਹਨ।
  • ਚਿੜੀਮਾਰ ਘਾਤ ਲਾ ਕੇ ਬੈਠਦੇ ਹਨ ਅਤੇ ਫੰਦੇ ਲਾਉਂਦੇ ਹਨਯਿਰ 5:26
    ਆਇਤਾਂ
    ਯਿਰ 5:26ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਉਹ ਫਾਂਧੀਆਂ ਵਾਂਗੂੰ ਘਾਤ ਵਿੱਚ ਬੈਠਦੇ ਹਨ, ਉਹ ਫਾਹੀ ਲਾਉਂਦੇ ਹਨ, ਉਹ ਮਨੁੱਖਾਂ ਨੂੰ ਫੜ੍ਹਦੇ ਹਨ।
  • ਰਾਹ ਦੇ ਨਾਲ-ਨਾਲ ਵਿਛਾਈਆਂ ਜਾਲ ਦੀਆਂ ਰੱਸੀਆਂ ਅਤੇ ਲਾਏ ਹੋਏ ਫੰਦੇਜ਼ਬੂ 140:5
    ਆਇਤਾਂ
    ਜ਼ਬੂ 140:5ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।

ਤੁਲਨਾਵਾਂ

  • ਦਾਊਦ: ਜਿਵੇਂ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ1 ਸਮੂ 26:20
    ਆਇਤਾਂ
    1 ਸਮੂ 26:20ਸੋ ਹੁਣ ਯਹੋਵਾਹ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਤੇ ਨਾ ਵਹੇ ਕਿਉਂ ਜੋ ਇਸਰਾਏਲ ਦਾ ਰਾਜਾ ਇੱਕ ਪਿੱਸੂ ਲੱਭਣ ਨੂੰ ਨਿੱਕਲਿਆ ਹੈ ਜਿਵੇਂ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ।
  • “ਚਿੜ੍ਹੀ ਦੀ ਤਰ੍ਹਾਂ ਮੇਰਾ ਪਿੱਛਾ ਕੀਤਾ ਹੈ”ਵਿਰ 3:52
    ਆਇਤਾਂ
    ਵਿਰ 3:52ਜਿਹੜੇ ਬਿਨ੍ਹਾਂ ਕਾਰਨ ਮੇਰੇ ਵੈਰੀ ਹਨ, ਉਹਨਾਂ ਨੇ ਚਿੜ੍ਹੀ ਦੀ ਤਰ੍ਹਾਂ ਮੇਰਾ ਪਿੱਛਾ ਕੀਤਾ ਹੈ।
  • “ਫਾਂਧੀ ਦੀ ਫਾਹੀ ਵਿੱਚੋਂ” ਛੁਟਕਾਰਾਜ਼ਬੂ 91:3
    ਆਇਤਾਂ
    ਜ਼ਬੂ 91:3ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ