ਪੜਚੋਲ › ਵਿਸ਼ੇ › ਵਿਰਾਸਤ ਅਤੇ ਵਸੀਅਤਾਂ
ਰੋਜ਼ਾਨਾ ਜੀਵਨ
ਬਾਈਬਲ ਵਿੱਚ ਵਿਰਾਸਤ ਅਤੇ ਵਸੀਅਤਾਂ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 39 ਹਿੱਸੇ, ਸਤਰ-ਦਰ-ਸਤਰ।
ਉਦਾਹਰਣਾਂ
- ਬੇਔਲਾਦ ਅਬਰਾਮ: ਇੱਕ ਨੌਕਰ, ਦੰਮਿਸ਼ਕ ਦਾ ਅਲੀਅਜ਼ਰ, ਮੇਰਾ ਵਾਰਿਸ ਹੋਵੇਗਾਉਤ 15:2–3
ਆਇਤਾਂ
ਉਤ 15:2–3ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ। ਅਬਰਾਮ ਨੇ ਆਖਿਆ ਵੇਖ ਤੂੰ ਮੈਨੂੰ ਕੋਈ ਅੰਸ ਨਹੀਂ ਦਿੱਤੀ ਅਤੇ ਵੇਖ ਮੇਰੇ ਘਰਾਣੇ ਵਿੱਚ ਜੰਮਿਆ ਮੇਰਾ ਵਾਰਿਸ ਹੋਵੇਗਾ।
- ਸਾਰਾਹ: ਦਾਸੀ ਦਾ ਪੁੱਤਰ ਇਸਹਾਕ ਦੀ ਵਿਰਾਸਤ ਵਿੱਚ ਹਿੱਸੇਦਾਰ ਨਹੀਂ ਹੋਵੇਗਾਉਤ 21:10
ਆਇਤਾਂ
ਉਤ 21:10ਇਸ ਲਈ ਉਸ ਨੇ ਅਬਰਾਹਾਮ ਨੂੰ ਆਖਿਆ, ਇਸ ਦਾਸੀ ਅਤੇ ਇਹ ਦੇ ਪੁੱਤਰ ਨੂੰ ਕੱਢ ਦੇ, ਕਿਉਂ ਜੋ ਇਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨੇ ਨਾਲ ਵਾਰਿਸ ਨਹੀਂ ਹੋਵੇਗਾ।
- ਅਬਰਾਹਾਮ ਸਭ ਕੁਝ ਇਸਹਾਕ ਨੂੰ ਦਿੰਦਾ ਹੈ ਅਤੇ ਆਪਣੀਆਂ ਰਖੇਲਾਂ ਦੇ ਪੁੱਤਰਾਂ ਨੂੰ ਤੋਹਫ਼ੇ ਦੇ ਕੇ ਵਿਦਾ ਕਰਦਾ ਹੈਉਤ 24:36, ਉਤ 25:5–6
ਆਇਤਾਂ
ਉਤ 24:36ਅਤੇ ਮੇਰੇ ਸੁਆਮੀ ਦੀ ਪਤਨੀ ਸਾਰਾਹ ਨੇ ਆਪਣੇ ਬੁਢਾਪੇ ਵਿੱਚ ਮੇਰੇ ਸੁਆਮੀ ਲਈ ਇੱਕ ਪੁੱਤਰ ਜਣਿਆ ਅਤੇ ਅਬਰਾਹਾਮ ਨੇ ਆਪਣਾ ਸਭ ਕੁਝ ਉਸ ਨੂੰ ਦੇ ਦਿੱਤਾ ਹੈ।
ਉਤ 25:5–6ਅਬਰਾਹਾਮ ਨੇ ਸਭ ਕੁਝ ਜੋ ਉਸ ਦਾ ਸੀ, ਇਸਹਾਕ ਨੂੰ ਦੇ ਦਿੱਤਾ, ਪਰ ਆਪਣੀਆਂ ਰਖ਼ੈਲਾਂ ਦੇ ਪੁੱਤਰਾਂ ਨੂੰ ਅਬਰਾਹਾਮ ਨੇ ਕੁਝ ਸੁਗ਼ਾਤਾਂ ਦੇ ਕੇ ਆਪਣੇ ਪੁੱਤਰ ਇਸਹਾਕ ਦੇ ਕੋਲੋਂ ਪੂਰਬ ਵੱਲ, ਪੂਰਬ ਦੇ ਦੇਸ਼ ਵਿੱਚ ਆਪਣੇ ਜੀਉਂਦੇ ਜੀ ਭੇਜ ਦਿੱਤਾ।
- ਰਾਖ਼ੇਲ ਅਤੇ ਲੇਆਹ: “ਕੀ ਅਜੇ ਤੱਕ ਸਾਡੇ ਪਿਤਾ ਦੇ ਘਰ ਵਿੱਚ ਸਾਡਾ ਕੋਈ ਹਿੱਸਾ ਜਾਂ ਅਧਿਕਾਰ ਹੈ?”ਉਤ 31:14–16
ਆਇਤਾਂ
ਉਤ 31:14–16ਤਦ ਰਾਖ਼ੇਲ ਅਤੇ ਲੇਆਹ ਨੇ ਉੱਤਰ ਦੇ ਕੇ ਆਖਿਆ, ਕੀ ਅਜੇ ਤੱਕ ਸਾਡੇ ਪਿਤਾ ਦੇ ਘਰ ਵਿੱਚ ਸਾਡਾ ਕੋਈ ਹਿੱਸਾ ਜਾਂ ਅਧਿਕਾਰ ਹੈ? ਕੀ ਅਸੀਂ ਉਹ ਦੇ ਅੱਗੇ ਪਰਾਈਆਂ ਨਹੀਂ ਰਹੀਆਂ ਕਿਉਂ ਜੋ ਉਸ ਨੇ ਸਾਨੂੰ ਵੇਚ ਦਿੱਤਾ ਅਤੇ ਸਾਡੀ ਚਾਂਦੀ ਵੀ ਖਾ ਗਿਆ ਇਸ ਲਈ ਪਰਮੇਸ਼ੁਰ ਨੇ ਸਾਡੇ ਪਿਤਾ ਤੋਂ ਜੋ ਧਨ ਲੈ ਲਿਆ ਹੈ ਉਹ ਸਾਡਾ ਅਤੇ ਸਾਡੇ ਪੁੱਤਰਾਂ ਦਾ ਹੈ ਅਤੇ ਹੁਣ ਜੋ ਕੁਝ ਤੈਨੂੰ ਪਰਮੇਸ਼ੁਰ ਨੇ ਆਖਿਆ ਹੈ, ਉਹੀ ਕਰ।
- ਯਾਕੂਬ ਯੂਸੁਫ਼ ਨੂੰ ਉਸ ਦੇ ਭਰਾਵਾਂ ਨਾਲੋਂ ਜ਼ਮੀਨ ਦਾ ਇੱਕ ਟੁਕੜਾ ਵੱਧ ਦਿੰਦਾ ਹੈਉਤ 48:21–22
ਆਇਤਾਂ
ਉਤ 48:21–22ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਤੁਹਾਡੇ ਸੰਗ ਹੋਵੇਗਾ ਅਤੇ ਤੁਹਾਨੂੰ ਤੁਹਾਡੇ ਪਿਓ ਦਾਦਿਆਂ ਦੇ ਦੇਸ਼ ਵਿੱਚ ਮੁੜ ਲੈ ਆਵੇਗਾ। ਅਤੇ ਮੈਂ ਤੈਨੂੰ ਤੇਰੇ ਭਰਾਵਾਂ ਤੋਂ ਵੱਧ ਇੱਕ ਉਪਜਾਊ ਇਲਾਕਾ ਦਿੱਤਾ ਹੈ, ਜਿਹੜਾ ਮੈਂ ਯੁੱਧ ਵਿੱਚ ਆਪਣੀ ਤਲਵਾਰ ਅਤੇ ਧਣੁੱਖ ਨਾਲ ਅਮੋਰੀਆਂ ਦੇ ਹੱਥੋਂ ਲੈ ਲਿਆ ਸੀ।
- ਰਊਬੇਨ ਦਾ ਪਹਿਲੌਠੇ ਦਾ ਹੱਕ ਯੂਸੁਫ਼ ਦੇ ਪੁੱਤਰਾਂ ਨੂੰ ਮਿਲਦਾ ਹੈ1 ਇਤ 5:1–2
ਆਇਤਾਂ
1 ਇਤ 5:1–2ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰ (ਉਹ ਪਹਿਲੌਠਾ ਸੀ ਪਰ ਇਸ ਲਈ ਜੋ ਉਸ ਨੇ ਆਪਣੇ ਪਿਤਾ ਦੇ ਬਿਸਤਰ ਨੂੰ ਭਰਿਸ਼ਟ ਕੀਤਾ ਸੀ, ਉਸ ਦੇ ਪਹਿਲੌਠੇ ਹੋਣ ਦਾ ਹੱਕ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤਾ ਗਿਆ ਅਤੇ ਉਹ ਕੁਲ ਪੱਤ੍ਰੀ ਵਿੱਚ ਪਹਿਲੌਠਾ ਕਰਕੇ ਨਹੀਂ ਗਿਣਿਆ ਜਾਂਦਾ) ਯਹੂਦਾਹ ਆਪਣੇ ਭਰਾਵਾਂ ਨਾਲੋਂ ਬਲਵਾਨ ਸੀ ਅਤੇ ਉਸ ਤੋਂ ਪ੍ਰਧਾਨ ਨਿੱਕਲਿਆ ਪਰ ਪਹਿਲੌਠਾ ਹੋਣ ਦਾ ਹੱਕ ਯੂਸੁਫ਼ ਦਾ ਸੀ
- ਸਲਾਫ਼ਹਾਦ ਦੀਆਂ ਧੀਆਂ ਨੂੰ ਆਪਣੇ ਪਿਤਾ ਦੇ ਭਰਾਵਾਂ ਵਿੱਚ ਜ਼ਮੀਨ ਮਿਲਦੀ ਹੈਗਿਣ 27:1–4, ਯਹੋਸ਼ੁ 17:3–4
ਆਇਤਾਂ
ਗਿਣ 27:1–4ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦਾ ਪੁੱਤਰ ਗਿਲਆਦ ਦਾ ਪੋਤਾ ਮਾਕੀਰ ਦਾ ਪੜਪੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਉਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ, ਅਤੇ ਤਿਰਸਾਹ ਸਨ ਅਤੇ ਮੂਸਾ ਦੇ ਅੱਗੇ, ਅਲਆਜ਼ਾਰ ਜਾਜਕ, ਪ੍ਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਵਿੱਚ ਖੜ੍ਹੇ ਹੋ ਕੇ ਆਖਿਆ, ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਹੋ ਗਏ ਸਨ। ਉਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸ ਦੇ ਪੁੱਤਰ ਨਹੀਂ ਸਨ। ਸਾਡੇ ਪਿਤਾ ਦਾ ਨਾਮ ਉਸ ਦੇ ਟੱਬਰ ਵਿੱਚੋਂ ਪੁੱਤਰ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਜ਼ਮੀਨ ਦਿਓ।
ਯਹੋਸ਼ੁ 17:3–4ਪਰ ਸਲਾਫ਼ਹਾਦ ਦੇ ਜਿਸ ਦਾ ਪਿਤਾ ਹੇਫ਼ਰ, ਦਾਦਾ ਗਿਲਆਦ, ਪੜਦਾਦਾ ਮਾਕੀਰ ਅਤੇ ਨਕੜ ਦਾਦਾ ਮਨੱਸ਼ਹ ਸੀ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਉਸ ਦੀਆਂ ਧੀਆਂ ਦੇ ਨਾਂ ਇਹ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ। ਉਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤਰ ਯਹੋਸ਼ੁਆ ਦੇ ਸਾਹਮਣੇ ਅਤੇ ਪ੍ਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਹਿੱਸਾ ਮਿਲੇ ਸੋ ਉਸ ਉਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਚਾਚਿਆਂ ਤਾਇਆਂ ਦੇ ਵਿੱਚ ਹਿੱਸਾ ਦਿੱਤਾ।
- ਯਿਫ਼ਤਾਹ ਨੂੰ ਦੂਜੀ ਇਸਤਰੀ ਦਾ ਪੁੱਤਰ ਹੋਣ ਕਰਕੇ ਵਿਰਾਸਤ ਤੋਂ ਵਾਂਝਾ ਕੀਤਾ ਜਾਂਦਾ ਹੈਨਿਆਂਈ 11:2
ਆਇਤਾਂ
ਨਿਆਂਈ 11:2ਗਿਲਆਦ ਦੀ ਪਤਨੀ ਨੇ ਵੀ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਜਦ ਉਸ ਦੇ ਪੁੱਤਰ ਵੱਡੇ ਹੋ ਗਏ ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਇਹ ਕਹਿ ਕੇ ਕੱਢ ਦਿੱਤਾ, “ਸਾਡੇ ਪਿਤਾ ਦੇ ਘਰ ਵਿੱਚ ਤੇਰਾ ਕੋਈ ਹਿੱਸਾ ਨਹੀਂ, ਕਿਉਂ ਜੋ ਤੂੰ ਪਰਾਈ ਇਸਤਰੀ ਦਾ ਪੁੱਤਰ ਹੈਂ।”
- ਬੋਅਜ਼ ਮਰੇ ਹੋਏ ਦਾ ਨਾਮ ਕਾਇਮ ਰੱਖਣ ਲਈ ਅਲੀਮਲਕ ਦੀ ਜ਼ਮੀਨ ਮੁੱਲ ਲੈਂਦਾ ਹੈਰੂਥ 4:5–6, ਰੂਥ 4:9–10
ਆਇਤਾਂ
ਰੂਥ 4:5–6ਤਦ ਬੋਅਜ਼ ਨੇ ਕਿਹਾ, “ਜਿਸ ਦਿਨ ਤੂੰ ਉਹ ਜ਼ਮੀਨ ਨਾਓਮੀ ਦੇ ਹੱਥੋਂ ਖ਼ਰੀਦ ਲਵੇਂ ਤਾਂ ਉਸੇ ਦਿਨ ਤੈਨੂੰ ਉਸ ਮਰੇ ਹੋਏ ਦੀ ਵਿਧਵਾ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ।” ਤਦ ਉਸ ਛੁਡਾਉਣ ਵਾਲੇ ਨੇ ਕਿਹਾ, “ਫਿਰ ਤਾਂ ਮੈਂ ਉਸ ਨੂੰ ਨਹੀਂ ਛੁਡਾ ਸਕਦਾ, ਅਜਿਹਾ ਨਾ ਹੋਵੇ ਕਿ ਮੈਂ ਆਪਣੀ ਜਾਇਦਾਦ ਖ਼ਰਾਬ ਕਰ ਬੈਠਾਂ। ਇਸ ਲਈ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਲੈ ਲੈ, ਕਿਉਂਕਿ ਮੈਂ ਉਸ ਨੂੰ ਨਹੀਂ ਛੁਡਾ ਸਕਦਾ।”
ਰੂਥ 4:9–10ਤਦ ਬੋਅਜ਼ ਨੇ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਕਿਹਾ, “ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋਏ ਹੋ ਕਿ ਮੈਂ ਅਲੀਮਲਕ ਅਤੇ ਕਿਲਓਨ ਅਤੇ ਮਹਿਲੋਨ ਦਾ ਸਭ ਕੁਝ ਨਾਓਮੀ ਦੇ ਹੱਥੋਂ ਖਰੀਦ ਲਿਆ ਹੈ। ਨਾਲੇ ਮੈਂ ਮਹਿਲੋਨ ਦੀ ਵਿਧਵਾ, ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਕਿ ਉਹ ਮੇਰੀ ਪਤਨੀ ਬਣੇ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਮਰੇ ਹੋਏ ਦਾ ਨਾਮ ਉਸ ਦੇ ਭਰਾਵਾਂ ਅਤੇ ਉਸ ਦੇ ਸਥਾਨ ਤੇ ਫਾਟਕਾਂ ਤੋਂ ਮਿੱਟ ਜਾਵੇ। ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋ।”
- ਨਾਬੋਥ ਆਪਣੇ ਪਿਉ-ਦਾਦਿਆਂ ਦੀ ਵਿਰਾਸਤ ਨਹੀਂ ਵੇਚਦਾ1 ਰਾਜਾ 21:2–3
ਆਇਤਾਂ
1 ਰਾਜਾ 21:2–3ਅਹਾਬ ਨਾਬੋਥ ਨੂੰ ਬੋਲਿਆ ਕਿ ਆਪਣਾ ਅੰਗੂਰੀ ਬਾਗ਼ ਮੈਨੂੰ ਦੇ ਦੇਹ ਕਿ ਇਹ ਮੇਰੇ ਲਈ ਇੱਕ ਸਬਜ਼ੀ ਦਾ ਬਾਗ਼ ਹੋਵੇ ਕਿਉਂ ਜੋ ਉਹ ਮੇਰੇ ਘਰ ਦੇ ਨਾਲ ਲਗਵਾਂ ਹੈ ਅਤੇ ਮੈਂ ਤੈਨੂੰ ਉਹ ਦੇ ਥਾਂ ਇੱਕ ਚੰਗਾ ਅੰਗੂਰੀ ਬਾਗ਼ ਦੇ ਦਿਆਂਗਾ ਅਤੇ ਜੇ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤਾਂ ਮੈਂ ਤੈਨੂੰ ਉਹ ਦੇ ਲਈ ਚਾਂਦੀ ਦਿਆਂਗਾ। ਤਾਂ ਨਾਬੋਥ ਨੇ ਅਹਾਬ ਨੂੰ ਆਖਿਆ ਕਿ ਯਹੋਵਾਹ ਇਹ ਮੈਥੋਂ ਦੂਰ ਰੱਖੇ ਕਿ ਮੈਂ ਆਪਣੇ ਪੁਰਖਿਆਂ ਦੀ ਮਿਰਾਸ ਤੁਹਾਨੂੰ ਦੇਵਾਂ।
- ਯਹੋਸ਼ਾਫ਼ਾਤ ਆਪਣੇ ਪੁੱਤਰਾਂ ਨੂੰ ਤੋਹਫ਼ੇ ਅਤੇ ਸ਼ਹਿਰ, ਅਤੇ ਰਾਜ ਪਹਿਲੌਠੇ ਨੂੰ ਦਿੰਦਾ ਹੈ2 ਇਤ 21:3
ਆਇਤਾਂ
2 ਇਤ 21:3ਅਤੇ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਚਾਂਦੀ ਸੋਨਾ ਅਤੇ ਬਹੁਮੁੱਲੀਆਂ ਚੀਜ਼ਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਵਿੱਚ ਗੜਾਂ ਵਾਲੇ ਸ਼ਹਿਰ ਸਣੇ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ ਕਿਉਂ ਜੋ ਉਹ ਪਹਿਲੌਠਾ ਪੁੱਤਰ ਸੀ
- ਅੱਯੂਬ ਆਪਣੀਆਂ ਧੀਆਂ ਨੂੰ ਉਨ੍ਹਾਂ ਦੇ ਭਰਾਵਾਂ ਦੇ ਨਾਲ ਵਿਰਾਸਤ ਦਿੰਦਾ ਹੈਅੱਯੂਬ 42:15
ਆਇਤਾਂ
ਅੱਯੂਬ 42:15ਅਤੇ ਸਾਰੇ ਦੇਸ ਵਿੱਚ ਅਜਿਹੀਆਂ ਇਸਤਰੀਆਂ ਨਹੀਂ ਸਨ, ਜੋ ਅੱਯੂਬ ਦੀਆਂ ਧੀਆਂ ਨਾਲੋਂ ਰੂਪਵੰਤ ਹੋਣ, ਅਤੇ ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਹਿੱਸਾ ਦਿੱਤਾ।
- ਯਿਰਮਿਯਾਹ ਛੁਡਾਉਣ ਦੇ ਹੱਕ ਨਾਲ ਆਪਣੇ ਚਚੇਰੇ ਭਰਾ ਦਾ ਖੇਤ ਮੁੱਲ ਲੈਂਦਾ ਹੈਯਿਰ 32:7–8
ਆਇਤਾਂ
ਯਿਰ 32:7–8ਵੇਖ, ਤੇਰੇ ਚਾਚੇ ਸ਼ੱਲੂਮ ਦਾ ਪੁੱਤਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਹੈ ਆਪਣੇ ਲਈ ਮੁੱਲ ਲੈ ਲੈ ਕਿਉਂ ਜੋ ਉਹ ਦਾ ਮੁੱਲ ਦੇ ਕੇ ਛੁਡਾਉਣ ਦਾ ਤੇਰਾ ਹੱਕ ਹੈ ਤਾਂ ਮੇਰੇ ਚਾਚੇ ਦਾ ਪੁੱਤਰ ਹਨਮਏਲ ਮੇਰੇ ਕੋਲ ਕੈਦਖ਼ਾਨੇ ਦੇ ਵੇਹੜੇ ਵਿੱਚ ਯਹੋਵਾਹ ਦੇ ਬਚਨ ਅਨੁਸਾਰ ਆਇਆ ਅਤੇ ਉਸ ਮੈਨੂੰ ਆਖਿਆ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਬਿਨਯਾਮੀਨ ਦੇ ਇਲਾਕੇ ਵਿੱਚ ਹੈ ਮੁੱਲ ਲੈ ਲੈ ਕਿਉਂ ਜੋ ਉਹ ਦੇ ਕਬਜ਼ੇ ਦਾ ਅਤੇ ਉਹ ਦੇ ਛੁਡਾਉਣ ਦਾ ਹੱਕ ਤੇਰਾ ਹੈ, ਉਹ ਨੂੰ ਆਪਣੇ ਲਈ ਮੁੱਲ ਲੈ ਲੈ। ਤਦ ਮੈਂ ਜਾਣ ਗਿਆ ਕਿ ਇਹ ਯਹੋਵਾਹ ਦਾ ਬਚਨ ਸੀ
- “ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ”ਲੂਕਾ 12:13
ਆਇਤਾਂ
ਲੂਕਾ 12:13ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ।
- ਛੋਟਾ ਪੁੱਤਰ ਜਾਇਦਾਦ ਵਿੱਚੋਂ ਆਪਣਾ ਹਿੱਸਾ ਮੰਗਦਾ ਹੈ (ਇੱਕ ਦ੍ਰਿਸ਼ਟਾਂਤ)ਲੂਕਾ 15:12–13
ਆਇਤਾਂ
ਲੂਕਾ 15:12–13ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ। ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ।
- ਠੇਕੇਦਾਰ ਵਾਰਿਸ ਨੂੰ ਮਾਰ ਕੇ ਵਿਰਾਸਤ ਲੈਣ ਦੀ ਸਾਜਿਸ਼ ਕਰਦੇ ਹਨ (ਇੱਕ ਦ੍ਰਿਸ਼ਟਾਂਤ)ਮਰਕੁ 12:7
ਆਇਤਾਂ
ਮਰਕੁ 12:7ਅਤੇ ਉਨ੍ਹਾਂ ਮਾਲੀਆਂ ਨੇ ਆਪੋ ਵਿੱਚ ਕਿਹਾ, ਵਾਰਿਸ ਇਹੋ ਹੈ। ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।
ਬਿਵਸਥਾ ਵਿੱਚ
- ਪੁੱਤਰ ਨਾ ਹੋਵੇ: ਧੀ ਨੂੰ, ਫਿਰ ਭਰਾਵਾਂ, ਚਾਚਿਆਂ, ਸਭ ਤੋਂ ਨੇੜੇ ਦੇ ਰਿਸ਼ਤੇਦਾਰ ਨੂੰਗਿਣ 27:8–11
ਆਇਤਾਂ
ਗਿਣ 27:8–11ਤੂੰ ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤਰ ਨਾ ਹੋਵੇ ਤਾਂ ਉਸ ਦੀ ਜ਼ਮੀਨ ਉਸ ਦੀ ਧੀ ਨੂੰ ਦੇਵੋ। ਜੇ ਉਸ ਦੀ ਧੀ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਭਰਾਵਾਂ ਨੂੰ ਦਿਓ। ਜੇ ਉਸ ਦਾ ਭਰਾ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਪਿਤਾ ਦੇ ਭਰਾਵਾਂ ਨੂੰ ਦਿਓ। ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਉਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਇਹ ਇਸਰਾਏਲੀਆਂ ਲਈ ਨਿਆਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
- ਅਣਪਿਆਰੀ ਪਤਨੀ ਦੇ ਪਹਿਲੌਠੇ ਨੂੰ ਵੀ ਦੁੱਗਣਾ ਹਿੱਸਾ ਮਿਲਦਾ ਹੈਬਿਵ 21:15–17
ਆਇਤਾਂ
ਬਿਵ 21:15–17ਜੇਕਰ ਕਿਸੇ ਪੁਰਖ ਦੀਆਂ ਦੋ ਪਤਨੀਆਂ ਹੋਣ, ਇੱਕ ਉਸ ਨੂੰ ਪਿਆਰੀ ਹੋਵੇ ਪਰ ਦੂਜੀ ਨੂੰ ਘਿਣਾਉਣੀ ਜਾਣੇ ਅਤੇ ਪਿਆਰੀ ਅਤੇ ਘਿਣਾਉਣੀ ਦੋਵੇਂ ਹੀ ਪੁੱਤਰਾਂ ਨੂੰ ਜਨਮ ਦੇਣ ਅਤੇ ਜੇਕਰ ਪਹਿਲੌਠਾ ਪੁੱਤਰ ਘਿਣਾਉਣੀ ਦਾ ਹੋਵੇ, ਅਤੇ ਫੇਰ ਜਦੋਂ ਉਹ ਆਪਣੇ ਪੁੱਤਰਾਂ ਨੂੰ ਆਪਣੀ ਜਾਇਦਾਦ ਵੰਡੇ ਤਾਂ ਉਹ ਪਿਆਰੀ ਦੇ ਪੁੱਤਰ ਨੂੰ, ਘਿਣਾਉਣੀ ਦੇ ਪੁੱਤਰ ਦੇ ਬਦਲੇ ਜੋ ਸੱਚ-ਮੁੱਚ ਉਸਦਾ ਪਹਿਲੌਠਾ ਹੈ, ਪਹਿਲੌਠੇ ਦਾ ਹੱਕ ਨਹੀਂ ਦੇ ਸਕਦਾ। ਪਰ ਉਹ ਪਹਿਲੌਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤਰ ਹੈ, ਸਵੀਕਾਰੇ ਅਤੇ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਦੁਗਣਾ ਹਿੱਸਾ ਦੇਵੇ, ਕਿਉਂ ਜੋ ਉਹ ਉਸ ਦੀ ਸ਼ਕਤੀ ਦਾ ਮੁੱਢ ਹੈ, ਪਹਿਲੌਠੇ ਹੋਣ ਦਾ ਹੱਕ ਉਸ ਦਾ ਹੀ ਹੈ।
- ਵਿਰਾਸਤ ਦੀ ਜ਼ਮੀਨ ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਜਾਵੇਗਿਣ 36:7–9
ਆਇਤਾਂ
ਗਿਣ 36:7–9ਅਜਿਹਾ ਹੋਵੇ ਜੋ ਇਸਰਾਏਲੀਆਂ ਦੀ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਵਿੱਚ ਬਣਿਆ ਰਹੇ। ਅਤੇ ਹਰ ਇੱਕ ਧੀ ਜਿਹੜੀ ਇਸਰਾਏਲੀਆਂ ਦੇ ਕਿਸੇ ਗੋਤ ਵਿੱਚ ਜ਼ਮੀਨ ਲਵੇ, ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੀ ਜ਼ਮੀਨ ਦੀ ਵਿਰਾਸਤ ਨੂੰ ਲਵੇ। ਇਸ ਤਰ੍ਹਾਂ ਕੋਈ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਜਾਵੇਗੀ ਕਿਉਂ ਜੋ ਇਸਰਾਏਲੀਆਂ ਦੇ ਸਾਰੇ ਗੋਤ ਆਪਣੀਆਂ-ਆਪਣੀਆਂ ਜ਼ਮੀਨਾਂ ਵਿੱਚ ਬਣੇ ਰਹਿਣ।
- ਜ਼ਮੀਨ ਪਰਚੀ ਪਾ ਕੇ ਵੰਡੀ ਜਾਂਦੀ ਹੈ, ਵੱਡੇ ਗੋਤਾਂ ਨੂੰ ਵੱਧਗਿਣ 26:53–55
ਆਇਤਾਂ
ਗਿਣ 26:53–55ਇਨ੍ਹਾਂ ਦੀ ਜ਼ਮੀਨ ਇਨ੍ਹਾਂ ਦੇ ਨਾਮਾਂ ਦੇ ਲੇਖੇ ਅਨੁਸਾਰ ਵੰਡੀ ਜਾਵੇ ਬਹੁਤਿਆਂ ਲਈ ਤੂੰ ਵੱਡੀ ਜ਼ਮੀਨ ਦੇਈਂ। ਅਤੇ ਥੋੜ੍ਹਿਆਂ ਲਈ ਛੋਟੀ ਜ਼ਮੀਨ ਦੇਈਂ। ਹਰ ਇੱਕ ਨੂੰ ਆਪਣੀ ਗਿਣਤੀ ਅਨੁਸਾਰ ਜ਼ਮੀਨ ਦਿੱਤੀ ਜਾਵੇ। ਤਾਂ ਵੀ ਚਿੱਠੀਆਂ ਪਾ ਕੇ ਧਰਤੀ ਵੰਡੀ। ਉਨ੍ਹਾਂ ਦੇ ਪੁਰਖਿਆਂ ਦਿਆਂ ਗੋਤਾਂ ਦੇ ਨਾਮਾਂ ਅਨੁਸਾਰ ਉਹ ਜ਼ਮੀਨ ਲੈਣ।
- ਹਾਰੂਨ ਨੂੰ ਦੱਸਿਆ ਜਾਂਦਾ ਹੈ ਕਿ ਦੇਸ਼ ਵਿੱਚ ਉਸ ਦੀ ਕੋਈ ਵਿਰਾਸਤ ਨਹੀਂ ਹੋਵੇਗੀਗਿਣ 18:20
ਆਇਤਾਂ
ਗਿਣ 18:20ਤਦ ਯਹੋਵਾਹ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਧਰਤੀ ਵਿੱਚ ਕੋਈ ਹਿੱਸਾ ਨਾ ਲਵੀਂ, ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ। ਤੇਰਾ ਹਿੱਸਾ ਅਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹੀ ਹਾਂ।
- ਰਾਜਕੁਮਾਰ ਦਾ ਸੇਵਕ ਨੂੰ ਦਿੱਤਾ ਦਾਨ ਛੁਟਕਾਰੇ ਦੇ ਸਾਲ ਵਾਪਸ ਮੁੜ ਜਾਂਦਾ ਹੈਹਿਜ਼ 46:16–17
ਆਇਤਾਂ
ਹਿਜ਼ 46:16–17ਪ੍ਰਭੂ ਯਹੋਵਾਹ ਇਹ ਆਖਦਾ ਹੈ, - ਜੇਕਰ ਰਾਜਕੁਮਾਰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਕੋਈ ਸੁਗ਼ਾਤ ਦੇਵੇ, ਤਾਂ ਉਹ ਉਸ ਦੇ ਪੁੱਤਰਾਂ ਦੀ ਮਿਰਾਸ ਹੋਵੇਗੀ। ਉਹ ਉਹਨਾਂ ਦੀ ਜੱਦੀ ਮਿਰਾਸ ਹੈ। ਪਰ ਜੇਕਰ ਉਹ ਆਪਣੇ ਟਹਿਲੂਆਂ ਵਿੱਚੋਂ ਕਿਸੇ ਇੱਕ ਨੂੰ ਆਪਣੀ ਮਿਰਾਸ ਵਿੱਚੋਂ ਸੁਗ਼ਾਤ ਦੇਵੇਂ, ਤਾਂ ਉਹ ਅਜ਼ਾਦੀ ਦੇ ਸਾਲ ਤੱਕ ਉਸ ਦੀ ਹੋਵੇਗੀ। ਉਸ ਦੇ ਬਾਅਦ ਫੇਰ ਰਾਜਕੁਮਾਰ ਦੀ ਹੋ ਜਾਵੇਗੀ, ਪਰ ਉਸ ਦੀ ਆਪਣੀ ਮਿਰਾਸ ਉਹ ਦੇ ਪੁੱਤਰਾਂ ਲਈ ਹੋਵੇਗੀ।
ਆਖ਼ਰੀ ਇੱਛਾਵਾਂ
- ਯਾਕੂਬ ਹੱਥ ਕੈਂਚੀ ਕਰਕੇ ਇਫ਼ਰਾਈਮ ਨੂੰ ਮਨੱਸ਼ਹ ਤੋਂ ਅੱਗੇ ਰੱਖਦਾ ਹੈਉਤ 48:13–14, ਉਤ 48:19–20
ਆਇਤਾਂ
ਉਤ 48:13–14ਅਤੇ ਯੂਸੁਫ਼ ਨੇ ਉਨ੍ਹਾਂ ਦੋਹਾਂ ਨੂੰ ਲਿਆ, ਇਫ਼ਰਾਈਮ ਨੂੰ ਆਪਣੇ ਸੱਜੇ ਹੱਥ ਨਾਲ ਇਸਰਾਏਲ ਦੇ ਖੱਬੇ ਪਾਸੇ, ਅਤੇ ਮਨੱਸ਼ਹ ਨੂੰ ਆਪਣੇ ਖੱਬੇ ਹੱਥ ਨਾਲ ਇਸਰਾਏਲ ਦੇ ਸੱਜੇ ਪਾਸੇ ਲਿਆਂਦਾ ਅਤੇ ਉਸ ਦੇ ਨੇੜੇ ਕੀਤਾ। ਤਦ ਇਸਰਾਏਲ ਨੇ ਆਪਣਾ ਸੱਜਾ ਹੱਥ ਵਧਾ ਕੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ, ਜਿਹੜਾ ਛੋਟਾ ਪੁੱਤਰ ਸੀ ਅਤੇ ਆਪਣਾ ਖੱਬਾ ਹੱਥ ਮਨੱਸ਼ਹ ਦੇ ਸਿਰ ਉੱਤੇ ਰੱਖਿਆ। ਉਸ ਨੇ ਜਾਣ ਬੁੱਝ ਕੇ ਆਪਣੇ ਹੱਥ ਇਸ ਤਰ੍ਹਾਂ ਰੱਖੇ ਕਿਉਂ ਜੋ ਮਨੱਸ਼ਹ ਪਹਿਲੌਠਾ ਸੀ।
ਉਤ 48:19–20ਪਰ ਉਸ ਦੇ ਪਿਤਾ ਨੇ ਇਨਕਾਰ ਕਰਕੇ ਆਖਿਆ, ਮੈਂ ਜਾਣਦਾ ਹਾਂ, ਮੇਰੇ ਪੁੱਤਰ ਮੈਂ ਜਾਣਦਾ ਹਾਂ। ਇਸ ਤੋਂ ਵੀ ਇੱਕ ਕੌਮ ਹੋਵੇਗੀ ਅਤੇ ਇਹ ਵੀ ਵੱਡਾ ਹੋਵੇਗਾ ਪਰ ਉਸ ਦਾ ਛੋਟਾ ਭਰਾ ਇਸ ਨਾਲੋਂ ਵੱਡਾ ਹੋਵੇਗਾ ਅਤੇ ਉਸ ਦੀ ਅੰਸ ਤੋਂ ਬਹੁਤ ਸਾਰੀਆਂ ਕੌਮਾਂ ਹੋਣਗੀਆਂ। ਫਿਰ ਉਸ ਨੇ ਉਸੇ ਦਿਨ ਉਨ੍ਹਾਂ ਨੂੰ ਬਰਕਤ ਦੇ ਕੇ ਆਖਿਆ, ਇਸਰਾਏਲ ਤੇਰਾ ਨਾਮ ਲੈ ਕੇ ਅਤੇ ਇਹ ਆਖ ਕੇ ਬਰਕਤ ਦਿਆ ਕਰੇਗਾ ਕਿ ਪਰਮੇਸ਼ੁਰ ਤੈਨੂੰ ਇਫ਼ਰਾਈਮ ਅਤੇ ਮਨੱਸ਼ਹ ਵਰਗਾ ਬਣਾਵੇ। ਸੋ ਉਸ ਨੇ ਇਫ਼ਰਾਈਮ ਨੂੰ ਮਨੱਸ਼ਹ ਨਾਲੋਂ ਅੱਗੇ ਰੱਖਿਆ।
- ਯਾਕੂਬ ਮਰਨ ਤੋਂ ਪਹਿਲਾਂ ਆਪਣੇ ਪੁੱਤਰਾਂ ਨੂੰ ਇਕੱਠਾ ਕਰਕੇ ਹਰ ਇੱਕ ਨੂੰ ਬਰਕਤ ਦਿੰਦਾ ਹੈਉਤ 49:1, ਉਤ 49:28, ਉਤ 49:33
ਆਇਤਾਂ
ਉਤ 49:1ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ।
ਉਤ 49:28ਇਹ ਸਭ ਇਸਰਾਏਲ ਦੇ ਬਾਰਾਂ ਗੋਤ ਹਨ, ਇਹ ਉਹ ਬਚਨ ਹਨ ਜੋ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਜਦ ਉਨ੍ਹਾਂ ਵਿੱਚੋਂ ਹਰ ਇੱਕ ਨੂੰ ਬਰਕਤ ਦਿੱਤੀ ਹਰ ਇੱਕ ਨੂੰ ਉਸ ਦੀ ਬਰਕਤ ਅਨੁਸਾਰ ਉਸ ਨੇ ਉਨ੍ਹਾਂ ਨੂੰ ਬਰਕਤ ਦਿੱਤੀ।
ਉਤ 49:33ਜਦ ਯਾਕੂਬ ਆਪਣੇ ਪੁੱਤਰਾਂ ਨੂੰ ਆਗਿਆ ਦੇ ਚੁੱਕਿਆ ਤਾਂ ਉਸ ਨੇ ਆਪਣੇ ਪੈਰ ਮੰਜੇ ਉੱਤੇ ਇਕੱਠੇ ਕਰ ਲਏ ਅਤੇ ਆਪਣੇ ਪ੍ਰਾਣ ਛੱਡ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ।
- ਸੁਲੇਮਾਨ ਨੂੰ ਦਾਊਦ ਦਾ ਆਖ਼ਰੀ ਹੁਕਮ1 ਰਾਜਾ 2:1–3
ਆਇਤਾਂ
1 ਰਾਜਾ 2:1–3ਜਦ ਦਾਊਦ ਦੇ ਮਰਨ ਦੇ ਦਿਨ ਨੇੜੇ ਆਏ, ਤਾਂ ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਹ ਆਗਿਆ ਦਿੱਤੀ ਕਿ ਮੈਂ ਸਾਰੀ ਸਰਿਸ਼ਟੀ ਦੀ ਤਰ੍ਹਾਂ ਮਰਨ ਨੂੰ ਹਾਂ, ਤੂੰ ਤਕੜਾ ਹੋ ਤੇ ਮਰਦ ਬਣ। ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਮੰਨ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਯਮਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ, ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ। ਇਸ ਕਾਰਨ ਤੂੰ ਉਸ ਸਾਰੇ ਕੰਮ ਵਿੱਚ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ, ਸਫ਼ਲ ਹੋਵੇਂਗਾ।
- ਯਸਾਯਾਹ ਹਿਜ਼ਕੀਯਾਹ ਨੂੰ: “ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ”2 ਰਾਜਾ 20:1
ਆਇਤਾਂ
2 ਰਾਜਾ 20:1ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ ਕਿ ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।
- ਵਸੀਅਤ ਉਸ ਦੇ ਬਣਾਉਣ ਵਾਲੇ ਦੀ ਮੌਤ ਤੋਂ ਬਾਅਦ ਹੀ ਲਾਗੂ ਹੁੰਦੀ ਹੈਇਬਰਾ 9:16–17
ਆਇਤਾਂ
ਇਬਰਾ 9:16–17ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ। ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾਂ ਚਿਰ ਵਸੀਅਤ ਕਰਨ ਵਾਲਾ ਜਿਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ ਹੈ।
- ਪੱਕਾ ਕੀਤਾ ਮਨੁੱਖੀ ਨੇਮ ਨਾ ਰੱਦ ਹੋ ਸਕਦਾ ਹੈ ਨਾ ਬਦਲਿਆ ਜਾ ਸਕਦਾ ਹੈਗਲਾ 3:15
ਆਇਤਾਂ
ਗਲਾ 3:15ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁਝ ਵਾਧਾ ਕਰਦਾ ਹੈ।
- ਬਾਲਕ ਵਾਰਿਸ ਰਖਵਾਲਿਆਂ ਅਤੇ ਮੁਖ਼ਤਿਆਰਾਂ ਦੇ ਅਧੀਨ ਰਹਿੰਦਾ ਹੈਗਲਾ 4:1–2
ਆਇਤਾਂ
ਗਲਾ 4:1–2ਹੁਣ ਮੈਂ ਆਖਦਾ ਹਾਂ ਕਿ ਵਾਰਿਸ ਜਿੰਨਾਂ ਚਿਰ ਬਾਲਕ ਹੈ ਉਸ ਅਤੇ ਦਾਸ ਵਿੱਚ ਕੁਝ ਭਿੰਨ ਭੇਤ ਨਹੀਂ ਭਾਵੇਂ ਉਹ ਸਭ ਦਾ ਮਾਲਕ ਹੈ। ਪਰ ਪਿਤਾ ਦੇ ਠਹਿਰਾਏ ਹੋਏ ਸਮੇਂ ਤੱਕ ਰਖਵਾਲਿਆਂ ਅਤੇ ਭੰਡਾਰੀਆਂ ਦੀ ਦੇਖਭਾਲ ਵਿੱਚ ਰਹਿੰਦਾ ਹੈ।
ਕਹਾਵਤਾਂ
- ਬੁੱਧਵਾਨ ਦਾਸ ਭਰਾਵਾਂ ਵਿੱਚੋਂ ਇੱਕ ਵਾਂਗੂੰ ਵਿਰਾਸਤ ਵਿੱਚ ਹਿੱਸਾ ਪਾਵੇਗਾਕਹਾ 17:2
ਆਇਤਾਂ
ਕਹਾ 17:2ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।
- ਬੁਰੇ ਕੰਮ ਵਿੱਚ ਗੁਆਚਿਆ ਧਨ ਪੁੱਤਰ ਲਈ ਕੁਝ ਨਹੀਂ ਛੱਡਦਾਉਪ 5:13–14
ਆਇਤਾਂ
ਉਪ 5:13–14ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ ਅਤੇ ਉਹ ਧਨ ਕਿਸੇ ਬੁਰੇ ਕੰਮ ਵਿੱਚ ਨਾਸ ਹੋ ਜਾਂਦਾ ਹੈ, ਫੇਰ ਉਸ ਦੇ ਇੱਕ ਪੁੱਤਰ ਜੰਮਦਾ ਹੈ ਅਤੇ ਉਸ ਵੇਲੇ ਉਹ ਦੇ ਹੱਥ ਵਿੱਚ ਕੁਝ ਨਹੀਂ ਰਹਿੰਦਾ।
- ਘਰ ਅਤੇ ਧਨ ਪਿਉ-ਦਾਦਿਆਂ ਤੋਂ ਵਿਰਾਸਤ ਵਿੱਚ ਮਿਲਦੇ ਹਨਕਹਾ 19:14
ਆਇਤਾਂ
ਕਹਾ 19:14ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
- ਕੌਣ ਜਾਣਦਾ ਹੈ ਕਿ ਮੇਰਾ ਵਾਰਿਸ ਬੁੱਧਵਾਨ ਹੋਵੇਗਾ ਜਾਂ ਮੂਰਖ?ਉਪ 2:18–19
ਆਇਤਾਂ
ਉਪ 2:18–19ਸਗੋਂ ਮੈਂ ਆਪਣੀ ਮਿਹਨਤ ਦੇ ਸਾਰੇ ਕੰਮਾਂ ਤੋਂ ਅੱਕ ਗਿਆ, ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਛੱਡਣਾ ਪਵੇਗਾ ਜੋ ਮੇਰੇ ਤੋਂ ਬਾਅਦ ਆਵੇਗਾ। ਕੌਣ ਜਾਣਦਾ ਹੈ ਕਿ ਉਹ ਬੁੱਧਵਾਨ ਹੋਵੇਗਾ ਜਾਂ ਮੂਰਖ? ਫੇਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖ਼ਰਚ ਕੀਤੀ, ਉਹੋ ਮਾਲਕ ਬਣੇਗਾ! ਇਹ ਵੀ ਵਿਅਰਥ ਹੀ ਹੈ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ