ਰੋਜ਼ਾਨਾ ਜੀਵਨ
ਬਾਈਬਲ ਵਿੱਚ ਈਰਖਾ ਅਤੇ ਸਾੜਾ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 26 ਹਿੱਸੇ, ਸਤਰ-ਦਰ-ਸਤਰ।
- ਈਰਖਾ ਪਤੀ ਨੂੰ ਕ੍ਰੋਧ ਨਾਲ ਭਰ ਦਿੰਦੀ ਹੈਕਹਾ 6:34
ਆਇਤਾਂ
ਕਹਾ 6:34ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।
- ਗੁੱਸਾ ਹੜ੍ਹ ਵਰਗਾ ਹੈ, ਪਰ ਈਰਖਾ ਦੇ ਸਾਹਮਣੇ ਕੌਣ ਖੜ੍ਹਾ ਰਹਿ ਸਕਦਾ ਹੈ?ਕਹਾ 27:4
ਆਇਤਾਂ
ਕਹਾ 27:4ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ?
- ਸਾੜਾ ਹੱਡੀਆਂ ਨੂੰ ਗਾਲ ਦਿੰਦਾ ਹੈਕਹਾ 14:30
ਆਇਤਾਂ
ਕਹਾ 14:30ਸ਼ਾਂਤ ਮਨ ਸਰੀਰ ਦਾ ਜੀਵਨ ਹੈ, ਪਰ ਈਰਖਾ ਹੱਡੀਆਂ ਨੂੰ ਸਾੜ ਦਿੰਦੀ ਹੈ।
- ਮਿਹਨਤ ਅਤੇ ਕਾਮਯਾਬੀ ਗੁਆਂਢੀ ਨਾਲ ਸਾੜੇ ਤੋਂ ਉਪਜਦੀਆਂ ਹਨਉਪ 4:4
ਆਇਤਾਂ
ਉਪ 4:4ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
- ਪ੍ਰੇਮ ਮੌਤ ਵਰਗਾ ਬਲਵਾਨ ਹੈ, ਉਸ ਦੀ ਈਰਖਾ ਪਤਾਲ ਵਾਂਗੂੰ ਕਠੋਰ ਹੈਸਰੇਸ਼ਟ 8:6
ਆਇਤਾਂ
ਸਰੇਸ਼ਟ 8:6ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ।
- ਜਿੱਥੇ ਈਰਖਾ ਹੈ, ਉੱਥੇ ਗੜਬੜ ਹੈਯਾਕੂ 3:16
ਆਇਤਾਂ
ਯਾਕੂ 3:16ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ।
- ਈਰਖਾਲੂ ਪਤੀ ਦੇ ਸ਼ੱਕ ਹੇਠ ਆਈ ਪਤਨੀ ਲਈ ਬਿਵਸਥਾ ਦੀ ਪਰਖਗਿਣ 5:12–31
ਆਇਤਾਂ
ਗਿਣ 5:12–31ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕਿਸੇ ਮਨੁੱਖ ਦੀ ਪਤਨੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ। ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭਰਿਸ਼ਟ ਹੋ ਚੁੱਕੀ ਹੈ। ਪਰ ਉਸ ਦੇ ਪਤੀ ਦੇ ਮਨ ਵਿੱਚ ਜਲਣ ਪੈਦਾ ਹੋਵੇ ਅਤੇ ਉਹ ਆਪਣੀ ਪਤਨੀ ਨਾਲ ਜਲਣ ਕਰੇ ਕਿਉਂ ਜੋ ਉਹ ਭਰਿਸ਼ਟ ਹੋ ਗਈ, ਜਾਂ ਉਸ ਨਾਲ ਫਿਰ ਵੀ ਜਲਣ ਕਰੇ ਕਿ ਉਹ ਆਪਣੀ ਪਤਨੀ ਨਾਲ ਜਲਣ ਰੱਖੇ ਪਰ ਉਹ ਭਰਿਸ਼ਟ ਨਾ ਹੋਈ ਹੋਵੇ। ਤਦ ਉਹ ਮਨੁੱਖ ਆਪਣੀ ਪਤਨੀ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫ਼ਾਹ ਦਾ ਦਸਵਾਂ ਹਿੱਸਾ, ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਦੇ ਉੱਤੇ ਤੇਲ ਨਾ ਡੋਲ੍ਹੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਣ ਦੀ ਭੇਟ ਹੈ, ਉਹ ਯਾਦਗਾਰੀ ਦੀ ਭੇਂਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ। ਤਦ ਜਾਜਕ ਉਸ ਨੂੰ ਨੇੜੇ ਲਿਆ ਕੇ ਯਹੋਵਾਹ ਦੇ ਅੱਗੇ ਖੜ੍ਹੀ ਕਰੇ। ਫੇਰ ਜਾਜਕ ਪਵਿੱਤਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਰੇ ਦੇ ਫ਼ਰਸ਼ ਦੀ ਧੂੜ ਲੈ ਕੇ ਉਸ ਜਲ ਵਿੱਚ ਪਾਵੇ। ਫੇਰ ਜਾਜਕ ਉਸ ਇਸਤਰੀ ਨੂੰ ਯਹੋਵਾਹ ਦੇ ਅੱਗੇ ਖੜ੍ਹੀ ਕਰੇ ਅਤੇ ਉਸ ਦੇ ਸਿਰ ਦੇ ਵਾਲ਼ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਾਰੀ ਦੀ ਭੇਟ ਰੱਖੇ ਜਿਹੜੀ ਜਲਣ ਦੀ ਭੇਟ ਵੀ ਹੈ, ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ। ਤਦ ਜਾਜਕ ਉਸ ਨੂੰ ਸਹੁੰ ਦੇਵੇ ਅਤੇ ਇਸਤਰੀ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋ ਕੇ ਭਰਿਸ਼ਟ ਨਹੀਂ ਹੋਈ ਤਾਂ ਤੂੰ ਇਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ, ਬਚ ਜਾਵੇ। ਪਰੰਤੂ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇਕਰ ਆਪਣੇ ਪਤੀ ਤੋਂ ਬਿਨ੍ਹਾਂ ਕਿਸੇ ਹੋਰ ਮਨੁੱਖ ਦੇ ਸੰਗ ਲੇਟ ਕੇ ਭਰਿਸ਼ਟ ਹੋ ਗਈ ਹੈਂ। ਤਦ ਜਾਜਕ ਉਸ ਔਰਤ ਨੂੰ ਸਰਾਪ ਦੀ ਸਹੁੰ ਦੇਵੇ ਅਤੇ ਜਾਜਕ ਉਸ ਔਰਤ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸਹੁੰ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੇ ਪੱਟ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ। ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, “ਆਮੀਨ, ਆਮੀਨ।” ਤਦ ਜਾਜਕ ਉਸ ਸਰਾਪ ਨੂੰ ਪੋਥੀ ਵਿੱਚ ਲਿਖ ਲਵੇ ਅਤੇ ਉਸ ਨੂੰ ਕੁੜੱਤਣ ਵਾਲੇ ਜਲ ਵਿੱਚ ਮਿਟਾਵੇ। ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ, ਉਸ ਇਸਤਰੀ ਨੂੰ ਪਿਆਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਇਸਤਰੀ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ। ਫੇਰ ਜਾਜਕ ਉਸ ਔਰਤ ਦੇ ਹੱਥੋਂ ਜਲਣ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ। ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਾਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਔਰਤ ਨੂੰ ਪਿਲਾਵੇ। ਜਦ ਉਹ ਜਲ ਔਰਤ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਔਰਤ ਭਰਿਸ਼ਟੀ ਗਈ ਹੈ ਅਤੇ ਉਸ ਨੇ ਆਪਣੇ ਪਤੀ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ ਅਤੇ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ। ਪਰ ਜੇ ਔਰਤ ਭਰਿਸ਼ਟ ਨਹੀਂ ਹੋਈ ਹੋਵੇ ਸਗੋਂ ਸਾਫ਼ ਰਹੀ ਹੈ ਤਾਂ ਉਹ ਬਚੀ ਰਹੇਗੀ ਅਤੇ ਉਹ ਸੰਤਾਨ ਜਣੇਗੀ। ਇਹ ਬਿਵਸਥਾ ਉਸ ਜਲਣ ਦੀ ਹੈ ਜਦ ਔਰਤ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ। ਜਦ ਕਿਸੇ ਮਨੁੱਖ ਦਾ ਜਲਣ ਦਾ ਸੁਭਾਅ ਹੋ ਜਾਵੇ ਅਤੇ ਉਸ ਨੂੰ ਆਪਣੀ ਔਰਤ ਦੀ ਜਲਣ ਹੋਵੇ ਤਾਂ ਉਹ ਮਨੁੱਖ ਉਸ ਔਰਤ ਨੂੰ ਯਹੋਵਾਹ ਅੱਗੇ ਖੜ੍ਹੀ ਕਰੇ ਅਤੇ ਜਾਜਕ ਉਸ ਉੱਤੇ ਇਹ ਸਾਰੀ ਬਿਵਸਥਾ ਵਰਤੇ। ਇਸ ਤਰ੍ਹਾਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਔਰਤ ਆਪਣੀ ਬਦੀ ਨੂੰ ਆਪ ਚੁੱਕੇਗੀ।
ਉਦਾਹਰਣਾਂ
- ਹਾਬਲ ਦੀ ਭੇਟ ਕਬੂਲ ਹੋਣ ਕਰਕੇ ਗੁੱਸੇ ਹੋਇਆ ਕਾਇਨ ਉਸ ਨੂੰ ਮਾਰ ਦਿੰਦਾ ਹੈਉਤ 4:4–8
ਆਇਤਾਂ
ਉਤ 4:4–8ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ। ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ। ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ? ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ। ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।
- ਗਰਭਵਤੀ ਹਾਜ਼ਰਾ ਸਾਰਈ ਨੂੰ ਤੁੱਛ ਜਾਣਦੀ ਹੈ, ਅਤੇ ਸਾਰਈ ਉਸ ਨਾਲ ਸਖ਼ਤੀ ਕਰਦੀ ਹੈਉਤ 16:4–6
ਆਇਤਾਂ
ਉਤ 16:4–6ਉਹ ਹਾਜ਼ਰਾ ਕੋਲ ਗਿਆ ਅਤੇ ਉਹ ਗਰਭਵਤੀ ਹੋਈ। ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ, ਤਦ ਉਹ ਦੀ ਮਾਲਕਣ ਉਹ ਦੀਆਂ ਅੱਖਾਂ ਵਿੱਚ ਤੁੱਛ ਹੋ ਗਈ। ਸਾਰਈ ਨੇ ਅਬਰਾਮ ਨੂੰ ਆਖਿਆ, ਜੋ ਮੇਰੇ ਨਾਲ ਹੋਇਆ ਉਸਦਾ ਕਾਰਨ ਤੂੰ ਹੈ। ਮੈਂ ਆਪਣੀ ਦਾਸੀ ਨੂੰ ਤੇਰੀ ਪਤਨੀ ਹੋਣ ਲਈ ਆਪ ਦਿੱਤਾ ਅਤੇ ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ ਤਾਂ ਮੇਰੀ ਕਦਰ ਉਹ ਦੀਆਂ ਅੱਖਾਂ ਵਿੱਚ ਘੱਟ ਗਈ। ਇਸ ਲਈ ਯਹੋਵਾਹ ਮੇਰਾ ਅਤੇ ਤੇਰਾ ਨਿਆਂ ਕਰੇ। ਅਬਰਾਮ ਨੇ ਸਾਰਈ ਨੂੰ ਆਖਿਆ, ਵੇਖ, ਤੇਰੀ ਦਾਸੀ ਤੇਰੇ ਵੱਸ ਵਿੱਚ ਹੈ, ਜੋ ਤੇਰੀ ਨਿਗਾਹ ਵਿੱਚ ਚੰਗਾ ਹੈ ਤੂੰ ਉਸ ਨਾਲ ਉਹੀ ਕਰ। ਉਪਰੰਤ ਸਾਰਈ ਨੇ ਉਸ ਨਾਲ ਸਖ਼ਤੀ ਕੀਤੀ ਅਤੇ ਉਹ ਉਸ ਦੇ ਕੋਲੋਂ ਭੱਜ ਗਈ।
- ਫ਼ਲਿਸਤੀ ਇਸਹਾਕ ਦੇ ਇੱਜੜਾਂ ਅਤੇ ਵੱਗਾਂ ਨਾਲ ਈਰਖਾ ਕਰਦੇ ਹਨਉਤ 26:14
ਆਇਤਾਂ
ਉਤ 26:14ਉਹ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਬਹੁਤ ਸਾਰੇ ਸੇਵਕਾਂ ਦਾ ਮਾਲਕ ਹੋ ਗਿਆ ਅਤੇ ਫ਼ਲਿਸਤੀ ਉਸ ਤੋਂ ਸੜਨ ਲੱਗੇ।
- ਰਾਖ਼ੇਲ ਲੇਆਹ ਨਾਲ ਈਰਖਾ ਕਰਦੀ ਹੈ: “ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਂਵਾਂਗੀ”ਉਤ 30:1
ਆਇਤਾਂ
ਉਤ 30:1ਜਦ ਰਾਖ਼ੇਲ ਨੇ ਵੇਖਿਆ ਕਿ ਮੈਂ ਯਾਕੂਬ ਲਈ ਸੰਤਾਨ ਨਹੀਂ ਜਣਦੀ ਤਾਂ ਰਾਖ਼ੇਲ ਆਪਣੀ ਭੈਣ ਤੋਂ ਈਰਖਾ ਕਰਨ ਲੱਗ ਪਈ ਅਤੇ ਯਾਕੂਬ ਨੂੰ ਆਖਿਆ, ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਂਵਾਂਗੀ।
- ਯੂਸੁਫ਼ ਦੇ ਭਰਾ ਉਸ ਨਾਲ ਈਰਖਾ ਕਰਦੇ ਹਨ ਅਤੇ ਉਸ ਨੂੰ ਵੇਚ ਦਿੰਦੇ ਹਨਉਤ 37:4, ਉਤ 37:11, ਉਤ 37:18–28
ਆਇਤਾਂ
ਉਤ 37:4ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।
ਉਤ 37:11ਤਦ ਉਹ ਦੇ ਭਰਾਵਾਂ ਨੂੰ ਈਰਖਾ ਹੋਈ ਅਤੇ ਉਹ ਦੇ ਪਿਤਾ ਨੇ ਇਸ ਗੱਲ ਨੂੰ ਯਾਦ ਰੱਖਿਆ।
ਉਤ 37:18–28ਤਦ ਉਨ੍ਹਾਂ ਨੇ ਉਸ ਨੂੰ ਦੂਰੋਂ ਵੇਖਿਆ ਅਤੇ ਉਸ ਦੇ ਨੇੜੇ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਉਸ ਨੂੰ ਮਾਰ ਸੁੱਟਣ ਦੀ ਯੋਜਨਾ ਬਣਾਈ ਅਤੇ ਇੱਕ ਦੂਜੇ ਨੂੰ ਆਖਿਆ, ਵੇਖੋ, ਉਹ ਸੁਫ਼ਨੇ ਵੇਖਣ ਵਾਲਾ ਆ ਰਿਹਾ ਹੈ। ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ। ਪਰ ਰਊਬੇਨ ਨੇ ਸੁਣ ਕੇ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾਇਆ ਅਤੇ ਆਖਿਆ, ਅਸੀਂ ਇਸ ਨੂੰ ਜਾਨੋਂ ਨਾ ਮਾਰੀਏ। ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ, ਉਸ ਨੂੰ ਇਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂ ਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪਹੁੰਚਾ ਦੇਵੇ। ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਰੰਗ-ਬਿਰੰਗਾ ਚੋਲਾ ਜਿਹੜਾ ਉਸ ਨੇ ਪਾਇਆ ਹੋਇਆ ਸੀ, ਉਤਾਰ ਲਿਆ। ਤਦ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਹ ਟੋਆ ਖਾਲੀ ਸੀ, ਉਸ ਵਿੱਚ ਪਾਣੀ ਨਹੀਂ ਸੀ। ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁੱਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ। ਤਦ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, ਸਾਨੂੰ ਕੀ ਲਾਭ ਹੋਵੇਗਾ ਜੇਕਰ ਅਸੀਂ ਆਪਣੇ ਭਰਾ ਨੂੰ ਮਾਰ ਸੁੱਟੀਏ ਅਤੇ ਉਸ ਦੇ ਲਹੂ ਨੂੰ ਲੁਕਾਈਏ? ਆਓ ਅਸੀਂ ਇਸਮਾਏਲੀਆਂ ਕੋਲ ਉਸ ਨੂੰ ਵੇਚ ਦੇਈਏ ਪਰ ਉਸ ਉੱਤੇ ਸਾਡਾ ਹੱਥ ਨਾ ਪਵੇ ਕਿਉਂ ਜੋ ਉਹ ਸਾਡਾ ਭਰਾ ਅਤੇ ਸਾਡਾ ਮਾਸ ਹੈ ਅਤੇ ਉਸ ਦੇ ਭਰਾਵਾਂ ਨੇ ਉਹ ਦੀ ਗੱਲ ਮੰਨ ਲਈ। ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ।
- ਮੂਸਾ ਯਹੋਸ਼ੁਆ ਨੂੰ: “ਕੀ ਤੂੰ ਮੇਰੇ ਲਈ ਖਿਝਦਾ ਹੈਂ?”ਗਿਣ 11:28–29
ਆਇਤਾਂ
ਗਿਣ 11:28–29ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੁਣੇ ਹੋਇਆਂ ਵਿੱਚੋਂ ਸੀ, ਉਹ ਨੇ ਮੂਸਾ ਨੂੰ ਆਖਿਆ ਹੇ ਮੇਰੇ ਸੁਆਮੀ, ਉਨ੍ਹਾਂ ਨੂੰ ਮਨ੍ਹਾ ਕਰ ਦਿਓ! ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ!
- ਮਿਰਯਮ ਅਤੇ ਹਾਰੂਨ: “ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ”?ਗਿਣ 12:1–2
ਆਇਤਾਂ
ਗਿਣ 12:1–2ਮੂਸਾ ਨੇ ਇੱਕ ਕੂਸ਼ੀ ਇਸਤਰੀ ਨਾਲ ਵਿਆਹ ਕਰ ਲਿਆ ਸੀ। ਇਸ ਲਈ ਮਿਰਯਮ ਅਤੇ ਹਾਰੂਨ, ਉਸ ਕੂਸ਼ੀ ਇਸਤਰੀ ਨਾਲ ਵਿਆਹ ਕਰਵਾਉਣ ਦੇ ਕਾਰਨ ਮੂਸਾ ਦੀ ਬੁਰਾਈ ਕਰਨ ਲੱਗੇ, ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ? ਯਹੋਵਾਹ ਨੇ ਉਹਨਾਂ ਦੀਆਂ ਇਹ ਗੱਲਾਂ ਨੂੰ ਸੁਣਿਆ,
- ਇਫ਼ਰਾਈਮ ਦੇ ਆਦਮੀ ਨਾ ਸੱਦੇ ਜਾਣ ਕਰਕੇ ਗਿਦਾਊਨ ਅਤੇ ਯਿਫ਼ਤਾਹ ਨਾਲ ਨਰਾਜ਼ ਹੁੰਦੇ ਹਨਨਿਆਂਈ 8:1, ਨਿਆਂਈ 12:1
ਆਇਤਾਂ
ਨਿਆਂਈ 8:1ਤਦ ਇਫ਼ਰਾਈਮ ਦੇ ਲੋਕਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ ਕਿ ਜਦ ਤੂੰ ਮਿਦਯਾਨੀਆਂ ਨਾਲ ਲੜਨ ਲਈ ਗਿਆ ਤਾਂ ਸਾਨੂੰ ਨਾ ਬੁਲਾਇਆ?” ਸੋ ਉਨ੍ਹਾਂ ਨੇ ਉਸ ਦੇ ਨਾਲ ਬਹੁਤ ਝਗੜਾ ਕੀਤਾ।
ਨਿਆਂਈ 12:1ਇਫ਼ਰਾਈਮ ਦੇ ਲੋਕ ਇਕੱਠੇ ਹੋ ਕੇ ਸਾਪੋਨ ਵੱਲ ਗਏ ਅਤੇ ਯਿਫ਼ਤਾਹ ਨੂੰ ਕਿਹਾ, “ਜਦ ਤੂੰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਤਾਂ ਸਾਨੂੰ ਕਿਉਂ ਨਹੀਂ ਬੁਲਾਇਆ ਤਾਂ ਜੋ ਅਸੀਂ ਵੀ ਤੇਰੇ ਨਾਲ ਜਾਂਦੇ? ਹੁਣ ਅਸੀਂ ਤੇਰੇ ਘਰ ਨੂੰ ਤੇਰੇ ਨਾਲ ਫੂਕ ਦਿਆਂਗੇ।”
- ਸ਼ਾਊਲ ਨੂੰ ਗੀਤ “ਦਾਊਦ ਨੇ ਲੱਖਾਂ ਨੂੰ” ਬੁਰਾ ਲੱਗਦਾ ਹੈ1 ਸਮੂ 18:7–9
ਆਇਤਾਂ
1 ਸਮੂ 18:7–9ਅਤੇ ਉਨ੍ਹਾਂ ਇਸਤਰੀਆਂ ਨੇ ਵਜਾਉਂਦੇ ਹੋਏ ਵਾਰੋ-ਵਾਰੀ ਗਾ ਕੇ ਆਖਿਆ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਲੱਖਾਂ ਨੂੰ! ਤਦ ਸ਼ਾਊਲ ਨੂੰ ਬਹੁਤ ਕ੍ਰੋਧ ਆਇਆ ਅਤੇ ਇਹ ਗੱਲ ਉਸ ਨੂੰ ਬੁਰੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਪਰ ਮੇਰੇ ਲਈ ਹਜ਼ਾਰਾਂ ਠਹਿਰਾਏ! ਬਸ, ਹੁਣ ਰਾਜ ਤੋਂ ਬਿਨ੍ਹਾਂ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ? ਉਸ ਦਿਨ ਤੋਂ ਬਾਅਦ ਦਾਊਦ ਸ਼ਾਊਲ ਦੀ ਅੱਖ ਵਿੱਚ ਰੜਕਣ ਲੱਗਾ।
- ਯੋਆਬ ਅਬਨੇਰ ਨੂੰ ਮਾਰ ਦਿੰਦਾ ਹੈ, ਜਿਸ ਨੂੰ ਦਾਊਦ ਨੇ ਸੁੱਖ-ਸਾਂਦ ਨਾਲ ਵਿਦਾ ਕੀਤਾ ਸੀ2 ਸਮੂ 3:24–27
ਆਇਤਾਂ
2 ਸਮੂ 3:24–27ਸੋ ਯੋਆਬ ਰਾਜਾ ਦੇ ਕੋਲ ਆ ਕੇ ਬੋਲਿਆ, ਇਹ ਤੂੰ ਕੀ ਕੀਤਾ? ਵੇਖ ਅਬਨੇਰ ਤੇਰੇ ਕੋਲ ਆਇਆ ਸੋ ਤੂੰ ਉਹ ਨੂੰ ਕਿਉਂ ਵਿਦਾ ਕੀਤਾ ਅਤੇ ਉਹ ਚੱਲਿਆ ਗਿਆ। ਤੂੰ ਨੇਰ ਦੇ ਪੁੱਤਰ ਅਬਨੇਰ ਨੂੰ ਜਾਣਦਾ ਹੈਂ ਉਹ ਜੋ ਤੇਰੇ ਨਾਲ ਧੋਖਾ ਕਰਨ ਨੂੰ ਅਤੇ ਤੇਰੇ ਆਉਣ ਜਾਣ ਅਤੇ ਤੇਰੇ ਸਾਰੇ ਕੰਮਾਂ ਦਾ ਭੇਦ ਲੈਣ ਆਇਆ ਸੀ। ਫਿਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਸ ਨੇ ਅਬਨੇਰ ਦੇ ਪਿੱਛੇ ਦੂਤ ਭੇਜੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਦਾਊਦ ਨੂੰ ਇਸ ਗੱਲ ਦੀ ਖ਼ਬਰ ਨਹੀਂ ਸੀ। ਜਦ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਇਕੱਲੇ ਵਿੱਚ ਗੱਲ ਕਰਨ ਲਈ ਉਹ ਡਿਉੜ੍ਹੀ ਦੀ ਨੁੱਕਰ ਵਿੱਚ ਲੈ ਗਿਆ ਅਤੇ ਉੱਥੇ ਉਸ ਦੇ ਢਿੱਡ ਵਿੱਚ ਆਪਣੇ ਭਰਾ ਅਸਾਹੇਲ ਦੇ ਖੂਨ ਬਦਲੇ ਅਜਿਹਾ ਮਾਰਿਆ ਕਿ ਉਹ ਮਰ ਗਿਆ।
- ਇਸਰਾਏਲ ਅਤੇ ਯਹੂਦਾਹ ਝਗੜਦੇ ਹਨ ਕਿ ਰਾਜੇ ਨੂੰ ਵਾਪਸ ਕੌਣ ਲਿਆਇਆ2 ਸਮੂ 19:41–43
ਆਇਤਾਂ
2 ਸਮੂ 19:41–43ਅਤੇ ਵੇਖੋ, ਇਸਰਾਏਲ ਦੇ ਸਭ ਰਾਜਾ ਕੋਲ ਆਏ ਅਤੇ ਰਾਜਾ ਨੂੰ ਆਖਿਆ, ਸਾਡੇ ਹੀ ਭਰਾ ਯਹੂਦਾਹ ਦੇ ਮਨੁੱਖ ਤੁਹਾਨੂੰ ਕਿਉਂ ਚੋਰੀ ਲੈ ਆਏ ਹਨ, ਲਿਆਏ? ਅਤੇ ਜਾ ਕੇ ਰਾਜਾ ਨੂੰ ਅਤੇ ਉਹ ਦੇ ਘਰਾਣੇ ਨੂੰ ਅਤੇ ਦਾਊਦ ਦੇ ਨਾਲ ਦੇ ਸਾਰੇ ਲੋਕਾਂ ਯਰਦਨੋਂ ਪਾਰ ਲੈ ਆਏ? ਤਦ ਸਾਰੇ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦਿੱਤਾ, ਇਸ ਲਈ ਜੋ ਰਾਜਾ ਸਾਡੇ ਨੇੜੇ ਦਾ ਸਾਕ ਹੈ ਸੋ ਇਸ ਗੱਲ ਵਿੱਚ ਤੁਸੀਂ ਕਿਉਂ ਗੁੱਸੇ ਹੁੰਦੇ ਹੋ? ਭਲਾ, ਅਸੀਂ ਰਾਜਾ ਦਾ ਕੁਝ ਖਾ ਲਿਆ ਹੈ? ਜਾਂ ਰਾਜਾ ਨੇ ਸਾਨੂੰ ਕੁਝ ਬਖਸ਼ ਦਿੱਤਾ ਹੈ? ਫਿਰ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦੇ ਕੇ ਆਖਿਆ, ਰਾਜਾ ਵਿੱਚ ਸਾਡੀਆਂ ਦਸ ਵੰਸ਼ ਹਨ ਇਸ ਲਈ ਤੁਹਾਡੇ ਨਾਲੋਂ ਸਾਡਾ ਅਧਿਕਾਰ ਦਾਊਦ ਉੱਤੇ ਵੱਧ ਹੈ। ਫਿਰ ਤੁਸੀਂ ਸਾਨੂੰ ਕਿਉਂ ਤੁੱਛ ਜਾਣਦੇ ਹੋ ਜੇ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਹਿਲਾਂ ਸਾਡੇ ਨਾਲ ਸਲਾਹ ਨਾ ਕੀਤੀ? ਅਤੇ ਯਹੂਦਾਹ ਦੇ ਮਨੁੱਖਾਂ ਦੀਆਂ ਗੱਲਾਂ ਇਸਰਾਏਲ ਦੇ ਮਨੁੱਖਾਂ ਦੀਆਂ ਗੱਲਾਂ ਨਾਲੋਂ ਤੱਤੀਆਂ ਸਨ।
- ਉਜਾੜੂ ਪੁੱਤਰ ਦਾ ਵੱਡਾ ਭਰਾ ਅੰਦਰ ਜਾਣ ਤੋਂ ਨਾਂਹ ਕਰਦਾ ਹੈਲੂਕਾ 15:25–30
ਆਇਤਾਂ
ਲੂਕਾ 15:25–30ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ। ਤਦ ਇੱਕ ਨੌਕਰ ਨੂੰ ਆਪਣੇ ਕੋਲ ਬੁਲਾ ਕੇ ਪੁੱਛਿਆ ਜੋ ਇਹ ਕੀ ਹੋ ਰਿਹਾ ਹੈ? ਨੌਕਰ ਨੇ ਉਸ ਨੂੰ ਦੱਸਿਆ, ਤੁਹਾਡਾ ਭਰਾ ਆਇਆ ਹੈ ਅਤੇ ਤੁਹਾਡੇ ਪਿਤਾ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਇਸ ਲਈ ਜੋ ਉਸ ਨੂੰ ਭਲਾ ਚੰਗਾ ਪਾਇਆ। ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ। ਸੋ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ। ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ। ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ।
- ਪਿਲਾਤੁਸ ਜਾਣਦਾ ਸੀ ਕਿ ਉਨ੍ਹਾਂ ਨੇ ਯਿਸੂ ਨੂੰ ਈਰਖਾ ਦੇ ਕਾਰਨ ਫੜਵਾਇਆ ਸੀਮੱਤੀ 27:18
ਆਇਤਾਂ
ਮੱਤੀ 27:18ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਉਸ ਨੂੰ ਈਰਖਾ ਦੇ ਕਾਰਨ ਹਵਾਲੇ ਕੀਤਾ ਸੀ।
- ਮਹਾਂ ਜਾਜਕ ਅਤੇ ਸਦੂਕੀ ਈਰਖਾ ਨਾਲ ਭਰ ਜਾਂਦੇ ਹਨਰਸੂਲਾਂ 5:17
ਆਇਤਾਂ
ਰਸੂਲਾਂ 5:17ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ।
- ਅੰਤਾਕਿਯਾ ਅਤੇ ਥਸਲੁਨੀਕੇ ਵਿੱਚ ਈਰਖਾਲੂ ਭੀੜਾਂ ਪੌਲੁਸ ਦਾ ਵਿਰੋਧ ਕਰਦੀਆਂ ਹਨਰਸੂਲਾਂ 13:45, ਰਸੂਲਾਂ 17:5
ਆਇਤਾਂ
ਰਸੂਲਾਂ 13:45ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।
ਰਸੂਲਾਂ 17:5ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ