ਪੜਚੋਲ › ਵਿਸ਼ੇ › ਕੁੰਜੀਆਂ, ਮੋਹਰਾਂ, ਮੋਹਰ ਵਾਲੀਆਂ ਅੰਗੂਠੀਆਂ
ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਕੁੰਜੀਆਂ, ਮੋਹਰਾਂ, ਮੋਹਰ ਵਾਲੀਆਂ ਅੰਗੂਠੀਆਂ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 27 ਹਿੱਸੇ, ਸਤਰ-ਦਰ-ਸਤਰ।
ਕੁੰਜੀਆਂ ਅਤੇ ਕੁੰਡੇ
- ਏਹੂਦ ਨੇ ਆਪਣੇ ਪਿੱਛੇ ਰਾਜਾ ਅਗਲੋਨ ਦੇ ਚੁਬਾਰੇ ਦੇ ਬੂਹੇ ਬੰਦ ਕਰਕੇ ਜਿੰਦਰਾ ਲਾ ਦਿੱਤਾਨਿਆਂਈ 3:23
ਆਇਤਾਂ
ਨਿਆਂਈ 3:23ਤਦ ਏਹੂਦ ਨੇ ਬਾਹਰ ਵਿਹੜੇ ਵਿੱਚ ਆ ਕੇ ਚੁਬਾਰੇ ਦਾ ਦਰਵਾਜ਼ਾ ਆਪਣੇ ਪਿੱਛੇ ਬੰਦ ਕੀਤਾ ਅਤੇ ਤਾਲਾ ਲਗਾ ਦਿੱਤਾ।
- ਸੇਵਕ ਉਡੀਕਦੇ ਰਹੇ, ਫਿਰ ਕੁੰਜੀ ਲੈ ਕੇ ਬੂਹੇ ਖੋਲ੍ਹੇਨਿਆਂਈ 3:24–25
ਆਇਤਾਂ
ਨਿਆਂਈ 3:24–25ਜਦ ਉਹ ਨਿੱਕਲ ਗਿਆ ਤਾਂ ਅਗਲੋਨ ਦੇ ਸੇਵਕ ਆਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਚੁਬਾਰੇ ਦੇ ਦਰਵਾਜ਼ੇ ਬੰਦ ਸਨ ਤਾਂ ਉਨ੍ਹਾਂ ਨੇ ਕਿਹਾ, “ਉਹ ਹਵਾਦਾਰ ਚੁਬਾਰੇ ਦੀ ਅੰਦਰਲੀ ਕੋਠੜੀ ਵਿੱਚ ਪਖ਼ਾਨੇ ਵਿੱਚ ਬੈਠਾ ਹੋਵੇਗਾ।” ਅਤੇ ਉਹ ਬਹੁਤ ਦੇਰ ਤੱਕ ਉਸ ਦੀ ਉਡੀਕ ਕਰਦੇ ਰਹੇ, ਇੱਥੋਂ ਤੱਕ ਕਿ ਉਹ ਸ਼ਰਮਿੰਦੇ ਹੋਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਉਹ ਚੁਬਾਰੇ ਦਾ ਦਰਵਾਜ਼ਾ ਨਹੀਂ ਖੋਲ੍ਹਦਾ ਤਾਂ ਉਨ੍ਹਾਂ ਨੇ ਆਪ ਹੀ ਚਾਬੀ ਲਾ ਕੇ ਦਰਵਾਜ਼ਾ ਖੋਲ੍ਹਿਆ ਅਤੇ ਵੇਖੋ, ਉਨ੍ਹਾਂ ਦਾ ਸੁਆਮੀ ਧਰਤੀ ਉੱਤੇ ਮਰਿਆ ਪਿਆ ਸੀ!
- ਲੇਵੀ ਰਾਤ ਨੂੰ ਪਰਮੇਸ਼ੁਰ ਦੇ ਭਵਨ ਦੀ ਰਾਖੀ ਕਰਦੇ ਅਤੇ ਹਰ ਸਵੇਰ ਉਸ ਨੂੰ ਖੋਲ੍ਹਦੇ ਸਨ1 ਇਤ 9:27
ਆਇਤਾਂ
1 ਇਤ 9:27ਅਤੇ ਓਹ ਪਰਮੇਸ਼ੁਰ ਦੇ ਭਵਨ ਦੇ ਆਲੇ-ਦੁਆਲੇ ਟਿਕਿਆ ਕਰਦੇ ਸਨ ਕਿਉਂ ਜੋ ਉਹ ਦੀ ਜ਼ਿੰਮੇਵਾਰੀ ਉਨ੍ਹਾਂ ਉੱਤੇ ਸੀ ਅਤੇ ਹਰ ਪਰਭਾਤ ਵੇਲੇ ਉਸ ਦਾ ਖੋਲ੍ਹਣਾ ਉਨ੍ਹਾਂ ਦੇ ਜਿਮੇਂ ਲੱਗਾ ਹੋਇਆ ਸੀ।
- ਯਰੂਸ਼ਲਮ ਦੇ ਫਾਟਕ ਬੂਹਿਆਂ, ਕੁੰਡਿਆਂ ਅਤੇ ਅਰਲਾਂ ਸਮੇਤ ਮੁੜ ਬਣਾਏ ਗਏਨਹ 3:3
ਆਇਤਾਂ
ਨਹ 3:3ਫੇਰ ਮੱਛੀ ਫਾਟਕ ਨੂੰ ਹੱਸਨਾਆਹ ਦੇ ਪੁੱਤਰਾਂ ਨੇ ਬਣਾਇਆ। ਉਨ੍ਹਾਂ ਨੇ ਉਸ ਦੀਆਂ ਕੜੀਆਂ ਲਗਾਈਆਂ, ਅਤੇ ਉਸ ਦੇ ਦਰਵਾਜ਼ੇ ਅਤੇ ਚਿਟਕਨੀਆਂ ਅਤੇ ਅਰਲ ਲਗਾਏ।
ਮੋਹਰਾਂ ਅਤੇ ਮੋਹਰ ਵਾਲੀਆਂ ਅੰਗੂਠੀਆਂ
- ਯਹੂਦਾਹ ਨੇ ਆਪਣੀ ਮੋਹਰ, ਡੋਰੀ ਅਤੇ ਲਾਠੀ ਤਾਮਾਰ ਕੋਲ ਗਹਿਣੇ ਵਜੋਂ ਛੱਡੀਉਤ 38:18
ਆਇਤਾਂ
ਉਤ 38:18ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ। ਉਸ ਨੇ ਉਹ ਨੂੰ ਉਹ ਸਭ ਕੁਝ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ।
- ਤਾਮਾਰ: “ਇਹ ਮੋਹਰ ਅਤੇ ਰੱਸੀ ਅਤੇ ਲਾਠੀ ਕਿਹਦੀ ਹੈ”?ਉਤ 38:25
ਆਇਤਾਂ
ਉਤ 38:25ਜਦ ਉਹ ਬਾਹਰ ਕੱਢੀ ਗਈ ਤਾਂ ਉਸ ਨੇ ਆਪਣੇ ਸੌਹਰੇ ਨੂੰ ਇਹ ਸੁਨੇਹਾ ਭੇਜਿਆ ਕਿ ਜਿਸ ਮਨੁੱਖ ਦੀਆਂ ਇਹ ਚੀਜ਼ਾਂ ਹਨ, ਮੈਂ ਉਸ ਤੋਂ ਹੀ ਗਰਭਵਤੀ ਹਾਂ ਅਤੇ ਉਸ ਨੇ ਇਹ ਵੀ ਆਖਿਆ, ਪਹਿਚਾਣ ਤਾਂ ਕਿ ਇਹ ਮੋਹਰ ਅਤੇ ਰੱਸੀ ਅਤੇ ਲਾਠੀ ਕਿਹਦੀ ਹੈ।
- ਫ਼ਿਰਊਨ ਨੇ ਆਪਣੀ ਮੋਹਰ ਵਾਲੀ ਅੰਗੂਠੀ ਯੂਸੁਫ਼ ਦੀ ਉਂਗਲੀ ਵਿੱਚ ਪਾਈਉਤ 41:42
ਆਇਤਾਂ
ਉਤ 41:42ਤਦ ਫ਼ਿਰਊਨ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥੋਂ ਲਾਹ ਕੇ ਯੂਸੁਫ਼ ਦੇ ਹੱਥ ਵਿੱਚ ਪਾ ਦਿੱਤੀ ਅਤੇ ਉਸ ਨੂੰ ਮਹੀਨ ਬਸਤਰ ਪਵਾਏ ਅਤੇ ਸੋਨੇ ਦੀ ਮਾਲਾ ਉਸ ਦੇ ਗਲ਼ ਵਿੱਚ ਪਾ ਦਿੱਤੀ।
- ਈਜ਼ਬਲ ਨੇ ਅਹਾਬ ਦੇ ਨਾਮ ਉੱਤੇ ਚਿੱਠੀਆਂ ਲਿਖੀਆਂ ਅਤੇ ਉਸ ਦੀ ਮੋਹਰ ਲਾਈ1 ਰਾਜਾ 21:8
ਆਇਤਾਂ
1 ਰਾਜਾ 21:8ਸੋ ਉਸ ਨੇ ਅਹਾਬ ਦੇ ਨਾਮ ਉੱਤੇ ਪਰਵਾਨੇ ਲਿਖੇ ਅਤੇ ਉਨ੍ਹਾਂ ਉੱਤੇ ਉਹ ਦੀ ਮੋਹਰ ਲਾਈ। ਉਹ ਉਨ੍ਹਾਂ ਬਜ਼ੁਰਗਾਂ ਅਤੇ ਭਲੇ ਲੋਕਾਂ ਨੂੰ ਭੇਜੇ ਜਿਹੜੇ ਉਹ ਦੇ ਸ਼ਹਿਰ ਦੇ ਸਨ ਅਤੇ ਨਾਬੋਥ ਦੇ ਨੇੜੇ ਵੱਸਦੇ ਸਨ।
- ਅਹਸ਼ਵੇਰੋਸ਼ ਨੇ ਆਪਣੀ ਮੋਹਰ ਵਾਲੀ ਅੰਗੂਠੀ ਹਾਮਾਨ ਨੂੰ ਦਿੱਤੀਅਸਤ 3:10
ਆਇਤਾਂ
ਅਸਤ 3:10ਤਾਂ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥ ਤੋਂ ਉਤਾਰ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।
- ਹਾਮਾਨ ਦਾ ਹੁਕਮ ਰਾਜੇ ਦੇ ਨਾਮ ਉੱਤੇ ਲਿਖਿਆ ਗਿਆ ਅਤੇ ਅੰਗੂਠੀ ਨਾਲ ਮੋਹਰ ਲਾਈ ਗਈਅਸਤ 3:12
ਆਇਤਾਂ
ਅਸਤ 3:12ਇਸ ਤਰ੍ਹਾਂ ਉਸੇ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ, ਅਤੇ ਹਾਮਾਨ ਦੇ ਹੁਕਮ ਅਨੁਸਾਰ ਰਾਜਾ ਦੇ ਸਾਰੇ ਅਧਿਕਾਰੀਆਂ ਅਤੇ ਸਾਰੇ ਸੂਬਿਆਂ ਦੇ ਪ੍ਰਧਾਨਾਂ ਅਤੇ ਜਾਤੀ-ਜਾਤੀ ਦੇ ਲੋਕਾਂ ਦੇ ਹਾਕਮਾਂ ਦੇ ਲਈ ਹਰੇਕ ਸੂਬੇ ਦੀ ਲਿਖਤ ਅਤੇ ਹਰੇਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਰਾਜਾ ਅਹਸ਼ਵੇਰੋਸ਼ ਦੇ ਨਾਮ ਤੇ ਹੁਕਮਨਾਮੇ ਲਿਖੇ ਗਏ ਅਤੇ ਉਨ੍ਹਾਂ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾਈ ਗਈ।
- ਹਾਮਾਨ ਤੋਂ ਵਾਪਸ ਲਈ ਅੰਗੂਠੀ ਮਾਰਦਕਈ ਨੂੰ ਦਿੱਤੀ ਗਈਅਸਤ 8:2
ਆਇਤਾਂ
ਅਸਤ 8:2ਤਦ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਜਿਹੜੀ ਉਸ ਨੇ ਹਾਮਾਨ ਤੋਂ ਲੈ ਲਈ ਸੀ, ਉਤਾਰ ਕੇ ਮਾਰਦਕਈ ਨੂੰ ਦੇ ਦਿੱਤੀ ਅਤੇ ਅਸਤਰ ਨੇ ਮਾਰਦਕਈ ਨੂੰ ਹਾਮਾਨ ਦੇ ਘਰ ਉੱਤੇ ਨਿਯੁਕਤ ਕਰ ਦਿੱਤਾ।
- ਸ਼ਾਹੀ ਅੰਗੂਠੀ ਨਾਲ ਮੋਹਰ ਲੱਗਿਆ ਹੁਕਮ ਰੱਦ ਨਹੀਂ ਹੋ ਸਕਦਾਅਸਤ 8:8
ਆਇਤਾਂ
ਅਸਤ 8:8ਹੁਣ ਤੁਸੀਂ ਵੀ ਜਿਵੇਂ ਤੁਹਾਨੂੰ ਠੀਕ ਲੱਗੇ ਰਾਜਾ ਦੇ ਨਾਮ ਤੇ ਯਹੂਦੀਆਂ ਲਈ ਲਿਖੋ, ਅਤੇ ਉਸ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਵੀ ਲਾ ਦਿਉ, ਕਿਉਂਕਿ ਜਿਹੜੀ ਲਿਖਤ ਰਾਜਾ ਦੇ ਨਾਮ ਉੱਤੇ ਲਿਖੀ ਜਾਵੇ ਅਤੇ ਉਸ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਬਦਲ ਨਹੀਂ ਸਕਦਾ।”
- ਮਾਰਦਕਈ ਨੇ ਚਿੱਠੀਆਂ ਉੱਤੇ ਮੋਹਰ ਲਾ ਕੇ ਘੋੜਸਵਾਰ ਹਲਕਾਰਿਆਂ ਦੇ ਹੱਥ ਭੇਜੀਆਂਅਸਤ 8:10
ਆਇਤਾਂ
ਅਸਤ 8:10ਅਤੇ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਨਾਮ ਉੱਤੇ ਹੁਕਮਨਾਮੇ ਲਿਖਵਾਏ ਅਤੇ ਉਨ੍ਹਾਂ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾ ਕੇ, ਤੇਜ਼ ਭੱਜਣ ਵਾਲੇ ਸ਼ਾਹੀ ਘੋੜਿਆਂ, ਖੱਚਰਾਂ, ਊਠਾਂ ਅਤੇ ਬਲ਼ਦਾਂ ਉੱਤੇ ਸਵਾਰ ਸੰਦੇਸ਼ਵਾਹਕਾਂ ਦੇ ਹੱਥ ਭੇਜ ਦਿੱਤੇ।
- ਸ਼ੇਰਾਂ ਦੀ ਗੁਫ਼ਾ ਉੱਤੇ ਰਾਜੇ ਦੀ ਅਤੇ ਉਸ ਦੇ ਸਰਦਾਰਾਂ ਦੀਆਂ ਅੰਗੂਠੀਆਂ ਨਾਲ ਮੋਹਰ ਲਾਈ ਗਈਦਾਨੀ 6:17
ਆਇਤਾਂ
ਦਾਨੀ 6:17ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।
- ਆਗੂਆਂ, ਲੇਵੀਆਂ ਅਤੇ ਜਾਜਕਾਂ ਦੇ ਨਾਮਾਂ ਨਾਲ ਮੋਹਰ ਲੱਗਿਆ ਲਿਖਤੀ ਇਕਰਾਰਨਹ 9:38, ਨਹ 10:1
- ਯਿਰਮਿਯਾਹ ਨੇ ਪੱਤਰ ਉੱਤੇ ਦਸਤਖ਼ਤ ਕਰਕੇ ਮੋਹਰ ਲਾਈ: ਇੱਕ ਮੋਹਰ ਵਾਲੀ ਨਕਲ, ਇੱਕ ਖੁੱਲ੍ਹੀਯਿਰ 32:10–11
ਆਇਤਾਂ
ਯਿਰ 32:10–11ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਦਿੱਤੀ ਅਤੇ ਚਾਂਦੀ ਕੰਡੇ ਉੱਤੇ ਤੋਲੀ ਤਾਂ ਮੈਂ ਉਸ ਬੈ-ਨਾਮੇ ਦੀ ਲਿਖਤ ਨੂੰ ਜਿਹ ਨੂੰ ਮੋਹਰ ਲੱਗੀ ਹੋਈ ਸੀ, ਜੋ ਕਨੂੰਨਾਂ ਅਤੇ ਬਿਧੀਆਂ ਦੇ ਅਨੁਸਾਰ ਸੀ, ਅਤੇ ਉਹ ਦੀ ਖੁੱਲ੍ਹੀ ਨਕਲ ਨੂੰ ਵੀ ਲਿਆ
- ਪੱਤਰ ਮਿੱਟੀ ਦੇ ਭਾਂਡੇ ਵਿੱਚ ਰੱਖੇ ਗਏ ਤਾਂ ਜੋ ਬਹੁਤ ਦਿਨਾਂ ਤੱਕ ਰਹਿਣਯਿਰ 32:14
ਆਇਤਾਂ
ਯਿਰ 32:14ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਇਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਉਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਉਹ ਬਹੁਤ ਦਿਨਾਂ ਤੱਕ ਰਹਿ ਸਕਣ
- ਯਿਸੂ ਦੀ ਕਬਰ ਪੱਥਰ ਉੱਤੇ ਮੋਹਰ ਲਾ ਕੇ ਅਤੇ ਪਹਿਰਾ ਬਿਠਾ ਕੇ ਪੱਕੀ ਕੀਤੀ ਗਈਮੱਤੀ 27:66
ਆਇਤਾਂ
ਮੱਤੀ 27:66ਸੋ ਉਹ ਗਏ ਅਤੇ ਪੱਥਰ ਉੱਤੇ ਮੋਹਰ ਲਾ ਕੇ, ਪਹਿਰੇ ਵਾਲਿਆਂ ਕੋਲੋਂ ਕਬਰ ਦੀ ਰਾਖੀ ਕਰਵਾਈ।
ਮੋਹਰ ਵਾਂਗੂੰ ਉੱਕਰਿਆ
- ਸੁਲੇਮਾਨੀ ਪੱਥਰ ਦੇ ਦੋ ਨਗ, ਜਿਨ੍ਹਾਂ ਉੱਤੇ ਮੋਹਰ ਵਾਂਗੂੰ ਇਸਰਾਏਲ ਦੇ ਪੁੱਤਰਾਂ ਦੇ ਨਾਮ ਉੱਕਰੇ ਸਨਕੂਚ 28:9, ਕੂਚ 28:11, ਕੂਚ 39:6
ਆਇਤਾਂ
ਕੂਚ 28:9ਤੂੰ ਦੋ ਸੁਲੇਮਾਨੀ ਪੱਥਰ ਲੈ ਕੇ ਉਨ੍ਹਾਂ ਦੇ ਉੱਤੇ ਇਸਰਾਏਲ ਦੇ ਪੁੱਤਰਾਂ ਦੇ ਨਾਮ ਉੱਕਰੀਂ।
ਕੂਚ 28:11ਪੱਥਰਾਂ ਦੀ ਚਿੱਤਰਕਾਰੀ ਦਾ ਕੰਮ ਨਾਲ ਛਾਪ ਦੀ ਉੱਕਰਾਈ ਵਾਂਗੂੰ ਤੂੰ ਉਨ੍ਹਾਂ ਦੋਹਾਂ ਪੱਥਰਾਂ ਨੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰਾਈਂ ਅਤੇ ਤੂੰ ਉਨ੍ਹਾਂ ਨੂੰ ਸੋਨੇ ਦੇ ਖਾਨਿਆਂ ਵਿੱਚ ਜੜੀਂ।
ਕੂਚ 39:6ਉਨ੍ਹਾਂ ਨੇ ਸੁਲੇਮਾਨੀ ਪੱਥਰ ਸੋਨੇ ਦੇ ਖ਼ਾਨਿਆਂ ਵਿੱਚ ਪਾਉਣ ਲਈ ਛਾਪ ਦੀ ਉੱਕਰਾਈ ਵਾਂਗੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰ ਕੇ ਬਣਾਏ।
- ਸੀਨੇਬੰਦ ਦੇ ਬਾਰਾਂ ਨਗ, ਹਰ ਇੱਕ ਉੱਤੇ ਮੋਹਰ ਵਾਂਗੂੰ ਇੱਕ ਗੋਤ ਦਾ ਨਾਮ ਉੱਕਰਿਆਕੂਚ 28:21, ਕੂਚ 39:14
ਆਇਤਾਂ
ਕੂਚ 28:21ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਹੋਣਗੇ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਹੋਣਗੇ।
ਕੂਚ 39:14ਅਤੇ ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਸਨ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਸਨ।
- ਮੋਹਰ ਵਾਂਗੂੰ ਉੱਕਰਿਆ ਸੋਨੇ ਦਾ ਪੱਤਰ: “ਯਹੋਵਾਹ ਲਈ ਪਵਿੱਤਰਤਾਈ”ਕੂਚ 28:36, ਕੂਚ 39:30
- ਸਰੇਸ਼ਟ ਗੀਤ ਵਿੱਚ ਇੱਕ ਗੱਲ: “ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ”ਸਰੇਸ਼ਟ 8:6
ਆਇਤਾਂ
ਸਰੇਸ਼ਟ 8:6ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ