Bible Explorer ਐਪ ਲਓ

ਪੜਚੋਲ › ਵਿਸ਼ੇ › ਦੀਵੇ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਦੀਵੇ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 28 ਹਿੱਸੇ, ਸਤਰ-ਦਰ-ਸਤਰ।

ਡੇਰੇ ਅਤੇ ਹੈਕਲ ਵਿੱਚ

  • ਘੜ੍ਹੇ ਹੋਏ ਸੋਨੇ ਦਾ ਸ਼ਮਾਦਾਨ, ਛੇ ਟਾਹਣੀਆਂ, ਬਦਾਮ ਦੇ ਫੁੱਲਾਂ ਵਰਗੇ ਕਟੋਰੇਕੂਚ 25:31–36
    ਆਇਤਾਂ
    ਕੂਚ 25:31–36ਤੂੰ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਈਂ। ਉਹ ਸ਼ਮਾਦਾਨ ਘੜ੍ਹ ਕੇ ਬਣਾਇਆ ਜਾਵੇ। ਉਸ ਦਾ ਪਾਏਦਾਨ ਅਤੇ ਉਸ ਦਾ ਡੰਡਾ ਉਸ ਦੇ ਕਟੋਰੇ ਉਸ ਦੇ ਗੋਲੇ ਅਤੇ ਉਸ ਦੇ ਫੁੱਲ ਉਸ ਦੇ ਵਿੱਚੋਂ ਹੀ ਹੋਣ। ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਣ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ। ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਤੇ ਇੱਕ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਤੇ ਇੱਕ ਫੁੱਲ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹੋਣ। ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਤੇ ਉਹ ਦੇ ਫੁੱਲ ਅਤੇ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਹੋਵੇ ਅਤੇ ਇਸ ਤਰ੍ਹਾਂ ਹੀ ਉਨ੍ਹਾਂ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹਨ ਹੋਵੇ। ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਹੋਣ ਅਰਥਾਤ ਇਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁੱਕੜੇ ਤੋਂ ਹੋਵੇ।
  • ਸੱਤ ਦੀਵੇ, ਸੋਨੇ ਦੇ ਗੁਲਤਰਾਸ਼ ਅਤੇ ਥਾਲੀਆਂ ਨਾਲਕੂਚ 25:37–38, ਕੂਚ 37:23
    ਆਇਤਾਂ
    ਕੂਚ 25:37–38ਤੂੰ ਉਸ ਦੇ ਸੱਤ ਦੀਵੇ ਬਣਾਈਂ ਅਤੇ ਜਦ ਉਹ ਦੇ ਦੀਵੇ ਬਾਲੇ ਜਾਣ ਤਾਂ ਉਹ ਆਹਮੋ-ਸਾਹਮਣੇ ਚਾਨਣ ਦੇਣ। ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਹੋਣ
    ਕੂਚ 37:23ਉਸ ਦੇ ਉਸ ਨੇ ਸੱਤ ਦੀਵੇ ਬਣਾਏ ਅਤੇ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਸਨ
  • ਇੱਕ ਤੋੜਾ ਕੁੰਦਨ ਸੋਨੇ ਤੋਂ ਬਣਾਇਆ ਗਿਆਕੂਚ 25:39, ਕੂਚ 37:24
    ਆਇਤਾਂ
    ਕੂਚ 25:39ਅਤੇ ਕੁੰਦਨ ਸੋਨੇ ਦੇ ਇੱਕ ਮਣ ਦੇ ਲੱਗਭੱਗ ਤੋਂ ਇਹ ਅਤੇ ਇਹ ਸਾਰੇ ਭਾਂਡੇ ਬਣਾਏ ਜਾਣ।
    ਕੂਚ 37:24ਅਤੇ ਉਸ ਨੇ ਇੱਕ ਮਣ ਦੇ ਲੱਗਭੱਗ ਕੁੰਦਨ ਸੋਨੇ ਤੋਂ ਇਹ ਸਾਰੇ ਭਾਂਡੇ ਬਣਾਏ।
  • ਕੁੱਟੇ ਹੋਏ ਜ਼ੈਤੂਨਾਂ ਦਾ ਸ਼ੁੱਧ ਤੇਲ ਦੀਵਿਆਂ ਨੂੰ ਬਲਦਾ ਰੱਖਦਾ ਹੈਕੂਚ 27:20, ਲੇਵੀ 24:2
    ਆਇਤਾਂ
    ਕੂਚ 27:20ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਤੇਰੇ ਕੋਲ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਚਾਨਣ ਲਈ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ।
    ਲੇਵੀ 24:2ਇਸਰਾਏਲੀਆਂ ਨੂੰ ਹੁਕਮ ਦੇ ਕਿ ਮੇਰੇ ਸਾਹਮਣੇ ਚਾਨਣ ਲਈ ਉਹ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਤੇਰੇ ਕੋਲ ਲੈ ਕੇ ਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ।
  • ਹਾਰੂਨ ਸ਼ਾਮ ਤੋਂ ਸਵੇਰ ਤੱਕ ਦੀਵਿਆਂ ਦੀ ਸੰਭਾਲ ਕਰਦਾ ਹੈਕੂਚ 27:21, ਲੇਵੀ 24:3–4
    ਆਇਤਾਂ
    ਕੂਚ 27:21ਅਤੇ ਮੰਡਲੀ ਦੇ ਤੰਬੂ ਵਿੱਚ ਉਸ ਪਰਦੇ ਦੇ ਬਾਹਰ ਜਿਹੜਾ ਸਾਖੀ ਦੇ ਅੱਗੇ ਹੈ ਹਾਰੂਨ ਅਤੇ ਉਸ ਦੇ ਪੁੱਤਰ ਉਹ ਨੂੰ ਸ਼ਾਮ ਤੋਂ ਸਵੇਰ ਤੱਕ ਯਹੋਵਾਹ ਅੱਗੇ ਸਜਾ ਕੇ ਰੱਖਣ। ਇਹ ਸਦਾ ਦੀ ਬਿਧੀ ਪੀੜ੍ਹੀਆਂ ਤੱਕ ਇਸਰਾਏਲੀਆਂ ਵੱਲੋਂ ਹੈ।
    ਲੇਵੀ 24:3–4ਹਾਰੂਨ ਉਸ ਨੂੰ ਸ਼ਾਮ ਤੋਂ ਲੈ ਕੇ ਸਵੇਰ ਤੱਕ ਯਹੋਵਾਹ ਦੇ ਅੱਗੇ ਸਦਾ ਦੇ ਲਈ, ਸਾਖੀ ਦੇ ਪਰਦੇ ਤੋਂ ਬਾਹਰ, ਮੰਡਲੀ ਦੇ ਡੇਰੇ ਵਿੱਚ ਸਜਾ ਕੇ ਰੱਖੇ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ। ਉਹ ਖ਼ਾਲਸ ਸੋਨੇ ਸ਼ਮਾਦਾਨ ਦੇ ਉੱਤੇ ਯਹੋਵਾਹ ਦੇ ਅੱਗੇ ਸਦਾ ਦੇ ਲਈ ਦੀਵਿਆਂ ਨੂੰ ਸਜਾ ਕੇ ਰੱਖਿਆ ਕਰੇ।
  • ਸਵੇਰੇ ਅਤੇ ਸ਼ਾਮ ਦੇ ਘੁਸਮੁਸੇ ਦੀਵੇ ਠੀਕ ਕਰਨ ਵੇਲੇ ਧੂਪ ਧੁਖਾਈ ਜਾਂਦੀ ਹੈਕੂਚ 30:7–8
    ਆਇਤਾਂ
    ਕੂਚ 30:7–8ਅਤੇ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰੇ ਦੇ ਸਮੇਂ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਇਹ ਧੁਖਾਵੇ। ਜਦ ਹਾਰੂਨ ਦੀਵਿਆਂ ਨੂੰ ਸ਼ਾਮ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੱਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ।
  • ਦੀਵੇ ਇਸ ਤਰ੍ਹਾਂ ਰੱਖੇ ਜਾਂਦੇ ਹਨ ਕਿ ਸ਼ਮਾਦਾਨ ਦੇ ਸਾਹਮਣੇ ਚਾਨਣ ਹੋਵੇਗਿਣ 8:2–3
    ਆਇਤਾਂ
    ਗਿਣ 8:2–3ਹਾਰੂਨ ਨਾਲ ਗੱਲ ਕਰ ਅਤੇ ਉਹ ਨੂੰ ਆਖ ਕਿ ਜਦ ਤੂੰ ਦੀਵੇ ਬਾਲੇਂ ਤਾਂ ਉਹ ਸੱਤ ਦੀਵੇ ਸ਼ਮਾਦਾਨ ਦੇ ਸਾਹਮਣੇ ਚਾਨਣ ਦੇਣ। ਤਾਂ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ। ਉਹ ਨੇ ਉਸ ਦੇ ਦੀਵੇ ਸ਼ਮਾਦਾਨ ਦੇ ਸਾਹਮਣੇ ਬਾਲੇ, ਜਿਵੇਂ ਯਹੋਵਾਹ ਨੂੰ ਮੂਸਾ ਨੂੰ ਹੁਕਮ ਦਿੱਤਾ ਸੀ।
  • ਸ਼ਮਾਦਾਨ ਮੇਜ਼ ਦੇ ਸਾਹਮਣੇ, ਦੱਖਣ ਵੱਲ ਖੜ੍ਹਾ ਹੈਕੂਚ 40:24–25
    ਆਇਤਾਂ
    ਕੂਚ 40:24–25ਤਾਂ ਉਸ ਨੇ ਸ਼ਮਾਦਾਨ ਮੰਡਲੀ ਦੇ ਤੰਬੂ ਵਿੱਚ ਮੇਜ਼ ਦੇ ਸਾਹਮਣੇ ਡੇਰੇ ਦੇ ਦੱਖਣ ਵੱਲ ਦੇ ਪਾਸੇ ਰੱਖਿਆ ਅਤੇ ਉਸ ਨੇ ਯਹੋਵਾਹ ਦੇ ਅੱਗੇ ਦੀਵੇ ਜਗਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
  • ਕੂਚ ਵੇਲੇ ਉਸ ਨੂੰ ਨੀਲੇ ਕੱਪੜੇ ਨਾਲ ਢੱਕਿਆ ਜਾਂਦਾ ਹੈਗਿਣ 4:9
    ਆਇਤਾਂ
    ਗਿਣ 4:9ਫੇਰ ਉਹ ਨੀਲਾ ਕੱਪੜਾ ਲੈ ਕੇ ਚਾਨਣ ਦੇਣ ਵਾਲਾ ਸ਼ਮਾਦਾਨ ਢੱਕਣ ਨਾਲੇ ਉਸ ਦੇ ਦੀਵੇ, ਉਸ ਦੇ ਗੁਲਤਰਾਸ਼, ਉਸ ਦੇ ਗੁਲਦਾਨ ਅਤੇ ਉਸ ਦੇ ਸਾਰੇ ਤੇਲ ਵਾਲੇ ਭਾਂਡੇ ਜਿਨ੍ਹਾਂ ਨਾਲ ਉਹ ਉਸ ਦੀ ਸੇਵਾ ਕਰਦੇ ਹਨ।
  • ਪਰਮੇਸ਼ੁਰ ਦਾ ਦੀਵਾ ਬੁਝਣ ਤੋਂ ਪਹਿਲਾਂ ਸਮੂਏਲ ਲੇਟਿਆ ਹੋਇਆ ਹੈ1 ਸਮੂ 3:3
    ਆਇਤਾਂ
    1 ਸਮੂ 3:3ਪਰਮੇਸ਼ੁਰ ਦਾ ਦੀਵਾ, ਜੋ ਯਹੋਵਾਹ ਦੀ ਹੈਕਲ ਵਿੱਚ ਜਿੱਥੇ ਪਰਮੇਸ਼ੁਰ ਦਾ ਸੰਦੂਕ ਸੀ ਜੋ ਅਜੇ ਨਹੀਂ ਬੁਝਿਆ ਸੀ ਅਤੇ ਸਮੂਏਲ ਲੰਮਾ ਪਿਆ ਹੋਇਆ ਸੀ।
  • ਸੁਲੇਮਾਨ ਸੋਨੇ ਦੇ ਦਸ ਸ਼ਮਾਦਾਨ ਬਣਾਉਂਦਾ ਹੈ, ਹਰ ਪਾਸੇ ਪੰਜ1 ਰਾਜਾ 7:49, 2 ਇਤ 4:7
    ਆਇਤਾਂ
    1 ਰਾਜਾ 7:49ਕੁੰਦਨ ਸੋਨੇ ਦੇ ਸ਼ਮਾਦਾਨ ਪੰਜ ਸੱਜੇ ਪਾਸੇ ਵੱਲ ਅਤੇ ਪੰਜ ਖੱਬੇ ਪਾਸੇ ਵੱਲ ਵਿੱਚਲੀ ਕੋਠੜੀ ਦੇ ਅੱਗੇ ਅਤੇ ਸੋਨੇ ਦੇ ਫੁੱਲ, ਦੀਵੇ ਅਤੇ ਚਿਮਟੇ।
    2 ਇਤ 4:7ਅਤੇ ਉਸ ਨੇ ਸੋਨੇ ਦੇ ਦਸ ਸ਼ਮਾਦਾਨ ਹੁਕਮ ਦੇ ਅਨੁਸਾਰ ਬਣਾਏ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾ ਦਿੱਤੇ
  • ਸੋਨੇ ਦੇ ਸ਼ਮਾਦਾਨ ਦੇ ਦੀਵੇ ਹਰ ਸ਼ਾਮ ਬਾਲੇ ਜਾਂਦੇ ਹਨ2 ਇਤ 13:11
    ਆਇਤਾਂ
    2 ਇਤ 13:11ਐਉਂ ਹਰ ਰੋਜ਼ ਸਵੇਰੇ ਤੇ ਸ਼ਾਮਾਂ ਨੂੰ ਯਹੋਵਾਹ ਦੇ ਅੱਗੇ ਹੋਮ ਬਲੀਆਂ ਚੜ੍ਹਾਉਂਦੇ ਅਤੇ ਸੁਗੰਧੀ ਧੂਪ ਧੁਖਾਉਂਦੇ ਹਨ ਅਤੇ ਪਵਿੱਤਰ ਮੇਜ਼ ਉੱਤੇ ਚੜਾਵੇ ਦੀਆਂ ਰੋਟੀਆਂ ਰੱਖਦੇ ਹਨ ਅਤੇ ਸੁਨਹਿਲੇ ਸ਼ਮਾਦਾਨ ਅਤੇ ਉਸ ਦੇ ਚਿਰਾਗਾਂ ਨੂੰ ਹਰ ਸ਼ਾਮ ਨੂੰ ਬਾਲਦੇ ਹਨ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਨੂੰ ਮੰਨਦੇ ਹਾਂ ਪਰ ਤੁਸੀਂ ਤਾਂ ਉਹ ਨੂੰ ਛੱਡ ਦਿੱਤਾ ਹੈ
  • ਹਿਜ਼ਕੀਯਾਹ: ਸਾਡੇ ਪਿਉ-ਦਾਦਿਆਂ ਨੇ ਹੈਕਲ ਦੀ ਡਿਉੜੀ ਬੰਦ ਕੀਤੀ ਅਤੇ ਦੀਵੇ ਬੁਝਾ ਦਿੱਤੇ2 ਇਤ 29:6–7
    ਆਇਤਾਂ
    2 ਇਤ 29:6–7ਕਿਉਂ ਜੋ ਸਾਡੇ ਪੁਰਖਿਆਂ ਨੇ ਬੇਈਮਾਨੀ ਕੀਤੀ ਅਤੇ ਜੋ ਯਹੋਵਾਹ ਸਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਹੈ ਸੋ ਹੀ ਕੀਤਾ ਅਤੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਅਤੇ ਯਹੋਵਾਹ ਦੇ ਡੇਰੇ ਵੱਲੋਂ ਆਪਣਾ ਮੂੰਹ ਮੋੜ ਲਿਆ ਸੀ ਅਤੇ ਉਹ ਦੀ ਵੱਲ ਆਪਣੀ ਪਿੱਠ ਕਰ ਦਿੱਤੀ ਉਨ੍ਹਾਂ ਨੇ ਡਿਉੜੀ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ ਉਨ੍ਹਾਂ ਨੇ ਧੂਪ ਨਹੀਂ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਹੋਮ ਦੀ ਬਲੀ ਨਹੀਂ ਚੜ੍ਹਾਈ
  • ਬਾਬਲੀ ਸ਼ਮਾਦਾਨ ਲੈ ਜਾਂਦੇ ਹਨਯਿਰ 52:19
    ਆਇਤਾਂ
    ਯਿਰ 52:19ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਦਾਨ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ

ਘਰ ਵਿੱਚ

  • ਲੋਕ ਦੀਵਾ ਦੀਵਟ ਉੱਤੇ ਰੱਖਦੇ ਹਨ, ਟੋਕਰੇ ਜਾਂ ਮੰਜੇ ਹੇਠ ਨਹੀਂਮੱਤੀ 5:15, ਮਰਕੁ 4:21, ਲੂਕਾ 8:16, ਲੂਕਾ 11:33
    ਆਇਤਾਂ
    ਮੱਤੀ 5:15ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ।
    ਮਰਕੁ 4:21ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਇਸ ਲਈ ਲਿਆਉਂਦੇ ਹਨ ਕਿ ਟੋਕਰੇ ਜਾਂ ਮੰਜੇ ਥੱਲੇ ਰੱਖਿਆ ਜਾਵੇ, ਕੀ ਇਸ ਲਈ ਨਹੀਂ ਕੀ ਉਹ ਦੀਵਟ ਉੱਤੇ ਰੱਖਿਆ ਜਾਵੇ?
    ਲੂਕਾ 8:16ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ।
    ਲੂਕਾ 11:33ਕੋਈ ਦੀਵਾ ਬਾਲ ਕੇ ਕਟੋਰੇ ਦੇ ਥੱਲੇ ਜਾਂ ਟੋਕਰੇ ਦੇ ਹੇਠ ਨਹੀਂ ਰੱਖਦਾ ਸਗੋਂ ਦੀਵਟ ਉੱਤੇ ਰੱਖਦਾ ਹੈ ਕਿ ਅੰਦਰ ਆਉਣ ਵਾਲੇ ਨੂੰ ਚਾਨਣ ਮਿਲੇ।
  • ਇੱਕ ਇਸਤਰੀ ਗੁਆਚੇ ਸਿੱਕੇ ਲਈ ਦੀਵਾ ਬਾਲਦੀ ਹੈ ਅਤੇ ਘਰ ਹੂੰਝਦੀ ਹੈਲੂਕਾ 15:8
    ਆਇਤਾਂ
    ਲੂਕਾ 15:8ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?
  • ਗੁਣਵੰਤੀ ਪਤਨੀ ਦਾ ਦੀਵਾ ਰਾਤ ਨੂੰ ਨਹੀਂ ਬੁਝਦਾਕਹਾ 31:18
    ਆਇਤਾਂ
    ਕਹਾ 31:18ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
  • ਸ਼ਮਾਦਾਨ ਦੇ ਨੇੜੇ ਮਹਿਲ ਦੀ ਕੰਧ ਉੱਤੇ ਲਿਖਤ ਪ੍ਰਗਟ ਹੁੰਦੀ ਹੈਦਾਨੀ 5:5
    ਆਇਤਾਂ
    ਦਾਨੀ 5:5ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।
  • ਤ੍ਰੋਆਸ ਵਿੱਚ ਚੁਬਾਰੇ ਵਿੱਚ ਬਹੁਤ ਸਾਰੇ ਦੀਵੇਰਸੂਲਾਂ 20:8
    ਆਇਤਾਂ
    ਰਸੂਲਾਂ 20:8ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉੱਥੇ ਬਹੁਤ ਸਾਰੇ ਦੀਵੇ ਬਲਦੇ ਸਨ।
  • ਮਸ਼ਾਲਾਂ ਵਾਲੀਆਂ ਦਸ ਕੁਆਰੀਆਂ; ਪੰਜ ਵਾਧੂ ਤੇਲ ਨਹੀਂ ਲਿਆਉਂਦੀਆਂ (ਇੱਕ ਦ੍ਰਿਸ਼ਟਾਂਤ)ਮੱਤੀ 25:1–8
    ਆਇਤਾਂ
    ਮੱਤੀ 25:1–8ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ। ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ। ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ। ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ। ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ। ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ! ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ। ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ