ਰੋਜ਼ਾਨਾ ਜੀਵਨ
ਬਾਈਬਲ ਵਿੱਚ ਆਲਸ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 26 ਹਿੱਸੇ, ਸਤਰ-ਦਰ-ਸਤਰ।
ਕਹਾਉਤਾਂ ਵਿੱਚ ਕਹਾਵਤਾਂ
- ਹੇ ਆਲਸੀ, ਕੀੜੀ ਕੋਲ ਜਾ: ਉਹ ਗਰਮੀ ਵਿੱਚ ਆਪਣਾ ਭੋਜਨ ਇਕੱਠਾ ਕਰਦੀ ਹੈਕਹਾ 6:6–8
ਆਇਤਾਂ
ਕਹਾ 6:6–8ਹੇ ਆਲਸੀ, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ, ਜਿਸ ਦਾ ਨਾ ਕੋਈ ਆਗੂ, ਨਾ ਪ੍ਰਧਾਨ, ਨਾ ਹਾਕਮ ਹੈ, ਉਹ ਆਪਣਾ ਭੋਜਨ ਗਰਮੀਆਂ ਵਿੱਚ ਜੋੜਦੀ ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।
- ਥੋੜ੍ਹੀ ਜਿਹੀ ਨੀਂਦ, ਅਤੇ ਕੰਗਾਲੀ ਡਾਕੂ ਵਾਂਗੂੰ ਆ ਪੈਂਦੀ ਹੈਕਹਾ 6:9–11
ਆਇਤਾਂ
ਕਹਾ 6:9–11ਹੇ ਆਲਸੀ, ਤੂੰ ਕਦੋਂ ਤੱਕ ਪਿਆ ਰਹੇਂਗਾ? ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਂਗਾ? ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ, ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ!
- ਆਲਸੀ ਦਾ ਖੇਤ: ਕੰਡੇ, ਝਾੜੀਆਂ ਅਤੇ ਢੱਠੀ ਹੋਈ ਪੱਥਰ ਦੀ ਕੰਧਕਹਾ 24:30–34
ਆਇਤਾਂ
ਕਹਾ 24:30–34ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ, ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ। ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ, ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ, ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ।
- ਢਿੱਲੇ ਹੱਥ ਕੰਗਾਲ ਬਣਾਉਂਦੇ ਹਨਕਹਾ 10:4
ਆਇਤਾਂ
ਕਹਾ 10:4ਆਲਸੀ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
- ਵਾਢੀ ਦੇ ਵੇਲੇ ਸੌਣ ਵਾਲਾ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈਕਹਾ 10:5
ਆਇਤਾਂ
ਕਹਾ 10:5ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ।
- ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖਾਂ ਲਈ ਧੂੰਆਂਕਹਾ 10:26
ਆਇਤਾਂ
ਕਹਾ 10:26ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖਾਂ ਲਈ ਧੂੰਆਂ ਹੈ, ਉਸੇ ਤਰ੍ਹਾਂ ਹੀ ਆਲਸੀ ਆਪਣੇ ਭੇਜਣ ਵਾਲਿਆਂ ਲਈ ਹੈ।
- ਆਲਸ ਦਾ ਅੰਤ ਬੇਗ਼ਾਰ ਹੈਕਹਾ 12:24
ਆਇਤਾਂ
ਕਹਾ 12:24ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।
- ਆਲਸੀ ਆਪਣਾ ਸ਼ਿਕਾਰ ਨਹੀਂ ਭੁੰਨਦਾਕਹਾ 12:27
ਆਇਤਾਂ
ਕਹਾ 12:27ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਉੱਦਮੀ ਮਨੁੱਖ ਨੂੰ ਅਨਮੋਲ ਪਦਾਰਥ ਮਿਲਦੇ ਹਨ।
- ਆਲਸੀ ਲੋਚਦਾ ਹੈ ਪਰ ਉਸ ਕੋਲ ਕੁਝ ਨਹੀਂ ਹੁੰਦਾਕਹਾ 13:4, ਕਹਾ 21:25
- ਆਲਸੀ ਦਾ ਰਾਹ ਕੰਡਿਆਂ ਦੀ ਵਾੜ ਵਰਗਾ ਹੈਕਹਾ 15:19
ਆਇਤਾਂ
ਕਹਾ 15:19ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ।
- ਕੰਮ ਵਿੱਚ ਆਲਸੀ ਉਡਾਊ ਦਾ ਭਰਾ ਹੈਕਹਾ 18:9
ਆਇਤਾਂ
ਕਹਾ 18:9ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
- ਉਹ ਥਾਲੀ ਵਿੱਚ ਹੱਥ ਪਾਉਂਦਾ ਹੈ ਅਤੇ ਉਸ ਨੂੰ ਮੂੰਹ ਤੱਕ ਵੀ ਨਹੀਂ ਲਿਆਉਂਦਾਕਹਾ 19:24, ਕਹਾ 26:15
- ਉਹ ਰੁੱਤ ਸਿਰ ਹਲ਼ ਨਹੀਂ ਵਾਹੁੰਦਾ ਅਤੇ ਵਾਢੀ ਵੇਲੇ ਕੁਝ ਨਹੀਂ ਲੱਭਦਾਕਹਾ 20:4
ਆਇਤਾਂ
ਕਹਾ 20:4ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
- “ਬਾਹਰ ਤਾਂ ਸ਼ੇਰ ਹੈ”!ਕਹਾ 22:13, ਕਹਾ 26:13
- ਜਿਵੇਂ ਦਰਵਾਜ਼ਾ ਆਪਣੀਆਂ ਚੂਲਾਂ ਉੱਤੇ ਘੁੰਮਦਾ ਹੈ, ਤਿਵੇਂ ਆਲਸੀ ਆਪਣੇ ਮੰਜੇ ਉੱਤੇਕਹਾ 26:14
ਆਇਤਾਂ
ਕਹਾ 26:14ਜਿਵੇਂ ਦਰਵਾਜ਼ਾ ਕਬਜ਼ੇ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ।
- ਉਹ ਆਪਣੀ ਨਿਗਾਹ ਵਿੱਚ ਸਮਝਦਾਰੀ ਨਾਲ ਉੱਤਰ ਦੇਣ ਵਾਲੇ ਸੱਤਾਂ ਨਾਲੋਂ ਵੀ ਬੁੱਧਵਾਨ ਹੈਕਹਾ 26:16
ਆਇਤਾਂ
ਕਹਾ 26:16ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ।
ਹੋਰ ਥਾਵਾਂ ਉੱਤੇ
- ਆਲਸ ਕਰਕੇ ਛੱਤ ਲਿਫ ਜਾਂਦੀ ਹੈ ਅਤੇ ਘਰ ਚੋਂਦਾ ਹੈਉਪ 10:18
ਆਇਤਾਂ
ਉਪ 10:18ਆਲਸ ਕਰਕੇ ਛੱਤ ਦੀਆਂ ਕੜੀਆਂ ਲਿਫ ਜਾਂਦੀਆਂ ਹਨ ਅਤੇ ਢਿੱਲੇ ਹੱਥਾਂ ਦੇ ਕਾਰਨ ਛੱਤ ਚੋਂਦੀ ਹੈ।
- ਮੂਰਖ ਹੱਥ ਉੱਤੇ ਹੱਥ ਧਰ ਕੇ ਬੈਠਾ ਰਹਿੰਦਾ ਹੈਉਪ 4:5
ਆਇਤਾਂ
ਉਪ 4:5ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ।
- ਆਪਣਾ ਤੋੜਾ ਦੱਬਣ ਵਾਲੇ ਦਾਸ ਨੂੰ ਆਲਸੀ ਕਿਹਾ ਜਾਂਦਾ ਹੈਮੱਤੀ 25:26
ਆਇਤਾਂ
ਮੱਤੀ 25:26ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਨੌਕਰ! ਕੀ ਤੂੰ ਜਾਣਦਾ ਹੈਂ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ?
- ਤੁਹਾਡਾ ਜੋਸ਼ ਮੱਠਾ ਨਾ ਪਵੇਰੋਮ 12:11
ਆਇਤਾਂ
ਰੋਮ 12:11ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ।
- “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ”2 ਥੱਸ 3:10–12
ਆਇਤਾਂ
2 ਥੱਸ 3:10–12ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।” ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ। ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ।
- ਜੁਆਨ ਵਿਧਵਾਵਾਂ ਘਰ-ਘਰ ਫਿਰ ਕੇ ਵਿਹਲੀਆਂ ਰਹਿਣਾ ਸਿੱਖ ਲੈਂਦੀਆਂ ਹਨ1 ਤਿਮ 5:13
ਆਇਤਾਂ
1 ਤਿਮ 5:13ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।
- ਸੁਸਤ ਨਾ ਬਣੋਇਬਰਾ 6:12
ਆਇਤਾਂ
ਇਬਰਾ 6:12ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਵਿਸ਼ਵਾਸ ਅਤੇ ਧੀਰਜ ਦੇ ਰਾਹੀਂ ਵਾਅਦਿਆਂ ਦੇ ਅਧਿਕਾਰੀ ਹੁੰਦੇ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ