Bible Explorer ਐਪ ਲਓ

ਪੜਚੋਲ › ਵਿਸ਼ੇ › ਖੱਬੇ ਹੱਥ ਨਾਲ ਕੰਮ ਕਰਨ ਵਾਲੇ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਖੱਬੇ ਹੱਥ ਨਾਲ ਕੰਮ ਕਰਨ ਵਾਲੇ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 5 ਹਿੱਸੇ, ਸਤਰ-ਦਰ-ਸਤਰ।

  • ਗੇਰਾ ਦਾ ਪੁੱਤਰ ਏਹੂਦ ਖੱਬਾ ਬਿਨਯਾਮੀਨੀ ਸੀਨਿਆਂਈ 3:15
    ਆਇਤਾਂ
    ਨਿਆਂਈ 3:15ਫਿਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਉਨ੍ਹਾਂ ਦੇ ਲਈ ਇੱਕ ਬਚਾਉਣ ਵਾਲੇ ਨੂੰ ਅਰਥਾਤ ਬਿਨਯਾਮੀਨ ਗੋਤ ਦੇ ਗੇਰਾ ਦੇ ਪੁੱਤਰ ਏਹੂਦ ਨੂੰ ਜੋ ਖੱਬਾ ਸੀ, ਚੁਣਿਆ ਅਤੇ ਇਸਰਾਏਲੀਆਂ ਨੇ ਉਸ ਦੇ ਹੱਥ ਮੋਆਬ ਦੇ ਰਾਜਾ ਅਗਲੋਨ ਕੋਲ ਨਜ਼ਰਾਨਾ ਭੇਜਿਆ।
  • ਉਸ ਨੇ ਆਪਣੇ ਸੱਜੇ ਪੱਟ ਉੱਤੇ ਇੱਕ ਹੱਥ ਲੰਮੀ ਤਲਵਾਰ ਬੰਨ੍ਹੀਨਿਆਂਈ 3:16
    ਆਇਤਾਂ
    ਨਿਆਂਈ 3:16ਏਹੂਦ ਨੇ ਆਪਣੇ ਲਈ ਇੱਕ ਹੱਥ ਲੰਮੀ ਦੋਧਾਰੀ ਤਲਵਾਰ ਬਣਵਾਈ ਅਤੇ ਉਸ ਨੂੰ ਆਪਣੇ ਕੱਪੜਿਆਂ ਦੇ ਹੇਠ ਸੱਜੇ ਪੱਟ ਨਾਲ ਬੰਨ੍ਹ ਲਿਆ।
  • ਖੱਬੇ ਹੱਥ ਨਾਲ ਉਸ ਨੇ ਉਹ ਕੱਢੀ ਅਤੇ ਰਾਜਾ ਅਗਲੋਨ ਨੂੰ ਮਾਰ ਦਿੱਤਾਨਿਆਂਈ 3:21–22
    ਆਇਤਾਂ
    ਨਿਆਂਈ 3:21–22ਤਦ ਏਹੂਦ ਨੇ ਆਪਣਾ ਖੱਬਾ ਹੱਥ ਵਧਾਇਆ ਅਤੇ ਆਪਣੇ ਸੱਜੇ ਪੱਟ ਉੱਤੋਂ ਤਲਵਾਰ ਫੜ੍ਹ ਕੇ ਉਸ ਦੇ ਢਿੱਡ ਦੇ ਵਿੱਚ ਘੁਸਾ ਦਿੱਤੀ। ਅਤੇ ਤਲਵਾਰ ਦੇ ਨਾਲ ਦਸਤਾ ਵੀ ਉਸ ਦੇ ਢਿੱਡ ਵਿੱਚ ਧੱਸ ਗਿਆ ਅਤੇ ਤਲਵਾਰ ਚਰਬੀ ਦੇ ਵਿੱਚ ਜਾ ਕੇ ਖੁੱਭ ਗਈ ਕਿਉਂ ਜੋ ਉਸ ਨੇ ਤਲਵਾਰ ਨੂੰ ਉਹ ਦੇ ਢਿੱਡ ਵਿੱਚੋਂ ਨਹੀਂ ਕੱਢਿਆ ਸਗੋਂ ਤਲਵਾਰ ਉਸ ਦੇ ਆਰ-ਪਾਰ ਨਿੱਕਲ ਗਈ ਅਤੇ ਚਰਬੀ ਨੇ ਉਸ ਨੂੰ ਢੱਕ ਲਿਆ।
  • ਬਿਨਯਾਮੀਨ ਦੇ 700 ਖੱਬੇ ਜੁਆਨ ਸਨ ਜੋ ਗੁਲੇਲ ਨਾਲ ਵਾਲ ਉੱਤੇ ਵੀ ਨਿਸ਼ਾਨਾ ਲਾਉਂਦੇ ਸਨਨਿਆਂਈ 20:16
    ਆਇਤਾਂ
    ਨਿਆਂਈ 20:16ਇਨ੍ਹਾਂ ਸਾਰੇ ਲੋਕਾਂ ਵਿੱਚੋਂ ਸੱਤ ਸੌ ਚੁਣੇ ਹੋਏ ਜੁਆਨ ਖੱਬੇ ਸਨ, ਇਹ ਸਾਰੇ ਦੇ ਸਾਰੇ ਅਜਿਹੇ ਸਨ ਜੋ ਗੁਲੇਲ ਨਾਲ ਪੱਥਰ ਦਾ ਨਿਸ਼ਾਨਾ ਲਗਾਉਂਦੇ ਸਨ ਅਤੇ ਕਦੀ ਚੂਕਦੇ ਨਹੀਂ ਸਨ।
  • ਦਾਊਦ ਦੇ ਬਿਨਯਾਮੀਨੀ ਤੀਰਅੰਦਾਜ਼ ਦੋਹਾਂ ਹੱਥਾਂ ਨਾਲ ਗੁਲੇਲ ਅਤੇ ਤੀਰ ਚਲਾਉਂਦੇ ਸਨ1 ਇਤ 12:2
    ਆਇਤਾਂ
    1 ਇਤ 12:2ਉਹ ਤੀਰ-ਅੰਦਾਜ਼ ਸਨ ਅਤੇ ਸੱਜੇ ਤੇ ਖੱਬੇ ਹੱਥਾਂ ਨਾਲ ਪੱਥਰਾਂ ਨੂੰ ਮਾਰਦੇ ਸਨ, ਧਣੁੱਖ ਨਾਲ ਬਾਣਾਂ ਨੂੰ ਚਲਾਉਂਦੇ ਸਨ ਅਤੇ ਉਹ ਬਿਨਯਾਮੀਨੀ ਤੇ ਸ਼ਾਊਲ ਦੇ ਭਰਾਵਾਂ ਵਿੱਚੋਂ ਸਨ

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ