ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਕੋੜ੍ਹ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 25 ਹਿੱਸੇ, ਸਤਰ-ਦਰ-ਸਤਰ।
ਬਿਵਸਥਾ ਵਿੱਚ
- ਜਾਜਕ ਚਮੜੀ ਉੱਤੇ ਹਰ ਸੋਜ, ਪਪੜੀ ਜਾਂ ਚਮਕਦਾ ਦਾਗ ਜਾਂਚਦਾ ਸੀਲੇਵੀ 13:2–3
ਆਇਤਾਂ
ਲੇਵੀ 13:2–3ਜੇ ਕਿਸੇ ਮਨੁੱਖ ਦੇ ਸਰੀਰ ਦੀ ਚਮੜੀ ਵਿੱਚ ਸੋਜ, ਜਾਂ ਪਪੜੀ, ਜਾਂ ਦਾਗ ਹੋਵੇ ਅਤੇ ਇਹ ਉਸ ਦੇ ਸਰੀਰ ਦੇ ਚਮੜੀ ਵਿੱਚ ਕੋੜ੍ਹ ਵਰਗਾ ਵਿਖਾਈ ਦੇਵੇ, ਤਾਂ ਉਹ ਹਾਰੂਨ ਜਾਜਕ ਦੇ ਕੋਲ ਜਾਂ ਉਸ ਦੇ ਪੁੱਤਰਾਂ ਵਿੱਚੋਂ ਜੋ ਜਾਜਕ ਹੋਵੇ, ਉਸ ਦੇ ਕੋਲ ਲਿਆਇਆ ਜਾਵੇ। ਅਤੇ ਜਾਜਕ ਉਸ ਦੇ ਸਰੀਰ ਦੀ ਚਮੜੀ ਵਿੱਚ ਉਸ ਰੋਗ ਨੂੰ ਜਾਂਚੇ ਅਤੇ ਜੇਕਰ ਉਸ ਰੋਗ ਦੇ ਸਥਾਨ ਤੇ ਵਾਲ਼ ਚਿੱਟੇ ਹੋ ਗਏ ਹੋਣ ਅਤੇ ਰੋਗ ਉਸ ਦੀ ਚਮੜੀ ਨਾਲੋਂ ਡੂੰਘਾ ਦਿਸੇ ਤਾਂ ਉਹ ਜਾਣ ਲਵੇ ਕਿ ਇਹ ਕੋੜ੍ਹ ਦਾ ਰੋਗ ਹੈ ਤਾਂ ਜਾਜਕ ਉਸ ਨੂੰ ਵੇਖ ਕੇ ਅਸ਼ੁੱਧ ਆਖੇ।
- ਰੋਗੀ ਪਾਟੇ ਕੱਪੜੇ ਪਾਉਂਦਾ ਅਤੇ ਪੁਕਾਰਦਾ ਸੀ, “ਅਸ਼ੁੱਧ! ਅਸ਼ੁੱਧ!”ਲੇਵੀ 13:45
ਆਇਤਾਂ
ਲੇਵੀ 13:45ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ “ਅਸ਼ੁੱਧ! ਅਸ਼ੁੱਧ!” ਪੁਕਾਰਿਆ ਕਰੇ।
- ਉਸ ਨੂੰ ਡੇਰੇ ਤੋਂ ਬਾਹਰ ਇਕੱਲਾ ਰਹਿਣਾ ਪੈਂਦਾ ਸੀਲੇਵੀ 13:46, ਗਿਣ 5:2
ਆਇਤਾਂ
ਲੇਵੀ 13:46ਜਿੰਨੇ ਦਿਨ ਤੱਕ ਉਹ ਰੋਗ ਉਸ ਦੇ ਸਰੀਰ ਵਿੱਚ ਰਹੇ, ਓਨ੍ਹੇ ਦਿਨ ਤੱਕ ਉਹ ਭਰਿਸ਼ਟ ਰਹੇ, ਅਸ਼ੁੱਧ ਰਹੇ ਅਤੇ ਉਹ ਇਕੱਲਾ ਵੱਸੇ, ਉਸ ਦਾ ਨਿਵਾਸ ਸਥਾਨ ਡੇਰੇ ਤੋਂ ਬਾਹਰ ਹੋਵੇ।
ਗਿਣ 5:2ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲਾਸ਼ਾਂ ਤੋਂ ਅਸ਼ੁੱਧ ਹੋਣ,
- ਇਹੀ ਬਿਵਸਥਾ ਕੱਪੜਿਆਂ ਅਤੇ ਘਰਾਂ ਵਿੱਚ ਉੱਲੀ ਉੱਤੇ ਵੀ ਲਾਗੂ ਹੁੰਦੀ ਸੀਲੇਵੀ 13:47, ਲੇਵੀ 14:34
ਆਇਤਾਂ
ਲੇਵੀ 13:47ਫੇਰ ਜਿਸ ਬਸਤਰ ਵਿੱਚ ਕੋੜ੍ਹ ਦਾ ਰੋਗ ਹੋਵੇ, ਭਾਵੇਂ ਉੱਨ ਦਾ ਹੋਵੇ, ਭਾਵੇਂ ਕਤਾਨ ਦਾ,
ਲੇਵੀ 14:34ਜਦ ਤੁਸੀਂ ਕਨਾਨ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹਾਂ, ਤਾਂ ਜੇਕਰ ਮੈਂ ਉਸ ਦੇਸ ਦੇ ਕਿਸੇ ਘਰ ਵਿੱਚ ਕੋੜ੍ਹ ਦਾ ਰੋਗ ਪਾ ਦੇਵਾਂ,
- ਸ਼ੁੱਧ ਕਰਨਾ: ਦੋ ਪੰਛੀ, ਦਿਆਰ ਦੀ ਲੱਕੜੀ, ਕਿਰਮਚੀ ਧਾਗਾ ਅਤੇ ਜ਼ੂਫ਼ਾਲੇਵੀ 14:4
ਆਇਤਾਂ
ਲੇਵੀ 14:4ਤਦ ਜਾਜਕ ਉਸ ਨੂੰ ਜੋ ਚੰਗਾ ਹੋ ਗਿਆ ਹੈ ਆਗਿਆ ਦੇਵੇ ਕਿ ਉਹ ਦੋ ਜੀਉਂਦੇ ਅਤੇ ਸ਼ੁੱਧ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਿਆਵੇ,
- ਸ਼ੁੱਧ ਹੋਇਆ ਮਨੁੱਖ ਆਪਣੇ ਸਾਰੇ ਵਾਲ ਮੁਨਾਉਂਦਾ ਅਤੇ ਨਹਾਉਂਦਾ ਸੀਲੇਵੀ 14:8–9
ਆਇਤਾਂ
ਲੇਵੀ 14:8–9ਅਤੇ ਸ਼ੁੱਧ ਹੋਣ ਵਾਲਾ ਆਪਣੇ ਕੱਪੜਿਆਂ ਨੂੰ ਧੋਵੇ ਅਤੇ ਆਪਣਾ ਸਿਰ ਮੁਨਾ ਦੇਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋਵੇਗਾ, ਇਸ ਤੋਂ ਬਾਅਦ ਉਹ ਡੇਰੇ ਵਿੱਚ ਆਵੇ ਪਰ ਸੱਤ ਦਿਨ ਤੱਕ ਆਪਣੇ ਡੇਰੇ ਤੋਂ ਬਾਹਰ ਹੀ ਵਾਸ ਕਰੇ। ਪਰ ਸੱਤਵੇਂ ਦਿਨ ਉਹ ਆਪਣੇ ਸਿਰ, ਆਪਣੀ ਦਾੜ੍ਹੀ ਅਤੇ ਆਪਣੇ ਭਰਵੱਟਿਆਂ ਦੇ ਵਾਲ਼ ਮੁਨਾ ਦੇਵੇ, ਸਗੋਂ ਆਪਣੇ ਸਾਰੇ ਵਾਲ਼ ਮੁਨਾ ਦੇਵੇ ਅਤੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋ ਜਾਵੇਗਾ।
ਉਦਾਹਰਣਾਂ
- ਮੂਸਾ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਚਿੱਟਾ ਹੋ ਗਿਆਕੂਚ 4:6
ਆਇਤਾਂ
ਕੂਚ 4:6ਯਹੋਵਾਹ ਨੇ ਉਸ ਨੂੰ ਹੋਰ ਇਹ ਆਖਿਆ, “ਹੁਣ ਤੂੰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ”, ਤਾਂ ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖਿਆ। ਜਦ ਉਸ ਨੇ ਉਹ ਕੱਢਿਆ ਤਾਂ ਵੇਖੋ, ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ।
- ਮਿਰਯਮ ਕੋੜ੍ਹੀ ਹੋ ਗਈ ਅਤੇ ਸੱਤ ਦਿਨ ਡੇਰੇ ਤੋਂ ਬਾਹਰ ਰੱਖੀ ਗਈਗਿਣ 12:10, ਗਿਣ 12:15
- ਅਰਾਮੀ ਸੈਨਾਪਤੀ ਨਅਮਾਨ ਕੋੜ੍ਹੀ ਸੀ2 ਰਾਜਾ 5:1
ਆਇਤਾਂ
2 ਰਾਜਾ 5:1ਅਰਾਮ ਦੇ ਰਾਜਾ ਦਾ ਸੈਨਾਪਤੀ ਨਅਮਾਨ ਆਪਣੇ ਸੁਆਮੀ ਦੇ ਅੱਗੇ ਵੱਡਾ ਆਦਮੀ ਸੀ ਅਤੇ ਉਹ ਦਾ ਆਦਰ ਮਾਣ ਹੁੰਦਾ ਸੀ, ਕਿਉਂ ਜੋ ਉਹ ਦੇ ਦੁਆਰਾ ਯਹੋਵਾਹ ਨੇ ਅਰਾਮ ਨੂੰ ਫ਼ਤਹ ਦਿੱਤੀ ਸੀ। ਉਹ ਮਨੁੱਖ ਯੋਧਾ ਸੂਰਮਾ ਸੀ ਪਰ ਕੋੜ੍ਹੀ ਸੀ।
- ਉਸ ਨੇ ਯਰਦਨ ਵਿੱਚ ਸੱਤ ਵਾਰ ਚੁੱਭੀ ਮਾਰੀ ਅਤੇ ਉਸ ਦੀ ਚਮੜੀ ਮੁੜ ਠੀਕ ਹੋ ਗਈ2 ਰਾਜਾ 5:14
ਆਇਤਾਂ
2 ਰਾਜਾ 5:14ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ।
- ਗੇਹਾਜੀ ਬਰਫ਼ ਵਰਗਾ ਚਿੱਟਾ ਕੋੜ੍ਹੀ ਹੋ ਕੇ ਅਲੀਸ਼ਾ ਕੋਲੋਂ ਨਿੱਕਲਿਆ2 ਰਾਜਾ 5:27
ਆਇਤਾਂ
2 ਰਾਜਾ 5:27ਇਸ ਲਈ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਸਦਾ ਤੱਕ ਲੱਗਾ ਰਹੇਗਾ ਅਤੇ ਉਹ ਬਰਫ਼ ਵਰਗਾ ਚਿੱਟਾ ਹੋ ਕੇ ਉਹ ਦੇ ਅੱਗੋਂ ਚਲਾ ਗਿਆ।”
- ਸਾਮਰਿਯਾ ਦੇ ਫਾਟਕ ਕੋਲ ਚਾਰ ਕੋੜ੍ਹੀਆਂ ਨੇ ਅਰਾਮੀਆਂ ਦਾ ਡੇਰਾ ਖਾਲੀ ਪਾਇਆ2 ਰਾਜਾ 7:3–8
ਆਇਤਾਂ
2 ਰਾਜਾ 7:3–8ਹੁਣ ਫਾਟਕ ਦੇ ਰਸਤੇ ਤੇ ਚਾਰ ਕੋੜ੍ਹੀ ਸਨ, ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, “ਅਸੀਂ ਇੱਥੇ ਬੈਠੇ-ਬੈਠੇ ਕਿਉਂ ਮਰੀਏ?” ਜੇ ਅਸੀਂ ਆਖੀਏ ਕਿ ਚੱਲੋ ਸ਼ਹਿਰ ਵਿੱਚ ਚਲੀਏ ਤਾਂ ਅਸੀਂ ਉੱਥੇ ਮਰਾਂਗੇ ਕਿਉਂਕਿ ਉੱਥੇ ਕਾਲ ਹੈ ਅਤੇ ਜੇ ਅਸੀਂ ਇੱਥੇ ਹੀ ਬੈਠੇ ਰਹੀਏ ਤਾਂ ਵੀ ਅਸੀਂ ਮਰਾਂਗੇ। ਇਸ ਲਈ ਹੁਣ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਜਾਈਏ, ਜੇ ਉਹ ਸਾਨੂੰ ਜੀਉਂਦਾ ਛੱਡਣ ਤਾਂ ਅਸੀਂ ਜੀਵਾਂਗੇ ਅਤੇ ਜੇ ਉਹ ਸਾਨੂੰ ਮਾਰ ਸੁੱਟਣ ਤਾਂ ਅਸੀਂ ਮਰਨਾ ਹੀ ਹੈ। ਤਦ ਉਹ ਸ਼ਾਮ ਦੇ ਸਮੇਂ ਅਰਾਮੀਆਂ ਦੇ ਡੇਰੇ ਨੂੰ ਜਾਣ ਲਈ ਉੱਠੇ ਅਤੇ ਜਦ ਉਹ ਅਰਾਮੀਆਂ ਦੇ ਡੇਰੇ ਦੀ ਬਾਹਰਲੀ ਹੱਦ ਵਿੱਚ ਪਹੁੰਚੇ ਤਾਂ ਵੇਖਿਆ ਕਿ ਉੱਥੇ ਇੱਕ ਵੀ ਆਦਮੀ ਨਹੀਂ ਹੈ। ਅਜਿਹਾ ਇਸ ਲਈ ਹੋਇਆ ਕਿ ਪ੍ਰਭੂ ਨੇ ਅਰਾਮੀਆਂ ਦੀ ਫੌਜ ਨੂੰ ਰੱਥਾਂ ਦੀ ਅਵਾਜ਼, ਘੋੜਿਆਂ ਦੀ ਅਵਾਜ਼ ਅਤੇ ਇੱਕ ਵੱਡੇ ਲਸ਼ਕਰ ਦੀ ਅਵਾਜ਼ ਸੁਣਵਾਈ ਸੀ, ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ ਕਿ ਵੇਖੋ, ਇਸਰਾਏਲ ਦੇ ਰਾਜਾ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜਿਆਂ ਤੇ ਮਿਸਰੀਆਂ ਦੇ ਰਾਜਿਆਂ ਨੂੰ ਕਿਰਾਏ ਤੇ ਲਿਆ ਹੈ ਕਿ ਉਹ ਸਾਡੇ ਉੱਤੇ ਹਮਲਾ ਕਰਨ। ਇਸ ਲਈ ਸ਼ਾਮ ਨੂੰ ਉੱਠ ਕੇ ਭੱਜ ਤੁਰੇ ਅਤੇ ਆਪਣੇ ਤੰਬੂ, ਆਪਣੇ ਘੋੜੇ ਅਤੇ ਆਪਣੇ ਗਧੇ ਅਰਥਾਤ ਡੇਰੇ ਜਿਸ ਤਰ੍ਹਾਂ ਦੇ ਸੀ ਉਸੇ ਤਰ੍ਹਾਂ ਹੀ ਛੱਡ ਕੇ ਆਪਣੀਆਂ ਜਾਨਾਂ ਬਚਾ ਕੇ ਭੱਜੇ। ਜਦ ਉਹ ਕੋੜ੍ਹੀ ਡੇਰੇ ਦੀ ਬਾਹਰਲੀ ਹੱਦ ਤੱਕ ਪਹੁੰਚੇ, ਤਦ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ ਪੀਤਾ ਅਤੇ ਉੱਥੋਂ ਚਾਂਦੀ, ਸੋਨਾ ਅਤੇ ਕੱਪੜੇ ਲੈ ਜਾ ਕੇ ਲੁਕਾ ਰੱਖੇ, ਫਿਰ ਮੁੜ ਕੇ ਦੂਜੇ ਤੰਬੂ ਵਿੱਚ ਵੜ ਕੇ ਉੱਥੋਂ ਵੀ ਲੈ ਗਏ ਅਤੇ ਜਾ ਕੇ ਲੁਕਾ ਦਿੱਤਾ।
- ਹੈਕਲ ਵਿੱਚ ਰਾਜਾ ਉੱਜ਼ੀਯਾਹ ਦੇ ਮੱਥੇ ਉੱਤੇ ਕੋੜ੍ਹ ਫੁੱਟ ਨਿੱਕਲਿਆ2 ਇਤ 26:19–20
ਆਇਤਾਂ
2 ਇਤ 26:19–20ਤਦ ਉੱਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਨਿੱਕਲਿਆ ਅਤੇ ਅਜ਼ਰਯਾਹ ਪ੍ਰਧਾਨ ਜਾਜਕ ਅਤੇ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹ ਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ
- ਉੱਜ਼ੀਯਾਹ ਮਰਨ ਤੱਕ ਇੱਕ ਵੱਖਰੇ ਘਰ ਵਿੱਚ ਰਿਹਾ2 ਰਾਜਾ 15:5, 2 ਇਤ 26:21
ਆਇਤਾਂ
2 ਰਾਜਾ 15:5ਯਹੋਵਾਹ ਨੇ ਰਾਜਾ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਦੇ ਦਿਨ ਤੱਕ ਕੋੜ੍ਹੀ ਰਿਹਾ ਅਤੇ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ, ਰਾਜਾ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ।
2 ਇਤ 26:21ਸੋ ਉੱਜ਼ੀਯਾਹ ਪਾਤਸ਼ਾਹ ਆਪਣੇ ਮਰਨ ਤੱਕ ਕੋੜ੍ਹੀ ਰਿਹਾ ਅਤੇ ਕੋੜ੍ਹੀ ਹੋਣ ਦੇ ਕਾਰਨ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ ਕਿਉਂ ਜੋ ਉਹ ਯਹੋਵਾਹ ਦੇ ਭਵਨ ਵਿੱਚੋਂ ਛੇਕਿਆ ਗਿਆ ਸੀ ਅਤੇ ਉਹ ਦਾ ਪੁੱਤਰ ਯੋਥਾਮ ਪਾਤਸ਼ਾਹ ਦੇ ਮਹਿਲ ਉੱਤੇ ਸੀ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ
- ਉਹ ਰਾਜਿਆਂ ਦੀਆਂ ਕਬਰਾਂ ਦੇ ਨੇੜੇ ਇੱਕ ਖੇਤ ਵਿੱਚ ਦੱਬਿਆ ਗਿਆ2 ਇਤ 26:23
ਆਇਤਾਂ
2 ਇਤ 26:23ਸੋ ਉੱਜ਼ੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਪਾਤਸ਼ਾਹਾਂ ਦੇ ਕਬਰਿਸਤਾਨ ਦੇ ਖੇਤ ਵਿੱਚ ਦੱਬਿਆ ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਕੋੜ੍ਹੀ ਹੈ ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।
- ਯਿਸੂ ਨੇ ਇੱਕ ਕੋੜ੍ਹੀ ਨੂੰ ਛੂਹਿਆ ਅਤੇ ਉਹ ਸ਼ੁੱਧ ਹੋ ਗਿਆਮਰਕੁ 1:40–42
ਆਇਤਾਂ
ਮਰਕੁ 1:40–42ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ। ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ!
- ਉਸ ਨੇ ਉਸ ਨੂੰ ਆਪਣੇ ਆਪ ਨੂੰ ਜਾਜਕ ਨੂੰ ਵਿਖਾਉਣ ਲਈ ਭੇਜਿਆਮੱਤੀ 8:4, ਲੂਕਾ 5:14
ਆਇਤਾਂ
ਮੱਤੀ 8:4ਫਿਰ ਯਿਸੂ ਨੇ ਉਸ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ।
ਲੂਕਾ 5:14ਤਦ ਉਸ ਨੇ ਹੁਕਮ ਕੀਤਾ ਕਿ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
- ਚੰਗੇ ਹੋਏ ਦਸ ਕੋੜ੍ਹੀਆਂ ਵਿੱਚੋਂ ਸਿਰਫ਼ ਇੱਕ ਸਾਮਰੀ ਧੰਨਵਾਦ ਕਰਨ ਮੁੜਿਆਲੂਕਾ 17:12–16
ਆਇਤਾਂ
ਲੂਕਾ 17:12–16ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ। ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ! ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ। ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ। ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ।
- ਯਿਸੂ ਨੇ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਭੋਜਨ ਕੀਤਾਮੱਤੀ 26:6, ਮਰਕੁ 14:3
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ