ਰੋਜ਼ਾਨਾ ਜੀਵਨ
ਬਾਈਬਲ ਵਿੱਚ ਚਿੱਠੀਆਂ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 38 ਹਿੱਸੇ, ਸਤਰ-ਦਰ-ਸਤਰ।
ਰਾਜੇ ਅਤੇ ਅਧਿਕਾਰੀ
- ਦਾਊਦ ਊਰਿੱਯਾਹ ਦੇ ਹੱਥ ਉਹ ਚਿੱਠੀ ਭੇਜਦਾ ਹੈ ਜਿਸ ਵਿੱਚ ਉਸ ਦੀ ਮੌਤ ਦਾ ਹੁਕਮ ਹੈ2 ਸਮੂ 11:14–15
ਆਇਤਾਂ
2 ਸਮੂ 11:14–15ਸਵੇਰ ਨੂੰ ਦਾਊਦ ਨੇ ਯੋਆਬ ਦੇ ਲਈ ਚਿੱਠੀ ਲਿਖੀ ਅਤੇ ਊਰਿੱਯਾਹ ਦੇ ਹੱਥੀਂ ਉਹ ਨੂੰ ਭੇਜੀ। ਅਤੇ ਉਸ ਨੇ ਚਿੱਠੀ ਵਿੱਚ ਇਹ ਲਿਖਿਆ ਕਿ ਊਰਿੱਯਾਹ ਨੂੰ ਡਾਢੀ ਲੜਾਈ ਦੇ ਵੇਲੇ ਅੱਗੇ ਰੱਖਿਓ ਅਤੇ ਉਹ ਦੇ ਕੋਲੋਂ ਪਿੱਛੇ ਹੱਟ ਜਾਇਓ ਤਾਂ ਜੋ ਉਹ ਮਾਰਿਆ ਜਾਵੇ।
- ਈਜ਼ਬਲ ਅਹਾਬ ਦੇ ਨਾਮ ਉੱਤੇ ਚਿੱਠੀਆਂ ਲਿਖਦੀ ਹੈ ਅਤੇ ਉਸ ਦੀ ਮੋਹਰ ਲਾਉਂਦੀ ਹੈ1 ਰਾਜਾ 21:8–11
ਆਇਤਾਂ
1 ਰਾਜਾ 21:8–11ਸੋ ਉਸ ਨੇ ਅਹਾਬ ਦੇ ਨਾਮ ਉੱਤੇ ਪਰਵਾਨੇ ਲਿਖੇ ਅਤੇ ਉਨ੍ਹਾਂ ਉੱਤੇ ਉਹ ਦੀ ਮੋਹਰ ਲਾਈ। ਉਹ ਉਨ੍ਹਾਂ ਬਜ਼ੁਰਗਾਂ ਅਤੇ ਭਲੇ ਲੋਕਾਂ ਨੂੰ ਭੇਜੇ ਜਿਹੜੇ ਉਹ ਦੇ ਸ਼ਹਿਰ ਦੇ ਸਨ ਅਤੇ ਨਾਬੋਥ ਦੇ ਨੇੜੇ ਵੱਸਦੇ ਸਨ। ਤਾਂ ਉਸ ਨੇ ਪਰਵਾਨਿਆਂ ਵਿੱਚ ਲਿਖਿਆ ਕਿ ਵਰਤ ਦੀ ਡੌਂਡੀ ਫਿਰਾਓ ਅਤੇ ਨਾਬੋਥ ਨੂੰ ਲੋਕਾਂ ਦੇ ਸਿਰੇ ਤੇ ਬਿਠਾਓ। ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ। ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ। ਸੋ ਉਹ ਦੇ ਸ਼ਹਿਰ ਦੇ ਲੋਕਾਂ ਨੇ ਅਰਥਾਤ ਬਜ਼ੁਰਗਾਂ ਅਤੇ ਭਲੇ ਲੋਕਾਂ ਨੇ ਜੋ ਉਹ ਦੇ ਸ਼ਹਿਰ ਦੇ ਵਾਸੀ ਸਨ ਜਿਵੇਂ ਈਜ਼ਬਲ ਨੇ ਉਨ੍ਹਾਂ ਨੂੰ ਸੁਨੇਹਾ ਭੇਜਿਆ ਸੀ ਅਤੇ ਜਿਵੇਂ ਉਨ੍ਹਾਂ ਪਰਵਾਨਿਆਂ ਵਿੱਚ ਲਿਖਿਆ ਸੀ ਜੋ ਉਸ ਉਨ੍ਹਾਂ ਨੂੰ ਭੇਜੇ ਤਿਵੇਂ ਹੀ ਕੀਤਾ।
- ਅਰਾਮ ਦਾ ਰਾਜਾ ਨਅਮਾਨ ਨੂੰ ਚਿੱਠੀ ਦੇ ਕੇ ਭੇਜਦਾ ਹੈ2 ਰਾਜਾ 5:5–7
ਆਇਤਾਂ
2 ਰਾਜਾ 5:5–7ਤਦ ਨਅਮਾਨ ਅਰਾਮ ਦੇ ਰਾਜਾ ਕੋਲ ਗਿਆ ਅਤੇ ਰਾਜਾ ਨੇ ਆਖਿਆ, “ਚਲਾ ਜਾ। ਮੈਂ ਇਸਰਾਏਲ ਦੇ ਰਾਜਾ ਨੂੰ ਇੱਕ ਚਿੱਠੀ ਭੇਜਾਂਗਾ।” ਸੋ ਉਹ ਤੁਰ ਪਿਆ ਤੇ ਦਸ ਤੋੜੇ ਚਾਂਦੀ, ਛੇ ਹਜ਼ਾਰ ਮਿਸਕਾਲ ਸੋਨਾ ਅਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲਏ। ਉਹ ਇਸਰਾਏਲ ਦੇ ਰਾਜਾ ਦੇ ਕੋਲ ਚਿੱਠੀ ਲਿਆਇਆ ਜਿਸ ਦੇ ਵਿੱਚ ਇਹ ਲਿਖਿਆ ਸੀ ਕਿ ਹੁਣ ਜਦੋਂ ਇਹ ਚਿੱਠੀ ਤੇਰੇ ਕੋਲ ਪਹੁੰਚੇ, ਤਾਂ ਵੇਖ ਮੈਂ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਭੇਜਿਆ ਹੈ ਕਿ ਤੂੰ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆ ਕਰ ਦੇਵੇਂ। ਜਦੋਂ ਇਸਰਾਏਲ ਦੇ ਰਾਜਾ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ ਜੋ ਮਾਰਾਂ ਜਾਂ ਜਿਉਂਦਾ ਕਰਾਂ, ਜੋ ਇਹ ਪੁਰਸ਼ ਇੱਕ ਆਦਮੀ ਨੂੰ ਮੇਰੇ ਕੋਲ ਭੇਜਦਾ ਹੈ ਕਿ ਮੈਂ ਉਹ ਨੂੰ ਕੋੜ੍ਹ ਤੋਂ ਚੰਗਾ ਕਰਾਂ? ਇਸ ਤਰ੍ਹਾਂ ਲੱਗਦਾ ਹੈ ਕਿ ਉਹ ਮੇਰੇ ਨਾਲ ਬਹਿਸ ਸ਼ੁਰੂ ਕਰਨਾ ਚਾਹੁੰਦਾ ਹੈ।”
- ਯੇਹੂ ਅਹਾਬ ਦੇ ਸੱਤਰ ਪੁੱਤਰਾਂ ਦੇ ਪਾਲਣਹਾਰਾਂ ਨੂੰ ਲਿਖਦਾ ਹੈ2 ਰਾਜਾ 10:1–7
ਆਇਤਾਂ
2 ਰਾਜਾ 10:1–7ਸਾਮਰਿਯਾ ਵਿੱਚ ਅਹਾਬ ਦੇ ਸੱਤਰ ਪੁੱਤਰ ਸਨ, ਯੇਹੂ ਨੇ ਸਾਮਰਿਯਾ ਵਿੱਚ ਯਿਜ਼ਰਏਲ ਦੇ ਸਰਦਾਰਾਂ, ਬਜ਼ੁਰਗਾਂ ਅਤੇ ਉਨ੍ਹਾਂ ਨੂੰ ਜੋ ਅਹਾਬ ਦੇ ਪੁੱਤਰਾਂ ਨੂੰ ਪਾਲਣ ਵਾਲੇ ਸਨ, ਪੱਤਰੀਆਂ ਲਿਖ ਕੇ ਭੇਜੀਆਂ। ਤੁਹਾਡੇ ਕੋਲ ਤੁਹਾਡੇ ਸੁਆਮੀ ਦੇ ਪੁੱਤਰ ਪੋਤਰੇ ਰਹਿੰਦੇ ਹਨ ਅਤੇ ਤੁਹਾਡੇ ਕੋਲ ਰੱਥ, ਘੋੜੇ, ਸ਼ਹਿਰਪਨਾਹ ਵਾਲੇ ਸ਼ਹਿਰ ਅਤੇ ਹਥਿਆਰ ਵੀ ਹਨ। ਇਸ ਲਈ ਜਦ ਇਹ ਚਿੱਠੀ ਤੁਹਾਡੇ ਕੋਲ ਪਹੁੰਚੇ ਤਾਂ ਤੁਸੀਂ ਆਪਣੇ ਸੁਆਮੀ ਦੇ ਵੰਸ਼ਜਾਂ ਵਿੱਚੋਂ ਸਾਰਿਆਂ ਨਾਲੋਂ ਚੰਗੇ ਤੇ ਲਾਇਕ ਨੂੰ ਚੁਣ ਕੇ, ਉਸ ਨੂੰ ਉਸ ਦੇ ਪਿਤਾ ਦੀ ਗੱਦੀ ਉੱਤੇ ਬਿਠਾਓ ਅਤੇ ਤੁਸੀਂ ਆਪਣੇ ਸੁਆਮੀ ਦੇ ਘਰਾਣੇ ਲਈ ਯੁੱਧ ਕਰੋ। ਤਦ ਉਹ ਬਹੁਤ ਡਰ ਕੇ ਆਖਣ ਲੱਗੇ, ਵੇਖੋ, ਦੋ ਰਾਜੇ ਤਾਂ ਉਸ ਦੇ ਅੱਗੇ ਖੜ੍ਹੇ ਨਾ ਹੋ ਸਕੇ ਤਾਂ ਅਸੀਂ ਕਿਵੇਂ ਖੜ੍ਹੇ ਹੋਵਾਂਗੇ? ਤਦ ਉਸ ਨੇ ਜਿਹੜਾ ਘਰ ਦਾ ਮੁਖੀਆ ਅਤੇ ਜੋ ਸ਼ਹਿਰ ਉੱਤੇ ਹਾਕਮ ਸੀ, ਉਹਨਾਂ ਨੇ ਅਤੇ ਬਜ਼ੁਰਗਾਂ ਨੇ ਅਤੇ ਪਾਲਣ ਵਾਲਿਆਂ ਨੇ ਯੇਹੂ ਨੂੰ ਇਹ ਸੁਨੇਹਾ ਭੇਜਿਆ ਕਿ ਅਸੀਂ ਤਾਂ ਤੁਹਾਡੇ ਦਾਸ ਹਾਂ ਅਤੇ ਸਭ ਜੋ ਕੁਝ ਤੁਸੀਂ ਆਖੋਗੇ ਅਸੀਂ ਕਰਾਂਗੇ। ਅਸੀਂ ਕਿਸੇ ਆਦਮੀ ਨੂੰ ਰਾਜਾ ਨਹੀਂ ਬਣਾਵਾਂਗੇ। ਜੋ ਕੁਝ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਹ ਹੀ ਕਰੋ। ਤਦ ਉਸ ਨੇ ਉਨ੍ਹਾਂ ਨੂੰ ਦੂਜੀ ਚਿੱਠੀ ਵਿੱਚ ਇਹ ਲਿਖਿਆ, ਜੋ ਤੁਸੀਂ ਮੇਰੇ ਹੋ ਅਤੇ ਮੇਰੀ ਅਵਾਜ਼ ਨੂੰ ਸੁਣਨਾ ਚਾਹੁੰਦੇ ਹੋ ਤਾਂ ਉਨ੍ਹਾਂ ਮਨੁੱਖਾਂ ਦੇ ਜੋ ਤੁਹਾਡੇ ਸੁਆਮੀ ਦੇ ਪੁੱਤਰ ਹਨ, ਸਿਰ ਲਾਹ ਛੱਡੋ ਅਤੇ ਕੱਲ ਇਸੇ ਕੁਵੇਲੇ ਮੇਰੇ ਕੋਲ ਯਿਜ਼ਰਏਲ ਵਿੱਚ ਆ ਜਾਓ। ਹੁਣ ਰਾਜਾ ਦੇ ਪੁੱਤਰ ਜੋ ਸੱਤਰ ਪ੍ਰਾਣੀ ਸਨ, ਸ਼ਹਿਰ ਦੇ ਉਨ੍ਹਾਂ ਮਹਾਂ ਪੁਰਸ਼ਾਂ ਦੇ ਨਾਲ ਸਨ ਜੋ ਉਨ੍ਹਾਂ ਨੂੰ ਪਾਲਦੇ ਸਨ। ਅਜਿਹਾ ਹੋਇਆ ਕਿ ਜਦ ਚਿੱਠੀ ਉਨ੍ਹਾਂ ਕੋਲ ਪਹੁੰਚੀ ਉਨ੍ਹਾਂ ਨੇ ਰਾਜਾ ਦੇ ਪੁੱਤਰਾਂ ਨੂੰ ਅਰਥਾਤ ਸੱਤਰਾਂ ਜਣਿਆਂ ਨੂੰ ਫੜ੍ਹ ਕੇ ਮਾਰ ਛੱਡਿਆ ਅਤੇ ਉਨ੍ਹਾਂ ਦੇ ਸਿਰਾਂ ਨੂੰ ਟੋਕਰਿਆਂ ਵਿੱਚ ਪਾ ਕੇ ਉਹ ਦੇ ਕੋਲ ਯਿਜ਼ਰਏਲ ਵਿੱਚ ਭੇਜ ਦਿੱਤਾ।
- ਹਿਜ਼ਕੀਯਾਹ ਅੱਸ਼ੂਰ ਦੇ ਰਾਜੇ ਦੀ ਚਿੱਠੀ ਯਹੋਵਾਹ ਦੇ ਅੱਗੇ ਖਿਲਾਰਦਾ ਹੈ2 ਰਾਜਾ 19:14, ਯਸਾ 37:14
ਆਇਤਾਂ
2 ਰਾਜਾ 19:14ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ, ਤਦ ਯਹੋਵਾਹ ਦੇ ਭਵਨ ਵਿੱਚ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ।
ਯਸਾ 37:14ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ, ਤਦ ਯਹੋਵਾਹ ਦੇ ਭਵਨ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ
- ਬਾਬਲ ਦਾ ਰਾਜਾ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਤੋਹਫ਼ਾ ਭੇਜਦਾ ਹੈ2 ਰਾਜਾ 20:12, ਯਸਾ 39:1
ਆਇਤਾਂ
2 ਰਾਜਾ 20:12ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ।
ਯਸਾ 39:1ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ ਅਤੇ ਹੁਣ ਚੰਗਾ ਹੋ ਗਿਆ ਹੈ।
- ਏਲੀਯਾਹ ਦੀ ਇੱਕ ਚਿੱਠੀ ਰਾਜਾ ਯਹੋਰਾਮ ਤੱਕ ਪਹੁੰਚਦੀ ਹੈ2 ਇਤ 21:12
ਆਇਤਾਂ
2 ਇਤ 21:12ਤਾਂ ਏਲੀਯਾਹ ਨਬੀ ਵੱਲੋਂ ਉਹ ਨੂੰ ਇੱਕ ਪੱਤਰ ਆਇਆ ਕਿ ਯਹੋਵਾਹ, ਤੇਰੇ ਪੁਰਖੇ ਦਾਊਦ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਇਸ ਲਈ ਜੋ ਤੂੰ ਨਾ ਤਾਂ ਆਪਣੇ ਪਿਤਾ ਯਹੋਸ਼ਾਫ਼ਾਤ ਦੇ ਰਾਹ ਉੱਤੇ ਅਤੇ ਨਾ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਤੇ ਤੁਰਿਆ ਹੈਂ
- ਹਲਕਾਰੇ ਹਿਜ਼ਕੀਯਾਹ ਦਾ ਪਸਾਹ ਦਾ ਸੱਦਾ ਸਾਰੇ ਇਸਰਾਏਲ ਵਿੱਚ ਲੈ ਜਾਂਦੇ ਹਨ2 ਇਤ 30:1, 2 ਇਤ 30:6
ਆਇਤਾਂ
2 ਇਤ 30:1ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਸੰਦੇਸ਼ ਭੇਜਿਆ, ਨਾਲੇ ਇਫ਼ਰਾਈਮ ਅਤੇ ਮਨੱਸ਼ਹ ਵੱਲ ਵੀ ਪੱਤ੍ਰ ਲਿਖ ਭੇਜੇ ਕਿ ਯਹੋਵਾਹ ਦੇ ਭਵਨ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਪਸਾਹ ਕਰਨ ਨੂੰ ਆਉਣਾ
2 ਇਤ 30:6ਸੋ ਹਲਕਾਰੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਹੱਥਾਂ ਦੇ ਪਰਵਾਨੇ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਗਏ ਅਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਇਹ ਆਖਿਆ ਕਿ ਹੇ ਇਸਰਾਏਲੀਓ, ਤੁਸੀਂ ਯਹੋਵਾਹ ਵੱਲ ਮੁੜੋ ਜਿਹੜਾ ਅਬਰਾਹਾਮ ਅਤੇ ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ ਤਾਂ ਉਹ ਤੁਹਾਡੇ ਬਕੀਏ ਵੱਲ ਜਿਹੜਾ ਅੱਸ਼ੂਰ ਦੇ ਪਾਤਸ਼ਾਹਾਂ ਦੇ ਹੱਥੋਂ ਬਚ ਗਿਆ ਹੈ ਫੇਰ ਮੁੜੇ
- ਅਰਤਹਸ਼ਸ਼ਤਾ ਨੂੰ ਯਰੂਸ਼ਲਮ ਦੇ ਵਿਰੁੱਧ ਅਰਾਮੀ ਭਾਸ਼ਾ ਵਿੱਚ ਲਿਖੀ ਚਿੱਠੀਅਜ਼ਰਾ 4:7–8, ਅਜ਼ਰਾ 4:11
ਆਇਤਾਂ
ਅਜ਼ਰਾ 4:7–8ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਥਰਦਾਥ, ਟਾਬਲ ਅਤੇ ਉਸ ਦੇ ਬਾਕੀ ਸਾਥੀਆਂ ਨੇ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਨੂੰ ਚਿੱਠੀ ਲਿਖੀ ਅਤੇ ਇਹ ਚਿੱਠੀ ਅਰਾਮੀ ਅੱਖਰਾਂ ਤੇ ਅਰਾਮੀ ਭਾਸ਼ਾ ਵਿੱਚ ਲਿਖੀ ਗਈ। ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਨੇ ਅਰਤਹਸ਼ਸ਼ਤਾ ਰਾਜਾ ਨੂੰ ਯਰੂਸ਼ਲਮ ਦੇ ਵਿਰੁੱਧ ਇਸ ਤਰ੍ਹਾਂ ਇੱਕ ਚਿੱਠੀ ਲਿਖੀ,
ਅਜ਼ਰਾ 4:11ਉਸ ਚਿੱਠੀ ਦੀ ਨਕਲ ਜੋ ਉਨ੍ਹਾਂ ਨੇ ਅਰਤਹਸ਼ਸ਼ਤਾ ਰਾਜਾ ਦੇ ਕੋਲ ਭੇਜੀ ਇਹ ਹੈ - “ਰਾਜਾ ਅਰਤਹਸ਼ਸ਼ਤਾ ਦੀ ਸੇਵਾ ਵਿੱਚ: ਤੁਹਾਡੇ ਦਾਸ, ਉਹ ਲੋਕ ਜੋ ਦਰਿਆ ਪਾਰ ਰਹਿੰਦੇ ਹਨ - ਨਮਸਕਾਰ।
- ਹਾਕਮ ਤਤਨਈ ਦੀ ਰਾਜਾ ਦਾਰਾ ਨੂੰ ਰਿਪੋਰਟਅਜ਼ਰਾ 5:6–7
ਆਇਤਾਂ
ਅਜ਼ਰਾ 5:6–7ਉਸ ਚਿੱਠੀ ਦੀ ਨਕਲ ਜੋ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਤੇ ਉਨ੍ਹਾਂ ਦੇ ਅਫਰਸਕਾਈ ਸਾਥੀਆਂ ਨੇ ਜੋ ਦਰਿਆ ਪਾਰ ਦੇ ਸਨ ਦਾਰਾ ਰਾਜਾ ਨੂੰ ਭੇਜੀ ਸੀ, ਇਹ ਹੈ - ਜੋ ਚਿੱਠੀ ਉਨ੍ਹਾਂ ਨੇ ਭੇਜੀ ਸੀ ਉਸ ਵਿੱਚ ਇਹ ਲਿਖਿਆ ਗਿਆ ਸੀ - “ਦਾਰਾ ਰਾਜਾ ਦੀ ਹਰ ਤਰ੍ਹਾਂ ਨਾਲ ਸਲਾਮਤੀ ਹੋਵੇ!”
- ਨਹਮਯਾਹ ਸੁਰੱਖਿਅਤ ਲੰਘਣ ਅਤੇ ਲੱਕੜੀ ਲਈ ਚਿੱਠੀਆਂ ਮੰਗਦਾ ਹੈਨਹ 2:7–9
ਆਇਤਾਂ
ਨਹ 2:7–9ਫਿਰ ਮੈਂ ਰਾਜਾ ਨੂੰ ਕਿਹਾ, “ਜੇਕਰ ਰਾਜਾ ਨੂੰ ਚੰਗਾ ਲੱਗੇ ਤਾਂ ਮੈਨੂੰ ਦਰਿਆ ਪਾਰ ਦੇ ਸੂਬਿਆਂ ਦੇ ਹਾਕਮਾਂ ਲਈ ਹੁਕਮਨਾਮੇ ਦਿੱਤੇ ਜਾਣ ਤਾਂ ਜੋ ਉਹ ਮੈਨੂੰ ਆਪਣੇ ਸ਼ਹਿਰਾਂ ਵਿੱਚੋਂ ਲੰਘਣ ਦੇਣ ਜਦੋਂ ਤੱਕ ਮੈਂ ਯਹੂਦਾਹ ਵਿੱਚ ਨਾ ਪਹੁੰਚ ਜਾਂਵਾਂ। ਇੱਕ ਹੁਕਮਨਾਮਾ ਆਸਾਫ਼ ਲਈ ਵੀ ਦਿੱਤਾ ਜਾਵੇ ਜੋ ਸ਼ਾਹੀ ਜੰਗਲ ਦਾ ਰਾਖ਼ਾ ਹੈ ਤਾਂ ਜੋ ਉਹ ਮੈਨੂੰ ਸ਼ਾਹੀ ਮਹਿਲ ਅਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਦੀਵਾਰ ਲਈ ਅਤੇ ਉਸ ਘਰ ਲਈ ਜਿਸ ਵਿੱਚ ਮੈਂ ਜਾ ਕੇ ਰਹਾਂਗਾ, ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ।” ਕਿਉਂਕਿ ਮੇਰੇ ਪਰਮੇਸ਼ੁਰ ਦਾ ਦਿਆਲੂ ਹੱਥ ਮੇਰੇ ਉੱਤੇ ਸੀ, ਇਸ ਲਈ ਰਾਜਾ ਨੇ ਮੇਰੀ ਬੇਨਤੀ ਸਵੀਕਾਰ ਕਰ ਲਈ। ਤਦ ਮੈਂ ਦਰਿਆ ਪਾਰ ਦੇ ਹਾਕਮਾਂ ਕੋਲ ਗਿਆ ਅਤੇ ਸ਼ਾਹੀ ਹੁਕਮਨਾਮੇ ਉਨ੍ਹਾਂ ਨੂੰ ਦਿੱਤੇ। ਰਾਜਾ ਨੇ ਮੇਰੇ ਨਾਲ ਫ਼ੌਜੀ ਸਰਦਾਰ ਅਤੇ ਸਵਾਰ ਵੀ ਭੇਜੇ ਸਨ।
- ਸਨਬੱਲਟ ਨਹਮਯਾਹ ਨੂੰ ਖੁੱਲ੍ਹੀ ਚਿੱਠੀ ਭੇਜਦਾ ਹੈਨਹ 6:5–7
ਆਇਤਾਂ
ਨਹ 6:5–7ਫਿਰ ਪੰਜਵੀਂ ਵਾਰੀ ਸਨਬੱਲਟ ਨੇ ਆਪਣੇ ਸੇਵਕ ਦੇ ਹੱਥ ਖੁੱਲ੍ਹੀ ਚਿੱਠੀ ਦੇ ਕੇ ਉਸ ਨੂੰ ਮੇਰੇ ਕੋਲ ਭੇਜਿਆ, ਜਿਸ ਵਿੱਚ ਇਹ ਲਿਖਿਆ ਹੋਇਆ ਸੀ, “ਕੌਮਾਂ ਵਿੱਚ ਇਹ ਗੱਲ ਸੁਣੀ ਗਈ ਹੈ, ਅਤੇ ਗਸ਼ਮ ਵੀ ਇਹੋ ਕਹਿੰਦਾ ਹੈ ਕਿ ਤੂੰ ਅਤੇ ਯਹੂਦੀ ਵਿਦਰੋਹੀ ਹੋਣ ਦੀ ਯੋਜਨਾ ਬਣਾਉਂਦੇ ਹੋ ਅਤੇ ਇਸੇ ਕਾਰਨ ਹੀ ਤੂੰ ਉਸ ਸ਼ਹਿਰਪਨਾਹ ਨੂੰ ਬਣਵਾਉਂਦਾ ਹੈਂ ਅਤੇ ਇਨ੍ਹਾਂ ਗੱਲਾਂ ਦੇ ਅਨੁਸਾਰ ਤੂੰ ਉਨ੍ਹਾਂ ਦਾ ਰਾਜਾ ਬਣਨਾ ਚਾਹੁੰਦਾ ਹੈ। ਤੂੰ ਨਬੀਆਂ ਨੂੰ ਵੀ ਖੜ੍ਹਾ ਕੀਤਾ ਹੈ ਤਾਂ ਜੋ ਯਰੂਸ਼ਲਮ ਵਿੱਚ ਤੇਰੇ ਲਈ ਪ੍ਰਚਾਰ ਕਰਨ ਕਿ ‘ਯਹੂਦਾਹ ਵਿੱਚ ਇੱਕ ਰਾਜਾ ਹੈ।’ ਹੁਣ ਇਨ੍ਹਾਂ ਗੱਲਾਂ ਦੀ ਖ਼ਬਰ ਰਾਜਾ ਨੂੰ ਦਿੱਤੀ ਜਾਵੇਗੀ। ਇਸ ਲਈ ਹੁਣ ਆ, ਅਸੀਂ ਆਪਸ ਵਿੱਚ ਸਲਾਹ ਕਰੀਏ।”
- ਹਾਮਾਨ ਦੀਆਂ ਚਿੱਠੀਆਂ ਹਲਕਾਰਿਆਂ ਦੇ ਹੱਥ ਹਰ ਸੂਬੇ ਵਿੱਚ ਜਾਂਦੀਆਂ ਹਨਅਸਤ 3:13
ਆਇਤਾਂ
ਅਸਤ 3:13ਰਾਜ ਦੇ ਹਰੇਕ ਸੂਬੇ ਵਿੱਚ ਇਹ ਹੁਕਮਨਾਮੇ ਸੰਦੇਸ਼ਵਾਹਕਾਂ ਦੇ ਰਾਹੀਂ ਇਸ ਉਦੇਸ਼ ਨਾਲ ਭੇਜੇ ਗਏ ਕਿ ਸਾਰੇ ਯਹੂਦੀ ਅਦਾਰ ਨਾਮਕ ਬਾਰਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਭਾਵੇਂ ਜੁਆਨ, ਭਾਵੇਂ ਬੁੱਢਾ, ਭਾਵੇਂ ਬੱਚਾ, ਭਾਵੇਂ ਇਸਤਰੀ, ਸਾਰੇ ਇੱਕ ਹੀ ਦਿਨ ਵਿੱਚ ਮਾਰ ਦਿੱਤੇ ਜਾਣ, ਨਾਸ ਕੀਤੇ ਜਾਣ ਅਤੇ ਮਿਟਾ ਦਿੱਤੇ ਜਾਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲਿਆ ਜਾਵੇ।
- ਮਾਰਦਕਈ ਰਾਜੇ ਦੀ ਅੰਗੂਠੀ ਨਾਲ ਚਿੱਠੀਆਂ ਉੱਤੇ ਮੋਹਰ ਲਾਉਂਦਾ ਹੈ; ਹਲਕਾਰੇ ਤੇਜ਼ ਘੋੜਿਆਂ ਉੱਤੇ ਜਾਂਦੇ ਹਨਅਸਤ 8:10
ਆਇਤਾਂ
ਅਸਤ 8:10ਅਤੇ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਨਾਮ ਉੱਤੇ ਹੁਕਮਨਾਮੇ ਲਿਖਵਾਏ ਅਤੇ ਉਨ੍ਹਾਂ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾ ਕੇ, ਤੇਜ਼ ਭੱਜਣ ਵਾਲੇ ਸ਼ਾਹੀ ਘੋੜਿਆਂ, ਖੱਚਰਾਂ, ਊਠਾਂ ਅਤੇ ਬਲ਼ਦਾਂ ਉੱਤੇ ਸਵਾਰ ਸੰਦੇਸ਼ਵਾਹਕਾਂ ਦੇ ਹੱਥ ਭੇਜ ਦਿੱਤੇ।
- ਨੇੜੇ ਅਤੇ ਦੂਰ ਦੇ ਯਹੂਦੀਆਂ ਨੂੰ ਪੂਰੀਮ ਬਾਰੇ ਮਾਰਦਕਈ ਦੀਆਂ ਚਿੱਠੀਆਂਅਸਤ 9:20
ਆਇਤਾਂ
ਅਸਤ 9:20ਮਾਰਦਕਈ ਨੇ ਇਨ੍ਹਾਂ ਗੱਲਾਂ ਨੂੰ ਵਿਸਥਾਰ ਨਾਲ ਲਿਖ ਕੇ, ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ, ਭਾਵੇਂ ਨਜ਼ਦੀਕ ਅਤੇ ਭਾਵੇਂ ਦੂਰ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ,
- ਬਾਬਲ ਵਿੱਚ ਗ਼ੁਲਾਮੀ ਵਿੱਚ ਗਏ ਲੋਕਾਂ ਨੂੰ ਯਿਰਮਿਯਾਹ ਦੀ ਚਿੱਠੀਯਿਰ 29:1
ਆਇਤਾਂ
ਯਿਰ 29:1ਇਹ ਉਸ ਪੱਤ੍ਰੀ ਦੀਆਂ ਗੱਲਾਂ ਹਨ ਜਿਹੜੀ ਯਿਰਮਿਯਾਹ ਨਬੀ ਨੇ ਯਰੂਸ਼ਲਮ ਤੋਂ ਗ਼ੁਲਾਮੀ ਦੇ ਰਹਿੰਦੇ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੂੰ ਘੱਲੀ ਜਿਹਨਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਿਆ
- ਸੈਨਾਪਤੀ ਕਲੌਦਿਯੁਸ ਲੁਸਿਯਸ ਹਾਕਮ ਫ਼ੇਲਿਕਸ ਨੂੰ ਲਿਖਦਾ ਹੈਰਸੂਲਾਂ 23:25–30
ਆਇਤਾਂ
ਰਸੂਲਾਂ 23:25–30ਫੇਰ ਉਸ ਨੇ ਇਸ ਪਰਕਾਰ ਦੀ ਚਿੱਠੀ ਲਿਖੀ, ਕਲੌਦਿਯੁਸ ਲੁਸਿਯਸ ਦੇ ਹਾਕਮ ਫ਼ੇਲਿਕਸ ਬਹਾਦੁਰ ਨੂੰ ਪਰਨਾਮ। ਇਸ ਆਦਮੀ ਨੂੰ ਜਦੋਂ ਯਹੂਦੀ ਲੋਕਾਂ ਨੇ ਫੜ੍ਹ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ ਤਾਂ ਮੈਂ ਇਹ ਪਤਾ ਕਰ ਕੇ ਕਿ ਉਹ ਰੋਮੀ ਹੈ, ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ। ਅਤੇ ਜਦੋਂ ਮੈਂ ਇਹ ਪਤਾ ਕਰਨਾ ਚਾਹਿਆ ਕਿ ਉਨ੍ਹਾਂ ਕਿਸ ਕਾਰਨ ਇਸ ਉੱਤੇ ਦੋਸ਼ ਲਾਇਆ ਤਾਂ ਉਨ੍ਹਾਂ ਦੀ ਸਭਾ ਵਿੱਚ ਇਹ ਨੂੰ ਲੈ ਗਿਆ। ਸੋ ਮੈਨੂੰ ਪਤਾ ਲੱਗ ਗਿਆ ਜੋ ਉਨ੍ਹਾਂ ਦੀ ਬਿਵਸਥਾ ਦੇ ਝਗੜਿਆਂ ਬਾਰੇ ਇਸ ਉੱਤੇ ਦੋਸ਼ ਲਾਇਆ, ਪਰ ਕੋਈ ਇਹੋ ਜਿਹਾ ਦੋਸ਼ ਨਹੀਂ ਸੀ ਜੋ ਉਹ ਦੇ ਕਤਲ ਜਾਂ ਕੈਦ ਦਾ ਕਾਰਨ ਹੋਵੇ। ਜਦੋਂ ਮੈਨੂੰ ਪਤਾ ਲੱਗਾ ਜੋ ਉਹ ਇਸ ਆਦਮੀ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਤਾਂ ਮੈਂ ਤੁਰੰਤ ਇਹ ਨੂੰ ਤੁਹਾਡੇ ਕੋਲ ਭੇਜ ਦਿੱਤਾ ਅਤੇ ਇਹ ਦੇ ਉੱਤੇ ਦੋਸ਼ ਲਾਉਣ ਵਾਲਿਆਂ ਨੂੰ ਵੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਦੋਸ਼ ਲਾਉਣ।
ਮੁੱਢਲੀ ਕਲੀਸਿਯਾ ਵਿੱਚ
- ਲੂਕਾ ਥਿਉਫ਼ਿਲੁਸ ਲਈ ਲੜੀਵਾਰ ਬਿਰਤਾਂਤ ਲਿਖਦਾ ਹੈਲੂਕਾ 1:3, ਰਸੂਲਾਂ 1:1
ਆਇਤਾਂ
ਲੂਕਾ 1:3ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ।
ਰਸੂਲਾਂ 1:1ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ।
- ਸ਼ਾਊਲ ਦੰਮਿਸ਼ਕ ਦੇ ਪ੍ਰਾਰਥਨਾ ਘਰਾਂ ਲਈ ਚਿੱਠੀਆਂ ਮੰਗਦਾ ਹੈਰਸੂਲਾਂ 9:2
ਆਇਤਾਂ
ਰਸੂਲਾਂ 9:2ਅਤੇ ਉਸ ਦੇ ਕੋਲੋਂ ਦੰਮਿਸ਼ਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ।
- ਯਰੂਸ਼ਲਮ ਦੀ ਸਭਾ ਦੀ ਚਿੱਠੀ ਅੰਤਾਕਿਯਾ ਵਿੱਚ ਪੜ੍ਹੀ ਜਾਂਦੀ ਹੈਰਸੂਲਾਂ 15:23, ਰਸੂਲਾਂ 15:30
ਆਇਤਾਂ
ਰਸੂਲਾਂ 15:23ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ
ਰਸੂਲਾਂ 15:30ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ।
- ਭਰਾ ਅਖਾਯਾ ਵਿੱਚ ਅਪੁੱਲੋਸ ਦੇ ਸੁਆਗਤ ਲਈ ਲਿਖਦੇ ਹਨਰਸੂਲਾਂ 18:27
ਆਇਤਾਂ
ਰਸੂਲਾਂ 18:27ਜਦੋਂ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਰਾਵਾਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਕਿ ਉਸ ਦਾ ਆਦਰ ਕਰਨ। ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ, ਜਿਨ੍ਹਾਂ ਕਿਰਪਾ ਦੇ ਕਾਰਨ ਵਿਸ਼ਵਾਸ ਕੀਤਾ ਸੀ।
- ਰੋਮ ਦੇ ਯਹੂਦੀ ਆਗੂ: “ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਆਈ”ਰਸੂਲਾਂ 28:21
ਆਇਤਾਂ
ਰਸੂਲਾਂ 28:21ਉਨ੍ਹਾਂ ਉਸ ਨੂੰ ਆਖਿਆ, ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਆਈ, ਨਾ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ!
- ਤਰਤਿਯੁਸ ਨੇ ਰੋਮੀਆਂ ਨੂੰ ਪੱਤ੍ਰੀ ਲਿਖੀਰੋਮ 16:22
ਆਇਤਾਂ
ਰੋਮ 16:22ਮੈਂ ਤਰਤਿਯੁਸ ਜਿਹੜਾ ਇਸ ਪੱਤਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੂ ਵਿੱਚ ਸੁੱਖ-ਸਾਂਦ ਆਖਦਾ ਹਾਂ।
- ਪੌਲੁਸ ਕੁਰਿੰਥੁਸ ਨੂੰ ਲਿਖੀ ਇੱਕ ਪਹਿਲੀ ਚਿੱਠੀ ਦਾ ਜ਼ਿਕਰ ਕਰਦਾ ਹੈ1 ਕੁਰਿੰਥੀ 5:9
ਆਇਤਾਂ
1 ਕੁਰਿੰਥੀ 5:9ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਇਹ ਲਿਖਿਆ ਜੋ ਹਰਾਮਕਾਰਾਂ ਦੀ ਸੰਗਤ ਨਾ ਕਰੋ।
- ਸਿਫ਼ਾਰਸ਼ੀ ਚਿੱਠੀਆਂ2 ਕੁਰਿੰਥੀ 3:1
ਆਇਤਾਂ
2 ਕੁਰਿੰਥੀ 3:1ਕੀ ਅਸੀਂ ਫਿਰ ਆਪਣੀ ਨੇਕਨਾਮੀ ਦੱਸਣ ਲੱਗੇ ਹਾਂ ਜਾਂ ਕਈਆਂ ਵਾਂਗੂੰ ਸਾਨੂੰ ਵੀ ਤੁਹਾਡੇ ਕੋਲ ਜਾਂ ਤੁਹਾਡੀ ਵੱਲੋਂ ਨੇਕਨਾਮੀ ਦੀਆਂ ਚਿੱਠੀਆਂ ਦੀ ਜ਼ਰੂਰਤ ਹੈ?
- “ਵੇਖੋ, ਮੈਂ ਆਪਣੇ ਹੱਥੀਂ ਕਿੱਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ”ਗਲਾ 6:11
ਆਇਤਾਂ
ਗਲਾ 6:11ਵੇਖੋ, ਮੈਂ ਆਪਣੇ ਹੱਥੀਂ ਕਿੱਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ।
- ਪੌਲੁਸ ਦੇ ਆਪਣੇ ਹੱਥ ਦਾ ਨਮਸਕਾਰ ਹਰ ਚਿੱਠੀ ਦੀ ਨਿਸ਼ਾਨੀ ਹੈ2 ਥੱਸ 3:17
ਆਇਤਾਂ
2 ਥੱਸ 3:17ਮੈਂ ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖ਼ਾਸ ਨਿਸ਼ਾਨ ਹੈ ਅਤੇ ਇਹ ਦਰਸਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਸੇ ਤਰ੍ਹਾਂ ਹੀ ਲਿਖਦਾ ਹਾਂ।
- “ਸਾਡੇ ਨਾਮ ਦੀ ਨਕਲੀ ਪੱਤ੍ਰੀ” ਤੋਂ ਚੌਕਸ ਰਹੋ2 ਥੱਸ 2:2
ਆਇਤਾਂ
2 ਥੱਸ 2:2ਜੋ ਤੁਸੀਂ ਕਿਸੇ ਆਤਮਾ, ਬਚਨ ਜਾਂ ਸਾਡੇ ਨਾਮ ਦੀ ਨਕਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਬਰਾਓ ਜੋ ਸਮਝੋ ਕਿ ਪ੍ਰਭੂ ਦਾ ਦਿਨ ਆਉਣ ਵਾਲਾ ਹੈ!
- ਕੁਲੁੱਸੈ ਅਤੇ ਲਾਉਦਿਕੀਆ ਆਪਣੀਆਂ ਚਿੱਠੀਆਂ ਬਦਲ ਕੇ ਪੜ੍ਹਨਕੁਲੁੱ 4:16
ਆਇਤਾਂ
ਕੁਲੁੱ 4:16ਅਤੇ ਜਦ ਇਹ ਚਿੱਠੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਕਿ ਇਹ ਲਾਉਦਿਕੀਆ ਦੀ ਕਲੀਸਿਯਾ ਵਿੱਚ ਵੀ ਪੜ੍ਹੀ ਜਾਵੇ ਅਤੇ ਜਿਹੜੀ ਚਿੱਠੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਵੀ ਪੜ੍ਹੋ।
- ਪੌਲੁਸ ਉਨੇਸਿਮੁਸ ਬਾਰੇ ਫਿਲੇਮੋਨ ਨੂੰ ਲਿਖਦਾ ਹੈਫਿਲੇ 1:1, ਫਿਲੇ 1:10
- ਪਤਰਸ: ਪੌਲੁਸ ਦੀਆਂ ਚਿੱਠੀਆਂ ਦੀਆਂ ਕੁਝ ਗੱਲਾਂ ਸਮਝਣੀਆਂ ਔਖੀਆਂ ਹਨ2 ਪਤ 3:16
ਆਇਤਾਂ
2 ਪਤ 3:16ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ