Bible Explorer ਐਪ ਲਓ

ਪੜਚੋਲ › ਵਿਸ਼ੇ › ਸੋਸਨ ਅਤੇ ਘਾਹ

ਕੁਦਰਤ

ਬਾਈਬਲ ਵਿੱਚ ਸੋਸਨ ਅਤੇ ਘਾਹ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 35 ਹਿੱਸੇ, ਸਤਰ-ਦਰ-ਸਤਰ।

ਸੋਸਨ

  • ਹੈਕਲ ਦੀ ਡਿਉੜੀ ਦੇ ਥੰਮ੍ਹਾਂ ਦੇ ਮੁਕਟ ਸੋਸਨ ਦੇ ਫੁੱਲਾਂ ਵਰਗੇ ਸਨ1 ਰਾਜਾ 7:19, 1 ਰਾਜਾ 7:22
    ਆਇਤਾਂ
    1 ਰਾਜਾ 7:19ਉਹ ਮੁਕਟ ਜਿਹੜੇ ਥੰਮਾਂ ਦੇ ਸਿਰਾਂ ਉੱਤੇ ਦਲਾਨ ਵਿੱਚ ਸਨ ਚਾਰ ਹੱਥ ਤੱਕ ਸੋਸਨੀ ਕੰਮ ਦੇ ਸਨ।
    1 ਰਾਜਾ 7:22ਥੰਮਾਂ ਦੇ ਸਿਰਾਂ ਉੱਤੇ ਸੋਸਨੀ ਕੰਮ ਸੀ, ਸੋ ਥੰਮਾਂ ਦਾ ਕੰਮ ਸੰਪੂਰਨ ਹੋਇਆ।
  • ਪਿੱਤਲ ਦੇ ਸਮੁੰਦਰ ਦਾ ਕੰਢਾ ਸੋਸਨ ਦੇ ਫੁੱਲ ਵਰਗਾ ਸੀ1 ਰਾਜਾ 7:26, 2 ਇਤ 4:5
    ਆਇਤਾਂ
    1 ਰਾਜਾ 7:26ਉਸ ਦੀ ਮੋਟਾਈ ਇੱਕ ਚੱਪਾ ਭਰ ਸੀ। ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਚਾਲ੍ਹੀ ਹਜ਼ਾਰ ਲੀਟਰ ਸਮਾਉਂਦਾ ਸੀ।
    2 ਇਤ 4:5ਉਸ ਦੀ ਮੋਟਾਈ ਇੱਕ ਚੱਪਾ ਭਰ ਸੀ ਅਤੇ ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਉੱਛਲਵਾਂ ਤਿੰਨ ਹਜ਼ਾਰ ਬਤ ਵੀ ਸਮਾ ਸਕਦਾ ਸੀ
  • “ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ”ਮੱਤੀ 6:28, ਲੂਕਾ 12:27
    ਆਇਤਾਂ
    ਮੱਤੀ 6:28ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ।
    ਲੂਕਾ 12:27ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
  • ਸੁਲੇਮਾਨ ਵੀ ਆਪਣੀ ਸਾਰੀ ਸ਼ਾਨ ਵਿੱਚ ਇਨ੍ਹਾਂ ਵਿੱਚੋਂ ਇੱਕ ਵਾਂਗੂੰ ਸਜਿਆ ਹੋਇਆ ਨਹੀਂ ਸੀਮੱਤੀ 6:29
    ਆਇਤਾਂ
    ਮੱਤੀ 6:29ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
  • ਆਜੜੀ ਸੋਸਨਾਂ ਵਿੱਚ ਆਪਣਾ ਇੱਜੜ ਚਾਰਦਾ ਹੈਸਰੇਸ਼ਟ 2:16, ਸਰੇਸ਼ਟ 6:3
    ਆਇਤਾਂ
    ਸਰੇਸ਼ਟ 2:16ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਾਰਦਾ ਹੈ।
    ਸਰੇਸ਼ਟ 6:3ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ।
  • ਪ੍ਰੀਤਮ ਸੋਸਨ ਚੁਗਣ ਲਈ ਆਪਣੇ ਬਾਗ਼ ਵਿੱਚ ਜਾਂਦਾ ਹੈਸਰੇਸ਼ਟ 6:2
    ਆਇਤਾਂ
    ਸਰੇਸ਼ਟ 6:2ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ।
  • “ਵਾਦੀਆਂ ਦਾ ਸੋਸਨ ਹਾਂ” … “ਜਿਵੇਂ ਸੋਸਨ ਝਾੜੀਆਂ ਦੇ ਵਿੱਚ”ਸਰੇਸ਼ਟ 2:1–2
    ਆਇਤਾਂ
    ਸਰੇਸ਼ਟ 2:1–2ਮੈਂ ਸ਼ਾਰੋਨ ਦਾ ਗੁਲਾਬ ਅਤੇ ਵਾਦੀਆਂ ਦਾ ਸੋਸਨ ਹਾਂ। ਜਿਵੇਂ ਸੋਸਨ ਝਾੜੀਆਂ ਦੇ ਵਿੱਚ ਉਸੇ ਤਰ੍ਹਾਂ ਹੀ ਮੇਰੀ ਪ੍ਰੀਤਮਾ ਧੀਆਂ ਦੇ ਵਿੱਚ ਹੈ।
  • “ਉਸ ਦੇ ਬੁੱਲ ਸੋਸਨ ਹਨ, ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ”ਸਰੇਸ਼ਟ 5:13
    ਆਇਤਾਂ
    ਸਰੇਸ਼ਟ 5:13ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, ਅਤੇ ਸੁਗੰਧ ਦੀਆਂ ਬੁਰਜ਼ੀਆਂ ਵਾਂਗੂੰ ਹਨ, ਉਸ ਦੇ ਬੁੱਲ ਸੋਸਨ ਹਨ, ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ।
  • ਸੋਸਨਾਂ ਵਿੱਚ ਚਰਦੇ ਜੌੜੇ ਹਿਰਨੋਟੇਸਰੇਸ਼ਟ 4:5
    ਆਇਤਾਂ
    ਸਰੇਸ਼ਟ 4:5ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ, ਜਿਹੜੇ ਸੋਸਨਾਂ ਦੇ ਵਿੱਚ ਚੁਗਦੇ ਹਨ।

ਘਾਹ

  • ਪਸ਼ੂਆਂ ਲਈ ਅਤੇ ਪਹਾੜਾਂ ਉੱਤੇ ਘਾਹ ਉੱਗਦਾ ਹੈਜ਼ਬੂ 104:14, ਜ਼ਬੂ 147:8, ਬਿਵ 11:15
    ਆਇਤਾਂ
    ਜ਼ਬੂ 104:14ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਕਿ ਧਰਤੀ ਵਿੱਚੋਂ ਆਹਾਰ ਕੱਢੇਂ,
    ਜ਼ਬੂ 147:8ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
    ਬਿਵ 11:15ਅਤੇ ਮੈਂ ਤੁਹਾਡੇ ਖੇਤਾਂ ਵਿੱਚ ਤੁਹਾਡੇ ਪਸ਼ੂਆਂ ਲਈ ਘਾਹ ਦੇਵਾਂਗਾ ਅਤੇ ਤੁਸੀਂ ਰੱਜ ਕੇ ਖਾਓਗੇ।
  • ਨਵੇਂ ਵੱਢੇ ਘਾਹ ਉੱਤੇ ਮੀਂਹਜ਼ਬੂ 72:6
    ਆਇਤਾਂ
    ਜ਼ਬੂ 72:6ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਘਾਹ ਦੇ ਵੱਢ ਉੱਤੇ ਪਵੇ, ਅਤੇ ਝੜ੍ਹੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ।
  • ਛੱਤਾਂ ਉੱਤੇ ਉੱਗਿਆ ਘਾਹ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈਜ਼ਬੂ 129:6–7, 2 ਰਾਜਾ 19:26
    ਆਇਤਾਂ
    ਜ਼ਬੂ 129:6–7ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ, ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,
    2 ਰਾਜਾ 19:26ਸੋ ਉਨ੍ਹਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ, ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ ਵਰਗੇ ਹੋ ਗਏ ਅਤੇ ਛੱਤ ਉੱਤੇ ਦਾ ਘਾਹ ਅਤੇ ਅੰਨ ਵਾਂਗੂੰ ਹੋ ਗਏ, ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ।
  • ਮੈਦਾਨ ਦਾ ਘਾਹ: ਅੱਜ ਹੈ, ਕੱਲ੍ਹ ਭੱਠੀ ਵਿੱਚ ਸੁੱਟਿਆ ਜਾਂਦਾ ਹੈਮੱਤੀ 6:30, ਲੂਕਾ 12:28
    ਆਇਤਾਂ
    ਮੱਤੀ 6:30ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
    ਲੂਕਾ 12:28ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ!
  • ਜਦ ਸੁੱਕਾ ਘਾਹ ਚੁੱਕ ਲਿਆ ਜਾਂਦਾ ਹੈ ਤਾਂ ਨਵਾਂ ਘਾਹ ਨਿੱਕਲਦਾ ਹੈਕਹਾ 27:25
    ਆਇਤਾਂ
    ਕਹਾ 27:25ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।
  • ਤਿੱਖਾ ਸੂਰਜ ਬੂਟੇ ਨੂੰ ਸੁਕਾ ਦਿੰਦਾ ਹੈ, ਅਤੇ ਉਸ ਦਾ ਫੁੱਲ ਝੜ ਜਾਂਦਾ ਹੈਯਾਕੂ 1:11
    ਆਇਤਾਂ
    ਯਾਕੂ 1:11ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ।
  • ਔੜ ਵਿੱਚ ਅਹਾਬ ਨੇ ਘੋੜਿਆਂ ਲਈ ਘਾਹ ਲੱਭਣ ਨੂੰ ਹਰ ਸੋਤਾ ਅਤੇ ਵਾਦੀ ਛਾਣ ਮਾਰੀ1 ਰਾਜਾ 18:5
    ਆਇਤਾਂ
    1 ਰਾਜਾ 18:5ਤਾਂ ਅਹਾਬ ਨੇ ਓਬਦਿਆਹ ਨੂੰ ਆਖਿਆ, ਦੇਸ ਵਿੱਚ ਸਾਰੇ ਸੋਤਿਆਂ ਕੋਲ ਅਤੇ ਸਾਰੇ ਨਾਲਿਆਂ ਕੋਲ ਜਾ ਸ਼ਾਇਦ ਸਾਨੂੰ ਘਾਹ ਲੱਭੇ ਅਤੇ ਅਸੀਂ ਘੋੜੇ ਖੱਚਰਾਂ ਨੂੰ ਜਿਉਂਦੇ ਰੱਖ ਸਕੀਏ ਅਤੇ ਡੰਗਰਾਂ ਨੂੰ ਨਾ ਗੁਆਈਏ।
  • ਨਿਮਰੀਮ ਦੇ ਪਾਣੀ ਸੁੱਕ ਗਏ ਅਤੇ ਘਾਹ ਕੁਮਲਾ ਗਿਆਯਸਾ 15:6
    ਆਇਤਾਂ
    ਯਸਾ 15:6ਨਿਮਰੀਮ ਵਾਦੀ ਦੇ ਪਾਣੀ ਤਾਂ ਸੁੱਕ ਗਏ, ਘਾਹ ਮੁਰਝਾ ਗਿਆ, ਹਰਾ ਘਾਹ ਮੁੱਕ ਗਿਆ ਅਤੇ ਹਰਿਆਈ ਹੈ ਹੀ ਨਹੀਂ।
  • ਦਰਿਆਈ ਘੋੜਾ ਬਲ਼ਦ ਵਾਂਗੂੰ ਘਾਹ ਖਾਂਦਾ ਹੈਅੱਯੂਬ 40:15
    ਆਇਤਾਂ
    ਅੱਯੂਬ 40:15“ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਸ ਨੂੰ ਮੈਂ ਤੇਰੇ ਨਾਲ ਬਣਾਇਆ ਹੈ, ਉਹ ਬਲ਼ਦ ਵਾਂਗੂੰ ਘਾਹ ਖਾਂਦਾ ਹੈ।
  • ਨਬੂਕਦਨੱਸਰ ਬਲ਼ਦ ਵਾਂਗੂੰ ਘਾਹ ਖਾਂਦਾ ਸੀਦਾਨੀ 4:33
    ਆਇਤਾਂ
    ਦਾਨੀ 4:33ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਛੇਕਿਆ ਗਿਆ ਤੇ ਬਲਦਾਂ ਵਾਂਗੂੰ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੱਕ ਉਹ ਦੇ ਵਾਲ਼ ਉਕਾਬਾਂ ਦੇ ਪਰਾਂ ਵਾਂਗੂੰ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾਂ ਵਰਗੇ ਵੱਧ ਗਏ!
  • “ਕੀ, ਜੰਗਲੀ ਗਧਾ ਘਾਹ ਉੱਤੇ ਹੀਂਗਦਾ ਹੈ?”ਅੱਯੂਬ 6:5
    ਆਇਤਾਂ
    ਅੱਯੂਬ 6:5ਕੀ, ਜੰਗਲੀ ਗਧਾ ਘਾਹ ਉੱਤੇ ਹੀਂਗਦਾ ਹੈ? ਕੀ ਬਲ਼ਦ ਆਪਣੇ ਪੱਠਿਆਂ ਉੱਤੇ ਅੜਿੰਗਦਾ ਹੈ?
  • ਪੰਜ ਹਜ਼ਾਰ ਲੋਕ ਹਰੇ ਘਾਹ ਉੱਤੇ ਬੈਠ ਗਏਯੂਹ 6:10, ਮਰਕੁ 6:39
    ਆਇਤਾਂ
    ਯੂਹ 6:10ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।
    ਮਰਕੁ 6:39ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ।

ਕਹਾਵਤਾਂ

  • “ਹਰੇਕ ਪ੍ਰਾਣੀ ਘਾਹ ਹੀ ਹੈ” … “ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ”ਯਸਾ 40:6–8, 1 ਪਤ 1:24
    ਆਇਤਾਂ
    ਯਸਾ 40:6–8ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ! ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ? ਹਰੇਕ ਪ੍ਰਾਣੀ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁੱਲ ਵਰਗਾ ਹੈ। ਜਦ ਯਹੋਵਾਹ ਦਾ ਸਾਹ ਉਸ ਉੱਤੇ ਫੂਕਿਆ ਜਾਂਦਾ ਹੈ, ਤਾਂ ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, - ਸੱਚ-ਮੁੱਚ ਲੋਕ ਘਾਹ ਹੀ ਹਨ! ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੱਕ ਕਾਇਮ ਰਹੇਗਾ।
    1 ਪਤ 1:24ਕਿਉਂਕਿ ਹਰੇਕ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ। ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ।
  • ਨਵਾਂ ਘਾਹ ਸਵੇਰੇ ਉੱਗਦਾ ਹੈ ਅਤੇ ਸ਼ਾਮ ਤੱਕ ਸੁੱਕ ਜਾਂਦਾ ਹੈਜ਼ਬੂ 90:5–6
    ਆਇਤਾਂ
    ਜ਼ਬੂ 90:5–6ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ। ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ।
  • ਮਨੁੱਖ ਦੇ ਦਿਨ ਘਾਹ ਵਰਗੇ ਹਨ; ਹਵਾ ਉਸ ਉੱਤੋਂ ਲੰਘਦੀ ਹੈ ਅਤੇ ਉਹ ਮਿਟ ਜਾਂਦਾ ਹੈਜ਼ਬੂ 103:15–16
    ਆਇਤਾਂ
    ਜ਼ਬੂ 103:15–16ਇਨਸਾਨ ਦੀ ਉਮਰ ਘਾਹ ਜਿੰਨੀ ਹੈ, ਮੈਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ, ਜਦ ਵਾਯੂ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।
  • ਤ੍ਰੇਲ ਵਾਂਗੂੰ ਟਪਕਦੇ ਬਚਨ, ਨਵੇਂ ਘਾਹ ਉੱਤੇ ਹਲਕੀ ਫੁਹਾਰ ਵਾਂਗੂੰਬਿਵ 32:2
    ਆਇਤਾਂ
    ਬਿਵ 32:2ਮੇਰਾ ਉਪਦੇਸ਼ ਮੀਂਹ ਵਾਂਗੂੰ ਵਰ੍ਹੇਗਾ, ਮੇਰਾ ਬੋਲ ਤ੍ਰੇਲ ਵਾਂਗੂੰ ਪਵੇਗਾ, ਜਿਵੇਂ ਕੂਲੇ-ਕੂਲੇ ਘਾਹ ਉੱਤੇ ਫੁਹਾਰ, ਸਾਗ ਪੱਤ ਉੱਤੇ ਝੜ੍ਹੀਆਂ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ