ਕੁਦਰਤ
ਬਾਈਬਲ ਵਿੱਚ ਸ਼ੇਰ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 31 ਹਿੱਸੇ, ਸਤਰ-ਦਰ-ਸਤਰ।
- ਸ਼ੇਰ ਆਪਣੇ ਸ਼ਿਕਾਰ ਉੱਤੇ ਗੱਜਦਾ ਹੈ; ਜੁਆਨ ਸ਼ੇਰ ਆਪਣੀ ਘੁਰਨੇ ਵਿੱਚ ਗੁਰਰਾਉਂਦਾ ਹੈਆਮੋ 3:4
ਆਇਤਾਂ
ਆਮੋ 3:4ਕੀ ਬੱਬਰ ਸ਼ੇਰ ਬਿਨ੍ਹਾਂ ਕੋਈ ਸ਼ਿਕਾਰ ਮਿਲੇ ਜੰਗਲ ਵਿੱਚ ਗੱਜੇਗਾ? ਕੀ ਜੁਆਨ ਸ਼ੇਰ ਬਿਨ੍ਹਾਂ ਕੁਝ ਫੜ੍ਹੇ ਆਪਣੀ ਗੁਫ਼ਾ ਵਿੱਚੋਂ ਅਵਾਜ਼ ਕੱਢੇਗਾ?
- ਸ਼ੇਰਨੀਆਂ ਅਤੇ ਜੁਆਨ ਸ਼ੇਰ ਆਪਣੀਆਂ ਘੁਰਨਿਆਂ ਵਿੱਚ ਦੁਬਕਦੇ ਅਤੇ ਝਾੜੀਆਂ ਵਿੱਚ ਘਾਤ ਲਾਉਂਦੇ ਹਨਅੱਯੂਬ 38:39–40
ਆਇਤਾਂ
ਅੱਯੂਬ 38:39–40“ਕੀ ਤੂੰ ਬੱਬਰ ਸ਼ੇਰਨੀ ਲਈ ਸ਼ਿਕਾਰ ਮਾਰ ਸਕਦਾ ਹੈਂ, ਅਤੇ ਬੱਬਰ ਸ਼ੇਰ ਦੇ ਬੱਚਿਆਂ ਦੀ ਭੁੱਖ ਨੂੰ ਮਿਟਾ ਸਕਦਾ ਹੈਂ, ਜਦ ਉਹ ਆਪਣੀਆਂ ਖੁੰਧਰਾਂ ਵਿੱਚ ਦਬਕੇ ਬੈਠੇ ਹਨ, ਅਤੇ ਝਾੜੀਆਂ ਵਿੱਚ ਛਹਿ ਲਾ ਕੇ ਰਹਿੰਦੇ ਹਨ?
- ਸ਼ੇਰ ਨੇ ਆਪਣੇ ਬੱਚਿਆਂ ਲਈ ਸ਼ਿਕਾਰ ਪਾੜਿਆ ਅਤੇ ਆਪਣੀਆਂ ਘੁਰਨਿਆਂ ਨੂੰ ਸ਼ਿਕਾਰ ਨਾਲ ਭਰ ਦਿੱਤਾਨਹੂ 2:11–12
ਆਇਤਾਂ
ਨਹੂ 2:11–12ਬੱਬਰ ਸ਼ੇਰਨੀਆਂ ਦਾ ਟਿਕਾਣਾ ਕਿੱਥੇ ਹੈ ਅਤੇ ਜੁਆਨ ਬੱਬਰ ਸ਼ੇਰਾਂ ਦੇ ਖਾਣ ਦਾ ਥਾਂ ਕਿੱਥੇ ਹੈ, ਜਿੱਥੇ ਬੱਬਰ ਸ਼ੇਰ ਅਤੇ ਸ਼ੇਰਨੀ ਆਪਣੇ ਬੱਚਿਆਂ ਨਾਲ ਫਿਰਦੇ ਸਨ, ਅਤੇ ਕੋਈ ਉਹਨਾਂ ਨੂੰ ਨਹੀਂ ਛੇੜਦਾ ਸੀ? ਬੱਬਰ ਸ਼ੇਰ ਨੇ ਆਪਣੇ ਬੱਚਿਆਂ ਲਈ ਬਹੁਤ ਕੁਝ ਪਾੜਿਆ, ਆਪਣੀਆਂ ਸ਼ੇਰਨੀਆਂ ਲਈ ਸ਼ਿਕਾਰ ਦਾ ਗਲ਼ ਘੁੱਟਿਆ, ਆਪਣੀਆਂ ਖੁੰਧਰਾਂ ਨੂੰ ਸ਼ਿਕਾਰ ਨਾਲ ਭਰ ਲਿਆ ਹੈ ਅਤੇ ਆਪਣੇ ਟਿਕਾਣਿਆਂ ਨੂੰ ਪਾੜੇ ਹੋਏ ਮਾਸ ਨਾਲ।
- ਬੁੱਢਾ ਸ਼ੇਰ ਸ਼ਿਕਾਰ ਨਾ ਮਿਲਣ ਕਰਕੇ ਮਰ ਜਾਂਦਾ ਹੈ; ਸ਼ੇਰਨੀ ਦੇ ਬੱਚੇ ਖਿੰਡ ਜਾਂਦੇ ਹਨਅੱਯੂਬ 4:10–11
ਆਇਤਾਂ
ਅੱਯੂਬ 4:10–11ਬੱਬਰ ਸ਼ੇਰ ਦਾ ਗੱਜਣਾ ਅਤੇ ਘਾਤਕ ਸ਼ੇਰ ਦਾ ਦਹਾੜਨਾ ਬੰਦ ਹੋ ਜਾਂਦਾ ਹੈ, ਅਤੇ ਜੁਆਨ ਸ਼ੇਰਾਂ ਦੇ ਦੰਦ ਭੰਨੇ ਜਾਂਦੇ ਹਨ। ਬੁੱਢਾ ਸ਼ੇਰ ਸ਼ਿਕਾਰ ਦੀ ਥੁੜ ਕਾਰਨ ਨਾਸ ਹੋ ਜਾਂਦਾ ਹੈ, ਅਤੇ ਸ਼ੇਰਨੀ ਦੇ ਬੱਚੇ ਖਿੰਡ-ਪੁੰਡ ਜਾਂਦੇ ਹਨ।
- ਪਸ਼ੂਆਂ ਵਿੱਚ ਬਲਵਾਨ, ਕਿਸੇ ਅੱਗੋਂ ਪਿੱਛੇ ਨਹੀਂ ਹਟਦਾਕਹਾ 30:30
ਆਇਤਾਂ
ਕਹਾ 30:30ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ,
- ਸ਼ੇਰ ਯਰਦਨ ਦੇ ਜੰਗਲਾਂ ਵਿੱਚ ਰਹਿੰਦੇ ਸਨਯਿਰ 49:19, ਯਿਰ 50:44, ਜ਼ਕ 11:3
ਆਇਤਾਂ
ਯਿਰ 49:19ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?
ਯਿਰ 50:44ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?
ਜ਼ਕ 11:3ਅਯਾਲੀਆਂ ਦੇ ਸਿਆਪੇ ਦੀ ਆਵਾਜ਼, ਕਿਉਂ ਜੋ ਉਹਨਾਂ ਦੀ ਸ਼ਾਨ ਨਾਸ ਹੋ ਗਈ, ਜੁਆਨ ਬੱਬਰ ਸ਼ੇਰਾਂ ਦੇ ਗੱਜਣ ਦੀ ਅਵਾਜ਼ ਅਤੇ ਯਰਦਨ ਦਾ ਜੰਗਲ ਨਾਸ ਹੋ ਗਿਆ।
- ਆਜੜੀ ਸ਼ੇਰ ਦੇ ਮੂੰਹੋਂ ਸਿਰਫ਼ ਦੋ ਲੱਤਾਂ ਜਾਂ ਕੰਨ ਦਾ ਟੁਕੜਾ ਹੀ ਛੁਡਾ ਸਕਦਾ ਸੀਆਮੋ 3:12
ਆਇਤਾਂ
ਆਮੋ 3:12ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਵੇਂ ਅਯਾਲੀ ਬੱਬਰ ਸ਼ੇਰ ਦੇ ਮੂੰਹੋਂ ਦੋ ਲੱਤਾਂ ਜਾਂ ਕੰਨ ਦਾ ਟੁੱਕੜਾ ਛੁਡਾ ਲੈਂਦਾ ਹੈ, ਉਸੇ ਤਰ੍ਹਾਂ ਹੀ ਇਸਰਾਏਲੀ ਜਿਹੜੇ ਸਾਮਰਿਯਾ ਵਿੱਚ ਮੰਜੀਆਂ ਦੇ ਸਿਰ੍ਹਿਆਂ ਉੱਤੇ ਅਤੇ ਪਲੰਘਾਂ ਦੇ ਰੇਸ਼ਮੀ ਗੱਦਿਆਂ ਉੱਤੇ ਬੈਠਦੇ ਹਨ, ਉਹ ਵੀ ਛੁਡਾਏ ਜਾਣਗੇ।”
- ਆਜੜੀਆਂ ਦਾ ਟੋਲਾ ਰੌਲਾ ਪਾ ਕੇ ਵੀ ਸ਼ੇਰ ਨੂੰ ਉਸ ਦੇ ਸ਼ਿਕਾਰ ਤੋਂ ਡਰਾ ਨਹੀਂ ਸਕਦਾ ਸੀਯਸਾ 31:4
ਆਇਤਾਂ
ਯਸਾ 31:4ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਜਿਵੇਂ ਬੱਬਰ ਸ਼ੇਰ ਜਾਂ ਜੁਆਨ ਬੱਬਰ ਸ਼ੇਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਤਾਂ ਵੀ ਉਹ ਉਹਨਾਂ ਦੇ ਸ਼ੋਰ ਤੋਂ ਨਹੀਂ ਡਰੇਗਾ, ਨਾ ਉਹਨਾਂ ਦੇ ਰੌਲ਼ੇ ਤੋਂ ਘਬਰਾਵੇਗਾ, ਉਸੇ ਤਰ੍ਹਾਂ ਹੀ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਯੁੱਧ ਕਰੇ।
ਟਾਕਰੇ
- ਸਮਸੂਨ ਨੇ ਖਾਲੀ ਹੱਥਾਂ ਨਾਲ ਇੱਕ ਜੁਆਨ ਸ਼ੇਰ ਨੂੰ ਪਾੜ ਸੁੱਟਿਆਨਿਆਂਈ 14:5–6
ਆਇਤਾਂ
ਨਿਆਂਈ 14:5–6ਤਦ ਸਮਸੂਨ ਆਪਣੇ ਮਾਤਾ-ਪਿਤਾ ਨੂੰ ਨਾਲ ਲੈ ਕੇ ਤਿਮਨਾਹ ਵੱਲ ਗਿਆ ਅਤੇ ਜਦ ਤਿਮਨਾਹ ਦੇ ਦਾਖਾਂ ਦੇ ਬਾਗ਼ਾਂ ਵਿੱਚ ਪਹੁੰਚਿਆ ਤਾਂ ਵੇਖੋ, ਇੱਕ ਜੁਆਨ ਬੱਬਰ ਸ਼ੇਰ ਉਸ ਦੇ ਸਾਹਮਣੇ ਆ ਕੇ ਗੱਜਿਆ। ਤਾਂ ਯਹੋਵਾਹ ਦਾ ਆਤਮਾ ਸਮਸੂਨ ਉੱਤੇ ਜ਼ੋਰ ਨਾਲ ਆਇਆ ਅਤੇ ਭਾਵੇਂ ਉਸ ਦੇ ਹੱਥ ਵਿੱਚ ਕੁਝ ਵੀ ਨਹੀਂ ਸੀ, ਤਾਂ ਵੀ ਉਸ ਨੇ ਸ਼ੇਰ ਨੂੰ ਇਸ ਤਰ੍ਹਾਂ ਪਾੜ ਦਿੱਤਾ ਜਿਵੇਂ ਕੋਈ ਮੇਮਣੇ ਨੂੰ ਪਾੜਦਾ ਹੈ। ਅਤੇ ਉਸਨੇ ਆਪਣਾ ਇਹ ਕੰਮ ਜੋ ਉਸ ਨੇ ਕੀਤਾ ਸੀ, ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਨਾ ਦੱਸਿਆ।
- ਬਾਅਦ ਵਿੱਚ ਉਸ ਨੂੰ ਸ਼ੇਰ ਦੀ ਲੋਥ ਵਿੱਚ ਮੱਖੀਆਂ ਅਤੇ ਸ਼ਹਿਦ ਮਿਲਿਆਨਿਆਂਈ 14:8–9
ਆਇਤਾਂ
ਨਿਆਂਈ 14:8–9ਕੁਝ ਦਿਨਾਂ ਬਾਅਦ ਉਹ ਉਸ ਨੂੰ ਵਿਆਹੁਣ ਲਈ ਗਿਆ ਅਤੇ ਉਸ ਬੱਬਰ ਸ਼ੇਰ ਦੀ ਲੋਥ ਵੇਖਣ ਲਈ ਰਾਹ ਤੋਂ ਇੱਕ ਪਾਸੇ ਨੂੰ ਮੁੜ ਗਿਆ ਅਤੇ ਵੇਖੋ, ਉੱਥੇ ਬੱਬਰ ਸ਼ੇਰ ਦੀ ਲੋਥ ਵਿੱਚ ਸ਼ਹਿਦ ਦੀਆਂ ਮੱਖੀਆਂ ਦਾ ਝੁੰਡ ਅਤੇ ਸ਼ਹਿਦ ਵੀ ਸੀ। ਤਦ ਉਸ ਨੇ ਉਸ ਵਿੱਚੋਂ ਕੁਝ ਸ਼ਹਿਦ ਲਿਆ ਅਤੇ ਉਸ ਨੂੰ ਹੱਥ ਵਿੱਚ ਫੜ੍ਹ ਕੇ ਖਾਂਦਾ-ਖਾਂਦਾ ਆਪਣੇ ਮਾਤਾ-ਪਿਤਾ ਕੋਲ ਆਇਆ ਅਤੇ ਉਨ੍ਹਾਂ ਨੂੰ ਵੀ ਕੁਝ ਦਿੱਤਾ ਅਤੇ ਉਨ੍ਹਾਂ ਨੇ ਵੀ ਖਾਧਾ ਪਰ ਉਸ ਉਨ੍ਹਾਂ ਨੂੰ ਇਹ ਨਾ ਦੱਸਿਆ ਕਿ ਮੈਂ ਇਹ ਸ਼ਹਿਦ ਬੱਬਰ ਸ਼ੇਰ ਦੀ ਲੋਥ ਵਿੱਚੋਂ ਕੱਢਿਆ ਹੈ।
- ਉਸ ਦੀ ਬੁਝਾਰਤ: “ਖਾਣ ਵਾਲੇ ਵਿੱਚੋਂ ਭੋਜਨ ਨਿੱਕਲਿਆ”ਨਿਆਂਈ 14:14, ਨਿਆਂਈ 14:18
ਆਇਤਾਂ
ਨਿਆਂਈ 14:14ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, - “ਖਾਣ ਵਾਲੇ ਵਿੱਚੋਂ ਭੋਜਨ ਨਿੱਕਲਿਆ, ਅਤੇ ਤਕੜੇ ਵਿੱਚੋਂ ਮਿਠਾਸ” ਤਿੰਨ ਦਿਨਾਂ ਦੇ ਵਿੱਚ ਉਹ ਇਸ ਬੁਝਾਰਤ ਨੂੰ ਨਾ ਬੁੱਝ ਸਕੇ।
ਨਿਆਂਈ 14:18ਅਤੇ ਸੱਤਵੇਂ ਦਿਨ ਸੂਰਜ ਢੱਲਣ ਤੋਂ ਪਹਿਲਾਂ ਉਸ ਸ਼ਹਿਰ ਦੇ ਲੋਕਾਂ ਨੇ ਸਮਸੂਨ ਨੂੰ ਕਿਹਾ, “ਸ਼ਹਿਦ ਨਾਲੋਂ ਮਿੱਠਾ ਕੀ ਹੈ, ਅਤੇ ਬੱਬਰ ਸ਼ੇਰ ਨਾਲੋਂ ਤਕੜਾ ਕੌਣ ਹੈ?” ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਤੁਸੀਂ ਮੇਰੀ ਵੱਛੀ ਨੂੰ ਹਲ ਅੱਗੇ ਨਾ ਜੋਤਦੇ, ਤਾਂ ਮੇਰੀ ਬੁਝਾਰਤ ਕਦੀ ਨਾ ਬੁੱਝਦੇ!”
- ਆਜੜੀ ਮੁੰਡੇ ਦਾਊਦ ਨੇ ਲੇਲੇ ਚੁੱਕ ਲੈ ਜਾਣ ਵਾਲੇ ਸ਼ੇਰਾਂ ਅਤੇ ਰਿੱਛਾਂ ਨੂੰ ਮਾਰਿਆ1 ਸਮੂ 17:34–36
ਆਇਤਾਂ
1 ਸਮੂ 17:34–36ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ। ਤਦ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਤੇ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਦ ਉਸ ਨੇ ਮੇਰੇ ਉੱਤੇ ਹਮਲਾ ਕੀਤਾ ਤਾਂ ਮੈਂ ਉਸ ਨੂੰ ਵਾਲਾਂ ਤੋਂ ਫੜ੍ਹ ਕੇ ਮਾਰਿਆ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ। ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ!
- ਬਨਾਯਾਹ ਨੇ ਬਰਫ਼ ਵਾਲੇ ਦਿਨ ਟੋਏ ਵਿੱਚ ਉਤਰ ਕੇ ਇੱਕ ਸ਼ੇਰ ਨੂੰ ਮਾਰਿਆ2 ਸਮੂ 23:20
ਆਇਤਾਂ
2 ਸਮੂ 23:20ਯਹੋਯਾਦਾ ਦਾ ਪੁੱਤਰ ਬਨਾਯਾਹ ਕਬਸਏਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਜਾ ਮਾਰਿਆ।
- ਇੱਕ ਸ਼ੇਰ ਨੇ ਪਰਮੇਸ਼ੁਰ ਦੇ ਜਨ ਨੂੰ ਮਾਰ ਦਿੱਤਾ ਪਰ ਨਾ ਉਸ ਨੂੰ ਖਾਧਾ ਨਾ ਉਸ ਦੇ ਗਧੇ ਨੂੰ ਛੂਹਿਆ1 ਰਾਜਾ 13:24–28
ਆਇਤਾਂ
1 ਰਾਜਾ 13:24–28ਜਦ ਉਹ ਤੁਰਿਆ ਜਾਂਦਾ ਸੀ ਤਾਂ ਰਾਹ ਵਿੱਚ ਉਸ ਨੂੰ ਇੱਕ ਸ਼ੇਰ ਮਿਲਿਆ ਜਿਸ ਨੇ ਉਸ ਨੂੰ ਪਾੜ ਸੁੱਟਿਆ ਸੋ ਉਸ ਦੀ ਲੋਥ ਰਾਹ ਵਿੱਚ ਪਈ ਰਹੀ ਅਤੇ ਗਧਾ ਉਸ ਨੇ ਨੇੜੇ ਖੜ੍ਹਾ ਰਿਹਾ ਅਤੇ ਸ਼ੇਰ ਵੀ ਉਸ ਲੋਥ ਦੇ ਕੋਲ ਖੜ੍ਹਾ ਰਿਹਾ। ਤਾਂ ਵੇਖੋ ਕਿ ਮਨੁੱਖ ਉੱਥੋਂ ਦੀ ਲੰਘਦੇ ਸਨ ਅਤੇ ਉਨ੍ਹਾਂ ਨੇ ਵੇਖਿਆ ਕਿ ਲੋਥ ਰਾਹ ਵਿੱਚ ਡਿੱਗੀ ਪਈ ਹੈ ਅਤੇ ਸ਼ੇਰ ਲਾਸ਼ ਦੇ ਕੋਲ ਖੜ੍ਹਾ ਹੈ ਸੋ ਉਨ੍ਹਾਂ ਨੇ ਸ਼ਹਿਰ ਵਿੱਚ ਜਿੱਥੇ ਬੁੱਢਾ ਨਬੀ ਰਹਿੰਦਾ ਸੀ ਜਾ ਕੇ ਗੱਲ ਦੱਸੀ। ਅਤੇ ਉਸ ਨਬੀ ਨੇ ਜਿਹੜਾ ਉਸ ਨੂੰ ਰਾਹ ਵਿੱਚੋਂ ਮੋੜ ਲਿਆਇਆ ਸੀ ਸੁਣ ਕੇ ਆਖਿਆ ਕਿ ਇਹ ਉਹ ਪਰਮੇਸ਼ੁਰ ਦਾ ਬੰਦਾ ਸੀ ਜਿਸ ਯਹੋਵਾਹ ਦੇ ਬਚਨ ਦੀ ਉਲੰਘਣਾ ਕੀਤੀ ਇਸੇ ਲਈ ਯਹੋਵਾਹ ਨੇ ਉਸ ਨੂੰ ਸ਼ੇਰ ਦੇ ਹਵਾਲੇ ਕੀਤਾ ਜਿਸ ਉਸ ਨੂੰ ਪਾੜਿਆ ਅਤੇ ਮਾਰ ਸੁੱਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਉਸ ਨੂੰ ਬੋਲਿਆ ਸੀ। ਤਾਂ ਉਹ ਆਪਣੇ ਪੁੱਤਰਾਂ ਨੂੰ ਬੋਲਿਆ ਕਿ ਮੇਰੇ ਲਈ ਗਧੇ ਉੱਤੇ ਕਾਠੀ ਪਾ ਦਿਓ ਤਾਂ ਉਨ੍ਹਾਂ ਨੇ ਪਾ ਦਿੱਤੀ। ਤਾਂ ਉਹ ਗਿਆ ਅਤੇ ਉਸ ਦੀ ਲੋਥ ਰਾਹ ਵਿੱਚ ਡਿੱਗੀ ਪਈ ਲੱਭੀ ਅਤੇ ਗਧਾ ਤੇ ਸ਼ੇਰ ਲਾਸ਼ ਦੇ ਕੋਲ ਖੜ੍ਹੇ ਸਨ। ਸ਼ੇਰ ਨੇ ਨਾ ਲੋਥ ਖਾਧੀ ਅਤੇ ਨਾ ਗਧੇ ਨੂੰ ਪਾੜਿਆ।
- ਇੱਕ ਸ਼ੇਰ ਨੇ ਉਸ ਮਨੁੱਖ ਨੂੰ ਮਾਰ ਦਿੱਤਾ ਜਿਸ ਨੇ ਨਬੀ ਨੂੰ ਮਾਰਨ ਤੋਂ ਨਾਂਹ ਕੀਤੀ1 ਰਾਜਾ 20:35–36
ਆਇਤਾਂ
1 ਰਾਜਾ 20:35–36ਫੇਰ ਨਬੀਆਂ ਦੇ ਪੁੱਤਰਾਂ ਵਿੱਚੋਂ ਇੱਕ ਜਣੇ ਨੇ ਆਪਣੇ ਗੁਆਂਢੀ ਨੂੰ ਯਹੋਵਾਹ ਦੇ ਬਚਨ ਅਨੁਸਾਰ ਆਖਿਆ, ਮੈਨੂੰ ਮਾਰ ਹੀ ਦੇਹ ਪਰ ਉਸ ਨੇ ਉਹ ਦੇ ਮਾਰਨ ਤੋਂ ਨਾਂਹ ਕੀਤੀ। ਇਸ ਤੋਂ ਬਾਅਦ ਉਹ ਨੇ ਉਸ ਨੂੰ ਆਖਿਆ, ਇਸ ਲਈ ਕਿ ਤੂੰ ਯਹੋਵਾਹ ਦੀ ਅਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬੱਬਰ ਸ਼ੇਰ ਤੈਨੂੰ ਪਾੜ ਸੁੱਟੇਗਾ। ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬੱਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ।
- ਸਾਮਰਿਯਾ ਦੇ ਸ਼ਹਿਰਾਂ ਵਿੱਚ ਵਸਾਏ ਗਏ ਲੋਕਾਂ ਵਿੱਚੋਂ ਕੁਝ ਨੂੰ ਸ਼ੇਰਾਂ ਨੇ ਮਾਰ ਦਿੱਤਾ2 ਰਾਜਾ 17:25–26
ਆਇਤਾਂ
2 ਰਾਜਾ 17:25–26ਤਦ ਅਜਿਹਾ ਹੋਇਆ ਕਿ ਜਦ ਉਹ ਪਹਿਲੇ ਪਹਿਲ ਉੱਥੇ ਵੱਸੇ ਤਦ ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਵਿੱਚ ਸ਼ੇਰ ਭੇਜੇ, ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ। ਇਸ ਲਈ ਉਨ੍ਹਾਂ ਨੇ ਅੱਸ਼ੂਰ ਦੇ ਰਾਜਾ ਨੂੰ ਇਹ ਆਖਿਆ ਕਿ ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾ ਕੇ ਸਾਮਰਿਯਾ ਵਿੱਚ ਵਸਾਇਆ ਹੈ ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨੂੰ ਨਹੀਂ ਜਾਣਦੀਆਂ, ਇਸ ਲਈ ਉਸ ਨੇ ਉਨ੍ਹਾਂ ਦੇ ਵਿੱਚ ਸ਼ੇਰ ਭੇਜੇ ਹਨ ਅਤੇ ਵੇਖੋ, ਉਹ ਉਨ੍ਹਾਂ ਨੂੰ ਪਾੜਦੇ ਹਨ ਕਿਉਂ ਜੋ ਉਸ ਦੇਸ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ।
- ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਿਆ ਗਿਆ, ਜਿਸ ਉੱਤੇ ਪੱਥਰ ਰੱਖ ਕੇ ਰਾਜੇ ਦੀ ਅੰਗੂਠੀ ਨਾਲ ਮੋਹਰ ਲਾਈ ਗਈਦਾਨੀ 6:16–17
ਆਇਤਾਂ
ਦਾਨੀ 6:16–17ਤਾਂ ਰਾਜੇ ਨੇ ਆਗਿਆ ਕੀਤੀ ਅਤੇ ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਉਹ ਤੈਨੂੰ ਛੁਡਾਵੇ! ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।
- ਪਹੁ ਫੁੱਟਦਿਆਂ ਦਾਨੀਏਲ ਨੂੰ ਬਿਨਾਂ ਕਿਸੇ ਜ਼ਖ਼ਮ ਦੇ ਬਾਹਰ ਕੱਢਿਆ ਗਿਆਦਾਨੀ 6:19–23
ਆਇਤਾਂ
ਦਾਨੀ 6:19–23ਤਦ ਰਾਜਾ ਮੂੰਹ ਹਨੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆ ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ? ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਾ, ਜੁੱਗੋ-ਜੁੱਗ ਜੀ। ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ। ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।
- ਉਸ ਉੱਤੇ ਦੋਸ਼ ਲਾਉਣ ਵਾਲੇ ਸੁੱਟੇ ਗਏ, ਅਤੇ ਤਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰ ਉਨ੍ਹਾਂ ਉੱਤੇ ਟੁੱਟ ਪਏਦਾਨੀ 6:24
ਆਇਤਾਂ
ਦਾਨੀ 6:24ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।
ਨਕਾਸ਼ੀ ਵਿੱਚ ਸ਼ੇਰ
- ਸੁਲੇਮਾਨ ਦਾ ਸਿੰਘਾਸਣ: ਹਰ ਬਾਂਹ ਕੋਲ ਇੱਕ ਸ਼ੇਰ ਅਤੇ ਛੇ ਪੌੜੀਆਂ ਉੱਤੇ ਬਾਰਾਂ ਸ਼ੇਰ1 ਰਾਜਾ 10:19–20
ਆਇਤਾਂ
1 ਰਾਜਾ 10:19–20ਉਸ ਸਿੰਘਾਸਣ ਦੀ ਛੇ ਪੌਡਿਆਂ ਦੀ ਪੌੜੀ ਸੀ ਅਤੇ ਸਿੰਘਾਸਣ ਦਾ ਉੱਪਰਲਾ ਥਾਂ ਪਿੱਛਿਓਂ ਗੋਲ ਸੀ ਅਤੇ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ। ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਬਾਰਾਂ ਸ਼ੇਰ ਦੋਵੇਂ ਪਾਸੀਂ ਖੜ੍ਹੇ ਸਨ ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ ਕਿਤੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ।
- ਹੈਕਲ ਦੀਆਂ ਪਿੱਤਲ ਦੀਆਂ ਚੌਂਕੀਆਂ ਉੱਤੇ ਸ਼ੇਰ, ਬਲ਼ਦ ਅਤੇ ਕਰੂਬੀ ਬਣੇ ਹੋਏ ਸਨ1 ਰਾਜਾ 7:29, 1 ਰਾਜਾ 7:36
ਆਇਤਾਂ
1 ਰਾਜਾ 7:29ਪਟੜੀਆਂ ਦੇ ਉੱਤੇ ਜਿਹੜੀਆਂ ਜੋੜਾਂ ਵਿੱਚ ਸਨ ਸ਼ੇਰ ਬਲ਼ਦ ਅਤੇ ਕਰੂਬ ਸਨ ਅਤੇ ਜੋੜ ਦੇ ਉੱਤੇ ਵੀ ਇਸੇ ਤਰ੍ਹਾਂ ਹੀ ਸੀ ਅਤੇ ਸ਼ੇਰਾਂ ਅਤੇ ਬਲ਼ਦਾਂ ਦੇ ਹੇਠ ਲਟਕਵੇਂ ਹਾਰ ਸਨ।
1 ਰਾਜਾ 7:36ਉਹ ਦੇ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬ, ਸ਼ੇਰ ਅਤੇ ਖਜ਼ੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ-ਦੁਆਲੇ ਹਾਰ ਸਨ।
ਕਹਾਵਤਾਂ
- “ਮਰੇ ਹੋਏ ਸ਼ੇਰ ਨਾਲੋਂ ਜੀਉਂਦਾ ਕੁੱਤਾ ਚੰਗਾ ਹੈ”ਉਪ 9:4
ਆਇਤਾਂ
ਉਪ 9:4ਜਿਹੜਾ ਸਾਰੇ ਜੀਉਂਦਿਆਂ ਵਿੱਚ ਹੈ ਉਹ ਦੇ ਲਈ ਆਸ ਹੈ, ਕਿਉਂ ਜੋ ਮਰੇ ਹੋਏ ਸ਼ੇਰ ਨਾਲੋਂ ਜੀਉਂਦਾ ਕੁੱਤਾ ਚੰਗਾ ਹੈ।
- ਆਲਸੀ ਆਖਦਾ ਹੈ, “ਬਾਹਰ ਤਾਂ ਸ਼ੇਰ ਹੈ”!ਕਹਾ 22:13, ਕਹਾ 26:13
- “ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ”ਕਹਾ 20:2
ਆਇਤਾਂ
ਕਹਾ 20:2ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।
- ਸ਼ਾਊਲ ਅਤੇ ਯੋਨਾਥਾਨ: “ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ”2 ਸਮੂ 1:23
ਆਇਤਾਂ
2 ਸਮੂ 1:23ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।
- ਗਾਦੀ ਸੂਰਮਿਆਂ ਦੇ ਮੂੰਹ ਸ਼ੇਰਾਂ ਵਰਗੇ ਸਨ ਅਤੇ ਉਹ ਹਿਰਨੀਆਂ ਵਾਂਗੂੰ ਤੇਜ਼ ਸਨ1 ਇਤ 12:8
ਆਇਤਾਂ
1 ਇਤ 12:8ਗਾਦੀਆਂ ਵਿੱਚੋਂ ਕਿੰਨੇ ਕੁ ਮਹਾਂ ਬਲੀ ਸੂਰਮੇ, ਚੰਗੇ ਯੋਧੇ ਜਿਹੜੇ ਢਾਲ਼ ਤੇ ਬਰਛੇ ਦੀ ਵਿੱਦਿਆ ਜਾਣਨ ਵਾਲੇ ਸਨ ਜਿਨ੍ਹਾਂ ਦੇ ਮੂੰਹ ਸ਼ੇਰ ਦੇ ਮੂੰਹ ਵਰਗੇ ਸਨ ਅਤੇ ਪਰਬਤਾਂ ਉੱਤੇ ਹਿਰਨਾਂ ਵਾਂਗੂੰ ਤੇਜ ਦੌੜਦੇ ਸਨ, ਇਹ ਗਾਦੀਆਂ ਤੋਂ ਅਲੱਗ ਹੋ ਕੇ ਉਜਾੜ ਦੇ ਗੜ੍ਹ ਵਿੱਚ ਦਾਊਦ ਦੀ ਵੱਲ ਹੋ ਗਏ
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ