Bible Explorer ਐਪ ਲਓ

ਪੜਚੋਲ › ਵਿਸ਼ੇ › ਟਿੱਡੀਆਂ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਟਿੱਡੀਆਂ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 14 ਹਿੱਸੇ, ਸਤਰ-ਦਰ-ਸਤਰ।

  • ਮੱਕੜੀ, ਰੋਡਾ ਮੱਕੜੀ, ਗਭਰੇਲਾ ਅਤੇ ਟਿੱਡੀ ਖਾਣ ਦੀ ਆਗਿਆ ਸੀਲੇਵੀ 11:22
    ਆਇਤਾਂ
    ਲੇਵੀ 11:22ਉਹ ਇਹ ਹਨ ਅਰਥਾਤ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਰੋਡਾ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਗਭਰੇਲਾ ਅਤੇ ਟਿੱਡੀ ਆਪਣੀ ਪ੍ਰਜਾਤੀ ਅਨੁਸਾਰ।
  • ਯੂਹੰਨਾ ਬਪਤਿਸਮਾ ਦੇਣ ਵਾਲਾ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀਮੱਤੀ 3:4, ਮਰਕੁ 1:6
    ਆਇਤਾਂ
    ਮੱਤੀ 3:4ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ।
    ਮਰਕੁ 1:6ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।
  • ਟਿੱਡੀਆਂ ਦਾ ਕੋਈ ਰਾਜਾ ਨਹੀਂ, ਫਿਰ ਵੀ ਉਹ ਦਲ ਬੰਨ੍ਹ ਕੇ ਅੱਗੇ ਵਧਦੀਆਂ ਹਨਕਹਾ 30:27
    ਆਇਤਾਂ
    ਕਹਾ 30:27ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ,
  • ਸੁਲੇਮਾਨ ਕਾਲ, ਲੂ, ਉੱਲੀ ਅਤੇ ਟਿੱਡੀਆਂ ਬਾਰੇ ਪ੍ਰਾਰਥਨਾ ਕਰਦਾ ਹੈ1 ਰਾਜਾ 8:37
    ਆਇਤਾਂ
    1 ਰਾਜਾ 8:37ਜੇ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਪਵੇ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਜਾਂ ਰੋਗ ਆ ਪਵੇ।
  • ਤੂੰ ਬਹੁਤ ਬੀਜ ਬੀਜੇਂਗਾ ਪਰ ਟਿੱਡੀਆਂ ਉਸ ਨੂੰ ਖਾ ਜਾਣਗੀਆਂਬਿਵ 28:38
    ਆਇਤਾਂ
    ਬਿਵ 28:38ਤੁਸੀਂ ਖੇਤ ਵਿੱਚ ਬੀਜ ਤਾਂ ਬਹੁਤ ਲੈ ਕੇ ਜਾਓਗੇ ਪਰ ਉਪਜ ਥੋੜ੍ਹੀ ਹੀ ਇਕੱਠੀ ਕਰੋਗੇ, ਕਿਉਂ ਜੋ ਟਿੱਡੀਆਂ ਉਸ ਨੂੰ ਖਾ ਜਾਣਗੀਆਂ।

ਮਿਸਰ ਵਿੱਚ ਬਵਾ

  • ਮੂਸਾ ਨੇ ਦੇਸ਼ ਨੂੰ ਢੱਕਣ ਅਤੇ ਘਰਾਂ ਨੂੰ ਭਰਨ ਵਾਲੀਆਂ ਟਿੱਡੀਆਂ ਦੀ ਚੇਤਾਵਨੀ ਦਿੱਤੀਕੂਚ 10:4–6
    ਆਇਤਾਂ
    ਕੂਚ 10:4–6ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਭੇਜਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਟਿੱਡੀ ਦਲ ਲਿਆ ਰਿਹਾ ਹਾਂ। ਉਹ ਧਰਤੀ ਦੀ ਪਰਤ ਨੂੰ ਇਸ ਤਰ੍ਹਾਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸਕੇਗਾ ਅਤੇ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬਚ ਰਿਹਾ ਹੈ ਖਾ ਜਾਵੇਗੀ ਅਤੇ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਮੈਦਾਨ ਵਿੱਚ ਉੱਗੇ ਹਨ ਖਾ ਜਾਵੇਗੀ। ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤੱਕ ਕਿ ਨਾ ਤੇਰੇ ਪਿਤਾ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਉਹ ਜ਼ਮੀਨ ਉੱਤੇ ਹੋਏ ਅੱਜ ਦੇ ਦਿਨ ਤੱਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ।
  • ਪੂਰਬੀ ਹਵਾ ਸਵੇਰ ਤੱਕ ਉਨ੍ਹਾਂ ਨੂੰ ਲੈ ਆਈਕੂਚ 10:13
    ਆਇਤਾਂ
    ਕੂਚ 10:13ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਦ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਟਿੱਡੀ ਦਲ ਲੈ ਆਈ।
  • ਦੇਸ਼ ਕਾਲਾ ਹੋ ਗਿਆ; ਕੋਈ ਹਰੀ ਚੀਜ਼ ਨਾ ਬਚੀਕੂਚ 10:14–15
    ਆਇਤਾਂ
    ਕੂਚ 10:14–15ਅਤੇ ਟਿੱਡੀ ਦਲ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਇਆ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਿਆ ਅਤੇ ਐਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜਿਹਾ ਟਿੱਡੀ ਦਲ ਨਹੀਂ ਆਇਆ ਸੀ ਅਤੇ ਨਾ ਇਸ ਦੇ ਪਿੱਛੋਂ ਫੇਰ ਕਦੀ ਆਵੇਗਾ। ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਹਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਲੀ ਨਾ ਰਹੀ।
  • ਪੱਛਮੀ ਹਵਾ ਨੇ ਉਨ੍ਹਾਂ ਨੂੰ ਲਾਲ ਸਮੁੰਦਰ ਵਿੱਚ ਸੁੱਟ ਦਿੱਤਾਕੂਚ 10:19
    ਆਇਤਾਂ
    ਕੂਚ 10:19ਤਾਂ ਯਹੋਵਾਹ ਨੇ ਪੂਰਬ ਵੱਲੋਂ ਬਹੁਤ ਤੇਜ ਹਵਾ ਮੋੜੀ ਜਿਸ ਨੇ ਟਿੱਡੀ ਦਲ ਨੂੰ ਚੁੱਕ ਕੇ ਲਾਲ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਵੀ ਟਿੱਡੀ ਨਾ ਰਹੀ।

ਤੁਲਨਾਵਾਂ

  • ਯੋਏਲ: ਜੋ ਇੱਕ ਟਿੱਡੀ ਨੇ ਛੱਡਿਆ, ਉਹ ਅਗਲੀ ਖਾ ਗਈਯੋਏ 1:4
    ਆਇਤਾਂ
    ਯੋਏ 1:4ਜੋ ਛੋਟੀ ਟਿੱਡੀ ਤੋਂ ਬਚਿਆ, ਉਹ ਵੱਡੀ ਟਿੱਡੀ ਖਾ ਗਈ, ਜੋ ਵੱਡੀ ਟਿੱਡੀ ਤੋਂ ਬਚਿਆ, ਉਹ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਹੂੰਝਾ ਫੇਰ ਟਿੱਡੀ ਖਾ ਗਈ!
  • ਮਿਦਯਾਨੀ ਟਿੱਡੀਆਂ ਦੇ ਦਲ ਵਾਂਗੂੰ ਆਏਨਿਆਂਈ 6:5, ਨਿਆਂਈ 7:12
    ਆਇਤਾਂ
    ਨਿਆਂਈ 6:5ਕਿਉਂ ਜੋ ਉਹ ਆਪਣੇ ਪਸ਼ੂਆਂ ਅਤੇ ਆਪਣਿਆਂ ਤੰਬੂਆਂ ਦੇ ਨਾਲ ਟਿੱਡੀਆਂ ਦੇ ਦਲ ਵਾਂਗੂੰ ਆਉਂਦੇ ਸਨ, ਉਹ ਅਤੇ ਉਨ੍ਹਾਂ ਦੇ ਊਠ ਅਣਗਿਣਤ ਸਨ, ਅਤੇ ਉਹ ਉਸ ਦੇਸ਼ ਵਿੱਚ ਵੜ ਕੇ ਉਸ ਨੂੰ ਉਜਾੜ ਦਿੰਦੇ ਸਨ।
    ਨਿਆਂਈ 7:12ਮਿਦਯਾਨੀ ਅਤੇ ਅਮਾਲੇਕੀ ਅਤੇ ਪੂਰਬੀ ਲੋਕ ਟਿੱਡੀਆਂ ਵਾਂਗੂੰ ਬਹੁਤ ਸਾਰੇ ਸਨ ਅਤੇ ਘਾਟੀ ਵਿੱਚ ਫੈਲੇ ਪਏ ਸਨ ਅਤੇ ਉਨ੍ਹਾਂ ਦੇ ਊਠ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅਣਗਿਣਤ ਸਨ।
  • ਜਸੂਸਾਂ ਨੇ ਅਨਾਕ ਦੀ ਅੰਸ ਦੇ ਸਾਹਮਣੇ ਆਪਣੇ ਆਪ ਨੂੰ ਟਿੱਡਿਆਂ ਵਰਗਾ ਮਹਿਸੂਸ ਕੀਤਾਗਿਣ 13:33
    ਆਇਤਾਂ
    ਗਿਣ 13:33ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ ਅਤੇ ਅਸੀਂ ਕੁਝ ਵੀ ਨਹੀਂ ਹਾਂ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ