Bible Explorer ਐਪ ਲਓ

ਪੜਚੋਲ › ਵਿਸ਼ੇ › ਜਾਦੂ ਅਤੇ ਸ਼ਗਨ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਜਾਦੂ ਅਤੇ ਸ਼ਗਨ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 32 ਹਿੱਸੇ, ਸਤਰ-ਦਰ-ਸਤਰ।

ਬਿਵਸਥਾ ਵਿੱਚ

  • ਫ਼ਾਲ, ਸ਼ਗਨ, ਜੰਤਰ-ਮੰਤਰ, ਭੂਤ ਮਿੱਤਰ ਅਤੇ ਮੁਰਦਿਆਂ ਤੋਂ ਪੁੱਛਣਾ ਮਨ੍ਹਾ ਹੈਲੇਵੀ 19:26, ਲੇਵੀ 19:31, ਬਿਵ 18:10–11
    ਆਇਤਾਂ
    ਲੇਵੀ 19:26ਤੁਸੀਂ ਲਹੂ ਦੇ ਸਮੇਤ ਮਾਸ ਨੂੰ ਨਾ ਖਾਣਾ, ਨਾ ਤੁਸੀਂ ਜਾਦੂ-ਟੋਹਣੇ ਕਰਨਾ ਅਤੇ ਨਾ ਹੀ ਮਹੂਰਤ ਵੇਖਣਾ।
    ਲੇਵੀ 19:31ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
    ਬਿਵ 18:10–11ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ, ਜਾਂ ਝਾੜਾ-ਫੂਕੀ ਕਰਨ ਵਾਲਾ, ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ।
  • ਜਾਦੂਗਰਨੀ ਨੂੰ ਜੀਉਂਦੀ ਨਾ ਰਹਿਣ ਦੇਣਾਕੂਚ 22:18
    ਆਇਤਾਂ
    ਕੂਚ 22:18ਤੂੰ ਜਾਦੂਗਰਨੀ ਨੂੰ ਜਿਉਂਦੀ ਨਾ ਛੱਡ।
  • ਭੂਤ ਮਿੱਤਰ ਜਾਂ ਜਾਦੂ ਕਰਨ ਵਾਲੇ ਨੂੰ ਪਥਰਾਓ ਕਰਨਾ ਸੀਲੇਵੀ 20:27
    ਆਇਤਾਂ
    ਲੇਵੀ 20:27ਜੇਕਰ ਕੋਈ ਪੁਰਖ ਜਾਂ ਇਸਤਰੀ ਝਾੜਾ-ਫੂਕੀ ਕਰਨ ਵਾਲੇ ਜਾਂ ਭੂਤ ਕੱਢਣ ਵਾਲੇ ਹੋਣ, ਤਾਂ ਉਹ ਜ਼ਰੂਰ ਹੀ ਮਾਰੇ ਜਾਣ। ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਸੁੱਟਣਾ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇਗਾ।

ਜੋ ਕੀਤਾ ਗਿਆ

  • ਲਾਬਾਨ: ਮੈਂ ਸ਼ਗਨ ਵਿਚਾਰ ਕੇ ਜਾਣ ਲਿਆ ਹੈਉਤ 30:27
    ਆਇਤਾਂ
    ਉਤ 30:27ਲਾਬਾਨ ਨੇ ਉਹ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਕਿਰਪਾ ਦੀ ਨਜ਼ਰ ਹੋਵੇ ਤਾਂ ਇੱਥੇ ਹੀ ਰਹਿ ਜਾ, ਕਿਉਂ ਜੋ ਮੈਂ ਜਾਣ ਲਿਆ ਹੈ ਕਿ ਯਹੋਵਾਹ ਨੇ ਮੈਨੂੰ ਤੇਰੇ ਕਾਰਨ ਬਰਕਤ ਦਿੱਤੀ ਹੈ।
  • ਯੂਸੁਫ਼ ਦਾ ਚਾਂਦੀ ਦਾ ਕਟੋਰਾ, ਜਿਸ ਬਾਰੇ ਕਿਹਾ ਗਿਆ ਕਿ ਉਸ ਨਾਲ ਫ਼ਾਲ ਪਾਈ ਜਾਂਦੀ ਹੈਉਤ 44:5
    ਆਇਤਾਂ
    ਉਤ 44:5ਕੀ ਇਹ ਉਹ ਪਿਆਲਾ ਨਹੀਂ ਜਿਸ ਵਿੱਚ ਮੇਰਾ ਸੁਆਮੀ ਪੀਂਦਾ ਹੈ ਅਤੇ ਜਿਸ ਦੇ ਨਾਲ ਉਹ ਆਤਮਿਕ ਗੱਲਾਂ ਵਿਚਾਰਦਾ ਹੈ? ਤੁਸੀਂ ਜੋ ਇਹ ਕੀਤਾ ਹੈ ਸੋ ਬੁਰਾ ਹੀ ਕੀਤਾ ਹੈ।
  • ਫ਼ਿਰਊਨ ਦੇ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਨਿਸ਼ਾਨਾਂ ਦੀ ਨਕਲ ਕੀਤੀ, ਪਰ ਜੂੰਆਂ ਦੀ ਨਹੀਂਕੂਚ 7:11, ਕੂਚ 7:22, ਕੂਚ 8:7, ਕੂਚ 8:18
    ਆਇਤਾਂ
    ਕੂਚ 7:11ਫਿਰ ਫ਼ਿਰਊਨ ਨੇ ਵੀ ਸਿਆਣਿਆਂ ਅਤੇ ਮੰਤਰੀਆਂ ਨੂੰ ਸੱਦਿਆ ਤਦ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ।
    ਕੂਚ 7:22ਤਦ ਮਿਸਰ ਦੇ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਨੇ ਉਨ੍ਹਾਂ ਦੀ ਨਾ ਸੁਣੀ, ਜਿਵੇਂ ਯਹੋਵਾਹ ਨੇ ਆਖਿਆ ਸੀ।
    ਕੂਚ 8:7ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਅਤੇ ਮਿਸਰ ਦੇਸ ਉੱਤੇ ਡੱਡੂ ਲੈ ਆਏ।
    ਕੂਚ 8:18ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਜਤਨ ਕੀਤਾ ਕਿ ਉਹ ਜੂੰਆਂ ਲੈ ਆਉਣ ਪਰ ਉਹ ਲਿਆ ਨਾ ਸਕੇ ਅਤੇ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੀ ਜੂੰਆਂ ਸਨ।
  • ਮੋਆਬ ਦੇ ਬਜ਼ੁਰਗ ਬਿਲਆਮ ਲਈ ਫ਼ਾਲ ਦੀ ਦੱਛਣਾ ਲਿਆਏਗਿਣ 22:7
    ਆਇਤਾਂ
    ਗਿਣ 22:7ਤਦ ਮੋਆਬ ਦੇ ਅਤੇ ਮਿਦਯਾਨ ਦੇ ਬਜ਼ੁਰਗ ਚੱਲ ਪਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਅਗੰਮ ਨੂੰ ਜਾਣਨ ਲਈ ਇਨਾਮ ਸਨ ਅਤੇ ਉਹ ਬਿਲਆਮ ਕੋਲ ਆ ਕੇ ਉਸ ਨੂੰ ਬਾਲਾਕ ਦੀਆਂ ਗੱਲਾਂ ਬਾਰੇ ਦੱਸਿਆ।
  • ਸ਼ਾਊਲ ਨੇ ਭੂਤ ਮਿੱਤਰਾਂ ਵਾਲਿਆਂ ਨੂੰ ਕੱਢ ਦਿੱਤਾ, ਫਿਰ ਭੇਸ ਬਦਲ ਕੇ ਏਨ-ਦੋਰ ਵਿੱਚ ਇੱਕ ਕੋਲ ਗਿਆ1 ਸਮੂ 28:3, 1 ਸਮੂ 28:7–8
    ਆਇਤਾਂ
    1 ਸਮੂ 28:3ਸਮੂਏਲ ਮਰ ਗਿਆ ਸੀ ਅਤੇ ਸਾਰੇ ਇਸਰਾਏਲ ਨੇ ਉਹ ਦਾ ਅਫ਼ਸੋਸ ਕੀਤਾ ਅਤੇ ਉਸੇ ਦੇ ਸ਼ਹਿਰ ਵਿੱਚ ਜੋ ਰਾਮਾਹ ਸੀ ਉਹ ਨੂੰ ਦੱਬ ਦਿੱਤਾ ਅਤੇ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਭੂਤ ਮਿੱਤਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਸੀ।
    1 ਸਮੂ 28:7–8ਤਦ ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, ਮੇਰੇ ਲਈ ਕੋਈ ਅਜਿਹੀ ਇਸਤਰੀ ਭਾਲੋ ਜਿਸ ਦੇ ਭੂਤ ਮਿੱਤਰ ਹੋਣ ਜੋ ਮੈਂ ਉਸ ਦੇ ਕੋਲ ਜਾਂਵਾਂ ਅਤੇ ਉਸ ਕੋਲੋਂ ਪੁੱਛਾਂ। ਸੋ ਉਹ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਏਨ-ਦੋਰ ਵਿੱਚ ਇੱਕ ਇਸਤਰੀ ਹੈ ਜਿਸ ਦਾ ਭੂਤ ਮਿੱਤਰਾਂ ਹੈ। ਸੋ ਸ਼ਾਊਲ ਨੇ ਆਪਣਾ ਭੇਸ ਬਦਲ ਕੇ ਹੋਰ ਕੱਪੜੇ ਪਾ ਕੇ ਗਿਆ ਅਤੇ ਦੋ ਜਣੇ ਉਹ ਦੇ ਨਾਲ ਸਨ ਅਤੇ ਰਾਤ ਨੂੰ ਉਸ ਇਸਤਰੀ ਕੋਲ ਗਿਆ ਅਤੇ ਉਸ ਨੂੰ ਆਖਿਆ, ਦਯਾ ਕਰ ਕੇ ਆਪਣੇ ਭੂਤ ਮਿੱਤਰ ਕੋਲੋਂ ਮੇਰੇ ਲਈ ਸਲਾਹ ਪੁੱਛ ਅਤੇ ਜਿਸ ਦਾ ਨਾਮ ਮੈਂ ਤੈਨੂੰ ਦੱਸਾਂ ਉਹ ਨੂੰ ਮੇਰੇ ਲਈ ਬੁਲਾ ਲਿਆ।
  • ਭੂਤ ਮਿੱਤਰ ਵਾਲੀ ਇਸਤਰੀ ਸਮੂਏਲ ਨੂੰ ਵੇਖਦੀ ਹੈ ਅਤੇ ਸ਼ਾਊਲ ਨੂੰ ਪਛਾਣ ਲੈਂਦੀ ਹੈ1 ਸਮੂ 28:11–14
    ਆਇਤਾਂ
    1 ਸਮੂ 28:11–14ਤਦ ਉਹ ਇਸਤਰੀ ਬੋਲੀ, ਮੈਂ ਤੇਰੇ ਲਈ ਕਿਸਨੂੰ ਬੁਲਾਵਾਂ? ਉਹ ਬੋਲਿਆ, ਮੇਰੇ ਲਈ ਸਮੂਏਲ ਨੂੰ ਬੁਲਵਾ। ਜਿਸ ਵੇਲੇ ਉਸ ਇਸਤਰੀ ਨੇ ਸਮੂਏਲ ਨੂੰ ਵੇਖਿਆ ਤਾਂ ਉੱਚੀ ਅਵਾਜ਼ ਨਾਲ ਚਿੱਲਾਈ ਅਤੇ ਉਸ ਇਸਤਰੀ ਨੇ ਸ਼ਾਊਲ ਨੂੰ ਆਖਿਆ, ਤੁਸੀਂ ਮੇਰੇ ਨਾਲ ਧੋਖਾ ਕਿਉਂ ਕੀਤਾ ਕਿਉਂ ਜੋ ਸ਼ਾਊਲ ਤਾਂ ਤੁਸੀਂ ਹੀ ਹੋ! ਤਦ ਰਾਜਾ ਨੇ ਉਸ ਨੂੰ ਆਖਿਆ, ਘਬਰਾ ਨਾ। ਤੂੰ ਕੀ ਵੇਖਿਆ ਹੈ? ਉਸ ਇਸਤਰੀ ਨੇ ਸ਼ਾਊਲ ਨੂੰ ਆਖਿਆ, ਮੈਂ ਇੱਕ ਦੇਵਤੇ ਨੂੰ ਧਰਤੀ ਵਿੱਚੋਂ ਨਿੱਕਲਦੇ ਵੇਖਦੀ ਹਾਂ। ਤਦ ਉਹ ਨੇ ਉਸ ਨੂੰ ਆਖਿਆ, ਉਹ ਦੇ ਰੰਗ ਰੂਪ ਬਾਰੇ ਦੱਸ! ਉਹ ਬੋਲੀ, ਇੱਕ ਬੁੱਢਾ ਮਨੁੱਖ ਉੱਪਰ ਆਉਂਦਾ ਹੈ ਅਤੇ ਚੱਦਰ ਨਾਲ ਢੱਕਿਆ ਹੋਇਆ ਹੈ। ਤਦ ਸ਼ਾਊਲ ਨੇ ਜਾਣਿਆ ਜੋ ਉਹ ਸਮੂਏਲ ਹੀ ਹੈ ਅਤੇ ਉਹ ਨੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।
  • ਇਤਹਾਸ: ਸ਼ਾਊਲ ਹੋਰ ਗੱਲਾਂ ਦੇ ਨਾਲ ਭੂਤ ਮਿੱਤਰ ਵਾਲੀ ਤੋਂ ਪੁੱਛਣ ਕਰਕੇ ਮਰਿਆ1 ਇਤ 10:13
    ਆਇਤਾਂ
    1 ਇਤ 10:13ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,
  • ਯੇਹੂ ਈਜ਼ਬਲ ਦੇ ਬਹੁਤ ਸਾਰੇ ਜਾਦੂ-ਟੂਣਿਆਂ ਦੀ ਗੱਲ ਕਰਦਾ ਹੈ2 ਰਾਜਾ 9:22
    ਆਇਤਾਂ
    2 ਰਾਜਾ 9:22ਤਦ ਅਜਿਹਾ ਹੋਇਆ ਜਦ ਯੋਰਾਮ ਨੇ ਯੇਹੂ ਨੂੰ ਦੇਖਿਆ ਤਾਂ ਬੋਲਿਆ, “ਯੇਹੂ ਸ਼ਾਂਤੀ ਵੀ ਹੈ?” ਉਸ ਨੇ ਆਖਿਆ, ਜਦ ਤੱਕ ਤੇਰੀ ਮਾਂ ਈਜ਼ਬਲ ਦੀਆਂ ਵਿਭਚਾਰੀਆਂ ਤੇ ਉਸ ਦੀਆਂ ਜਾਦੂਗਰੀਆਂ ਐਨੀਆਂ ਵਧੀਆਂ ਹੋਈਆਂ ਹੋਣ ਤਦ ਤੱਕ ਕਿਸ ਤਰ੍ਹਾਂ ਦੀ ਸ਼ਾਂਤੀ?
  • ਰਾਜਾ ਮਨੱਸ਼ਹ ਜਾਦੂ-ਟੂਣਾ ਕਰਦਾ ਸੀ ਅਤੇ ਭੂਤ ਮਿੱਤਰਾਂ ਵਾਲਿਆਂ ਤੋਂ ਪੁੱਛਦਾ ਸੀ2 ਰਾਜਾ 21:6, 2 ਇਤ 33:6
    ਆਇਤਾਂ
    2 ਰਾਜਾ 21:6ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।
    2 ਇਤ 33:6ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ
  • ਰਾਜਾ ਯੋਸ਼ੀਯਾਹ ਨੇ ਭੂਤ ਮਿੱਤਰਾਂ ਵਾਲਿਆਂ ਅਤੇ ਜਾਦੂਗਰਾਂ ਨੂੰ ਕੱਢ ਦਿੱਤਾ2 ਰਾਜਾ 23:24
    ਆਇਤਾਂ
    2 ਰਾਜਾ 23:24ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ।
  • ਬਾਬਲ ਦਾ ਰਾਜਾ ਸ਼ਗਨ ਭਾਲਦਾ ਹੈ: ਤੀਰ, ਬੁੱਤ, ਕਲੇਜੀਹਿਜ਼ 21:21
    ਆਇਤਾਂ
    ਹਿਜ਼ 21:21ਕਿਉਂ ਜੋ ਬਾਬਲ ਦਾ ਰਾਜਾ ਦੋ ਰਾਹੇ ਉੱਤੇ ਉਪਾਅ ਪੁੱਛਣ ਲਈ ਖਲੋਤਾ ਹੈ ਅਤੇ ਤੀਰਾਂ ਨੂੰ ਹਿਲਾ ਕੇ ਤਰਾਫ਼ੀਮ ਤੋਂ ਪੁੱਛਦਾ ਅਤੇ ਕਾਲਜੇ ਨੂੰ ਵਿੰਨ੍ਹਦਾ ਹੈ।
  • ਬਾਬਲ ਦੇ ਜੋਤਸ਼ੀ ਤਾਰਿਆਂ ਨੂੰ ਵੇਖਦੇ ਹਨ ਅਤੇ ਹਰ ਮਹੀਨੇ ਭਵਿੱਖ ਦੱਸਦੇ ਹਨਯਸਾ 47:13
    ਆਇਤਾਂ
    ਯਸਾ 47:13ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ!
  • ਨਬੂਕਦਨੱਸਰ ਦੇ ਜਾਦੂਗਰ, ਮੰਤਰੀ, ਟੂਣੇਹਾਰ ਅਤੇ ਜੋਤਸ਼ੀ ਉਸ ਦੇ ਸੁਫ਼ਨੇ ਦਾ ਅਰਥ ਨਹੀਂ ਦੱਸ ਸਕਦੇਦਾਨੀ 2:2, ਦਾਨੀ 2:10, ਦਾਨੀ 4:7
    ਆਇਤਾਂ
    ਦਾਨੀ 2:2ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਜੋ ਉਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਇਸ ਲਈ ਉਹ ਆਏ ਅਤੇ ਰਾਜੇ ਦੇ ਦਰਬਾਰ ਪੇਸ਼ ਹੋਏ।
    ਦਾਨੀ 2:10ਕਸਦੀਆਂ ਨੇ ਰਾਜੇ ਨੂੰ ਉੱਤਰ ਦਿੱਤਾ ਕਿ ਧਰਤੀ ਉੱਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਰਾਜੇ ਦੇ ਮਨ ਦੀ ਗੱਲ ਦੱਸ ਸਕੇ, ਨਾ ਕੋਈ ਅਜਿਹਾ ਰਾਜਾ ਜਾਂ ਸਰਦਾਰ ਜਾਂ ਹਾਕਮ ਅਜਿਹਾ ਹੋਇਆ ਹੈ ਜਿਸ ਨੇ ਕਿਸੇ ਜਾਦੂਗਰ, ਜੋਤਸ਼ੀ ਜਾਂ ਕਸਦੀ ਕੋਲੋਂ ਅਜਿਹੀ ਗੱਲ ਪੁੱਛੀ ਹੋਵੇ!
    ਦਾਨੀ 4:7ਤਦ ਜਾਦੂਗਰ, ਜੋਤਸ਼ੀ, ਕਸਦੀ ਤੇ ਅਗੰਮ-ਵਾਚਕ ਹਾਜ਼ਰ ਹੋਏ ਤਾਂ ਮੈਂ ਸੁਫ਼ਨਾ ਉਹਨਾਂ ਦੇ ਅੱਗੇ ਸੁਣਾਇਆ ਪਰ ਉਹਨਾਂ ਨੇ ਮੈਨੂੰ ਉਹ ਦਾ ਅਰਥ ਨਾ ਦੱਸਿਆ।
  • ਬੇਲਸ਼ੱਸਰ ਦੇ ਬੁੱਧਵਾਨ ਕੰਧ ਉੱਤੇ ਲਿਖਿਆ ਨਹੀਂ ਪੜ੍ਹ ਸਕਦੇਦਾਨੀ 5:7–8, ਦਾਨੀ 5:15
    ਆਇਤਾਂ
    ਦਾਨੀ 5:7–8ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਨੂੰ ਲਿਆਓ! ਰਾਜੇ ਨੇ ਬਾਬਲ ਦੇ ਵਿਦਵਾਨਾਂ ਨੂੰ ਆਖਿਆ ਕਿ ਜੋ ਕੋਈ ਇਸ ਲਿਖਤ ਨੂੰ ਪੜ੍ਹੇ ਅਤੇ ਇਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ, ਉਹ ਦੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ। ਤਦ ਰਾਜੇ ਦੇ ਸਾਰੇ ਵਿਦਵਾਨ ਸਾਹਮਣੇ ਆਏ ਪਰ ਨਾ ਉਸ ਲਿਖਤ ਨੂੰ ਪੜ੍ਹ ਸਕੇ, ਨਾ ਰਾਜੇ ਨੂੰ ਉਹ ਦਾ ਅਰਥ ਦੱਸ ਸਕੇ।
    ਦਾਨੀ 5:15ਅਤੇ ਹੁਣ ਵਿਦਵਾਨ ਤੇ ਜੋਤਸ਼ੀ ਮੇਰੇ ਸਾਹਮਣੇ ਲਿਆਏ ਗਏ ਸਨ ਇਸ ਕਰਕੇ ਜੋ ਉਸ ਲਿਖਤ ਨੂੰ ਪੜ੍ਹਨ ਅਤੇ ਉਹ ਦਾ ਅਰਥ ਮੇਰੇ ਉੱਤੇ ਪਰਗਟ ਕਰਨ, ਪਰ ਉਹ ਉਸ ਦਾ ਅਰਥ ਨਾ ਕਰ ਸਕੇ।
  • ਸਾਮਰਿਯਾ ਦਾ ਸ਼ਮਊਨ ਆਪਣੇ ਜਾਦੂ ਨਾਲ ਲੋਕਾਂ ਨੂੰ ਹੈਰਾਨ ਕਰਦਾ ਸੀਰਸੂਲਾਂ 8:9–11
    ਆਇਤਾਂ
    ਰਸੂਲਾਂ 8:9–11ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ। ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ! ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ।
  • ਇਲਮਾਸ, ਜਾਂ ਬਰਯੇਸੂਸ, ਪਾਫ਼ੁਸ ਵਿੱਚ ਇੱਕ ਜਾਦੂਗਰਰਸੂਲਾਂ 13:6–8
    ਆਇਤਾਂ
    ਰਸੂਲਾਂ 13:6–8ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ। ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ। ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।
  • ਫ਼ਿਲਿੱਪੈ ਵਿੱਚ ਇੱਕ ਦਾਸੀ ਭਵਿੱਖ ਦੱਸ ਕੇ ਆਪਣੇ ਮਾਲਕਾਂ ਲਈ ਪੈਸੇ ਕਮਾਉਂਦੀ ਸੀਰਸੂਲਾਂ 16:16–19
    ਆਇਤਾਂ
    ਰਸੂਲਾਂ 16:16–19ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ। ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ। ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ। ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।
  • ਸਕੇਵਾ ਦੇ ਸੱਤ ਪੁੱਤਰ ਭੂਤ ਕੱਢਣ ਦਾ ਜਤਨ ਕਰਦੇ ਹਨਰਸੂਲਾਂ 19:13–16
    ਆਇਤਾਂ
    ਰਸੂਲਾਂ 19:13–16ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ। ਅਤੇ ਸਕੇਵਾ ਨਾਮ ਦੇ ਕਿਸੇ ਯਹੂਦੀ ਮੁੱਖ ਜਾਜਕ ਦੇ ਸੱਤ ਪੁੱਤਰ ਸਨ ਜਿਹੜੇ ਇਹੋ ਕੰਮ ਕਰਦੇ ਸਨ। ਪਰ ਦੁਸ਼ਟ ਆਤਮਾ ਨੇ ਉਹਨਾਂ ਨੂੰ ਉੱਤਰ ਦਿੱਤਾ ਕਿ ਯਿਸੂ ਨੂੰ ਤਾਂ ਮੈਂ ਜਾਣਦੀ ਹਾਂ ਅਤੇ ਪੌਲੁਸ ਨੂੰ ਮੈਂ ਪਹਿਚਾਣਦੀ ਹਾਂ, ਪਰ ਤੁਸੀਂ ਕੌਣ ਹੋ? ਅਤੇ ਉਹ ਮਨੁੱਖ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਉਹਨਾਂ ਉੱਤੇ ਆ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਉਹਨਾਂ ਤੇ ਐਸੀ ਸਖਤੀ ਕੀਤੀ ਜੋ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।
  • ਅਫ਼ਸੁਸ ਵਿੱਚ ਪੰਜਾਹ ਹਜ਼ਾਰ ਦਰਾਖ਼ਮਿਆਂ ਦੇ ਮੁੱਲ ਦੀਆਂ ਜਾਦੂ ਦੀਆਂ ਪੋਥੀਆਂ ਫੂਕ ਦਿੱਤੀਆਂ ਗਈਆਂਰਸੂਲਾਂ 19:19
    ਆਇਤਾਂ
    ਰਸੂਲਾਂ 19:19ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ