Bible Explorer ਐਪ ਲਓ

ਪੜਚੋਲ › ਵਿਸ਼ੇ › ਵਿਆਹ ਅਤੇ ਵਿਆਹੁਤਾ ਜੀਵਨ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਵਿਆਹ ਅਤੇ ਵਿਆਹੁਤਾ ਜੀਵਨ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 53 ਹਿੱਸੇ, ਸਤਰ-ਦਰ-ਸਤਰ।

ਰੀਤਾਂ

  • ਮਾਪੇ ਆਪਣੇ ਪੁੱਤਰਾਂ ਲਈ ਪਤਨੀਆਂ ਲੱਭਦੇ ਸਨਉਤ 21:21, ਉਤ 24:3–4, ਉਤ 28:1–2, ਯਿਰ 29:6
    ਆਇਤਾਂ
    ਉਤ 21:21ਉਹ ਪਾਰਾਨ ਦੀ ਉਜਾੜ ਵਿੱਚ ਰਹਿੰਦਾ ਸੀ ਅਤੇ ਉਸ ਦੀ ਮਾਤਾ ਮਿਸਰ ਦੇਸ਼ ਵਿੱਚੋਂ ਇੱਕ ਪਤਨੀ ਉਸ ਦੇ ਲਈ ਲੈ ਆਈ।
    ਉਤ 24:3–4ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ। ਪਰ ਤੂੰ ਮੇਰੇ ਆਪਣੇ ਦੇਸ਼ ਵਿੱਚ ਅਤੇ ਮੇਰੇ ਘਰਾਣੇ ਦੇ ਕੋਲ ਜਾਈਂ ਅਤੇ ਮੇਰੇ ਪੁੱਤਰ ਇਸਹਾਕ ਲਈ ਪਤਨੀ ਲੈ ਆਵੀਂ।
    ਉਤ 28:1–2ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਤੇ ਉਸ ਨੂੰ ਬਰਕਤ ਦਿੱਤੀ ਅਤੇ ਇਹ ਆਖ ਕੇ ਉਸ ਨੂੰ ਹੁਕਮ ਦਿੱਤਾ, ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ। ਉੱਠ, ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾ ਅਤੇ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕਰ ਲਈਂ।
    ਯਿਰ 29:6ਤੁਸੀਂ ਔਰਤਾਂ ਵਿਆਹੋ ਅਤੇ ਪੁੱਤਰ ਧੀਆਂ ਪੈਦਾ ਕਰੋ ਅਤੇ ਆਪਣੇ ਪੁੱਤਰਾਂ ਲਈ ਔਰਤਾਂ ਵਿਆਹੋ ਅਤੇ ਆਪਣੀਆਂ ਧੀਆਂ ਨੂੰ ਮਨੁੱਖਾਂ ਨੂੰ ਦਿਓ ਕਿ ਉਹ ਪੁੱਤਰ ਧੀਆਂ ਜਣਨ ਅਤੇ ਉੱਥੇ ਤੁਸੀਂ ਵੱਧ ਜੋ ਅਤੇ ਘਟੋ ਨਾ
  • ਸਮਸੂਨ ਆਪਣੇ ਮਾਪਿਆਂ ਨੂੰ ਫ਼ਲਿਸਤੀ ਪਤਨੀ ਲਿਆ ਦੇਣ ਲਈ ਆਖਦਾ ਹੈਨਿਆਂਈ 14:2
    ਆਇਤਾਂ
    ਨਿਆਂਈ 14:2ਤਦ ਉਸ ਨੇ ਵਾਪਿਸ ਜਾ ਕੇ ਆਪਣੇ ਮਾਤਾ-ਪਿਤਾ ਨੂੰ ਦੱਸਿਆ, “ਤਿਮਨਾਹ ਵਿੱਚ ਫ਼ਲਿਸਤੀਆਂ ਦੀਆਂ ਧੀਆਂ ਵਿੱਚੋਂ ਮੈਂ ਇੱਕ ਇਸਤਰੀ ਨੂੰ ਵੇਖਿਆ ਹੈ, ਹੁਣ ਤੁਸੀਂ ਉਸ ਨਾਲ ਮੇਰਾ ਵਿਆਹ ਕਰਾ ਦਿਉ।”
  • ਰਿਬਕਾਹ ਤੋਂ ਪੁੱਛਿਆ ਜਾਂਦਾ ਹੈ: “ਕੀ ਤੂੰ ਇਸ ਮਨੁੱਖ ਦੇ ਨਾਲ ਜਾਵੇਂਗੀ?”ਉਤ 24:57–58
    ਆਇਤਾਂ
    ਉਤ 24:57–58ਉਨ੍ਹਾਂ ਨੇ ਆਖਿਆ, ਅਸੀਂ ਕੁੜੀ ਨੂੰ ਬੁਲਾਉਂਦੇ ਹਾਂ ਅਤੇ ਉਸ ਤੋਂ ਹੀ ਪੁੱਛਦੇ ਹਾਂ ਕਿ ਉਹ ਕੀ ਚਾਹੁੰਦੀ ਹੈ? ਤਦ ਉਨ੍ਹਾਂ ਨੇ ਰਿਬਕਾਹ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ, ਕੀ ਤੂੰ ਇਸ ਮਨੁੱਖ ਦੇ ਨਾਲ ਜਾਵੇਂਗੀ? ਤਾਂ ਉਸ ਨੇ ਆਖਿਆ, ਹਾਂ, ਮੈਂ ਜਾਂਵਾਂਗੀ।
  • ਇਸਹਾਕ ਨੂੰ ਮਿਲਦੇ ਸਮੇਂ ਰਿਬਕਾਹ ਆਪਣੇ ਆਪ ਨੂੰ ਘੁੰਡ ਨਾਲ ਢੱਕ ਲੈਂਦੀ ਹੈਉਤ 24:65
    ਆਇਤਾਂ
    ਉਤ 24:65ਉਸ ਨੇ ਨੌਕਰ ਤੋਂ ਪੁੱਛਿਆ, ਉਹ ਮਨੁੱਖ ਜਿਹੜਾ ਖੇਤ ਦੇ ਵਿੱਚੋਂ ਸਾਨੂੰ ਮਿਲਣ ਲਈ ਆਉਂਦਾ ਹੈ, ਉਹ ਕੌਣ ਹੈ? ਨੌਕਰ ਨੇ ਆਖਿਆ, ਉਹ ਮੇਰਾ ਸੁਆਮੀ ਹੈ, ਤਦ ਰਿਬਕਾਹ ਨੇ ਘੁੰਡ ਕੱਢ ਕੇ ਆਪਣੇ ਆਪ ਨੂੰ ਢੱਕ ਲਿਆ।
  • ਲਾੜੀ ਲਈ ਗਹਿਣੇ ਅਤੇ ਕੱਪੜੇ, ਉਸ ਦੇ ਪਰਿਵਾਰ ਲਈ ਤੋਹਫ਼ੇਉਤ 24:53
    ਆਇਤਾਂ
    ਉਤ 24:53ਫੇਰ ਉਸ ਨੌਕਰ ਨੇ ਚਾਂਦੀ ਅਤੇ ਸੋਨੇ ਦੇ ਗਹਿਣੇ ਅਤੇ ਬਸਤਰ ਕੱਢ ਕੇ ਰਿਬਕਾਹ ਨੂੰ ਦਿੱਤੇ ਅਤੇ ਉਸ ਨੇ ਉਸ ਦੇ ਭਰਾ ਅਤੇ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ।
  • ਲਾੜੀ ਦੇ ਪਿਤਾ ਨੂੰ ਮਹਿਰ ਦਿੱਤਾ ਜਾਂਦਾ ਸੀਉਤ 34:12, ਕੂਚ 22:16–17
    ਆਇਤਾਂ
    ਉਤ 34:12ਜਿੰਨ੍ਹਾਂ ਵੀ ਦਾਜ ਅਤੇ ਦਾਨ ਤੁਸੀਂ ਮੇਰੇ ਉੱਤੇ ਲਾ ਦਿਓਗੇ, ਮੈਂ ਤੁਹਾਡੇ ਆਖੇ ਅਨੁਸਾਰ ਦਿਆਂਗਾ ਪਰ ਇਹ ਕੁੜੀ ਮੇਰੇ ਨਾਲ ਵਿਆਹ ਦਿਉ।
    ਕੂਚ 22:16–17ਜਦ ਕੋਈ ਮਨੁੱਖ ਕਿਸੇ ਕੁਆਰੀ ਨੂੰ ਜਿਹ ਦੀ ਕੁੜਮਾਈ ਨਹੀਂ ਹੋਈ ਝਾਂਸਾ ਦੇਵੇ ਅਤੇ ਉਸ ਦੇ ਨਾਲ ਲੇਟੇ ਉਹ ਜ਼ਰੂਰ ਉਸ ਦਾ ਮੁੱਲ ਦੇ ਕੇ ਉਸ ਨੂੰ ਵਿਆਹ ਲਵੇ। ਜੇ ਉਸ ਦਾ ਪਿਤਾ ਉਸ ਨੂੰ ਦੇਣ ਤੋਂ ਉੱਕਾ ਹੀ ਇਨਕਾਰੀ ਹੋਵੇ ਤਾਂ ਉਹ ਕੁਆਰੀਆਂ ਦੇ ਮੇਹਰ ਅਨੁਸਾਰ ਚਾਂਦੀ ਤੋਲ ਕੇ ਦੇਵੇ।
  • ਲਾਬਾਨ: ਸਾਡੇ ਵਿੱਚ ਵੱਡੀ ਤੋਂ ਪਹਿਲਾਂ ਛੋਟੀ ਦਾ ਵਿਆਹ ਕਰਨ ਦੀ ਰੀਤ ਨਹੀਂਉਤ 29:26
    ਆਇਤਾਂ
    ਉਤ 29:26ਲਾਬਾਨ ਨੇ ਆਖਿਆ, ਸਾਡੇ ਦੇਸ਼ ਵਿੱਚ ਅਜਿਹਾ ਨਹੀਂ ਹੁੰਦਾ ਕਿ ਛੋਟੀ ਨੂੰ ਵੱਡੀ ਤੋਂ ਪਹਿਲਾਂ ਵਿਆਹ ਦੇਈਏ।
  • ਵਿਆਹ ਦੀ ਖੁਸ਼ੀ ਦਾ ਇੱਕ ਹਫ਼ਤਾਉਤ 29:22, ਉਤ 29:27–28
    ਆਇਤਾਂ
    ਉਤ 29:22ਤਦ ਲਾਬਾਨ ਨੇ ਉਸ ਸਥਾਨ ਦੇ ਸਭ ਮਨੁੱਖਾਂ ਨੂੰ ਇਕੱਠੇ ਕਰ ਕੇ ਵੱਡੀ ਦਾਵਤ ਕੀਤੀ
    ਉਤ 29:27–28ਇਹ ਦਾ ਹਫ਼ਤਾ ਪੂਰਾ ਕਰ, ਤਾਂ ਮੈਂ ਤੈਨੂੰ ਦੂਜੀ ਵੀ ਉਸ ਸੇਵਾ ਦੇ ਬਦਲੇ, ਜਿਹੜੀ ਤੂੰ ਮੇਰੇ ਲਈ ਹੋਰ ਸੱਤ ਸਾਲ ਤੱਕ ਕਰੇਂਗਾ ਦੇ ਦਿਆਂਗਾ। ਯਾਕੂਬ ਨੇ ਅਜਿਹਾ ਹੀ ਕੀਤਾ ਅਤੇ ਲੇਆਹ ਦਾ ਹਫ਼ਤਾ ਪੂਰਾ ਕੀਤਾ ਤਦ ਉਸ ਉਹ ਨੂੰ ਆਪਣੀ ਧੀ ਰਾਖ਼ੇਲ ਵਿਆਹ ਦਿੱਤੀ।
  • ਲਾੜੇ ਨੇ ਤੀਹ ਸਾਥੀਆਂ ਨਾਲ ਸੱਤ ਦਿਨਾਂ ਦੀ ਦਾਵਤ ਕੀਤੀਨਿਆਂਈ 14:10–12
    ਆਇਤਾਂ
    ਨਿਆਂਈ 14:10–12ਫਿਰ ਸਮਸੂਨ ਦਾ ਪਿਤਾ ਉਸ ਇਸਤਰੀ ਦੇ ਘਰ ਗਿਆ ਅਤੇ ਉੱਥੇ ਸਮਸੂਨ ਨੇ ਦਾਵਤ ਦਿੱਤੀ ਕਿਉਂ ਜੋ ਉੱਥੇ ਜੁਆਨਾਂ ਦੀ ਇਹੋ ਰੀਤ ਸੀ। ਤਦ ਅਜਿਹਾ ਹੋਇਆ ਕਿ ਜਦ ਉੱਥੋਂ ਦੇ ਲੋਕਾਂ ਨੇ ਸਮਸੂਨ ਨੂੰ ਵੇਖਿਆ ਤਾਂ ਉਸ ਦੇ ਨਾਲ ਰਹਿਣ ਲਈ ਤੀਹ ਸਾਥੀਆਂ ਨੂੰ ਲਿਆਏ। ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਅੱਗੇ ਇੱਕ ਬੁਝਾਰਤ ਪਾਉਂਦਾ ਹਾਂ, ਜੇਕਰ ਤੁਸੀਂ ਦਾਵਤ ਦੇ ਸੱਤਾਂ ਦਿਨਾਂ ਵਿੱਚ ਉਸ ਨੂੰ ਬੁੱਝ ਲਉ ਅਤੇ ਮੈਨੂੰ ਦੱਸੋ ਤਾਂ ਮੈਂ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਤੁਹਾਨੂੰ ਦਿਆਂਗਾ,
  • ਲਾੜੀ ਦੇ ਗਹਿਣੇ ਅਤੇ ਵਿਆਹ ਦਾ ਪਟਕਾਯਿਰ 2:32, ਯਸਾ 61:10
    ਆਇਤਾਂ
    ਯਿਰ 2:32ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ।
    ਯਸਾ 61:10ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।
  • ਸੁਨਹਿਰੀ ਕਸੀਦੇ ਵਾਲੇ ਲਿਬਾਸ ਵਿੱਚ ਰਾਜਕੁਮਾਰੀ ਆਪਣੀਆਂ ਸਹੇਲੀਆਂ ਨਾਲਜ਼ਬੂ 45:13–14
    ਆਇਤਾਂ
    ਜ਼ਬੂ 45:13–14ਰਾਜਕੁਮਾਰੀ ਮਹਿਲ ਵਿੱਚ ਬਹੁਤ ਤੇਜ਼ਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ। ਬੂਟੇ ਕੱਢੇ ਹੋਏ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪਹੁੰਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ-ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ।
  • ਵਿਆਹ ਵਾਲੇ ਦਿਨ ਸੁਲੇਮਾਨ ਨੂੰ ਉਸ ਦੀ ਮਾਂ ਵੱਲੋਂ ਮੁਕਟਸਰੇਸ਼ਟ 3:11
    ਆਇਤਾਂ
    ਸਰੇਸ਼ਟ 3:11ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ ਅਤੇ ਸੁਲੇਮਾਨ ਰਾਜਾ ਨੂੰ ਵੇਖੋ, ਉਸਨੇ ਉਹ ਤਾਜ ਪਾਇਆ ਹੈ, ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ ਅਤੇ ਉਹ ਦੇ ਮਨ ਦੇ ਆਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਸੀ।
  • ਲਾੜੀ ਅਤੇ ਲਾੜੇ ਦੀਆਂ ਅਵਾਜ਼ਾਂ ਗਲੀਆਂ ਵਿੱਚ ਗੂੰਜਦੀਆਂ ਸਨਯਿਰ 7:34
    ਆਇਤਾਂ
    ਯਿਰ 7:34ਤਦ ਮੈਂ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ ਉਜਾੜ ਬਣ ਜਾਵੇਗਾ।
  • ਦਸ ਕੁਆਰੀਆਂ ਮਸ਼ਾਲਾਂ ਲੈ ਕੇ ਲਾੜੇ ਨੂੰ ਮਿਲਣ ਨਿੱਕਲਦੀਆਂ ਹਨ (ਇੱਕ ਦ੍ਰਿਸ਼ਟਾਂਤ)ਮੱਤੀ 25:1–6
    ਆਇਤਾਂ
    ਮੱਤੀ 25:1–6ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ। ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ। ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ। ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ। ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ। ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ!
  • ਪਰਾਹੁਣਿਆਂ ਤੋਂ ਵਿਆਹ ਦੇ ਕੱਪੜੇ ਪਾਉਣ ਦੀ ਆਸ ਕੀਤੀ ਜਾਂਦੀ ਸੀ (ਇੱਕ ਦ੍ਰਿਸ਼ਟਾਂਤ)ਮੱਤੀ 22:11–12
    ਆਇਤਾਂ
    ਮੱਤੀ 22:11–12ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ। ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ? ਪਰ ਉਹ ਚੁੱਪ ਹੀ ਰਿਹਾ।
  • ਨਗਰ ਦੇ ਫਾਟਕ ਉੱਤੇ ਬਜ਼ੁਰਗਾਂ ਦੀ ਗਵਾਹੀ ਨਾਲ ਵਿਆਹਰੂਥ 4:9–11
    ਆਇਤਾਂ
    ਰੂਥ 4:9–11ਤਦ ਬੋਅਜ਼ ਨੇ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਕਿਹਾ, “ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋਏ ਹੋ ਕਿ ਮੈਂ ਅਲੀਮਲਕ ਅਤੇ ਕਿਲਓਨ ਅਤੇ ਮਹਿਲੋਨ ਦਾ ਸਭ ਕੁਝ ਨਾਓਮੀ ਦੇ ਹੱਥੋਂ ਖਰੀਦ ਲਿਆ ਹੈ। ਨਾਲੇ ਮੈਂ ਮਹਿਲੋਨ ਦੀ ਵਿਧਵਾ, ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਕਿ ਉਹ ਮੇਰੀ ਪਤਨੀ ਬਣੇ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਮਰੇ ਹੋਏ ਦਾ ਨਾਮ ਉਸ ਦੇ ਭਰਾਵਾਂ ਅਤੇ ਉਸ ਦੇ ਸਥਾਨ ਤੇ ਫਾਟਕਾਂ ਤੋਂ ਮਿੱਟ ਜਾਵੇ। ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋ।” ਤਦ ਸਾਰਿਆਂ ਲੋਕਾਂ ਨੇ ਜੋ ਫਾਟਕ ਉੱਤੇ ਸਨ ਅਤੇ ਉਨ੍ਹਾਂ ਬਜ਼ੁਰਗਾਂ ਨੇ ਕਿਹਾ, “ਅਸੀਂ ਗਵਾਹ ਹਾਂ। ਯਹੋਵਾਹ ਇਸ ਇਸਤਰੀ ਨੂੰ ਜੋ ਤੇਰੇ ਘਰ ਵਿੱਚ ਆਈ ਹੈ, ਰਾਖ਼ੇਲ ਅਤੇ ਲੇਆਹ ਵਰਗੀ ਕਰੇ, ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਅਫਰਾਥਾਹ ਵਿੱਚ ਵੀਰਤਾ ਕਰੇਂ ਅਤੇ ਬੈਤਲਹਮ ਵਿੱਚ ਤੇਰਾ ਨਾਮ ਉੱਚਾ ਹੋਵੇ।
  • ਮੰਗਣੀ ਹੋਣ ਵੇਲੇ ਹੀ ਯੂਸੁਫ਼ ਨੂੰ ਮਰਿਯਮ ਦਾ ਪਤੀ ਕਿਹਾ ਜਾਂਦਾ ਹੈਮੱਤੀ 1:18–19, ਲੂਕਾ 1:27
    ਆਇਤਾਂ
    ਮੱਤੀ 1:18–19ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ। ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ।
    ਲੂਕਾ 1:27ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ।

ਬਿਵਸਥਾ ਵਿੱਚ

  • ਨਵਾਂ ਵਿਆਹਿਆ ਮਨੁੱਖ ਇੱਕ ਸਾਲ ਲਈ ਯੁੱਧ ਤੋਂ ਛੁੱਟਿਆ ਰਹਿੰਦਾ ਹੈਬਿਵ 24:5
    ਆਇਤਾਂ
    ਬਿਵ 24:5ਜਦ ਕੋਈ ਪੁਰਖ ਦਾ ਨਵਾਂ ਵਿਆਹ ਹੋਇਆ ਹੋਵੇ, ਤਾਂ ਉਹ ਸੈਨਾਂ ਨਾਲ ਬਾਹਰ ਨਾ ਜਾਵੇ, ਨਾ ਉਸ ਉੱਤੇ ਕਿਸੇ ਕੰਮ ਦੀ ਜ਼ਿੰਮੇਵਾਰੀ ਦਿੱਤੀ ਜਾਵੇ, ਉਹ ਇੱਕ ਸਾਲ ਆਪਣੇ ਘਰ ਵਿੱਚ ਵਿਹਲਾ ਰਹੇ ਅਤੇ ਆਪਣੀ ਵਿਆਹੀ ਹੋਈ ਪਤਨੀ ਨੂੰ ਖੁਸ਼ ਕਰੇ।
  • ਭਰਾ ਆਪਣੇ ਬੇਔਲਾਦ ਭਰਾ ਦੀ ਵਿਧਵਾ ਨਾਲ ਵਿਆਹ ਕਰਦਾ ਹੈਬਿਵ 25:5–10, ਉਤ 38:8, ਮਰਕੁ 12:19
    ਆਇਤਾਂ
    ਬਿਵ 25:5–10ਜੇਕਰ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤਰ ਨਾ ਹੋਵੇ ਤਾਂ ਮਰਨ ਵਾਲੇ ਦੀ ਇਸਤਰੀ ਦਾ ਵਿਆਹ ਕਿਸੇ ਪਰਾਏ ਮਨੁੱਖ ਨਾਲ ਨਾ ਕੀਤਾ ਜਾਵੇ। ਉਸ ਮਨੁੱਖ ਦਾ ਭਰਾ ਉਸ ਦੇ ਕੋਲ ਜਾ ਕੇ ਉਸ ਨੂੰ ਆਪਣੀ ਪਤਨੀ ਕਰ ਲਵੇ ਅਤੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ। ਤਦ ਅਜਿਹਾ ਹੋਵੇਗਾ ਕਿ ਜਿਹੜਾ ਪਹਿਲੌਠਾ ਉਸ ਇਸਤਰੀ ਤੋਂ ਪੈਦਾ ਹੋਵੇ ਉਹ ਉਸ ਮਰੇ ਹੋਏ ਭਰਾ ਦੇ ਨਾਮ ਉੱਤੇ ਠਹਿਰਾਇਆ ਜਾਵੇ, ਤਾਂ ਜੋ ਉਸ ਦਾ ਨਾਮ ਇਸਰਾਏਲ ਵਿੱਚੋਂ ਮਿਟ ਨਾ ਜਾਵੇ। ਪਰ ਜੇਕਰ ਉਹ ਮਨੁੱਖ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਨਾ ਚਾਹੇ, ਤਾਂ ਉਹ ਇਸਤਰੀ ਫਾਟਕ ਉੱਤੇ ਬਜ਼ੁਰਗਾਂ ਕੋਲ ਜਾ ਕੇ ਆਖੇ, “ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਮ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ।” ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਸੱਦ ਕੇ ਉਹ ਦੇ ਨਾਲ ਗੱਲ ਕਰਨ ਅਤੇ ਜੇਕਰ ਉਹ ਖੜ੍ਹਾ ਹੋ ਕੇ ਆਖੇ, “ਮੈਂ ਇਸ ਨਾਲ ਵਿਆਹ ਕਰਨਾ ਨਹੀਂ ਚਾਹੁੰਦਾ।” ਤਦ ਉਹ ਦੇ ਭਰਾ ਦੀ ਪਤਨੀ ਬਜ਼ੁਰਗਾਂ ਦੇ ਵੇਖਦਿਆਂ ਉਸ ਦੇ ਨੇੜੇ ਜਾਵੇ ਅਤੇ ਉਸ ਦੇ ਪੈਰਾਂ ਤੋਂ ਜੁੱਤੀ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ, ਅਤੇ ਉੱਤਰ ਦੇ ਕੇ ਆਖੇ, “ਜਿਹੜਾ ਮਨੁੱਖ ਆਪਣੇ ਭਰਾ ਦਾ ਘਰਾਣਾ ਨਾ ਬਣਾਵੇ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ।” ਫੇਰ ਉਸ ਦਾ ਨਾਮ ਇਸਰਾਏਲ ਵਿੱਚ ਇਸ ਤਰ੍ਹਾਂ ਸੱਦਿਆ ਜਾਵੇ ਅਰਥਾਤ “ਜੁੱਤੀ ਲੱਥੇ ਦਾ ਘਰਾਣਾ।”
    ਉਤ 38:8ਯਹੂਦਾਹ ਨੇ ਓਨਾਨ ਨੂੰ ਆਖਿਆ, ਆਪਣੇ ਭਰਾ ਦੀ ਪਤਨੀ ਕੋਲ ਜਾ ਅਤੇ ਉਸ ਦਾ ਹੱਕ ਅਦਾ ਕਰ ਅਤੇ ਆਪਣੇ ਭਰਾ ਲਈ ਅੰਸ ਚਲਾ।
    ਮਰਕੁ 12:19ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਮਰ ਜਾਵੇ ਅਤੇ ਉਹ ਦੀ ਪਤਨੀ ਰਹਿ ਜਾਵੇ ਅਤੇ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨੂੰ ਵਿਆਹ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।
  • ਸਲਾਫ਼ਹਾਦ ਦੀਆਂ ਧੀਆਂ ਆਪਣੇ ਪਿਤਾ ਦੇ ਗੋਤ ਵਿੱਚ ਹੀ ਵਿਆਹ ਕਰਨਗਿਣ 36:6–8
    ਆਇਤਾਂ
    ਗਿਣ 36:6–8ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਸਲਾਫ਼ਹਾਦ ਦੀਆਂ ਧੀਆਂ ਦੇ ਵਿਖੇ ਹੁਕਮ ਦਿੱਤਾ ਸੀ, ਜਿਹੜਾ ਉਨ੍ਹਾਂ ਦੀਆਂ ਅੱਖਾਂ ਵਿੱਚ ਚੰਗਾ ਦਿੱਸੇ ਉਹ ਉਸ ਦੇ ਨਾਲ ਵਿਆਹ ਕਰ ਲੈਣ, ਪਰ ਕੇਵਲ ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹ ਕਰਾਉਣ। ਅਜਿਹਾ ਹੋਵੇ ਜੋ ਇਸਰਾਏਲੀਆਂ ਦੀ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਵਿੱਚ ਬਣਿਆ ਰਹੇ। ਅਤੇ ਹਰ ਇੱਕ ਧੀ ਜਿਹੜੀ ਇਸਰਾਏਲੀਆਂ ਦੇ ਕਿਸੇ ਗੋਤ ਵਿੱਚ ਜ਼ਮੀਨ ਲਵੇ, ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੀ ਜ਼ਮੀਨ ਦੀ ਵਿਰਾਸਤ ਨੂੰ ਲਵੇ।
  • ਜਾਜਕ ਤਿਆਗੀ ਹੋਈ ਇਸਤਰੀ ਨਾਲ ਵਿਆਹ ਨਹੀਂ ਕਰ ਸਕਦੇਲੇਵੀ 21:7, ਲੇਵੀ 21:13–14
    ਆਇਤਾਂ
    ਲੇਵੀ 21:7ਉਹ ਕਿਸੇ ਵੇਸਵਾ ਜਾਂ ਭਰਿਸ਼ਟ ਇਸਤਰੀ ਨਾਲ ਵਿਆਹ ਨਾ ਕਰਨ, ਨਾ ਹੀ ਉਹ ਆਪਣੇ ਪਤੀ ਵੱਲੋਂ ਤਿਆਗੀ ਹੋਈ ਕਿਸੇ ਇਸਤਰੀ ਨੂੰ ਵਿਆਹੁਣ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਦੇ ਅੱਗੇ ਪਵਿੱਤਰ ਹਨ।
    ਲੇਵੀ 21:13–14ਉਹ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ। ਉਹ ਕਿਸੇ ਵਿਧਵਾ, ਜਾਂ ਛੱਡੀ ਹੋਈ, ਜਾਂ ਭਰਿਸ਼ਟ ਜਾਂ ਵੇਸਵਾ ਇਸਤਰੀ ਨਾਲ ਵਿਆਹ ਨਾ ਕਰੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।
  • ਬੰਦੀ ਬਣਾਈ ਇਸਤਰੀ ਪਹਿਲਾਂ ਪੂਰਾ ਮਹੀਨਾ ਆਪਣੇ ਮਾਪਿਆਂ ਲਈ ਸੋਗ ਕਰਦੀ ਹੈਬਿਵ 21:10–13
    ਆਇਤਾਂ
    ਬਿਵ 21:10–13ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇ ਅਤੇ ਤੁਸੀਂ ਉਨ੍ਹਾਂ ਨੂੰ ਬੰਦੀ ਬਣਾ ਕੇ ਲੈ ਆਓ, ਤਦ ਜੇਕਰ ਤੂੰ ਉਹਨਾਂ ਬੰਦੀਆਂ ਵਿੱਚ ਕੋਈ ਸੋਹਣੀ ਇਸਤਰੀ ਵੇਖ ਕੇ ਉਸ ਦੀ ਚਾਹ ਕਰੇਂ ਅਤੇ ਉਸ ਨਾਲ ਵਿਆਹ ਕਰਨਾ ਚਾਹੇਂ, ਤਾਂ ਤੂੰ ਉਸ ਨੂੰ ਆਪਣੇ ਘਰ ਵਿੱਚ ਲੈ ਆਵੀਂ ਅਤੇ ਉਹ ਆਪਣਾ ਸਿਰ ਮੁਨਾਵੇ, ਆਪਣੇ ਨਹੁੰ ਕੱਟੇ, ਅਤੇ ਉਹ ਆਪਣੇ ਬੰਦੀਆਂ ਵਾਲੇ ਕੱਪੜੇ ਲਾਹ ਦੇਵੇ ਅਤੇ ਤੇਰੇ ਘਰ ਵਿੱਚ ਰਹਿ ਕੇ ਆਪਣੇ ਮਾਤਾ-ਪਿਤਾ ਲਈ ਇੱਕ ਮਹੀਨਾ ਸੋਗ ਕਰਦੀ ਰਹੇ, ਇਸ ਤੋਂ ਬਾਅਦ ਤੂੰ ਉਸ ਦੇ ਕੋਲ ਜਾਵੀਂ, ਅਤੇ ਤੂੰ ਉਸ ਦਾ ਪਤੀ ਅਤੇ ਉਹ ਤੇਰੀ ਪਤਨੀ ਬਣੇ।
  • ਇਸਰਾਏਲੀਆਂ ਨੂੰ ਕਨਾਨ ਦੀਆਂ ਕੌਮਾਂ ਨਾਲ ਵਿਆਹ-ਸ਼ਾਦੀ ਨਾ ਕਰਨ ਦਾ ਹੁਕਮਬਿਵ 7:3
    ਆਇਤਾਂ
    ਬਿਵ 7:3ਨਾ ਉਹਨਾਂ ਨਾਲ ਵਿਆਹ ਕਰਿਓ ਅਤੇ ਨਾ ਕੋਈ ਉਹਨਾਂ ਦੇ ਪੁੱਤਰ ਨੂੰ ਆਪਣੀ ਧੀ ਦੇਵੇ, ਨਾ ਕੋਈ ਆਪਣੇ ਪੁੱਤਰ ਲਈ ਉਹਨਾਂ ਦੀ ਧੀ ਲਵੇ,

ਉਦਾਹਰਣਾਂ

  • ਅਬਰਾਹਾਮ ਨੇ ਆਪਣੀ ਮਤਰੇਈ ਭੈਣ ਸਾਰਾਹ ਨਾਲ ਵਿਆਹ ਕੀਤਾਉਤ 11:29, ਉਤ 20:12
    ਆਇਤਾਂ
    ਉਤ 11:29ਅਬਰਾਮ ਅਤੇ ਨਾਹੋਰ ਦੋਵਾਂ ਨੇ ਵਿਆਹ ਕਰ ਲਿਆ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ ਅਤੇ ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ, ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ।
    ਉਤ 20:12ਪਰ ਉਹ ਸੱਚ-ਮੁੱਚ ਮੇਰੀ ਭੈਣ ਹੈ, ਕਿਉਂ ਜੋ ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਤਾ ਦੀ ਧੀ ਨਹੀਂ ਹੈ, ਫੇਰ ਉਹ ਮੇਰੀ ਪਤਨੀ ਹੋ ਗਈ।
  • ਇਸਹਾਕ ਨੇ ਰਿਬਕਾਹ ਨਾਲ ਪ੍ਰੇਮ ਕੀਤਾ ਅਤੇ ਮਾਂ ਦੀ ਮੌਤ ਤੋਂ ਬਾਅਦ ਉਸ ਨੂੰ ਤਸੱਲੀ ਮਿਲੀਉਤ 24:67
    ਆਇਤਾਂ
    ਉਤ 24:67ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ।
  • ਯਾਕੂਬ ਰਾਖ਼ੇਲ ਲਈ ਸੱਤ ਸਾਲ ਕੰਮ ਕਰਦਾ ਹੈ; ਉਹ ਉਸ ਨੂੰ ਕੁਝ ਦਿਨਾਂ ਵਰਗੇ ਜਾਪਦੇ ਹਨਉਤ 29:18–20
    ਆਇਤਾਂ
    ਉਤ 29:18–20ਯਾਕੂਬ ਰਾਖ਼ੇਲ ਨੂੰ ਪਿਆਰ ਕਰਦਾ ਸੀ ਇਸ ਲਈ ਉਸ ਨੇ ਆਖਿਆ, ਮੈਂ ਤੇਰੀ ਛੋਟੀ ਧੀ ਰਾਖ਼ੇਲ ਲਈ ਸੱਤ ਸਾਲ ਤੱਕ ਤੇਰੀ ਸੇਵਾ ਕਰਾਂਗਾ। ਲਾਬਾਨ ਨੇ ਆਖਿਆ, ਉਹ ਨੂੰ ਕਿਸੇ ਦੂਜੇ ਨੂੰ ਦੇਣ ਨਾਲੋਂ ਤੈਨੂੰ ਦੇਣਾ ਚੰਗਾ ਹੈ, ਤੂੰ ਮੇਰੇ ਨਾਲ ਰਹਿ। ਯਾਕੂਬ ਨੇ ਰਾਖ਼ੇਲ ਲਈ ਸੱਤ ਸਾਲ ਸੇਵਾ ਕੀਤੀ ਅਤੇ ਪ੍ਰੇਮ ਦੇ ਕਾਰਨ ਉਹ ਉਸ ਲਈ ਥੋੜ੍ਹੇ ਦਿਨ ਦੇ ਬਰਾਬਰ ਸਨ।
  • ਯਾਕੂਬ ਨੂੰ ਪਹਿਲਾਂ ਲੇਆਹ ਦਿੱਤੀ ਜਾਂਦੀ ਹੈ, ਫਿਰ ਰਾਖ਼ੇਲਉਤ 29:21–28
    ਆਇਤਾਂ
    ਉਤ 29:21–28ਤਦ ਯਾਕੂਬ ਨੇ ਲਾਬਾਨ ਨੂੰ ਆਖਿਆ, ਮੇਰੀ ਵਹੁਟੀ ਮੈਨੂੰ ਦੇ ਜੋ ਮੈਂ ਉਸ ਕੋਲ ਜਾਂਵਾਂ ਜੋ ਮੇਰਾ ਸਮਾਂ ਪੂਰਾ ਹੋ ਗਿਆ ਹੈ। ਤਦ ਲਾਬਾਨ ਨੇ ਉਸ ਸਥਾਨ ਦੇ ਸਭ ਮਨੁੱਖਾਂ ਨੂੰ ਇਕੱਠੇ ਕਰ ਕੇ ਵੱਡੀ ਦਾਵਤ ਕੀਤੀ ਅਤੇ ਸ਼ਾਮ ਦੇ ਵੇਲੇ ਉਹ ਆਪਣੀ ਧੀ ਲੇਆਹ ਨੂੰ ਲੈ ਕੇ ਯਾਕੂਬ ਦੇ ਕੋਲ ਆਇਆ ਅਤੇ ਉਹ ਉਸ ਦੇ ਕੋਲ ਗਿਆ। ਲਾਬਾਨ ਨੇ ਉਹ ਨੂੰ ਆਪਣੀ ਦਾਸੀ ਜਿਲਫਾਹ ਦਿੱਤੀ ਤਾਂ ਜੋ ਉਸ ਦੀ ਧੀ ਲੇਆਹ ਲਈ ਦਾਸੀ ਹੋਵੇ। ਜਦ ਸਵੇਰਾ ਹੋਇਆ ਤਾਂ ਵੇਖੋ ਉਹ ਲੇਆਹ ਸੀ, ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ? ਕੀ ਰਾਖ਼ੇਲ ਲਈ ਮੈਂ ਤੇਰੀ ਸੇਵਾ ਨਹੀਂ ਕੀਤੀ? ਫੇਰ ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ? ਲਾਬਾਨ ਨੇ ਆਖਿਆ, ਸਾਡੇ ਦੇਸ਼ ਵਿੱਚ ਅਜਿਹਾ ਨਹੀਂ ਹੁੰਦਾ ਕਿ ਛੋਟੀ ਨੂੰ ਵੱਡੀ ਤੋਂ ਪਹਿਲਾਂ ਵਿਆਹ ਦੇਈਏ। ਇਹ ਦਾ ਹਫ਼ਤਾ ਪੂਰਾ ਕਰ, ਤਾਂ ਮੈਂ ਤੈਨੂੰ ਦੂਜੀ ਵੀ ਉਸ ਸੇਵਾ ਦੇ ਬਦਲੇ, ਜਿਹੜੀ ਤੂੰ ਮੇਰੇ ਲਈ ਹੋਰ ਸੱਤ ਸਾਲ ਤੱਕ ਕਰੇਂਗਾ ਦੇ ਦਿਆਂਗਾ। ਯਾਕੂਬ ਨੇ ਅਜਿਹਾ ਹੀ ਕੀਤਾ ਅਤੇ ਲੇਆਹ ਦਾ ਹਫ਼ਤਾ ਪੂਰਾ ਕੀਤਾ ਤਦ ਉਸ ਉਹ ਨੂੰ ਆਪਣੀ ਧੀ ਰਾਖ਼ੇਲ ਵਿਆਹ ਦਿੱਤੀ।
  • ਕਾਲੇਬ ਆਪਣੀ ਧੀ ਅਕਸਾਹ ਉਸ ਨੂੰ ਦਿੰਦਾ ਹੈ ਜੋ ਕਿਰਯਥ-ਸੇਫ਼ਰ ਨੂੰ ਜਿੱਤਦਾ ਹੈਨਿਆਂਈ 1:12–13
    ਆਇਤਾਂ
    ਨਿਆਂਈ 1:12–13ਤਦ ਕਾਲੇਬ ਨੇ ਕਿਹਾ, “ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ, ਉਸ ਦੇ ਨਾਲ ਮੈਂ ਆਪਣੀ ਧੀ ਅਕਸਾਹ ਦਾ ਵਿਆਹ ਕਰ ਦਿਆਂਗਾ।” ਤਦ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਅਤੇ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਉਸ ਨਾਲ ਕਰ ਦਿੱਤਾ।
  • ਸ਼ਾਊਲ ਗੋਲਿਅਥ ਨੂੰ ਮਾਰਨ ਵਾਲੇ ਨੂੰ ਆਪਣੀ ਧੀ ਦੇਣ ਦਾ ਵਾਇਦਾ ਕਰਦਾ ਹੈ1 ਸਮੂ 17:25, 1 ਸਮੂ 18:17
    ਆਇਤਾਂ
    1 ਸਮੂ 17:25ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸੀਂ ਇਸ ਮਨੁੱਖ ਨੂੰ ਵੇਖਿਆ ਜੋ ਨਿੱਕਲਿਆ ਹੈ। ਸੱਚ-ਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਲਈ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਰਾਜਾ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਸ ਦੇ ਨਾਲ ਵਿਆਹ ਦੇਵੇਗਾ ਅਤੇ ਉਹ ਦੇ ਪਿਤਾ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ।
    1 ਸਮੂ 18:17ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਵੇਖ ਮੇਰੀ ਵੱਡੀ ਧੀ ਮੇਰਬ ਹੈ। ਮੈਂ ਉਹਦਾ ਵਿਆਹ ਤੇਰੇ ਨਾਲ ਕਰ ਦਿਆਂਗਾ। ਤੂੰ ਸਿਰਫ਼ ਮੇਰੇ ਲਈ ਸੂਰਬੀਰ ਬਣ ਕੇ ਯਹੋਵਾਹ ਦੇ ਲਈ ਲੜਾਈ ਕਰ ਕਿਉਂ ਜੋ ਸ਼ਾਊਲ ਨੇ ਮਨ ਵਿੱਚ ਆਖਿਆ, ਕਿ ਉਹ ਦੇ ਉੱਤੇ ਮੇਰਾ ਹੱਥ ਨਾ ਚੱਲੇ ਸਗੋਂ ਉਹ ਦੇ ਉੱਤੇ ਫ਼ਲਿਸਤੀਆਂ ਦਾ ਹੱਥ ਹੀ ਚੱਲੇ।
  • ਸ਼ਾਊਲ ਫ਼ਲਿਸਤੀਆਂ ਦੀਆਂ ਸੌ ਖੱਲੜੀਆਂ ਮੰਗਦਾ ਹੈ; ਦਾਊਦ ਦੋ ਸੌ ਲਿਆਉਂਦਾ ਹੈ1 ਸਮੂ 18:25–27, 2 ਸਮੂ 3:14
    ਆਇਤਾਂ
    1 ਸਮੂ 18:25–27ਤਦ ਸ਼ਾਊਲ ਨੇ ਆਖਿਆ, ਤੁਸੀਂ ਦਾਊਦ ਨੂੰ ਆਖੋ ਕਿ ਰਾਜਾ ਕਿਸੇ ਤਰ੍ਹਾਂ ਦੀ ਕੀਮਤ ਨਹੀਂ ਮੰਗਦਾ ਸਗੋਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਇਸ ਲਈ ਜੋ ਰਾਜਾ ਦੇ ਵੈਰੀਆਂ ਤੋਂ ਬਦਲਾ ਲਿਆ ਜਾਵੇ। ਪਰ ਸ਼ਾਊਲ ਇਹ ਚਾਹੁੰਦਾ ਸੀ ਕਿ ਫ਼ਲਿਸਤੀਆਂ ਦੇ ਰਾਹੀਂ ਦਾਊਦ ਨੂੰ ਮਰਵਾ ਦੇਵੇ। ਜਦ ਉਹ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਆਖੀਆਂ, ਤਾਂ ਦਾਊਦ ਨੂੰ ਇਹ ਗੱਲ ਚੰਗੀ ਲੱਗੀ ਜੋ ਰਾਜਾ ਦਾ ਜਵਾਈ ਬਣਾਂ, ਕੁਝ ਦਿਨ ਰਹਿ ਗਏ ਸਨ। ਤਦ ਦਾਊਦ ਉੱਠਿਆ ਅਤੇ ਆਪਣੇ ਲੋਕਾਂ ਨੂੰ ਨਾਲ ਲੈ ਕੇ ਤੁਰਿਆ ਅਤੇ ਦੋ ਸੌ ਫ਼ਲਿਸਤੀ ਮਾਰੇ ਅਤੇ ਦਾਊਦ ਉਨ੍ਹਾਂ ਦੀਆਂ ਖਲੜੀਆਂ ਲੈ ਆਇਆ ਅਤੇ ਉਨ੍ਹਾਂ ਨੇ ਉਹ ਸਾਰਾ ਲੇਖਾ ਪੂਰਾ ਕਰਕੇ ਰਾਜੇ ਦੇ ਅੱਗੇ ਰੱਖ ਦਿੱਤੀਆਂ ਜੋ ਉਹ ਰਾਜੇ ਦਾ ਜਵਾਈ ਬਣੇ ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਹ ਨੂੰ ਵਿਆਹ ਦਿੱਤੀ।
    2 ਸਮੂ 3:14ਫਿਰ ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਦੂਤਾਂ ਦੇ ਰਾਹੀਂ ਸੁਨੇਹਾ ਭੇਜਿਆ, ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਦੇ ਕੇ ਵਿਆਹੀ ਸੀ ਮੇਰੇ ਹੱਥ ਸੌਂਪ ਦੇ।
  • ਬੋਅਜ਼ ਗਵਾਹਾਂ ਦੇ ਸਾਹਮਣੇ ਰੂਥ ਨੂੰ ਆਪਣੀ ਪਤਨੀ ਬਣਾ ਲੈਂਦਾ ਹੈਰੂਥ 4:5, ਰੂਥ 4:10
    ਆਇਤਾਂ
    ਰੂਥ 4:5ਤਦ ਬੋਅਜ਼ ਨੇ ਕਿਹਾ, “ਜਿਸ ਦਿਨ ਤੂੰ ਉਹ ਜ਼ਮੀਨ ਨਾਓਮੀ ਦੇ ਹੱਥੋਂ ਖ਼ਰੀਦ ਲਵੇਂ ਤਾਂ ਉਸੇ ਦਿਨ ਤੈਨੂੰ ਉਸ ਮਰੇ ਹੋਏ ਦੀ ਵਿਧਵਾ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ।”
    ਰੂਥ 4:10ਨਾਲੇ ਮੈਂ ਮਹਿਲੋਨ ਦੀ ਵਿਧਵਾ, ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਕਿ ਉਹ ਮੇਰੀ ਪਤਨੀ ਬਣੇ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਮਰੇ ਹੋਏ ਦਾ ਨਾਮ ਉਸ ਦੇ ਭਰਾਵਾਂ ਅਤੇ ਉਸ ਦੇ ਸਥਾਨ ਤੇ ਫਾਟਕਾਂ ਤੋਂ ਮਿੱਟ ਜਾਵੇ। ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋ।”
  • ਬਿਨਯਾਮੀਨੀ ਸ਼ੀਲੋਹ ਦੀਆਂ ਨੱਚਦੀਆਂ ਕੁੜੀਆਂ ਵਿੱਚੋਂ ਪਤਨੀਆਂ ਫੜ ਲੈਂਦੇ ਹਨਨਿਆਂਈ 21:21–23
    ਆਇਤਾਂ
    ਨਿਆਂਈ 21:21–23ਅਤੇ ਧਿਆਨ ਨਾਲ ਵੇਖੋ, ਜੇਕਰ ਸ਼ੀਲੋਹ ਦੀਆਂ ਧੀਆਂ ਨੱਚਣ ਨੂੰ ਬਾਹਰ ਨਿੱਕਲਣ ਤਾਂ ਤੁਸੀਂ ਅੰਗੂਰਾਂ ਦੇ ਬਾਗ਼ਾਂ ਵਿੱਚੋਂ ਨਿੱਕਲ ਕੇ ਸ਼ੀਲੋਹ ਦੀਆਂ ਧੀਆਂ ਵਿੱਚੋਂ ਇੱਕ-ਇੱਕ ਕੁੜੀ ਆਪਣੇ ਲਈ ਫੜ ਕੇ ਬਿਨਯਾਮੀਨ ਦੇ ਦੇਸ਼ ਨੂੰ ਚਲੇ ਜਾਓ, ਅਤੇ ਜਦ ਉਨ੍ਹਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਕਰਨ ਲਈ ਆਉਣਗੇ ਤਾਂ ਅਸੀਂ ਉਨ੍ਹਾਂ ਨੂੰ ਕਹਾਂਗੇ ਕਿ ਕਿਰਪਾ ਕਰਕੇ ਸਾਡੇ ਲਈ ਉਨ੍ਹਾਂ ਨੂੰ ਬਖ਼ਸ਼ ਦਿਉ ਕਿਉਂਕਿ ਅਸੀਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਪਤਨੀ ਨਾ ਛੱਡੀ, ਨਾ ਹੀ ਤੁਸੀਂ ਆਪ ਉਨ੍ਹਾਂ ਨੂੰ ਉਹ ਕੁੜੀਆਂ ਦਿੱਤੀਆਂ ਹਨ ਕਿ ਤੁਸੀਂ ਅਪਰਾਧੀ ਹੁੰਦੇ।” ਤਦ ਬਿਨਯਾਮੀਨੀਆਂ ਨੇ ਅਜਿਹਾ ਹੀ ਕੀਤਾ। ਉਨ੍ਹਾਂ ਨੇ ਆਪਣੀ ਗਿਣਤੀ ਦੇ ਅਨੁਸਾਰ ਨੱਚਣ ਵਾਲੀਆਂ ਵਿੱਚੋਂ ਆਪਣੇ ਲਈ ਇੱਕ-ਇੱਕ ਕੁੜੀ ਫੜ ਲਈ ਅਤੇ ਉਨ੍ਹਾਂ ਨੂੰ ਲੈ ਕੇ ਆਪਣੇ ਹਿੱਸੇ ਵੱਲ ਮੁੜ ਗਏ ਅਤੇ ਆਪਣੇ ਸ਼ਹਿਰਾਂ ਨੂੰ ਸੁਧਾਰ ਕੇ ਉਨ੍ਹਾਂ ਵਿੱਚ ਵੱਸ ਗਏ।
  • ਅਹਸ਼ਵੇਰੋਸ਼ ਅਸਤਰ ਨੂੰ ਰਾਣੀ ਬਣਾਉਂਦਾ ਹੈ ਅਤੇ ਅਸਤਰ ਦੀ ਦਾਵਤ ਕਰਦਾ ਹੈਅਸਤ 2:17–18
    ਆਇਤਾਂ
    ਅਸਤ 2:17–18ਤਦ ਰਾਜੇ ਨੇ ਸਾਰੀਆਂ ਇਸਤਰੀਆਂ ਨਾਲੋਂ ਵੱਧ ਅਸਤਰ ਨੂੰ ਪਿਆਰ ਕੀਤਾ, ਅਤੇ ਉਸ ਨੂੰ ਬਾਕੀ ਸਾਰੀਆਂ ਕੁਆਰੀਆਂ ਨਾਲੋਂ ਜ਼ਿਆਦਾ ਰਾਜਾ ਦਾ ਪੱਖ ਅਤੇ ਕਿਰਪਾ ਪ੍ਰਾਪਤ ਹੋਈ, ਇਸ ਲਈ ਉਸ ਨੇ ਰਾਜ ਮੁਕਟ ਅਸਤਰ ਦੇ ਸਿਰ ਉੱਤੇ ਰੱਖ ਦਿੱਤਾ ਅਤੇ ਉਸ ਨੂੰ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਇਆ। ਤਦ ਰਾਜਾ ਨੇ ਆਪਣੇ ਸਾਰੇ ਹਾਕਮਾਂ ਅਤੇ ਕਰਮਚਾਰੀਆਂ ਲਈ ਇੱਕ ਵੱਡੀ ਦਾਵਤ ਕੀਤੀ ਅਤੇ ਉਸ ਨੂੰ ਅਸਤਰ ਦੀ ਦਾਵਤ ਕਿਹਾ, ਅਤੇ ਸੂਬਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਅਤੇ, ਅਤੇ ਆਪਣੇ ਸ਼ਾਹੀ ਨਿਯਮ ਦੇ ਅਨੁਸਾਰ ਇਨਾਮ ਵੀ ਵੰਡੇ।
  • ਹੋਸ਼ੇਆ ਪੰਦਰਾਂ ਸ਼ਕਲ ਚਾਂਦੀ ਅਤੇ ਜੌਂ ਦੇ ਕੇ ਇੱਕ ਇਸਤਰੀ ਨੂੰ ਮੁੱਲ ਲੈਂਦਾ ਹੈਹੋਸ਼ੇ 3:2
    ਆਇਤਾਂ
    ਹੋਸ਼ੇ 3:2ਸੋ ਮੈਂ ਉਹ ਨੂੰ ਪੰਦਰਾਂ ਸ਼ਕਲ ਅਤੇ ਜੌਂ ਦਾ ਡੇਢ ਹੋਮਰ ਦੇ ਕੇ ਆਪਣੇ ਲਈ ਮੁੱਲ ਲਿਆ
  • ਯਿਸੂ ਅਤੇ ਉਸ ਦੇ ਚੇਲੇ ਕਾਨਾ ਵਿੱਚ ਇੱਕ ਵਿਆਹ ਵਿੱਚਯੂਹ 2:1–10
    ਆਇਤਾਂ
    ਯੂਹ 2:1–10ਤੀਸਰੇ ਦਿਨ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ, ਯਿਸੂ ਦੀ ਮਾਤਾ ਉੱਥੇ ਸੀ। ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਦਾ ਸੱਦਾ ਦਿੱਤਾ ਗਿਆ ਸੀ। ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।” ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, “ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।” ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।” ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ। ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ। ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ। ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ। ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।”
  • ਰਸੂਲ ਆਪਣੇ ਸਫ਼ਰਾਂ ਵਿੱਚ ਆਪਣੀਆਂ ਪਤਨੀਆਂ ਨੂੰ ਨਾਲ ਲੈ ਜਾਂਦੇ ਸਨ1 ਕੁਰਿੰਥੀ 9:5
    ਆਇਤਾਂ
    1 ਕੁਰਿੰਥੀ 9:5ਭਲਾ, ਸਾਨੂੰ ਅਧਿਕਾਰ ਨਹੀਂ ਜੋ ਕਿਸੇ ਮਸੀਹੀ ਭੈਣ ਨਾਲ ਵਿਆਹ ਕਰਕੇ ਨਾਲ ਲਈ ਫਿਰੀਏ, ਜਿਵੇਂ ਹੋਰ ਰਸੂਲ ਅਤੇ ਪ੍ਰਭੂ ਦੇ ਭਰਾ ਅਤੇ ਕੈਫ਼ਾਸ ਕਰਦੇ ਹਨ?

ਕਹਾਉਤਾਂ ਵਿੱਚ ਕਹਾਵਤਾਂ

  • ਜਿਸ ਨੂੰ ਪਤਨੀ ਲੱਭੀ, ਉਸ ਨੂੰ ਚੰਗੀ ਚੀਜ਼ ਲੱਭੀਕਹਾ 18:22
    ਆਇਤਾਂ
    ਕਹਾ 18:22ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
  • ਝਗੜਾਲੂ ਪਤਨੀ ਵਾਲੇ ਘਰ ਨਾਲੋਂ ਛੱਤ ਦਾ ਇੱਕ ਖੂੰਜਾ ਚੰਗਾ ਹੈਕਹਾ 21:9, ਕਹਾ 21:19
    ਆਇਤਾਂ
    ਕਹਾ 21:9ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ।
    ਕਹਾ 21:19ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ