ਰੋਜ਼ਾਨਾ ਜੀਵਨ
ਬਾਈਬਲ ਵਿੱਚ ਮੇਜ਼ ਅਤੇ ਭੋਜਨ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 36 ਹਿੱਸੇ, ਸਤਰ-ਦਰ-ਸਤਰ।
ਮੇਜ਼
- ਅਲੀਸ਼ਾ ਦੀ ਛੋਟੀ ਕੋਠੜੀ ਵਿੱਚ ਮੰਜਾ, ਮੇਜ਼, ਕੁਰਸੀ ਅਤੇ ਦੀਵਾ2 ਰਾਜਾ 4:10
ਆਇਤਾਂ
2 ਰਾਜਾ 4:10ਅਸੀਂ ਇੱਕ ਨਿੱਕਾ ਜਿਹਾ ਚੁਬਾਰਾ ਉਹ ਦੇ ਲਈ ਬਣਾਈਏ ਅਤੇ ਉੱਥੇ ਉਸ ਦੇ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀ ਤੇ ਇੱਕ ਦੀਵਾ ਰੱਖੀਏ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡੇ ਕੋਲ ਆਵੇ ਤਾਂ ਉੱਥੇ ਰਹਿ ਸਕੇਗਾ।”
- ਸੱਤਰ ਰਾਜੇ ਅਦੋਨੀ ਬਜ਼ਕ ਦੀ ਮੇਜ਼ ਹੇਠੋਂ ਟੁੱਕੜੇ ਚੁਗਦੇ ਸਨਨਿਆਂਈ 1:7
ਆਇਤਾਂ
ਨਿਆਂਈ 1:7ਤਦ ਅਦੋਨੀ ਬਜ਼ਕ ਨੇ ਕਿਹਾ, “ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਰਾਜੇ ਮੇਰੀ ਮੇਜ਼ ਦੇ ਹੇਠੋਂ ਟੁੱਕੜੇ ਚੁਗ-ਚੁਗ ਕੇ ਖਾਂਦੇ ਸਨ, ਇਸ ਲਈ ਜਿਸ ਤਰ੍ਹਾਂ ਮੈਂ ਕੀਤਾ ਸੀ, ਪਰਮੇਸ਼ੁਰ ਨੇ ਮੈਨੂੰ ਉਸੇ ਤਰ੍ਹਾਂ ਹੀ ਬਦਲਾ ਦਿੱਤਾ ਹੈ।” ਫੇਰ ਉਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ।
- ਡੇਰੇ ਦੀ ਮੇਜ਼: ਸ਼ਿੱਟੀਮ ਦੀ ਲੱਕੜੀ ਉੱਤੇ ਸੋਨਾ ਮੜ੍ਹਿਆ, ਚੁੱਕਣ ਦੀਆਂ ਚੋਬਾਂ ਨਾਲਕੂਚ 25:23–28
ਆਇਤਾਂ
ਕੂਚ 25:23–28ਤੂੰ ਸ਼ਿੱਟੀਮ ਦੀ ਲੱਕੜੀ ਦਾ ਇੱਕ ਮੇਜ਼ ਬਣਾਈਂ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਹੋਵੇ। ਤੂੰ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹੀਂ ਅਤੇ ਉਸ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈਂ। ਤੂੰ ਉਹ ਦੇ ਲਈ ਚੁਫ਼ੇਰੇ ਇੱਕ ਚੱਪਾ ਕਿਨਾਰੀ ਬਣਾਈਂ ਅਤੇ ਤੂੰ ਕਿਨਾਰੀ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈਂ। ਤੂੰ ਉਹ ਦੇ ਲਈ ਸੋਨੇ ਦੇ ਚਾਰ ਕੜੇ ਬਣਾਈਂ ਅਤੇ ਤੂੰ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਉਸ ਦੇ ਚੌਹਾਂ ਪਾਵਿਆਂ ਉੱਤੇ ਹਨ ਪਾਈਂ। ਕਿਨਾਰੀ ਦੇ ਕੋਲ ਹੀ ਕੜੇ ਹੋਣ ਅਤੇ ਉਹ ਮੇਜ਼ ਚੁੱਕਣ ਨੂੰ ਚੋਬਾਂ ਦੇ ਲਈ ਥਾਂ ਹੋਣ। ਤੂੰ ਉਹ ਚੋਬਾਂ ਸ਼ਿੱਟੀਮ ਦੀਆਂ ਲੱਕੜੀ ਦੀ ਬਣਾਈਂ। ਤੂੰ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਤਾਂ ਜੋ ਮੇਜ਼ ਉਨ੍ਹਾਂ ਨਾਲ ਚੁੱਕੀ ਜਾਵੇ।
- ਹਰ ਸਬਤ ਸੋਨੇ ਦੀ ਮੇਜ਼ ਉੱਤੇ ਦੋ ਕਤਾਰਾਂ ਵਿੱਚ ਬਾਰਾਂ ਰੋਟੀਆਂਲੇਵੀ 24:5–8
ਆਇਤਾਂ
ਲੇਵੀ 24:5–8ਤੂੰ ਮੈਦਾ ਲੈ ਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ-ਇੱਕ ਰੋਟੀ ਵਿੱਚ ਏਫ਼ਾਹ ਦਾ ਦੋ ਦਹਾਈ ਹਿੱਸਾ ਹੋਵੇ। ਤਦ ਤੂੰ ਇਨ੍ਹਾਂ ਨੂੰ ਯਹੋਵਾਹ ਦੇ ਅੱਗੇ ਪਵਿੱਤਰ ਮੇਜ਼ ਦੇ ਉੱਤੇ ਦੋ ਕਤਾਰਾਂ ਬਣਾ ਕੇ ਇੱਕ-ਇੱਕ ਕਤਾਰ ਵਿੱਚ ਛੇ-ਛੇ ਰੋਟੀਆਂ ਰੱਖੀਂ। ਤੂੰ ਇੱਕ-ਇੱਕ ਕਤਾਰ ਦੇ ਉੱਤੇ ਖ਼ਾਲਸ ਲੁਬਾਨ ਰੱਖੀਂ ਤਾਂ ਜੋ ਉਹ ਰੋਟੀ ਦੇ ਉੱਤੇ ਯਾਦਗੀਰੀ ਲਈ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ। ਹਰੇਕ ਸਬਤ ਦੇ ਦਿਨ ਉਹ ਇਸ ਨੂੰ ਯਹੋਵਾਹ ਦੇ ਅੱਗੇ ਸਜਾ ਕੇ ਰੱਖੇ, ਇਹ ਇਸਰਾਏਲੀਆਂ ਵੱਲੋਂ ਇੱਕ ਸਦਾ ਦਾ ਨੇਮ ਹੈ।
- ਹੈਕਲ ਲਈ ਸੋਨੇ ਦੀਆਂ ਮੇਜ਼ਾਂ ਅਤੇ ਚਾਂਦੀ ਦੀਆਂ ਮੇਜ਼ਾਂ1 ਇਤ 28:16
ਆਇਤਾਂ
1 ਇਤ 28:16ਅਤੇ ਚੜਾਵੇ ਦੀ ਰੋਟੀ ਦੀਆਂ ਮੇਜ਼ਾਂ ਦੀ ਮਿਣਤੀ ਦੇ ਅਨੁਸਾਰ ਹਰੇਕ ਮੇਜ਼ ਲਈ ਸੋਨਾ ਤੋਲ ਦਿੱਤਾ ਅਤੇ ਚਾਂਦੀ ਦੀਆਂ ਮੇਜ਼ਾਂ ਦੇ ਲਈ ਚਾਂਦੀ ਤੋਲ ਦਿੱਤੀ।
- ਯਿਸੂ ਸਰਾਫ਼ਾਂ ਦੀਆਂ ਮੇਜ਼ਾਂ ਉਲਟਾ ਦਿੰਦਾ ਹੈਯੂਹ 2:15
ਆਇਤਾਂ
ਯੂਹ 2:15ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
- ਮੇਜ਼ ਹੇਠਾਂ ਕਤੂਰੇ ਬੱਚਿਆਂ ਦੇ ਟੁੱਕੜੇ ਖਾਂਦੇ ਹਨਮੱਤੀ 15:27, ਮਰਕੁ 7:28
ਆਇਤਾਂ
ਮੱਤੀ 15:27ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ।
ਮਰਕੁ 7:28ਉਸ ਨੇ ਉਹ ਨੂੰ ਉੱਤਰ ਦਿੱਤਾ, ਠੀਕ ਹੈ ਪ੍ਰਭੂ ਜੀ, ਕਤੂਰੇ ਵੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ-ਭੂਰੇ ਖਾਂਦੇ ਹਨ।
- ਲਾਜ਼ਰ ਧਨੀ ਦੀ ਮੇਜ਼ ਦੇ ਟੁੱਕੜਿਆਂ ਲਈ ਤਰਸਦਾ ਹੈ (ਇੱਕ ਦ੍ਰਿਸ਼ਟਾਂਤ)ਲੂਕਾ 16:21
ਆਇਤਾਂ
ਲੂਕਾ 16:21ਅਤੇ ਜੋ ਟੁੱਕੜੇ ਉਸ ਧਨਵਾਨ ਦੀ ਮੇਜ਼ ਦੇ ਉੱਤੋਂ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ, ਸਗੋਂ ਕੁੱਤੇ ਵੀ ਆਣ ਕੇ ਉਸ ਦੇ ਫੋੜਿਆਂ ਨੂੰ ਚੱਟਦੇ ਸਨ।
- ਤੇਰੇ ਪੁੱਤਰ ਤੇਰੀ ਮੇਜ਼ ਦੇ ਆਲੇ-ਦੁਆਲੇ ਜ਼ੈਤੂਨ ਦੀਆਂ ਕਰੂੰਬਲਾਂ ਵਰਗੇਜ਼ਬੂ 128:3
ਆਇਤਾਂ
ਜ਼ਬੂ 128:3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।
ਬੈਠਣਾ ਅਤੇ ਢਾਸਣਾ ਲਾਉਣਾ
- ਅਬਰਾਹਾਮ ਰੁੱਖ ਹੇਠ ਆਪਣੇ ਪਰਾਹੁਣਿਆਂ ਕੋਲ ਖੜ੍ਹਾ ਰਹਿੰਦਾ ਹੈ ਜਦ ਉਹ ਖਾਂਦੇ ਹਨਉਤ 18:8
ਆਇਤਾਂ
ਉਤ 18:8ਫੇਰ ਉਸ ਨੇ ਦਹੀਂ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ।
- ਭੋਜਨ ਵੇਲੇ ਰੂਥ ਵਾਢਿਆਂ ਦੇ ਕੋਲ ਬੈਠਦੀ ਹੈਰੂਥ 2:14
ਆਇਤਾਂ
ਰੂਥ 2:14ਫਿਰ ਰੋਟੀ ਖਾਣ ਦੇ ਸਮੇਂ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਤਦ ਉਹ ਵਾਢਿਆਂ ਦੇ ਕੋਲ ਬੈਠ ਗਈ ਅਤੇ ਉਸ ਨੇ ਭੁੰਨੇ ਹੋਏ ਦਾਣੇ ਉਹ ਦੇ ਅੱਗੇ ਰੱਖੇ, ਤਾਂ ਉਹ ਨੇ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।
- ਹਾਮਾਨ ਉਸ ਗੱਦੇ ਉੱਤੇ ਡਿੱਗ ਪੈਂਦਾ ਹੈ ਜਿਸ ਉੱਤੇ ਰਾਣੀ ਅਸਤਰ ਬੈਠੀ ਹੈਅਸਤ 7:8
ਆਇਤਾਂ
ਅਸਤ 7:8ਜਦੋਂ ਰਾਜਾ ਸ਼ਾਹੀ ਬਾਗ਼ ਤੋਂ ਮਧ ਪੀਣ ਦੇ ਸਥਾਨ ਨੂੰ ਮੁੜ ਕੇ ਆਇਆ, ਤਾਂ ਕੀ ਵੇਖਿਆ ਕਿ ਹਾਮਾਨ ਉਸ ਚੌਂਕੀ ਉੱਤੇ ਜਿਹ ਦੇ ਉੱਤੇ ਅਸਤਰ ਬੈਠੀ ਹੋਈ ਸੀ, ਝੁਕਿਆ ਹੋਇਆ ਸੀ, ਤਦ ਰਾਜਾ ਨੇ ਕਿਹਾ, “ਕੀ ਇਹ ਘਰ ਵਿੱਚ ਮੇਰੇ ਹੀ ਸਾਹਮਣੇ ਰਾਣੀ ਉੱਤੇ ਜ਼ਬਰਦਸਤੀ ਕਰਨਾ ਚਾਹੁੰਦਾ ਹੈ?” ਇਹ ਗੱਲ ਰਾਜਾ ਦੇ ਮੂੰਹ ਤੋਂ ਨਿੱਕਲੀ ਹੀ ਸੀ ਕਿ ਸਿਪਾਹੀਆਂ ਨੇ ਹਾਮਾਨ ਦਾ ਮੂੰਹ ਢੱਕ ਦਿੱਤਾ।
- ਯਿਸੂ ਬਾਰ੍ਹਾਂ ਨਾਲ ਭੋਜਨ ਲਈ ਬੈਠਦਾ ਹੈਮੱਤੀ 26:20
ਆਇਤਾਂ
ਮੱਤੀ 26:20ਜਦ ਸ਼ਾਮ ਹੋਈ ਤਾਂ ਉਹ ਬਾਰਾਂ ਚੇਲਿਆਂ ਨਾਲ ਬੈਠਾ ਖਾਂਦਾ ਸੀ।
- ਯਿਸੂ ਦੇ ਨਾਲ ਢਾਸਣਾ ਲਾ ਕੇ ਬੈਠਾ ਚੇਲਾ ਪੁੱਛਣ ਲਈ ਪਿੱਛੇ ਵੱਲ ਝੁਕਦਾ ਹੈਯੂਹ 13:23–25
ਆਇਤਾਂ
ਯੂਹ 13:23–25ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ। ਇਸ ਲਈ ਸ਼ਮਊਨ ਪਤਰਸ ਨੇ ਯਿਸੂ ਤੋਂ ਇਹ ਪੁੱਛਣ ਲਈ ਇਸ਼ਾਰਾ ਕੀਤਾ ਕਿ ਉਹ ਕਿਸ ਦੇ ਬਾਰੇ ਗੱਲ ਕਰ ਰਿਹਾ ਸੀ। ਉਹ ਚੇਲਾ ਯਿਸੂ ਦੇ ਹੋਰ ਨੇੜੇ ਹੋਇਆ ਅਤੇ ਉਸ ਨੂੰ ਪੁਛੱਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।”
- ਇੱਕ ਫ਼ਰੀਸੀ ਯਿਸੂ ਨੂੰ ਭੋਜਨ ਲਈ ਸੱਦਦਾ ਹੈ, ਅਤੇ ਉਹ ਭੋਜਨ ਲਈ ਬੈਠਦਾ ਹੈਲੂਕਾ 7:36
ਆਇਤਾਂ
ਲੂਕਾ 7:36ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ।
- ਮਾਰਥਾ ਸੇਵਾ ਕਰਦੀ ਹੈ, ਅਤੇ ਲਾਜ਼ਰ ਯਿਸੂ ਦੇ ਨਾਲ ਭੋਜਨ ਲਈ ਬੈਠਾ ਹੈਯੂਹ 12:2
ਆਇਤਾਂ
ਯੂਹ 12:2ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
- ਪੰਜ ਹਜ਼ਾਰ ਲੋਕ ਸੌ-ਸੌ ਅਤੇ ਪੰਜਾਹ-ਪੰਜਾਹ ਦੀਆਂ ਟੋਲੀਆਂ ਵਿੱਚ ਘਾਹ ਉੱਤੇ ਬੈਠਦੇ ਹਨਮਰਕੁ 6:39–40, ਲੂਕਾ 9:14
ਆਇਤਾਂ
ਮਰਕੁ 6:39–40ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ। ਅਤੇ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਕਰ ਕੇ ਬੈਠ ਗਏ।
ਲੂਕਾ 9:14ਉਸ ਨੇ ਆਪਣੇ ਚੇਲਿਆਂ ਨੂੰ ਆਖਿਆ ਜੋ ਉਨ੍ਹਾਂ ਨੂੰ ਪੰਜਾਹਾਂ-ਪੰਜਾਹਾਂ ਦੀ ਟੋਲੀ ਕਰ ਕੇ ਬਿਠਾ ਦਿਓ।
ਕੌਣ ਕਿਸ ਨਾਲ ਖਾਂਦਾ ਸੀ
- ਦਾਊਦ ਸ਼ਾਊਲ ਦੀ ਮੇਜ਼ ਉੱਤੇ ਨਹੀਂ ਆਉਂਦਾ; ਯੋਨਾਥਾਨ ਗੁੱਸੇ ਵਿੱਚ ਉਸ ਨੂੰ ਛੱਡ ਕੇ ਉੱਠ ਜਾਂਦਾ ਹੈ1 ਸਮੂ 20:29, 1 ਸਮੂ 20:34
ਆਇਤਾਂ
1 ਸਮੂ 20:29ਅਤੇ ਉਸ ਨੇ ਆਖਿਆ, ਮੈਨੂੰ ਛੁੱਟੀ ਦੇ ਕਿਉਂ ਜੋ ਸ਼ਹਿਰ ਵਿੱਚ ਸਾਡੇ ਪਰਿਵਾਰ ਦੀ ਇੱਕ ਬਲੀ ਭੇਟ ਹੈ ਅਤੇ ਮੇਰੇ ਭਰਾ ਨੇ ਮੈਨੂੰ ਉੱਥੇ ਹਾਜ਼ਿਰ ਹੋਣ ਲਈ ਆਖਿਆ ਹੈ ਅਤੇ ਹੁਣ ਜੇ ਕਦੀ ਮੈਂ ਤੁਹਾਡੇ ਵੇਖਣ ਵਿੱਚ ਕਿਰਪਾ ਜੋਗ ਹਾਂ ਤਾਂ ਮੈਨੂੰ ਛੁੱਟੀ ਦਿਉ ਕਿ ਮੈਂ ਆਪਣੇ ਭਰਾਵਾਂ ਨੂੰ ਜਾ ਮਿਲਾਂ। ਇਸ ਕਰਕੇ ਉਹ ਰਾਜੇ ਨਾਲ ਭੋਜਨ ਲਈ ਨਹੀਂ ਆਇਆ।
1 ਸਮੂ 20:34ਸੋ ਯੋਨਾਥਾਨ ਵੱਡੇ ਕ੍ਰੋਧ ਨਾਲ ਭੋਜਨ ਦੀ ਮੇਜ਼ ਤੋਂ ਉੱਠ ਗਿਆ ਅਤੇ ਮਹੀਨੇ ਦੇ ਦੂਜੇ ਦਿਨ ਕੁਝ ਭੋਜਨ ਨਾ ਖਾਧਾ ਕਿਉਂ ਜੋ ਉਹ ਦਾਊਦ ਦੇ ਕਾਰਨ ਵੱਡਾ ਦੁਖੀ ਹੋਇਆ ਕਿ ਉਹ ਦੇ ਪਿਤਾ ਨੇ ਦਾਊਦ ਦਾ ਬਹੁਤ ਨਿਰਾਦਰ ਕੀਤਾ ਸੀ।
- ਹਾਕਮ ਸੁਲੇਮਾਨ ਦੀ ਮੇਜ਼ ਉੱਤੇ ਆਉਣ ਵਾਲੇ ਸਾਰਿਆਂ ਲਈ ਭੋਜਨ ਦਿੰਦੇ ਹਨ1 ਰਾਜਾ 4:27
ਆਇਤਾਂ
1 ਰਾਜਾ 4:27ਇਹ ਰਜਵਾੜੇ ਆਪਣੀ ਵਾਰੀ ਉੱਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਸੁਲੇਮਾਨ ਪਾਤਸ਼ਾਹ ਦੇ ਲੰਗਰ ਵਿੱਚੋਂ ਖਾਂਦੇ, ਰਸਤ ਪਹੁੰਚਾਉਂਦੇ ਸਨ ਅਤੇ ਇਸ ਗੱਲ ਵਿੱਚ ਉਹ ਕਿਸੇ ਚੀਜ਼ ਦੀ ਕਮੀ ਨਹੀਂ ਰੱਖਦੇ ਸਨ।
- ਸੁਲੇਮਾਨ ਦੀ ਮੇਜ਼ ਅਤੇ ਉਸ ਦੇ ਸੇਵਕਾਂ ਦਾ ਬੈਠਣਾ ਸ਼ਬਾ ਦੀ ਰਾਣੀ ਨੂੰ ਹੈਰਾਨ ਕਰ ਦਿੰਦਾ ਹੈ1 ਰਾਜਾ 10:4–5
ਆਇਤਾਂ
1 ਰਾਜਾ 10:4–5ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ, ਨਾਲੇ ਉਸ ਦੀ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ।
- ਨਹਮਯਾਹ ਦੀ ਮੇਜ਼ ਉੱਤੇ ਬਹੁਤ ਸਾਰੇ ਯਹੂਦੀ ਅਤੇ ਅਧਿਕਾਰੀ ਖਾਂਦੇ ਹਨ, ਪਰਾਹੁਣਿਆਂ ਤੋਂ ਇਲਾਵਾਨਹ 5:17
ਆਇਤਾਂ
ਨਹ 5:17ਮੇਰੀ ਮੇਜ਼ ਤੋਂ ਖਾਣ ਵਾਲੇ ਇੱਕ ਸੌ ਪੰਜਾਹ ਯਹੂਦੀ ਅਤੇ ਹਾਕਮ ਸਨ, ਅਤੇ ਉਹ ਵੀ ਜਿਹੜੇ ਆਲੇ-ਦੁਆਲੇ ਦੀਆਂ ਕੌਮਾਂ ਵਿੱਚੋਂ ਸਾਡੇ ਕੋਲ ਆਏ ਸਨ।
- ਯਹੋਯਾਕੀਨ ਉਮਰ ਭਰ ਬਾਬਲ ਦੇ ਰਾਜੇ ਦੀ ਮੇਜ਼ ਉੱਤੇ ਖਾਂਦਾ ਹੈ2 ਰਾਜਾ 25:29
ਆਇਤਾਂ
2 ਰਾਜਾ 25:29ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ।
- ਯਿਸੂ ਮੱਤੀ ਦੇ ਘਰ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦਾ ਹੈਮੱਤੀ 9:10–11, ਮਰਕੁ 2:15–16, ਲੂਕਾ 15:2
ਆਇਤਾਂ
ਮੱਤੀ 9:10–11ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ। ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
ਮਰਕੁ 2:15–16ਤਾਂ ਇਸ ਤਰ੍ਹਾਂ ਹੋਇਆ ਕਿ ਜਦੋਂ ਪ੍ਰਭੂ ਯਿਸੂ ਉਸ ਦੇ ਘਰ ਵਿੱਚ ਰੋਟੀ ਖਾਣ ਬੈਠੇ ਅਤੇ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਨ੍ਹਾਂ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਉਹ ਬਹੁਤ ਸਾਰੇ ਸਨ ਜੋ ਉਹ ਦੇ ਮਗਰ ਤੁਰ ਪਏ ਸਨ। ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
ਲੂਕਾ 15:2ਫ਼ਰੀਸੀ ਅਤੇ ਉਪਦੇਸ਼ਕ ਕੁੜ੍ਹਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ!
- “ਮੇਰੇ ਫੜਵਾਉਣ ਵਾਲੇ ਦਾ ਹੱਥ ਮੇਰੇ ਨਾਲ ਮੇਜ਼ ਉੱਤੇ ਹੈ”ਲੂਕਾ 22:21
ਆਇਤਾਂ
ਲੂਕਾ 22:21ਪਰ ਵੇਖੋ ਮੇਰੇ ਫੜਵਾਉਣ ਵਾਲੇ ਦਾ ਹੱਥ ਮੇਰੇ ਨਾਲ ਮੇਜ਼ ਉੱਤੇ ਹੈ।
- ਜੀ ਉੱਠਿਆ ਯਿਸੂ: “ਆਓ ਤੇ ਆ ਕੇ ਖਾਵੋ”ਯੂਹ 21:12
ਆਇਤਾਂ
ਯੂਹ 21:12ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ।
- ਪਹਿਲੇ ਵਿਸ਼ਵਾਸੀ ਘਰ-ਘਰ ਰੋਟੀ ਤੋੜਦੇ ਹਨਰਸੂਲਾਂ 2:46
ਆਇਤਾਂ
ਰਸੂਲਾਂ 2:46ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।
- ਬਾਰ੍ਹਾਂ ਮੇਜ਼ਾਂ ਦੀ ਸੇਵਾ ਲਈ ਪ੍ਰਚਾਰ ਨੂੰ ਛੱਡਣਾ ਨਹੀਂ ਚਾਹੁੰਦੇਰਸੂਲਾਂ 6:2
ਆਇਤਾਂ
ਰਸੂਲਾਂ 6:2ਤਦ ਉਹਨਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ।
- ਅਸੁੰਨਤੀਆਂ ਨਾਲ ਖਾਣ ਕਰਕੇ ਪਤਰਸ ਦੀ ਨੁਕਤਾਚੀਨੀ ਹੁੰਦੀ ਹੈਰਸੂਲਾਂ 11:3
ਆਇਤਾਂ
ਰਸੂਲਾਂ 11:3ਉਹ ਦੇ ਨਾਲ ਇਹ ਕਹਿ ਕੇ ਲੜਨ ਲੱਗੇ, ਕਿ ਤੂੰ ਬੇਸੁੰਨਤੀਆਂ ਕੋਲ ਜਾ ਕੇ ਉਨ੍ਹਾਂ ਨਾਲ ਖਾਧਾ!
- ਅੰਤਾਕਿਯਾ ਵਿੱਚ ਪਤਰਸ ਪਰਾਈਆਂ ਕੌਮਾਂ ਦੇ ਲੋਕਾਂ ਨਾਲ ਖਾਣ ਤੋਂ ਪਿੱਛੇ ਹਟ ਜਾਂਦਾ ਹੈਗਲਾ 2:12
ਆਇਤਾਂ
ਗਲਾ 2:12ਇਸ ਲਈ ਕਿ ਉਸ ਤੋਂ ਪਹਿਲਾਂ ਜਦੋਂ ਕਈ ਜਣੇ ਯਾਕੂਬ ਦੀ ਵੱਲੋਂ ਆਏ ਤਾਂ ਉਹ ਪਰਾਈਆਂ ਕੌਮਾਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਦੋਂ ਉਹ ਆਏ ਤਾਂ ਯਹੂਦੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹੱਟ ਗਿਆ ਅਤੇ ਆਪਣੇ ਆਪ ਨੂੰ ਅਲੱਗ ਕੀਤਾ।
- ਦਰੋਗਾ ਪੌਲੁਸ ਅਤੇ ਸੀਲਾਸ ਦੇ ਅੱਗੇ ਭੋਜਨ ਪਰੋਸਦਾ ਹੈਰਸੂਲਾਂ 16:34
ਆਇਤਾਂ
ਰਸੂਲਾਂ 16:34ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।
- ਅਵਿਸ਼ਵਾਸੀ ਨੇ ਸੱਦਿਆ ਹੈ? ਜੋ ਕੁਝ ਅੱਗੇ ਰੱਖਿਆ ਜਾਵੇ ਖਾ ਲਓ1 ਕੁਰਿੰਥੀ 10:27
ਆਇਤਾਂ
1 ਕੁਰਿੰਥੀ 10:27ਜੇ ਅਵਿਸ਼ਵਾਸੀਆਂ ਵਿੱਚੋਂ ਕੋਈ ਤੁਹਾਨੂੰ ਘਰ ਸੱਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਖਾ ਲਵੋ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁਛੋ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ