ਪੜਚੋਲ › ਵਿਸ਼ੇ › ਚੱਕੀਆਂ, ਤੰਦੂਰ ਅਤੇ ਰੋਟੀ ਪਕਾਉਣਾ
ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਚੱਕੀਆਂ, ਤੰਦੂਰ ਅਤੇ ਰੋਟੀ ਪਕਾਉਣਾ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 32 ਹਿੱਸੇ, ਸਤਰ-ਦਰ-ਸਤਰ।
ਚੱਕੀ ਦੇ ਪੁੜ ਅਤੇ ਪੀਹਣਾ
- ਚੱਕੀ ਦੇ ਪੁੜ ਕਰਜ਼ੇ ਲਈ ਗਹਿਣੇ ਨਹੀਂ ਲਏ ਜਾ ਸਕਦੇਬਿਵ 24:6
ਆਇਤਾਂ
ਬਿਵ 24:6ਕੋਈ ਮਨੁੱਖ ਕਿਸੇ ਦੀ ਚੱਕੀ ਜਾਂ ਉਸ ਦੇ ਪੁੜ ਗਿਰਵੀ ਨਾ ਰੱਖੇ, ਕਿਉਂ ਜੋ ਜਾਣੋ ਉਹ ਉਸ ਦੀ ਜਾਨ ਨੂੰ ਗਿਰਵੀ ਰੱਖਦਾ ਹੈ।
- ਮਿਸਰ ਵਿੱਚ ਸਭ ਤੋਂ ਨੀਵੀਂ ਦਾਸੀ ਚੱਕੀ ਪੀਂਹਦੀ ਸੀਕੂਚ 11:5
ਆਇਤਾਂ
ਕੂਚ 11:5ਅਤੇ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋਲੀ ਦੇ ਪਹਿਲੌਠੇ ਤੱਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਹਿਲੌਠਾ ਮਰ ਜਾਵੇਗਾ।
- ਮੰਨ ਚੱਕੀ ਵਿੱਚ ਪੀਸਿਆ ਜਾਂ ਉੱਖਲੀ ਵਿੱਚ ਕੁੱਟਿਆ ਜਾਂਦਾ ਸੀਗਿਣ 11:8
ਆਇਤਾਂ
ਗਿਣ 11:8ਲੋਕ ਇੱਧਰ-ਉੱਧਰ ਜਾ ਕੇ ਉਸ ਨੂੰ ਇਕੱਠਾ ਕਰਕੇ ਉਸ ਨੂੰ ਚੱਕੀ ਵਿੱਚ ਪੀਂਹਦੇ, ਓਖਲੀ ਵਿੱਚ ਕੁੱਟਦੇ ਸਨ, ਫੇਰ ਉਸ ਨੂੰ ਤਵੀਆਂ ਉੱਤੇ ਤਲ ਕੇ ਉਸ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ।
- ਤੇਬੇਸ ਵਿੱਚ ਇੱਕ ਇਸਤਰੀ ਨੇ ਅਬੀਮਲਕ ਉੱਤੇ ਚੱਕੀ ਦਾ ਉੱਪਰਲਾ ਪੁੜ ਸੁੱਟਿਆਨਿਆਂਈ 9:53, 2 ਸਮੂ 11:21
ਆਇਤਾਂ
ਨਿਆਂਈ 9:53ਤਦ ਕਿਸੇ ਇਸਤਰੀ ਨੇ ਚੱਕੀ ਦਾ ਉੱਪਰਲਾ ਪੁੜ ਅਬੀਮਲਕ ਦੇ ਸਿਰ ਉੱਤੇ ਸੁੱਟ ਦਿੱਤਾ ਅਤੇ ਉਸ ਦਾ ਸਿਰ ਫੱਟ ਗਿਆ।
2 ਸਮੂ 11:21ਯਰੂਬਸ਼ਥ ਦੇ ਪੁੱਤਰ ਅਬੀਮਲਕ ਨੂੰ ਕਿਸ ਨੇ ਮਾਰਿਆ? ਕੀ, ਇੱਕ ਇਸਤਰੀ ਨੇ ਚੱਕੀ ਦਾ ਉੱਪਰਲਾ ਹਿੱਸਾ ਉਹ ਦੇ ਉੱਤੇ ਕੱਢ ਕਿ ਮਾਰਿਆ ਜੋ ਉਹ ਤੇਬੇਸ ਵਿੱਚ ਮਰ ਗਿਆ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠ ਕਿਉਂ ਗਏ ਸੀ? ਤਦ ਆਖਿਓ, ਜੋ ਤੇਰਾ ਸੇਵਕ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ।
- ਅੰਨ੍ਹਾ ਕੀਤਾ ਅਤੇ ਬੇੜੀਆਂ ਨਾਲ ਜਕੜਿਆ ਸਮਸੂਨ ਅੱਜ਼ਾਹ ਦੇ ਕੈਦਖ਼ਾਨੇ ਵਿੱਚ ਚੱਕੀ ਪੀਂਹਦਾ ਸੀਨਿਆਂਈ 16:21
ਆਇਤਾਂ
ਨਿਆਂਈ 16:21ਤਦ ਫ਼ਲਿਸਤੀਆਂ ਨੇ ਉਸ ਨੂੰ ਫੜਿਆ ਅਤੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ, ਅਤੇ ਉਸ ਨੂੰ ਅੱਜ਼ਾਹ ਵਿੱਚ ਲੈ ਗਏ ਅਤੇ ਪਿੱਤਲ ਦੀਆਂ ਬੇੜੀਆਂ ਨਾਲ ਉਸ ਨੂੰ ਬੰਨ੍ਹ ਦਿੱਤਾ ਅਤੇ ਉਹ ਕੈਦਖ਼ਾਨੇ ਵਿੱਚ ਚੱਕੀ ਪੀਸਦਾ ਹੁੰਦਾ ਸੀ।
- ਯਿਸੂ ਦੋ ਇਸਤਰੀਆਂ ਦੀ ਗੱਲ ਕਰਦਾ ਹੈ ਜੋ ਇਕੱਠੀਆਂ ਚੱਕੀ ਪੀਂਹਦੀਆਂ ਹਨਮੱਤੀ 24:41, ਲੂਕਾ 17:35
ਆਇਤਾਂ
ਮੱਤੀ 24:41ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਇੱਕ ਛੱਡੀ ਜਾਵੇਗੀ।
ਲੂਕਾ 17:35ਦੋ ਔਰਤਾਂ ਇਕੱਠੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।
- ਯਿਸੂ: ਗਲ ਵਿੱਚ ਵੱਡਾ ਪੁੜ ਪਾ ਕੇ ਡੋਬ ਦਿੱਤਾ ਜਾਣਾ ਚੰਗਾ ਹੈਮੱਤੀ 18:6
ਆਇਤਾਂ
ਮੱਤੀ 18:6ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।
- ਯਿਰਮਿਯਾਹ ਚੱਕੀਆਂ ਦੀ ਅਵਾਜ਼ ਨੂੰ ਲਾੜੀ ਅਤੇ ਲਾੜੇ ਦੀਆਂ ਅਵਾਜ਼ਾਂ ਨਾਲ ਗਿਣਦਾ ਹੈਯਿਰ 25:10
ਆਇਤਾਂ
ਯਿਰ 25:10ਨਾਲੇ ਮੈਂ ਉਹਨਾਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼, ਚੱਕੀਆਂ ਦਾ ਸ਼ੋਰ ਅਤੇ ਬੱਤੀਆਂ ਦੀ ਲੋ ਮਿਟਾ ਦਿਆਂਗਾ
- ਵਿਰਲਾਪ: ਜੁਆਨ ਚੱਕੀਆਂ ਉੱਤੇ ਮਿਹਨਤ ਕਰਦੇ ਹਨਵਿਰ 5:13
ਆਇਤਾਂ
ਵਿਰ 5:13ਜੁਆਨਾਂ ਨੂੰ ਚੱਕੀ ਚਲਾਉਣੀ ਪਈ, ਬੱਚਿਆਂ ਨੇ ਲੱਕੜਾਂ ਦੇ ਭਾਰ ਹੇਠ ਠੋਕਰਾਂ ਖਾਧੀਆਂ।
ਤੰਦੂਰ ਅਤੇ ਰੋਟੀ ਪਕਾਉਣਾ
- ਡੱਡੂ ਮਿਸਰ ਦੇ ਤੰਦੂਰਾਂ ਅਤੇ ਆਟਾ ਗੁੰਨ੍ਹਣ ਵਾਲੀਆਂ ਪਰਾਤਾਂ ਵਿੱਚ ਆ ਵੜਨਗੇਕੂਚ 8:3
ਆਇਤਾਂ
ਕੂਚ 8:3ਨਦੀ ਡੱਡੂਆਂ ਦੇ ਝੁੰਡਾਂ ਨਾਲ ਭਰ ਜਾਵੇਗੀ ਅਤੇ ਉਹ ਚੜ੍ਹਨਗੇ ਅਤੇ ਤੇਰੇ ਮਹਿਲ ਵਿੱਚ, ਤੇਰੇ ਸੌਣ ਦੇ ਬਿਸਤਰੇ ਵਿੱਚ, ਤੇਰੀ ਸੇਜ਼ ਉੱਤੇ, ਤੇਰੇ ਟਹਿਲੂਆਂ ਦੇ ਘਰਾਂ ਵਿੱਚ, ਤੇਰੀ ਪਰਜਾ ਵਿੱਚ, ਤੇਰੇ ਤੰਦੂਰਾਂ ਵਿੱਚ, ਅਤੇ ਤੇਰੇ ਗੁੰਨ੍ਹਣ ਦੀਆਂ ਪਰਾਤਾਂ ਵਿੱਚ ਆਉਣਗੇ।
- ਮੈਦੇ ਦੀ ਭੇਟ ਤੰਦੂਰ ਵਿੱਚ ਪਕਾਈ ਜਾਂ ਤਵੇ ਉੱਤੇ ਬਣਾਈ ਜਾ ਸਕਦੀ ਸੀਲੇਵੀ 2:4, ਲੇਵੀ 7:9
- ਅਸ਼ੁੱਧ ਲੋਥ ਨਾਲ ਛੂਹਿਆ ਤੰਦੂਰ ਭੰਨਣਾ ਪੈਂਦਾ ਸੀਲੇਵੀ 11:35
ਆਇਤਾਂ
ਲੇਵੀ 11:35ਅਤੇ ਜੇਕਰ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਤੰਦੂਰ ਜਾਂ ਚੁੱਲ੍ਹੇ ਉੱਤੇ ਡਿੱਗ ਪਵੇ ਤਾਂ ਉਹ ਅਸ਼ੁੱਧ ਹੋਣਗੇ ਅਤੇ ਤੋੜ ਦਿੱਤੇ ਜਾਣ, ਕਿਉਂ ਜੋ ਉਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਵੀ ਅਸ਼ੁੱਧ ਠਹਿਰਨਗੇ।
- ਬਿਵਸਥਾ ਵਿੱਚ ਇੱਕ ਸਰਾਪ: ਦਸ ਇਸਤਰੀਆਂ ਇੱਕੋ ਤੰਦੂਰ ਵਿੱਚ ਰੋਟੀ ਪਕਾਉਣਗੀਆਂਲੇਵੀ 26:26
ਆਇਤਾਂ
ਲੇਵੀ 26:26ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ।
- ਸਾਰਾਹ ਨੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾਉਣੀਆਂ ਹਨਉਤ 18:6
ਆਇਤਾਂ
ਉਤ 18:6ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ
- ਲੂਤ ਨੇ ਆਪਣੇ ਪਰਾਹੁਣਿਆਂ ਲਈ ਪਤੀਰੀ ਰੋਟੀ ਪਕਾਈਉਤ 19:3
ਆਇਤਾਂ
ਉਤ 19:3ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ।
- ਫ਼ਿਰਊਨ ਦੇ ਮੁੱਖ ਨਾਨਬਾਈ ਨੇ ਸੁਫ਼ਨੇ ਵਿੱਚ ਆਪਣੇ ਸਿਰ ਉੱਤੇ ਰੋਟੀ ਦੀਆਂ ਤਿੰਨ ਟੋਕਰੀਆਂ ਵੇਖੀਆਂਉਤ 40:16–17
ਆਇਤਾਂ
ਉਤ 40:16–17ਜਦ ਰਸੋਈਆਂ ਦੇ ਮੁਖੀਏ ਨੇ ਵੇਖਿਆ ਕਿ ਉਸ ਦੇ ਸੁਫ਼ਨੇ ਦਾ ਅਰਥ ਚੰਗਾ ਹੈ ਤਾਂ ਉਸ ਨੇ ਯੂਸੁਫ਼ ਨੂੰ ਆਖਿਆ, ਮੈਂ ਵੀ ਇੱਕ ਸੁਫ਼ਨਾ ਵੇਖਿਆ, ਅਤੇ ਵੇਖੋ ਮੇਰੇ ਸਿਰ ਉੱਤੇ ਚਿੱਟੀਆਂ ਰੋਟੀਆਂ ਦੀਆਂ ਤਿੰਨ ਟੋਕਰੀਆਂ ਸਨ। ਅਤੇ ਸਭ ਤੋਂ ਉੱਪਰਲੀ ਟੋਕਰੀ ਵਿੱਚ ਫ਼ਿਰਊਨ ਲਈ ਭਿੰਨ-ਭਿੰਨ ਪ੍ਰਕਾਰ ਦਾ ਪਕਾਇਆ ਹੋਇਆ ਭੋਜਨ ਸੀ ਅਤੇ ਪੰਛੀ ਮੇਰੇ ਸਿਰ ਉੱਪਰਲੀ ਟੋਕਰੀ ਵਿੱਚੋਂ ਖਾਂਦੇ ਸਨ।
- ਮਿਸਰ ਤੋਂ ਨਿੱਕਲਦੇ ਸਮੇਂ ਇਸਰਾਏਲ ਨੇ ਨਾਲ ਲਿਆਂਦੇ ਗੁੰਨ੍ਹੇ ਆਟੇ ਦੀਆਂ ਪਤੀਰੀਆਂ ਰੋਟੀਆਂ ਪਕਾਈਆਂਕੂਚ 12:34, ਕੂਚ 12:39
ਆਇਤਾਂ
ਕੂਚ 12:34ਉਨ੍ਹਾਂ ਲੋਕਾਂ ਨੇ ਗੁੰਨ੍ਹਿਆ ਹੋਇਆ ਆਟਾ ਖ਼ਮੀਰ ਹੋਣ ਤੋਂ ਪਹਿਲਾਂ ਹੀ ਪਰਾਤੜਿਆਂ ਸਣੇ ਆਪਣਿਆਂ ਲੀੜਿਆਂ ਵਿੱਚ ਬੰਨ੍ਹ ਕੇ ਆਪਣੇ ਮੋਢਿਆਂ ਉੱਤੇ ਚੁੱਕ ਲਿਆ
ਕੂਚ 12:39ਅਤੇ ਉਨ੍ਹਾਂ ਨੇ ਗੁੰਨ੍ਹੇ ਹੋਏ ਆਟੇ ਦੀਆਂ ਜਿਹੜਾ ਮਿਸਰ ਤੋਂ ਲਿਆਏ ਸਨ ਪਤੀਰੀਆਂ ਰੋਟੀਆਂ ਪਕਾਈਆਂ ਕਿਉਂ ਜੋ ਉਹ ਇਸ ਲਈ ਖ਼ਮੀਰ ਨਹੀਂ ਹੋਇਆ ਸੀ ਕਿ ਉਹ ਮਿਸਰੋਂ ਧੱਕੇ ਗਏ ਸਨ ਅਤੇ ਉੱਥੇ ਠਹਿਰ ਨਾ ਸਕੇ ਨਾ ਆਪਣੇ ਲਈ ਰੋਟੀ ਬਣਾ ਸਕੇ।
- ਸਬਤ ਤੋਂ ਪਹਿਲਾਂ: “ਜੋ ਪਕਾਉਣਾ ਹੈ ਪਕਾ ਲਓ”ਕੂਚ 16:23
ਆਇਤਾਂ
ਕੂਚ 16:23ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਉਹੋ ਹੀ ਗੱਲ ਹੈ ਜਿਹੜੀ ਯਹੋਵਾਹ ਬੋਲਿਆ ਸੀ। ਭਲਕੇ ਯਹੋਵਾਹ ਦੇ ਪਵਿੱਤਰ ਸਬਤ ਦੀ ਮਨਾਉਤਾ ਹੈ ਸੋ ਜੋ ਪਕਾਉਣਾ ਹੈ ਪਕਾ ਲਓ ਅਤੇ ਜੋ ਉਬਾਲਣਾ ਹੈ ਉਬਾਲ ਲਓ ਅਤੇ ਬਾਕੀ ਬਚੇ ਆਪਣੇ ਕੋਲ ਸਵੇਰ ਤੱਕ ਰੱਖ ਛੱਡੋ।
- ਯਹੋਵਾਹ ਦੇ ਅੱਗੇ ਸੋਨੇ ਦੀ ਮੇਜ਼ ਲਈ ਬਾਰਾਂ ਰੋਟੀਆਂ ਪਕਾਈਆਂ ਜਾਂਦੀਆਂ ਸਨਲੇਵੀ 24:5–6
ਆਇਤਾਂ
ਲੇਵੀ 24:5–6ਤੂੰ ਮੈਦਾ ਲੈ ਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ-ਇੱਕ ਰੋਟੀ ਵਿੱਚ ਏਫ਼ਾਹ ਦਾ ਦੋ ਦਹਾਈ ਹਿੱਸਾ ਹੋਵੇ। ਤਦ ਤੂੰ ਇਨ੍ਹਾਂ ਨੂੰ ਯਹੋਵਾਹ ਦੇ ਅੱਗੇ ਪਵਿੱਤਰ ਮੇਜ਼ ਦੇ ਉੱਤੇ ਦੋ ਕਤਾਰਾਂ ਬਣਾ ਕੇ ਇੱਕ-ਇੱਕ ਕਤਾਰ ਵਿੱਚ ਛੇ-ਛੇ ਰੋਟੀਆਂ ਰੱਖੀਂ।
- ਸਮੂਏਲ: ਰਾਜਾ ਤੁਹਾਡੀਆਂ ਧੀਆਂ ਨੂੰ ਰਸੋਈਆਂ ਅਤੇ ਨਾਨਬਾਈਆਂ ਬਣਾਵੇਗਾ1 ਸਮੂ 8:13
ਆਇਤਾਂ
1 ਸਮੂ 8:13ਅਤੇ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਵੇਗਾ,
- ਏਨ-ਦੋਰ ਦੀ ਭੂਤ ਮਿੱਤਰ ਵਾਲੀ ਇਸਤਰੀ ਨੇ ਆਟਾ ਗੁੰਨ੍ਹ ਕੇ ਸ਼ਾਊਲ ਲਈ ਪਤੀਰੀ ਰੋਟੀ ਪਕਾਈ1 ਸਮੂ 28:24
ਆਇਤਾਂ
1 ਸਮੂ 28:24ਅਤੇ ਉਸ ਇਸਤਰੀ ਦੇ ਘਰ ਵਿੱਚ ਇੱਕ ਮੋਟਾ ਵੱਛਾ ਸੀ ਸੋ ਉਸ ਨੇ ਉਹ ਨੂੰ ਛੇਤੀ ਨਾਲ ਕੱਟਿਆ ਅਤੇ ਆਟਾ ਲੈ ਕੇ ਗੁੰਨ੍ਹਿਆ ਅਤੇ ਪਤੀਰੀਆਂ ਰੋਟੀਆਂ ਪਕਾਈਆਂ
- ਤਾਮਾਰ ਨੇ ਆਟਾ ਗੁੰਨ੍ਹ ਕੇ ਅਮਨੋਨ ਲਈ ਪੂੜੇ ਪਕਾਏ2 ਸਮੂ 13:8
ਆਇਤਾਂ
2 ਸਮੂ 13:8ਸੋ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਆਈ ਅਤੇ ਉਹ ਮੰਜੇ ਉੱਤੇ ਪਿਆ ਹੋਇਆ ਸੀ। ਉਸ ਨੇ ਆਟਾ ਗੁੰਨ੍ਹਿਆ ਅਤੇ ਉਹ ਦੇ ਸਾਹਮਣੇ ਪੂਰੀਆਂ ਤਲੀਆਂ,
- ਏਲੀਯਾਹ ਜਾਗਿਆ ਤਾਂ ਭਖਦੇ ਕੋਲਿਆਂ ਉੱਤੇ ਪੱਕੀ ਰੋਟੀ ਪਈ ਸੀ1 ਰਾਜਾ 19:6
ਆਇਤਾਂ
1 ਰਾਜਾ 19:6ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ।
- ਯਸਾਯਾਹ: ਲੱਕੜ ਦੇ ਇੱਕ ਹਿੱਸੇ ਨਾਲ ਰੋਟੀ ਪਕਦੀ ਹੈ, ਅਤੇ ਬਾਕੀ ਦਾ ਬੁੱਤ ਬਣਦਾ ਹੈਯਸਾ 44:15, ਯਸਾ 44:19
ਆਇਤਾਂ
ਯਸਾ 44:15ਤਦ ਉਹ ਮਨੁੱਖ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਅੱਗ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਪਰ, ਉਸੇ ਵਿੱਚੋਂ ਉਹ ਇੱਕ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਮੱਥਾ ਟੇਕਦਾ ਹੈ! ਉਹ ਬੁੱਤ ਬਣਾਉਂਦਾ ਹੈ, ਅਤੇ ਉਹ ਉਸ ਦੇ ਅੱਗੇ ਮੱਥਾ ਰਗੜਦਾ ਹੈ!
ਯਸਾ 44:19ਕੋਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਚੇ ਹੋਏ ਟੁੱਕੜੇ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ? ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ?
- ਯਿਰਮਿਯਾਹ ਨੂੰ ਨਾਨਬਾਈਆਂ ਦੀ ਗਲੀ ਤੋਂ ਹਰ ਰੋਜ਼ ਇੱਕ ਰੋਟੀ ਮਿਲਦੀ ਸੀਯਿਰ 37:21
ਆਇਤਾਂ
ਯਿਰ 37:21ਤਾਂ ਸਿਦਕੀਯਾਹ ਰਾਜਾ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਸ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁੱਕੜਾ ਲੈ ਕੇ ਦਿੰਦੇ ਰਹੇ ਜਦ ਤੱਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।
- ਯਰੂਸ਼ਲਮ ਦੀ ਕੰਧ ਵਿੱਚ ਤੰਦੂਰਾਂ ਦਾ ਬੁਰਜ ਸੀਨਹ 3:11, ਨਹ 12:38
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ