ਰੋਜ਼ਾਨਾ ਜੀਵਨ
ਬਾਈਬਲ ਵਿੱਚ ਪੈਸਾ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 41 ਹਿੱਸੇ, ਸਤਰ-ਦਰ-ਸਤਰ।
ਤੋਲ ਕੇ ਦਿੱਤੀ ਚਾਂਦੀ
- ਅਬਰਾਹਾਮ ਮਕਫ਼ੇਲਾਹ ਦੀ ਗੁਫ਼ਾ ਲਈ 400 ਸ਼ਕਲ ਚਾਂਦੀ ਤੋਲ ਕੇ ਦਿੰਦਾ ਹੈਉਤ 23:15–16
ਆਇਤਾਂ
ਉਤ 23:15–16ਪ੍ਰਭੂ ਜੀ, ਮੇਰੀ ਸੁਣੋ ਇਸ ਜ਼ਮੀਨ ਦਾ ਮੁੱਲ, ਜੋ ਚਾਰ ਸੌ ਚਾਂਦੀ ਦੇ ਸਿੱਕੇ ਹੈ ਪਰ ਇਹ ਸਾਡੇ ਵਿੱਚਕਾਰ ਕੀ ਹੈ? ਆਪਣੇ ਮੁਰਦੇ ਨੂੰ ਦੱਬ ਦਿਓ। ਅਬਰਾਹਾਮ ਨੇ ਅਫ਼ਰੋਨ ਦੀ ਗੱਲ ਮੰਨ ਲਈ ਅਤੇ ਅਬਰਾਹਾਮ ਨੇ ਚਾਂਦੀ ਦੇ ਚਾਰ ਸੌ ਸਿੱਕੇ ਜੋ ਵਪਾਰੀਆਂ ਵਿੱਚ ਚਲਦੇ ਸਨ, ਜਿਹੜਾ ਉਹ ਨੇ ਹਿੱਤੀਆਂ ਦੇ ਸੁਣਦੇ ਹੋਏ ਬੋਲਿਆ ਸੀ, ਅਫ਼ਰੋਨ ਲਈ ਤੋਲ ਦਿੱਤਾ।
- ਯਾਕੂਬ ਸ਼ਕਮ ਕੋਲ ਚਾਂਦੀ ਦੇ ਸੌ ਸਿੱਕਿਆਂ ਨਾਲ ਜ਼ਮੀਨ ਦਾ ਟੁਕੜਾ ਖਰੀਦਦਾ ਹੈਉਤ 33:19
ਆਇਤਾਂ
ਉਤ 33:19ਅਤੇ ਪੈਲੀ ਦਾ ਖੱਤਾ ਜਿੱਥੇ ਉਸ ਨੇ ਆਪਣਾ ਤੰਬੂ ਲਾਇਆ, ਉਹ ਉਸ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਦੇ ਹੱਥੋਂ ਚਾਂਦੀ ਦੇ ਸੌ ਸਿੱਕਿਆਂ ਨਾਲ ਮੁੱਲ ਲਿਆ ਸੀ।
- ਯੂਸੁਫ਼ ਚਾਂਦੀ ਦੇ ਵੀਹ ਸ਼ਕਲ ਵਿੱਚ ਵੇਚਿਆ ਜਾਂਦਾ ਹੈਉਤ 37:28
ਆਇਤਾਂ
ਉਤ 37:28ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ।
- ਭਰਾਵਾਂ ਨੂੰ ਆਪਣੀ ਚਾਂਦੀ ਆਪਣੀਆਂ ਬੋਰੀਆਂ ਵਿੱਚ ਵਾਪਸ ਮਿਲਦੀ ਹੈਉਤ 42:25, ਉਤ 42:35, ਉਤ 43:21
ਆਇਤਾਂ
ਉਤ 42:25ਫੇਰ ਯੂਸੁਫ਼ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਦੇ ਬੋਰਿਆਂ ਵਿੱਚ ਅੰਨ ਭਰ ਦੇਣ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਵਿੱਚ ਮੋੜ ਕੇ ਰੱਖ ਦੇਣ ਅਤੇ ਰਸਤੇ ਲਈ ਉਨ੍ਹਾਂ ਨੂੰ ਭੋਜਨ-ਸਮੱਗਰੀ ਦੇਣ ਤਾਂ ਉਨ੍ਹਾਂ ਨਾਲ ਅਜਿਹਾ ਹੀ ਕੀਤਾ ਗਿਆ।
ਉਤ 42:35ਜਦ ਉਹ ਆਪਣੇ ਬੋਰੇ ਖਾਲੀ ਕਰ ਰਹੇ ਸਨ ਤਾਂ ਵੇਖੋ ਹਰ ਇੱਕ ਦੀ ਚਾਂਦੀ ਦੀ ਥੈਲੀ ਉਸ ਦੇ ਬੋਰੇ ਵਿੱਚ ਸੀ ਤਾਂ ਉਹ ਅਤੇ ਉਨ੍ਹਾਂ ਦਾ ਪਿਤਾ ਆਪਣੀਆਂ ਥੈਲੀਆਂ ਨੂੰ ਵੇਖ ਕੇ ਡਰ ਗਏ।
ਉਤ 43:21ਤਦ ਅਸੀਂ ਸਰਾਂ ਵਿੱਚ ਪਹੁੰਚ ਕੇ ਆਪਣਿਆਂ ਬੋਰਿਆਂ ਨੂੰ ਖੋਲ੍ਹਿਆ ਅਤੇ ਵੇਖੋ ਹਰ ਇੱਕ ਦੀ ਚਾਂਦੀ ਉਸ ਦੀ ਬੋਰੀ ਦੇ ਮੂੰਹ ਉੱਤੇ ਪਈ ਹੋਈ ਸੀ। ਉਹ ਸਾਡੀ ਪੂਰੀ ਚਾਂਦੀ ਸੀ ਅਤੇ ਅਸੀਂ ਉਹ ਨੂੰ ਮੁੜ ਆਪਣੇ ਹੱਥਾਂ ਵਿੱਚ ਲੈ ਆਏ ਹਾਂ।
- ਯੂਸੁਫ਼ ਅੰਨ ਦੇ ਬਦਲੇ ਮਿਸਰ ਅਤੇ ਕਨਾਨ ਦਾ ਸਾਰਾ ਪੈਸਾ ਇਕੱਠਾ ਕਰਦਾ ਹੈਉਤ 47:14–16
ਆਇਤਾਂ
ਉਤ 47:14–16ਯੂਸੁਫ਼ ਨੇ ਸਾਰੀ ਚਾਂਦੀ, ਜਿਹੜੀ ਮਿਸਰ ਦੇ ਦੇਸ਼ ਵਿੱਚੋਂ ਅਤੇ ਕਨਾਨ ਦੇ ਦੇਸ਼ ਵਿੱਚੋਂ ਅੰਨ ਮੁੱਲ ਲੈਣ ਦੇ ਬਦਲੇ ਮਿਲੀ, ਇਕੱਠੀ ਕਰ ਲਈ ਅਤੇ ਯੂਸੁਫ਼ ਨੇ ਉਹ ਚਾਂਦੀ ਫ਼ਿਰਊਨ ਦੇ ਘਰ ਲੈ ਆਂਦੀ। ਜਦ ਮਿਸਰ ਦੇਸ਼ ਅਤੇ ਕਨਾਨ ਦੇਸ਼ ਦੀ ਚਾਂਦੀ ਖ਼ਰਚ ਹੋ ਗਈ ਤਦ ਸਾਰੇ ਮਿਸਰੀ ਇਹ ਆਖਣ ਲਈ ਯੂਸੁਫ਼ ਕੋਲ ਆਏ ਕਿ ਸਾਨੂੰ ਰੋਟੀ ਦਿਓ। ਅਸੀਂ ਤੁਹਾਡੇ ਅੱਗੇ ਕਿਉਂ ਮਰੀਏ ਕਿਉਂ ਜੋ ਚਾਂਦੀ ਮੁੱਕ ਗਈ ਹੈ। ਤਦ ਯੂਸੁਫ਼ ਨੇ ਆਖਿਆ, ਆਪਣੇ ਮਾਲ ਡੰਗਰ ਦਿਓ ਅਤੇ ਜੇ ਚਾਂਦੀ ਮੁੱਕ ਗਈ ਹੈ ਤਾਂ ਮੈਂ ਤੁਹਾਨੂੰ ਪਸ਼ੂਆਂ ਦੇ ਬਦਲੇ ਅੰਨ੍ਹ ਦਿਆਂਗਾ।
- ਫ਼ਲਿਸਤੀਆਂ ਦਾ ਹਰ ਸਰਦਾਰ ਦਲੀਲਾਹ ਨੂੰ ਸਮਸੂਨ ਦੇ ਬਲ ਦਾ ਭੇਤ ਲੱਭਣ ਲਈ ਚਾਂਦੀ ਦੇਣ ਦਾ ਵਾਇਦਾ ਕਰਦਾ ਹੈਨਿਆਂਈ 16:5
ਆਇਤਾਂ
ਨਿਆਂਈ 16:5ਫ਼ਲਿਸਤੀਆਂ ਦੇ ਸਰਦਾਰਾਂ ਨੇ ਉਸ ਇਸਤਰੀ ਦੇ ਕੋਲ ਜਾ ਕੇ ਕਿਹਾ, “ਤੂੰ ਉਸ ਨੂੰ ਫੁਸਲਾ ਕੇ ਪਤਾ ਕਰ ਕਿ ਉਸ ਦੀ ਵੱਡੀ ਸ਼ਕਤੀ ਦਾ ਕੀ ਭੇਤ ਹੈ ਅਤੇ ਅਸੀਂ ਉਸ ਨੂੰ ਕਿਸ ਤਰ੍ਹਾਂ ਵੱਸ ਵਿੱਚ ਕਰੀਏ ਕਿ ਉਸ ਨੂੰ ਬੰਨ੍ਹ ਕੇ ਅਧੀਨ ਕਰ ਲਈਏ, ਤਾਂ ਸਾਡੇ ਸਾਰਿਆਂ ਵਿੱਚੋਂ ਹਰ ਇੱਕ ਵਿਅਕਤੀ ਤੈਨੂੰ ਗਿਆਰਾਂ-ਗਿਆਰਾਂ ਸੌ ਚਾਂਦੀ ਦੇ ਸਿੱਕੇ ਦੇਵੇਗਾ।”
- ਮੀਕਾ ਆਪਣੀ ਮਾਂ ਤੋਂ ਲਏ 1,100 ਸ਼ਕਲ ਮੋੜ ਦਿੰਦਾ ਹੈਨਿਆਂਈ 17:2–4
ਆਇਤਾਂ
ਨਿਆਂਈ 17:2–4ਉਸ ਨੇ ਆਪਣੀ ਮਾਂ ਨੂੰ ਕਿਹਾ, “ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ ਜੋ ਤੇਰੇ ਤੋਂ ਲਏ ਗਏ ਸਨ, ਜਿਨ੍ਹਾਂ ਦੇ ਕਾਰਨ ਮੈਂ ਤੈਨੂੰ ਸਰਾਪ ਦਿੰਦੇ ਸੁਣਿਆ, ਵੇਖ ਉਹ ਚਾਂਦੀ ਮੇਰੇ ਕੋਲ ਹੈ, ਮੈਂ ਹੀ ਉਹ ਲੈ ਲਈ ਸੀ।” ਉਸ ਦੀ ਮਾਂ ਨੇ ਕਿਹਾ, “ਹੇ ਮੇਰੇ ਪੁੱਤਰ! ਯਹੋਵਾਹ ਤੈਨੂੰ ਅਸੀਸ ਦੇਵੇ।” ਅਤੇ ਜਦ ਉਸ ਨੇ ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ ਆਪਣੀ ਮਾਂ ਨੂੰ ਮੋੜ ਦਿੱਤੇ ਤਾਂ ਉਸ ਦੀ ਮਾਂ ਨੇ ਕਿਹਾ, “ਮੈਂ ਇਹ ਚਾਂਦੀ ਆਪਣੇ ਪੁੱਤਰ ਦੇ ਕਾਰਨ ਯਹੋਵਾਹ ਨੂੰ ਅਰਪਣ ਕਰਦੀ ਹਾਂ ਤਾਂ ਜੋ ਉਹ ਇਸ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਵੇ। ਇਸ ਲਈ ਹੁਣ ਮੈਂ ਇਹ ਤੈਨੂੰ ਮੋੜ ਦਿੰਦੀ ਹਾਂ।” ਜਦ ਉਸ ਨੇ ਉਹ ਰੁਪਏ ਆਪਣੀ ਮਾਂ ਨੂੰ ਮੋੜ ਦਿੱਤੇ, ਤਾਂ ਉਸ ਦੀ ਮਾਂ ਨੇ ਦੋ ਸੌ ਸਿੱਕੇ ਲੈ ਕੇ ਢਾਲਣ ਵਾਲੇ ਨੂੰ ਦਿੱਤੇ ਅਤੇ ਉਸ ਨੇ ਉਨ੍ਹਾਂ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਈ, ਅਤੇ ਉਹ ਮੀਕਾਹ ਦੇ ਘਰ ਵਿੱਚ ਰਹੀ।
- ਅਹਾਬ ਨਾਬੋਥ ਨੂੰ ਉਸ ਦੇ ਅੰਗੂਰੀ ਬਾਗ਼ ਲਈ ਚਾਂਦੀ ਦੇਣ ਦੀ ਪੇਸ਼ਕਸ਼ ਕਰਦਾ ਹੈ1 ਰਾਜਾ 21:2
ਆਇਤਾਂ
1 ਰਾਜਾ 21:2ਅਹਾਬ ਨਾਬੋਥ ਨੂੰ ਬੋਲਿਆ ਕਿ ਆਪਣਾ ਅੰਗੂਰੀ ਬਾਗ਼ ਮੈਨੂੰ ਦੇ ਦੇਹ ਕਿ ਇਹ ਮੇਰੇ ਲਈ ਇੱਕ ਸਬਜ਼ੀ ਦਾ ਬਾਗ਼ ਹੋਵੇ ਕਿਉਂ ਜੋ ਉਹ ਮੇਰੇ ਘਰ ਦੇ ਨਾਲ ਲਗਵਾਂ ਹੈ ਅਤੇ ਮੈਂ ਤੈਨੂੰ ਉਹ ਦੇ ਥਾਂ ਇੱਕ ਚੰਗਾ ਅੰਗੂਰੀ ਬਾਗ਼ ਦੇ ਦਿਆਂਗਾ ਅਤੇ ਜੇ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤਾਂ ਮੈਂ ਤੈਨੂੰ ਉਹ ਦੇ ਲਈ ਚਾਂਦੀ ਦਿਆਂਗਾ।
- ਨਅਮਾਨ ਗੇਹਾਜੀ ਲਈ ਦੋ ਥੈਲੀਆਂ ਵਿੱਚ ਦੋ ਤੋੜੇ ਚਾਂਦੀ ਬੰਨ੍ਹਦਾ ਹੈ2 ਰਾਜਾ 5:23
ਆਇਤਾਂ
2 ਰਾਜਾ 5:23ਨਅਮਾਨ ਨੇ ਆਖਿਆ, “ਖੁਸ਼ੀ ਨਾਲ ਦੋ ਤੋੜੇ ਲੈ।” ਅਤੇ ਉਹ ਨੇ ਉਸ ਨੂੰ ਮਜ਼ਬੂਰ ਕਰਕੇ ਦੋ ਥੈਲੀਆਂ ਵਿੱਚ ਦੋ ਤੋੜੇ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਸਮੇਤ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਨੌਕਰਾਂ ਉੱਤੇ ਲੱਦ ਦਿੱਤਾ, ਤਾਂ ਉਹ ਉਨ੍ਹਾਂ ਨੂੰ ਉਹ ਦੇ ਅੱਗੇ-ਅੱਗੇ ਚੁੱਕ ਕੇ ਤੁਰ ਪਏ।
- ਢੱਕਣ ਵਿੱਚ ਛੇਕ ਵਾਲਾ ਸੰਦੂਕ ਹੈਕਲ ਦਾ ਪੈਸਾ ਇਕੱਠਾ ਕਰਦਾ ਹੈ2 ਰਾਜਾ 12:9–11
ਆਇਤਾਂ
2 ਰਾਜਾ 12:9–11ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ, ਉਹ ਦੇ ਢੱਕਣ ਵਿੱਚ ਮੋਰੀ ਕੀਤੀ ਅਤੇ ਉਸ ਨੂੰ ਜਗਵੇਦੀ ਦੇ ਕੋਲ ਇਸ ਤਰ੍ਹਾਂ ਟਿਕਾਇਆ ਕਿ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਤੇ ਉਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ, ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ, ਉਸ ਵਿੱਚ ਪਾ ਦਿੰਦੇ ਸਨ। ਜਦ ਉਹ ਵੇਖਦੇ ਸਨ ਕਿ ਸੰਦੂਕ ਵਿੱਚ ਬਹੁਤ ਰੁਪਿਆ ਹੋ ਗਿਆ ਹੈ ਤਦ ਰਾਜਾ ਦਾ ਪ੍ਰਧਾਨ ਅਤੇ ਮਹਾਂ ਜਾਜਕ ਉੱਥੇ ਆ ਕੇ ਉਸ ਰੁਪਏ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਮਿਲਦਾ ਸੀ, ਥੈਲੀਆਂ ਵਿੱਚ ਪਾ ਕੇ ਗਿਣ ਲੈਂਦੇ ਸਨ। ਤਦ ਉਹ ਉਸ ਰੁਪਏ ਨੂੰ ਜੋ ਤੋਲਿਆ ਹੁੰਦਾ ਸੀ, ਉਨ੍ਹਾਂ ਕੰਮ ਕਰਨ ਵਾਲਿਆਂ ਦੇ ਹੱਥ ਵਿੱਚ ਦੇ ਦਿੰਦੇ ਸਨ, ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਅਤੇ ਉਹ ਤਰਖਾਣਾਂ ਦੇ ਉਸਾਰੀ ਕਰਨ ਵਾਲਿਆਂ ਨੂੰ ਜੋ ਯਹੋਵਾਹ ਦੇ ਭਵਨ ਦਾ ਕੰਮ ਕਰਦੇ ਸਨ,
- ਮਨਹੇਮ ਅੱਸ਼ੂਰ ਲਈ ਹਰ ਧਨੀ ਮਨੁੱਖ ਤੋਂ ਪੰਜਾਹ ਸ਼ਕਲ ਲੈਂਦਾ ਹੈ2 ਰਾਜਾ 15:20
ਆਇਤਾਂ
2 ਰਾਜਾ 15:20ਮਨਹੇਮ ਨੇ ਉਹ ਚਾਂਦੀ ਇਸਰਾਏਲ ਦੇ ਸਾਰਿਆਂ ਧਨੀ ਪੁਰਸ਼ਾਂ ਕੋਲੋਂ ਇੱਕ ਮਨੁੱਖ ਪਿੱਛੇ ਪੰਜਾਹ ਰੁਪਏ ਧੱਕੇ ਨਾਲ ਲਏ ਤਾਂ ਜੋ ਉਹ ਅੱਸ਼ੂਰ ਦੇ ਰਾਜਾ ਨੂੰ ਦੇਵੇ। ਅੱਸ਼ੂਰ ਦੇ ਰਾਜਾ ਨੇ ਪਿੱਠ ਮੋੜੀ ਅਤੇ ਉਸ ਦੇਸ ਵਿੱਚ ਨਾ ਠਹਿਰਿਆ।
- ਦਾਊਦ ਉਸ ਥਾਂ ਲਈ ਆਰਨਾਨ ਨੂੰ 600 ਸ਼ਕਲ ਸੋਨਾ ਦਿੰਦਾ ਹੈ1 ਇਤ 21:25
ਆਇਤਾਂ
1 ਇਤ 21:25ਅਖ਼ੀਰ, ਦਾਊਦ ਨੇ ਆਰਨਾਨ ਨੂੰ ਉਸੇ ਥਾਂ ਦੇ ਲਈ ਛੇ ਸੌ ਤੋੜਾ ਸੋਨਾ ਤੋਲ ਕੇ ਦਿੱਤਾ।
- ਯਿਰਮਿਯਾਹ ਸਤਾਰਾਂ ਸ਼ਕਲ ਤੋਲਦਾ ਹੈ ਅਤੇ ਮੋਹਰ ਲੱਗੇ ਪੱਤਰ ਉੱਤੇ ਦਸਤਖ਼ਤ ਕਰਦਾ ਹੈਯਿਰ 32:9–10
ਆਇਤਾਂ
ਯਿਰ 32:9–10ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਦੋ ਸੌ ਗ੍ਰਾਮ ਚਾਂਦੀ ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਦਿੱਤੀ ਅਤੇ ਚਾਂਦੀ ਕੰਡੇ ਉੱਤੇ ਤੋਲੀ
- ਵਪਾਰੀ ਏਫਾ ਛੋਟਾ ਅਤੇ ਸ਼ਕਲ ਵੱਡਾ ਕਰਦੇ ਹਨਆਮੋ 8:5
ਆਇਤਾਂ
ਆਮੋ 8:5ਤੁਸੀਂ ਕਹਿੰਦੇ ਹੋ, “ਅਮੱਸਿਆ ਕਦੋਂ ਬੀਤੇਗੀ, ਤਾਂ ਜੋ ਅਸੀਂ ਅੰਨ ਵੇਚੀਏ? ਅਤੇ ਸਬਤ ਕਦੋਂ ਖ਼ਤਮ ਹੋਵੇਗਾ ਤਾਂ ਜੋ ਅਸੀਂ ਕਣਕ ਦੇ ਖੱਤੇ ਖੋਲ੍ਹੀਏ ਕਿ ਅਸੀਂ ਏਫਾਹ ਨੂੰ ਛੋਟਾ ਅਤੇ ਸ਼ਕੇਲ ਨੂੰ ਵੱਡਾ ਬਣਾਈਏ ਅਤੇ ਛਲ ਨਾਲ ਡੰਡੀ ਮਾਰੀਏ,
- ਮਜ਼ਦੂਰੀ ਵਜੋਂ ਚਾਂਦੀ ਦੇ ਤੀਹ ਸਿੱਕੇ ਤੋਲ ਕੇ ਦਿੱਤੇ ਜਾਂਦੇ ਹਨਜ਼ਕ 11:12–13
ਆਇਤਾਂ
ਜ਼ਕ 11:12–13ਤਦ ਮੈਂ ਉਹਨਾਂ ਨੂੰ ਕਿਹਾ, ਜੇ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਮੇਰੀ ਮਜ਼ਦੂਰੀ ਮੈਨੂੰ ਦਿਓ, ਨਹੀਂ ਤਾਂ, ਨਾ ਸਹੀ। ਉਹਨਾਂ ਨੇ ਤੋਲ ਕੇ ਤੀਹ ਦਿਨਾਂ ਦੀ ਮਜ਼ਦੂਰੀ ਮੈਨੂੰ ਦਿੱਤੀ। ਯਹੋਵਾਹ ਨੇ ਮੈਨੂੰ ਕਿਹਾ ਕਿ ਇਨ੍ਹਾਂ ਨੂੰ ਘੁਮਿਆਰ ਦੇ ਅੱਗੇ ਸੁੱਟ ਦੇ, ਉਸ ਵੱਡੇ ਮੁੱਲ ਨੂੰ ਜਿਹੜਾ ਉਹਨਾਂ ਨੇ ਮੇਰਾ ਪਾਇਆ ਸੀ। ਮੈਂ ਉਹ ਤੀਹ ਸ਼ਕੇਲ ਅਰਥਾਤ ਤੀਹ ਦਿਨਾਂ ਦੀ ਮਜ਼ਦੂਰੀ ਲੈ ਕੇ ਯਹੋਵਾਹ ਦੇ ਭਵਨ ਵਿੱਚ ਘੁਮਿਆਰ ਦੇ ਅੱਗੇ ਸੁੱਟ ਦਿੱਤੇ।
ਬਿਵਸਥਾ ਵਿੱਚ
- ਦਾਸ ਨੂੰ ਸਿੰਗ ਮਾਰਨ ਵਾਲਾ ਬਲ਼ਦ: ਚਾਂਦੀ ਦੇ ਤੀਹ ਸ਼ਕਲਕੂਚ 21:32
ਆਇਤਾਂ
ਕੂਚ 21:32ਜੇ ਉਹ ਬਲ਼ਦ ਦਾਸ ਨੂੰ ਜਾਂ ਗੋਲੀ ਨੂੰ ਸਿੰਙ ਮਾਰੇ ਤਾਂ ਤੀਹ ਰੁੱਪਈਏ ਚਾਂਦੀ ਦੇ ਉਸ ਦੇ ਸੁਆਮੀ ਨੂੰ ਦਿੱਤੇ ਜਾਣ ਅਤੇ ਬਲ਼ਦ ਵੱਟਿਆਂ ਨਾਲ ਮਾਰਿਆ ਜਾਵੇ।
- ਗਿਣੇ ਗਏ ਹਰ ਮਨੁੱਖ ਨੇ ਅੱਧਾ ਸ਼ਕਲ ਦੇਣਾ ਸੀਕੂਚ 30:13–16
ਆਇਤਾਂ
ਕੂਚ 30:13–16ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ। ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਵੀਹ ਸਾਲ ਦੇ ਅਤੇ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ। ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ। ਸੋ ਤੂੰ ਇਸਰਾਏਲੀਆਂ ਤੋਂ ਪ੍ਰਾਸਚਿਤ ਦੀ ਚਾਂਦੀ ਲੈ ਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਿਰੀ ਹੋਵੇ ਤਾਂ ਜੋ ਤੁਹਾਡਿਆਂ ਪ੍ਰਾਣਾਂ ਲਈ ਪ੍ਰਾਸਚਿਤ ਹੋਵੇ।
- ਗਰੀਬ ਭਰਾ ਨੂੰ ਵਿਆਜ ਉੱਤੇ ਚਾਂਦੀ ਉਧਾਰ ਨਾ ਦੇਣਾਲੇਵੀ 25:37
ਆਇਤਾਂ
ਲੇਵੀ 25:37ਤੂੰ ਉਸ ਨੂੰ ਆਪਣਾ ਪੈਸਾ ਵਿਆਜ ਤੇ ਨਾ ਦੇਵੀਂ, ਨਾ ਹੀ ਮੁਨਾਫ਼ੇ ਲਈ ਉਸ ਨੂੰ ਭੋਜਨ ਖਿਲਾਵੀਂ।
- ਦਸਵੰਧ ਨੂੰ ਪੈਸੇ ਵਿੱਚ ਬਦਲ ਕੇ ਤਿਉਹਾਰ ਉੱਤੇ ਖ਼ਰਚਿਆ ਜਾਂਦਾ ਹੈਬਿਵ 14:25–26
ਆਇਤਾਂ
ਬਿਵ 14:25–26ਤਾਂ ਤੁਸੀਂ ਉਹ ਨੂੰ ਚਾਂਦੀ ਨਾਲ ਬਦਲ ਕੇ, ਉਸ ਚਾਂਦੀ ਨੂੰ ਆਪਣੇ ਹੱਥ ਵਿੱਚ ਬੰਨ੍ਹ ਲਿਓ ਅਤੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਤੁਸੀਂ ਉਸ ਚਾਂਦੀ ਨਾਲ ਗਾਂ-ਬਲ਼ਦ, ਭੇਡ, ਦਾਖਰਸ, ਮਧ ਜਾਂ ਕੋਈ ਵੀ ਵਸਤੂ ਜਿਸ ਲਈ ਤੁਹਾਡਾ ਜੀ ਲੋਚੇ, ਮੁੱਲ ਲੈ ਲਿਓ ਅਤੇ ਉਸ ਨੂੰ ਤੁਸੀਂ ਆਪਣੇ ਘਰਾਣੇ ਸਮੇਤ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਓ ਅਤੇ ਅਨੰਦ ਕਰਿਓ।
ਇੰਜੀਲਾਂ ਅਤੇ ਰਸੂਲਾਂ ਦੇ ਕਰਤੱਬ ਵਿੱਚ
- ਅੰਗੂਰੀ ਬਾਗ਼ ਵਿੱਚ ਇੱਕ ਦਿਨ ਦੇ ਕੰਮ ਲਈ ਇੱਕ ਦੀਨਾਰਮੱਤੀ 20:2
ਆਇਤਾਂ
ਮੱਤੀ 20:2ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ।
- ਕਰ ਦੇ ਸਿੱਕੇ ਉੱਤੇ ਕੈਸਰ ਦੀ ਮੂਰਤ ਹੈਮੱਤੀ 22:19–21
ਆਇਤਾਂ
ਮੱਤੀ 22:19–21ਕਰ ਦਾ ਸਿੱਕਾ ਮੈਨੂੰ ਵਿਖਾਓ। ਤਦ ਉਹ ਇੱਕ ਅੱਠਿਆਨੀ ਉਸ ਕੋਲ ਲਿਆਏ। ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।
- ਮੱਛੀ ਦੇ ਮੂੰਹ ਵਿੱਚ ਸਿੱਕਾਮੱਤੀ 17:27
ਆਇਤਾਂ
ਮੱਤੀ 17:27ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।
- ਇੱਕ ਦਾਸ ਆਪਣੇ ਮਾਲਕ ਦਾ ਪੈਸਾ ਜ਼ਮੀਨ ਵਿੱਚ ਦੱਬ ਦਿੰਦਾ ਹੈਮੱਤੀ 25:18, ਮੱਤੀ 25:27, ਲੂਕਾ 19:23
ਆਇਤਾਂ
ਮੱਤੀ 25:18ਪਰ ਜਿਸ ਨੇ ਇੱਕੋ ਲਿਆ ਸੀ ਉਹ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਤੋੜੇ ਨੂੰ ਲੁਕਾ ਦਿੱਤਾ।
ਮੱਤੀ 25:27ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸ਼ਾਹੂਕਾਰਾਂ ਨੂੰ ਦਿੰਦਾ ਤਾਂ ਮੈਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈਂਦਾ।
ਲੂਕਾ 19:23ਫੇਰ ਤੂੰ ਮੇਰੇ ਰੁਪਏ ਸ਼ਾਹੂਕਾਰ ਦੇ ਕੋਲ ਕਿਉਂ ਨਾ ਰੱਖੇ, ਜੋ ਮੈਂ ਆਣ ਕੇ ਉਨ੍ਹਾਂ ਨੂੰ ਵਿਆਜ ਸਮੇਤ ਵਸੂਲ ਕਰ ਲੈਂਦਾ?
- ਇੱਕ ਇਸਤਰੀ ਦਸਾਂ ਵਿੱਚੋਂ ਇੱਕ ਚਾਂਦੀ ਦੇ ਸਿੱਕੇ ਲਈ ਘਰ ਹੂੰਝਦੀ ਹੈਲੂਕਾ 15:8–9
ਆਇਤਾਂ
ਲੂਕਾ 15:8–9ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ? ਅਤੇ ਜਦ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਂਢਣਾ ਨੂੰ ਬੁਲਾ ਕੇ ਆਖਦੀ ਹੈ, ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਂ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲਿਆ ਹੈ।
- ਯਿਸੂ ਸਰਾਫ਼ਾਂ ਦੀਆਂ ਚੌਂਕੀਆਂ ਉਲਟਾ ਦਿੰਦਾ ਹੈਮੱਤੀ 21:12, ਯੂਹ 2:14–15
ਆਇਤਾਂ
ਮੱਤੀ 21:12ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ।
ਯੂਹ 2:14–15ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ। ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
- ਚੇਲੇ ਆਪਣੇ ਕਮਰਬੰਦਾਂ ਵਿੱਚ ਬਿਨਾਂ ਪੈਸੇ ਦੇ ਭੇਜੇ ਜਾਂਦੇ ਹਨਮੱਤੀ 10:9, ਮਰਕੁ 6:8
- ਇੱਕ ਕੰਗਾਲ ਵਿਧਵਾ ਦੀਆਂ ਦੋ ਦਮੜੀਆਂਮਰਕੁ 12:41–42
ਆਇਤਾਂ
ਮਰਕੁ 12:41–42ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ। ਅਤੇ ਇੱਕ ਕੰਗਾਲ ਵਿਧਵਾ ਨੇ ਆ ਕੇ ਦੋ ਦਮੜੀਆਂ ਪਾਈਆਂ।
- ਯਹੂਦਾ ਚਾਂਦੀ ਦੇ ਤੀਹ ਸਿੱਕੇ ਮੋੜ ਦਿੰਦਾ ਹੈ; ਇੱਕ ਖੇਤ ਖਰੀਦਿਆ ਜਾਂਦਾ ਹੈਮੱਤੀ 27:3–7
ਆਇਤਾਂ
ਮੱਤੀ 27:3–7ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ। ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ। ਅਤੇ ਮੁੱਖ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜ਼ਾਨੇ ਵਿੱਚ ਪਾਉਣਾਂ ਯੋਗ ਨਹੀਂ ਕਿਉਂਕਿ ਇਹ ਲਹੂ ਦਾ ਮੁੱਲ ਹੈ। ਤਾਂ ਉਨ੍ਹਾਂ ਨੇ ਯੋਜਨਾਂ ਬਣਾ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ।
- ਸਿਪਾਹੀਆਂ ਨੂੰ ਬਹੁਤ ਸਾਰਾ ਪੈਸਾ ਦਿੱਤਾ ਜਾਂਦਾ ਹੈਮੱਤੀ 28:12
ਆਇਤਾਂ
ਮੱਤੀ 28:12ਅਤੇ ਉਹ ਬਜ਼ੁਰਗਾਂ ਦੇ ਨਾਲ ਇਕੱਠੇ ਹੋਏ ਅਤੇ ਯੋਜਨਾਂ ਬਣਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ
- ਪਤਰਸ: “ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ”ਰਸੂਲਾਂ 3:6
ਆਇਤਾਂ
ਰਸੂਲਾਂ 3:6ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!
- ਸ਼ਮਊਨ ਜਾਦੂਗਰ ਰਸੂਲਾਂ ਨੂੰ ਪੈਸੇ ਦੇਣ ਦੀ ਪੇਸ਼ਕਸ਼ ਕਰਦਾ ਹੈਰਸੂਲਾਂ 8:18–20
ਆਇਤਾਂ
ਰਸੂਲਾਂ 8:18–20ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ। ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ। ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ!
ਕਹਾਵਤਾਂ
- “ਰੋਕੜ ਸਭ ਚੀਜ਼ਾਂ ਦਾ ਉੱਤਰ ਹੈ”ਉਪ 10:19
ਆਇਤਾਂ
ਉਪ 10:19ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ।
- ਪੈਸੇ ਨਾਲ ਪ੍ਰੇਮ ਰੱਖਣ ਵਾਲਾ ਪੈਸੇ ਨਾਲ ਕਦੇ ਨਹੀਂ ਰੱਜਦਾਉਪ 5:10
ਆਇਤਾਂ
ਉਪ 5:10ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ।
- ਬੁੱਧ, ਪੈਸੇ ਵਾਂਗੂੰ, ਇੱਕ ਛਾਂ ਹੈਉਪ 7:12
ਆਇਤਾਂ
ਉਪ 7:12ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।
- ਪੈਸੇ ਦਾ ਲੋਭ ਹਰ ਪ੍ਰਕਾਰ ਦੀ ਬੁਰਾਈ ਦੀ ਜੜ੍ਹ ਹੈ1 ਤਿਮ 6:10
ਆਇਤਾਂ
1 ਤਿਮ 6:10ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ