ਕੁਦਰਤ
ਬਾਈਬਲ ਵਿੱਚ ਕੀੜੇ ਅਤੇ ਕਿਰਮ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 18 ਹਿੱਸੇ, ਸਤਰ-ਦਰ-ਸਤਰ।
ਕੱਪੜੇ ਦਾ ਕੀੜਾ
- ਕੀੜਾ ਕੱਪੜਿਆਂ ਨੂੰ ਖਾ ਜਾਂਦਾ ਹੈਯਾਕੂ 5:2
ਆਇਤਾਂ
ਯਾਕੂ 5:2ਤੁਹਾਡਾ ਧਨ ਗਲ਼ ਗਿਆ ਅਤੇ ਤੁਹਾਡੇ ਬਸਤਰਾਂ ਨੂੰ ਕੀੜੇ ਖਾ ਗਏ।
- ਕੀੜਾ ਅਤੇ ਜੰਗਾਲ ਧਰਤੀ ਦੇ ਖਜ਼ਾਨਿਆਂ ਨੂੰ ਨਾਸ ਕਰਦੇ ਹਨਮੱਤੀ 6:19–20
ਆਇਤਾਂ
ਮੱਤੀ 6:19–20ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ। ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ।
- ਸਵਰਗ ਵਿੱਚ ਖਜ਼ਾਨਾ, ਜਿੱਥੇ ਕੋਈ ਕੀੜਾ ਨਾਸ ਨਹੀਂ ਕਰਦਾਲੂਕਾ 12:33
ਆਇਤਾਂ
ਲੂਕਾ 12:33ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।
- “ਉਸ ਕੱਪੜੇ ਵਰਗਾ ਜਿਸ ਨੂੰ ਕੀੜੇ ਨੇ ਖਾ ਲਿਆ ਹੋਵੇ”ਅੱਯੂਬ 13:28
ਆਇਤਾਂ
ਅੱਯੂਬ 13:28ਮੈਂ ਤਾਂ ਸੜੀ ਹੋਈ ਚੀਜ਼ ਵਰਗਾ ਹਾਂ ਜੋ ਹੰਢਾਈ ਹੋਈ ਹੈ, ਜਾਂ ਉਸ ਕੱਪੜੇ ਵਰਗਾ ਜਿਸ ਨੂੰ ਕੀੜੇ ਨੇ ਖਾ ਲਿਆ ਹੋਵੇ!
- “ਕੀੜਾ ਉਹਨਾਂ ਨੂੰ ਕੱਪੜੇ ਵਾਂਗੂੰ ਖਾ ਜਾਵੇਗਾ”ਯਸਾ 50:9, ਯਸਾ 51:8
ਆਇਤਾਂ
ਯਸਾ 50:9ਵੇਖੋ, ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਕੌਣ ਮੈਨੂੰ ਦੋਸ਼ੀ ਠਹਿਰਾਵੇਗਾ? ਵੇਖੋ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਕੀੜਾ ਉਹਨਾਂ ਨੂੰ ਖਾ ਜਾਵੇਗਾ।
ਯਸਾ 51:8ਕਿਉਂ ਜੋ ਕੀੜਾ ਉਹਨਾਂ ਨੂੰ ਕੱਪੜੇ ਵਾਂਗੂੰ ਖਾ ਜਾਵੇਗਾ, ਅਤੇ ਲੇਹਾ ਉਹਨਾਂ ਨੂੰ ਉੱਨ ਵਾਂਗੂੰ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀਓਂ ਪੀੜ੍ਹੀ ਤੱਕ।
- “ਉਹ ਆਪਣਾ ਘਰ ਮੱਕੜੀ ਵਾਂਗੂੰ ਬਣਾਉਂਦਾ ਹੈ”ਅੱਯੂਬ 27:18
ਆਇਤਾਂ
ਅੱਯੂਬ 27:18ਉਹ ਆਪਣਾ ਘਰ ਮੱਕੜੀ ਵਾਂਗੂੰ ਬਣਾਉਂਦਾ ਹੈ, ਅਤੇ ਇੱਕ ਝੌਂਪੜੀ ਵਾਂਗੂੰ ਜਿਸ ਨੂੰ ਕੋਈ ਰਾਖ਼ਾ ਬਣਾਉਂਦਾ ਹੈ।
- ਮਿੱਟੀ ਦੇ ਘਰਾਂ ਵਿੱਚ ਰਹਿਣ ਵਾਲੇ, ਕੀੜੇ ਵਾਂਗੂੰ ਕੁਚਲੇ ਜਾਂਦੇ ਹਨਅੱਯੂਬ 4:19
ਆਇਤਾਂ
ਅੱਯੂਬ 4:19ਤਾਂ ਫਿਰ ਉਹ ਕੀ ਹਨ ਜਿਹੜੇ ਕੱਚੇ ਘਰਾਂ ਵਿੱਚ ਵੱਸਦੇ ਹਨ, ਜਿਨ੍ਹਾਂ ਦੀਆਂ ਨੀਂਹਾਂ ਮਿੱਟੀ ਵਿੱਚ ਹਨ, ਜਿਹੜੇ ਪਤੰਗੇ ਦੀ ਤਰ੍ਹਾਂ ਪੀਹੇ ਜਾਂਦੇ ਹਨ।
ਕਿਰਮ
- ਰਾਤ ਭਰ ਰੱਖੇ ਮੰਨ ਵਿੱਚ ਕੀੜੇ ਪੈ ਗਏ ਅਤੇ ਉਹ ਬੋ ਮਾਰਨ ਲੱਗਾਕੂਚ 16:20
ਆਇਤਾਂ
ਕੂਚ 16:20ਪਰ ਉਨ੍ਹਾਂ ਨੇ ਮੂਸਾ ਦੀ ਨਾ ਸੁਣੀ। ਕਈਆਂ ਨੇ ਉਸ ਵਿੱਚੋਂ ਸਵੇਰ ਤੱਕ ਰੱਖ ਛੱਡਿਆ ਸੋ ਉਸ ਵਿੱਚ ਕੀੜੇ ਪੈ ਗਏ ਅਤੇ ਸੜਿਆਂਧ ਆਉਣ ਲੱਗ ਪਈ। ਤਾਂ ਮੂਸਾ ਉਨ੍ਹਾਂ ਉੱਤੇ ਗਰੰਜ ਹੋਇਆ।
- ਸਬਤ ਲਈ ਰੱਖੇ ਹਿੱਸੇ ਵਿੱਚ ਕੀੜੇ ਨਾ ਪਏਕੂਚ 16:24
ਆਇਤਾਂ
ਕੂਚ 16:24ਸੋ ਉਨ੍ਹਾਂ ਨੇ ਉਸ ਨੂੰ ਆਪਣੇ ਸਵੇਰ ਤੱਕ ਰੱਖ ਛੱਡਿਆ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਅਤੇ ਉਸ ਵਿੱਚ ਨਾ ਸੜਿਆਂਧ ਸੀ ਅਤੇ ਨਾ ਹੀ ਕੀੜਾ ਸੀ।
- ਪਹੁ ਫੁੱਟਦਿਆਂ ਇੱਕ ਕੀੜੇ ਨੇ ਯੂਨਾਹ ਦੇ ਬੂਟੇ ਨੂੰ ਖਾ ਲਿਆ, ਅਤੇ ਉਹ ਸੁੱਕ ਗਿਆਯੂਨਾ 4:7
ਆਇਤਾਂ
ਯੂਨਾ 4:7ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਜਿਸ ਨੇ ਉਸ ਬੂਟੇ ਨੂੰ ਅਜਿਹਾ ਡੰਗਿਆ ਕਿ ਉਹ ਸੁੱਕ ਗਿਆ।
- ਹੇਰੋਦੇਸ ਨੂੰ ਕੀੜੇ ਪੈ ਗਏ ਅਤੇ ਉਹ ਮਰ ਗਿਆਰਸੂਲਾਂ 12:21–23
ਆਇਤਾਂ
ਰਸੂਲਾਂ 12:21–23ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ। ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ! ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।
- ਕੀੜੇ ਅੰਗੂਰ ਖਾ ਜਾਂਦੇ ਹਨ, ਇਸ ਲਈ ਕੋਈ ਉਨ੍ਹਾਂ ਨੂੰ ਇਕੱਠਾ ਨਹੀਂ ਕਰਦਾਬਿਵ 28:39
ਆਇਤਾਂ
ਬਿਵ 28:39ਤੁਸੀਂ ਅੰਗੂਰੀ ਬਾਗ਼ ਲਾ ਕੇ ਉਸ ਵਿੱਚ ਕੰਮ ਤਾਂ ਕਰੋਗੇ, ਪਰ ਨਾ ਤਾਂ ਤੁਸੀਂ ਉਸ ਦੀ ਮਧ ਪੀਓਗੇ ਅਤੇ ਨਾ ਹੀ ਗੁੱਛੇ ਇਕੱਠੇ ਕਰੋਗੇ, ਕਿਉਂ ਜੋ ਕੀੜਾ ਉਨ੍ਹਾਂ ਨੂੰ ਖਾ ਜਾਵੇਗਾ।
- ਅੱਯੂਬ: “ਮੇਰਾ ਸਰੀਰ ਕੀੜਿਆਂ ਅਤੇ ਮਿੱਟੀ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ”ਅੱਯੂਬ 7:5
ਆਇਤਾਂ
ਅੱਯੂਬ 7:5ਮੇਰਾ ਸਰੀਰ ਕੀੜਿਆਂ ਅਤੇ ਮਿੱਟੀ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ, ਮੇਰੀ ਚਮੜੀ ਆਕੜ ਜਾਂਦੀ, ਫਿਰ ਪੀਕ ਵਗ ਪੈਂਦੀ ਹੈ।
- ਕਬਰ ਵਿੱਚ ਕੀੜੇ ਸੁਖੀ ਅਤੇ ਦੁਖੀ ਦੋਹਾਂ ਨੂੰ ਬਰਾਬਰ ਢੱਕ ਲੈਂਦੇ ਹਨਅੱਯੂਬ 21:23–26
ਆਇਤਾਂ
ਅੱਯੂਬ 21:23–26ਕੋਈ ਆਪਣੀ ਪੂਰੀ ਸ਼ਕਤੀ ਵਿੱਚ ਮਰ ਜਾਂਦਾ ਹੈ, ਜਦ ਉਸ ਨੂੰ ਚੈਨ ਸੀ ਅਤੇ ਉਸਦਾ ਸੁੱਖ ਸੰਪੂਰਨ ਸੀ। ਉਹ ਦੀਆਂ ਦੋਹਨੀਆਂ ਦੁੱਧ ਨਾਲ ਭਰੀਆਂ ਹੋਈਆਂ ਹਨ, ਅਤੇ ਉਹ ਦੀਆਂ ਹੱਡੀਆਂ ਦਾ ਗੁੱਦਾ ਤਰ ਰਹਿੰਦਾ ਹੈ, ਅਤੇ ਕੋਈ ਆਪਣੀ ਜਾਨ ਦੀ ਕੁੜੱਤਣ ਵਿੱਚ ਮਰ ਜਾਂਦਾ, ਅਤੇ ਕੋਈ ਸੁੱਖ ਨਹੀਂ ਭੋਗਦਾ ਹੈ। ਉਹ ਦੋਵੇਂ ਮਿੱਟੀ ਵਿੱਚ ਮਿਲ ਜਾਂਦੇ ਹਨ, ਅਤੇ ਕੀੜੇ ਉਹਨਾਂ ਨੂੰ ਢੱਕ ਲੈਂਦੇ ਹਨ।
- “ਲੇਹਾ ਉਹਨਾਂ ਨੂੰ ਉੱਨ ਵਾਂਗੂੰ ਖਾ ਜਾਵੇਗਾ”ਯਸਾ 51:8
ਆਇਤਾਂ
ਯਸਾ 51:8ਕਿਉਂ ਜੋ ਕੀੜਾ ਉਹਨਾਂ ਨੂੰ ਕੱਪੜੇ ਵਾਂਗੂੰ ਖਾ ਜਾਵੇਗਾ, ਅਤੇ ਲੇਹਾ ਉਹਨਾਂ ਨੂੰ ਉੱਨ ਵਾਂਗੂੰ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀਓਂ ਪੀੜ੍ਹੀ ਤੱਕ।
- “ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਓੜ੍ਹਨਾ ਹਨ”ਯਸਾ 14:11
ਆਇਤਾਂ
ਯਸਾ 14:11ਤੇਰੀ ਚਮਕ-ਦਮਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਓੜ੍ਹਨਾ ਹਨ।
- ਇੱਕ ਭਜਨ: “ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ”ਜ਼ਬੂ 22:6
ਆਇਤਾਂ
ਜ਼ਬੂ 22:6ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ