ਕੁਦਰਤ
ਬਾਈਬਲ ਵਿੱਚ ਪਹਾੜ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 41 ਹਿੱਸੇ, ਸਤਰ-ਦਰ-ਸਤਰ।
- “ਉੱਚੇ ਪਰਬਤ ਜੰਗਲੀ ਬੱਕਰੀਆਂ ਲਈ ਹਨ”ਜ਼ਬੂ 104:18
ਆਇਤਾਂ
ਜ਼ਬੂ 104:18ਉੱਚੇ ਪਰਬਤ ਜੰਗਲੀ ਬੱਕਰੀਆਂ ਲਈ ਹਨ, ਢਿੱਗਾਂ ਪਹਾੜੀ ਖਰਗੋਸ਼ਾਂ ਲਈ ਓਟ ਹਨ।
- ਯਰੂਸ਼ਲਮ ਦੇ ਆਲੇ-ਦੁਆਲੇ ਪਹਾੜ ਹਨਜ਼ਬੂ 125:2
ਆਇਤਾਂ
ਜ਼ਬੂ 125:2ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।
- ਅਜਿਹਾ ਦੇਸ਼ ਜਿਸ ਦੇ ਪਹਾੜਾਂ ਵਿੱਚੋਂ ਤਾਂਬਾ ਕੱਢਿਆ ਜਾ ਸਕਦਾ ਹੈਬਿਵ 8:9
ਆਇਤਾਂ
ਬਿਵ 8:9ਇੱਕ ਅਜਿਹਾ ਦੇਸ਼ ਜਿਸ ਦੇ ਵਿੱਚ ਤੁਸੀਂ ਤੰਗੀ ਦੀ ਰੋਟੀ ਨਾ ਖਾਓਗੇ ਅਤੇ ਉੱਥੇ ਤੁਹਾਨੂੰ ਕਿਸੇ ਚੀਜ਼ ਦੀ ਥੁੜ ਨਾ ਹੋਵੇਗੀ, ਇੱਕ ਅਜਿਹਾ ਦੇਸ਼ ਜਿਸ ਦੇ ਪੱਥਰ ਲੋਹੇ ਦੇ ਹਨ ਅਤੇ ਜਿਸ ਦੀਆਂ ਪਹਾੜੀਆਂ ਨੂੰ ਪੁੱਟ ਕੇ ਤੁਸੀਂ ਤਾਂਬਾ ਕੱਢੋਗੇ।
- ਖਾਣ ਖੋਦਣ ਵਾਲਾ ਚਕਮਾਕ ਨੂੰ ਤੋੜਦਾ ਅਤੇ ਪਹਾੜਾਂ ਨੂੰ ਜੜ੍ਹੋਂ ਉਲਟਾ ਦਿੰਦਾ ਹੈਅੱਯੂਬ 28:9
ਆਇਤਾਂ
ਅੱਯੂਬ 28:9ਮਨੁੱਖ ਆਪਣਾ ਹੱਥ ਚਕਮਕ ਪੱਥਰ ਉੱਤੇ ਲਾਉਂਦਾ ਹੈ, ਉਹ ਪਹਾੜਾਂ ਨੂੰ ਮੁੱਢੋਂ ਉਲੱਦ ਦਿੰਦਾ ਹੈ।
- ਪਹਾੜ ਖੁਰ ਕੇ ਡਿੱਗ ਪੈਂਦਾ ਹੈਅੱਯੂਬ 14:18
ਆਇਤਾਂ
ਅੱਯੂਬ 14:18“ਪਰ ਪਰਬਤ ਡਿੱਗਦਾ-ਡਿੱਗਦਾ ਘਸ ਜਾਂਦਾ ਅਤੇ ਚੱਟਾਨ ਆਪਣੇ ਥਾਂ ਤੋਂ ਸਰਕ ਜਾਂਦੀ ਹੈ,
- ਲਬਾਨੋਨ ਦੀਆਂ ਚੋਟੀਆਂ: ਅਮਾਨਾਹ, ਸਨੀਰ, ਹਰਮੋਨ, ਸ਼ੇਰਾਂ ਅਤੇ ਚੀਤਿਆਂ ਦੀਆਂ ਘੁਰਨੇਸਰੇਸ਼ਟ 4:8
ਆਇਤਾਂ
ਸਰੇਸ਼ਟ 4:8ਹੇ ਮੇਰੀ ਵਹੁਟੀਏ, ਤੂੰ ਲਬਾਨੋਨ ਤੋਂ ਮੇਰੇ ਸੰਗ ਆ, ਲਬਾਨੋਨ ਤੋਂ ਮੇਰੇ ਸੰਗ ਆ, ਤੂੰ ਅਮਾਨਾਹ ਦੀ ਚੋਟੀ ਤੋਂ, ਸਨੀਰ ਤੇ ਹਰਮੋਨ ਦੀ ਚੋਟੀ ਤੋਂ, ਸ਼ੇਰਾਂ ਦੇ ਘੁਰਨਿਆਂ ਤੋਂ, ਚੀਤਿਆਂ ਦੇ ਪਹਾੜਾਂ ਤੋਂ ਚੱਲੀ ਆ।
- ਸੁਲੇਮਾਨ ਦੇ ਪਹਾੜਾਂ ਵਿੱਚ 80,000 ਪੱਥਰ ਘੜਨ ਵਾਲੇ ਸਨ1 ਰਾਜਾ 5:15
ਆਇਤਾਂ
1 ਰਾਜਾ 5:15ਸੁਲੇਮਾਨ ਦੇ ਸੱਤਰ ਹਜ਼ਾਰ ਪਾਂਡੀ ਅਤੇ ਅੱਸੀ ਹਜ਼ਾਰ ਪਰਬਤ ਵਿੱਚ ਕੱਟਣ ਵਾਲੇ ਸਨ।
- ਮਿਦਯਾਨ ਦੇ ਡਰ ਤੋਂ ਇਸਰਾਏਲ ਨੇ ਪਹਾੜਾਂ ਅਤੇ ਗੁਫ਼ਾਵਾਂ ਵਿੱਚ ਪਨਾਹਾਂ ਬਣਾਈਆਂਨਿਆਂਈ 6:2
ਆਇਤਾਂ
ਨਿਆਂਈ 6:2ਮਿਦਯਾਨੀਆਂ ਦਾ ਹੱਥ ਇਸਰਾਏਲੀਆਂ ਉੱਤੇ ਤਕੜਾ ਹੋਇਆ ਅਤੇ ਮਿਦਯਾਨੀਆਂ ਦੇ ਡਰ ਦੇ ਕਾਰਨ ਇਸਰਾਏਲੀਆਂ ਨੇ ਪਹਾੜਾਂ ਵਿੱਚ ਘੁਰਨੇ, ਗੁਫਾਂ ਅਤੇ ਗੜ੍ਹਾਂ ਵਿੱਚ ਆਪਣੇ ਨਿਵਾਸ ਬਣਾ ਲਏ।
- ਨੰਗੀ ਪਹਾੜੀ ਉੱਤੇ ਖੜ੍ਹਾ ਕੀਤਾ ਝੰਡਾ ਇਸ਼ਾਰਾ ਹੁੰਦਾ ਸੀਯਸਾ 13:2, ਯਸਾ 18:3
- “ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ”ਮੱਤੀ 24:16
ਆਇਤਾਂ
ਮੱਤੀ 24:16ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ।
- ਛਾਂਦਾਰ ਰੁੱਖਾਂ ਹੇਠ ਪਹਾੜੀਆਂ ਉੱਤੇ ਪੂਜਾ ਦੀਆਂ ਥਾਵਾਂਹੋਸ਼ੇ 4:13, ਬਿਵ 12:2
ਆਇਤਾਂ
ਹੋਸ਼ੇ 4:13ਉਹ ਪਰਬਤਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਫ਼ ਧੁਖਾਉਂਦੇ ਹਨ, ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ। ਇਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ, ਇਸ ਲਈ ਤੁਹਾਡੀਆਂ ਵਹੁਟੀਆਂ ਹਰਾਮਕਾਰੀ ਕਰਦੀਆਂ ਹਨ।
ਬਿਵ 12:2ਜਿਨ੍ਹਾਂ ਕੌਮਾਂ ਨੂੰ ਤੁਸੀਂ ਕੱਢਣਾ ਹੈ, ਉਨ੍ਹਾਂ ਦੇ ਲੋਕ ਉੱਚੇ ਪਹਾੜਾਂ ਉੱਤੇ, ਟਿੱਲਿਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਰਥਾਤ ਜਿਸ ਕਿਸੇ ਸਥਾਨ ਵਿੱਚ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ, ਤੁਸੀਂ ਉਨ੍ਹਾਂ ਸਥਾਨਾਂ ਦਾ ਪੂਰੀ ਤਰ੍ਹਾਂ ਨਾਲ ਨਾਸ ਕਰਨਾ ਹੈ।
ਕਹਾਣੀਆਂ ਵਿੱਚ ਪਹਾੜ
- ਕਿਸ਼ਤੀ ਅਰਾਰਾਤ ਦੇ ਪਹਾੜਾਂ ਉੱਤੇ ਟਿਕ ਗਈਉਤ 8:4
ਆਇਤਾਂ
ਉਤ 8:4ਕਿਸ਼ਤੀ ਸੱਤਵੇਂ ਮਹੀਨੇ ਦੇ ਸਤਾਰਵੇਂ ਦਿਨ ਅਰਾਰਾਤ ਪਰਬਤ ਉੱਤੇ ਟਿੱਕ ਗਈ।
- ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਚੋਟੀਆਂ ਦਿਸਣ ਲੱਗੀਆਂਉਤ 8:5
ਆਇਤਾਂ
ਉਤ 8:5ਅਤੇ ਪਾਣੀ ਦਸਵੇਂ ਮਹੀਨੇ ਤੱਕ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿੱਸ ਪਈਆਂ।
- ਅਬਰਾਹਾਮ ਨੂੰ ਮੋਰੀਆਹ ਦੇ ਦੇਸ਼ ਵਿੱਚ ਇੱਕ ਪਹਾੜ ਉੱਤੇ ਭੇਜਿਆ ਗਿਆਉਤ 22:2
ਆਇਤਾਂ
ਉਤ 22:2ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ।
- ਮੂਸਾ ਇੱਜੜ ਲੈ ਕੇ ਪਰਮੇਸ਼ੁਰ ਦੇ ਪਹਾੜ ਹੋਰੇਬ ਕੋਲ ਆਇਆਕੂਚ 3:1
ਆਇਤਾਂ
ਕੂਚ 3:1ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਜਾਜਕ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਰਬਤ ਹੋਰੇਬ ਦੇ ਕੋਲ ਆਇਆ।
- ਇੱਕ ਹੱਦ ਨੇ ਲੋਕਾਂ ਨੂੰ ਸੀਨਈ ਪਰਬਤ ਨੂੰ ਛੂਹਣ ਤੋਂ ਰੋਕਿਆਕੂਚ 19:12
ਆਇਤਾਂ
ਕੂਚ 19:12ਤੂੰ ਪਰਜਾ ਲਈ ਚੁਫ਼ੇਰੇ ਇਹ ਆਖ ਕੇ ਹੱਦਾਂ ਬਣਾਈ ਕਿ ਤੁਸੀਂ ਧਿਆਨ ਰੱਖੋ ਅਤੇ ਪਰਬਤ ਉੱਤੇ ਨਾ ਚੜ੍ਹਿਓ, ਨਾ ਉਸ ਦੀ ਹੱਦ ਨੂੰ ਛੂਹਿਓ ਅਤੇ ਹਰ ਇੱਕ ਜਿਹੜਾ ਪਰਬਤ ਨੂੰ ਛੂਹੇ ਉਹ ਜ਼ਰੂਰ ਮਾਰਿਆ ਜਾਵੇ।
- ਸੀਨਈ ਭੱਠੀ ਵਾਂਗੂੰ ਧੂੰਆਂ ਦਿੰਦਾ ਸੀ ਅਤੇ ਜ਼ੋਰ ਨਾਲ ਕੰਬਦਾ ਸੀਕੂਚ 19:18
ਆਇਤਾਂ
ਕੂਚ 19:18ਅਤੇ ਸਾਰੇ ਸੀਨਈ ਪਰਬਤ ਤੋਂ ਧੂੰਆਂ ਨਿੱਕਲਦਾ ਸੀ ਕਿਉਂ ਜੋ ਯਹੋਵਾਹ ਅੱਗ ਵਿੱਚ ਉਸ ਦੇ ਉੱਤੇ ਉੱਤਰਿਆ ਅਤੇ ਭੱਠੀ ਵਰਗਾ ਧੂੰਆਂ ਉਸ ਦੇ ਉੱਤੋਂ ਉੱਠ ਰਿਹਾ ਸੀ, ਸਾਰਾ ਪਰਬਤ ਬਹੁਤ ਕੰਬ ਰਿਹਾ ਸੀ।
- ਮੂਸਾ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਬਤ ਉੱਤੇ ਰਿਹਾਕੂਚ 24:18
ਆਇਤਾਂ
ਕੂਚ 24:18ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਤੇ ਪਰਬਤ ਉੱਤੇ ਚੜ੍ਹ ਗਿਆ ਤਾਂ ਮੂਸਾ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਰਿਹਾ।
- ਹਾਰੂਨ ਹੋਰ ਪਰਬਤ ਦੀ ਚੋਟੀ ਉੱਤੇ ਮਰਿਆਗਿਣ 20:27–28
ਆਇਤਾਂ
ਗਿਣ 20:27–28ਤਦ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਉਹ ਸਾਰੀ ਮੰਡਲੀ ਦੇ ਵੇਖਦਿਆਂ ਹੀ ਹੋਰ ਨਾਮ ਦੇ ਪਰਬਤ ਉੱਤੇ ਚੜ੍ਹ ਗਏ। ਤਦ ਮੂਸਾ ਨੇ ਹਾਰੂਨ ਦੇ ਬਸਤਰ ਉਤਾਰ ਕੇ, ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾਏ ਅਤੇ ਹਾਰੂਨ ਉਸ ਪਰਬਤ ਦੀ ਟੀਸੀ ਉੱਤੇ ਮਰ ਗਿਆ ਫੇਰ ਮੂਸਾ ਅਤੇ ਅਲਆਜ਼ਾਰ ਪਰਬਤ ਤੋਂ ਹੇਠਾਂ ਉਤਰ ਆਏ।
- ਨਬੋ ਪਰਬਤ ਤੋਂ, ਪਿਸਗਾਹ ਦੀ ਚੋਟੀ ਉੱਤੋਂ, ਮੂਸਾ ਨੇ ਦੇਸ਼ ਵੇਖਿਆਬਿਵ 34:1
ਆਇਤਾਂ
ਬਿਵ 34:1ਮੂਸਾ ਮੋਆਬ ਦੇ ਮੈਦਾਨ ਤੋਂ ਨਬੋ ਪਰਬਤ ਨੂੰ ਪਿਸਗਾਹ ਚੋਟੀ ਉੱਤੇ ਚੜ੍ਹ ਗਿਆ, ਜਿਹੜਾ ਯਰੀਹੋ ਦੇ ਅੱਗੇ ਹੈ ਅਤੇ ਯਹੋਵਾਹ ਨੇ ਉਸ ਨੂੰ ਦਾਨ ਤੱਕ ਗਿਲਆਦ ਦਾ ਸਾਰਾ ਦੇਸ਼ ਵਿਖਾਇਆ
- ਛੇ ਗੋਤ ਗਰਿੱਜ਼ੀਮ ਪਰਬਤ ਉੱਤੇ ਅਤੇ ਛੇ ਏਬਾਲ ਪਰਬਤ ਉੱਤੇ ਖੜ੍ਹੇ ਹੋਏਬਿਵ 27:12–13
ਆਇਤਾਂ
ਬਿਵ 27:12–13ਜਦ ਤੁਸੀਂ ਯਰਦਨ ਨਦੀ ਪਾਰ ਲੰਘ ਜਾਓਗੇ ਤਦ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ, ਇਹ ਗਰਿੱਜ਼ੀਮ ਪਰਬਤ ਉੱਤੇ ਖੜ੍ਹੇ ਹੋ ਕੇ ਪਰਜਾ ਨੂੰ ਅਸੀਸ ਦੇਣ, ਅਤੇ ਰਊਬੇਨ, ਗਾਦ, ਆਸ਼ੇਰ ਜ਼ਬੂਲੁਨ, ਦਾਨ ਅਤੇ ਨਫ਼ਤਾਲੀ ਇਹ ਏਬਾਲ ਪਰਬਤ ਉੱਤੇ ਸਰਾਪ ਲਈ ਖੜ੍ਹੇ ਹੋਣ।
- ਯੋਥਾਮ ਨੇ ਗਰਿੱਜ਼ੀਮ ਪਰਬਤ ਦੀ ਚੋਟੀ ਤੋਂ ਆਪਣੀ ਕਥਾ ਪੁਕਾਰ ਕੇ ਸੁਣਾਈਨਿਆਂਈ 9:7
ਆਇਤਾਂ
ਨਿਆਂਈ 9:7ਜਦ ਇਸ ਦੀ ਖ਼ਬਰ ਯੋਥਾਮ ਨੂੰ ਹੋਈ ਤਾਂ ਉਹ ਜਾ ਕੇ ਗਰਿੱਜ਼ੀਮ ਪਰਬਤ ਦੀ ਚੋਟੀ ਉੱਤੇ ਚੜ੍ਹ ਕੇ ਖੜ੍ਹਾ ਹੋ ਗਿਆ ਅਤੇ ਉੱਚੀ ਅਵਾਜ਼ ਨਾਲ ਬੋਲ ਕੇ ਉਨ੍ਹਾਂ ਨੂੰ ਕਹਿਣ ਲੱਗਾ, “ਹੇ ਸ਼ਕਮ ਦੇ ਲੋਕੋ, ਮੇਰੀ ਸੁਣੋ ਤਾਂ ਜੋ ਪਰਮੇਸ਼ੁਰ ਤੁਹਾਡੀ ਵੀ ਸੁਣੇ।
- ਬਾਰਾਕ ਨੇ ਤਾਬੋਰ ਪਰਬਤ ਉੱਤੇ ਦਸ ਹਜ਼ਾਰ ਆਦਮੀ ਇਕੱਠੇ ਕੀਤੇਨਿਆਂਈ 4:6
ਆਇਤਾਂ
ਨਿਆਂਈ 4:6ਤਦ ਉਸ ਨੇ ਕਾਦੇਸ਼ ਨਫ਼ਤਾਲੀ ਤੋਂ ਅਬੀਨੋਅਮ ਦੇ ਪੁੱਤਰ ਬਾਰਾਕ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਕੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਗਿਆ ਨਹੀਂ ਦਿੱਤੀ ਕਿ ਜਾ ਅਤੇ ਤਾਬੋਰ ਦੇ ਪਰਬਤ ਵੱਲ ਲੋਕਾਂ ਨੂੰ ਉਤਸ਼ਾਹਿਤ ਕਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ ਜਾ?
- ਸ਼ਾਊਲ ਅਤੇ ਦਾਊਦ ਇੱਕੋ ਪਹਾੜ ਦੇ ਉਲਟ ਪਾਸਿਆਂ ਉੱਤੇ1 ਸਮੂ 23:26
ਆਇਤਾਂ
1 ਸਮੂ 23:26ਸੋ ਸ਼ਾਊਲ ਪਰਬਤ ਦੇ ਇਸ ਪਾਸੇ ਵੱਲ ਜਾਂਦਾ ਸੀ ਅਤੇ ਦਾਊਦ ਆਪਣੇ ਲੋਕਾਂ ਸਮੇਤ ਪਰਬਤ ਦੇ ਉਸ ਪਾਸੇ ਵੱਲ ਅਤੇ ਦਾਊਦ ਨੇ ਸ਼ਾਊਲ ਦੇ ਡਰ ਨਾਲ ਨਿੱਕਲਣ ਵਿੱਚ ਵੱਡੀ ਛੇਤੀ ਕੀਤੀ ਕਿਉਂ ਜੋ ਸ਼ਾਊਲ ਅਤੇ ਉਹ ਦੇ ਲੋਕਾਂ ਨੇ ਦਾਊਦ ਅਤੇ ਉਸ ਦੇ ਲੋਕਾਂ ਨੂੰ ਫੜਨ ਦੇ ਲਈ ਚੁਫ਼ੇਰਿਓਂ ਘੇਰ ਲਿਆ ਸੀ।
- ਸ਼ਾਊਲ ਅਤੇ ਉਸ ਦੇ ਤਿੰਨ ਪੁੱਤਰ ਗਿਲਬੋਆ ਪਰਬਤ ਉੱਤੇ ਮਾਰੇ ਗਏ1 ਸਮੂ 31:8
ਆਇਤਾਂ
1 ਸਮੂ 31:8ਅਗਲੇ ਦਿਨ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ।
- ਏਲੀਯਾਹ ਨੇ ਕਰਮਲ ਪਰਬਤ ਉੱਤੇ ਇਸਰਾਏਲ ਅਤੇ ਬਆਲ ਦੇ ਨਬੀਆਂ ਨੂੰ ਇਕੱਠਾ ਕੀਤਾ1 ਰਾਜਾ 18:19–20
ਆਇਤਾਂ
1 ਰਾਜਾ 18:19–20ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀਂ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ। ਇਸ ਤੋਂ ਬਾਅਦ ਅਹਾਬ ਨੇ ਸਾਰੇ ਇਸਰਾਏਲੀਆਂ ਨੂੰ ਸੱਦਿਆ ਅਤੇ ਉਹਨਾਂ ਨਬੀਆਂ ਨੂੰ ਕਰਮਲ ਪਰਬਤ ਉੱਤੇ ਇਕੱਠਾ ਕੀਤਾ।
- ਕਰਮਲ ਦੀ ਚੋਟੀ ਉੱਤੇ ਏਲੀਯਾਹ ਨੇ ਆਪਣਾ ਮੂੰਹ ਆਪਣੇ ਗੋਡਿਆਂ ਦੇ ਵਿਚਕਾਰ ਰੱਖਿਆ1 ਰਾਜਾ 18:42
ਆਇਤਾਂ
1 ਰਾਜਾ 18:42ਸੋ ਅਹਾਬ ਖਾਣ-ਪੀਣ ਨੂੰ ਚੜ੍ਹਿਆ ਅਤੇ ਏਲੀਯਾਹ ਕਰਮਲ ਦੀ ਟੀਸੀ ਉੱਤੇ ਚੜ੍ਹਿਆ ਅਤੇ ਧਰਤੀ ਤੱਕ ਝੁਕਿਆ ਅਤੇ ਆਪਣਾ ਮੂੰਹ ਗੋਡਿਆਂ ਵਿੱਚ ਰੱਖਿਆ।
- ਸਾਮਰੀ ਇਸਤਰੀ: “ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ”ਯੂਹ 4:20
ਆਇਤਾਂ
ਯੂਹ 4:20ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ।”
- ਯਿਸੂ ਪਹਾੜ ਉੱਤੇ ਚੜ੍ਹ ਕੇ ਸਿੱਖਿਆ ਦੇਣ ਲਈ ਬੈਠ ਗਿਆਮੱਤੀ 5:1
ਆਇਤਾਂ
ਮੱਤੀ 5:1ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ।
- ਯਿਸੂ ਪ੍ਰਾਰਥਨਾ ਕਰਨ ਲਈ ਇਕੱਲਾ ਪਹਾੜ ਉੱਤੇ ਗਿਆਮੱਤੀ 14:23, ਲੂਕਾ 6:12
ਆਇਤਾਂ
ਮੱਤੀ 14:23ਅਤੇ ਉਹ ਭੀੜ ਨੂੰ ਵਿਦਾ ਕਰ ਕੇ ਪ੍ਰਾਰਥਨਾ ਕਰਨ ਲਈ ਬਿਲਕੁਲ ਇਕੱਲਾ ਪਹਾੜ ਤੇ ਚੜ੍ਹ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਹੀ ਸੀ।
ਲੂਕਾ 6:12ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ।
- ਇੱਕ ਉੱਚੇ ਪਹਾੜ ਉੱਤੇ ਯਿਸੂ ਦਾ ਰੂਪ ਬਦਲ ਗਿਆਮੱਤੀ 17:1–2
ਆਇਤਾਂ
ਮੱਤੀ 17:1–2ਯਿਸੂ ਛੇ ਦਿਨਾਂ ਤੋਂ ਬਾਅਦ ਪਤਰਸ, ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ। ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।
- ਨਾਸਰਤ ਇੱਕ ਪਹਾੜੀ ਉੱਤੇ ਸੀ ਜਿਸ ਦੇ ਸਿਰੇ ਉੱਤੇ ਢਾਹ ਸੀਲੂਕਾ 4:29
ਆਇਤਾਂ
ਲੂਕਾ 4:29ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ।
- ਯਿਸੂ ਆਪਣੀਆਂ ਸ਼ਾਮਾਂ ਜ਼ੈਤੂਨ ਦੇ ਪਹਾੜ ਉੱਤੇ ਬਿਤਾਉਂਦਾ ਸੀਲੂਕਾ 21:37
ਆਇਤਾਂ
ਲੂਕਾ 21:37ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ।
- ਜ਼ੈਤੂਨ ਦਾ ਪਹਾੜ: ਯਰੂਸ਼ਲਮ ਤੋਂ ਸਬਤ ਦੇ ਦਿਨ ਦੀ ਦੂਰੀਰਸੂਲਾਂ 1:12
ਆਇਤਾਂ
ਰਸੂਲਾਂ 1:12ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ।
ਕਹਾਵਤਾਂ
- “ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ”ਯਿਰ 46:18
ਆਇਤਾਂ
ਯਿਰ 46:18ਮੈਨੂੰ ਆਪਣੀ ਹਯਾਤੀ ਦੇ ਸਹੁੰ, ਰਾਜਾ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ।
- ਅਜਿਹਾ ਵਿਸ਼ਵਾਸ ਜੋ ਇਸ ਪਹਾੜ ਨੂੰ ਹਟ ਜਾਣ ਲਈ ਆਖ ਸਕੇਮੱਤੀ 17:20, ਮੱਤੀ 21:21
ਆਇਤਾਂ
ਮੱਤੀ 17:20ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।
ਮੱਤੀ 21:21ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।
- “ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ”ਜ਼ਬੂ 121:1
ਆਇਤਾਂ
ਜ਼ਬੂ 121:1ਯਾਤਰਾ ਦਾ ਗੀਤ ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ?
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ