Bible Explorer ਐਪ ਲਓ

ਪੜਚੋਲ › ਵਿਸ਼ੇ › ਸੋਗ ਦੀਆਂ ਰੀਤਾਂ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਸੋਗ ਦੀਆਂ ਰੀਤਾਂ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 55 ਹਿੱਸੇ, ਸਤਰ-ਦਰ-ਸਤਰ।

  • ਬੁਰੀ ਖ਼ਬਰ ਸੁਣ ਕੇ ਕੱਪੜੇ ਪਾੜਨਾਉਤ 37:29, ਉਤ 37:34, ਉਤ 44:13, 2 ਸਮੂ 1:11, 2 ਸਮੂ 13:31, ਅੱਯੂਬ 1:20, 2 ਰਾਜਾ 2:12
    ਆਇਤਾਂ
    ਉਤ 37:29ਜਦ ਰਊਬੇਨ ਟੋਏ ਵੱਲ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਨਹੀਂ ਸੀ, ਤਦ ਉਸ ਨੇ ਆਪਣੇ ਕੱਪੜੇ ਪਾੜੇ
    ਉਤ 37:34ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ।
    ਉਤ 44:13ਤਦ ਉਨ੍ਹਾਂ ਨੇ ਆਪਣੇ ਬਸਤਰ ਪਾੜੇ ਅਤੇ ਹਰ ਇੱਕ ਨੇ ਆਪਣਾ ਗਧਾ ਲੱਦਿਆ ਅਤੇ ਓਹ ਨਗਰ ਨੂੰ ਮੁੜ ਆਏ।
    2 ਸਮੂ 1:11ਤਦ ਦਾਊਦ ਨੇ ਦੁੱਖੀ ਹੋ ਕੇ ਆਪਣੇ ਬਸਤਰ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਸ ਦੇ ਨਾਲ ਸਨ, ਅਜਿਹਾ ਹੀ ਕੀਤਾ।
    2 ਸਮੂ 13:31ਤਦ ਰਾਜਾ ਉੱਠਿਆ, ਆਪਣੇ ਕੱਪੜੇ ਪਾੜ ਸੁੱਟੇ ਅਤੇ ਜ਼ਮੀਨ ਉੱਤੇ ਲੰਮਾ ਪੈ ਗਿਆ ਤਾਂ ਉਹ ਦੇ ਸਾਰੇ ਸੇਵਕ ਵੀ ਕੱਪੜੇ ਪਾੜ ਕੇ ਉਹ ਦੇ ਅੱਗੇ ਖੜ੍ਹੇ ਹੋ ਗਏ।
    ਅੱਯੂਬ 1:20ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ।
    2 ਰਾਜਾ 2:12ਅਤੇ ਇਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰੱਥ ਤੇ ਉਹ ਦੇ ਸਾਰਥੀ!” ਪਰ ਜਦ ਉਹ ਉਸ ਨੂੰ ਫੇਰ ਨਾ ਵੇਖ ਸਕਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਦੋ ਹਿੱਸੇ ਕੀਤੇ।
  • ਲੱਕ ਦੁਆਲੇ ਤੱਪੜਉਤ 37:34, 1 ਰਾਜਾ 21:27, ਅਸਤ 4:1
    ਆਇਤਾਂ
    ਉਤ 37:34ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ।
    1 ਰਾਜਾ 21:27ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ-ਹੌਲੀ ਚੱਲਣ ਲੱਗਾ।
    ਅਸਤ 4:1ਜਦ ਮਾਰਦਕਈ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਪਤਾ ਲੱਗਿਆ, ਜਿਹੜੀਆਂ ਕੀਤੀਆਂ ਗਈਆਂ ਸਨ ਤਾਂ ਮਾਰਦਕਈ ਨੇ ਦੁਖੀ ਹੋ ਕੇ ਆਪਣੇ ਕੱਪੜੇ ਫਾੜ ਕੇ, ਅਤੇ ਤੱਪੜ ਪਾ ਕੇ ਆਪਣੇ ਸਿਰ ਉੱਤੇ ਸੁਆਹ ਪਾ ਲਈ ਅਤੇ ਸ਼ਹਿਰ ਦੇ ਵਿਚਕਾਰ ਜਾ ਕੇ ਉੱਚੀ-ਉੱਚੀ ਦੁੱਖ ਭਰੇ ਸ਼ਬਦਾਂ ਨਾਲ ਦੁਹਾਈ ਦੇਣ ਲੱਗਾ।
  • ਸਿਰ ਉੱਤੇ ਮਿੱਟੀ ਜਾਂ ਸੁਆਹਯਹੋਸ਼ੁ 7:6, 2 ਸਮੂ 13:19, 2 ਸਮੂ 15:32, ਅੱਯੂਬ 2:12
    ਆਇਤਾਂ
    ਯਹੋਸ਼ੁ 7:6ਯਹੋਸ਼ੁਆ ਨੇ ਆਪਣੇ ਕੱਪੜੇ ਪਾੜੇ ਅਤੇ ਯਹੋਵਾਹ ਦੇ ਸੰਦੂਕ ਦੇ ਅੱਗੇ ਸ਼ਾਮਾਂ ਤੱਕ ਮੂੰਹ ਭਾਰ ਧਰਤੀ ਉੱਤੇ ਪਿਆ ਰਿਹਾ, ਉਹ ਅਤੇ ਇਸਰਾਏਲ ਦੇ ਬਜ਼ੁਰਗ ਵੀ ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾ ਲਈ।
    2 ਸਮੂ 13:19ਤਾਮਾਰ ਨੇ ਸਿਰ ਉੱਤੇ ਸੁਆਹ ਪਾਈ ਅਤੇ ਉਹ ਰੰਗ-ਬਿਰੰਗੀ ਕੁੜਤੀ ਜੋ ਪਹਿਨੀ ਹੋਈ ਸੀ ਪਾੜ ਸੁੱਟੀ ਅਤੇ ਸਿਰ ਉੱਤੇ ਹੱਥ ਧਰ ਕੇ ਚੀਕਾਂ ਮਾਰਦੀ ਹੋਈ ਤੁਰੀ ਜਾਂਦੀ ਸੀ।
    2 ਸਮੂ 15:32ਫਿਰ ਜਦ ਦਾਊਦ ਉਸ ਪਰਬਤ ਦੀ ਟੀਸੀ ਉੱਤੇ ਪਹੁੰਚਿਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਿਆ ਸੀ ਤਾਂ ਵੇਖੋ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਉੱਤੇ ਮਿੱਟੀ ਪਾਏ ਹੋਏ ਉਹ ਨੂੰ ਮਿਲਣ ਲਈ ਆਇਆ।
    ਅੱਯੂਬ 2:12ਜਦ ਉਨ੍ਹਾਂ ਨੇ ਦੂਰ ਤੋਂ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਉਸ ਨੂੰ ਨਾ ਪਛਾਣ ਸਕੇ, ਤਦ ਉਹ ਉੱਚੀ-ਉੱਚੀ ਰੋਣ ਲੱਗ ਪਏ ਅਤੇ ਦੁਖੀ ਹੋ ਕੇ ਆਪਣੇ-ਆਪਣੇ ਕੱਪੜੇ ਪਾੜ ਲਏ ਅਤੇ ਅਕਾਸ਼ ਵੱਲ ਉਡਾ ਕੇ ਆਪਣੇ ਸਿਰਾਂ ਉੱਤੇ ਸੁਆਹ ਪਾਈ।
  • ਤੱਪੜ ਅਤੇ ਸੁਆਹ ਵਿੱਚ ਲੇਟਣਾਅਸਤ 4:3, ਯੂਨਾ 3:6
    ਆਇਤਾਂ
    ਅਸਤ 4:3ਹਰ ਸੂਬੇ ਵਿੱਚ ਜਿੱਥੇ ਕਿਤੇ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀ ਵੱਡਾ ਵਿਰਲਾਪ ਕਰਨ, ਵਰਤ ਰੱਖਣ ਅਤੇ ਰੋਣ-ਪਿੱਟਣ ਲੱਗੇ ਅਤੇ ਬਹੁਤ ਹਾਹਾਕਾਰ ਮੱਚ ਗਿਆ ਅਤੇ ਬਹੁਤੇ ਤੱਪੜ ਪਾ ਕੇ ਸੁਆਹ ਵਿੱਚ ਬੈਠ ਗਏ।
    ਯੂਨਾ 3:6ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ।
  • ਧਰਤੀ ਉੱਤੇ ਲੇਟਣਾ2 ਸਮੂ 12:16, 2 ਸਮੂ 13:31
    ਆਇਤਾਂ
    2 ਸਮੂ 12:16ਸੋ ਦਾਊਦ ਨੇ ਉਸ ਬਾਲਕ ਦੇ ਲਈ ਪਰਮੇਸ਼ੁਰ ਦੇ ਕੋਲ ਬੇਨਤੀ ਕੀਤੀ ਤੇ ਦਾਊਦ ਨੇ ਵਰਤ ਵੀ ਰੱਖਿਆ ਤੇ ਸਾਰੀ ਰਾਤ ਜ਼ਮੀਨ ਤੇ ਪਿਆ ਰਿਹਾ।
    2 ਸਮੂ 13:31ਤਦ ਰਾਜਾ ਉੱਠਿਆ, ਆਪਣੇ ਕੱਪੜੇ ਪਾੜ ਸੁੱਟੇ ਅਤੇ ਜ਼ਮੀਨ ਉੱਤੇ ਲੰਮਾ ਪੈ ਗਿਆ ਤਾਂ ਉਹ ਦੇ ਸਾਰੇ ਸੇਵਕ ਵੀ ਕੱਪੜੇ ਪਾੜ ਕੇ ਉਹ ਦੇ ਅੱਗੇ ਖੜ੍ਹੇ ਹੋ ਗਏ।
  • ਸਿਰ ਢੱਕਿਆ ਅਤੇ ਪੈਰ ਨੰਗੇ2 ਸਮੂ 15:30
    ਆਇਤਾਂ
    2 ਸਮੂ 15:30ਦਾਊਦ ਜ਼ੈਤੂਨ ਦੇ ਪਰਬਤ ਨੂੰ ਚੜ੍ਹ ਗਿਆ ਅਤੇ ਚੜ੍ਹਦਾ ਹੋਇਆ ਰਾਹ ਵਿੱਚ ਰੋਂਦਾ ਜਾਂਦਾ ਸੀ, ਉਸਦਾ ਸਿਰ ਢੱਕਿਆ ਹੋਇਆ ਅਤੇ ਉਹ ਪੈਰੋਂ ਨੰਗਾ ਸੀ। ਉਸ ਦੇ ਨਾਲ ਦੇ ਸਾਰੇ ਲੋਕਾਂ ਨੇ ਵੀ ਆਪਣੇ ਸਿਰ ਢੱਕ ਲਏ ਅਤੇ ਚੜ੍ਹਦੇ ਹੋਏ ਰਾਹ ਵਿੱਚ ਰੋਂਦੇ ਜਾਂਦੇ ਸਨ।
  • ਮੂੰਹ ਢੱਕਣਾ2 ਸਮੂ 19:4, ਅਸਤ 6:12
    ਆਇਤਾਂ
    2 ਸਮੂ 19:4ਰਾਜਾ ਨੇ ਆਪਣਾ ਮੂੰਹ ਢੱਕਿਆ ਅਤੇ ਰਾਜਾ ਉੱਚੀ ਅਵਾਜ਼ ਨਾਲ ਪੁਕਾਰਦਾ ਰਿਹਾ, ਹਾਏ ਮੇਰੇ ਪੁੱਤਰ ਅਬਸ਼ਾਲੋਮ! ਹਾਏ ਅਬਸ਼ਾਲੋਮ ਮੇਰੇ ਪੁੱਤਰ, ਮੇਰੇ ਪੁੱਤਰ!
    ਅਸਤ 6:12ਇਸ ਤੋਂ ਬਾਅਦ ਮਾਰਦਕਈ ਤਾਂ ਸ਼ਾਹੀ ਫਾਟਕ ਉੱਤੇ ਮੁੜ ਆਇਆ ਪਰ ਹਾਮਾਨ ਰੋਂਦਾ-ਪਿੱਟਦਾ ਹੋਇਆ ਤੇ ਸਿਰ ਢੱਕ ਕੇ ਛੇਤੀ ਨਾਲ ਆਪਣੇ ਘਰ ਨੂੰ ਚਲਾ ਗਿਆ।
  • ਸਿਰ ਅਤੇ ਦਾੜ੍ਹੀ ਦੇ ਵਾਲ ਪੁੱਟਣਾਅਜ਼ਰਾ 9:3
    ਆਇਤਾਂ
    ਅਜ਼ਰਾ 9:3ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ਼ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ।
  • ਸਿਰ ਮੁੰਨਣਾਅੱਯੂਬ 1:20, ਹਿਜ਼ 27:31
    ਆਇਤਾਂ
    ਅੱਯੂਬ 1:20ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ।
    ਹਿਜ਼ 27:31ਉਹ ਤੇਰੇ ਕਾਰਨ ਸਿਰ ਮੁਨਾਉਣਗੇ ਅਤੇ ਤੱਪੜ ਪਹਿਨਣਗੇ, ਉਹ ਤੇਰੇ ਉੱਤੇ ਆਪਣੀ ਜਾਨ ਦੀ ਕੁੜੱਤਣ ਵਿੱਚ ਰੋਣਗੇ, ਅਤੇ ਕੁੜੱਤਣ ਵਿੱਚ ਸਿਆਪਾ ਕਰਨਗੇ,
  • ਗਹਿਣੇ ਲਾਹ ਦੇਣਾਕੂਚ 33:4–6
    ਆਇਤਾਂ
    ਕੂਚ 33:4–6ਜਦ ਲੋਕਾਂ ਨੇ ਇਹ ਬੁਰੀ ਗੱਲ ਸੁਣੀ ਤਾਂ ਉਨ੍ਹਾਂ ਨੇ ਵਿਰਲਾਪ ਕੀਤਾ ਅਤੇ ਕਿਸੇ ਮਨੁੱਖ ਨੇ ਆਪਣੇ ਗਹਿਣੇ ਨਾ ਪਾਏ। ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਢੀਠ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ-ਨਾਲ ਉਤਾਹਾਂ ਜਾਂਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਕਿ ਤੁਹਾਡੇ ਨਾਲ ਕੀ ਕਰਾਂ। ਇਸਰਾਏਲੀਆਂ ਨੇ ਹੋਰੇਬ ਦੇ ਪਰਬਤ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ।
  • ਤੇਲ ਨਾ ਮਲਣਾ, ਅਤੇ ਸੋਗ ਦੇ ਕੱਪੜੇ2 ਸਮੂ 14:2, ਦਾਨੀ 10:3
    ਆਇਤਾਂ
    2 ਸਮੂ 14:2ਇਸ ਲਈ ਯੋਆਬ ਨੇ ਤਕੋਆਹ ਵਿੱਚ ਮਨੁੱਖ ਭੇਜ ਕੇ ਉੱਥੋਂ ਇੱਕ ਸਮਝਦਾਰ ਇਸਤਰੀ ਨੂੰ ਬੁਲਵਾਇਆ ਅਤੇ ਉਸ ਨੂੰ ਆਖਿਆ, ਜੋ ਸੋਗ ਦਾ ਪਹਿਰਾਵਾ ਪਾ ਕੇ ਸੋਗ ਕਰਨ ਵਾਲੀ ਬਣ ਅਤੇ ਤੇਲ ਨਾ ਲਗਾ ਸਗੋਂ ਅਜਿਹੀ ਬਣ ਜੋ ਬਹੁਤ ਦਿਨਾਂ ਤੋਂ ਮੌਤ ਦਾ ਵਿਰਲਾਪ ਕਰ ਰਹੀ ਹੋਵੇ।
    ਦਾਨੀ 10:3ਮੈਂ ਸੁਆਦ ਦੀ ਰੋਟੀ ਨਾ ਖਾਧੀ ਅਤੇ ਮੇਰੇ ਮੂੰਹ ਵਿੱਚ ਮਾਸ ਅਤੇ ਸ਼ਰਾਬ ਨਾ ਪਏ ਅਤੇ ਮੈਂ ਆਪਣੇ ਉੱਤੇ ਤੇਲ ਨਾ ਮਲਿਆ ਜਦ ਤੱਕ ਉਹ ਤਿੰਨ ਹਫ਼ਤੇ ਪੂਰੇ ਨਾ ਹੋਏ।
  • ਸੋਗ ਕਰਨ ਵਾਲੇ ਗਲੀਆਂ ਵਿੱਚ ਫਿਰਦੇ ਹਨਉਪ 12:5
    ਆਇਤਾਂ
    ਉਪ 12:5ਫੇਰ ਉਹ ਉਚਿਆਈ ਤੋਂ ਵੀ ਡਰਨਗੇ ਅਤੇ ਰਾਹ ਵਿੱਚ ਖੌਫ਼ ਖਾਣਗੇ, ਬਦਾਮ ਦਾ ਬੂਟਾ ਫਲੇਗਾ ਅਤੇ ਟਿੱਡੀ ਵੀ ਭਾਰੀ ਲੱਗੇਗੀ ਅਤੇ ਇੱਛਾ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕਾਲ ਦੇ ਟਿਕਾਣੇ ਨੂੰ ਤੁਰ ਜਾਂਦਾ ਹੈ ਅਤੇ ਸੋਗ ਕਰਨ ਵਾਲੇ ਗਲੀ-ਗਲੀ ਫਿਰਦੇ ਹਨ,
  • ਵਿਰਲਾਪ ਲਈ ਸਿਆਪਾ ਕਰਨ ਵਿੱਚ ਨਿਪੁੰਨ ਔਰਤਾਂ ਸੱਦੀਆਂ ਜਾਂਦੀਆਂ ਸਨਯਿਰ 9:17–18
    ਆਇਤਾਂ
    ਯਿਰ 9:17–18ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਜੋ ਉਹ ਆਉਣ। ਉਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ-ਛਮ ਚੋਵੇ।
  • ਮਰੀ ਹੋਈ ਕੁੜੀ ਦੇ ਘਰ ਬੰਸਰੀ ਵਜਾਉਣ ਵਾਲੇ ਅਤੇ ਰੌਲਾ ਪਾਉਂਦੀ ਭੀੜਮੱਤੀ 9:23
    ਆਇਤਾਂ
    ਮੱਤੀ 9:23ਫਿਰ ਯਿਸੂ ਹਾਕਮ ਦੇ ਘਰ ਵਿੱਚ ਗਿਆ ਅਤੇ ਬੰਸਰੀ ਵਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲ਼ਾ ਪਾਉਂਦਿਆਂ ਵੇਖ ਕੇ ਆਖਿਆ,
  • ਮਿੱਤਰ ਪਰਿਵਾਰ ਨੂੰ ਦਿਲਾਸਾ ਦੇਣ ਆਉਂਦੇ ਹਨਯੂਹ 11:19, ਯੂਹ 11:31
    ਆਇਤਾਂ
    ਯੂਹ 11:19ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ।
    ਯੂਹ 11:31ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।

ਬਿਵਸਥਾ ਵਿੱਚ

  • ਮੁਰਦਿਆਂ ਲਈ ਸਰੀਰ ਨੂੰ ਨਾ ਚੀਰਨਾ ਅਤੇ ਨਾ ਮੱਥਾ ਮੁੰਨਣਾਲੇਵੀ 19:28, ਬਿਵ 14:1
    ਆਇਤਾਂ
    ਲੇਵੀ 19:28ਤੁਸੀਂ ਮੁਰਦਿਆਂ ਦੇ ਕਾਰਨ ਆਪਣੇ ਸਰੀਰਾਂ ਨੂੰ ਨਾ ਚੀਰਨਾ, ਨਾ ਆਪਣੇ ਉੱਤੇ ਨਿਸ਼ਾਨੀਆਂ ਬਣਵਾਉਣਾ। ਮੈਂ ਯਹੋਵਾਹ ਹਾਂ।
    ਬਿਵ 14:1ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤਰ ਹੋ। ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਚੀਰਨਾ ਅਤੇ ਨਾ ਹੀ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ
  • ਲੋਥ ਨੂੰ ਛੂਹਣ ਨਾਲ ਮਨੁੱਖ ਸੱਤ ਦਿਨ ਅਸ਼ੁੱਧ ਰਹਿੰਦਾ ਸੀਗਿਣ 19:11, ਗਿਣ 19:16
    ਆਇਤਾਂ
    ਗਿਣ 19:11ਜੇ ਕੋਈ ਕਿਸੇ ਆਦਮੀ ਦੀ ਲਾਸ਼ ਨੂੰ ਛੂਹੇ ਉਹ ਸੱਤ ਦਿਨ ਅਸ਼ੁੱਧ ਰਹੇ।
    ਗਿਣ 19:16ਜੋ ਕੋਈ ਮੈਦਾਨ ਵਿੱਚ ਤਲਵਾਰ ਨਾਲ ਵੱਢੇ ਹੋਏ ਨੂੰ ਜਾਂ ਕਿਸੇ ਲਾਸ਼ ਨੂੰ ਜਾਂ ਆਦਮੀ ਦੀ ਹੱਡੀ ਨੂੰ ਜਾਂ ਕਿਸੇ ਕਬਰ ਨੂੰ ਛੂਹੇ ਉਹ ਸੱਤ ਦਿਨ ਤੱਕ ਅਸ਼ੁੱਧ ਰਹੇਗਾ।
  • ਜਾਜਕ ਸਿਰਫ਼ ਨੇੜੇ ਦੇ ਰਿਸ਼ਤੇਦਾਰਾਂ ਲਈ ਆਪਣੇ ਆਪ ਨੂੰ ਅਸ਼ੁੱਧ ਕਰ ਸਕਦੇ ਹਨਲੇਵੀ 21:1–3
    ਆਇਤਾਂ
    ਲੇਵੀ 21:1–3ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤਰਾਂ ਨਾਲ ਜੋ ਜਾਜਕ ਹਨ, ਗੱਲ ਕਰ ਕੇ ਆਖ, ਕੋਈ ਵੀ ਜਾਜਕ ਆਪਣੇ ਲੋਕਾਂ ਵਿੱਚੋਂ ਕਿਸੇ ਵੀ ਮਰੇ ਹੋਏ ਦੇ ਲਈ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ, ਪਰ ਸਿਰਫ਼ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਰਥਾਤ ਆਪਣੀ ਮਾਂ, ਆਪਣੇ ਪਿਤਾ, ਆਪਣੇ ਪੁੱਤਰ, ਆਪਣੀ ਧੀ, ਆਪਣੇ ਭਰਾ, ਅਤੇ ਆਪਣੀ ਕੁਆਰੀ ਭੈਣ ਦੇ ਲਈ, ਜੋ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਉਸਦਾ ਵਿਆਹ ਨਾ ਹੋਇਆ ਹੋਵੇ ਤਾਂ ਇਨ੍ਹਾਂ ਦੇ ਲਈ ਉਹ ਆਪਣੇ ਆਪ ਨੂੰ ਅਸ਼ੁੱਧ ਕਰ ਸਕਦਾ ਹੈ।
  • ਮਹਾਂ ਜਾਜਕ ਨਾ ਆਪਣੇ ਕੱਪੜੇ ਪਾੜੇ ਨਾ ਕਿਸੇ ਲੋਥ ਦੇ ਨੇੜੇ ਜਾਵੇਲੇਵੀ 21:10–11
    ਆਇਤਾਂ
    ਲੇਵੀ 21:10–11ਉਹ ਜੋ ਆਪਣੇ ਭਰਾਵਾਂ ਵਿੱਚ ਪ੍ਰਧਾਨ ਜਾਜਕ ਹੈ, ਜਿਸ ਦੇ ਸਿਰ ਉੱਤੇ ਮਸਹ ਕਰਨ ਦਾ ਤੇਲ ਪਾਇਆ ਗਿਆ ਹੈ ਅਤੇ ਜੋ ਪਵਿੱਤਰ ਬਸਤਰ ਪਾਉਣ ਲਈ ਥਾਪਿਆ ਹੈ, ਉਹ ਆਪਣਾ ਸਿਰ ਨੰਗਾ ਨਾ ਕਰੇ ਅਤੇ ਨਾ ਹੀ ਆਪਣੇ ਬਸਤਰ ਪਾੜੇ। ਉਹ ਕਿਸੇ ਲਾਸ਼ ਦੇ ਕੋਲ ਨਾ ਜਾਵੇ ਅਤੇ ਨਾ ਹੀ ਆਪਣੇ ਪਿਤਾ ਜਾਂ ਆਪਣੀ ਮਾਤਾ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰੇ।
  • ਹਾਰੂਨ ਅਤੇ ਉਸ ਦੇ ਪੁੱਤਰ ਨਾਦਾਬ ਅਤੇ ਅਬੀਹੂ ਲਈ ਸੋਗ ਨਾ ਕਰਨਲੇਵੀ 10:6
    ਆਇਤਾਂ
    ਲੇਵੀ 10:6ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਹੀ ਆਪਣੇ ਬਸਤਰਾਂ ਨੂੰ ਪਾੜੋ, ਅਜਿਹਾ ਨਾ ਹੋਵੇ ਕਿ ਤੁਸੀਂ ਵੀ ਮਰ ਜਾਓ ਅਤੇ ਸਾਰੀ ਮੰਡਲੀ ਉੱਤੇ ਉਸ ਦਾ ਕ੍ਰੋਧ ਭੜਕੇ ਪਰ ਤੇਰੇ ਭਰਾ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਅੱਗ ਦੇ ਕਾਰਨ ਸੋਗ ਕਰਨ, ਜਿਹੜੀ ਯਹੋਵਾਹ ਨੇ ਜਲਾਈ ਹੈ।
  • ਸੋਗ ਦੇ ਸਮੇਂ ਦਸਵੰਧ ਵਿੱਚੋਂ ਕੁਝ ਵੀ ਨਹੀਂ ਖਾਣਾ ਸੀਬਿਵ 26:14
    ਆਇਤਾਂ
    ਬਿਵ 26:14ਮੈਂ ਆਪਣੇ ਸੋਗ ਦੇ ਸਮੇਂ ਉਨ੍ਹਾਂ ਵਿੱਚੋਂ ਨਹੀਂ ਖਾਧਾ, ਜਦ ਮੈਂ ਅਸ਼ੁੱਧ ਸੀ ਤਦ ਉਨ੍ਹਾਂ ਵਿੱਚੋਂ ਕੁਝ ਨਹੀਂ ਕੱਢਿਆ, ਨਾ ਹੀ ਮੈਂ ਉਨ੍ਹਾਂ ਵਿੱਚੋਂ ਮੁਰਦਿਆਂ ਲਈ ਕੁਝ ਦਿੱਤਾ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀ, ਮੈਂ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ ਹੈ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ ਸੀ।

ਉਦਾਹਰਣਾਂ

  • ਅਬਰਾਹਾਮ ਸਾਰਾਹ ਲਈ ਸੋਗ ਕਰਦਾ ਅਤੇ ਰੋਂਦਾ ਹੈਉਤ 23:2
    ਆਇਤਾਂ
    ਉਤ 23:2ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਥ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ। ਇਸ ਲਈ ਅਬਰਾਹਾਮ ਸਾਰਾਹ ਲਈ ਰੋਣ-ਪਿੱਟਣ ਲਈ ਆਇਆ।
  • ਯਾਕੂਬ ਯੂਸੁਫ਼ ਲਈ ਦਿਲਾਸਾ ਲੈਣ ਤੋਂ ਨਾਂਹ ਕਰਦਾ ਹੈਉਤ 37:34–35
    ਆਇਤਾਂ
    ਉਤ 37:34–35ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ। ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤਸੱਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ।
  • ਮਿਸਰ ਯਾਕੂਬ ਲਈ ਸੱਤਰ ਦਿਨ ਸੋਗ ਕਰਦਾ ਹੈ; ਯੂਸੁਫ਼ ਆਤਾਦ ਵਿੱਚ ਸੱਤ ਦਿਨ ਸੋਗ ਕਰਦਾ ਹੈਉਤ 50:3, ਉਤ 50:10–11
    ਆਇਤਾਂ
    ਉਤ 50:3ਅਤੇ ਜਦ ਉਸ ਦੇ ਚਾਲ੍ਹੀ ਦਿਨ ਪੂਰੇ ਹੋ ਗਏ, ਕਿਉਂ ਜੋ ਇਸੇ ਤਰ੍ਹਾਂ ਹੀ ਉਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਵਿਰਲਾਪ ਕਰਦੇ ਰਹੇ।
    ਉਤ 50:10–11ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ। ਉਸ ਦੇਸ਼ ਦੇ ਰਹਿਣ ਵਾਲੇ ਕਨਾਨੀਆਂ ਨੇ ਉਸ ਸੋਗ ਨੂੰ ਆਤਾਦ ਦੇ ਪਿੜ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਮਿਸਰੀਆਂ ਦਾ ਇਹ ਭਾਰੀ ਸੋਗ ਹੈ ਇਸ ਕਾਰਨ ਉਸ ਦਾ ਨਾਮ ਆਬੇਲ ਮਿਸਰਾਈਮ ਰੱਖਿਆ ਗਿਆ, ਜਿਹੜਾ ਯਰਦਨ ਪਾਰ ਹੈ।
  • ਇਸਰਾਏਲ ਹਾਰੂਨ ਲਈ ਤੀਹ ਦਿਨ ਅਤੇ ਮੂਸਾ ਲਈ ਤੀਹ ਦਿਨ ਸੋਗ ਕਰਦਾ ਹੈਗਿਣ 20:28–29, ਬਿਵ 34:8
    ਆਇਤਾਂ
    ਗਿਣ 20:28–29ਤਦ ਮੂਸਾ ਨੇ ਹਾਰੂਨ ਦੇ ਬਸਤਰ ਉਤਾਰ ਕੇ, ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾਏ ਅਤੇ ਹਾਰੂਨ ਉਸ ਪਰਬਤ ਦੀ ਟੀਸੀ ਉੱਤੇ ਮਰ ਗਿਆ ਫੇਰ ਮੂਸਾ ਅਤੇ ਅਲਆਜ਼ਾਰ ਪਰਬਤ ਤੋਂ ਹੇਠਾਂ ਉਤਰ ਆਏ। ਜਦ ਇਸਰਾਏਲ ਦੀ ਸਾਰੀ ਮੰਡਲੀ ਨੇ ਵੇਖਿਆ ਕਿ ਹਾਰੂਨ ਮਰ ਗਿਆ ਹੈ ਤਦ ਇਸਰਾਏਲ ਦੇ ਸਾਰੇ ਪਰਿਵਾਰ ਹਾਰੂਨ ਦੇ ਲਈ ਤੀਹ ਦਿਨ ਤੱਕ ਸੋਗ ਕਰਦੇ ਰਹੇ।
    ਬਿਵ 34:8ਇਸਰਾਏਲੀ ਮੂਸਾ ਲਈ ਮੋਆਬ ਦੇ ਮੈਦਾਨ ਵਿੱਚ ਤੀਹ ਦਿਨ ਤੱਕ ਸੋਗ ਕਰਦੇ ਰਹੇ, ਇਸ ਤਰ੍ਹਾਂ ਮੂਸਾ ਦੇ ਸੋਗ ਅਤੇ ਵਿਰਲਾਪ ਕਰਨ ਦੇ ਦਿਨ ਪੂਰੇ ਹੋਏ।
  • ਮਿਸਰ ਵਿੱਚ ਵੱਡਾ ਰੋਣਾ-ਪਿੱਟਣਾ: ਕੋਈ ਘਰ ਅਜਿਹਾ ਨਹੀਂ ਜਿੱਥੇ ਕੋਈ ਨਾ ਮਰਿਆ ਹੋਵੇਕੂਚ 12:30
    ਆਇਤਾਂ
    ਕੂਚ 12:30ਤਾਂ ਫ਼ਿਰਊਨ ਉਸ ਰਾਤ ਨੂੰ ਉੱਠਿਆ ਨਾਲੇ ਉਸ ਦੇ ਸਾਰੇ ਟਹਿਲੂਏ ਅਤੇ ਸਾਰੇ ਮਿਸਰੀ ਅਤੇ ਮਿਸਰ ਵਿੱਚ ਵੱਡਾ ਸਿਆਪਾ ਹੋਇਆ ਕਿਉਂਕਿ ਕੋਈ ਘਰ ਨਹੀਂ ਸੀ ਜਿੱਥੇ ਕੋਈ ਮਰਿਆ ਨਾ ਹੋਵੇ।
  • ਦਾਊਦ ਅਤੇ ਉਸ ਦੇ ਆਦਮੀ ਇੰਨਾ ਰੋਂਦੇ ਹਨ ਕਿ ਉਨ੍ਹਾਂ ਵਿੱਚ ਹੋਰ ਬਲ ਨਹੀਂ ਰਹਿੰਦਾ1 ਸਮੂ 30:4
    ਆਇਤਾਂ
    1 ਸਮੂ 30:4ਤਦ ਦਾਊਦ ਅਤੇ ਉਹ ਦੇ ਨਾਲ ਦੇ ਲੋਕ ਉੱਚੀ ਅਵਾਜ਼ ਨਾਲ ਅਜਿਹਾ ਰੋਏ ਜੋ ਹੋਰ ਰੋਣ ਦਾ ਉਨ੍ਹਾਂ ਵਿੱਚ ਜ਼ੋਰ ਨਾ ਰਿਹਾ।
  • ਸ਼ਾਊਲ ਅਤੇ ਯੋਨਾਥਾਨ ਲਈ ਦਾਊਦ ਦਾ ਵਿਰਲਾਪ: “ਹਾਏ ਸੂਰਬੀਰ ਕਿਵੇਂ ਡਿੱਗ ਪਿਆ”!2 ਸਮੂ 1:17–19
    ਆਇਤਾਂ
    2 ਸਮੂ 1:17–19ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਲਈ ਇਹ ਵਿਰਲਾਪ ਕੀਤਾ, ਅਤੇ ਉਹ ਨੇ ਉਨ੍ਹਾਂ ਯਹੂਦੀਆਂ ਨੂੰ ਕਮਾਣ ਦਾ ਗੀਤ ਸਿਖਾਉਣ ਦੀ ਆਗਿਆ ਦਿੱਤੀ। ਵੇਖੋ, ਉਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ: ਹੇ ਇਸਰਾਏਲ, ਤੇਰਾ ਸਿਰੋਮਣੀ ਉੱਚਿਆਂ ਥਾਵਾਂ ਵਿੱਚ ਮਾਰਿਆ ਗਿਆ। ਹਾਏ ਸੂਰਬੀਰ ਕਿਵੇਂ ਡਿੱਗ ਪਿਆ!
  • ਅਬਨੇਰ ਲਈ ਦਾਊਦ ਦਾ ਵਿਰਲਾਪ2 ਸਮੂ 3:33–34
    ਆਇਤਾਂ
    2 ਸਮੂ 3:33–34ਰਾਜਾ ਨੇ ਅਬਨੇਰ ਲਈ ਵਿਰਲਾਪ ਕੀਤਾ ਅਤੇ ਆਖਿਆ, ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੀ ਮੌਤ ਮਰਿਆ? ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ, ਨਾ ਤੇਰੇ ਪੈਰੀਂ ਬੇੜੀਆਂ ਸਨ, ਤੂੰ ਤਾਂ ਇਸ ਤਰ੍ਹਾਂ ਡਿੱਗਿਆ ਜਿਵੇਂ ਕੋਈ ਅਪਰਾਧੀ ਅੱਗੇ ਡਿੱਗ ਪਵੇ! ਤਦ ਉਹ ਦੇ ਉੱਤੇ ਸਭ ਲੋਕ ਹੋਰ ਰੋਏ।
  • “ਹਾਏ ਮੇਰੇ ਪੁੱਤਰ ਅਬਸ਼ਾਲੋਮ! ਹੇ ਮੇਰੇ ਪੁੱਤਰ, ਮੇਰੇ ਪੁੱਤਰ”!2 ਸਮੂ 18:33, 2 ਸਮੂ 19:4
    ਆਇਤਾਂ
    2 ਸਮੂ 18:33ਤਦ ਰਾਜਾ ਕੰਬ ਉੱਠਿਆ ਅਤੇ ਉਸ ਚੁਬਾਰੇ ਵਿੱਚ ਜੋ ਫਾਟਕ ਦੇ ਉੱਤੇ ਸੀ ਰੋਂਦਾ-ਰੋਂਦਾ ਚੜ੍ਹ ਗਿਆ ਅਤੇ ਚੜ੍ਹਦੇ ਹੋਏ ਇਸ ਤਰ੍ਹਾਂ ਆਖਦਾ ਜਾਂਦਾ ਸੀ ਹਾਏ ਮੇਰੇ ਪੁੱਤਰ ਅਬਸ਼ਾਲੋਮ! ਹੇ ਮੇਰੇ ਪੁੱਤਰ, ਮੇਰੇ ਪੁੱਤਰ ਅਬਸ਼ਾਲੋਮ! ਚੰਗਾ ਹੁੰਦਾ ਜੇਕਰ ਮੈਂ ਤੇਰੇ ਥਾਂ ਮਰਦਾ! ਹੇ ਅਬਸ਼ਾਲੋਮ, ਮੇਰੇ ਪੁੱਤਰ, ਮੇਰੇ ਪੁੱਤਰ!
    2 ਸਮੂ 19:4ਰਾਜਾ ਨੇ ਆਪਣਾ ਮੂੰਹ ਢੱਕਿਆ ਅਤੇ ਰਾਜਾ ਉੱਚੀ ਅਵਾਜ਼ ਨਾਲ ਪੁਕਾਰਦਾ ਰਿਹਾ, ਹਾਏ ਮੇਰੇ ਪੁੱਤਰ ਅਬਸ਼ਾਲੋਮ! ਹਾਏ ਅਬਸ਼ਾਲੋਮ ਮੇਰੇ ਪੁੱਤਰ, ਮੇਰੇ ਪੁੱਤਰ!
  • ਬਥ-ਸ਼ਬਾ ਊਰਿੱਯਾਹ ਲਈ ਸੋਗ ਕਰਦੀ ਹੈ2 ਸਮੂ 11:26–27
    ਆਇਤਾਂ
    2 ਸਮੂ 11:26–27ਜਦ ਊਰਿੱਯਾਹ ਦੀ ਪਤਨੀ ਨੇ ਆਪਣੇ ਪਤੀ ਦੀ ਮੌਤ ਬਾਰੇ ਜਾਣਿਆ ਤਦ ਉਹ ਅਫ਼ਸੋਸ ਵਿੱਚ ਬੈਠੀ। ਅਤੇ ਜਦ ਵਿਰਲਾਪ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਵਿੱਚ ਸੱਦਿਆ ਅਤੇ ਉਹ ਉਸ ਦੀ ਪਤਨੀ ਬਣੀ ਅਤੇ ਉਹ ਨੇ ਉਸ ਦੇ ਲਈ ਪੁੱਤਰ ਨੂੰ ਜਨਮ ਦਿੱਤਾ ਪਰ ਜੋ ਕੰਮ ਦਾਊਦ ਨੇ ਕੀਤਾ ਸੋ ਯਹੋਵਾਹ ਨੂੰ ਬੁਰਾ ਲੱਗਾ।
  • ਗਾਉਣ ਵਾਲੇ ਆਦਮੀ ਅਤੇ ਇਸਤਰੀਆਂ ਯੋਸ਼ੀਯਾਹ ਲਈ ਵਿਰਲਾਪ ਦੇ ਗੀਤ ਗਾਉਂਦੇ ਹਨ2 ਇਤ 35:24–25
    ਆਇਤਾਂ
    2 ਇਤ 35:24–25ਸੋ ਉਸ ਦੇ ਨੌਕਰਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰਥ ਵਿੱਚ ਚੜ੍ਹਾਇਆ ਅਤੇ ਉਹ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਉਹ ਮਰ ਗਿਆ ਅਤੇ ਆਪਣੇ ਪੁਰਖਿਆਂ ਦੀਆਂ ਕਬਰਾਂ ਵਿੱਚ ਦੱਬਿਆ ਗਿਆ। ਤਾਂ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸ਼ੀਯਾਹ ਲਈ ਦੇ ਸੋਗ ਕੀਤਾ। ਯਿਰਮਿਯਾਹ ਨੇ ਯੋਸ਼ੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸ਼ੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ
  • ਮਾਰਦਕਈ ਤੱਪੜ ਪਾ ਕੇ ਵਿਰਲਾਪ ਕਰਦਾ ਹੈ; ਤੱਪੜ ਪਾ ਕੇ ਰਾਜੇ ਦੇ ਫਾਟਕ ਅੰਦਰ ਜਾਣ ਦੀ ਮਨਾਹੀ ਸੀਅਸਤ 4:1–2
    ਆਇਤਾਂ
    ਅਸਤ 4:1–2ਜਦ ਮਾਰਦਕਈ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਪਤਾ ਲੱਗਿਆ, ਜਿਹੜੀਆਂ ਕੀਤੀਆਂ ਗਈਆਂ ਸਨ ਤਾਂ ਮਾਰਦਕਈ ਨੇ ਦੁਖੀ ਹੋ ਕੇ ਆਪਣੇ ਕੱਪੜੇ ਫਾੜ ਕੇ, ਅਤੇ ਤੱਪੜ ਪਾ ਕੇ ਆਪਣੇ ਸਿਰ ਉੱਤੇ ਸੁਆਹ ਪਾ ਲਈ ਅਤੇ ਸ਼ਹਿਰ ਦੇ ਵਿਚਕਾਰ ਜਾ ਕੇ ਉੱਚੀ-ਉੱਚੀ ਦੁੱਖ ਭਰੇ ਸ਼ਬਦਾਂ ਨਾਲ ਦੁਹਾਈ ਦੇਣ ਲੱਗਾ। ਉਹ ਸ਼ਾਹੀ ਫਾਟਕ ਦੇ ਸਾਹਮਣੇ ਤੱਕ ਹੀ ਆਇਆ ਕਿਉਂਕਿ ਤੱਪੜ ਪਾ ਕੇ ਕੋਈ ਵੀ ਸ਼ਾਹੀ ਫਾਟਕ ਦੇ ਅੰਦਰ ਨਹੀਂ ਜਾ ਸਕਦਾ ਸੀ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ