ਪੜਚੋਲ › ਵਿਸ਼ੇ › ਨਜ਼ੀਰ ਅਤੇ ਉਨ੍ਹਾਂ ਦੀ ਸੁੱਖਣਾ
ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਨਜ਼ੀਰ ਅਤੇ ਉਨ੍ਹਾਂ ਦੀ ਸੁੱਖਣਾ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 27 ਹਿੱਸੇ, ਸਤਰ-ਦਰ-ਸਤਰ।
ਬਿਵਸਥਾ ਵਿੱਚ
- ਕੋਈ ਪੁਰਸ਼ ਜਾਂ ਇਸਤਰੀ ਨਜ਼ੀਰ ਦੀ ਖ਼ਾਸ ਸੁੱਖਣਾ ਸੁੱਖ ਸਕਦਾ ਸੀਗਿਣ 6:2
ਆਇਤਾਂ
ਗਿਣ 6:2ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕੋਈ ਪੁਰਸ਼ ਜਾਂ ਇਸਤਰੀ ਨਜ਼ੀਰ ਦੀ ਖ਼ਾਸ ਸੁੱਖਣਾ ਸੁੱਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਣ ਕਰੇ।
- ਨਾ ਮਧ, ਨਾ ਸ਼ਰਾਬ, ਨਾ ਸਿਰਕਾ, ਨਾ ਅੰਗੂਰਾਂ ਦਾ ਰਸ, ਨਾ ਅੰਗੂਰ, ਨਾ ਸੌਗੀਗਿਣ 6:3
ਆਇਤਾਂ
ਗਿਣ 6:3ਤਾਂ ਦਾਖ਼ਰਸ ਅਤੇ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ, ਨਾ ਤਾਂ ਦਾਖਰਸ ਦਾ ਸਿਰਕਾ, ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਜਾਂ ਤਾਜ਼ਾ ਖਾਵੇ।
- ਅੰਗੂਰ ਦੀ ਵੇਲ ਦਾ ਕੁਝ ਵੀ ਨਹੀਂ, ਨਾ ਬੀਜ ਨਾ ਛਿੱਲੜਗਿਣ 6:4
ਆਇਤਾਂ
ਗਿਣ 6:4ਉਹ ਦੇ ਅਲੱਗ ਹੋਣ ਦੇ ਸਾਰੇ ਦਿਨ ਉਹ ਬੀਜ ਤੋਂ ਲੈ ਕੇ ਛਿਲਕੇ ਤੱਕ ਕੁਝ ਨਾ ਖਾਵੇ ਜਿਹੜਾ ਦਾਖ ਤੋਂ ਬਣਿਆ ਹੋਵੇ।
- ਸਿਰ ਉੱਤੇ ਉਸਤਰਾ ਨਹੀਂ: ਵਾਲ ਲੰਮੇ ਵਧਣ ਦੇਣੇ ਹਨਗਿਣ 6:5
ਆਇਤਾਂ
ਗਿਣ 6:5ਉਸ ਦੇ ਅੱਡ ਹੋਣ ਦੀ ਸੁੱਖਣਾ ਦੇ ਸਾਰੇ ਦਿਨ ਕੋਈ ਉਸਤਰਾ ਉਸ ਦੇ ਸਿਰ ਨੂੰ ਨਾ ਲੱਗੇ ਜਦ ਤੱਕ ਉਸ ਦੇ ਦਿਨ ਪੂਰੇ ਨਾ ਹੋਣ ਜਿਨ੍ਹਾਂ ਵਿੱਚ ਉਸ ਨੇ ਯਹੋਵਾਹ ਲਈ ਆਪਣੇ ਆਪ ਨੂੰ ਅੱਡ ਕੀਤਾ, ਉਹ ਪਵਿੱਤਰ ਰਹੇ ਅਤੇ ਆਪਣੇ ਸਿਰ ਦੇ ਵਾਲਾਂ ਦੀਆਂ ਲਟਾਂ ਵਧਣ ਦੇਵੇ।
- ਕਿਸੇ ਲੋਥ ਦੇ ਨੇੜੇ ਨਹੀਂ ਜਾਣਾ, ਪਿਤਾ ਜਾਂ ਮਾਤਾ ਦੀ ਵੀ ਨਹੀਂਗਿਣ 6:6–7
ਆਇਤਾਂ
ਗਿਣ 6:6–7ਯਹੋਵਾਹ ਲਈ ਅੱਡ ਹੋਣ ਦੇ ਸਾਰੇ ਦਿਨ ਤੱਕ ਉਹ ਕਿਸੇ ਵੀ ਲਾਸ਼ ਕੋਲ ਨਾ ਜਾਵੇ। ਉਹ ਆਪਣੇ ਪਿਤਾ, ਮਾਤਾ, ਭਰਾ ਜਾਂ ਭੈਣ ਲਈ, ਜਦ ਉਹ ਮਰ ਜਾਣ ਅਸ਼ੁੱਧ ਨਾ ਹੋ ਜਾਵੇ ਕਿਉਂ ਜੋ ਉਸ ਦੇ ਪਰਮੇਸ਼ੁਰ ਲਈ ਅੱਡ ਹੋਣ ਦੀ ਜ਼ਿੰਮੇਵਾਰੀ ਉਸ ਦੇ ਸਿਰ ਉੱਤੇ ਹੈ।
- ਜੇ ਕੋਈ ਕੋਲ ਅਚਾਨਕ ਮਰ ਜਾਵੇ: ਸੱਤਵੇਂ ਦਿਨ ਸਿਰ ਮੁਨਾਉਣਾਗਿਣ 6:9
ਆਇਤਾਂ
ਗਿਣ 6:9ਜੇ ਕੋਈ ਉਸ ਦੇ ਕੋਲ ਅਚਾਨਕ ਮਰ ਜਾਵੇ ਅਤੇ ਉਸ ਦੇ ਅੱਡ ਹੋਣ ਦਾ ਸਮਾਂ ਅਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਦੇ ਦਿਨ ਆਪਣਾ ਸਿਰ ਮੁਨਾਵੇ, ਸੱਤਵੇਂ ਦਿਨ ਉਹ ਨੂੰ ਮੁਨਾਵੇ।
- ਅੱਠਵੇਂ ਦਿਨ: ਦੋ ਘੁੱਗੀਆਂ ਜਾਂ ਕਬੂਤਰ ਦੇ ਦੋ ਬੱਚੇਗਿਣ 6:10
ਆਇਤਾਂ
ਗਿਣ 6:10ਫੇਰ ਅੱਠਵੇਂ ਦਿਨ ਉਹ ਜਾਜਕ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਦੋ ਘੁੱਗੀਆਂ ਜਾਂ ਦੋ ਕਬੂਤਰ ਦੇ ਬੱਚੇ ਲਿਆਵੇ।
- ਪਹਿਲੇ ਦਿਨ ਨਹੀਂ ਗਿਣੇ ਜਾਂਦੇ ਸਨ; ਸੁੱਖਣਾ ਮੁੜ ਸ਼ੁਰੂ ਹੁੰਦੀ ਸੀਗਿਣ 6:12
ਆਇਤਾਂ
ਗਿਣ 6:12ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਸਾਲ ਦਾ ਭੇਡ ਦਾ ਬੱਚਾ ਦੋਸ਼ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿਛਲੇ ਦਿਨ ਵਿਅਰਥ ਹੋ ਗਏ ਕਿਉਂ ਜੋ ਉਹ ਆਪਣੇ ਅੱਡ ਰਹਿਣ ਦੇ ਸਮੇਂ ਦੌਰਾਨ ਭਰਿਸ਼ਟ ਹੋ ਗਿਆ।
- ਅੰਤ ਵਿੱਚ: ਇੱਕ ਲੇਲਾ, ਇੱਕ ਲੇਲੀ, ਇੱਕ ਛੱਤ੍ਰਾ ਅਤੇ ਪਤੀਰੀ ਰੋਟੀਗਿਣ 6:13–15
ਆਇਤਾਂ
ਗਿਣ 6:13–15ਇਹ ਨਜ਼ੀਰ ਲਈ ਬਿਵਸਥਾ ਹੈ, ਜਿਸ ਦਿਨ ਉਸ ਦੇ ਅੱਡ ਹੋਣ ਦੇ ਦਿਨ ਪੂਰੇ ਹੋਣ ਤਾਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਲਿਆਂਦਾ ਜਾਵੇ। ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਸਾਲ ਦਾ ਦੋਸ਼ ਰਹਿਤ ਭੇਡ ਦਾ ਬੱਚਾ ਹੋਮ ਦੀ ਬਲੀ ਲਈ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਪਾਪ ਬਲੀ ਲਈ ਅਤੇ ਇੱਕ ਦੋਸ਼ ਰਹਿਤ ਭੇਡ ਦਾ ਬੱਚਾ ਸੁੱਖ-ਸਾਂਦ ਦੀ ਬਲੀ ਲਈ ਲਿਆਵੇ। ਨਾਲੇ ਪਤੀਰੀਆਂ ਰੋਟੀਆਂ ਦੀ ਟੋਕਰੀ ਅਤੇ ਮੈਦੇ ਦੇ ਫੁਲਕੇ ਤੇਲ ਨਾਲ ਚੋਪੜੇ ਹੋਏ ਅਤੇ ਪਤੀਰੀਆਂ ਮੱਠੀਆਂ ਤੇਲ ਨਾਲ ਚੋਪੜੀਆਂ ਹੋਈਆਂ ਉਨ੍ਹਾਂ ਦੇ ਮੈਦੇ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਨਾਲ ਹੋਣ।
- ਨਜ਼ੀਰ ਆਪਣਾ ਸਿਰ ਮੁਨਾ ਕੇ ਵਾਲ ਅੱਗ ਵਿੱਚ ਪਾਉਂਦਾ ਸੀਗਿਣ 6:18
ਆਇਤਾਂ
ਗਿਣ 6:18ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਵਾਲ਼ ਅੱਗ ਉੱਤੇ ਸੁੱਟੇ ਜਿਹੜੀ ਸੁੱਖ-ਸਾਂਦ ਦੀ ਬਲੀ ਹੇਠ ਹੈ।
- ਉਸ ਤੋਂ ਬਾਅਦ ਨਜ਼ੀਰ ਮਧ ਪੀ ਸਕਦਾ ਹੈਗਿਣ 6:20
ਆਇਤਾਂ
ਗਿਣ 6:20ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਹਿਲਾਵੇ। ਇਹ ਹਿਲਾਈ ਹੋਈ ਛਾਤੀ ਅਤੇ ਚੁੱਕਿਆ ਹੋਇਆ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਫੇਰ ਉਹ ਨਜ਼ੀਰ ਮਧ ਪੀ ਸਕੇਗਾ।
ਨਾਮ ਲਏ ਗਏ ਨਜ਼ੀਰ
- ਸਮਸੂਨ ਦੀ ਮਾਂ ਨਾ ਮਧ ਪੀਵੇ ਨਾ ਕੋਈ ਅਸ਼ੁੱਧ ਚੀਜ਼ ਖਾਵੇਨਿਆਂਈ 13:4, ਨਿਆਂਈ 13:7, ਨਿਆਂਈ 13:14
ਆਇਤਾਂ
ਨਿਆਂਈ 13:4ਇਸ ਲਈ ਹੁਣ ਤੂੰ ਧਿਆਨ ਰੱਖੀਂ ਅਤੇ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੀਂ।
ਨਿਆਂਈ 13:7ਪਰ ਉਸ ਨੇ ਮੈਨੂੰ ਕਿਹਾ, ‘ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ, ਇਸ ਲਈ ਹੁਣ ਤੂੰ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤੂ ਖਾਵੀਂ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਮਰਨ ਦੇ ਦਿਨ ਤੱਕ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।’”
ਨਿਆਂਈ 13:14ਕੋਈ ਵੀ ਅਜਿਹੀ ਵਸਤੂ ਜੋ ਦਾਖ ਦੀ ਬਣੀ ਹੋਵੇ, ਇਹ ਨਾ ਖਾਵੇ ਅਤੇ ਨਾ ਦਾਖਰਸ, ਨਾ ਕੋਈ ਨਸ਼ੇ ਵਾਲੀ ਚੀਜ਼ ਪੀਵੇ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੇ, ਇਹ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਯਾਦ ਰੱਖੇ ਜੋ ਮੈਂ ਉਸ ਨੂੰ ਦਿੱਤੇ ਹਨ।”
- ਸਮਸੂਨ ਨੇ ਕੁੱਖ ਤੋਂ ਹੀ ਨਜ਼ੀਰ ਹੋਣਾ ਸੀ; ਉਸ ਦੇ ਸਿਰ ਉੱਤੇ ਉਸਤਰਾ ਨਹੀਂਨਿਆਂਈ 13:5
ਆਇਤਾਂ
ਨਿਆਂਈ 13:5ਕਿਉਂਕਿ ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਜਣੇਂਗੀ। ਉਸ ਦੇ ਸਿਰ ਉੱਤੇ ਉਸਤਰਾ ਕਦੇ ਨਾ ਲੱਗੇ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ ਅਤੇ ਉਹ ਫ਼ਲਿਸਤੀਆਂ ਦੇ ਹੱਥਾਂ ਤੋਂ ਇਸਰਾਏਲੀਆਂ ਦਾ ਬਚਾਉ ਕਰਨ ਲੱਗੇਗਾ।”
- ਸਮਸੂਨ: “ਮੇਰੇ ਸਿਰ ਉੱਤੇ ਉਸਤਰਾ ਕਦੇ ਨਹੀਂ ਫਿਰਿਆ”ਨਿਆਂਈ 16:17
ਆਇਤਾਂ
ਨਿਆਂਈ 16:17ਤਦ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਉਸ ਨੂੰ ਦੱਸ ਦਿੱਤਾ ਅਤੇ ਕਿਹਾ, “ਮੇਰੇ ਸਿਰ ਉੱਤੇ ਉਸਤਰਾ ਕਦੇ ਨਹੀਂ ਫਿਰਿਆ, ਕਿਉਂਕਿ ਮੈਂ ਆਪਣੀ ਮਾਂ ਦੇ ਢਿੱਡ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹਾਂ। ਜੇਕਰ ਕਦੇ ਮੇਰਾ ਸਿਰ ਮੁਨਿਆ ਜਾਵੇ ਤਾਂ ਮੇਰਾ ਜ਼ੋਰ ਘੱਟ ਜਾਵੇਗਾ ਅਤੇ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖਾਂ ਵਰਗਾ ਹੋ ਜਾਂਵਾਂਗਾ।”
- ਦਲੀਲਾਹ ਨੇ ਉਸ ਦੇ ਸਿਰ ਦੇ ਵਾਲ ਮੁਨਵਾ ਦਿੱਤੇਨਿਆਂਈ 16:19
ਆਇਤਾਂ
ਨਿਆਂਈ 16:19ਤਦ ਉਸ ਨੇ ਉਹ ਨੂੰ ਆਪਣੇ ਗੋਡਿਆਂ ਉੱਤੇ ਸੁਲਾ ਲਿਆ ਅਤੇ ਇੱਕ ਮਨੁੱਖ ਨੂੰ ਸੱਦ ਕੇ ਉਸ ਦੇ ਸਿਰ ਦੀਆਂ ਸੱਤੇ ਲਟਾਂ ਮੁਨਾ ਸੁੱਟੀਆਂ। ਫਿਰ ਉਹ ਉਸ ਨੂੰ ਛੇੜਨ ਲੱਗੀ ਅਤੇ ਉਸ ਦਾ ਜ਼ੋਰ ਉਸ ਕੋਲੋਂ ਜਾਂਦਾ ਰਿਹਾ।
- ਹੰਨਾਹ ਨੇ ਸੁੱਖਣਾ ਸੁੱਖੀ ਕਿ ਉਸ ਦੇ ਪੁੱਤਰ ਦੇ ਸਿਰ ਉੱਤੇ ਕਦੇ ਉਸਤਰਾ ਨਹੀਂ ਫਿਰੇਗਾ1 ਸਮੂ 1:11
ਆਇਤਾਂ
1 ਸਮੂ 1:11ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ।
- ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਕਦੇ ਮਧ ਜਾਂ ਸ਼ਰਾਬ ਨਹੀਂ ਪੀਣੀ ਸੀਲੂਕਾ 1:15, ਲੂਕਾ 7:33
- ਆਮੋਸ: ਤੁਹਾਡੇ ਜੁਆਨਾਂ ਵਿੱਚੋਂ ਨਜ਼ੀਰ ਉਠਾਏ ਗਏ, ਪਰ ਤੁਸੀਂ ਉਨ੍ਹਾਂ ਨੂੰ ਮਧ ਪਿਲਾਈਆਮੋ 2:11–12
ਆਇਤਾਂ
ਆਮੋ 2:11–12ਮੈਂ ਤੁਹਾਡੇ ਪੁੱਤਰਾਂ ਵਿੱਚੋਂ ਨਬੀ ਅਤੇ ਤੁਹਾਡੇ ਜਵਾਨਾਂ ਵਿੱਚੋਂ ਨਜ਼ੀਰ ਠਹਿਰਾਏ। ਹੇ ਇਸਰਾਏਲੀਓ, ਕੀ ਇਹ ਸੱਚ ਨਹੀਂ ਹੈ?” ਯਹੋਵਾਹ ਦੀ ਇਹੋ ਬਾਣੀ ਹੈ। ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ!
ਰਸੂਲਾਂ ਦੇ ਕਰਤੱਬ ਵਿੱਚ ਸੁੱਖਣਾਂ
- ਪੌਲੁਸ ਨੇ ਸੁੱਖਣਾ ਲਈ ਕੰਖਰਿਯਾ ਵਿੱਚ ਆਪਣਾ ਸਿਰ ਮੁਨਾਇਆਰਸੂਲਾਂ 18:18
ਆਇਤਾਂ
ਰਸੂਲਾਂ 18:18ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਰਾਵਾਂ ਕੋਲੋਂ ਵਿਦਾ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰੀਯਾ ਦੀ ਵੱਲ ਨੂੰ ਚੱਲਿਆ ਗਿਆ ਕੰਖਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ।
- ਪੌਲੁਸ ਨੇ ਸੁੱਖਣਾ ਵਾਲੇ ਚਾਰ ਮਨੁੱਖਾਂ ਦੇ ਸਿਰ ਮੁਨਾਉਣ ਦਾ ਖ਼ਰਚ ਦਿੱਤਾਰਸੂਲਾਂ 21:23–24, ਰਸੂਲਾਂ 21:26
ਆਇਤਾਂ
ਰਸੂਲਾਂ 21:23–24ਇਸ ਲਈ ਤੂੰ ਇਸ ਤਰ੍ਹਾਂ ਕਰ ਜਿਵੇਂ ਅਸੀਂ ਤੈਨੂੰ ਦੱਸਦੇ ਹਾਂ। ਸਾਡੇ ਕੋਲ ਚਾਰ ਪੁਰਖ ਹਨ ਜਿਨ੍ਹਾਂ ਮੰਨਤ ਮੰਨੀ ਹੈ। ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖ਼ਰਚ ਕਰ ਤਾਂ ਜੋ ਉਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਕਿ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸੀਂ ਸੁਣੀਆਂ ਹਨ ਉਹਨਾਂ ਵਿੱਚ ਸੱਚਾਈ ਨਹੀਂ ਹੈ, ਸਗੋਂ ਇਹ ਕੀ ਉਹ ਆਪ ਵੀ ਬਿਵਸਥਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ।
ਰਸੂਲਾਂ 21:26ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।
ਰੇਕਾਬੀ
- ਰੇਕਾਬੀ ਮਧ ਨਹੀਂ ਪੀਂਦੇ ਸਨ, ਜਿਵੇਂ ਉਨ੍ਹਾਂ ਦੇ ਵੱਡੇ-ਵਡੇਰੇ ਯੋਨਾਦਾਬ ਨੇ ਹੁਕਮ ਦਿੱਤਾ ਸੀਯਿਰ 35:6, ਯਿਰ 35:14
ਆਇਤਾਂ
ਯਿਰ 35:6ਪਰ ਉਹਨਾਂ ਆਖਿਆ, ਅਸੀਂ ਮਧ ਨਹੀਂ ਪੀਵਾਂਗੇ ਕਿਉਂ ਜੋ ਸਾਡੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਸਦਾ ਤੱਕ ਮਧ ਨਾ ਪਿਓ, ਨਾ ਤੁਸੀਂ ਨਾ ਤੁਹਾਡੇ ਪੁੱਤਰ
ਯਿਰ 35:14ਰੇਕਾਬ ਦੇ ਪੁੱਤਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਸ ਨੇ ਆਪਣੇ ਪੁੱਤਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਉਹਨਾਂ ਨੇ ਅੱਜ ਦੇ ਦਿਨ ਤੱਕ ਨਹੀਂ ਪੀਤੀ ਕਿਉਂ ਜੋ ਉਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸੀਂ ਮੇਰੀ ਨਾ ਸੁਣੀ
- ਉਨ੍ਹਾਂ ਨੇ ਨਾ ਘਰ ਬਣਾਏ, ਨਾ ਬੀਜ ਬੀਜਿਆ, ਅਤੇ ਤੰਬੂਆਂ ਵਿੱਚ ਰਹਿੰਦੇ ਸਨਯਿਰ 35:7
ਆਇਤਾਂ
ਯਿਰ 35:7ਨਾ ਘਰ ਬਣਾਓ, ਨਾ ਬੀ ਬੀਜੋ, ਨਾ ਅੰਗੂਰੀ ਬਾਗ਼ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਇਸ ਲਈ ਭਈ ਤੁਸੀਂ ਉਸ ਭੂਮੀ ਉੱਤੇ ਬਹੁਤੇ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ