Bible Explorer ਐਪ ਲਓ

ਪੜਚੋਲ › ਵਿਸ਼ੇ › ਨਵੇਂ ਨਾਮ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਨਵੇਂ ਨਾਮ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 16 ਹਿੱਸੇ, ਸਤਰ-ਦਰ-ਸਤਰ।

  • ਚੰਗਾ ਨਾਮ ਵੱਡੇ ਧਨ ਨਾਲੋਂ ਵੱਧ ਲੋੜੀਂਦਾ ਹੈਕਹਾ 22:1
    ਆਇਤਾਂ
    ਕਹਾ 22:1ਵੱਡੇ ਧਨ ਨਾਲੋਂ ਨੇਕਨਾਮੀ ਚੁਣਨੀ ਚਾਹੀਦੀ ਹੈ, ਅਤੇ ਸੋਨੇ ਚਾਂਦੀ ਨਾਲੋਂ ਕਿਰਪਾ ਚੰਗੀ ਹੈ।

ਉਦਾਹਰਣਾਂ

  • ਅਬਰਾਮ ਅਬਰਾਹਾਮ ਬਣਿਆਉਤ 17:5
    ਆਇਤਾਂ
    ਉਤ 17:5ਤੇਰਾ ਨਾਮ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ, ਪਰ ਤੇਰਾ ਨਾਮ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ।
  • ਸਾਰਈ ਸਾਰਾਹ ਬਣੀਉਤ 17:15
    ਆਇਤਾਂ
    ਉਤ 17:15ਫੇਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਸਾਰਈ ਜੋ ਤੇਰੀ ਪਤਨੀ ਹੈ, ਤੂੰ ਉਸ ਨੂੰ ਸਾਰਈ ਨਾ ਆਖੀਂ ਸਗੋਂ ਹੁਣ ਤੋਂ ਉਸ ਦਾ ਨਾਮ ਸਾਰਾਹ ਹੋਵੇਗਾ।
  • ਯਾਕੂਬ ਇਸਰਾਏਲ ਬਣਿਆਉਤ 32:28
    ਆਇਤਾਂ
    ਉਤ 32:28ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ।
  • ਰਾਖ਼ੇਲ ਨੇ ਆਪਣੇ ਪੁੱਤਰ ਦਾ ਨਾਮ ਬਨ-ਓਨੀ ਰੱਖਿਆ; ਉਸ ਦੇ ਪਿਤਾ ਨੇ ਉਸ ਨੂੰ ਬਿਨਯਾਮੀਨ ਆਖਿਆਉਤ 35:18
    ਆਇਤਾਂ
    ਉਤ 35:18ਤਦ ਅਜਿਹਾ ਹੋਇਆ ਕਿ ਜਦ ਉਸ ਦੇ ਪ੍ਰਾਣ ਨਿੱਕਲਣ ਨੂੰ ਸਨ ਅਤੇ ਉਹ ਮਰਨ ਵਾਲੀ ਸੀ, ਤਾਂ ਉਸ ਨੇ ਉਸ ਬੱਚੇ ਦਾ ਨਾਮ ਬਨ-ਓਨੀ ਰੱਖਿਆ, ਪਰ ਉਸ ਦੇ ਪਿਤਾ ਨੇ ਉਹ ਦਾ ਨਾਮ ਬਿਨਯਾਮੀਨ ਰੱਖਿਆ।
  • ਫ਼ਿਰਊਨ ਨੇ ਯੂਸੁਫ਼ ਦਾ ਨਾਮ ਸਾਫਨਥ ਪਾਨੇਆਹ ਰੱਖਿਆਉਤ 41:45
    ਆਇਤਾਂ
    ਉਤ 41:45ਫ਼ਿਰਊਨ ਨੇ ਯੂਸੁਫ਼ ਦਾ ਨਾਮ ਸਾਫਨਥ ਪਾਨੇਆਹ ਰੱਖਿਆ ਅਤੇ ਉਸ ਨੂੰ ਊਨ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਵਿਆਹ ਦਿੱਤੀ ਅਤੇ ਯੂਸੁਫ਼ ਮਿਸਰ ਦੇ ਸਾਰੇ ਦੇਸ਼ ਵਿੱਚ ਗਿਆ।
  • ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਮ ਯਹੋਸ਼ੁਆ ਰੱਖਿਆਗਿਣ 13:16
    ਆਇਤਾਂ
    ਗਿਣ 13:16ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜਿਨ੍ਹਾਂ ਨੂੰ ਮੂਸਾ ਨੇ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਮ ਯਹੋਸ਼ੁਆ ਰੱਖਿਆ।
  • ਨਾਓਮੀ: ਮੈਨੂੰ ਨਾਓਮੀ ਨਾ ਕਹੋ, ਮੈਨੂੰ ਮਾਰਾ ਕਹੋਰੂਥ 1:20
    ਆਇਤਾਂ
    ਰੂਥ 1:20ਨਾਓਮੀ ਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਨਾਓਮੀ ਨਾ ਕਹੋ, ਮੈਨੂੰ ‘ਮਾਰਾ’ ਕਹੋ ਕਿਉਂ ਜੋ ਸਰਬ ਸ਼ਕਤੀਮਾਨ ਨੇ ਮੈਨੂੰ ਬਹੁਤ ਦੁੱਖ ਦਿੱਤਾ ਹੈ।
  • ਸੁਲੇਮਾਨ ਦਾ ਨਾਮ ਯਦੀਦਯਾਹ ਵੀ ਰੱਖਿਆ ਗਿਆ2 ਸਮੂ 12:24–25
    ਆਇਤਾਂ
    2 ਸਮੂ 12:24–25ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਤਸੱਲੀ ਦਿੱਤੀ ਅਤੇ ਉਹ ਦੇ ਕੋਲ ਗਿਆ ਅਤੇ ਉਸ ਨਾਲ ਸੰਗ ਕੀਤਾ ਅਤੇ ਉਹ ਇੱਕ ਪੁੱਤਰ ਜਣੀ ਅਤੇ ਉਸ ਦਾ ਨਾਮ ਸੁਲੇਮਾਨ ਰੱਖਿਆ। ਉਹ ਯਹੋਵਾਹ ਦਾ ਪਿਆਰਾ ਹੋਇਆ ਅਤੇ ਉਹ ਨੇ ਨਾਥਾਨ ਨਬੀ ਦੇ ਰਾਹੀਂ ਆਖ ਭੇਜਿਆ ਅਤੇ ਉਸ ਦਾ ਨਾਮ ਯਹੋਵਾਹ ਦੇ ਕਾਰਨ ਯਦੀਦਯਾਹ ਅਰਥ ਯਹੋਵਾਹ ਦਾ ਪਿਆਰਾ ਰੱਖਿਆ।
  • ਫ਼ਿਰਊਨ ਨਕੋ ਨੇ ਅਲਯਾਕੀਮ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ2 ਰਾਜਾ 23:34
    ਆਇਤਾਂ
    2 ਰਾਜਾ 23:34ਅਤੇ ਫ਼ਿਰਊਨ ਨਕੋਹ ਨੇ ਯੋਸ਼ੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਹ ਦੇ ਪਿਤਾ ਯੋਸ਼ੀਯਾਹ ਦੇ ਥਾਂ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਯਹੋਆਹਾਜ਼ ਨੂੰ ਲੈ ਗਿਆ ਜੋ ਉਹ ਮਿਸਰ ਵਿੱਚ ਗਿਆ ਅਤੇ ਉੱਥੇ ਮਰ ਗਿਆ।
  • ਬਾਬਲ ਦੇ ਰਾਜੇ ਨੇ ਮੱਤਨਯਾਹ ਦਾ ਨਾਮ ਬਦਲ ਕੇ ਸਿਦਕੀਯਾਹ ਰੱਖਿਆ2 ਰਾਜਾ 24:17
    ਆਇਤਾਂ
    2 ਰਾਜਾ 24:17ਅਤੇ ਬਾਬਲ ਦੇ ਰਾਜਾ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਰਾਜਾ ਬਣਾਇਆ ਅਤੇ ਉਸ ਦਾ ਨਾਮ ਬਦਲ ਕੇ ਸਿਦਕੀਯਾਹ ਰੱਖ ਦਿੱਤਾ।
  • ਦਾਨੀਏਲ, ਹਨਨਯਾਹ, ਮੀਸ਼ਾਏਲ, ਅਜ਼ਰਯਾਹ: ਬੇਲਟਸ਼ੱਸਰ, ਸ਼ਦਰਕ, ਮੇਸ਼ਕ, ਅਬੇਦਨਗੋਦਾਨੀ 1:7
    ਆਇਤਾਂ
    ਦਾਨੀ 1:7ਖੁਸਰਿਆਂ ਦੇ ਪ੍ਰਧਾਨ ਨੇ ਉਹਨਾਂ ਦੇ ਇਹ ਨਾਮ ਰੱਖੇ ਅਰਥਾਤ ਦਾਨੀਏਲ ਨੂੰ ਬੇਲਟਸ਼ੱਸਰ, ਹਨਨਯਾਹ ਨੂੰ ਸ਼ਦਰਕ, ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ।
  • ਸ਼ਮਊਨ ਨੂੰ ਕੇਫ਼ਾਸ, ਅਰਥਾਤ ਪਤਰਸ ਆਖਿਆ ਗਿਆਯੂਹ 1:42
    ਆਇਤਾਂ
    ਯੂਹ 1:42ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ”।
  • ਯਾਕੂਬ ਅਤੇ ਯੂਹੰਨਾ ਦਾ ਨਾਮ ਬਨੀ-ਰੋਗਿਜ਼, ਅਰਥਾਤ ਗਰਜਣ ਦੇ ਪੁੱਤਰ ਰੱਖਿਆ ਗਿਆਮਰਕੁ 3:17
    ਆਇਤਾਂ
    ਮਰਕੁ 3:17ਅਤੇ ਜ਼ਬਦੀ ਦਾ ਪੁੱਤਰ ਯਾਕੂਬ ਅਤੇ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਵਾਂ ਦਾ ਨਾਮ ਉਹ ਨੇ ਬਨੀ-ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤਰ
  • ਕੁਪਰੁਸ ਦੇ ਯੂਸੁਫ਼ ਨੂੰ ਬਰਨਬਾਸ, ਅਰਥਾਤ ਸ਼ਾਂਤੀ ਦਾ ਪੁੱਤਰ ਆਖਿਆ ਗਿਆਰਸੂਲਾਂ 4:36
    ਆਇਤਾਂ
    ਰਸੂਲਾਂ 4:36ਯੂਸੁਫ਼ ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਸ਼ਾਂਤੀ ਦਾ ਪੁੱਤਰ ਨਾਮ ਰੱਖਿਆ ਸੀ ਜਿਹੜਾ ਇੱਕ ਲੇਵੀ ਅਤੇ ਕੁਪਰੁਸ ਦਾ ਰਹਿਣ ਵਾਲਾ ਸੀ।
  • ਸ਼ਾਊਲ, ਜਿਸ ਨੂੰ ਪੌਲੁਸ ਵੀ ਆਖਦੇ ਸਨਰਸੂਲਾਂ 13:9
    ਆਇਤਾਂ
    ਰਸੂਲਾਂ 13:9ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ