Bible Explorer ਐਪ ਲਓ

ਪੜਚੋਲ › ਵਿਸ਼ੇ › ਬੁਢਾਪਾ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਬੁਢਾਪਾ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 42 ਹਿੱਸੇ, ਸਤਰ-ਦਰ-ਸਤਰ।

ਕਹਾਵਤਾਂ

  • ਬਜ਼ੁਰਗ ਦੇ ਸਾਹਮਣੇ ਉੱਠ ਖੜ੍ਹਾ ਹੋ; ਬੁੱਢੇ ਦਾ ਆਦਰ ਕਰਲੇਵੀ 19:32
    ਆਇਤਾਂ
    ਲੇਵੀ 19:32ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।
  • ਬਜ਼ੁਰਗਾਂ ਕੋਲ ਬੁੱਧ ਹੁੰਦੀ ਹੈਅੱਯੂਬ 12:12
    ਆਇਤਾਂ
    ਅੱਯੂਬ 12:12ਬਜ਼ੁਰਗਾਂ ਵਿੱਚ ਬੁੱਧੀ ਹੁੰਦੀ ਹੈ, ਅਤੇ ਲੰਮੀ ਉਮਰ ਵਾਲਿਆਂ ਵਿੱਚ ਸਮਝ ਹੈ।
  • ਧੌਲਾ ਸਿਰ ਸ਼ੋਭਾ ਦਾ ਮੁਕਟ ਹੈਕਹਾ 16:31, ਕਹਾ 20:29
    ਆਇਤਾਂ
    ਕਹਾ 16:31ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।
    ਕਹਾ 20:29ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ, ਅਤੇ ਬਜ਼ੁਰਗਾਂ ਦੀ ਸਜਾਵਟ ਉਹਨਾਂ ਦੇ ਧੌਲੇ ਵਾਲ਼ ਹਨ।
  • ਪੋਤਰੇ-ਦੋਹਤਰੇ ਬਜ਼ੁਰਗਾਂ ਦਾ ਮੁਕਟ ਹਨਕਹਾ 17:6
    ਆਇਤਾਂ
    ਕਹਾ 17:6ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
  • ਸੱਤਰ ਸਾਲ, ਜਾਂ ਬਲ ਹੋਵੇ ਤਾਂ ਅੱਸੀਜ਼ਬੂ 90:10
    ਆਇਤਾਂ
    ਜ਼ਬੂ 90:10ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
  • “ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ”ਜ਼ਬੂ 71:9, ਜ਼ਬੂ 71:18
    ਆਇਤਾਂ
    ਜ਼ਬੂ 71:9ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ, ਜਦ ਮੇਰਾ ਬਲ ਘਟੇ ਤਾਂ ਮੈਨੂੰ ਨਾ ਛੱਡ!
    ਜ਼ਬੂ 71:18ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
  • ਬੁਢਾਪੇ ਵਿੱਚ ਵੀ ਉਹ ਫਲ ਦਿੰਦੇ ਰਹਿਣਗੇਜ਼ਬੂ 92:14
    ਆਇਤਾਂ
    ਜ਼ਬੂ 92:14ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
  • “ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ”ਜ਼ਬੂ 37:25
    ਆਇਤਾਂ
    ਜ਼ਬੂ 37:25ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਵੇਖਿਆ ਹੈ।
  • “ਤੁਹਾਡੇ ਬੁਢਾਪੇ ਤੱਕ ਅਤੇ ਧੌਲਿਆਂ ਤੱਕ ਉਹ ਹੀ ਹਾਂ” … “ਮੈਂ ਹੀ ਤੈਨੂੰ ਚੁੱਕਾਂਗਾ”ਯਸਾ 46:4
    ਆਇਤਾਂ
    ਯਸਾ 46:4ਤੁਹਾਡੇ ਬੁਢਾਪੇ ਤੱਕ ਅਤੇ ਧੌਲਿਆਂ ਤੱਕ ਉਹ ਹੀ ਹਾਂ, ਮੈਂ ਤੈਨੂੰ ਬਣਾਇਆ ਹੈ, ਮੈਂ ਹੀ ਤੈਨੂੰ ਚੁੱਕਾਂਗਾ, ਮੈਂ ਉਠਾਵਾਂਗਾ ਅਤੇ ਮੈਂ ਛੁਡਾਵਾਂਗਾ।
  • ਬੁਢਾਪੇ ਦਾ ਵਰਣਨ: ਉਹ ਦਿਨ ਜਦ ਤੈਨੂੰ ਕਿਸੇ ਗੱਲ ਵਿੱਚ ਖੁਸ਼ੀ ਨਹੀਂ ਮਿਲੇਗੀਉਪ 12:1–5
    ਆਇਤਾਂ
    ਉਪ 12:1–5ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ, ਜਦ ਤੱਕ ਸੂਰਜ ਅਤੇ ਚਾਨਣ, ਚੰਦਰਮਾ ਅਤੇ ਤਾਰੇ ਹਨੇਰੇ ਨਹੀਂ ਹੁੰਦੇ ਅਤੇ ਮੀਂਹ ਵਰ੍ਹਨ ਤੋਂ ਬਾਅਦ ਬੱਦਲ ਮੁੜ ਆਉਣ ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ ਅਤੇ ਤਕੜੇ ਲੋਕ ਕੁੱਬੇ ਹੋ ਜਾਣ ਅਤੇ ਪੀਹਣ ਵਾਲੀਆਂ ਥੋੜ੍ਹੀਆਂ ਹੋਣ ਦੇ ਕਾਰਨ ਕੰਮ ਕਰਨਾ ਛੱਡ ਦੇਣ ਅਤੇ ਉਹ ਜੋ ਬਾਰੀਆਂ ਵਿੱਚੋਂ ਤੱਕਦੀਆਂ ਹਨ, ਧੁੰਦਲੀਆਂ ਹੋ ਜਾਣ ਅਤੇ ਗਲੀ ਦੇ ਬੂਹੇ ਬੰਦ ਹੋ ਜਾਣ, ਜਦ ਚੱਕੀ ਪੀਸਣ ਦੀ ਅਵਾਜ਼ ਹੌਲੀ ਹੋ ਜਾਵੇ ਅਤੇ ਪੰਛੀ ਦੀ ਅਵਾਜ਼ ਤੋਂ ਉਹ ਚੌਂਕ ਕੇ ਉੱਠ ਜਾਣ ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ, ਫੇਰ ਉਹ ਉਚਿਆਈ ਤੋਂ ਵੀ ਡਰਨਗੇ ਅਤੇ ਰਾਹ ਵਿੱਚ ਖੌਫ਼ ਖਾਣਗੇ, ਬਦਾਮ ਦਾ ਬੂਟਾ ਫਲੇਗਾ ਅਤੇ ਟਿੱਡੀ ਵੀ ਭਾਰੀ ਲੱਗੇਗੀ ਅਤੇ ਇੱਛਾ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕਾਲ ਦੇ ਟਿਕਾਣੇ ਨੂੰ ਤੁਰ ਜਾਂਦਾ ਹੈ ਅਤੇ ਸੋਗ ਕਰਨ ਵਾਲੇ ਗਲੀ-ਗਲੀ ਫਿਰਦੇ ਹਨ,
  • ਬੁੱਢੇ ਆਦਮੀ ਅਤੇ ਇਸਤਰੀਆਂ ਹੱਥ ਵਿੱਚ ਲਾਠੀ ਲੈ ਕੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਬੈਠਣਗੇਜ਼ਕ 8:4
    ਆਇਤਾਂ
    ਜ਼ਕ 8:4ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਉਮਰ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ
  • ਜਦ ਤੂੰ ਬੁੱਢਾ ਹੋਵੇਂਗਾ, ਕੋਈ ਹੋਰ ਤੈਨੂੰ ਕੱਪੜੇ ਪਹਿਨਾਏਗਾਯੂਹ 21:18
    ਆਇਤਾਂ
    ਯੂਹ 21:18ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”
  • ਕਲੀਸਿਯਾ ਵਿੱਚ ਬਜ਼ੁਰਗ ਆਦਮੀ ਅਤੇ ਬਜ਼ੁਰਗ ਇਸਤਰੀਆਂਤੀਤੁ 2:2–3
    ਆਇਤਾਂ
    ਤੀਤੁ 2:2–3ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ। ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ।

ਉਦਾਹਰਣਾਂ

  • ਅਬਰਾਹਾਮ ਨਾਲ ਚੰਗੇ ਬੁਢਾਪੇ ਦਾ ਵਾਇਦਾ ਹੁੰਦਾ ਹੈ ਅਤੇ ਉਹ ਬੁੱਢਾ ਅਤੇ ਰੱਜਿਆ ਹੋਇਆ ਮਰਦਾ ਹੈਉਤ 15:15, ਉਤ 25:8
    ਆਇਤਾਂ
    ਉਤ 15:15ਪਰ ਤੂੰ ਆਪਣੇ ਪੁਰਖਿਆਂ ਕੋਲ ਸ਼ਾਂਤੀ ਨਾਲ ਜਾਵੇਂਗਾ।
    ਉਤ 25:8ਅਬਰਾਹਾਮ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ।
  • ਬਿਰਧ ਸਾਰਾਹ ਪੁੱਤਰ ਦੇ ਵਾਇਦੇ ਉੱਤੇ ਹੱਸਦੀ ਹੈਉਤ 18:11–12, ਉਤ 21:7
    ਆਇਤਾਂ
    ਉਤ 18:11–12ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ। ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ?
    ਉਤ 21:7ਉਸ ਨੇ ਆਖਿਆ, ਕੀ ਕੋਈ ਅਬਰਾਹਾਮ ਨੂੰ ਆਖ ਸਕਦਾ ਸੀ ਕਿ ਸਾਰਾਹ ਪੁੱਤਰਾਂ ਨੂੰ ਦੁੱਧ ਚੁੰਘਾਏਗੀ? ਵੇਖੋ ਕਿਉਂਕਿ ਮੈਂ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।
  • ਬੁੱਢਾ ਅਤੇ ਲਗਭਗ ਅੰਨ੍ਹਾ ਇਸਹਾਕ ਏਸਾਓ ਨੂੰ ਸੱਦਦਾ ਹੈਉਤ 27:1–2
    ਆਇਤਾਂ
    ਉਤ 27:1–2ਜਦ ਇਸਹਾਕ ਵੱਡੀ ਉਮਰ ਦਾ ਹੋ ਗਿਆ, ਉਸ ਦੀਆਂ ਅੱਖਾਂ ਧੁੰਦਲਾ ਗਈਆਂ ਕਿ ਉਹ ਵੇਖ ਨਹੀਂ ਸਕਦਾ ਸੀ। ਤਦ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਸੱਦ ਕੇ ਆਖਿਆ, ਮੇਰੇ ਪੁੱਤਰ, ਉਸ ਨੇ ਆਖਿਆ, ਮੈਂ ਹਾਜ਼ਰ ਹਾਂ। ਤਦ ਉਸ ਆਖਿਆ, ਵੇਖ ਮੈਂ ਬੁੱਢਾ ਹੋ ਗਿਆ ਹਾਂ ਅਤੇ ਮੈਂ ਆਪਣੀ ਮੌਤ ਦਾ ਦਿਨ ਨਹੀਂ ਜਾਣਦਾ।
  • ਯਾਕੂਬ ਫ਼ਿਰਊਨ ਅੱਗੇ: ਮੇਰੀ ਮੁਸਾਫ਼ਰੀ ਦੇ 130 ਸਾਲ ਹੋਏ ਹਨਉਤ 47:9
    ਆਇਤਾਂ
    ਉਤ 47:9ਯਾਕੂਬ ਨੇ ਫ਼ਿਰਊਨ ਨੂੰ ਆਖਿਆ, ਮੇਰੇ ਮੁਸਾਫ਼ਰੀ ਦੇ ਦਿਨ ਇੱਕ ਸੌ ਤੀਹ ਸਾਲ ਹਨ। ਮੇਰੇ ਜੀਵਨ ਦੇ ਦਿਨ ਥੋੜ੍ਹੇ ਅਤੇ ਦੁੱਖ ਨਾਲ ਭਰੇ ਹੋਏ ਸਨ, ਅਤੇ ਮੇਰੇ ਪਿਓ ਦਾਦਿਆਂ ਦੇ ਮੁਸਾਫ਼ਰੀ ਦੇ ਜੀਵਨ ਦੇ ਸਾਲਾਂ ਦੇ ਬਰਾਬਰ ਨਹੀਂ ਹੋਏ ਹਨ।
  • ਬੁੱਢਾ ਯਾਕੂਬ ਯੂਸੁਫ਼ ਦੇ ਪੁੱਤਰਾਂ ਨੂੰ ਮਸਾਂ ਵੇਖ ਸਕਦਾ ਹੈਉਤ 48:10
    ਆਇਤਾਂ
    ਉਤ 48:10ਪਰ ਬਜ਼ੁਰਗ ਹੋਣ ਦੇ ਕਾਰਨ ਇਸਰਾਏਲ ਦੀਆਂ ਅੱਖਾਂ ਧੁੰਦਲੀਆਂ ਹੋ ਗਈਆਂ ਸਨ, ਕਿ ਉਹ ਵੇਖ ਨਹੀਂ ਸਕਦਾ ਸੀ, ਤਦ ਯੂਸੁਫ਼ ਉਨ੍ਹਾਂ ਨੂੰ ਉਸ ਦੇ ਕੋਲ ਲਿਆਇਆ ਤਾਂ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਨ੍ਹਾਂ ਨੂੰ ਗਲ਼ ਲਾਇਆ
  • 120 ਸਾਲਾਂ ਦਾ ਮੂਸਾ: ਨਾ ਉਸ ਦੀਆਂ ਅੱਖਾਂ ਧੁੰਦਲੀਆਂ, ਨਾ ਉਸ ਦਾ ਬਲ ਘਟਿਆਬਿਵ 34:7
    ਆਇਤਾਂ
    ਬਿਵ 34:7ਮੂਸਾ ਇੱਕ ਸੌ ਵੀਹ ਸਾਲਾਂ ਦਾ ਸੀ ਜਦ ਉਸ ਦੀ ਮੌਤ ਹੋਈ ਪਰ ਨਾ ਉਸ ਦੀਆਂ ਅੱਖਾਂ ਧੁੰਦਲੀਆਂ ਹੋਈਆਂ ਅਤੇ ਨਾ ਹੀ ਉਸ ਦਾ ਬਲ ਘਟਿਆ ਸੀ।
  • ਪਚਾਸੀ ਸਾਲਾਂ ਦਾ ਕਾਲੇਬ: “ਮੈਂ ਅਜੇ ਤੱਕ ਇੰਨ੍ਹਾਂ ਬਲਵੰਤ ਹਾਂ ਜਿੰਨਾਂ ਉਸ ਦਿਨ ਸੀ”ਯਹੋਸ਼ੁ 14:10–11
    ਆਇਤਾਂ
    ਯਹੋਸ਼ੁ 14:10–11ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਸਾਲ ਜੀਉਂਦਾ ਰੱਖਿਆ ਹੈ, ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਸਾਲਾਂ ਦਾ ਹਾਂ। ਮੈਂ ਅਜੇ ਤੱਕ ਇੰਨ੍ਹਾਂ ਬਲਵੰਤ ਹਾਂ ਜਿੰਨਾਂ ਉਸ ਦਿਨ ਸੀ ਜਦ ਮੂਸਾ ਨੇ ਮੈਨੂੰ ਭੇਜਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਉਸੇ ਤਰ੍ਹਾਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ।
  • ਬੁੱਢਾ ਯਹੋਸ਼ੁਆ ਸਾਰੇ ਇਸਰਾਏਲ ਨੂੰ ਸੱਦਦਾ ਹੈਯਹੋਸ਼ੁ 13:1, ਯਹੋਸ਼ੁ 23:1–2
    ਆਇਤਾਂ
    ਯਹੋਸ਼ੁ 13:1ਯਹੋਸ਼ੁਆ ਬਜ਼ੁਰਗ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਬਾਕੀ ਹੈ।
    ਯਹੋਸ਼ੁ 23:1–2ਇਸ ਤਰ੍ਹਾਂ ਹੋਇਆ ਜਦ ਯਹੋਵਾਹ ਨੇ ਬਹੁਤੇ ਦਿਨਾਂ ਦੇ ਪਿੱਛੋਂ ਇਸਰਾਏਲ ਨੂੰ ਉਹਨਾਂ ਦੇ ਆਲੇ-ਦੁਆਲੇ ਦੇ ਵੈਰੀਆਂ ਤੋਂ ਸੁੱਖ ਦਿੱਤਾ ਅਤੇ ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ। ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦ ਕੇ ਆਖਿਆ, ਮੈਂ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ।
  • ਅਠਾਨਵੇਂ ਸਾਲਾਂ ਦਾ ਅਤੇ ਭਾਰਾ ਏਲੀ ਆਪਣੀ ਕੁਰਸੀ ਤੋਂ ਡਿੱਗ ਪੈਂਦਾ ਹੈ1 ਸਮੂ 4:15, 1 ਸਮੂ 4:18
    ਆਇਤਾਂ
    1 ਸਮੂ 4:15ਏਲੀ ਅਠਾਨਵਿਆਂ ਸਾਲਾਂ ਦਾ ਬੁੱਢਾ ਸੀ ਅਤੇ ਉਹ ਦੀਆਂ ਅੱਖੀਆਂ ਧੁੰਦਲੀਆਂ ਹੋ ਗਈਆਂ ਸਨ ਅਤੇ ਉਸ ਨੂੰ ਕੁਝ ਦਿਖਾਈ ਨਹੀਂ ਸੀ ਦਿੰਦਾ।
    1 ਸਮੂ 4:18ਤਦ ਅਜਿਹਾ ਹੋਇਆ ਕਿ ਜਿਸ ਵੇਲੇ ਉਹ ਨੇ ਪਰਮੇਸ਼ੁਰ ਦੇ ਸੰਦੂਕ ਦੀ ਗੱਲ ਸੁਣਾਈ ਤਾਂ ਉਹ ਚੌਂਕੀ ਉੱਤੋਂ ਪਿੱਠ ਭਾਰ ਦਰਵਾਜ਼ੇ ਕੋਲ ਡਿੱਗ ਪਿਆ, ਉਹ ਦੀ ਧੌਣ ਟੁੱਟ ਗਈ ਅਤੇ ਉਹ ਮਰ ਗਿਆ ਕਿਉਂ ਜੋ ਉਹ ਵੱਡੀ ਉਮਰ ਦਾ ਅਤੇ ਭਾਰਾ ਵੀ ਸੀ ਅਤੇ ਉਹ ਚਾਲ੍ਹੀ ਸਾਲ ਤੱਕ ਇਸਰਾਏਲ ਦਾ ਨਿਆਂ ਕਰਦਾ ਰਿਹਾ।
  • ਸਮੂਏਲ ਬੁੱਢਾ ਹੋ ਜਾਂਦਾ ਹੈ ਅਤੇ ਆਪਣੇ ਪੁੱਤਰਾਂ ਨੂੰ ਨਿਆਂਈ ਠਹਿਰਾਉਂਦਾ ਹੈ1 ਸਮੂ 8:1, 1 ਸਮੂ 8:5
    ਆਇਤਾਂ
    1 ਸਮੂ 8:1ਜਦ ਸਮੂਏਲ ਵੱਡੀ ਉਮਰ ਦਾ ਹੋ ਗਿਆ ਤਾਂ ਉਸ ਨੇ ਆਪਣੇ ਪੁੱਤਰਾਂ ਨੂੰ ਇਸਰਾਏਲ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤਾ।
    1 ਸਮੂ 8:5ਅਤੇ ਉਸ ਨੂੰ ਬੋਲੇ, ਵੇਖ, ਤੂੰ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਂ ਕਰਨ ਲਈ ਕਿਸੇ ਨੂੰ ਸਾਡਾ ਰਾਜਾ ਠਹਿਰਾ ਦੇ, ਜਿਵੇਂ ਹੋਰਨਾਂ ਕੌਮਾਂ ਵਿੱਚ ਹੁੰਦਾ ਹੈ।
  • ਅੱਸੀ ਸਾਲਾਂ ਦਾ ਬਰਜ਼ਿੱਲਈ ਦਾਊਦ ਨਾਲ ਦਰਬਾਰ ਜਾਣ ਤੋਂ ਨਾਂਹ ਕਰਦਾ ਹੈ2 ਸਮੂ 19:32–37
    ਆਇਤਾਂ
    2 ਸਮੂ 19:32–37ਇਹ ਬਰਜ਼ਿੱਲਈ ਬਹੁਤ ਬਜ਼ੁਰਗ ਸਗੋਂ ਅੱਸੀ ਸਾਲ ਦਾ ਸੀ ਅਤੇ ਉਸ ਨੇ ਰਾਜਾ ਨੂੰ ਜਦ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ ਪਹੁੰਚਾਈ ਸੀ ਕਿਉਂ ਜੋ ਉਹ ਬਹੁਤ ਧਨਵਾਨ ਮਨੁੱਖ ਸੀ। ਸੋ ਰਾਜਾ ਨੇ ਬਰਜ਼ਿੱਲਈ ਨੂੰ ਆਖਿਆ ਤੂੰ ਮੇਰੇ ਨਾਲ ਪਾਰ ਚੱਲ ਕਿਉਂ ਜੋ ਯਰੂਸ਼ਲਮ ਵਿੱਚ ਮੈਂ ਆਪਣੇ ਨਾਲ ਤੇਰੀ ਪਾਲਣਾ ਕਰਾਂਗਾ। ਬਰਜ਼ਿੱਲਈ ਨੇ ਰਾਜਾ ਨੂੰ ਉੱਤਰ ਦਿੱਤਾ, ਹੁਣ ਮੈਂ ਹੋਰ ਕਿੰਨ੍ਹੇ ਦਿਨ ਜੀਉਂਦਾ ਰਹਾਂਗਾ ਜੋ ਰਾਜਾ ਨਾਲ ਯਰੂਸ਼ਲਮ ਨੂੰ ਜਾਂਵਾਂ? ਕਿਉਂ ਜੋ ਅੱਜ ਦੇ ਦਿਨ ਮੈਂ ਅੱਸੀ ਸਾਲਾਂ ਦਾ ਹੋ ਚੁੱਕਾ ਹਾਂ। ਭਲਾ, ਮੈਂ ਚੰਗਾ ਮੰਦਾ ਸਿਆਣ ਸਕਦਾ ਹਾਂ? ਭਲਾ, ਤੁਹਾਡਾ ਸੇਵਕ ਜੋ ਕੁਝ ਖਾਂਦਾ ਪੀਂਦਾ ਹੈ ਉਸ ਦਾ ਸੁਆਦ ਵੀ ਚੱਖ ਸਕਦਾ ਹੈ? ਅਤੇ ਭਲਾ, ਮੈਂ ਗਾਉਣ ਵਾਲੇ ਅਤੇ ਗਾਉਣ ਵਾਲੀਆਂ ਦਾ ਗਾਉਣਾ ਸੁਣ ਸਕਦਾ ਹਾਂ? ਫਿਰ ਤੁਹਾਡਾ ਸੇਵਕ ਆਪਣੇ ਮਹਾਰਾਜ ਉੱਤੇ ਕਿਉਂ ਭਾਰ ਪਾਵੇ? ਤੁਹਾਡਾ ਸੇਵਕ ਥੋੜੀ ਦੂਰ ਯਰਦਨ ਦੇ ਪਾਰ ਰਾਜਾ ਨਾਲ ਜਾਂਵਾਂਗਾ ਰਾਜਾ ਇਸ ਦਾ ਮੈਨੂੰ ਵੱਡਾ ਬਦਲਾ ਦੇਵੇਂ। ਆਪਣੇ ਸੇਵਕ ਨੂੰ ਮੁੜਨ ਦੀ ਆਗਿਆ ਦਿਓ ਜੋ ਮੈਂ ਆਪਣੇ ਸ਼ਹਿਰ ਵਿੱਚ ਆਪਣੇ ਪਿਤਾ ਅਤੇ ਆਪਣੇ ਮਾਂ ਦੀ ਕਬਰ ਦੇ ਕੋਲ ਮਰ ਜਾਂਵਾਂ ਪਰ ਵੇਖੋ, ਤੁਹਾਡਾ ਸੇਵਕ ਕਿਮਹਾਮ ਹੈ, ਉਹ ਮੇਰੇ ਮਹਾਰਾਜ ਰਾਜਾ ਦੇ ਨਾਲ ਪਾਰ ਜਾਵੇ ਅਤੇ ਜੋ ਕੁਝ ਤੁਹਾਨੂੰ ਚੰਗਾ ਦਿੱਸੇ ਸੋ ਉਹ ਦੇ ਨਾਲ ਕਰੋ।
  • ਬੁੱਢਾ ਰਾਜਾ ਦਾਊਦ ਕੰਬਲਾਂ ਹੇਠ ਵੀ ਗਰਮ ਨਹੀਂ ਹੁੰਦਾ1 ਰਾਜਾ 1:1–4
    ਆਇਤਾਂ
    1 ਰਾਜਾ 1:1–4ਦਾਊਦ ਪਾਤਸ਼ਾਹ ਦੀ ਉਮਰ ਜਿਆਦਾ ਹੋ ਜਾਣ ਦੇ ਕਾਰਨ, ਉਸ ਨੂੰ ਜਿਆਦਾ ਕੱਪੜੇ ਪਹਿਨਾਉਣ ਤੇ ਵੀ ਉਹ ਗਰਮ ਨਹੀਂ ਹੁੰਦਾ ਸੀ। ਇਸ ਲਈ ਉਸ ਦੇ ਸੇਵਕਾਂ ਨੇ ਉਸ ਨੂੰ ਆਖਿਆ ਕਿ ਮੇਰੇ ਸੁਆਮੀ ਪਾਤਸ਼ਾਹ ਲਈ ਇੱਕ ਮੁਟਿਆਰ ਕੁੜੀ ਲੱਭੀ ਜਾਵੇ, ਜੋ ਪਾਤਸ਼ਾਹ ਦੇ ਸਨਮੁਖ ਖੜ੍ਹੀ ਰਿਹਾ ਕਰੇ, ਉਸ ਦੀ ਸੇਵਾ ਕਰਿਆ ਕਰੇ ਅਤੇ ਤੇਰੀ ਹਿੱਕ ਨਾਲ ਲੱਗ ਕੇ ਲੇਟਿਆ ਕਰੇ, ਤਾਂ ਜੋ ਮੇਰਾ ਮਾਲਕ ਪਾਤਸ਼ਾਹ ਗਰਮ ਹੋਵੇ। ਉਹ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਸੋਹਣੀ ਮੁਟਿਆਰ ਲੱਭਣ ਲੱਗੇ, ਤਾਂ ਉਨ੍ਹਾਂ ਨੂੰ ਸ਼ੂਨੰਮੀ ਨਗਰ ਦੀ ਅਬੀਸ਼ਗ ਨਾਮ ਦੀ ਮੁਟਿਆਰ ਲੱਭੀ ਅਤੇ ਉਹ ਨੂੰ ਪਾਤਸ਼ਾਹ ਦੇ ਕੋਲ ਲੈ ਆਏ। ਉਹ ਮੁਟਿਆਰ ਬਹੁਤ ਸੋਹਣੀ ਸੀ। ਉਹ ਪਾਤਸ਼ਾਹ ਦੀ ਦਾਸੀ ਹੋਈ ਅਤੇ ਉਸ ਦੀ ਖ਼ਬਰ ਰੱਖਦੀ ਸੀ, ਪਰ ਪਾਤਸ਼ਾਹ ਨੇ ਉਸ ਨਾਲ ਸੰਬੰਧ ਨਾ ਬਣਾਇਆ।
  • ਰਹਬੁਆਮ ਬਜ਼ੁਰਗਾਂ ਦੀ ਸਲਾਹ ਠੁਕਰਾ ਦਿੰਦਾ ਹੈ1 ਰਾਜਾ 12:6–8
    ਆਇਤਾਂ
    1 ਰਾਜਾ 12:6–8ਫੇਰ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸੁਲੇਮਾਨ ਦੇ ਸਨਮੁਖ ਜਦ ਉਹ ਜਿਉਂਦਾ ਸੀ, ਖੜ੍ਹੇ ਰਹਿੰਦੇ ਸਨ, ਕਿ ਤੁਸੀਂ ਮੈਨੂੰ ਕਿ ਸਲਾਹ ਦਿੰਦੇ ਹੋ ਜੋ ਮੈਂ ਇੰਨ੍ਹਾਂ ਲੋਕਾਂ ਨੂੰ ਇਸ ਗੱਲ ਦਾ ਉੱਤਰ ਦਿਆਂ? ਤਾਂ ਉਹ ਉਸ ਨੂੰ ਬੋਲੇ ਕਿ ਅੱਜ ਦੇ ਦਿਨ ਜੇ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਂਗਾ ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਉਹ ਸਦਾ ਲਈ ਤੇਰੇ ਸੇਵਕ ਹੋ ਜਾਣਗੇ। ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਉਹਨਾਂ ਜੁਆਨਾਂ ਤੋਂ ਸਲਾਹ ਲਈ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖੜ੍ਹੇ ਰਹਿੰਦੇ ਸਨ।
  • ਨਬੀ ਅਹੀਯਾਹ, ਜਿਸ ਦੀਆਂ ਅੱਖਾਂ ਬੁਢਾਪੇ ਕਰਕੇ ਧੁੰਦਲੀਆਂ ਹਨ1 ਰਾਜਾ 14:4
    ਆਇਤਾਂ
    1 ਰਾਜਾ 14:4ਸੋ ਯਾਰਾਬੁਆਮ ਦੀ ਪਤਨੀ ਨੇ ਤਿਵੇਂ ਹੀ ਕੀਤਾ। ਉਹ ਉੱਠ ਕੇ ਸ਼ੀਲੋਹ ਨੂੰ ਗਈ ਅਤੇ ਅਹੀਯਾਹ ਦੇ ਘਰ ਪਹੁੰਚੀ ਪਰ ਅਹੀਯਾਹ ਵੇਖ ਨਹੀਂ ਸਕਦਾ ਸੀ ਕਿਉਂ ਜੋ ਉਸ ਦੀਆਂ ਅੱਖਾਂ ਬੁਢਾਪੇ ਦੇ ਕਾਰਨ ਰੁਕ ਗਈਆਂ ਸਨ।
  • ਯਹੋਯਾਦਾ 130 ਸਾਲਾਂ ਦਾ, ਬੁੱਢਾ ਅਤੇ ਉਮਰ ਨਾਲ ਰੱਜਿਆ ਹੋਇਆ ਮਰਦਾ ਹੈ2 ਇਤ 24:15
    ਆਇਤਾਂ
    2 ਇਤ 24:15ਯਹੋਯਾਦਾ ਬੁੱਢਾ ਤੇ ਸਮਾ ਪੂਰ ਹੋ ਕੇ ਚਲਾਣਾ ਕਰ ਗਿਆ ਅਤੇ ਜਿਸ ਵੇਲੇ ਉਹ ਦੀ ਮੌਤ ਹੋਈ ਤਾਂ ਉਹ ਇੱਕ ਸੌ ਤੀਹਾਂ ਸਾਲਾਂ ਦਾ ਸੀ
  • ਅਲੀਹੂ ਬੋਲਣ ਲਈ ਉਡੀਕਦਾ ਹੈ ਕਿਉਂਕਿ ਬਾਕੀ ਉਸ ਤੋਂ ਵੱਡੀ ਉਮਰ ਦੇ ਹਨਅੱਯੂਬ 32:6–7
    ਆਇਤਾਂ
    ਅੱਯੂਬ 32:6–7ਤਦ ਬਰਕਏਲ ਬੂਜ਼ੀ ਦੇ ਪੁੱਤਰ ਅਲੀਹੂ ਨੇ ਉੱਤਰ ਦਿੱਤਾ ਅਤੇ ਆਖਿਆ, “ਮੈਂ ਅਜੇ ਜੁਆਨ ਹਾਂ, ਅਤੇ ਤੁਸੀਂ ਵੱਡੀ ਉਮਰ ਦੇ ਹੋ, ਇਸ ਲਈ ਮੈਂ ਰੁਕਿਆ ਰਿਹਾ ਅਤੇ ਤੁਹਾਨੂੰ ਆਪਣੇ ਵਿਚਾਰ ਦੱਸਣ ਤੋਂ ਡਰਦਾ ਸੀ। ਮੈਂ ਸੋਚਦਾ ਸੀ ਕਿ ਜੋ ਉਮਰ ਵਿੱਚ ਵੱਡੇ ਹਨ, ਉਹ ਬੋਲਣ ਅਤੇ ਬਹੁਤ ਸਾਲਾਂ ਦੇ ਹਨ ਉਹ ਬੁੱਧ ਸਿਖਾਉਣ,
  • ਅੱਯੂਬ ਚਾਰ ਪੀੜ੍ਹੀਆਂ ਵੇਖਦਾ ਹੈਅੱਯੂਬ 42:16–17
    ਆਇਤਾਂ
    ਅੱਯੂਬ 42:16–17ਇਸ ਤੋਂ ਬਾਅਦ ਅੱਯੂਬ ਇੱਕ ਸੌ ਚਾਲ੍ਹੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਨੇ ਆਪਣੇ ਪੁੱਤਰ ਅਤੇ ਆਪਣੇ ਪੋਤਰੇ ਚੌਥੀ ਪੀੜ੍ਹੀ ਤੱਕ ਵੇਖੇ। ਤਦ ਅੱਯੂਬ ਬਜ਼ੁਰਗ ਅਤੇ ਪੂਰੀ ਉਮਰ ਦਾ ਹੋ ਕੇ ਮਰ ਗਿਆ।
  • ਨਾਓਮੀ ਦਾ ਪੋਤਰਾ ਬੁਢਾਪੇ ਵਿੱਚ ਉਸ ਦਾ ਸਹਾਰਾ ਬਣੇਗਾਰੂਥ 4:15
    ਆਇਤਾਂ
    ਰੂਥ 4:15ਅਤੇ ਇਹ ਤੇਰੇ ਪ੍ਰਾਣਾਂ ਨੂੰ ਨਰੋਇਆ ਕਰੇਗਾ ਅਤੇ ਤੇਰਾ ਬੁਢਾਪੇ ਦਾ ਪਾਲਣਹਾਰਾ ਹੋਵੇਗਾ, ਕਿਉਂਕਿ ਤੇਰੀ ਨੂੰਹ ਜੋ ਤੈਨੂੰ ਪ੍ਰੇਮ ਕਰਦੀ ਹੈ, ਤੇਰੇ ਲਈ ਸੱਤ ਪੁੱਤਰਾਂ ਨਾਲੋਂ ਚੰਗੀ ਹੈ, ਉਸ ਨੇ ਇਸ ਨੂੰ ਜਨਮ ਦਿੱਤਾ ਹੈ।”
  • ਜ਼ਕਰਯਾਹ ਅਤੇ ਇਲੀਸਬਤ, ਦੋਵੇਂ ਬਹੁਤ ਉਮਰ ਦੇਲੂਕਾ 1:7, ਲੂਕਾ 1:18
    ਆਇਤਾਂ
    ਲੂਕਾ 1:7ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ।
    ਲੂਕਾ 1:18ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ?
  • ਆੱਨਾ, ਚੁਰਾਸੀ ਸਾਲਾਂ ਦੀ ਵਿਧਵਾਲੂਕਾ 2:36–37
    ਆਇਤਾਂ
    ਲੂਕਾ 2:36–37ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ। ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ।
  • ਪੌਲੁਸ: “ਮੈਂ ਪੌਲੁਸ ਬੁੱਢਾ”ਫਿਲੇ 1:9
    ਆਇਤਾਂ
    ਫਿਲੇ 1:9ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ