Bible Explorer ਐਪ ਲਓ

ਪੜਚੋਲ › ਵਿਸ਼ੇ › ਮਾਪੇ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਮਾਪੇ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 42 ਹਿੱਸੇ, ਸਤਰ-ਦਰ-ਸਤਰ।

ਲਾਡਲੇ

  • ਇਸਹਾਕ ਏਸਾਓ ਨੂੰ ਪਿਆਰ ਕਰਦਾ ਹੈ; ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਹੈਉਤ 25:28
    ਆਇਤਾਂ
    ਉਤ 25:28ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਲਈ ਸ਼ਿਕਾਰ ਫੜ੍ਹ ਕੇ ਲਿਆਉਂਦਾ ਸੀ ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ।
  • ਰਿਬਕਾਹ ਯਾਕੂਬ ਲਈ ਇਸਹਾਕ ਦੀ ਬਰਕਤ ਲੈਣ ਦੀ ਵਿਉਂਤ ਬਣਾਉਂਦੀ ਹੈਉਤ 27:6–10
    ਆਇਤਾਂ
    ਉਤ 27:6–10ਤਦ ਰਿਬਕਾਹ ਨੇ ਆਪਣੇ ਪੁੱਤਰ ਯਾਕੂਬ ਨੂੰ ਆਖਿਆ, ਵੇਖ ਮੈਂ ਤੇਰੇ ਪਿਤਾ ਨੂੰ ਤੇਰੇ ਭਰਾ ਏਸਾਓ ਨੂੰ ਇਹ ਆਖਦੇ ਸੁਣਿਆ ਕਿ ਮੇਰੇ ਲਈ ਸ਼ਿਕਾਰ ਮਾਰ ਕੇ ਸੁਆਦਲਾ ਭੋਜਨ ਤਿਆਰ ਕਰ ਜੋ ਮੈਂ ਖਾਵਾਂ ਅਤੇ ਯਹੋਵਾਹ ਦੇ ਸਨਮੁਖ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ। ਹੁਣ ਮੇਰੇ ਪੁੱਤਰ ਮੇਰੀ ਗੱਲ ਸੁਣ ਜਿਵੇਂ ਮੈਂ ਤੈਨੂੰ ਹੁਕਮ ਦਿੰਦੀ ਹਾਂ। ਇੱਜੜ ਵਿੱਚ ਜਾ ਕੇ ਉੱਥੋਂ ਮੇਰੇ ਲਈ ਬੱਕਰੀ ਦੇ ਦੋ ਚੰਗੇ ਮੇਮਣੇ ਲਿਆ ਤਾਂ ਜੋ ਮੈਂ ਉਨ੍ਹਾਂ ਤੋਂ ਸੁਆਦਲਾ ਭੋਜਨ ਤੇਰੇ ਪਿਤਾ ਲਈ ਜਿਹੜਾ ਉਹ ਨੂੰ ਚੰਗਾ ਲੱਗਦਾ ਹੈ, ਤਿਆਰ ਕਰਾਂ। ਅਤੇ ਆਪਣੇ ਪਿਤਾ ਕੋਲ ਲੈ ਜਾ ਤਾਂ ਜੋ ਉਹ ਖਾਵੇ ਅਤੇ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵੇ।
  • ਯਾਕੂਬ ਨੁਕਸਾਨ ਦੇ ਡਰ ਤੋਂ ਬਿਨਯਾਮੀਨ ਨੂੰ ਨਹੀਂ ਭੇਜਦਾਉਤ 42:4, ਉਤ 42:38
    ਆਇਤਾਂ
    ਉਤ 42:4ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਸ ਦੇ ਭਰਾਵਾਂ ਦੇ ਨਾਲ ਨਾ ਭੇਜਿਆ ਕਿਉਂ ਜੋ ਉਸ ਨੇ ਆਖਿਆ ਕਿ ਕਿਤੇ ਉਸ ਦੇ ਉੱਤੇ ਕੋਈ ਬਿਪਤਾ ਨਾ ਆ ਪਵੇ।
    ਉਤ 42:38ਪਰ ਉਸ ਨੇ ਆਖਿਆ, ਮੇਰਾ ਪੁੱਤਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂ ਜੋ ਉਸ ਦਾ ਭਰਾ ਮਰ ਗਿਆ ਅਤੇ ਉਹ ਇਕੱਲਾ ਰਹਿ ਗਿਆ ਹੈ। ਜੇ ਰਸਤੇ ਵਿੱਚ ਜਿੱਥੋਂ ਤੁਸੀਂ ਜਾਂਦੇ ਹੋ ਕੋਈ ਬਿਪਤਾ ਉਸ ਦੇ ਉੱਤੇ ਆਣ ਪਵੇ, ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ।

ਪਿਆਰ ਅਤੇ ਦੇਖਭਾਲ

  • ਹਾਜ਼ਰਾ ਤੀਰ ਦੀ ਮਾਰ ਜਿੰਨੀ ਦੂਰ ਜਾ ਬੈਠਦੀ ਹੈ, ਆਪਣੇ ਮੁੰਡੇ ਨੂੰ ਮਰਦਾ ਨਹੀਂ ਵੇਖ ਸਕਦੀਉਤ 21:15–16
    ਆਇਤਾਂ
    ਉਤ 21:15–16ਜਦ ਮੇਸ਼ੇਕ ਵਿੱਚੋਂ ਪਾਣੀ ਮੁੱਕ ਗਿਆ ਤਾਂ ਉਸ ਨੇ ਮੁੰਡੇ ਨੂੰ ਇੱਕ ਝਾੜੀ ਦੇ ਹੇਠ ਸੁੱਟ ਦਿੱਤਾ। ਆਪ ਸਾਹਮਣੇ ਇੱਕ ਤੀਰ ਦੀ ਮਾਰ ਦੀ ਦੂਰੀ ਉੱਤੇ ਜਾ ਬੈਠੀ, ਕਿਉਂ ਜੋ ਉਸ ਨੇ ਆਖਿਆ, ਮੈਂ ਬੱਚੇ ਦੀ ਮੌਤ ਨਾ ਵੇਖਾਂ, ਸੋ ਉਹ ਸਾਹਮਣੇ ਦੂਰ ਬੈਠ ਕੇ ਉੱਚੀ-ਉੱਚੀ ਰੋਣ ਲੱਗ ਪਈ।
  • ਰਿਬਕਾਹ ਦੀ ਮਾਂ ਅਤੇ ਭਰਾ ਉਸ ਨੂੰ ਦਸ ਦਿਨ ਹੋਰ ਰੱਖਣਾ ਚਾਹੁੰਦੇ ਹਨਉਤ 24:55
    ਆਇਤਾਂ
    ਉਤ 24:55ਰਿਬਕਾਹ ਦੇ ਭਰਾ ਅਤੇ ਉਸ ਦੀ ਮਾਤਾ ਨੇ ਆਖਿਆ, ਕੁੜੀ ਨੂੰ ਥੋੜ੍ਹੇ ਦਿਨ ਅਰਥਾਤ ਦਸ ਦਿਨ ਹੋਰ ਸਾਡੇ ਕੋਲ ਰਹਿਣ ਦਿਓ। ਉਸ ਦੇ ਬਾਅਦ ਉਹ ਚਲੀ ਜਾਵੇਗੀ।
  • ਯੂਸੁਫ਼ ਦੇ ਜੀਉਂਦੇ ਹੋਣ ਦੀ ਖ਼ਬਰ ਸੁਣ ਕੇ ਯਾਕੂਬ ਦੀ ਜਾਨ ਵਿੱਚ ਜਾਨ ਆਉਂਦੀ ਹੈਉਤ 45:26–28
    ਆਇਤਾਂ
    ਉਤ 45:26–28ਅਤੇ ਉਸ ਨੂੰ ਦੱਸਿਆ ਕਿ ਯੂਸੁਫ਼ ਅਜੇ ਜੀਉਂਦਾ ਹੈ ਅਤੇ ਉਹ ਮਿਸਰ ਦੇ ਸਾਰੇ ਦੇਸ਼ ਉੱਤੇ ਰਾਜ ਕਰਦਾ ਹੈ, ਤਾਂ ਯਾਕੂਬ ਦਾ ਦਿਲ ਬੈਠ ਗਿਆ ਕਿਉਂ ਜੋ ਉਸ ਨੇ ਉਨ੍ਹਾਂ ਦੀ ਗੱਲ ਦਾ ਭਰੋਸਾ ਨਾ ਕੀਤਾ। ਫੇਰ ਉਨ੍ਹਾਂ ਨੇ ਯੂਸੁਫ਼ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਆਖੀਆਂ ਸਨ, ਉਸ ਨੂੰ ਦੱਸੀਆਂ। ਜਦ ਉਸ ਨੇ ਉਹ ਗੱਡੇ ਜਿਹੜੇ ਯੂਸੁਫ਼ ਨੇ ਉਹ ਦੇ ਲਿਆਉਣ ਲਈ ਭੇਜੇ ਸਨ ਵੇਖੇ ਤਾਂ ਉਨ੍ਹਾਂ ਦੇ ਪਿਤਾ ਯਾਕੂਬ ਦੀ ਜਾਨ ਵਿੱਚ ਜਾਨ ਆਈ। ਤਦ ਇਸਰਾਏਲ ਨੇ ਆਖਿਆ, ਇਹੋ ਬਹੁਤ ਹੈ ਕਿ ਮੇਰਾ ਪੁੱਤਰ ਯੂਸੁਫ਼ ਅਜੇ ਜੀਉਂਦਾ ਹੈ। ਮੈਂ ਜਾਂਵਾਂਗਾ ਅਤੇ ਆਪਣੇ ਮਰਨ ਤੋਂ ਪਹਿਲਾਂ ਉਸ ਨੂੰ ਵੇਖਾਂਗਾ।
  • ਮੂਸਾ ਦੀ ਮਾਂ ਉਸ ਨੂੰ ਤਿੰਨ ਮਹੀਨੇ ਲੁਕਾਈ ਰੱਖਦੀ ਹੈ, ਫਿਰ ਉਸ ਨੂੰ ਟੋਕਰੀ ਵਿੱਚ ਰੱਖ ਦਿੰਦੀ ਹੈਕੂਚ 2:2–3
    ਆਇਤਾਂ
    ਕੂਚ 2:2–3ਉਹ ਔਰਤ ਗਰਭਵਤੀ ਹੋਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾ ਕੇ ਰੱਖਿਆ ਕਿਉਂਕਿ ਉਹ ਵੇਖਣ ਵਿੱਚ ਬਹੁਤ ਸੋਹਣਾ ਸੀ। ਜਦ ਉਹ ਉਸ ਨੂੰ ਹੋਰ ਲੁਕਾ ਨਾ ਸਕੀ ਤਦ ਉਸ ਨੇ ਕਾਨਿਆਂ ਦੀ ਇੱਕ ਟੋਕਰੀ ਬਣਾ ਕੇ ਉਸ ਨੂੰ ਰਾਲ ਮਿੱਟੀ ਨਾਲ ਲਿੱਪਿਆ ਅਤੇ ਉਸ ਵਿੱਚ ਬੱਚੇ ਨੂੰ ਰੱਖ ਦਿੱਤਾ ਅਤੇ ਨੀਲ ਨਦੀ ਦੇ ਕੰਢੇ ਪਿਲਛੀ ਵਿੱਚ ਰੱਖ ਦਿੱਤਾ।
  • ਮਾਨੋਆਹ ਪੁੱਛਦਾ ਹੈ ਕਿ ਜੰਮਣ ਵਾਲੇ ਮੁੰਡੇ ਨੂੰ ਕਿਵੇਂ ਪਾਲਣਾ ਹੈਨਿਆਂਈ 13:8
    ਆਇਤਾਂ
    ਨਿਆਂਈ 13:8ਤਦ ਮਾਨੋਆਹ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ, ਬੇਨਤੀ ਸੁਣ, ਅਤੇ ਪਰਮੇਸ਼ੁਰ ਦਾ ਉਹ ਬੰਦਾ ਜਿਸ ਨੂੰ ਤੂੰ ਭੇਜਿਆ ਸੀ, ਫੇਰ ਸਾਡੇ ਕੋਲ ਭੇਜ ਤਾਂ ਜੋ ਉਹ ਸਾਨੂੰ ਸਿਖਾਵੇ ਕਿ ਜਿਹੜਾ ਮੁੰਡਾ ਪੈਦਾ ਹੋਵੇਗਾ ਉਸ ਨਾਲ ਅਸੀਂ ਕੀ-ਕੀ ਕਰੀਏ।”
  • ਸਮਸੂਨ ਦੇ ਮਾਪੇ ਫ਼ਲਿਸਤੀ ਪਤਨੀ ਉੱਤੇ ਇਤਰਾਜ਼ ਕਰਦੇ ਹਨਨਿਆਂਈ 14:2–3
    ਆਇਤਾਂ
    ਨਿਆਂਈ 14:2–3ਤਦ ਉਸ ਨੇ ਵਾਪਿਸ ਜਾ ਕੇ ਆਪਣੇ ਮਾਤਾ-ਪਿਤਾ ਨੂੰ ਦੱਸਿਆ, “ਤਿਮਨਾਹ ਵਿੱਚ ਫ਼ਲਿਸਤੀਆਂ ਦੀਆਂ ਧੀਆਂ ਵਿੱਚੋਂ ਮੈਂ ਇੱਕ ਇਸਤਰੀ ਨੂੰ ਵੇਖਿਆ ਹੈ, ਹੁਣ ਤੁਸੀਂ ਉਸ ਨਾਲ ਮੇਰਾ ਵਿਆਹ ਕਰਾ ਦਿਉ।” ਤਦ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਕਿਹਾ, “ਭਲਾ, ਤੇਰੇ ਰਿਸ਼ਤੇਦਾਰਾਂ ਦੀਆਂ ਧੀਆਂ ਵਿੱਚ ਅਤੇ ਸਾਡੇ ਸਾਰੇ ਲੋਕਾਂ ਵਿੱਚ ਕੋਈ ਇਸਤਰੀ ਨਹੀਂ ਹੈ, ਜੋ ਤੂੰ ਅਸੁੰਨਤੀ ਫ਼ਲਿਸਤੀਆਂ ਦੀ ਇਸਤਰੀ ਨਾਲ ਵਿਆਹ ਕਰਾਉਣ ਚਾਹੁੰਦਾ ਹੈਂ?” ਸਮਸੂਨ ਨੇ ਆਪਣੇ ਪਿਤਾ ਨੂੰ ਕਿਹਾ, “ਮੇਰਾ ਵਿਆਹ ਉਸੇ ਨਾਲ ਹੀ ਕਰਾ ਦਿਉ, ਕਿਉਂ ਜੋ ਉਹ ਮੈਨੂੰ ਚੰਗੀ ਲੱਗਦੀ ਹੈ।”
  • ਨਾਓਮੀ ਆਪਣੀਆਂ ਨੂੰਹਾਂ ਨੂੰ ਚੁੰਮਦੀ ਹੈ ਅਤੇ ਉਨ੍ਹਾਂ ਨੂੰ ਘਰ ਭੇਜਦੀ ਹੈਰੂਥ 1:8–9
    ਆਇਤਾਂ
    ਰੂਥ 1:8–9ਨਾਓਮੀ ਨੇ ਆਪਣੀਆਂ ਨੂੰਹਾਂ ਨੂੰ ਕਿਹਾ, “ਤੁਸੀਂ ਦੋਵੇਂ ਆਪੋ ਆਪਣੇ ਮਾਪਿਆਂ ਦੇ ਘਰ ਚਲੀਆਂ ਜਾਓ। ਜਿਵੇਂ ਤੁਸੀਂ ਮੇਰੇ ਮ੍ਰਿਤਕਾਂ ਉੱਤੇ ਅਤੇ ਮੇਰੇ ਉੱਤੇ ਦਯਾ ਕੀਤੀ ਹੈ, ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਦਯਾ ਕਰੇ। ਯਹੋਵਾਹ ਅਜਿਹਾ ਕਰੇ ਕਿ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ।” ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਫੁੱਟ-ਫੁੱਟ ਕੇ ਰੋਣ ਲੱਗ ਪਈਆਂ।
  • ਅੱਯੂਬ ਤੜਕੇ ਉੱਠ ਕੇ ਆਪਣੇ ਹਰ ਬੱਚੇ ਲਈ ਹੋਮ ਬਲੀਆਂ ਚੜ੍ਹਾਉਂਦਾ ਹੈਅੱਯੂਬ 1:5
    ਆਇਤਾਂ
    ਅੱਯੂਬ 1:5ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ।
  • ਦਾਊਦ ਅਬਸ਼ਾਲੋਮ ਕੋਲ ਜਾਣ ਲਈ ਤਰਸਦਾ ਹੈ2 ਸਮੂ 13:39
    ਆਇਤਾਂ
    2 ਸਮੂ 13:39ਅਤੇ ਦਾਊਦ ਰਾਜਾ ਦਾ ਮਨ ਅਬਸ਼ਾਲੋਮ ਕੋਲ ਜਾਣ ਲਈ ਬਹੁਤ ਤਰਸਦਾ ਸੀ ਕਿਉਂ ਜੋ ਅਮਨੋਨ ਦੀ ਵੱਲੋਂ ਉਹ ਨੂੰ ਸ਼ਾਂਤੀ ਆ ਗਈ ਸੀ, ਕਿਉਂ ਜੋ ਉਹ ਮਰ ਚੁੱਕਾ ਸੀ।
  • ਦਾਊਦ: “ਮੇਰੇ ਕਾਰਨ ਉਸ ਜਵਾਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ”2 ਸਮੂ 18:5
    ਆਇਤਾਂ
    2 ਸਮੂ 18:5ਉਸ ਵੇਲੇ ਰਾਜਾ ਨੇ ਯੋਆਬ ਅਤੇ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਕਿ ਮੇਰੇ ਕਾਰਨ ਉਸ ਜਵਾਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ ਅਤੇ ਜਿਸ ਵੇਲੇ ਰਾਜਾ ਨੇ ਸਾਰੇ ਪ੍ਰਧਾਨਾਂ ਨੂੰ ਅਬਸ਼ਾਲੋਮ ਦੇ ਲਈ ਆਗਿਆ ਦਿੱਤੀ ਤਾਂ ਸਾਰਿਆਂ ਲੋਕਾਂ ਨੇ ਸੁਣੀ।
  • ਰਿਜ਼ਪਾਹ ਆਪਣੇ ਪੁੱਤਰਾਂ ਦੀਆਂ ਲੋਥਾਂ ਦੀ ਪੰਛੀਆਂ ਅਤੇ ਦਰਿੰਦਿਆਂ ਤੋਂ ਰਾਖੀ ਕਰਦੀ ਹੈ2 ਸਮੂ 21:8, 2 ਸਮੂ 21:10
    ਆਇਤਾਂ
    2 ਸਮੂ 21:8ਪਰ ਰਾਜਾ ਨੇ ਅੱਯਾਹ ਦੀ ਧੀ ਰਿਜ਼ਪਾਹ ਦੇ ਦੋ ਪੁੱਤਰ ਜਿਨ੍ਹਾਂ ਨੂੰ ਉਸ ਨੇ ਸ਼ਾਊਲ ਦੇ ਲਈ ਜਣਿਆ ਸੀ ਅਰਥਾਤ ਅਰਮੋਨੀ ਅਤੇ ਮਫ਼ੀਬੋਸ਼ਥ ਅਤੇ ਸ਼ਾਊਲ ਦੀ ਧੀ ਮੀਕਲ ਦੇ ਪੰਜ ਪੁੱਤਰ ਜੋ ਉਸ ਨੇ ਬਰਜ਼ਿੱਲਈ ਮਹੋਲਾਥੀ ਦੇ ਪੁੱਤਰ ਅਦਰੀਏਲ ਦੇ ਲਈ ਜਣੇ ਸਨ, ਫੜ੍ਹ ਲਏ
    2 ਸਮੂ 21:10ਤਦ ਅੱਯਾਹ ਦੀ ਧੀ ਰਿਜ਼ਪਾਹ ਨੇ ਤੱਪੜ ਲੈ ਕੇ ਵਾਢੀਆਂ ਦੇ ਅਰੰਭ ਵਿੱਚ ਆਪਣੇ ਲਈ ਪੱਥਰ ਦੇ ਉੱਤੇ ਵਿਛਾ ਦਿੱਤਾ ਜਦ ਤੱਕ ਅਕਾਸ਼ੋਂ ਉਹਨਾਂ ਉੱਤੇ ਕਣੀਆਂ ਨਾ ਵਰ੍ਹੀਆਂ ਅਤੇ ਉਸ ਨੇ ਉਹਨਾਂ ਨੂੰ ਦਿਨ ਵਿੱਚ ਅਕਾਸ਼ ਦੇ ਪੰਛੀਆਂ ਅਤੇ ਰਾਤ ਨੂੰ ਜੰਗਲੀ ਜਾਨਵਰਾਂ ਤੋਂ ਬਚਾ ਕੇ ਰੱਖਿਆ ਜੋ ਉਹਨਾਂ ਨੂੰ ਨਾ ਛੂਹਣ
  • ਸੱਚੀ ਮਾਂ ਆਪਣੇ ਬੱਚੇ ਨੂੰ ਮਰਦਾ ਵੇਖਣ ਨਾਲੋਂ ਉਸ ਨੂੰ ਦੇ ਦੇਣਾ ਚੰਗਾ ਸਮਝਦੀ ਹੈ1 ਰਾਜਾ 3:26
    ਆਇਤਾਂ
    1 ਰਾਜਾ 3:26ਤਦ ਉਹ ਔਰਤ ਜਿਸ ਦਾ ਬੱਚਾ ਜਿਉਂਦਾ ਸੀ ਪਾਤਸ਼ਾਹ ਨੂੰ ਆਖਣ ਲੱਗੀ, ਹੇ ਮੇਰੇ ਮਾਲਕ, ਜਿਉਂਦਾ ਬੱਚਾ ਇਸੇ ਨੂੰ ਦੇ ਦਿਓ ਅਤੇ ਉਸ ਨੂੰ ਨਾ ਮਾਰੋ ਕਿਉਂ ਜੋ ਉਸ ਦੀ ਮਮਤਾ ਆਪਣੇ ਬੱਚੇ ਲਈ ਬਲ ਉੱਠੀ ਸੀ। ਦੂਜੀ ਨੇ ਆਖਿਆ, ਇਹ ਨਾ ਮੇਰਾ ਰਹੇ ਨਾ ਤੇਰਾ ਸਗੋਂ ਚੀਰਿਆ ਜਾਵੇ।
  • ਸੁਲੇਮਾਨ ਆਪਣੀ ਮਾਂ ਲਈ ਸਿੰਘਾਸਣ ਰਖਵਾਉਂਦਾ ਹੈ1 ਰਾਜਾ 2:19
    ਆਇਤਾਂ
    1 ਰਾਜਾ 2:19ਬਥ-ਸ਼ਬਾ ਸੁਲੇਮਾਨ ਪਾਤਸ਼ਾਹ ਕੋਲ ਅੰਦਰ ਗਈ ਕਿ ਅਦੋਨੀਯਾਹ ਲਈ ਉਹ ਦੇ ਨਾਲ ਗੱਲ ਕਰੇ, ਤਾਂ ਪਾਤਸ਼ਾਹ ਉਸ ਦੇ ਮਿਲਣ ਲਈ ਉੱਠ ਖੜ੍ਹਾ ਹੋਇਆ ਅਤੇ ਉਸ ਨੂੰ ਮੱਥਾ ਟੇਕਿਆ, ਅਤੇ ਆਪਣੀ ਰਾਜ ਗੱਦੀ ਉੱਤੇ ਬੈਠ ਗਿਆ ਅਤੇ ਆਪਣੀ ਮਾਤਾ ਲਈ ਇੱਕ ਸ਼ਾਹੀ ਕੁਰਸੀ ਲਗਵਾਈ। ਉਹ ਉਸ ਦੇ ਸੱਜੇ ਪਾਸੇ ਵੱਲ ਬੈਠ ਗਈ।
  • ਮਰਿਯਮ ਅਤੇ ਯੂਸੁਫ਼ ਘਬਰਾ ਕੇ ਬਾਲਕ ਯਿਸੂ ਨੂੰ ਲੱਭਦੇ ਹਨਲੂਕਾ 2:48
    ਆਇਤਾਂ
    ਲੂਕਾ 2:48ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ।
  • ਯਿਸੂ ਦੀ ਮਾਂ ਸਲੀਬ ਦੇ ਨੇੜੇ ਖੜ੍ਹੀ ਹੈਯੂਹ 19:25
    ਆਇਤਾਂ
    ਯੂਹ 19:25ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ।
  • ਜੈਰੁਸ ਆਪਣੀ ਛੋਟੀ ਧੀ ਲਈ ਬੇਨਤੀ ਕਰਦਾ ਹੈਮਰਕੁ 5:23
    ਆਇਤਾਂ
    ਮਰਕੁ 5:23ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।
  • ਇੱਕ ਸ਼ਾਹੀ ਅਧਿਕਾਰੀ: “ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ”ਯੂਹ 4:49
    ਆਇਤਾਂ
    ਯੂਹ 4:49ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।”
  • ਮੁੰਡੇ ਦਾ ਪਿਤਾ: “ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ”!ਮਰਕੁ 9:24
    ਆਇਤਾਂ
    ਮਰਕੁ 9:24ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ!
  • ਜ਼ਬਦੀ ਦੇ ਪੁੱਤਰਾਂ ਦੀ ਮਾਂ ਉਨ੍ਹਾਂ ਲਈ ਆਦਰ ਵਾਲੀਆਂ ਥਾਵਾਂ ਮੰਗਦੀ ਹੈਮੱਤੀ 20:20–21
    ਆਇਤਾਂ
    ਮੱਤੀ 20:20–21ਤਦ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਆਪਣੇ ਪੁੱਤਰਾਂ ਨੂੰ ਉਸ ਦੇ ਕੋਲ ਲਿਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਬੇਨਤੀ ਕਰਨ ਲੱਗੀ। ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ।
  • ਜਮਾਂਦਰੂ ਅੰਨ੍ਹੇ ਦੇ ਮਾਪੇ: “ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ”ਯੂਹ 9:20–23
    ਆਇਤਾਂ
    ਯੂਹ 9:20–23ਉਸ ਦੇ ਮਾਪਿਆਂ ਨੇ ਉੱਤਰ ਦਿੱਤਾ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜੰਮਿਆ ਸੀ ਤਾਂ ਅੰਨ੍ਹਾ ਸੀ। ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸ ਦੀਆਂ ਅੱਖਾਂ ਕਿਸ ਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਉੱਤਰ ਦੇ ਸਕਦਾ ਹੈ।” ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ। ਇਸੇ ਲਈ ਉਸ ਦੇ ਮਾਪਿਆਂ ਨੇ ਕਿਹਾ, “ਉਹ ਬਹੁਤ ਸਿਆਣਾ ਹੈ, ਉਸ ਨੂੰ ਹੀ ਪੁੱਛ ਲਵੋ।”

ਬਹੁਤ ਢਿੱਲੇ

  • ਏਲੀ ਨੇ ਆਪਣੇ ਪੁੱਤਰਾਂ ਨੂੰ ਨਹੀਂ ਰੋਕਿਆ1 ਸਮੂ 3:13
    ਆਇਤਾਂ
    1 ਸਮੂ 3:13ਕਿਉਂ ਜੋ ਮੈਂ ਉਹ ਨੂੰ ਆਖਿਆ ਕਿ ਮੈਂ ਉਸ ਬੁਰਿਆਈ ਦੇ ਕਾਰਨ ਜਿਸ ਨੂੰ ਉਹ ਨੇ ਜਾਣ ਵੀ ਲਿਆ ਹੈ ਸਦੀਪਕ ਕਾਲ ਤੱਕ ਉਹ ਦੇ ਘਰ ਤੋਂ ਬਦਲਾ ਲਵਾਂਗਾ ਕਿਉਂ ਜੋ ਉਹ ਦੇ ਪੁੱਤਰਾਂ ਨੇ ਆਪਣੇ ਆਪ ਨੂੰ ਨੀਚ ਕੀਤਾ ਹੈ ਅਤੇ ਉਹ ਨੇ ਉਨ੍ਹਾਂ ਨੂੰ ਨਹੀਂ ਰੋਕਿਆ।
  • ਦਾਊਦ ਨੇ ਅਦੋਨੀਯਾਹ ਨੂੰ ਕਦੇ ਇੱਕ ਵਾਰ ਵੀ ਨਹੀਂ ਝਿੜਕਿਆ1 ਰਾਜਾ 1:6
    ਆਇਤਾਂ
    1 ਰਾਜਾ 1:6ਉਹ ਦੇ ਪਿਤਾ ਨੇ ਇਹ ਆਖ ਕੇ ਉਹ ਨੂੰ ਕਦੀ ਨਾ ਉਦਾਸ ਕੀਤਾ ਕਿ ਤੂੰ ਇਸ ਤਰ੍ਹਾਂ ਕਿਉਂ ਕੀਤਾ, ਉਹ ਵੀ ਬਹੁਤ ਸੁੰਦਰ ਸੀ ਅਤੇ ਉਹ ਅਬਸ਼ਾਲੋਮ ਦੇ ਬਾਅਦ ਜੰਮਿਆ ਸੀ।

ਬਿਵਸਥਾ ਵਿੱਚ

  • ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਕੂਚ 20:12
    ਆਇਤਾਂ
    ਕੂਚ 20:12ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
  • ਪਿਤਾ ਜਾਂ ਮਾਤਾ ਨੂੰ ਮਾਰਨ ਜਾਂ ਸਰਾਪ ਦੇਣ ਦੀ ਸਜ਼ਾ ਮੌਤਕੂਚ 21:15, ਕੂਚ 21:17
    ਆਇਤਾਂ
    ਕੂਚ 21:15ਜੇ ਕੋਈ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਮਾਰੇ ਉਹ ਜ਼ਰੂਰ ਮਾਰਿਆ ਜਾਵੇ।
    ਕੂਚ 21:17ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਫਿਟਕਾਰੇ ਉਹ ਜ਼ਰੂਰ ਮਾਰਿਆ ਜਾਵੇ।
  • ਮਾਪੇ ਆਪਣੇ ਬੱਚਿਆਂ ਨੂੰ ਪਸਾਹ ਦਾ ਅਰਥ ਸਮਝਾਉਂਦੇ ਹਨਕੂਚ 12:26–27, ਕੂਚ 13:8
    ਆਇਤਾਂ
    ਕੂਚ 12:26–27ਅਤੇ ਅਜਿਹਾ ਹੋਵੇਗਾ ਕਿ ਜਾਂ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਤੁਹਾਡਾ ਇਸ ਰੀਤੀ ਤੋਂ ਕੀ ਮਤਲਬ ਹੈ? ਤਾਂ ਤੁਸੀਂ ਆਖਿਓ ਕਿ ਇਹ ਯਹੋਵਾਹ ਦੀ ਪਸਾਹ ਦਾ ਬਲੀਦਾਨ ਹੈ ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਦੇ ਉੱਤੋਂ ਦੀ ਲੰਘਿਆ ਜਦ ਉਸ ਨੇ ਮਿਸਰੀਆਂ ਨੂੰ ਮਾਰਿਆ ਪਰ ਸਾਡੇ ਘਰਾਂ ਨੂੰ ਬਚਾਇਆ। ਤਾਂ ਪਰਜਾ ਨੇ ਸੀਸ ਨਿਵਾ ਕੇ ਮੱਥਾ ਟੇਕਿਆ।
    ਕੂਚ 13:8ਤੁਸੀਂ ਉਸ ਦਿਨ ਆਪਣੇ ਪੁੱਤਰਾਂ ਨੂੰ ਇਹ ਦੱਸੋ ਕਿ ਕਾਰਨ ਇਹ ਹੈ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਕੱਢਿਆ।
  • ਦੋਵੇਂ ਮਾਪੇ ਜ਼ਿੱਦੀ ਅਤੇ ਆਕੀ ਪੁੱਤਰ ਨੂੰ ਬਜ਼ੁਰਗਾਂ ਕੋਲ ਲਿਆਉਂਦੇ ਹਨਬਿਵ 21:18–20
    ਆਇਤਾਂ
    ਬਿਵ 21:18–20ਜੇ ਕਿਸੇ ਮਨੁੱਖ ਦੇ ਕੋਲ ਜ਼ਿੱਦੀ ਅਤੇ ਪੁੱਤਰ ਹੋਵੇ, ਜਿਹੜਾ ਆਪਣੇ ਪਿਤਾ ਅਤੇ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਤਾਂ ਵੀ ਉਹ ਉਨ੍ਹਾਂ ਦੀ ਨਾ ਸੁਣੇ, ਤਾਂ ਉਸ ਦੇ ਮਾਤਾ-ਪਿਤਾ ਉਸ ਨੂੰ ਫੜ੍ਹ ਕੇ ਉਸ ਸ਼ਹਿਰ ਦੇ ਬਜ਼ੁਰਗਾਂ ਕੋਲ, ਸ਼ਹਿਰ ਦੇ ਫਾਟਕ ਉੱਤੇ ਲੈ ਜਾਣ, ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।”

ਮਾਪਿਆਂ ਬਾਰੇ ਕਹਾਉਤਾਂ ਦੀਆਂ ਕਹਾਵਤਾਂ

  • ਆਪਣੇ ਪਿਤਾ ਦੀ ਸਿੱਖਿਆ ਅਤੇ ਆਪਣੀ ਮਾਤਾ ਦੀ ਤਾਲੀਮ ਨੂੰ ਸੁਣਕਹਾ 1:8
    ਆਇਤਾਂ
    ਕਹਾ 1:8ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,
  • ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਦਿੰਦਾ ਹੈਕਹਾ 10:1
    ਆਇਤਾਂ
    ਕਹਾ 10:1ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।
  • ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵਿਰਾਸਤ ਛੱਡ ਜਾਂਦਾ ਹੈਕਹਾ 13:22
    ਆਇਤਾਂ
    ਕਹਾ 13:22ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।
  • ਜਦ ਤੇਰੀ ਮਾਂ ਬੁੱਢੀ ਹੋ ਜਾਵੇ ਤਾਂ ਉਸ ਨੂੰ ਤੁੱਛ ਨਾ ਜਾਣਕਹਾ 23:22
    ਆਇਤਾਂ
    ਕਹਾ 23:22ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।
  • ਤੇਰਾ ਪਿਤਾ ਅਤੇ ਤੇਰੀ ਮਾਤਾ ਅਨੰਦ ਹੋਣਕਹਾ 23:24–25
    ਆਇਤਾਂ
    ਕਹਾ 23:24–25ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ। ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!
  • ਉਸ ਦੇ ਬੱਚੇ ਉੱਠ ਕੇ ਉਸ ਨੂੰ ਧੰਨ ਆਖਦੇ ਹਨਕਹਾ 31:28
    ਆਇਤਾਂ
    ਕਹਾ 31:28ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,

ਪੱਤ੍ਰੀਆਂ ਵਿੱਚ

  • ਮਾਪੇ ਬੱਚਿਆਂ ਲਈ ਜੋੜਦੇ ਹਨ, ਬੱਚੇ ਮਾਪਿਆਂ ਲਈ ਨਹੀਂ2 ਕੁਰਿੰਥੀ 12:14
    ਆਇਤਾਂ
    2 ਕੁਰਿੰਥੀ 12:14ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰ ਨਾ ਪਾਵਾਂਗਾ ਕਿਉਂ ਜੋ ਮੈਂ ਤੁਹਾਡਾ ਧਨ ਨਹੀਂ ਸਗੋਂ ਤੁਹਾਨੂੰ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਤਾ-ਪਿਤਾ ਲਈ ਨਹੀਂ ਸਗੋਂ ਮਾਤਾ-ਪਿਤਾ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ।
  • ਹੇ ਪਿਤਾਓ, ਆਪਣੇ ਬੱਚਿਆਂ ਨੂੰ ਨਾ ਖਿਝਾਓਅਫ਼ 6:4, ਕੁਲੁੱ 3:21
    ਆਇਤਾਂ
    ਅਫ਼ 6:4ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।
    ਕੁਲੁੱ 3:21ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ