ਪੜਚੋਲ › ਵਿਸ਼ੇ › ਕੈਦਖ਼ਾਨੇ ਅਤੇ ਸੰਗਲ
ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਕੈਦਖ਼ਾਨੇ ਅਤੇ ਸੰਗਲ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 45 ਹਿੱਸੇ, ਸਤਰ-ਦਰ-ਸਤਰ।
ਪੁਰਾਣੇ ਨੇਮ ਵਿੱਚ
- ਯੂਸੁਫ਼ ਨੂੰ ਉਸ ਕੈਦਖ਼ਾਨੇ ਵਿੱਚ ਪਾਇਆ ਗਿਆ ਜਿੱਥੇ ਰਾਜੇ ਦੇ ਕੈਦੀ ਰੱਖੇ ਜਾਂਦੇ ਸਨਉਤ 39:20
ਆਇਤਾਂ
ਉਤ 39:20ਤਦ ਯੂਸੁਫ਼ ਦੇ ਸੁਆਮੀ ਨੇ ਉਸ ਨੂੰ ਫੜ੍ਹ ਕੇ ਕੈਦ ਵਿੱਚ ਪਾ ਦਿੱਤਾ, ਜਿੱਥੇ ਸ਼ਾਹੀ ਕੈਦੀ ਸਨ ਅਤੇ ਉਹ ਉੱਥੇ ਕੈਦ ਵਿੱਚ ਰਿਹਾ।
- ਦਰੋਗੇ ਨੇ ਸਾਰੇ ਕੈਦੀ ਯੂਸੁਫ਼ ਦੇ ਹਵਾਲੇ ਕਰ ਦਿੱਤੇਉਤ 39:22
ਆਇਤਾਂ
ਉਤ 39:22ਅਤੇ ਦਰੋਗੇ ਨੇ ਸਾਰੇ ਕੈਦੀਆਂ ਨੂੰ ਜਿਹੜੇ ਉਸ ਕੈਦ ਵਿੱਚ ਸਨ, ਯੂਸੁਫ਼ ਦੇ ਹੱਥ ਵਿੱਚ ਦੇ ਦਿੱਤਾ ਅਤੇ ਜਿਹੜਾ ਕੰਮ ਉੱਥੇ ਕੀਤਾ ਜਾਂਦਾ ਸੀ, ਉਹੀ ਚਲਾਉਂਦਾ ਸੀ।
- ਫ਼ਿਰਊਨ ਦਾ ਸਾਕੀ ਅਤੇ ਨਾਨਬਾਈ ਉਸੇ ਕੈਦਖ਼ਾਨੇ ਵਿੱਚ ਰੱਖੇ ਗਏਉਤ 40:3
ਆਇਤਾਂ
ਉਤ 40:3ਅਤੇ ਉਸ ਨੇ ਉਨ੍ਹਾਂ ਨੂੰ ਅੰਗ-ਰੱਖਿਅਕਾਂ ਦੇ ਪ੍ਰਧਾਨ ਦੇ ਘਰ ਵਿੱਚ ਅਰਥਾਤ ਉਸੇ ਕੈਦਖ਼ਾਨੇ ਵਿੱਚ ਜਿੱਥੇ ਯੂਸੁਫ਼ ਕੈਦ ਸੀ, ਬੰਦ ਕਰ ਦਿੱਤਾ।
- ਯੂਸੁਫ਼ ਨੂੰ ਭੋਰੇ ਵਿੱਚੋਂ ਕੱਢਿਆ ਗਿਆ, ਉਸ ਨੇ ਹਜਾਮਤ ਕਰਾਈ ਅਤੇ ਕੱਪੜੇ ਬਦਲੇਉਤ 41:14
ਆਇਤਾਂ
ਉਤ 41:14ਤਦ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੇ ਛੇਤੀ ਨਾਲ ਯੂਸੁਫ਼ ਨੂੰ ਕੈਦ ਵਿੱਚੋਂ ਕੱਢਿਆ। ਉਹ ਹਜਾਮਤ ਕਰ ਕੇ ਅਤੇ ਬਸਤਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ।
- ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਤਿੰਨ ਦਿਨ ਕੈਦ ਰੱਖਿਆ, ਫਿਰ ਸ਼ਿਮਓਨ ਨੂੰ ਬੰਨ੍ਹ ਕੇ ਰੱਖ ਲਿਆਉਤ 42:17, ਉਤ 42:24
- ਅਹਾਬ: ਮੀਕਾਯਾਹ ਨੂੰ ਕੈਦ ਵਿੱਚ ਪਾ ਕੇ ਰੋਟੀ ਅਤੇ ਪਾਣੀ ਉੱਤੇ ਰੱਖੋ1 ਰਾਜਾ 22:27
ਆਇਤਾਂ
1 ਰਾਜਾ 22:27ਅਤੇ ਆਖ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ।
- ਗੁੱਸੇ ਵਿੱਚ ਆ ਕੇ ਆਸਾ ਨੇ ਹਨਾਨੀ ਦਰਸ਼ੀ ਨੂੰ ਕੈਦ ਵਿੱਚ ਪਾ ਦਿੱਤਾ2 ਇਤ 16:7, 2 ਇਤ 16:10
ਆਇਤਾਂ
2 ਇਤ 16:7ਉਸ ਵੇਲੇ ਹਨਾਨੀ ਗੈਬ ਦਾਨ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਕੋਲ ਆ ਕੇ ਆਖਣ ਲੱਗਾ, ਤੂੰ ਅਰਾਮ ਦੇ ਪਾਤਸ਼ਾਹ ਉੱਤੇ ਭਰੋਸਾ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਨਹੀਂ ਰੱਖਿਆ, ਇਸੇ ਕਾਰਨ ਅਰਾਮ ਦੇ ਪਾਤਸ਼ਾਹ ਦੀ ਸੈਨਾਂ ਤੇਰੇ ਹੱਥੋਂ ਬਚ ਕੇ ਚੱਲੀ ਗਈ ਹੈ
2 ਇਤ 16:10ਤਦ ਆਸਾ ਨੇ ਉਸ ਗੈਬਦਾਨ ਤੋਂ ਨਰਾਜ਼ ਹੋ ਕੇ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਕਿਉਂ ਜੋ ਉਹ ਉਸ ਦੀ ਗੱਲ ਦੇ ਕਾਰਨ ਬਹੁਤ ਹਰਖ ਵਿੱਚ ਆ ਗਿਆ ਅਤੇ ਆਸਾ ਨੇ ਉਸ ਸਮੇਂ ਲੋਕਾਂ ਵਿੱਚੋਂ ਕਈਆਂ ਹੋਰਨਾਂ ਉੱਤੇ ਵੀ ਜ਼ੁਲਮ ਕੀਤਾ।
- ਅੱਸ਼ੂਰ ਦੇ ਰਾਜੇ ਨੇ ਰਾਜਾ ਹੋਸ਼ੇਆ ਨੂੰ ਕੈਦ ਵਿੱਚ ਪਾ ਦਿੱਤਾ2 ਰਾਜਾ 17:4
ਆਇਤਾਂ
2 ਰਾਜਾ 17:4ਅੱਸ਼ੂਰ ਦੇ ਰਾਜਾ ਨੇ ਹੋਸ਼ੇਆ ਦੀ ਚਾਲ ਨੂੰ ਬੁੱਝ ਲਿਆ ਕਿਉਂ ਜੋ ਉਸ ਨੇ ਮਿਸਰ ਦੇ ਰਾਜਾ ਦੇ ਕੋਲ ਦੂਤ ਭੇਜੇ ਸਨ ਅਤੇ ਅੱਸ਼ੂਰ ਦੇ ਰਾਜਾ ਕੋਲ ਉਹ ਨਜ਼ਰਾਨਾ ਲੈ ਕੇ ਨਾ ਗਿਆ, ਜਿਹੜਾ ਉਹ ਹਰ ਸਾਲ ਲੈ ਕੇ ਜਾਂਦਾ ਹੁੰਦਾ ਸੀ। ਇਸ ਕਰਕੇ ਅੱਸ਼ੂਰ ਦੇ ਰਾਜਾ ਨੇ ਉਸ ਨੂੰ ਬੰਦ ਕਰ ਲਿਆ ਅਤੇ ਬੰਨ੍ਹ ਕੇ ਬੰਦੀਖ਼ਾਨੇ ਵਿੱਚ ਪਾ ਦਿੱਤਾ।
- ਮਨੱਸ਼ਹ ਨੂੰ ਕੁੰਡੀਆਂ ਅਤੇ ਪਿੱਤਲ ਦੀਆਂ ਬੇੜੀਆਂ ਨਾਲ ਬਾਬਲ ਲਿਜਾਇਆ ਗਿਆ2 ਇਤ 33:10–11
ਆਇਤਾਂ
2 ਇਤ 33:10–11ਤਾਂ ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਧਿਆਨ ਨਾ ਕੀਤਾ ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ
- ਅੰਨ੍ਹੇ ਕੀਤੇ ਸਿਦਕੀਯਾਹ ਨੂੰ ਪਿੱਤਲ ਦੀਆਂ ਬੇੜੀਆਂ ਵਿੱਚ ਬਾਬਲ ਲਿਜਾਇਆ ਗਿਆ2 ਰਾਜਾ 25:7, ਯਿਰ 52:11
ਆਇਤਾਂ
2 ਰਾਜਾ 25:7ਅਤੇ ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਅਤੇ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਏ।
ਯਿਰ 52:11ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੱਕ ਰੱਖਿਆ।
- ਯਹੋਯਾਕੀਨ ਸੈਂਤੀ ਸਾਲਾਂ ਬਾਅਦ ਛੱਡਿਆ ਗਿਆ ਅਤੇ ਰਾਜੇ ਦੀ ਮੇਜ਼ ਉੱਤੇ ਖਾਂਦਾ ਰਿਹਾ2 ਰਾਜਾ 25:27–29
ਆਇਤਾਂ
2 ਰਾਜਾ 25:27–29ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਸਤਾਈਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ। ਅਤੇ ਉਹ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉੱਚਿਆਂ ਕੀਤਾ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ। ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ।
ਯਿਰਮਿਯਾਹ
- ਮਾਰ ਕੇ ਬਿਨਯਾਮੀਨ ਦੇ ਉੱਪਰਲੇ ਫਾਟਕ ਵਿੱਚ ਕਾਠ ਵਿੱਚ ਪਾਇਆ ਗਿਆਯਿਰ 20:2
ਆਇਤਾਂ
ਯਿਰ 20:2ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਪਰਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ
- ਯੋਨਾਥਾਨ ਲਿਖਾਰੀ ਦੇ ਘਰ ਇੱਕ ਭੋਰੇ ਦੀ ਕੋਠੜੀ ਵਿੱਚ ਕੈਦ ਕੀਤਾ ਗਿਆਯਿਰ 37:15–16
ਆਇਤਾਂ
ਯਿਰ 37:15–16ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਸ ਨੂੰ ਯੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਉਹਨਾਂ ਨੇ ਉਸ ਨੂੰ ਕੈਦਖ਼ਾਨਾ ਬਣਾਇਆ ਹੋਇਆ ਸੀ ਜਦ ਯਿਰਮਿਯਾਹ ਬੰਦੀ ਖ਼ਾਨੇ ਦੇ ਭੋਰੇ ਵਿੱਚ ਗਿਆ ਅਤੇ ਯਿਰਮਿਯਾਹ ਉੱਥੇ ਬਹੁਤੇ ਦਿਨਾਂ ਤੱਕ ਟਿਕਿਆ ਰਿਹਾ
- ਪਹਿਰੇ ਦੇ ਵਿਹੜੇ ਵਿੱਚ ਰੱਖਿਆ ਗਿਆ, ਹਰ ਰੋਜ਼ ਇੱਕ ਰੋਟੀ ਨਾਲਯਿਰ 32:2, ਯਿਰ 37:21
ਆਇਤਾਂ
ਯਿਰ 32:2ਉਸ ਵੇਲੇ ਬਾਬਲ ਦੇ ਰਾਜਾ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦਖ਼ਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਸੀ ਬੰਦ ਸੀ
ਯਿਰ 37:21ਤਾਂ ਸਿਦਕੀਯਾਹ ਰਾਜਾ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਸ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁੱਕੜਾ ਲੈ ਕੇ ਦਿੰਦੇ ਰਹੇ ਜਦ ਤੱਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।
- ਰੱਸਿਆਂ ਨਾਲ ਇੱਕ ਹੌਜ਼ ਵਿੱਚ ਉਤਾਰਿਆ ਗਿਆ ਜਿਸ ਵਿੱਚ ਪਾਣੀ ਨਹੀਂ, ਸਿਰਫ਼ ਚਿੱਕੜ ਸੀਯਿਰ 38:6
ਆਇਤਾਂ
ਯਿਰ 38:6ਤਦ ਉਹਨਾਂ ਨੇ ਯਿਰਮਿਯਾਹ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਰਾਜਕੁਮਾਰ ਮਲਕੀਯਾਹ ਦੇ ਭੋਰੇ ਵਿੱਚ ਸੁੱਟ ਦਿੱਤਾ ਜਿਹੜਾ ਪਹਿਰੇਦਾਰਾਂ ਦੇ ਵੇਹੜੇ ਵਿੱਚ ਸੀ। ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਲਮਕਾ ਦਿੱਤਾ ਅਤੇ ਭੋਹਰੇ ਵਿੱਚ ਪਾਣੀ ਨਹੀਂ ਸੀ ਸਗੋਂ ਚਿੱਕੜ ਸੀ ਅਤੇ ਯਿਰਮਿਯਾਹ ਚਿੱਕੜ ਵਿੱਚ ਖੁੱਭ ਗਿਆ।
- ਰਾਮਾਹ ਵਿੱਚ ਉਸ ਦੇ ਗੁੱਟਾਂ ਦੀਆਂ ਸੰਗਲੀਆਂ ਤੋਂ ਛੁਡਾਇਆ ਗਿਆਯਿਰ 40:1, ਯਿਰ 40:4
ਆਇਤਾਂ
ਯਿਰ 40:1ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਇਹ ਦੇ ਪਿੱਛੋਂ ਕਿ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਹ ਨੂੰ ਰਾਮਾਹ ਤੋਂ ਘੱਲ ਦਿੱਤਾ ਜਦ ਉਸ ਨੂੰ ਸਾਰੇ ਗ਼ੁਲਾਮਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯਰੂਸ਼ਲਮ ਅਤੇ ਯਹੂਦਾਹ ਤੋਂ ਗ਼ੁਲਾਮ ਹੋ ਕੇ ਬਾਬਲ ਨੂੰ ਲਿਆਏ ਜਾਂਦੇ ਸਨ
ਯਿਰ 40:4ਹੁਣ ਵੇਖ, ਅੱਜ ਮੈਂ ਤੈਨੂੰ ਇਹਨਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬਲ ਨੂੰ ਚਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾ
ਨਵੇਂ ਨੇਮ ਵਿੱਚ
- ਹੇਰੋਦੇਸ ਨੇ ਯੂਹੰਨਾ ਨੂੰ ਬੰਨ੍ਹ ਕੇ ਕੈਦ ਵਿੱਚ ਪਾ ਦਿੱਤਾਮੱਤੀ 14:3
ਆਇਤਾਂ
ਮੱਤੀ 14:3ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।
- ਕੈਦ ਵਿੱਚੋਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਯਿਸੂ ਕੋਲ ਭੇਜਿਆਮੱਤੀ 11:2
ਆਇਤਾਂ
ਮੱਤੀ 11:2ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ,
- ਯੂਹੰਨਾ ਦਾ ਕੈਦ ਵਿੱਚ ਸਿਰ ਵੱਢਿਆ ਗਿਆਮੱਤੀ 14:10
ਆਇਤਾਂ
ਮੱਤੀ 14:10ਅਤੇ ਮਨੁੱਖ ਭੇਜ ਕੇ ਕੈਦਖ਼ਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ।
- ਬਰੱਬਾ ਬਗ਼ਾਵਤ ਅਤੇ ਕਤਲ ਕਰਕੇ ਕੈਦ ਵਿੱਚ ਸੀਲੂਕਾ 23:19
ਆਇਤਾਂ
ਲੂਕਾ 23:19ਜੋ ਸ਼ਹਿਰ ਵਿੱਚ ਹੋਏ ਕਿਸੇ ਫਸਾਦ ਦੇ ਕਾਰਨ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ।
- ਯਿਸੂ: “ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ”ਮੱਤੀ 25:36
ਆਇਤਾਂ
ਮੱਤੀ 25:36ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ।
- ਸ਼ਾਮ ਹੋ ਜਾਣ ਕਰਕੇ ਪਤਰਸ ਅਤੇ ਯੂਹੰਨਾ ਨੂੰ ਰਾਤ ਭਰ ਕੈਦ ਰੱਖਿਆ ਗਿਆਰਸੂਲਾਂ 4:3
ਆਇਤਾਂ
ਰਸੂਲਾਂ 4:3ਅਤੇ ਉਹਨਾਂ ਨੇ ਉਹਨਾਂ ਨੂੰ ਫੜ੍ਹ ਕੇ ਦੂਜੇ ਦਿਨ ਤੱਕ ਹਵਾਲਾਤ ਵਿੱਚ ਰੱਖਿਆ, ਕਿਉਂ ਜੋ ਹੁਣ ਸ਼ਾਮ ਪੈ ਗਈ ਸੀ।
- ਰਸੂਲ ਕੈਦਖ਼ਾਨੇ ਵਿੱਚੋਂ ਗਾਇਬ ਸਨ, ਜਦ ਕਿ ਉਹ ਅਜੇ ਵੀ ਬੰਦ ਸੀ ਅਤੇ ਪਹਿਰੇ ਹੇਠ ਸੀਰਸੂਲਾਂ 5:18–19, ਰਸੂਲਾਂ 5:23
ਆਇਤਾਂ
ਰਸੂਲਾਂ 5:18–19ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ। ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,
ਰਸੂਲਾਂ 5:23ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ।
- ਸਖ਼ਤ ਪਹਿਰੇ ਹੇਠ ਪਤਰਸ ਦੋ ਸਿਪਾਹੀਆਂ ਦੇ ਵਿਚਕਾਰ ਸੰਗਲਾਂ ਨਾਲ ਬੱਝਾ ਸੌਂ ਰਿਹਾ ਸੀਰਸੂਲਾਂ 12:4, ਰਸੂਲਾਂ 12:6
ਆਇਤਾਂ
ਰਸੂਲਾਂ 12:4ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
ਰਸੂਲਾਂ 12:6ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
- ਸੰਗਲ ਡਿੱਗ ਪਏ, ਅਤੇ ਲੋਹੇ ਦਾ ਫਾਟਕ ਆਪਣੇ ਆਪ ਖੁੱਲ੍ਹ ਗਿਆਰਸੂਲਾਂ 12:7, ਰਸੂਲਾਂ 12:10
ਆਇਤਾਂ
ਰਸੂਲਾਂ 12:7ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
ਰਸੂਲਾਂ 12:10ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।
- ਫ਼ਿਲਿੱਪੈ ਵਿੱਚ: ਅੰਦਰਲੀ ਕੋਠੜੀ, ਪੈਰ ਕਾਠ ਵਿੱਚ ਜਕੜੇ ਹੋਏਰਸੂਲਾਂ 16:23–24
ਆਇਤਾਂ
ਰਸੂਲਾਂ 16:23–24ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ! ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ।
- ਅੱਧੀ ਰਾਤ ਨੂੰ ਭੁਚਾਲ ਨੇ ਬੂਹੇ ਖੋਲ੍ਹ ਦਿੱਤੇ, ਅਤੇ ਸਾਰਿਆਂ ਦੇ ਸੰਗਲ ਖੁੱਲ੍ਹ ਗਏਰਸੂਲਾਂ 16:25–26
ਆਇਤਾਂ
ਰਸੂਲਾਂ 16:25–26ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ। ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।
- ਯਰੂਸ਼ਲਮ ਵਿੱਚ ਪੌਲੁਸ ਨੂੰ ਦੋ ਸੰਗਲਾਂ ਨਾਲ ਬੰਨ੍ਹਿਆ ਗਿਆਰਸੂਲਾਂ 21:33
ਆਇਤਾਂ
ਰਸੂਲਾਂ 21:33ਤਦ ਸਰਦਾਰ ਨੇ ਨੇੜੇ ਆ ਕੇ ਉਹ ਨੂੰ ਫੜ ਲਿਆ ਅਤੇ ਹੁਕਮ ਦਿੱਤਾ ਕਿ ਉਹ ਨੂੰ ਦੋ ਸੰਗਲਾਂ ਨਾਲ ਬੰਨ੍ਹ ਲਓ ਅਤੇ ਪੁੱਛਿਆ ਜੋ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ?
- ਫ਼ੇਲਿਕਸ ਨੇ ਪੌਲੁਸ ਨੂੰ ਦੋ ਸਾਲ ਕੈਦ ਵਿੱਚ ਰਹਿਣ ਦਿੱਤਾਰਸੂਲਾਂ 24:27
ਆਇਤਾਂ
ਰਸੂਲਾਂ 24:27ਅਤੇ ਜਦੋਂ ਦੋ ਸਾਲ ਪੂਰੇ ਹੋਏ, ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਖੁਸ਼ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ।
- ਰੋਮ ਵਿੱਚ ਪੌਲੁਸ ਇੱਕ ਪਹਿਰੇਦਾਰ ਸਿਪਾਹੀ ਨਾਲ ਰਿਹਾ, ਸੰਗਲ ਨਾਲ ਬੱਝਾ ਹੋਇਆਰਸੂਲਾਂ 28:16, ਰਸੂਲਾਂ 28:20
ਆਇਤਾਂ
ਰਸੂਲਾਂ 28:16ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ।
ਰਸੂਲਾਂ 28:20ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ!
- ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾਰਸੂਲਾਂ 28:30
ਆਇਤਾਂ
ਰਸੂਲਾਂ 28:30ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ!
- ਉਨੇਸਿਫ਼ੁਰੁਸ ਪੌਲੁਸ ਦੇ ਸੰਗਲਾਂ ਤੋਂ ਸ਼ਰਮਿੰਦਾ ਨਹੀਂ ਹੋਇਆ2 ਤਿਮ 1:16
ਆਇਤਾਂ
2 ਤਿਮ 1:16ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ।
ਸੋਨੇ ਦੀਆਂ ਜ਼ੰਜੀਰਾਂ
- ਫ਼ਿਰਊਨ ਨੇ ਯੂਸੁਫ਼ ਦੇ ਗਲ ਵਿੱਚ ਸੋਨੇ ਦਾ ਹਾਰ ਪਾਇਆਉਤ 41:42
ਆਇਤਾਂ
ਉਤ 41:42ਤਦ ਫ਼ਿਰਊਨ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥੋਂ ਲਾਹ ਕੇ ਯੂਸੁਫ਼ ਦੇ ਹੱਥ ਵਿੱਚ ਪਾ ਦਿੱਤੀ ਅਤੇ ਉਸ ਨੂੰ ਮਹੀਨ ਬਸਤਰ ਪਵਾਏ ਅਤੇ ਸੋਨੇ ਦੀ ਮਾਲਾ ਉਸ ਦੇ ਗਲ਼ ਵਿੱਚ ਪਾ ਦਿੱਤੀ।
- ਬੇਲਸ਼ੱਸਰ ਨੇ ਦਾਨੀਏਲ ਦੇ ਗਲ ਵਿੱਚ ਸੋਨੇ ਦਾ ਹਾਰ ਪਵਾਇਆਦਾਨੀ 5:29
ਆਇਤਾਂ
ਦਾਨੀ 5:29ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਹਨਾਂ ਨੇ ਦਾਨੀਏਲ ਨੂੰ ਕਿਰਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ਼ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਕਿ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।
- ਗਿਦਾਊਨ ਨੇ ਮਿਦਯਾਨ ਦੇ ਊਠਾਂ ਦੇ ਗਲਾਂ ਤੋਂ ਹਾਰ ਲਾਹ ਲਏਨਿਆਂਈ 8:26
ਆਇਤਾਂ
ਨਿਆਂਈ 8:26ਜੋ ਸੋਨੇ ਦੀਆਂ ਵਾਲੀਆਂ ਉਸ ਨੇ ਮੰਗੀਆਂ ਸਨ, ਉਨ੍ਹਾਂ ਦਾ ਤੋਲ ਵੀਹ ਸੇਰ ਦੇ ਲੱਗਭੱਗ ਸੀ, ਉਨ੍ਹਾਂ ਗਹਿਣਿਆਂ, ਕੈਂਠੇ ਅਤੇ ਬੈਂਗਣੀ ਕੱਪੜਿਆਂ ਤੋਂ ਬਿਨ੍ਹਾਂ ਜੋ ਮਿਦਯਾਨੀਆਂ ਦੇ ਰਾਜੇ ਪਹਿਨਦੇ ਸਨ ਅਤੇ ਉਨ੍ਹਾਂ ਗਹਿਣਿਆਂ ਤੋਂ ਬਿਨ੍ਹਾਂ ਜੋ ਊਠਾਂ ਦੇ ਗਲ਼ ਵਿੱਚ ਸਨ।
- ਸੁਲੇਮਾਨ ਨੇ ਅੰਦਰਲੇ ਪਵਿੱਤਰ ਸਥਾਨ ਦੇ ਸਾਹਮਣੇ ਸੋਨੇ ਦੀਆਂ ਜ਼ੰਜੀਰਾਂ ਲਟਕਾਈਆਂ1 ਰਾਜਾ 6:21
ਆਇਤਾਂ
1 ਰਾਜਾ 6:21ਸੁਲੇਮਾਨ ਨੇ ਭਵਨ ਉੱਤੇ ਅੰਦਰ ਵਾਰ ਕੁੰਦਨ ਸੋਨਾ ਚੜ੍ਹਾਇਆ ਅਤੇ ਵਿੱਚਲੀ ਕੋਠੜੀ ਦੇ ਬਾਹਰਲੇ ਪਾਸੇ ਸੋਨੇ ਦੇ ਸੰਗਲ ਤਾਣ ਦਿੱਤੇ ਅਤੇ ਉਸ ਉੱਤੇ ਵੀ ਸੋਨਾ ਚੜ੍ਹਾਇਆ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ