ਰੋਜ਼ਾਨਾ ਜੀਵਨ
ਬਾਈਬਲ ਵਿੱਚ ਝਗੜੇ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 32 ਹਿੱਸੇ, ਸਤਰ-ਦਰ-ਸਤਰ।
ਉਦਾਹਰਣਾਂ
- ਅਬਰਾਮ ਅਤੇ ਲੂਤ ਦੇ ਆਜੜੀ ਝਗੜਦੇ ਹਨ, ਇਸ ਲਈ ਦੋਵੇਂ ਵੱਖ ਹੋ ਜਾਂਦੇ ਹਨਉਤ 13:7–9
ਆਇਤਾਂ
ਉਤ 13:7–9ਅਬਰਾਮ ਅਤੇ ਲੂਤ ਦੇ ਆਜੜੀਆਂ ਵਿਚਕਾਰ ਝਗੜਾ ਹੋ ਗਿਆ। ਉਸ ਸਮੇਂ ਕਨਾਨੀ ਅਤੇ ਫ਼ਰਿੱਜ਼ੀ ਲੋਕ ਉਸ ਦੇਸ਼ ਵਿੱਚ ਵੱਸਦੇ ਸਨ। ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ? ਇਸ ਲਈ ਮੈਥੋਂ ਵੱਖਰਾ ਹੋ ਜਾ। ਜੇ ਤੂੰ ਖੱਬੇ ਪਾਸੇ ਜਾਵੇਂ, ਤਾਂ ਮੈਂ ਸੱਜੇ ਪਾਸੇ ਜਾਂਵਾਂਗਾ ਅਤੇ ਜੇ ਤੂੰ ਸੱਜੇ ਪਾਸੇ ਜਾਵੇਂ, ਤਾਂ ਮੈਂ ਖੱਬੇ ਪਾਸੇ ਜਾਂਵਾਂਗਾ।
- ਅਬਰਾਹਾਮ ਅਬੀਮਲਕ ਦੇ ਸੇਵਕਾਂ ਵੱਲੋਂ ਖੋਹੇ ਖੂਹ ਬਾਰੇ ਸ਼ਿਕਾਇਤ ਕਰਦਾ ਹੈਉਤ 21:25
ਆਇਤਾਂ
ਉਤ 21:25ਤਦ ਅਬਰਾਹਾਮ ਨੇ ਅਬੀਮਲਕ ਨੂੰ ਇੱਕ ਖੂਹ ਦਾ ਉਲਾਂਭਾ ਦਿੱਤਾ, ਜਿਹੜਾ ਉਸ ਦੇ ਨੌਕਰਾਂ ਨੇ ਜ਼ੋਰ ਨਾਲ ਖੋਹ ਲਿਆ ਸੀ।
- ਮੂਸਾ ਦੋ ਇਬਰਾਨੀਆਂ ਨੂੰ ਲੜਦੇ ਵੇਖਦਾ ਹੈਕੂਚ 2:13, ਰਸੂਲਾਂ 7:26
ਆਇਤਾਂ
ਕੂਚ 2:13ਜਦ ਮੂਸਾ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ, ਦੋ ਇਬਰਾਨੀ ਆਪਸ ਵਿੱਚ ਲੜ ਰਹੇ ਸਨ, ਉਸ ਨੇ ਦੋਸ਼ੀ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ?
ਰਸੂਲਾਂ 7:26ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ। ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ?
- ਮੂਸਾ ਇਕੱਲਾ ਲੋਕਾਂ ਦੇ ਸਾਰੇ ਝਗੜਿਆਂ ਦਾ ਭਾਰ ਨਹੀਂ ਚੁੱਕ ਸਕਦਾਬਿਵ 1:12
ਆਇਤਾਂ
ਬਿਵ 1:12ਮੈਂ ਇਕੱਲਾ ਕਿਵੇਂ ਤੁਹਾਡੀਆਂ ਮੁਸੀਬਤਾਂ, ਤੁਹਾਡਾ ਭਾਰ ਅਤੇ ਤੁਹਾਡਾ ਕੁੜਕੁੜਾਉਣਾ ਸਹਿਣ ਕਰਾਂ?
- ਇਫ਼ਰਾਈਮ ਯਿਫ਼ਤਾਹ ਨੂੰ ਧਮਕੀ ਦਿੰਦਾ ਹੈ; ਯਰਦਨ ਦੇ ਪੱਤਣਾਂ ਉੱਤੇ “ਸ਼ਿੱਬੋਲਥ”ਨਿਆਂਈ 12:1–6
ਆਇਤਾਂ
ਨਿਆਂਈ 12:1–6ਇਫ਼ਰਾਈਮ ਦੇ ਲੋਕ ਇਕੱਠੇ ਹੋ ਕੇ ਸਾਪੋਨ ਵੱਲ ਗਏ ਅਤੇ ਯਿਫ਼ਤਾਹ ਨੂੰ ਕਿਹਾ, “ਜਦ ਤੂੰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਤਾਂ ਸਾਨੂੰ ਕਿਉਂ ਨਹੀਂ ਬੁਲਾਇਆ ਤਾਂ ਜੋ ਅਸੀਂ ਵੀ ਤੇਰੇ ਨਾਲ ਜਾਂਦੇ? ਹੁਣ ਅਸੀਂ ਤੇਰੇ ਘਰ ਨੂੰ ਤੇਰੇ ਨਾਲ ਫੂਕ ਦਿਆਂਗੇ।” ਤਦ ਯਿਫ਼ਤਾਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੇਰਾ ਅਤੇ ਮੇਰੇ ਲੋਕਾਂ ਦਾ ਅੰਮੋਨੀਆਂ ਨਾਲ ਵੱਡਾ ਝਗੜਾ ਹੋਇਆ ਸੀ, ਅਤੇ ਜਦ ਮੈਂ ਤੁਹਾਨੂੰ ਬੁਲਾਇਆ ਤਾਂ ਤੁਸੀਂ ਮੈਨੂੰ ਉਨ੍ਹਾਂ ਦੇ ਹੱਥੋਂ ਨਾ ਛੁਡਾਇਆ। ਜਦ ਮੈਂ ਵੇਖਿਆ ਕਿ ਤੁਹਾਡੇ ਵੱਲੋਂ ਮੇਰਾ ਬਚਾਉ ਨਹੀਂ ਹੁੰਦਾ ਤਾਂ ਮੈਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਪਾਰ ਗਿਆ ਅਤੇ ਅੰਮੋਨੀਆਂ ਦਾ ਸਾਹਮਣਾ ਕੀਤਾ, ਅਤੇ ਯਹੋਵਾਹ ਨੇ ਉਨ੍ਹਾਂ ਨੂੰ ਮੇਰੇ ਹੱਥ ਕਰ ਦਿੱਤਾ, ਫਿਰ ਤੁਸੀਂ ਅੱਜ ਦੇ ਦਿਨ ਮੇਰੇ ਨਾਲ ਲੜਨ ਨੂੰ ਕਿਉਂ ਚੜ੍ਹ ਆਏ ਹੋ?” ਤਦ ਯਿਫ਼ਤਾਹ ਨੇ ਸਾਰੇ ਗਿਲਆਦੀਆਂ ਨੂੰ ਇਕੱਠੇ ਕਰਕੇ ਇਫ਼ਰਾਈਮੀਆਂ ਨਾਲ ਲੜਾਈ ਕੀਤੀ, ਅਤੇ ਗਿਲਆਦੀਆਂ ਨੇ ਇਫ਼ਰਾਈਮੀਆਂ ਨੂੰ ਮਾਰ ਲਿਆ ਕਿਉਂ ਜੋ ਉਹ ਕਹਿੰਦੇ ਸਨ, “ਤੁਸੀਂ ਗਿਲਆਦੀ, ਇਫ਼ਰਾਈਮ ਦੇ ਭਗੌੜੇ ਹੋ ਜੋ ਇਫ਼ਰਾਈਮੀਆਂ ਅਤੇ ਮਨੱਸ਼ੀਆਂ ਦੇ ਵਿਚਕਾਰ ਰਹਿੰਦੇ ਹੋ!” ਅਤੇ ਗਿਲਆਦੀਆਂ ਨੇ ਯਰਦਨ ਦੇ ਕੰਢਿਆਂ ਉੱਤੇ ਜੋ ਇਫ਼ਰਾਈਮ ਦੇ ਸਾਹਮਣੇ ਸਨ, ਕਬਜ਼ਾ ਕਰ ਲਿਆ ਅਤੇ ਜਦ ਕੋਈ ਇਫ਼ਰਾਈਮੀ ਭਗੌੜਾ ਆ ਕੇ ਕਹਿੰਦਾ, “ਮੈਨੂੰ ਪਾਰ ਲੰਘਣ ਦਿਉ,” ਤਾਂ ਗਿਲਆਦੀ ਉਸ ਨੂੰ ਪੁੱਛਦੇ, “ਕੀ ਤੂੰ ਇਫ਼ਰਾਈਮੀ ਹੈਂ?” ਅਤੇ ਜੇਕਰ ਉਹ ਕਹਿੰਦਾ, “ਨਹੀਂ” ਤਾਂ ਉਹ ਉਸ ਨੂੰ ਕਹਿੰਦੇ, “ਭਲਾ, ਸ਼ਿੱਬੋਲਥ ਤਾਂ ਬੋਲ” ਅਤੇ ਉਹ ਕਹਿੰਦਾ “ਸਿੱਬੋਲਥ” ਕਿਉਂ ਜੋ ਉਹ ਇਸ ਗੱਲ ਨੂੰ ਠੀਕ ਤਰ੍ਹਾਂ ਨਹੀਂ ਬੋਲ ਸਕਦਾ ਸੀ, ਤਾਂ ਉਹ ਉਸ ਨੂੰ ਫੜ੍ਹ ਕੇ ਯਰਦਨ ਦੇ ਕੰਢਿਆਂ ਕੋਲ ਵੱਢ ਸੁੱਟਦੇ ਸਨ। ਇਸ ਤਰ੍ਹਾਂ ਉਸ ਸਮੇਂ ਬਤਾਲੀ ਹਜ਼ਾਰ ਇਫ਼ਰਾਈਮੀ ਮਾਰੇ ਗਏ।
- ਤਕੋਆਹ ਦੀ ਇਸਤਰੀ ਦੀ ਕਹਾਣੀ: ਦੋ ਪੁੱਤਰ ਖੇਤ ਵਿੱਚ ਲੜਦੇ ਹਨ2 ਸਮੂ 14:6
ਆਇਤਾਂ
2 ਸਮੂ 14:6ਤੁਹਾਡੀ ਦਾਸੀ ਦੇ ਦੋ ਪੁੱਤਰ ਸਨ ਸੋ ਦੋਵੇ ਖੇਤ ਵਿੱਚ ਹੱਥੋਂ ਪਾਈ ਹੋ ਪਏ ਅਤੇ ਉੱਥੇ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਅਲੱਗ ਕਰੇ ਸੋ ਇੱਕ ਨੇ ਦੂਜੇ ਨੂੰ ਮਾਰਿਆ ਅਤੇ ਵੱਢ ਸੁੱਟਿਆ।
- ਚੇਲੇ ਬਹਿਸ ਕਰਦੇ ਹਨ ਕਿ ਉਨ੍ਹਾਂ ਵਿੱਚੋਂ ਵੱਡਾ ਕੌਣ ਹੈਮਰਕੁ 9:33–34, ਲੂਕਾ 22:24
ਆਇਤਾਂ
ਮਰਕੁ 9:33–34ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ? ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?
ਲੂਕਾ 22:24ਉਨ੍ਹਾਂ ਵਿੱਚ ਇਹ ਬਹਿਸ ਵੀ ਹੋਈ ਜੋ ਸਾਡੇ ਵਿੱਚੋਂ ਕੌਣ ਵੱਡਾ ਸਮਝਿਆ ਜਾਂਦਾ ਹੈ?
- ਸੁੰਨਤ ਬਾਰੇ ਅੰਤਾਕਿਯਾ ਵਿੱਚ ਤਿੱਖੀ ਬਹਿਸਰਸੂਲਾਂ 15:1–2
ਆਇਤਾਂ
ਰਸੂਲਾਂ 15:1–2ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ। ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।
- ਮਰਕੁਸ ਦੇ ਕਾਰਨ ਪੌਲੁਸ ਅਤੇ ਬਰਨਬਾਸ ਵੱਖ ਹੋ ਜਾਂਦੇ ਹਨਰਸੂਲਾਂ 15:37–39
ਆਇਤਾਂ
ਰਸੂਲਾਂ 15:37–39ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ। ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ। ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ।
- ਫ਼ਰੀਸੀ ਅਤੇ ਸਦੂਕੀ ਪੁਨਰ-ਉਥਾਨ ਬਾਰੇ ਝਗੜਦੇ ਹਨਰਸੂਲਾਂ 23:7–10
ਆਇਤਾਂ
ਰਸੂਲਾਂ 23:7–10ਜਦੋਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ। ਕਿਉਂ ਜੋ ਸਦੂਕੀ ਆਖਦੇ ਹਨ ਕਿ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ, ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ। ਤਦ ਵੱਡਾ ਰੌਲ਼ਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਉਪਦੇਸ਼ਕਾਂ ਵਿੱਚੋਂ ਕਈ ਆਦਮੀ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਇਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਦਿੱਸਦੀ ਪਰ ਜੇ ਕਿਸੇ ਆਤਮਾ ਜਾਂ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ, ਤਾਂ ਫੇਰ ਕੀ ਹੋਇਆ? ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ।
- ਪੌਲੁਸ ਅੰਤਾਕਿਯਾ ਵਿੱਚ ਕੇਫ਼ਾਸ ਦਾ ਮੂੰਹ ਉੱਤੇ ਵਿਰੋਧ ਕਰਦਾ ਹੈਗਲਾ 2:11
ਆਇਤਾਂ
ਗਲਾ 2:11ਪਰ ਜਦੋਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਵਿਰੋਧ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ।
- ਕੁਰਿੰਥੀ: “ਮੈਂ ਪੌਲੁਸ ਦਾ”, “ਮੈਂ ਅਪੁੱਲੋਸ ਦਾ ਹਾਂ”1 ਕੁਰਿੰਥੀ 1:11–12
ਆਇਤਾਂ
1 ਕੁਰਿੰਥੀ 1:11–12ਕਿਉਂਕਿ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ। ਮੇਰਾ ਆਖਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ”।
- ਵਿਸ਼ਵਾਸੀ ਇੱਕ ਦੂਜੇ ਨੂੰ ਕਚਹਿਰੀ ਲੈ ਜਾਂਦੇ ਹਨ1 ਕੁਰਿੰਥੀ 6:6–7
ਆਇਤਾਂ
1 ਕੁਰਿੰਥੀ 6:6–7ਸਗੋਂ ਭਰਾ ਭਰਾ ਉੱਤੇ ਮੁਕੱਦਮਾ ਕਰਦਾ ਹੈ ਉਹ ਵੀ ਅਵਿਸ਼ਵਾਸੀਆਂ ਦੇ ਅੱਗੇ। ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਬੇਇਨਸਾਫੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਸਗੋਂ ਠੱਗੀ ਕਿਉਂ ਨਹੀਂ ਸਹਾਰਦੇ?
- ਪੌਲੁਸ ਯੂਓਦਿਆ ਅਤੇ ਸੁੰਤੁਖੇ ਨੂੰ ਇੱਕ ਮਨ ਹੋਣ ਦੀ ਬੇਨਤੀ ਕਰਦਾ ਹੈਫਿਲਿੱ 4:2
ਆਇਤਾਂ
ਫਿਲਿੱ 4:2ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਵੀ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋਣ।
ਬਿਵਸਥਾ ਵਿੱਚ
- ਲੜਾਈ ਵਿੱਚ ਜ਼ਖ਼ਮੀ ਹੋਏ ਨੂੰ ਗੁਆਚੇ ਕੰਮ ਅਤੇ ਇਲਾਜ ਦਾ ਹਰਜਾਨਾ ਮਿਲਦਾ ਹੈਕੂਚ 21:18–19
ਆਇਤਾਂ
ਕੂਚ 21:18–19ਜਦ ਮਨੁੱਖ ਲੜ ਪੈਣ ਅਤੇ ਇੱਕ ਮਨੁੱਖ ਆਪਣੇ ਗੁਆਂਢੀ ਨੂੰ ਪੱਥਰ ਨਾਲ ਜਾਂ ਹੂਰੇ ਨਾਲ ਮਾਰੇ ਪਰ ਉਹ ਨਾ ਮਰੇ ਪਰੰਤੂ ਆਪਣੇ ਮੰਜੇ ਉੱਤੇ ਪੈ ਜਾਵੇ ਤਾਂ ਜੇ ਕਦੀ ਉਹ ਉੱਠ ਕੇ ਆਪਣੀ ਲਾਠੀ ਨਾਲ ਬਾਹਰ ਫਿਰੇ ਤਾਂ ਉਸ ਦਾ ਮਾਰਨ ਵਾਲਾ ਬੇਦੋਸ਼ ਠਹਿਰੇ। ਨਿਰਾ ਉਸ ਦੇ ਵਿਹਲੇ ਸਮੇਂ ਦਾ ਘਾਟਾ ਭਰੇ ਅਤੇ ਉਸ ਨੂੰ ਪੂਰੀ ਤਰ੍ਹਾਂ ਨਾਲ ਚੰਗਾ ਕਰਾਵੇ।
- ਆਦਮੀਆਂ ਦਾ ਝਗੜਾ ਨਿਆਂ ਲਈ ਕਚਹਿਰੀ ਵਿੱਚ ਲਿਜਾਇਆ ਜਾਂਦਾ ਹੈਬਿਵ 25:1
ਆਇਤਾਂ
ਬਿਵ 25:1“ਜੇ ਮਨੁੱਖਾਂ ਵਿੱਚ ਝਗੜਾ ਹੋ ਜਾਵੇ ਅਤੇ ਉਹ ਨਿਆਂ ਕਰਾਉਣ ਲਈ ਨਿਆਂਈਆਂ ਦੇ ਕੋਲ ਆਉਣ ਅਤੇ ਉਹ ਉਨ੍ਹਾਂ ਦਾ ਨਿਆਂ ਕਰਨ ਤਾਂ ਉਹ ਧਰਮੀ ਨੂੰ ਧਰਮੀ ਅਤੇ ਬੁਰੇ ਨੂੰ ਬੁਰਾ ਠਹਿਰਾਉਣ।
ਕਹਾਉਤਾਂ ਵਿੱਚ ਕਹਾਵਤਾਂ
- ਵੈਰ ਝਗੜੇ ਛੇੜਦਾ ਹੈ; ਪ੍ਰੇਮ ਸਾਰੇ ਅਪਰਾਧਾਂ ਨੂੰ ਢੱਕ ਲੈਂਦਾ ਹੈਕਹਾ 10:12
ਆਇਤਾਂ
ਕਹਾ 10:12ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
- ਗੁੱਸੇ ਵਾਲਾ ਮਨੁੱਖ ਝਗੜਾ ਛੇੜਦਾ ਹੈਕਹਾ 15:18, ਕਹਾ 29:22
- ਝਗੜੇ ਵਾਲੀ ਦਾਵਤ ਨਾਲੋਂ ਚੈਨ ਨਾਲ ਸੁੱਕੀ ਬੁਰਕੀ ਚੰਗੀ ਹੈਕਹਾ 17:1
ਆਇਤਾਂ
ਕਹਾ 17:1ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।
- ਝਗੜਾ ਸ਼ੁਰੂ ਕਰਨਾ ਬੰਨ੍ਹ ਦਾ ਪਾਣੀ ਛੱਡਣ ਵਰਗਾ ਹੈਕਹਾ 17:14
ਆਇਤਾਂ
ਕਹਾ 17:14ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।
- ਝਗੜਾ ਮੁਕਾਉਣਾ ਆਦਰ ਦੀ ਗੱਲ ਹੈ; ਹਰ ਮੂਰਖ ਝਗੜਦਾ ਹੈਕਹਾ 20:3
ਆਇਤਾਂ
ਕਹਾ 20:3ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
- ਠੱਠਾ ਕਰਨ ਵਾਲੇ ਨੂੰ ਕੱਢ ਦਿਓ, ਤਾਂ ਝਗੜਾ ਮੁੱਕ ਜਾਵੇਗਾਕਹਾ 22:10
ਆਇਤਾਂ
ਕਹਾ 22:10ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ।
- ਦੂਜੇ ਦੇ ਝਗੜੇ ਵਿੱਚ ਪੈਣਾ ਕੁੱਤੇ ਦੇ ਕੰਨ ਫੜਨ ਵਰਗਾ ਹੈਕਹਾ 26:17
ਆਇਤਾਂ
ਕਹਾ 26:17ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ।
- ਝਗੜਾਲੂ ਪਤਨੀ ਬਰਸਾਤ ਦੇ ਦਿਨ ਲਗਾਤਾਰ ਚੋਣ ਵਰਗੀ ਹੈਕਹਾ 27:15, ਕਹਾ 25:24
ਹੋਰ ਥਾਵਾਂ ਉੱਤੇ
- ਕਚਹਿਰੀ ਦੇ ਰਾਹ ਵਿੱਚ ਹੀ ਆਪਣੇ ਵਿਰੋਧੀ ਨਾਲ ਛੇਤੀ ਮੇਲ ਕਰ ਲੈਮੱਤੀ 5:25
ਆਇਤਾਂ
ਮੱਤੀ 5:25ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।
- ਜਿੱਥੋਂ ਤੱਕ ਹੋ ਸਕੇ, ਸਭਨਾਂ ਨਾਲ ਮੇਲ-ਮਿਲਾਪ ਨਾਲ ਰਹੋਰੋਮ 12:18
ਆਇਤਾਂ
ਰੋਮ 12:18ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ।
- ਮੂਰਖਤਾ ਭਰੀਆਂ ਬਹਿਸਾਂ ਝਗੜੇ ਪੈਦਾ ਕਰਦੀਆਂ ਹਨ2 ਤਿਮ 2:23–24
ਆਇਤਾਂ
2 ਤਿਮ 2:23–24ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ। ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।
- “ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ?”ਯਾਕੂ 4:1
ਆਇਤਾਂ
ਯਾਕੂ 4:1ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ?
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ