Bible Explorer ਐਪ ਲਓ

ਪੜਚੋਲ › ਵਿਸ਼ੇ › ਮੀਂਹ ਅਤੇ ਔੜ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਮੀਂਹ ਅਤੇ ਔੜ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 21 ਹਿੱਸੇ, ਸਤਰ-ਦਰ-ਸਤਰ।

  • ਕੋਈ ਬੂਟਾ ਉੱਗਣ ਤੋਂ ਪਹਿਲਾਂ ਧਰਤੀ ਉੱਤੇ ਮੀਂਹ ਨਹੀਂ ਸੀਉਤ 2:5
    ਆਇਤਾਂ
    ਉਤ 2:5ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ।
  • ਪਹਿਲੀ ਅਤੇ ਪਿਛਲੀ ਵਰਖਾਬਿਵ 11:14
    ਆਇਤਾਂ
    ਬਿਵ 11:14ਤਦ ਮੈਂ ਤੁਹਾਡੀ ਧਰਤੀ ਉੱਤੇ ਸਮੇਂ ਸਿਰ ਵਰਖਾ ਵਰ੍ਹਾਵਾਂਗਾ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਜੋ ਤੁਸੀਂ ਆਪਣਾ ਅੰਨ, ਨਵੀਂ ਮਧ ਅਤੇ ਤੇਲ ਇਕੱਠਾ ਕਰ ਸਕੋ।
  • ਅਜ਼ਰਾ ਦੀ ਸਭਾ ਨੌਵੇਂ ਮਹੀਨੇ ਦੇ ਮੀਂਹ ਵਿੱਚ ਕੰਬਦੀ ਬੈਠੀ ਰਹੀਅਜ਼ਰਾ 10:9, ਅਜ਼ਰਾ 10:13
    ਆਇਤਾਂ
    ਅਜ਼ਰਾ 10:9ਤਾਂ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਮਨੁੱਖ ਤਿੰਨ ਦਿਨਾਂ ਦੇ ਵਿੱਚ ਯਰੂਸ਼ਲਮ ਵਿੱਚ ਇਕੱਠੇ ਹੋਏ। ਇਹ ਨੌਵੇਂ ਮਹੀਨੇ ਦੀ ਵੀਹ ਤਾਰੀਖ਼ ਸੀ ਅਤੇ ਸਾਰੀ ਪਰਜਾ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਬੈਠੀ ਹੋਈ, ਇਸ ਗੱਲ ਦੇ ਕਾਰਨ ਅਤੇ ਤੇਜ਼ ਮੀਂਹ ਦੇ ਕਾਰਨ ਕੰਬਦੀ ਸੀ।
    ਅਜ਼ਰਾ 10:13ਪਰ ਲੋਕ ਬਹੁਤ ਸਾਰੇ ਹਨ ਅਤੇ ਇਹ ਮੀਂਹ ਦਾ ਮੌਸਮ ਹੈ, ਇਸ ਕਾਰਨ ਅਸੀਂ ਬਾਹਰ ਨਹੀਂ ਖਲੋ ਸਕਦੇ! ਨਾਲੇ ਇਹ ਇੱਕ ਜਾਂ ਦੋ ਦਿਨ ਦਾ ਕੰਮ ਨਹੀਂ ਹੈ, ਕਿਉਂ ਜੋ ਅਸੀਂ ਇਸ ਗੱਲ ਵਿੱਚ ਵੱਡਾ ਅਪਰਾਧ ਕੀਤਾ ਹੈ!
  • ਉੱਤਰੀ ਹਵਾ ਮੀਂਹ ਲਿਆਉਂਦੀ ਹੈਕਹਾ 25:23
    ਆਇਤਾਂ
    ਕਹਾ 25:23ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਰਾਜ਼ਗੀ ਨੂੰ ਲੈ ਕੇ ਆਉਂਦੀ ਹੈ।
  • ਜੇ ਬੱਦਲ ਭਰੇ ਹੋਣ, ਤਾਂ ਉਹ ਮੀਂਹ ਵਰ੍ਹਾਉਂਦੇ ਹਨਉਪ 11:3
    ਆਇਤਾਂ
    ਉਪ 11:3ਜਦੋਂ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਖਾਲੀ ਹੋ ਜਾਂਦੇ ਹਨ ਅਤੇ ਜੇ ਕਦੀ ਰੁੱਖ ਦੱਖਣ ਜਾਂ ਉੱਤਰ ਵੱਲ ਡਿੱਗੇ, ਤਾਂ ਜਿੱਥੇ ਰੁੱਖ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ।
  • ਉਹ ਧਰਮੀਆਂ ਅਤੇ ਕੁਧਰਮੀਆਂ ਦੋਹਾਂ ਉੱਤੇ ਮੀਂਹ ਵਰ੍ਹਾਉਂਦਾ ਹੈਮੱਤੀ 5:45
    ਆਇਤਾਂ
    ਮੱਤੀ 5:45ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।
  • ਮੀਂਹ ਵਰ੍ਹਿਆ ਅਤੇ ਹੜ੍ਹ ਘਰ ਨਾਲ ਆ ਟਕਰਾਏਮੱਤੀ 7:25
    ਆਇਤਾਂ
    ਮੱਤੀ 7:25ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ।

ਜਲ ਪਰਲੋ

  • ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ; ਚਾਲ੍ਹੀ ਦਿਨ ਅਤੇ ਰਾਤਾਂ ਮੀਂਹ ਵਰ੍ਹਦਾ ਰਿਹਾਉਤ 7:11–12
    ਆਇਤਾਂ
    ਉਤ 7:11–12ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ ਅਤੇ ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਵਰਖਾ ਹੁੰਦੀ ਰਹੀ।
  • ਫਿਰ ਖਿੜਕੀਆਂ ਬੰਦ ਹੋ ਗਈਆਂ ਅਤੇ ਮੀਂਹ ਰੁਕ ਗਿਆਉਤ 8:2
    ਆਇਤਾਂ
    ਉਤ 8:2ਡੁੰਘਿਆਈ ਦੇ ਸੋਤੇ ਅਤੇ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਵਰਖਾ ਰੁੱਕ ਗਈ।
  • ਸਤਰੰਗੀ ਪੀਂਘ: ਧਰਤੀ ਦਾ ਨਾਸ ਕਰਨ ਲਈ ਫਿਰ ਕਦੇ ਜਲ ਪਰਲੋ ਨਹੀਂਉਤ 9:11–15
    ਆਇਤਾਂ
    ਉਤ 9:11–15ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨ੍ਹਦਾ ਹਾਂ ਕਿ ਸਾਰੇ ਪ੍ਰਾਣੀਆਂ ਦਾ ਨਾਸ ਫੇਰ ਕਦੇ ਜਲ ਪਰਲੋ ਨਾਲ ਨਹੀਂ ਕੀਤਾ ਜਾਵੇਗਾ ਅਤੇ ਧਰਤੀ ਦਾ ਨਾਸ ਕਰਨ ਲਈ ਫੇਰ ਕਦੇ ਜਲ ਪਰਲੋ ਨਾ ਆਵੇਗੀ। ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ। ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ। ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦੀ ਨਿਸ਼ਾਨੀ ਹੋਵੇਗੀ। ਜਦੋਂ ਮੈਂ ਧਰਤੀ ਉੱਤੇ ਬੱਦਲਾਂ ਨੂੰ ਲਿਆਵਾਂਗਾ ਤਦ ਇਹ ਸਤਰੰਗੀ ਪੀਂਘ ਬੱਦਲਾਂ ਵਿੱਚ ਵਿਖਾਈ ਦੇਵੇਗੀ। ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਤੇ ਤੁਹਾਡੇ ਵਿਚਕਾਰ ਅਤੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ, ਯਾਦ ਕਰਾਂਗਾ ਅਤੇ ਅਜਿਹੀ ਜਲ ਪਰਲੋ ਫੇਰ ਕਦੇ ਨਾ ਹੋਵੇਗੀ ਜਿਹੜੀ ਸਾਰੇ ਪ੍ਰਾਣੀਆਂ ਦਾ ਨਾਸ ਕਰੇ।

ਤੂਫ਼ਾਨ

  • ਗੜੇ ਅਤੇ ਗਰਜ ਨੇ ਮਿਸਰ ਨੂੰ ਮਾਰਿਆ, ਪਰ ਗੋਸ਼ਨ ਨੂੰ ਨਹੀਂਕੂਚ 9:23–26
    ਆਇਤਾਂ
    ਕੂਚ 9:23–26ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਭੇਜੇ ਅਤੇ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਤੇ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ। ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਇਹ ਐਨੀ ਡਾਢੀ ਸੀ ਕਿ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈ ਕੇ ਹੋਈ ਹੀ ਨਹੀਂ ਸੀ। ਅਤੇ ਗੜਿਆਂ ਨੇ ਸਾਰੇ ਮਿਸਰ ਦੇਸ ਵਿੱਚ ਸਭ ਕੁਝ ਜੋ ਜੂਹ ਵਿੱਚ ਸੀ ਕੀ ਆਦਮੀ ਕੀ ਡੰਗਰ ਮਾਰਿਆ ਨਾਲੇ ਗੜਿਆਂ ਨੇ ਖੇਤ ਦਾ ਸੱਭੋ ਸਾਗ ਪੱਤ ਮਾਰ ਦਿੱਤਾ ਅਤੇ ਖੇਤ ਦੇ ਸਾਰੇ ਬਿਰਛ ਭੰਨ ਸੁੱਟੇ। ਕੇਵਲ ਗੋਸ਼ਨ ਦੀ ਧਰਤੀ ਵਿੱਚ ਜਿੱਥੇ ਇਸਰਾਏਲੀ ਸਨ ਕੋਈ ਗੜਾ ਨਹੀਂ ਸੀ।
  • ਸਮੂਏਲ ਨੇ ਕਣਕ ਦੀ ਵਾਢੀ ਵੇਲੇ ਗਰਜ ਅਤੇ ਮੀਂਹ ਲਈ ਪੁਕਾਰਿਆ1 ਸਮੂ 12:17–18
    ਆਇਤਾਂ
    1 ਸਮੂ 12:17–18ਕੀ, ਅੱਜ ਕਣਕ ਵੱਢਣ ਦਾ ਸਮਾਂ ਨਹੀਂ? ਮੈਂ ਯਹੋਵਾਹ ਨੂੰ ਪੁਕਾਰਾਂਗਾ ਜੋ ਬੱਦਲਾਂ ਨੂੰ ਗਰਜਾਵੇ ਅਤੇ ਮੀਂਹ ਘੱਲੇ ਇਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਯਹੋਵਾਹ ਕੋਲੋਂ ਰਾਜਾ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ। ਇਸ ਤੋਂ ਬਾਅਦ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਉਸੇ ਵੇਲੇ ਗਰਜਣ ਹੋਈ ਅਤੇ ਯਹੋਵਾਹ ਨੇ ਮੀਂਹ ਭੇਜਿਆ। ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਬਹੁਤ ਡਰ ਗਏ।

ਔੜਾਂ

  • ਏਲੀਯਾਹ: ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ1 ਰਾਜਾ 17:1
    ਆਇਤਾਂ
    1 ਰਾਜਾ 17:1ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।
  • ਔੜ ਦੇ ਤੀਜੇ ਸਾਲ ਮੀਂਹ ਦਾ ਵਾਇਦਾ ਹੋਇਆ1 ਰਾਜਾ 18:1
    ਆਇਤਾਂ
    1 ਰਾਜਾ 18:1ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ।
  • ਹੱਥ ਜਿੰਨਾ ਛੋਟਾ ਬੱਦਲ, ਫਿਰ ਮੋਹਲੇਧਾਰ ਮੀਂਹ1 ਰਾਜਾ 18:44–45
    ਆਇਤਾਂ
    1 ਰਾਜਾ 18:44–45ਤਾਂ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਉਹ ਨੇ ਆਖਿਆ, ਵੇਖ ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਜਿਹਾ ਸਮੁੰਦਰੋਂ ਉੱਠ ਰਿਹਾ ਹੈ। ਤਾਂ ਉਸ ਨੇ ਆਖਿਆ, ਜਾ ਅਹਾਬ ਨੂੰ ਆਖ ਕਿ ਰਥ ਜੋੜ ਕੇ ਹੇਠਾਂ ਜਾਓ ਤਾਂ ਜੋ ਮੀਂਹ ਤੁਹਾਨੂੰ ਨਾ ਅਟਕਾਵੇ। ਐਨੇ ਵਿੱਚ ਇਸ ਤਰ੍ਹਾਂ ਹੋਇਆ ਕਿ ਅਕਾਸ਼ ਘਟਾਂ ਅਤੇ ਹਵਾ ਨਾਲ ਕਾਲਾ ਹੋ ਗਿਆ ਅਤੇ ਡਾਢਾ ਮੀਂਹ ਵਰ੍ਹਿਆ ਤਾਂ ਅਹਾਬ ਚੜ੍ਹ ਕੇ ਯਿਜ਼ਰਏਲ ਨੂੰ ਗਿਆ।
  • ਅਕਾਸ਼ ਸਾਢੇ ਤਿੰਨ ਸਾਲ ਬੰਦ ਰਿਹਾਲੂਕਾ 4:25, ਯਾਕੂ 5:17–18
    ਆਇਤਾਂ
    ਲੂਕਾ 4:25ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।
    ਯਾਕੂ 5:17–18ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ। ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੀਂਹ ਬਰਸਾਇਆ ਅਤੇ ਧਰਤੀ ਨੇ ਆਪਣੇ ਫਲ ਉਗਾਏ।
  • ਇੱਕ ਸ਼ਹਿਰ ਉੱਤੇ ਮੀਂਹ, ਦੂਜੇ ਉੱਤੇ ਨਹੀਂਆਮੋ 4:7
    ਆਇਤਾਂ
    ਆਮੋ 4:7“ਸੋ ਮੈਂ ਵੀ ਤੁਹਾਡੇ ਤੋਂ ਮੀਂਹ ਨੂੰ ਰੋਕ ਰੱਖਿਆ, ਜਦ ਕਿ ਵਾਢੀ ਦੇ ਤਿੰਨ ਮਹੀਨੇ ਰਹਿ ਗਏ ਸਨ, ਮੈਂ ਇੱਕ ਸ਼ਹਿਰ ਉੱਤੇ ਮੀਂਹ ਵਰ੍ਹਾਇਆ ਅਤੇ ਦੂਜੇ ਸ਼ਹਿਰ ਉੱਤੇ ਨਾ ਵਰ੍ਹਾਇਆ, ਇੱਕ ਖੇਤ ਉੱਤੇ ਵਰਖਾ ਪਈ ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ।
  • ਧਰਤੀ ਪਾਟ ਗਈ; ਕਿਸਾਨਾਂ ਨੇ ਆਪਣੇ ਸਿਰ ਢੱਕ ਲਏਯਿਰ 14:4
    ਆਇਤਾਂ
    ਯਿਰ 14:4ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲ੍ਹੀ ਸ਼ਰਮਿੰਦੇ ਹਨ, ਉਹਨਾਂ ਆਪਣੇ ਸਿਰ ਢੱਕ ਲਏ ਹਨ।
  • ਜਦ ਅਕਾਸ਼ ਬੰਦ ਹੋ ਜਾਵੇ ਤਾਂ ਸੁਲੇਮਾਨ ਮੀਂਹ ਲਈ ਪ੍ਰਾਰਥਨਾ ਕਰਦਾ ਹੈ1 ਰਾਜਾ 8:35–36
    ਆਇਤਾਂ
    1 ਰਾਜਾ 8:35–36ਜਦ ਅਕਾਸ਼ ਬੰਦ ਹੋਵੇ ਅਤੇ ਮੀਂਹ ਇਸ ਲਈ ਨਾ ਪਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਤਾਂ ਜੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨ ਲੈਣ ਅਤੇ ਆਪਣੇ ਪਾਪਾਂ ਤੋਂ ਮੁੜਨ ਜਦ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਹੋਵੇ। ਤਦ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਹ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਾਵੇਂ ਅਤੇ ਆਪਣੇ ਦੇਸ ਵਿੱਚ ਜੋ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਾਈਂ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ