ਕੁਦਰਤ
ਬਾਈਬਲ ਵਿੱਚ ਕਾਂ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 9 ਹਿੱਸੇ, ਸਤਰ-ਦਰ-ਸਤਰ।
- ਕਾਂ ਉਨ੍ਹਾਂ ਪੰਛੀਆਂ ਵਿੱਚੋਂ ਹਨ ਜਿਨ੍ਹਾਂ ਨੂੰ ਇਸਰਾਏਲ ਨੇ ਨਹੀਂ ਖਾਣਾ ਸੀਲੇਵੀ 11:15, ਬਿਵ 14:14
ਆਇਤਾਂ
ਲੇਵੀ 11:15ਸਭ ਪ੍ਰਕਾਰ ਦੇ ਕਾਂ ਆਪਣੀ ਪ੍ਰਜਾਤੀ ਅਨੁਸਾਰ,
ਬਿਵ 14:14ਹਰ ਇੱਕ ਪ੍ਰਕਾਰ ਦੇ ਕਾਂ ਉਸ ਦੀ ਪ੍ਰਜਾਤੀ ਅਨੁਸਾਰ,
- ਨੂਹ ਨੇ ਇੱਕ ਕਾਂ ਨੂੰ ਬਾਹਰ ਭੇਜਿਆ; ਉਹ ਪਾਣੀ ਸੁੱਕਣ ਤੱਕ ਇੱਧਰ-ਉੱਧਰ ਉੱਡਦਾ ਰਿਹਾਉਤ 8:7
ਆਇਤਾਂ
ਉਤ 8:7ਉਸ ਨੇ ਇੱਕ ਪਹਾੜੀ ਕਾਂ ਛੱਡਿਆ ਅਤੇ ਜਦ ਤੱਕ ਪਾਣੀ ਧਰਤੀ ਤੋਂ ਨਾ ਸੁੱਕ ਗਏ, ਉਹ ਆਉਂਦਾ ਜਾਂਦਾ ਰਿਹਾ।
- ਕਰੀਥ ਦੇ ਨਾਲੇ ਕੋਲ ਕਾਂ ਏਲੀਯਾਹ ਲਈ ਸਵੇਰੇ ਅਤੇ ਸ਼ਾਮ ਰੋਟੀ ਅਤੇ ਮਾਸ ਲਿਆਉਂਦੇ ਸਨ1 ਰਾਜਾ 17:4–6
ਆਇਤਾਂ
1 ਰਾਜਾ 17:4–6ਤਾਂ ਇਸ ਤਰ੍ਹਾਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਂਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੈਨੂੰ ਉੱਥੇ ਹੀ ਪਾਲਣ। ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ। ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ।
- ਕਾਂ ਦੇ ਬੱਚੇ ਭੋਜਨ ਨਾ ਮਿਲਣ ਕਰਕੇ ਪੁਕਾਰਦੇ ਹਨਅੱਯੂਬ 38:41, ਜ਼ਬੂ 147:9
ਆਇਤਾਂ
ਅੱਯੂਬ 38:41ਕੌਣ ਪਹਾੜੀ ਕਾਂ ਲਈ ਉਹ ਦਾ ਚੋਗਾ ਤਿਆਰ ਕਰਦਾ ਹੈ, ਜਦ ਉਹ ਦੇ ਬੱਚੇ ਪਰਮੇਸ਼ੁਰ ਅੱਗੇ ਚਿੱਲਾਉਂਦੇ ਹਨ, ਅਤੇ ਚੋਗੇ ਤੋਂ ਬਿਨ੍ਹਾਂ ਉੱਡਦੇ ਫਿਰਦੇ ਹਨ?”
ਜ਼ਬੂ 147:9ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।
- ਕਾਂ ਨਾ ਬੀਜਦੇ ਹਨ, ਨਾ ਵੱਢਦੇ ਹਨ, ਨਾ ਉਨ੍ਹਾਂ ਦਾ ਭੰਡਾਰ ਜਾਂ ਕੋਠਾ ਹੈਲੂਕਾ 12:24
ਆਇਤਾਂ
ਲੂਕਾ 12:24ਪੰਛੀਆਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ। ਉਹਨਾਂ ਕੋਲ ਨਾ ਤਾਂ ਭੰਡਾਰ ਹਨ ਅਤੇ ਨਾ ਹੀ ਖੇਤ ਹਨ। ਅਤੇ ਫੇਰ ਵੀ ਪਰਮੇਸ਼ੁਰ ਉਹਨਾਂ ਨੂੰ ਖਿਲਾਉਂਦਾ ਹੈ। ਤੁਸੀਂ ਪੰਛੀਆਂ ਨਾਲੋਂ ਵੱਧ ਕੇ ਉੱਤਮ ਹੋ!
ਕਹਾਵਤਾਂ
- ਵਾਲ: “ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ”ਸਰੇਸ਼ਟ 5:11
ਆਇਤਾਂ
ਸਰੇਸ਼ਟ 5:11ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ।
- ਇੱਕ ਕਹਾਉਤ: ਵਾਦੀ ਦੇ ਕਾਂ ਮਖ਼ੌਲ ਉਡਾਉਣ ਵਾਲੀ ਅੱਖ ਨੂੰ ਖੋਦ ਕੱਢਣਗੇਕਹਾ 30:17
ਆਇਤਾਂ
ਕਹਾ 30:17ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ