Bible Explorer ਐਪ ਲਓ

ਪੜਚੋਲ › ਵਿਸ਼ੇ › ਬੁਝਾਰਤਾਂ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਬੁਝਾਰਤਾਂ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 15 ਹਿੱਸੇ, ਸਤਰ-ਦਰ-ਸਤਰ।

ਸਮਸੂਨ ਦੀ ਬੁਝਾਰਤ

  • ਸਮਸੂਨ ਨੂੰ ਆਪਣੇ ਮਾਰੇ ਹੋਏ ਸ਼ੇਰ ਵਿੱਚ ਮੱਖੀਆਂ ਅਤੇ ਸ਼ਹਿਦ ਮਿਲਿਆਨਿਆਂਈ 14:5–9
    ਆਇਤਾਂ
    ਨਿਆਂਈ 14:5–9ਤਦ ਸਮਸੂਨ ਆਪਣੇ ਮਾਤਾ-ਪਿਤਾ ਨੂੰ ਨਾਲ ਲੈ ਕੇ ਤਿਮਨਾਹ ਵੱਲ ਗਿਆ ਅਤੇ ਜਦ ਤਿਮਨਾਹ ਦੇ ਦਾਖਾਂ ਦੇ ਬਾਗ਼ਾਂ ਵਿੱਚ ਪਹੁੰਚਿਆ ਤਾਂ ਵੇਖੋ, ਇੱਕ ਜੁਆਨ ਬੱਬਰ ਸ਼ੇਰ ਉਸ ਦੇ ਸਾਹਮਣੇ ਆ ਕੇ ਗੱਜਿਆ। ਤਾਂ ਯਹੋਵਾਹ ਦਾ ਆਤਮਾ ਸਮਸੂਨ ਉੱਤੇ ਜ਼ੋਰ ਨਾਲ ਆਇਆ ਅਤੇ ਭਾਵੇਂ ਉਸ ਦੇ ਹੱਥ ਵਿੱਚ ਕੁਝ ਵੀ ਨਹੀਂ ਸੀ, ਤਾਂ ਵੀ ਉਸ ਨੇ ਸ਼ੇਰ ਨੂੰ ਇਸ ਤਰ੍ਹਾਂ ਪਾੜ ਦਿੱਤਾ ਜਿਵੇਂ ਕੋਈ ਮੇਮਣੇ ਨੂੰ ਪਾੜਦਾ ਹੈ। ਅਤੇ ਉਸਨੇ ਆਪਣਾ ਇਹ ਕੰਮ ਜੋ ਉਸ ਨੇ ਕੀਤਾ ਸੀ, ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਨਾ ਦੱਸਿਆ। ਫੇਰ ਉਸਨੇ ਜਾ ਕੇ ਉਸ ਇਸਤਰੀ ਨਾਲ ਗੱਲਾਂ ਕੀਤੀਆਂ ਅਤੇ ਉਹ ਸਮਸੂਨ ਨੂੰ ਚੰਗੀ ਲੱਗੀ। ਕੁਝ ਦਿਨਾਂ ਬਾਅਦ ਉਹ ਉਸ ਨੂੰ ਵਿਆਹੁਣ ਲਈ ਗਿਆ ਅਤੇ ਉਸ ਬੱਬਰ ਸ਼ੇਰ ਦੀ ਲੋਥ ਵੇਖਣ ਲਈ ਰਾਹ ਤੋਂ ਇੱਕ ਪਾਸੇ ਨੂੰ ਮੁੜ ਗਿਆ ਅਤੇ ਵੇਖੋ, ਉੱਥੇ ਬੱਬਰ ਸ਼ੇਰ ਦੀ ਲੋਥ ਵਿੱਚ ਸ਼ਹਿਦ ਦੀਆਂ ਮੱਖੀਆਂ ਦਾ ਝੁੰਡ ਅਤੇ ਸ਼ਹਿਦ ਵੀ ਸੀ। ਤਦ ਉਸ ਨੇ ਉਸ ਵਿੱਚੋਂ ਕੁਝ ਸ਼ਹਿਦ ਲਿਆ ਅਤੇ ਉਸ ਨੂੰ ਹੱਥ ਵਿੱਚ ਫੜ੍ਹ ਕੇ ਖਾਂਦਾ-ਖਾਂਦਾ ਆਪਣੇ ਮਾਤਾ-ਪਿਤਾ ਕੋਲ ਆਇਆ ਅਤੇ ਉਨ੍ਹਾਂ ਨੂੰ ਵੀ ਕੁਝ ਦਿੱਤਾ ਅਤੇ ਉਨ੍ਹਾਂ ਨੇ ਵੀ ਖਾਧਾ ਪਰ ਉਸ ਉਨ੍ਹਾਂ ਨੂੰ ਇਹ ਨਾ ਦੱਸਿਆ ਕਿ ਮੈਂ ਇਹ ਸ਼ਹਿਦ ਬੱਬਰ ਸ਼ੇਰ ਦੀ ਲੋਥ ਵਿੱਚੋਂ ਕੱਢਿਆ ਹੈ।
  • ਸ਼ਰਤ: ਕਤਾਨ ਦੇ ਤੀਹ ਕੁੜਤੇ ਅਤੇ ਤੀਹ ਜੋੜੇ ਕੱਪੜੇਨਿਆਂਈ 14:12–13
    ਆਇਤਾਂ
    ਨਿਆਂਈ 14:12–13ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਅੱਗੇ ਇੱਕ ਬੁਝਾਰਤ ਪਾਉਂਦਾ ਹਾਂ, ਜੇਕਰ ਤੁਸੀਂ ਦਾਵਤ ਦੇ ਸੱਤਾਂ ਦਿਨਾਂ ਵਿੱਚ ਉਸ ਨੂੰ ਬੁੱਝ ਲਉ ਅਤੇ ਮੈਨੂੰ ਦੱਸੋ ਤਾਂ ਮੈਂ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਤੁਹਾਨੂੰ ਦਿਆਂਗਾ, ਅਤੇ ਜੇਕਰ ਤੁਸੀਂ ਨਾ ਦੱਸ ਸਕੋ ਤਾਂ ਤੁਹਾਨੂੰ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਮੈਨੂੰ ਦੇਣੇ ਪੈਣਗੇ।” ਉਨ੍ਹਾਂ ਨੇ ਕਿਹਾ, “ਆਪਣੀ ਬੁਝਾਰਤ ਤਾਂ ਪਾ ਜੋ ਅਸੀਂ ਸੁਣੀਏ।”
  • “ਖਾਣ ਵਾਲੇ ਵਿੱਚੋਂ ਭੋਜਨ ਨਿੱਕਲਿਆ”ਨਿਆਂਈ 14:14
    ਆਇਤਾਂ
    ਨਿਆਂਈ 14:14ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, - “ਖਾਣ ਵਾਲੇ ਵਿੱਚੋਂ ਭੋਜਨ ਨਿੱਕਲਿਆ, ਅਤੇ ਤਕੜੇ ਵਿੱਚੋਂ ਮਿਠਾਸ” ਤਿੰਨ ਦਿਨਾਂ ਦੇ ਵਿੱਚ ਉਹ ਇਸ ਬੁਝਾਰਤ ਨੂੰ ਨਾ ਬੁੱਝ ਸਕੇ।
  • ਉਸ ਦੀ ਪਤਨੀ ਨੇ ਸੱਤ ਦਿਨ ਉਸ ਉੱਤੇ ਜ਼ੋਰ ਪਾਇਆ, ਫਿਰ ਆਪਣੇ ਲੋਕਾਂ ਨੂੰ ਦੱਸ ਦਿੱਤਾਨਿਆਂਈ 14:15–17
    ਆਇਤਾਂ
    ਨਿਆਂਈ 14:15–17ਸੱਤਵੇਂ ਦਿਨ ਉਨ੍ਹਾਂ ਨੇ ਸਮਸੂਨ ਦੀ ਪਤਨੀ ਨੂੰ ਕਿਹਾ, “ਆਪਣੇ ਪਤੀ ਨੂੰ ਫੁਸਲਾ ਤਾਂ ਜੋ ਉਹ ਬੁਝਾਰਤ ਦਾ ਅਰਥ ਸਾਨੂੰ ਦੱਸੇ, ਨਹੀਂ ਤਾਂ ਅਸੀਂ ਤੈਨੂੰ ਅਤੇ ਤੇਰੇ ਪਿਤਾ ਦੇ ਘਰ ਨੂੰ ਅੱਗ ਨਾਲ ਸਾੜ ਦਿਆਂਗੇ। ਭਲਾ, ਤੁਸੀਂ ਇਸੇ ਵਾਸਤੇ ਸਾਨੂੰ ਸੱਦਿਆ ਸੀ ਕਿ ਜੋ ਕੁਝ ਸਾਡਾ ਹੈ ਉਹ ਤੁਸੀਂ ਆਪਣਾ ਕਰ ਲਉ?” ਤਦ ਸਮਸੂਨ ਦੀ ਪਤਨੀ ਉਸ ਦੇ ਅੱਗੇ ਰੋ ਕੇ ਕਹਿਣ ਲੱਗੀ, “ਤੂੰ ਮੇਰੇ ਨਾਲ ਪਿਆਰ ਨਹੀਂ ਕਰਦਾ ਸਗੋਂ ਵੈਰ ਹੀ ਰੱਖਦਾ ਹੈਂ। ਤੂੰ ਮੇਰੇ ਲੋਕਾਂ ਦੇ ਅੱਗੇ ਇੱਕ ਬੁਝਾਰਤ ਪਾਈ ਅਤੇ ਮੈਨੂੰ ਉਸਦਾ ਅਰਥ ਦੱਸਿਆ ਵੀ ਨਹੀਂ।” ਉਸ ਨੇ ਉੱਤਰ ਦਿੱਤਾ, “ਵੇਖ, ਮੈਂ ਆਪਣੇ ਮਾਤਾ-ਪਿਤਾ ਨੂੰ ਵੀ ਨਹੀਂ ਦੱਸੀ, ਤਾਂ ਭਲਾ, ਮੈਂ ਤੈਨੂੰ ਦੱਸਾਂ?” ਦਾਵਤ ਦੇ ਸੱਤਾਂ ਦਿਨਾਂ ਵਿੱਚ ਉਹ ਉਸ ਦੇ ਅੱਗੇ ਰੋਂਦੀ ਰਹੀ ਅਤੇ ਸੱਤਵੇਂ ਦਿਨ ਅਜਿਹਾ ਹੋਇਆ ਕਿ ਸਮਸੂਨ ਨੇ ਉਹ ਨੂੰ ਬੁਝਾਰਤ ਦਾ ਅਰਥ ਦੱਸ ਦਿੱਤਾ ਕਿਉਂ ਜੋ ਉਹ ਨੇ ਉਸ ਨੂੰ ਬਹੁਤ ਤੰਗ ਕੀਤਾ ਹੋਇਆ ਸੀ। ਤਦ ਉਸ ਨੇ ਜਾ ਕੇ ਆਪਣੇ ਲੋਕਾਂ ਨੂੰ ਦੱਸ ਦਿੱਤਾ।
  • “ਸ਼ਹਿਦ ਨਾਲੋਂ ਮਿੱਠਾ ਕੀ ਹੈ”, ਅਤੇ ਬੱਬਰ ਸ਼ੇਰ ਨਾਲੋਂ ਤਕੜਾ ਕੀ?ਨਿਆਂਈ 14:18
    ਆਇਤਾਂ
    ਨਿਆਂਈ 14:18ਅਤੇ ਸੱਤਵੇਂ ਦਿਨ ਸੂਰਜ ਢੱਲਣ ਤੋਂ ਪਹਿਲਾਂ ਉਸ ਸ਼ਹਿਰ ਦੇ ਲੋਕਾਂ ਨੇ ਸਮਸੂਨ ਨੂੰ ਕਿਹਾ, “ਸ਼ਹਿਦ ਨਾਲੋਂ ਮਿੱਠਾ ਕੀ ਹੈ, ਅਤੇ ਬੱਬਰ ਸ਼ੇਰ ਨਾਲੋਂ ਤਕੜਾ ਕੌਣ ਹੈ?” ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਤੁਸੀਂ ਮੇਰੀ ਵੱਛੀ ਨੂੰ ਹਲ ਅੱਗੇ ਨਾ ਜੋਤਦੇ, ਤਾਂ ਮੇਰੀ ਬੁਝਾਰਤ ਕਦੀ ਨਾ ਬੁੱਝਦੇ!”

ਹੋਰ ਬੁਝਾਰਤਾਂ

  • ਸ਼ਬਾ ਦੀ ਰਾਣੀ ਨੇ ਔਖੇ ਸਵਾਲਾਂ ਨਾਲ ਸੁਲੇਮਾਨ ਨੂੰ ਪਰਖਿਆ1 ਰਾਜਾ 10:1–3, 2 ਇਤ 9:1–2
    ਆਇਤਾਂ
    1 ਰਾਜਾ 10:1–3ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ। ਉਹ ਵੱਡੇ ਭਾਰੇ ਕਾਫ਼ਲੇ ਅਤੇ ਮਸਾਲੇ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਲੱਦੇ ਹੋਏ ਊਠ ਲੈਕੇ ਯਰੂਸ਼ਲਮ ਵਿੱਚ ਆਈ। ਜਦ ਉਹ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ। ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਗੱਲ ਗੁੱਝੀ ਨਾ ਸੀ, ਜਿਹ ਦਾ ਉਸ ਨੇ ਉੱਤਰ ਨਾ ਦਿੱਤਾ ਹੋਵੇ।
    2 ਇਤ 9:1–2ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫ਼ਲੇ ਅਤੇ ਊਠਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਸੁਲੇਮਾਨ ਕੋਲੋਂ ਕੋਈ ਗੱਲ ਗੁੱਝੀ ਨਾ ਸੀ ਜੋ ਉਹ ਉਸ ਨੂੰ ਨਾ ਦੱਸ ਸਕਿਆ
  • ਪਰਮੇਸ਼ੁਰ ਮੂਸਾ ਨਾਲ ਸਾਫ਼-ਸਾਫ਼ ਗੱਲ ਕਰਦਾ ਹੈ, ਬੁਝਾਰਤਾਂ ਵਿੱਚ ਨਹੀਂਗਿਣ 12:8
    ਆਇਤਾਂ
    ਗਿਣ 12:8ਮੈਂ ਉਹ ਦੇ ਨਾਲ ਆਹਮੋ-ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?
  • ਇੱਕ ਭਜਨਕਾਰ ਬਰਬਤ ਉੱਤੇ ਆਪਣੀ ਬੁਝਾਰਤ ਖੋਲ੍ਹਦਾ ਹੈਜ਼ਬੂ 49:4
    ਆਇਤਾਂ
    ਜ਼ਬੂ 49:4ਮੈਂ ਆਪਣੇ ਕੰਨ ਦ੍ਰਿਸ਼ਟਾਂਤ ਵੱਲ ਲਾਵਾਂਗਾ, ਮੈਂ ਬਰਬਤ ਨਾਲ ਆਪਣਾ ਭੇਤ ਖੋਲ੍ਹਾਂਗਾ।
  • ਕਹਾਉਤਾਂ ਬੁੱਧਵਾਨਾਂ ਦੀਆਂ ਬੁਝਾਰਤਾਂ ਸਮਝਣ ਲਈ ਹਨਕਹਾ 1:6
    ਆਇਤਾਂ
    ਕਹਾ 1:6ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।
  • ਦਾਨੀਏਲ ਬੁਝਾਰਤਾਂ ਦਾ ਅਰਥ ਦੱਸ ਸਕਦਾ ਸੀ ਅਤੇ ਔਖੇ ਸਵਾਲ ਹੱਲ ਕਰ ਸਕਦਾ ਸੀਦਾਨੀ 5:12
    ਆਇਤਾਂ
    ਦਾਨੀ 5:12ਕਿਉਂ ਜੋ ਉਸ ਵਿੱਚ ਇੱਕ ਚੰਗਾ ਆਤਮਾ, ਗਿਆਨ ਤੇ ਸਮਝ ਅਤੇ ਸੁਫ਼ਨਿਆਂ ਦੇ ਅਰਥ ਦੱਸਣ ਦੀ ਸ਼ਕਤੀ ਤੇ ਔਖੀਆਂ ਗੱਲਾਂ ਦਾ ਭੇਤ ਖੋਲ੍ਹਣ ਤੇ ਵਹਿਮਾਂ ਨੂੰ ਹੱਲ ਕਰਨ ਦੀ ਸਮਰੱਥਾ ਸੀ, ਉਸੇ ਦਾਨੀਏਲ ਜਿਸ ਦਾ ਨਾਮ ਰਾਜੇ ਨੇ ਬੇਲਟਸ਼ੱਸਰ ਰੱਖਿਆ ਸੀ। ਹੁਣ ਦਾਨੀਏਲ ਨੂੰ ਸਦਵਾ ਲੈ ਉਹ ਅਰਥ ਦੱਸੇਗਾ।
  • ਹਿਜ਼ਕੀਏਲ ਨੂੰ ਇੱਕ ਵੱਡੇ ਉਕਾਬ ਬਾਰੇ ਬੁਝਾਰਤ ਪਾਉਣ ਲਈ ਆਖਿਆ ਜਾਂਦਾ ਹੈਹਿਜ਼ 17:2–3
    ਆਇਤਾਂ
    ਹਿਜ਼ 17:2–3ਹੇ ਮਨੁੱਖ ਦੇ ਪੁੱਤਰ, ਇੱਕ ਬੁਝਾਰਤ ਬੁੱਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਇੱਕ ਕਹਾਵਤ ਆਖ। ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਵੱਡਾ ਉਕਾਬ, ਜਿਸ ਦੇ ਵੱਡੇ ਖੰਭ ਅਤੇ ਲੰਮੀਆਂ ਬਾਹਾਂ ਸਨ, ਜੋ ਰੰਗ-ਬਿਰੰਗੇ ਖੰਭਾਂ ਨਾਲ ਭਰਿਆ ਹੋਇਆ ਸੀ, ਉਹ ਲਬਾਨੋਨ ਕੋਲ ਆਇਆ ਅਤੇ ਉਹ ਨੇ ਦਿਆਰ ਰੁੱਖ ਦੀ ਟੀਸੀ ਲਈ।
  • ਆਗੂਰ ਦੀਆਂ ਕਹਾਉਤਾਂ: ਤਿੰਨ ਚੀਜ਼ਾਂ, ਚਾਰ ਚੀਜ਼ਾਂਕਹਾ 30:15–16, ਕਹਾ 30:18–19, ਕਹਾ 30:24–28
    ਆਇਤਾਂ
    ਕਹਾ 30:15–16ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ, ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ।
    ਕਹਾ 30:18–19ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ, ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।
    ਕਹਾ 30:24–28ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ, ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ, ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ, ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ, ਕਿਰਲੀ ਤੂੰ ਹੱਥਾਂ ਵਿੱਚ ਫੜ ਸਕਦਾ ਹੈਂ, ਤਾਂ ਵੀ ਸ਼ਾਹੀ ਮਹਿਲਾਂ ਵਿੱਚ ਰਹਿੰਦੀ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ