Bible Explorer ਐਪ ਲਓ

ਪੜਚੋਲ › ਵਿਸ਼ੇ › ਸੜਕਾਂ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਸੜਕਾਂ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 15 ਹਿੱਸੇ, ਸਤਰ-ਦਰ-ਸਤਰ।

  • ਇਸਰਾਏਲ ਨੇ ਅਦੋਮ ਵਿੱਚੋਂ ਸ਼ਾਹੀ ਸੜਕ ਉੱਤੇ ਹੀ ਰਹਿ ਕੇ ਲੰਘਣ ਦੀ ਆਗਿਆ ਮੰਗੀਗਿਣ 20:17–19
    ਆਇਤਾਂ
    ਗਿਣ 20:17–19ਸਾਨੂੰ ਆਪਣੇ ਦੇਸ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਜਾਂ ਅੰਗੂਰੀ ਬਾਗ਼ਾਂ ਦੇ ਵਿੱਚ ਦੀ ਹੋ ਕੇ ਨਾ ਲੰਘਾਂਗੇ ਅਤੇ ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ, ਅਸੀਂ ਰਾਜੇ ਦੀ ਬਣਾਈ ਹੋਈ ਸੜਕ ਤੋਂ ਹੀ ਲੰਘ ਜਾਂਵਾਂਗੇ, ਅਸੀਂ ਸੱਜੇ ਜਾਂ ਖੱਬੇ ਨਹੀਂ ਮੁੜਾਂਗੇ, ਜਦ ਤੱਕ ਅਸੀਂ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ। ਪਰ ਅਦੋਮ ਦੇ ਰਾਜੇ ਨੇ ਉਸ ਨੂੰ ਉੱਤਰ ਦਿੱਤਾ, ਤੁਸੀਂ ਮੇਰੇ ਦੇਸ ਵਿੱਚੋਂ ਨਹੀਂ ਲੰਘੋਗੇ ਨਹੀਂ ਤਾਂ ਮੈਂ ਤੁਹਾਡਾ ਤਲਵਾਰ ਨਾਲ ਸਾਹਮਣਾ ਕਰਾਂਗਾ। ਤਦ ਇਸਰਾਏਲੀਆਂ ਨੇ ਉਹਨਾਂ ਦੇ ਕੋਲ ਫੇਰ ਸੁਨੇਹਾ ਭੇਜਿਆ, ਅਸੀਂ ਰਸਤੇ ਤੋਂ ਹੁੰਦੇ ਹੋਏ ਜਾਂਵਾਂਗੇ, ਜੇਕਰ ਅਸੀਂ ਅਤੇ ਸਾਡੇ ਪਸ਼ੂਆਂ ਨੇ ਤੁਹਾਡਾ ਪਾਣੀ ਪੀਤਾ ਤਾਂ ਅਸੀਂ ਉਸ ਦਾ ਮੁੱਲ ਦੇ ਦੇਵਾਂਗੇ। ਕੁਝ ਹੋਰ ਨਹੀਂ ਸਿਰਫ਼ ਸਾਨੂੰ ਪੈਦਲ ਲੰਘ ਜਾਣ ਦੇ।
  • ਅਮੋਰੀਆਂ ਦੇ ਰਾਜਾ ਸੀਹੋਨ ਤੋਂ ਵੀ ਇਹੀ ਮੰਗਗਿਣ 21:22, ਬਿਵ 2:27
    ਆਇਤਾਂ
    ਗਿਣ 21:22ਤੁਸੀਂ ਸਾਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘ ਜਾਣ ਦਿਓ। ਅਸੀਂ ਖੇਤ, ਅੰਗੂਰਾਂ ਦੇ ਬਾਗ਼ਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
    ਬਿਵ 2:27“ਮੈਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘਣ ਦੇ, ਮੈਂ ਸਿਰਫ਼ ਸੜਕ ਤੋਂ ਹੋ ਕੇ ਜਾਂਵਾਂਗਾ। ਮੈਂ ਨਾ ਤਾਂ ਸੱਜੇ ਮੁੜਾਂਗਾ ਨਾ ਹੀ ਖੱਬੇ।
  • ਪਨਾਹ ਦੇ ਸ਼ਹਿਰਾਂ ਤੱਕ ਸੜਕਾਂ ਬਣਾਈਆਂ ਗਈਆਂਬਿਵ 19:3
    ਆਇਤਾਂ
    ਬਿਵ 19:3ਤੁਸੀਂ ਆਪਣੇ ਰਾਹ ਠੀਕ ਕਰ ਲਿਓ ਅਤੇ ਆਪਣੇ ਦੇਸ਼ ਦੀਆਂ ਹੱਦਾਂ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤਿੰਨ ਹਿੱਸਿਆਂ ਵਿੱਚ ਵੰਡ ਲਿਓ ਤਾਂ ਜੋ ਹਰੇਕ ਖ਼ੂਨੀ ਉੱਥੇ ਭੱਜ ਜਾਵੇ।
  • ਰਾਖ਼ੇਲ ਅਫਰਾਥ ਦੇ ਰਾਹ ਵਿੱਚ ਦੱਬੀ ਗਈਉਤ 35:19
    ਆਇਤਾਂ
    ਉਤ 35:19ਇਸ ਤਰ੍ਹਾਂ ਰਾਖ਼ੇਲ ਮਰ ਗਈ ਅਤੇ ਅਫਰਾਥ ਦੇ ਰਾਹ ਵਿੱਚ ਦਫ਼ਨਾਈ ਗਈ। ਇਹੋ ਹੀ ਬੈਤਲਹਮ ਹੈ।
  • ਯਹੋਸ਼ੁਆ ਨੇ ਬੈਤ-ਹੋਰੋਨ ਦੀ ਚੜ੍ਹਾਈ ਦੇ ਰਾਹ ਵਿੱਚ ਵੈਰੀ ਦਾ ਪਿੱਛਾ ਕੀਤਾਯਹੋਸ਼ੁ 10:10
    ਆਇਤਾਂ
    ਯਹੋਸ਼ੁ 10:10ਯਹੋਵਾਹ ਨੇ ਇਸਰਾਏਲ ਦੇ ਅੱਗੇ ਉਹਨਾਂ ਨੂੰ ਘਬਰਾ ਦਿੱਤਾ ਅਤੇ ਉਹ ਨੇ ਉਹਨਾਂ ਨੂੰ ਗਿਬਓਨ ਵਿੱਚ ਵੱਡੀ ਮਾਰ ਨਾਲ ਮਾਰ ਸੁੱਟਿਆ ਅਤੇ ਉਹ ਨੇ ਬੈਤ-ਹੋਰੋਨ ਦੀ ਚੜ੍ਹਾਈ ਦੇ ਰਾਹ ਵਿੱਚ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਅਜ਼ੇਕਾਹ ਅਤੇ ਮੱਕੇਦਾਹ ਤੱਕ ਮਾਰਦਾ ਗਿਆ।
  • ਸ਼ਮਗਰ ਦੇ ਦਿਨਾਂ ਵਿੱਚ ਸੜਕਾਂ ਸੁੰਨੀਆਂ ਪਈਆਂ ਸਨਨਿਆਂਈ 5:6
    ਆਇਤਾਂ
    ਨਿਆਂਈ 5:6ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ, ਅਤੇ ਯਾਏਲ ਦੇ ਦਿਨਾਂ ਵਿੱਚ ਸੜਕਾਂ ਖਾਲੀ ਰਹਿੰਦੀਆਂ ਸਨ, ਅਤੇ ਰਾਹੀ ਪੈਹਿਆਂ ਦੇ ਰਾਹ ਤੁਰਦੇ ਸਨ।
  • ਸ਼ੀਲੋਹ, ਬੈਤਏਲ ਤੋਂ ਸ਼ਕਮ ਨੂੰ ਜਾਂਦੀ ਸੜਕ ਦੇ ਪੂਰਬ ਵੱਲਨਿਆਂਈ 21:19
    ਆਇਤਾਂ
    ਨਿਆਂਈ 21:19ਤਦ ਉਨ੍ਹਾਂ ਨੇ ਕਿਹਾ, “ਵੇਖੋ, ਸ਼ੀਲੋਹ ਵਿੱਚ ਉਸ ਥਾਂ ਦੇ ਕੋਲ ਜੋ ਬੈਤਏਲ ਦੇ ਉੱਤਰ ਵੱਲ ਅਤੇ ਉਸ ਸੜਕ ਦੇ ਪੂਰਬ ਵੱਲ ਜਿਹੜੀ ਬੈਤਏਲ ਤੋਂ ਸ਼ਕਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ, ਯਹੋਵਾਹ ਦੇ ਲਈ ਹਰ ਸਾਲ ਇੱਕ ਪਰਬ ਮਨਾਇਆ ਜਾਂਦਾ ਹੈ।”
  • ਗਾਂਵਾਂ ਸੰਦੂਕ ਨੂੰ ਸਿੱਧਾ ਬੈਤ ਸ਼ਮਸ਼ ਦੇ ਰਾਹ ਉੱਤੇ ਲੈ ਗਈਆਂ1 ਸਮੂ 6:12
    ਆਇਤਾਂ
    1 ਸਮੂ 6:12ਤਦ ਗਊਆਂ ਸਿੱਧੀਆਂ ਬੈਤਸ਼ਮਸ਼ ਦੇ ਰਾਹ ਵੱਲ ਤੁਰ ਪਈਆਂ ਅਤੇ ਉਸ ਸੜਕ ਉੱਤੇ ਤੁਰੀਆਂ ਅਤੇ ਅੜਿੰਗਦੀਆਂ ਜਾਂਦੀਆਂ ਸਨ ਅਤੇ ਸੱਜੇ ਖੱਬੇ ਪਾਸੇ ਨਾ ਮੁੜੀਆਂ ਅਤੇ ਫ਼ਲਿਸਤੀ ਸਰਦਾਰ ਉਨ੍ਹਾਂ ਦੇ ਪਿੱਛੇ ਬੈਤ ਸ਼ਮਸ਼ ਦੇ ਬੰਨ੍ਹੇ ਤੱਕ ਗਏ।
  • ਸੂਏ ਦੇ ਕੋਲ ਧੋਬੀ ਘਾਟ ਦਾ ਰਾਹਯਸਾ 7:3
    ਆਇਤਾਂ
    ਯਸਾ 7:3ਤਦ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਤੇ ਤੇਰਾ ਪੁੱਤਰ ਸ਼ਆਰ ਯਾਸ਼ੂਬ ਉੱਪਰਲੇ ਤਲਾਬ ਦੇ ਸੂਏ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ
  • ਯਰੂਸ਼ਲਮ ਤੋਂ ਯਰੀਹੋ ਨੂੰ ਜਾਂਦਾ ਇੱਕ ਮਨੁੱਖ ਡਾਕੂਆਂ ਦੇ ਹੱਥ ਆ ਗਿਆਲੂਕਾ 10:30–31
    ਆਇਤਾਂ
    ਲੂਕਾ 10:30–31ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ। ਸੰਜੋਗ ਨਾਲ ਇੱਕ ਜਾਜਕ ਉਸ ਰਸਤੇ ਤੋਂ ਲੰਘਿਆ ਜਾਂਦਾ ਸੀ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।
  • ਬਰਤਿਮਈ ਯਰੀਹੋ ਤੋਂ ਬਾਹਰ ਜਾਂਦੀ ਸੜਕ ਦੇ ਕੰਢੇ ਬੈਠਾ ਸੀਮਰਕੁ 10:46
    ਆਇਤਾਂ
    ਮਰਕੁ 10:46ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।
  • ਇੰਮਊਸ, ਯਰੂਸ਼ਲਮ ਤੋਂ ਲਗਭਗ ਸੱਤ ਮੀਲਲੂਕਾ 24:13
    ਆਇਤਾਂ
    ਲੂਕਾ 24:13ਤਾਂ ਵੇਖੋ, ਉਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਮਕ ਇੱਕ ਪਿੰਡ ਨੂੰ ਜਾਂਦੇ ਸਨ, ਜਿਹੜਾ ਯਰੂਸ਼ਲਮ ਤੋਂ ਸੱਤ ਮੀਲ ਦੂਰੀ ਤੇ ਹੈ।
  • ਯਰੂਸ਼ਲਮ ਤੋਂ ਅੱਜ਼ਾਹ ਨੂੰ ਜਾਂਦੀ ਉਜਾੜ ਦੀ ਸੜਕਰਸੂਲਾਂ 8:26
    ਆਇਤਾਂ
    ਰਸੂਲਾਂ 8:26ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ।
  • ਗਲੀਲ ਨੂੰ ਜਾਂਦਿਆਂ ਯਿਸੂ ਨੂੰ ਸਾਮਰਿਯਾ ਵਿੱਚੋਂ ਦੀ ਲੰਘਣਾ ਪਿਆਯੂਹ 4:3–5
    ਆਇਤਾਂ
    ਯੂਹ 4:3–5ਫਿਰ ਯਿਸੂ ਯਹੂਦਿਯਾ ਨੂੰ ਛੱਡ ਮੁੜ ਗਲੀਲ ਨੂੰ ਚਲਿਆ ਗਿਆ। ਗਲੀਲ ਨੂੰ ਜਾਣ ਲੱਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਦੀ ਲੰਘਣਾ ਪਿਆ। ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਕੋਲ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ, ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ