Bible Explorer ਐਪ ਲਓ

ਪੜਚੋਲ › ਵਿਸ਼ੇ › ਲੂਣ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਲੂਣ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 21 ਹਿੱਸੇ, ਸਤਰ-ਦਰ-ਸਤਰ।

  • ਲੂਤ ਦੀ ਪਤਨੀ ਨੇ ਪਿੱਛੇ ਮੁੜ ਕੇ ਵੇਖਿਆ ਅਤੇ ਲੂਣ ਦਾ ਥੰਮ੍ਹ ਬਣ ਗਈਉਤ 19:26
    ਆਇਤਾਂ
    ਉਤ 19:26ਪਰ ਲੂਤ ਦੀ ਪਤਨੀ ਨੇ ਜੋ ਉਸ ਦੇ ਪਿੱਛੇ ਸੀ, ਉਸ ਨੇ ਪਿੱਛੇ ਮੁੜ ਕੇ ਵੇਖਿਆ ਤਾਂ ਉਹ ਲੂਣ ਦਾ ਥੰਮ੍ਹ ਬਣ ਗਈ।
  • ਕੀ ਫਿੱਕਾ ਭੋਜਨ ਲੂਣ ਤੋਂ ਬਿਨਾਂ ਖਾਧਾ ਜਾਂਦਾ ਹੈ?ਅੱਯੂਬ 6:6
    ਆਇਤਾਂ
    ਅੱਯੂਬ 6:6ਕੀ, ਫਿੱਕੀ ਚੀਜ਼ ਲੂਣ ਤੋਂ ਬਿਨ੍ਹਾਂ ਖਾਈਦੀ ਹੈ? ਕੀ ਆਂਡੇ ਦੀ ਸਫ਼ੇਦੀ ਵਿੱਚ ਕੋਈ ਸੁਆਦ ਹੈ?
  • ਅਲੀਸ਼ਾ ਨੇ ਯਰੀਹੋ ਦੇ ਸੋਤੇ ਵਿੱਚ ਲੂਣ ਪਾਇਆ2 ਰਾਜਾ 2:20–21
    ਆਇਤਾਂ
    2 ਰਾਜਾ 2:20–21ਉਹ ਬੋਲਿਆ, “ਮੈਨੂੰ ਇੱਕ ਨਵਾਂ ਭਾਂਡਾ ਲਿਆ ਦਿਓ ਅਤੇ ਉਹ ਦੇ ਵਿੱਚ ਲੂਣ ਪਾ ਦਿਓ।” ਤਦ ਉਹ ਉਸ ਦੇ ਕੋਲ ਲਿਆਏ। ਉਹ ਪਾਣੀ ਦੇ ਸੋਤੇ ਕੋਲ ਗਿਆ ਅਤੇ ਉਸ ਵਿੱਚ ਲੂਣ ਪਾ ਕੇ ਬੋਲਿਆ, “ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਇਸ ਪਾਣੀ ਨੂੰ ਠੀਕ ਕਰ ਦਿੱਤਾ ਹੈ, ਅੱਗੇ ਨੂੰ ਉਹ ਦੇ ਵਿੱਚੋਂ ਮੌਤ ਜਾਂ ਬੰਜਰਪਣ ਨਹੀਂ ਆਵੇਗਾ।”
  • ਅਬੀਮਲਕ ਨੇ ਸ਼ਕਮ ਨੂੰ ਢਾਹ ਕੇ ਉਸ ਵਿੱਚ ਲੂਣ ਬੀਜ ਦਿੱਤਾਨਿਆਂਈ 9:45
    ਆਇਤਾਂ
    ਨਿਆਂਈ 9:45ਅਬੀਮਲਕ ਸਾਰਾ ਦਿਨ ਨਗਰ ਨਾਲ ਲੜਦਾ ਰਿਹਾ ਅਤੇ ਉਸ ਨੂੰ ਜਿੱਤ ਲਿਆ ਅਤੇ ਨਗਰ ਦੇ ਲੋਕਾਂ ਨੂੰ ਮਾਰ ਸੁੱਟਿਆ ਅਤੇ ਨਗਰ ਨੂੰ ਢਾਹ ਦਿੱਤਾ ਅਤੇ ਉਸ ਦੇ ਉੱਤੇ ਲੂਣ ਖਿੰਡਾ ਦਿੱਤਾ।
  • ਨਵਜੰਮੇ ਬੱਚਿਆਂ ਨੂੰ ਲੂਣ ਮਲਿਆ ਜਾਂਦਾ ਸੀਹਿਜ਼ 16:4
    ਆਇਤਾਂ
    ਹਿਜ਼ 16:4ਤੇਰਾ ਜਨਮ ਇਸ ਤਰ੍ਹਾਂ ਹੋਇਆ ਕਿ ਜਿਸ ਦਿਨ ਤੂੰ ਜਨਮ ਲਿਆ ਨਾ ਤੇਰਾ ਨਾੜੂ ਕੱਟਿਆ ਗਿਆ, ਨਾ ਤੈਨੂੰ ਪਾਣੀ ਨਾਲ ਨਵ੍ਹਾ ਕੇ ਸਾਫ਼ ਕੀਤਾ ਗਿਆ, ਨਾ ਤੇਰੇ ਉੱਤੇ ਲੂਣ ਮਲਿਆ ਗਿਆ ਅਤੇ ਤੂੰ ਪੋਤੜਿਆਂ ਵਿੱਚ ਲਪੇਟੀ ਨਾ ਗਈ।
  • ਫ਼ਾਰਸੀ ਰਾਜੇ ਨੇ ਹੈਕਲ ਲਈ ਬੇਹਿਸਾਬ ਲੂਣ ਦਿੱਤਾਅਜ਼ਰਾ 6:9, ਅਜ਼ਰਾ 7:22
    ਆਇਤਾਂ
    ਅਜ਼ਰਾ 6:9ਅਤੇ ਸਵਰਗੀ ਪਰਮੇਸ਼ੁਰ ਦੀਆਂ ਹੋਮ ਬਲੀਆਂ ਦੇ ਲਈ ਜਿਹੜੀ ਵੀ ਵਸਤੂ ਦੀ ਉਨ੍ਹਾਂ ਨੂੰ ਲੋੜ ਹੋਵੇ ਅਰਥਾਤ ਵਹਿੜੇ, ਭੇਡ, ਲੇਲੇ ਅਤੇ ਜਿੰਨ੍ਹੀ ਵੀ ਕਣਕ, ਲੂਣ, ਦਾਖਰਸ ਅਤੇ ਤੇਲ, ਉਹ ਜਾਜਕ ਜੋ ਯਰੂਸ਼ਲਮ ਵਿੱਚ ਹਨ ਮੰਗਣ, ਉਹ ਰੋਜ਼ ਦੇ ਰੋਜ਼ ਉਨ੍ਹਾਂ ਨੂੰ ਜ਼ਰੂਰ ਦਿੱਤਾ ਜਾਵੇ।
    ਅਜ਼ਰਾ 7:22ਚਾਂਦੀ ਡੇਢ ਸੌ ਮਣ ਤੱਕ, ਕਣਕ ਸਾਢੇ ਸੱਤ ਸੌ ਮਣ ਤੱਕ, ਦਾਖ਼ਰਸ ਅਤੇ ਤੇਲ ਪੰਝੱਤਰ ਮਣ ਤੱਕ ਅਤੇ ਲੂਣ ਜਿੰਨ੍ਹੀਂ ਲੋੜ ਹੋਵੇ, ਦਿੱਤਾ ਜਾਵੇ।

ਬੰਦਗੀ ਵਿੱਚ

  • ਹਰ ਮੈਦੇ ਦੀ ਭੇਟ ਲੂਣ ਨਾਲ ਸਲੂਣੀ ਕੀਤੀ ਜਾਂਦੀ ਸੀਲੇਵੀ 2:13
    ਆਇਤਾਂ
    ਲੇਵੀ 2:13ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ।
  • ਜਾਜਕ ਹੋਮ ਬਲੀਆਂ ਉੱਤੇ ਲੂਣ ਛਿੜਕਦੇ ਸਨਹਿਜ਼ 43:24
    ਆਇਤਾਂ
    ਹਿਜ਼ 43:24ਤੂੰ ਉਹਨਾਂ ਨੂੰ ਯਹੋਵਾਹ ਦੇ ਸਨਮੁਖ ਲਿਆਵੀਂ ਅਤੇ ਜਾਜਕ ਉਹਨਾਂ ਤੇ ਲੂਣ ਛਿੜਕਣ ਅਤੇ ਉਹਨਾਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਉਣ।
  • ਲੂਣ ਦਾ ਨੇਮਗਿਣ 18:19, 2 ਇਤ 13:5
    ਆਇਤਾਂ
    ਗਿਣ 18:19ਸਾਰੀਆਂ ਪਵਿੱਤਰ ਚੀਜ਼ਾਂ ਦੀਆਂ ਚੁੱਕਣ ਵਾਲੀਆਂ ਭੇਟਾਂ ਜਿਹੜੀਆਂ ਇਸਰਾਏਲੀ ਯਹੋਵਾਹ ਲਈ ਚੁੱਕਣ, ਮੈਂ ਤੈਨੂੰ ਅਤੇ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਤੇਰੇ ਨਾਲ ਸਦਾ ਦੇ ਹੱਕ ਲਈ ਦਿੱਤੀਆਂ ਹਨ। ਇਹ ਲੂਣ ਦਾ ਸਦਾ ਦਾ ਨੇਮ ਯਹੋਵਾਹ ਅੱਗੇ ਤੇਰੇ ਲਈ ਅਤੇ ਤੇਰੀ ਅੰਸ ਲਈ ਹੋਵੇ।
    2 ਇਤ 13:5ਕੀ ਤਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਸਰਾਏਲ ਉੱਤੇ ਰਾਜ ਦਾਊਦ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਹੀ ਲੂਣ ਦੇ ਨੇਮ ਨਾਲ ਸਦਾ ਲਈ ਦੇ ਦਿੱਤਾ ਹੈ?

ਥਾਵਾਂ

  • ਖਾਰਾ ਸਮੁੰਦਰ, ਇਸਰਾਏਲ ਦੀ ਪੂਰਬੀ ਹੱਦਉਤ 14:3, ਗਿਣ 34:12, ਯਹੋਸ਼ੁ 15:2
    ਆਇਤਾਂ
    ਉਤ 14:3ਇਹ ਸਾਰੇ ਸਿੱਦੀਮ ਦੀ ਘਾਟੀ ਵਿੱਚ ਜੋ ਖਾਰਾ ਸਮੁੰਦਰ ਹੈ, ਇਕੱਠੇ ਹੋਏ।
    ਗਿਣ 34:12ਅਤੇ ਹੱਦ ਯਰਦਨ ਤੱਕ ਹੇਠਾਂ ਜਾਵੇ ਅਤੇ ਉਹ ਦਾ ਫੈਲਾਓ ਖਾਰੇ ਸਮੁੰਦਰ ਤੱਕ ਹੋਵੇ। ਇਹ ਤੁਹਾਡੀ ਧਰਤੀ ਦੇ ਆਲੇ-ਦੁਆਲੇ ਦੀਆਂ ਹੱਦਾਂ ਹੋਣ।
    ਯਹੋਸ਼ੁ 15:2ਅਤੇ ਉਹਨਾਂ ਦੀ ਦੱਖਣੀ ਹੱਦ ਖਾਰੇ ਸਮੁੰਦਰ ਤੋਂ ਸੀ ਅਰਥਾਤ ਉਸ ਖਾੜੀ ਤੋਂ ਜਿਹੜੀ ਦੱਖਣ ਵੱਲ ਮੁੜਦੀ ਹੈ।
  • ਯਹੂਦਾਹ ਦੀ ਉਜਾੜ ਵਿੱਚ ਲੂਣ ਦਾ ਸ਼ਹਿਰਯਹੋਸ਼ੁ 15:62
    ਆਇਤਾਂ
    ਯਹੋਸ਼ੁ 15:62ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ-ਗਦੀ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ।
  • ਲੂਣ ਦੀ ਵਾਦੀ ਵਿੱਚ ਅਦੋਮ ਨਾਲ ਲੜਾਈਆਂ2 ਸਮੂ 8:13, 2 ਰਾਜਾ 14:7
    ਆਇਤਾਂ
    2 ਸਮੂ 8:13ਜਦ ਦਾਊਦ ਲੂਣ ਦੀ ਵਾਦੀ ਵਿੱਚ ਅਠਾਰਾਂ ਹਜ਼ਾਰ ਅਰਾਮੀਆਂ ਨੂੰ ਮਾਰ ਕੇ ਮੁੜ ਆਇਆ ਤਦ ਉਸਦਾ ਨਾਮ ਵੱਡਾ ਹੋਇਆ।
    2 ਰਾਜਾ 14:7ਉਹ ਨੇ ਲੂਣ ਦੀ ਵਾਦੀ ਵਿੱਚ ਦਸ ਹਜ਼ਾਰ ਅਦੋਮੀ ਮਾਰੇ ਅਤੇ ਸੇਲਾ ਨੂੰ ਯੁੱਧ ਕਰਕੇ ਲੈ ਲਿਆ ਅਤੇ ਉਹ ਦਾ ਨਾਮ ਯਾਕਥਏਲ ਰੱਖਿਆ, ਜਿਹੜਾ ਅੱਜ ਦੇ ਦਿਨ ਤੱਕ ਹੈ।

ਕਹਾਵਤਾਂ

  • ਜਿਹੜਾ ਲੂਣ ਆਪਣਾ ਸੁਆਦ ਗੁਆ ਬੈਠੇ ਉਹ ਕਿਸੇ ਕੰਮ ਦਾ ਨਹੀਂਮੱਤੀ 5:13, ਲੂਕਾ 14:34
    ਆਇਤਾਂ
    ਮੱਤੀ 5:13ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।
    ਲੂਕਾ 14:34ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਵੇਂ ਸਲੂਣਾ ਕੀਤਾ ਜਾਵੇ?
  • ਆਪਣੇ ਵਿੱਚ ਲੂਣ ਰੱਖੋ, ਅਤੇ ਮੇਲ ਨਾਲ ਰਹੋਮਰਕੁ 9:50
    ਆਇਤਾਂ
    ਮਰਕੁ 9:50ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ।
  • ਤੁਹਾਡੀ ਗੱਲਬਾਤ ਕਿਰਪਾ ਨਾਲ ਭਰੀ, ਲੂਣ ਨਾਲ ਸਲੂਣੀ ਹੋਵੇਕੁਲੁੱ 4:6
    ਆਇਤਾਂ
    ਕੁਲੁੱ 4:6ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ