ਕੁਦਰਤ
ਬਾਈਬਲ ਵਿੱਚ ਬਿੱਛੂ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 8 ਹਿੱਸੇ, ਸਤਰ-ਦਰ-ਸਤਰ।
- ਉਜਾੜ ਵਿੱਚ ਜ਼ਹਿਰੀਲੇ ਸੱਪ ਅਤੇ ਬਿੱਛੂ ਸਨਬਿਵ 8:15
ਆਇਤਾਂ
ਬਿਵ 8:15ਅਤੇ ਜਿਹੜਾ ਤੁਹਾਨੂੰ ਵੱਡੀ ਅਤੇ ਭਿਆਨਕ ਉਜਾੜ ਦੇ ਵਿੱਚ ਲੈ ਕੇ ਚੱਲਿਆ, ਜਿੱਥੇ ਜ਼ਹਿਰੀਲੇ ਸੱਪ ਅਤੇ ਬਿੱਛੂ ਸਨ ਅਤੇ ਸੁੱਕੀ ਜ਼ਮੀਨ ਤੋਂ ਜਿੱਥੇ ਪਾਣੀ ਨਹੀਂ ਸੀ, ਜਿਸ ਨੇ ਤੁਹਾਡੇ ਲਈ ਪਥਰੀਲੀ ਚੱਟਾਨ ਤੋਂ ਪਾਣੀ ਕੱਢਿਆ,
- ਹਿਜ਼ਕੀਏਲ ਨੂੰ ਆਖਿਆ ਜਾਂਦਾ ਹੈ ਕਿ ਨਾ ਡਰ, ਭਾਵੇਂ ਉਹ ਬਿੱਛੂਆਂ ਵਿੱਚ ਰਹਿੰਦਾ ਹੈਹਿਜ਼ 2:6
ਆਇਤਾਂ
ਹਿਜ਼ 2:6ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।
- ਯਿਸੂ ਆਪਣੇ ਚੇਲਿਆਂ ਨੂੰ ਸੱਪਾਂ ਅਤੇ ਬਿੱਛੂਆਂ ਨੂੰ ਕੁਚਲਣ ਦਾ ਅਧਿਕਾਰ ਦਿੰਦਾ ਹੈਲੂਕਾ 10:17, ਲੂਕਾ 10:19
ਆਇਤਾਂ
ਲੂਕਾ 10:17ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ!
ਲੂਕਾ 10:19ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ।
ਕਹਾਵਤਾਂ
- ਜੇ ਉਹ ਆਂਡਾ ਮੰਗੇ, ਤਾਂ ਕੀ ਪਿਤਾ ਉਸ ਨੂੰ ਬਿੱਛੂ ਦੇਵੇਗਾ?ਲੂਕਾ 11:12
ਆਇਤਾਂ
ਲੂਕਾ 11:12ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ?
- ਰਹਬੁਆਮ: “ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ”1 ਰਾਜਾ 12:11, 1 ਰਾਜਾ 12:14, 2 ਇਤ 10:14
ਆਇਤਾਂ
1 ਰਾਜਾ 12:11ਮੇਰੇ ਪਿਤਾ ਨੇ ਤਾਂ ਭਾਰੀ ਜੂਲਾ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਲੇ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ!।
1 ਰਾਜਾ 12:14ਅਤੇ ਜੁਆਨਾਂ ਦੀ ਸਲਾਹ ਦੇ ਅਨੁਸਾਰ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਪਰ ਮੈਂ ਤੁਹਾਡੇ ਜੂਲੇ ਦਾ ਭਾਰ ਹੋਰ ਵਧਾਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ।
2 ਇਤ 10:14ਜੁਆਨਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ