Bible Explorer ਐਪ ਲਓ

ਪੜਚੋਲ › ਵਿਸ਼ੇ › ਸਮੁੰਦਰ

ਕੁਦਰਤ

ਬਾਈਬਲ ਵਿੱਚ ਸਮੁੰਦਰ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 32 ਹਿੱਸੇ, ਸਤਰ-ਦਰ-ਸਤਰ।

  • ਇਕੱਠੇ ਹੋਏ ਪਾਣੀਆਂ ਨੂੰ “ਸਮੁੰਦਰ” ਆਖਿਆ ਗਿਆਉਤ 1:9–10
    ਆਇਤਾਂ
    ਉਤ 1:9–10ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ। ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
  • ਵੱਡੇ ਸਮੁੰਦਰੀ ਜੀਵ ਪੰਜਵੇਂ ਦਿਨ ਬਣਾਏ ਗਏਉਤ 1:21–23
    ਆਇਤਾਂ
    ਉਤ 1:21–23ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ।
  • ਸਮੁੰਦਰ, ਵੱਡਾ ਅਤੇ ਚੌੜਾ, ਜੀਵਾਂ ਨਾਲ ਭਰਿਆ, ਜਿੱਥੇ ਜਹਾਜ਼ ਚੱਲਦੇ ਹਨਜ਼ਬੂ 104:25–26
    ਆਇਤਾਂ
    ਜ਼ਬੂ 104:25–26ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ-ਨਿੱਕੇ ਤੇ ਵੱਡੇ-ਵੱਡੇ ਜੀਵ ਹਨ! ਉੱਥੇ ਜਹਾਜ਼ ਚੱਲਦੇ ਹਨ, ਅਤੇ ਤੂੰ ਲਿਵਯਾਥਾਨ ਨੂੰ ਉਹ ਦੇ ਖੇਡਣ ਲਈ ਰਚਿਆ।
  • ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾਂਦੀਆਂ ਹਨ, ਫਿਰ ਵੀ ਸਮੁੰਦਰ ਕਦੇ ਨਹੀਂ ਭਰਦਾਉਪ 1:7
    ਆਇਤਾਂ
    ਉਪ 1:7ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।
  • ਰੇਤ ਇੱਕ ਹੱਦ ਹੈ ਜਿਸ ਨੂੰ ਲਹਿਰਾਂ ਪਾਰ ਨਹੀਂ ਕਰ ਸਕਦੀਆਂਯਿਰ 5:22, ਅੱਯੂਬ 38:8–11
    ਆਇਤਾਂ
    ਯਿਰ 5:22ਕੀ ਤੁਸੀਂ ਮੈਥੋਂ ਨਹੀਂ ਡਰਦੇ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸਕਦਾ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀਂ ਸਕਦੀਆਂ, ਭਾਵੇਂ ਉਹ ਗੱਜਣ ਪਰ ਉਹ ਉਸ ਤੋਂ ਲੰਘ ਨਹੀਂ ਸਕਦੀਆਂ।
    ਅੱਯੂਬ 38:8–11“ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ, ਜਦ ਉਹ ਕੁੱਖੋਂ ਫੁੱਟ ਨਿੱਕਲਿਆ? ਜਦ ਮੈਂ ਬੱਦਲ ਨੂੰ ਉਹ ਦਾ ਲਿਬਾਸ ਪਹਿਨਾਇਆ, ਅਤੇ ਘੁੱਪ ਹਨੇਰੇ ਵਿੱਚ ਉਸ ਨੂੰ ਲਪੇਟ ਦਿੱਤਾ, ਅਤੇ ਉਹ ਦੀਆਂ ਹੱਦਾਂ ਠਹਿਰਾਈਆਂ, ਅਤੇ ਅਰਲ ਤੇ ਕਵਾੜ ਲਾਏ? ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ, ਅਤੇ ਐਥੇ ਹੀ ਤੇਰੀਆਂ ਠਾਠਾਂ ਮਾਰਦੀਆਂ ਲਹਿਰਾਂ ਰੁੱਕ ਜਾਣ!”
  • ਲਹਿਰਾਂ ਉੱਤੇ ਮਲਾਹ ਅਕਾਸ਼ ਤੱਕ ਚੜ੍ਹਦੇ ਅਤੇ ਡੂੰਘਿਆਈਆਂ ਤੱਕ ਉਤਰਦੇ ਹਨਜ਼ਬੂ 107:23–27
    ਆਇਤਾਂ
    ਜ਼ਬੂ 107:23–27ਜਿਹੜੇ ਜ਼ਹਾਜਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ, ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੂੰਘਿਆਈ ਵਿੱਚ ਵੇਖਦੇ ਹਨ। ਉਹ ਹੁਕਮ ਦੇ ਕੇ ਤੂਫਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ। ਓਹ ਅਕਾਸ਼ ਤੱਕ ਚੜ੍ਹ ਜਾਂਦੇ, ਓਹ ਡੂੰਘਾਣ ਵਿੱਚ ਆਣ ਪੈਂਦੇ ਹਨ, ਲੋਕਾਂ ਦਾ ਜੀਅ ਦੁੱਖ ਦੇ ਕਾਰਨ ਢੱਲ਼ ਜਾਂਦਾ ਹੈ, ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਗੂੰ ਡਿੱਗਦੇ-ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।

ਦੇਸ਼ ਦੇ ਸਮੁੰਦਰ

  • ਮਹਾਂ ਸਮੁੰਦਰ ਪੱਛਮੀ ਹੱਦ ਸੀਗਿਣ 34:6, ਯਹੋਸ਼ੁ 1:4
    ਆਇਤਾਂ
    ਗਿਣ 34:6ਅਤੇ ਤੁਹਾਡੀ ਪੱਛਮ ਵਾਲੇ ਪਾਸੇ ਦੀ ਹੱਦ ਮਹਾਂ ਸਮੁੰਦਰ ਹੋਵੇ। ਇਹ ਤੁਹਾਡੇ ਪੱਛਮ ਵਾਲੇ ਪਾਸੇ ਦੀ ਹੱਦ ਹੋਵੇ।
    ਯਹੋਸ਼ੁ 1:4ਉਜਾੜ ਅਤੇ ਉਸ ਲਬਾਨੋਨ ਤੋਂ ਲੈ ਕੇ ਵੱਡੀ ਨਦੀ ਤੱਕ ਜੋ ਫ਼ਰਾਤ ਦੀ ਨਦੀ ਹੈ, ਹਿੱਤੀਆਂ ਦਾ ਸਾਰਾ ਦੇਸ, ਸੂਰਜ ਦੇ ਡੁੱਬਣ ਦੇ ਪਾਸੇ ਵੱਡੇ ਸਮੁੰਦਰ ਤੱਕ ਤੁਹਾਡੀ ਹੱਦ ਹੋਵੇਗੀ।
  • ਖਾਰਾ ਸਮੁੰਦਰ, ਜਿੱਥੇ ਪਹਿਲਾਂ ਸਿੱਦੀਮ ਦੀ ਘਾਟੀ ਸੀਉਤ 14:3
    ਆਇਤਾਂ
    ਉਤ 14:3ਇਹ ਸਾਰੇ ਸਿੱਦੀਮ ਦੀ ਘਾਟੀ ਵਿੱਚ ਜੋ ਖਾਰਾ ਸਮੁੰਦਰ ਹੈ, ਇਕੱਠੇ ਹੋਏ।
  • ਇਸਰਾਏਲ ਦੇ ਪਾਰ ਲੰਘਦਿਆਂ ਯਰਦਨ ਦਾ ਖਾਰੇ ਸਮੁੰਦਰ ਵੱਲ ਵਹਾਅ ਰੁਕ ਗਿਆਯਹੋਸ਼ੁ 3:16
    ਆਇਤਾਂ
    ਯਹੋਸ਼ੁ 3:16ਤਾਂ ਉੱਤੋਂ ਵਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਉਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਪੂਰੀ ਤਰ੍ਹਾਂ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਸ਼ਹਿਰ ਦੇ ਸਾਹਮਣੇ ਹੀ ਪਾਰ ਲੰਘੇ।
  • ਲਾਲ ਸਮੁੰਦਰ ਤੋਂ ਫ਼ਲਿਸਤੀਆਂ ਦੇ ਸਮੁੰਦਰ ਤੱਕ ਹੱਦਾਂਕੂਚ 23:31
    ਆਇਤਾਂ
    ਕੂਚ 23:31ਸੋ ਮੈਂ ਤੁਹਾਡੀ ਹੱਦ ਲਾਲ ਸਮੁੰਦਰ ਤੋਂ ਫ਼ਲਿਸਤੀਆਂ ਦੇ ਸਮੁੰਦਰ ਤੱਕ ਅਤੇ ਉਜਾੜ ਤੋਂ ਦਰਿਆ (ਫ਼ਰਾਤ) ਤੱਕ ਠਹਿਰਾਵਾਂਗਾ ਕਿਉਂ ਜੋ ਮੈਂ ਤੁਹਾਡੇ ਹੱਥ ਵਿੱਚ ਉਸ ਧਰਤੀ ਦੇ ਵਸਨੀਕਾਂ ਨੂੰ ਦੇਵਾਂਗਾ ਅਤੇ ਤੁਸੀਂ ਉਨ੍ਹਾਂ ਨੂੰ ਆਪਣੇ ਅੱਗੋਂ ਧੱਕ ਦਿਓਗੇ।
  • ਸੁਲੇਮਾਨ ਨੇ ਲਾਲ ਸਮੁੰਦਰ ਦੇ ਕੰਢੇ ਅਸਯੋਨ-ਗਬਰ ਵਿੱਚ ਜਹਾਜ਼ਾਂ ਦਾ ਬੇੜਾ ਬਣਾਇਆ1 ਰਾਜਾ 9:26
    ਆਇਤਾਂ
    1 ਰਾਜਾ 9:26ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜਾ ਅਸਯੋਨ-ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਢੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ।
  • ਪਤਰਸ ਅਤੇ ਅੰਦ੍ਰਿਯਾਸ ਗਲੀਲ ਦੀ ਝੀਲ ਵਿੱਚ ਜਾਲ ਪਾਉਂਦੇ ਹਨਮੱਤੀ 4:18
    ਆਇਤਾਂ
    ਮੱਤੀ 4:18ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।

ਕਹਾਣੀਆਂ ਵਿੱਚ

  • ਪੂਰਬੀ ਹਵਾ ਨੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ; ਇਸਰਾਏਲ ਸੁੱਕੀ ਜ਼ਮੀਨ ਉੱਤੋਂ ਪਾਰ ਲੰਘਿਆਕੂਚ 14:21–22
    ਆਇਤਾਂ
    ਕੂਚ 14:21–22ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ। ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਜ਼ਮੀਨ ਉੱਤੋਂ ਦੀ ਆਏ ਅਤੇ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਗੂੰ ਸਨ।
  • ਪਹੁ ਫੁੱਟਦਿਆਂ ਸਮੁੰਦਰ ਮੁੜ ਆਇਆ ਅਤੇ ਫ਼ਿਰਊਨ ਦੇ ਰਥਾਂ ਨੂੰ ਢੱਕ ਲਿਆਕੂਚ 14:27–28
    ਆਇਤਾਂ
    ਕੂਚ 14:27–28ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਪਹੁ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ। ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ।
  • ਯੂਨਾਹ ਦੇ ਮਲਾਹਾਂ ਨੇ ਜਹਾਜ਼ ਨੂੰ ਹਲਕਾ ਕਰਨ ਲਈ ਮਾਲ ਸਮੁੰਦਰ ਵਿੱਚ ਸੁੱਟ ਦਿੱਤਾਯੂਨਾ 1:4–5
    ਆਇਤਾਂ
    ਯੂਨਾ 1:4–5ਪਰ ਯਹੋਵਾਹ ਨੇ ਸਮੁੰਦਰ ਉੱਤੇ ਇੱਕ ਪ੍ਰਚੰਡ ਹਨੇਰੀ ਵਗਾਈ ਅਤੇ ਸਮੁੰਦਰ ਵਿੱਚ ਵੱਡਾ ਤੁਫ਼ਾਨ ਆ ਗਿਆ, ਅਜਿਹਾ ਕਿ ਜਹਾਜ਼ ਟੁੱਟਣ ਵਾਲਾ ਸੀ। ਤਦ ਮਲਾਹ ਡਰ ਗਏ ਅਤੇ ਹਰੇਕ ਆਪੋ ਆਪਣੇ ਦੇਵਤੇ ਦੇ ਅੱਗੇ ਦੁਹਾਈ ਦੇਣ ਲੱਗਾ। ਉਨ੍ਹਾਂ ਨੇ ਵਪਾਰ ਦੇ ਸਮਾਨ ਨੂੰ ਜੋ ਜਹਾਜ਼ ਵਿੱਚ ਸੀ, ਸਮੁੰਦਰ ਵਿੱਚ ਸੁੱਟ ਦਿੱਤਾ ਤਾਂ ਜੋ ਜਹਾਜ਼ ਨੂੰ ਹਲਕਾ ਕਰ ਦੇਣ। ਪਰ ਯੂਨਾਹ ਜਹਾਜ਼ ਦੇ ਹੇਠਲੇ ਹਿੱਸੇ ਵਿੱਚ ਜਾ ਕੇ ਸੌਂ ਗਿਆ ਅਤੇ ਗੂੜ੍ਹੀ ਨੀਂਦ ਵਿੱਚ ਸੁੱਤਾ ਪਿਆ ਸੀ।
  • ਜਦ ਯੂਨਾਹ ਨੂੰ ਸੁੱਟਿਆ ਗਿਆ ਤਾਂ ਉੱਛਲਦਾ ਸਮੁੰਦਰ ਸ਼ਾਂਤ ਹੋ ਗਿਆਯੂਨਾ 1:15
    ਆਇਤਾਂ
    ਯੂਨਾ 1:15ਫਿਰ ਉਨ੍ਹਾਂ ਨੇ ਯੂਨਾਹ ਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਸਮੁੰਦਰ ਦਾ ਜ਼ੋਰ ਬੰਦ ਹੋ ਗਿਆ।
  • ਇੱਕ ਵੱਡੀ ਮੱਛੀ ਨੇ ਯੂਨਾਹ ਨੂੰ ਨਿਗਲ ਲਿਆਯੂਨਾ 1:17
    ਆਇਤਾਂ
    ਯੂਨਾ 1:17ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾਈ ਸੀ, ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਉਸ ਮੱਛੀ ਦੇ ਢਿੱਡ ਵਿੱਚ ਰਿਹਾ।
  • ਜਦ ਲਹਿਰਾਂ ਕਿਸ਼ਤੀ ਵਿੱਚ ਪੈ ਰਹੀਆਂ ਸਨ ਤਾਂ ਯਿਸੂ ਪਿਛਲੇ ਹਿੱਸੇ ਵਿੱਚ ਸਿਰਹਾਣੇ ਉੱਤੇ ਸੁੱਤਾ ਪਿਆ ਸੀਮਰਕੁ 4:37–39
    ਆਇਤਾਂ
    ਮਰਕੁ 4:37–39ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ। ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ? ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ।
  • ਰਾਤ ਦੇ ਚੌਥੇ ਪਹਿਰ ਯਿਸੂ ਝੀਲ ਉੱਤੇ ਤੁਰਿਆਮੱਤੀ 14:25–26
    ਆਇਤਾਂ
    ਮੱਤੀ 14:25–26ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ। ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ।
  • ਪਤਰਸ ਕਿਸ਼ਤੀ ਤੋਂ ਉਤਰ ਕੇ ਪਾਣੀ ਉੱਤੇ ਤੁਰਿਆਮੱਤੀ 14:28–29
    ਆਇਤਾਂ
    ਮੱਤੀ 14:28–29ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ। ਉਸ ਨੇ ਆਖਿਆ, ਆ, ਅਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ।
  • ਪਹਿਲੀ ਫੜੀ ਮੱਛੀ ਦੇ ਮੂੰਹ ਵਿੱਚ ਸਿੱਕਾਮੱਤੀ 17:27
    ਆਇਤਾਂ
    ਮੱਤੀ 17:27ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।
  • 153 ਵੱਡੀਆਂ ਮੱਛੀਆਂ, ਅਤੇ ਜਾਲ ਨਾ ਪਾਟਿਆਯੂਹ 21:11
    ਆਇਤਾਂ
    ਯੂਹ 21:11ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ।
  • ਲਗਭਗ ਦੋ ਹਜ਼ਾਰ ਸੂਰ ਢਲਾਣ ਤੋਂ ਦੌੜ ਕੇ ਝੀਲ ਵਿੱਚ ਜਾ ਪਏਮਰਕੁ 5:13
    ਆਇਤਾਂ
    ਮਰਕੁ 5:13ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।
  • ਅਦਰਿਯਾ ਦੇ ਸਮੁੰਦਰ ਵਿੱਚ ਥਾਹ ਲੈਣੀ: ਪਾਣੀ ਘੱਟ ਡੂੰਘਾ ਹੁੰਦਾ ਜਾਂਦਾ ਹੈਰਸੂਲਾਂ 27:27–28
    ਆਇਤਾਂ
    ਰਸੂਲਾਂ 27:27–28ਸੋ ਜਦੋਂ ਚੌਧਵੀਂ ਰਾਤ ਆਈ ਅਤੇ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ੍ਹਦੇ ਸੀ ਤਾਂ ਅੱਧੀ ਕੁ ਰਾਤੀਂ ਮਲਾਹਾਂ ਨੇ ਮਹਿਸੂਸ ਕੀਤਾ ਕਿ ਅਸੀਂ ਕਿਸੇ ਦੇਸ ਦੇ ਨੇੜੇ ਪਹੁੰਚ ਗਏ ਹਾਂ! ਤਾਂ ਪਾਣੀ ਦੀ ਗਹਿਰਾਈ ਨੂੰ ਨਾਪਿਆ ਜੋ ਅੱਸੀ ਹੱਥ ਨਿੱਕਲਿਆ ਅਤੇ ਕੁਝ ਅੱਗੇ ਵੱਧ ਕੇ ਫੇਰ ਗਹਿਰਾਈ ਨੂੰ ਨਾਪਿਆ ਤਾਂ ਸੱਠ ਹੱਥ ਨਿੱਕਲਿਆ!

ਹੈਕਲ ਵਿੱਚ ਸਾਗਰੀ ਹੌਦ

  • ਸੁਲੇਮਾਨ ਦਾ ਢਾਲ਼ਿਆ ਹੋਇਆ ਸਾਗਰੀ ਹੌਦ: ਇੱਕ ਵੱਡਾ ਗੋਲ ਹੌਦ1 ਰਾਜਾ 7:23
    ਆਇਤਾਂ
    1 ਰਾਜਾ 7:23ਫੇਰ ਉਹ ਨੇ ਇੱਕ ਸਾਗਰੀ ਹੌਦ ਢਾਲ਼ ਕੇ ਬਣਾਇਆ ਜਿਹੜਾ ਕੰਢੇ ਤੋਂ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ, ਉਹ ਪੰਜ ਹੱਥ ਉੱਚਾ ਸੀ ਅਤੇ ਉਸ ਦਾ ਘੇਰਾ ਤੀਹ ਹੱਥ ਦੀ ਰੱਸੀ ਨਾਲ ਮਿਣਿਆ ਹੋਇਆ ਸੀ।
  • ਉਹ ਬਾਰਾਂ ਬਲ਼ਦਾਂ ਉੱਤੇ ਟਿਕਿਆ ਸੀ, ਹਰ ਦਿਸ਼ਾ ਵੱਲ ਤਿੰਨ ਮੂੰਹ ਕੀਤੇ1 ਰਾਜਾ 7:25
    ਆਇਤਾਂ
    1 ਰਾਜਾ 7:25ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ। ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ।

ਕਹਾਵਤਾਂ

  • ਅੰਸ “ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ”ਉਤ 22:17, ਉਤ 32:12
    ਆਇਤਾਂ
    ਉਤ 22:17ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ।
    ਉਤ 32:12ਤੂੰ ਤਾਂ ਆਖਿਆ, ਕਿ ਮੈਂ ਤੇਰੇ ਨਾਲ ਭਲਿਆਈ ਹੀ ਭਲਿਆਈ ਕਰਾਂਗਾ ਅਤੇ ਤੇਰੀ ਅੰਸ ਨੂੰ ਸਮੁੰਦਰ ਦੀ ਰੇਤ ਵਾਂਗੂੰ ਵਧਾਵਾਂਗਾ, ਜਿਹੜੀ ਬਹੁਤਾਇਤ ਦੇ ਕਾਰਨ ਗਿਣੀ ਨਹੀਂ ਜਾਂਦੀ।
  • ਸੁਲੇਮਾਨ ਦੀ ਸਮਝ “ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ”1 ਰਾਜਾ 4:29
    ਆਇਤਾਂ
    1 ਰਾਜਾ 4:29ਪਰਮੇਸ਼ੁਰ ਨੇ ਸੁਲੇਮਾਨ ਨੂੰ ਬੁੱਧੀ ਅਤੇ ਸਮਝ ਬਹੁਤ ਹੀ ਵੱਧ ਦਿੱਤੀ ਅਤੇ ਖੁੱਲ੍ਹਾ ਮਨ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ
  • ਉੱਛਲਦਾ ਸਮੁੰਦਰ ਸ਼ਾਂਤ ਨਹੀਂ ਰਹਿ ਸਕਦਾ; ਉਸ ਦੀਆਂ ਲਹਿਰਾਂ ਚਿੱਕੜ ਉਛਾਲਦੀਆਂ ਹਨਯਸਾ 57:20
    ਆਇਤਾਂ
    ਯਸਾ 57:20ਦੁਸ਼ਟ ਉੱਛਲਦੇ ਸਮੁੰਦਰ ਵਾਂਗੂੰ ਹਨ, ਜੋ ਚੈਨ ਨਹੀਂ ਲੈ ਸਕਦਾ, ਅਤੇ ਉਹ ਦੀਆਂ ਲਹਿਰਾਂ ਚਿੱਕੜ ਅਤੇ ਗੰਦ ਉਛਾਲਦੀਆਂ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ