ਕੁਦਰਤ
ਬਾਈਬਲ ਵਿੱਚ ਗਰਮੀ ਅਤੇ ਸਿਆਲ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 40 ਹਿੱਸੇ, ਸਤਰ-ਦਰ-ਸਤਰ।
- ਬੀਜਣਾ ਅਤੇ ਵੱਢਣਾ, ਠੰਡ ਅਤੇ ਗਰਮੀ, ਹੁਨਾਲ ਅਤੇ ਸਿਆਲ ਕਦੇ ਨਹੀਂ ਮੁੱਕਣਗੇਉਤ 8:22
ਆਇਤਾਂ
ਉਤ 8:22ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜ੍ਹੀ ਅਤੇ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ।
- ਰੁੱਤਾਂ, ਦਿਨਾਂ ਅਤੇ ਸਾਲਾਂ ਦੀ ਨਿਸ਼ਾਨੀ ਲਈ ਅਕਾਸ਼ ਵਿੱਚ ਜੋਤਾਂਉਤ 1:14, ਜ਼ਬੂ 104:19
ਆਇਤਾਂ
ਉਤ 1:14ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ।
ਜ਼ਬੂ 104:19ਉਹ ਨੇ ਚੰਦ ਨੂੰ ਥਿਤਾਂ ਲਈ ਬਣਾਇਆ, ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ।
- ਇੱਕ ਭਜਨ: “ਗਰਮੀ ਅਤੇ ਸਿਆਲ ਨੂੰ ਤੂੰ ਹੀ ਬਣਾਇਆ ਹੈ”ਜ਼ਬੂ 74:17
ਆਇਤਾਂ
ਜ਼ਬੂ 74:17ਤੂੰ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ, ਗਰਮੀ ਅਤੇ ਸਿਆਲ ਨੂੰ ਤੂੰ ਹੀ ਬਣਾਇਆ ਹੈ।
- ਵੇਲੇ ਸਿਰ ਮੀਂਹ: ਪਹਿਲੀ ਅਤੇ ਪਿਛਲੀ ਵਰਖਾਬਿਵ 11:14, ਯੋਏ 2:23, ਯਿਰ 5:24
ਆਇਤਾਂ
ਬਿਵ 11:14ਤਦ ਮੈਂ ਤੁਹਾਡੀ ਧਰਤੀ ਉੱਤੇ ਸਮੇਂ ਸਿਰ ਵਰਖਾ ਵਰ੍ਹਾਵਾਂਗਾ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਜੋ ਤੁਸੀਂ ਆਪਣਾ ਅੰਨ, ਨਵੀਂ ਮਧ ਅਤੇ ਤੇਲ ਇਕੱਠਾ ਕਰ ਸਕੋ।
ਯੋਏ 2:23ਹੇ ਸੀਯੋਨ ਦੇ ਲੋਕੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਓ ਅਤੇ ਅਨੰਦ ਹੋਵੋ! ਕਿਉਂ ਜੋ ਉਹ ਨੇ ਤੁਹਾਡੇ ਸੁੱਖ ਲਈ ਪਹਿਲੀ ਵਰਖਾ ਦਿੱਤੀ ਹੈ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ।
ਯਿਰ 5:24ਉਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿੱਥੇ ਹੋਏ ਹਫ਼ਤਿਆਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ।
- ਬਸੰਤ ਵਿੱਚ, ਜਦ ਰਾਜੇ ਯੁੱਧ ਲਈ ਨਿੱਕਲਦੇ ਹਨ2 ਸਮੂ 11:1
ਆਇਤਾਂ
2 ਸਮੂ 11:1ਜਦ ਸਾਲ ਦੇ ਅਰੰਭ ਦੇ ਦਿਨ ਆ ਗਏ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ ਤਾਂ ਦਾਊਦ ਨੇ ਯੋਆਬ ਅਤੇ ਉਹ ਦੇ ਨਾਲ ਆਪਣੇ ਸੇਵਕਾਂ ਅਤੇ ਸਾਰੇ ਇਸਰਾਏਲ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਤਬਾਹ ਕਰ ਸੁੱਟਿਆ ਅਤੇ ਰੱਬਾਹ ਨੂੰ ਚਾਰੋਂ ਪਾਸਿਓਂ ਘੇਰ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।
- ਅੰਗੂਰਾਂ ਦੀ ਤੁੜਾਈ ਤੱਕ ਗਹਾਈ, ਅਤੇ ਬਿਜਾਈ ਦੇ ਵੇਲੇ ਤੱਕ ਅੰਗੂਰਾਂ ਦੀ ਤੁੜਾਈਲੇਵੀ 26:5
ਆਇਤਾਂ
ਲੇਵੀ 26:5ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ।
- ਰੂਥ ਜੌਂਆਂ ਦੀ ਵਾਢੀ ਦੇ ਸ਼ੁਰੂ ਵਿੱਚ ਆਈ ਅਤੇ ਕਣਕ ਦੀ ਵਾਢੀ ਮੁੱਕਣ ਤੱਕ ਸਿਲਾ ਚੁਗਦੀ ਰਹੀਰੂਥ 1:22, ਰੂਥ 2:23
- ਸਮੂਏਲ ਨੇ ਕਣਕ ਦੀ ਵਾਢੀ ਵੇਲੇ ਗਰਜ ਅਤੇ ਮੀਂਹ ਲਈ ਪੁਕਾਰਿਆ1 ਸਮੂ 12:17–18
ਆਇਤਾਂ
1 ਸਮੂ 12:17–18ਕੀ, ਅੱਜ ਕਣਕ ਵੱਢਣ ਦਾ ਸਮਾਂ ਨਹੀਂ? ਮੈਂ ਯਹੋਵਾਹ ਨੂੰ ਪੁਕਾਰਾਂਗਾ ਜੋ ਬੱਦਲਾਂ ਨੂੰ ਗਰਜਾਵੇ ਅਤੇ ਮੀਂਹ ਘੱਲੇ ਇਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਯਹੋਵਾਹ ਕੋਲੋਂ ਰਾਜਾ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ। ਇਸ ਤੋਂ ਬਾਅਦ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਉਸੇ ਵੇਲੇ ਗਰਜਣ ਹੋਈ ਅਤੇ ਯਹੋਵਾਹ ਨੇ ਮੀਂਹ ਭੇਜਿਆ। ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਬਹੁਤ ਡਰ ਗਏ।
- ਯਾਕੂਬ ਦੇ ਸਾਲ: ਦਿਨ ਨੂੰ ਗਰਮੀ ਅਤੇ ਰਾਤ ਨੂੰ ਪਾਲਾਉਤ 31:40
ਆਇਤਾਂ
ਉਤ 31:40ਮੇਰਾ ਤਾਂ ਇਹ ਹਾਲ ਸੀ, ਕਿ ਦਿਨ ਵੇਲੇ ਧੁੱਪ ਅਤੇ ਰਾਤ ਵੇਲੇ ਠੰਡ ਨੇ ਮੈਨੂੰ ਖਾ ਲਿਆ ਅਤੇ ਨੀਂਦ ਮੇਰੀਆਂ ਅੱਖਾਂ ਤੋਂ ਉੱਡ ਗਈ।
ਗਰਮੀ
- ਅਗਲੋਨ ਆਪਣੇ ਠੰਡੇ ਚੁਬਾਰੇ ਵਿੱਚ ਬੈਠਾ ਸੀਨਿਆਂਈ 3:20, ਨਿਆਂਈ 3:24
ਆਇਤਾਂ
ਨਿਆਂਈ 3:20ਤਦ ਏਹੂਦ ਉਸ ਦੇ ਕੋਲ ਆਇਆ, ਉਸ ਵੇਲੇ ਉਹ ਹਵਾਦਾਰ ਚੁਬਾਰੇ ਵਿੱਚ ਜੋ ਸਿਰਫ਼ ਉਸ ਦੇ ਲਈ ਸੀ, ਬੈਠਿਆ ਹੋਇਆ ਸੀ। ਫਿਰ ਏਹੂਦ ਨੇ ਕਿਹਾ, “ਤੁਹਾਡੇ ਲਈ ਮੇਰੇ ਕੋਲ ਪਰਮੇਸ਼ੁਰ ਦੀ ਵੱਲੋਂ ਇੱਕ ਸੰਦੇਸ਼ ਹੈ।” ਤਦ ਉਹ ਗੱਦੀ ਉੱਤੋਂ ਉੱਠ ਕੇ ਖੜ੍ਹਾ ਹੋ ਗਿਆ।
ਨਿਆਂਈ 3:24ਜਦ ਉਹ ਨਿੱਕਲ ਗਿਆ ਤਾਂ ਅਗਲੋਨ ਦੇ ਸੇਵਕ ਆਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਚੁਬਾਰੇ ਦੇ ਦਰਵਾਜ਼ੇ ਬੰਦ ਸਨ ਤਾਂ ਉਨ੍ਹਾਂ ਨੇ ਕਿਹਾ, “ਉਹ ਹਵਾਦਾਰ ਚੁਬਾਰੇ ਦੀ ਅੰਦਰਲੀ ਕੋਠੜੀ ਵਿੱਚ ਪਖ਼ਾਨੇ ਵਿੱਚ ਬੈਠਾ ਹੋਵੇਗਾ।”
- ਸਿਆਲ ਦੇ ਘਰ ਅਤੇ ਗਰਮੀ ਦੇ ਘਰਆਮੋ 3:15
ਆਇਤਾਂ
ਆਮੋ 3:15ਮੈਂ ਸਰਦੀ ਦੇ ਮਹਿਲਾਂ ਅਤੇ ਗਰਮੀ ਦੇ ਮਹਿਲਾਂ ਨੂੰ ਢਾਹ ਦਿਆਂਗਾ, ਹਾਥੀ ਦੰਦ ਨਾਲ ਬਣਾਏ ਹੋਏ ਮਹਿਲ ਵੀ ਬਰਬਾਦ ਹੋ ਜਾਣਗੇ ਅਤੇ ਵੱਡੇ-ਵੱਡੇ ਭਵਨ ਵੀ ਨਾਸ ਹੋਣਗੇ!” ਪ੍ਰਭੂ ਯਹੋਵਾਹ ਦਾ ਵਾਕ ਹੈ।
- ਸੀਬਾ ਦਾਊਦ ਲਈ ਗਰਮੀ ਦੇ ਸੌ ਫਲ ਲਿਆਇਆ2 ਸਮੂ 16:1–2
ਆਇਤਾਂ
2 ਸਮੂ 16:1–2ਜਦ ਦਾਊਦ ਪਰਬਤ ਦੀ ਟੀਸੀ ਤੋਂ ਕੁਝ ਅੱਗੇ ਵਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜ਼ੀਰ ਦੇ ਫਲ ਅਤੇ ਇੱਕ ਮੇਸ਼ੇਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ। ਰਾਜੇ ਨੇ ਸੀਬਾ ਨੂੰ ਆਖਿਆ, ਇਨ੍ਹਾਂ ਤੋਂ ਤੇਰਾ ਕੀ ਉਦੇਸ਼ ਹੈ? ਸੀਬਾ ਨੇ ਆਖਿਆ, ਇਹ ਗਧੇ ਰਾਜਾ ਦੇ ਘਰਾਣੇ ਦੀ ਸਵਾਰੀ ਲਈ ਹਨ ਅਤੇ ਰੋਟੀਆਂ ਅਤੇ ਹੰਜ਼ੀਰ ਦੇ ਫਲ ਜੁਆਨਾਂ ਦੇ ਖਾਣ ਲਈ ਹਨ ਅਤੇ ਇਹ ਮਧ ਇਸ ਲਈ ਹੈ ਕਿ ਜੋ ਉਜਾੜ ਵਿੱਚ ਥੱਕ ਜਾਣ, ਉਹ ਇਸ ਨੂੰ ਪੀ ਲੈਣ।
- ਗਦਲਯਾਹ: ਮਧ, ਗਰਮੀ ਦੇ ਫਲ ਅਤੇ ਤੇਲ ਭਾਂਡਿਆਂ ਵਿੱਚ ਇਕੱਠੇ ਕਰੋਯਿਰ 40:10, ਯਿਰ 40:12
ਆਇਤਾਂ
ਯਿਰ 40:10ਮੈਂ, ਵੇਖ ਮੈਂ, ਮਿਸਪਾਹ ਵਿੱਚ ਵੱਸਦਾ ਹਾਂ ਭਈ ਉਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆਂ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸੀਂ ਆਪਣੇ ਕਬਜ਼ੇ ਵਿੱਚ ਕਰ ਲਏ ਹਨ
ਯਿਰ 40:12ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ-ਜਿੱਥੇ ਉਹ ਧੱਕੇ ਗਏ ਸਨ ਮੁੜੇ ਅਤੇ ਉਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਉਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।
- ਕੀੜੀ ਗਰਮੀ ਵਿੱਚ ਆਪਣਾ ਭੋਜਨ ਇਕੱਠਾ ਕਰਦੀ ਹੈਕਹਾ 6:6–8, ਕਹਾ 30:25
- ਗਰਮੀ ਵਿੱਚ ਪਿੜ ਦੀ ਤੂੜੀ, ਜਿਸ ਨੂੰ ਹਵਾ ਉਡਾ ਲੈ ਜਾਂਦੀ ਹੈਦਾਨੀ 2:35
ਆਇਤਾਂ
ਦਾਨੀ 2:35ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ-ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਗੂੰ ਹੋ ਗਏ ਅਤੇ ਹਵਾ ਉਹਨਾਂ ਨੂੰ ਉਡਾ ਲੈ ਗਈ ਇੱਥੋਂ ਤੱਕ ਕਿ ਉਹਨਾਂ ਦੇ ਲਈ ਕੋਈ ਥਾਂ ਨਾ ਰਿਹਾ ਅਤੇ ਉਹੋ ਪੱਥਰ ਜਿਸ ਨੇ ਉਸ ਮੂਰਤੀ ਨੂੰ ਮਾਰਿਆ ਇੱਕ ਵੱਡਾ ਪਰਬਤ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ।
- ਜਦ ਹੰਜ਼ੀਰ ਦੇ ਰੁੱਖ ਨੂੰ ਪੱਤੇ ਨਿੱਕਲਦੇ ਹਨ ਤਾਂ ਗਰਮੀ ਨੇੜੇ ਹੁੰਦੀ ਹੈਮੱਤੀ 24:32
ਆਇਤਾਂ
ਮੱਤੀ 24:32ਫੇਰ ਹੰਜ਼ੀਰ ਦੇ ਦਰਖ਼ਤ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਸਮਝ ਜਾਂਦੇ ਹਨ ਕਿ ਗਰਮੀ ਦੀ ਰੁੱਤ ਨੇੜੇ ਹੈ।
- “ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ”ਜ਼ਬੂ 32:4
ਆਇਤਾਂ
ਜ਼ਬੂ 32:4ਕਿਉਂ ਜੋ ਤੇਰਾ ਹੱਥ ਦਿਨ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ। ਸਲਹ।
ਸਿਆਲ
- “ਸਰਦੀਆਂ ਲੰਘ ਗਈਆਂ ਹਨ, ਮੀਂਹ ਵੀ ਪੈ ਕੇ ਚਲਾ ਗਿਆ ਹੈ”ਸਰੇਸ਼ਟ 2:11–13
ਆਇਤਾਂ
ਸਰੇਸ਼ਟ 2:11–13ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ, ਮੀਂਹ ਵੀ ਪੈ ਕੇ ਚਲਾ ਗਿਆ ਹੈ, ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ। ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ!
- ਨੌਵੇਂ ਮਹੀਨੇ ਰਾਜਾ ਆਪਣੇ ਸਿਆਲ ਦੇ ਘਰ ਵਿੱਚ ਅੰਗੀਠੀ ਕੋਲ ਬੈਠਾ ਸੀਯਿਰ 36:22
ਆਇਤਾਂ
ਯਿਰ 36:22ਰਾਜਾ ਸਿਆਲ ਵਾਲੇ ਮਹਿਲ ਵਿੱਚ ਬੈਠਾ ਹੋਇਆ ਸੀ। ਨੌਵਾਂ ਮਹੀਨਾ ਸੀ ਅਤੇ ਉਹ ਦੇ ਅੱਗੇ ਅੰਗੀਠੀ ਬਲਦੀ ਸੀ
- ਮੀਂਹ ਦੀ ਰੁੱਤ ਵਿੱਚ ਲੋਕ ਚੌਂਕ ਵਿੱਚ ਮੋਹਲੇਧਾਰ ਮੀਂਹ ਵਿੱਚ ਕੰਬਦੇ ਰਹੇਅਜ਼ਰਾ 10:9, ਅਜ਼ਰਾ 10:13
ਆਇਤਾਂ
ਅਜ਼ਰਾ 10:9ਤਾਂ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਮਨੁੱਖ ਤਿੰਨ ਦਿਨਾਂ ਦੇ ਵਿੱਚ ਯਰੂਸ਼ਲਮ ਵਿੱਚ ਇਕੱਠੇ ਹੋਏ। ਇਹ ਨੌਵੇਂ ਮਹੀਨੇ ਦੀ ਵੀਹ ਤਾਰੀਖ਼ ਸੀ ਅਤੇ ਸਾਰੀ ਪਰਜਾ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਬੈਠੀ ਹੋਈ, ਇਸ ਗੱਲ ਦੇ ਕਾਰਨ ਅਤੇ ਤੇਜ਼ ਮੀਂਹ ਦੇ ਕਾਰਨ ਕੰਬਦੀ ਸੀ।
ਅਜ਼ਰਾ 10:13ਪਰ ਲੋਕ ਬਹੁਤ ਸਾਰੇ ਹਨ ਅਤੇ ਇਹ ਮੀਂਹ ਦਾ ਮੌਸਮ ਹੈ, ਇਸ ਕਾਰਨ ਅਸੀਂ ਬਾਹਰ ਨਹੀਂ ਖਲੋ ਸਕਦੇ! ਨਾਲੇ ਇਹ ਇੱਕ ਜਾਂ ਦੋ ਦਿਨ ਦਾ ਕੰਮ ਨਹੀਂ ਹੈ, ਕਿਉਂ ਜੋ ਅਸੀਂ ਇਸ ਗੱਲ ਵਿੱਚ ਵੱਡਾ ਅਪਰਾਧ ਕੀਤਾ ਹੈ!
- ਸਿਆਲ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ; ਯਿਸੂ ਸੁਲੇਮਾਨ ਦੀ ਡਿਉਢੀ ਵਿੱਚ ਟਹਿਲ ਰਿਹਾ ਸੀਯੂਹ 10:22–23
ਆਇਤਾਂ
ਯੂਹ 10:22–23ਇਹ ਸਰਦੀ ਦੀ ਰੁੱਤ ਸੀ ਅਤੇ ਯਰੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ। ਯਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।
- “ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ” ਨਾ ਹੋਵੇਮੱਤੀ 24:20
ਆਇਤਾਂ
ਮੱਤੀ 24:20ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ।
- ਵਰਤ ਦੇ ਦਿਨਾਂ ਤੋਂ ਬਾਅਦ ਸਮੁੰਦਰੀ ਸਫ਼ਰ ਖ਼ਤਰਨਾਕ ਹੋ ਗਿਆ; ਉਨ੍ਹਾਂ ਨੇ ਸਿਆਲ ਕੱਟਣ ਲਈ ਬੰਦਰਗਾਹ ਲੱਭੀਰਸੂਲਾਂ 27:9, ਰਸੂਲਾਂ 27:12
ਆਇਤਾਂ
ਰਸੂਲਾਂ 27:9ਜਦੋਂ ਬਹੁਤ ਸਮਾਂ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ, ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ!
ਰਸੂਲਾਂ 27:12ਅਤੇ ਇਸ ਲਈ ਕਿ ਉਹ ਸਥਾਨ ਸਿਆਲ ਕੱਟਣ ਲਈ ਚੰਗਾ ਨਹੀਂ ਸੀ, ਬਹੁਤਿਆਂ ਨੇ ਇਹ ਸਲਾਹ ਦਿੱਤੀ ਜੋ ਇਥੋਂ ਚੱਲੇ ਚੱਲੀਏ ਕਿ ਜੇ ਕਿਵੇਂ ਹੋ ਸਕੇ ਤਾਂ ਫੈਨੀਕੁਸ ਤੱਕ ਪਹੁੰਚ ਕੇ ਸਿਆਲ ਕੱਟੀਏ, ਜੋ ਕਰੇਤ ਦਾ ਇੱਕ ਘਾਟ ਹੈ ਜਿਹੜਾ ਉੱਤਰ ਪੂਰਬ ਅਤੇ ਦੱਖਣ ਪੂਰਬ ਦੇ ਕੋਨੇ ਦੀ ਵੱਲ ਹੈ!
- ਸਿਕੰਦਰਿਯਾ ਦੇ ਇੱਕ ਜਹਾਜ਼ ਨੇ ਉਸ ਟਾਪੂ ਉੱਤੇ ਸਿਆਲ ਕੱਟਿਆ ਸੀਰਸੂਲਾਂ 28:11
ਆਇਤਾਂ
ਰਸੂਲਾਂ 28:11ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ!
- ਪੌਲੁਸ ਨੇ ਨਿਕੁਪੁਲਿਸ ਵਿੱਚ ਸਿਆਲ ਕੱਟਣ ਦਾ ਫ਼ੈਸਲਾ ਕੀਤਾਤੀਤੁ 3:12
ਆਇਤਾਂ
ਤੀਤੁ 3:12ਜਦੋਂ ਮੈਂ ਅਰਤਿਮਿਸ ਜਾਂ ਤੁਖਿਕੁਸ ਨੂੰ ਤੇਰੇ ਕੋਲ ਭੇਜਾਂ ਤਾਂ ਤੂੰ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦਾ ਇਰਾਦਾ ਕੀਤਾ ਹੈ।
- ਪੌਲੁਸ ਤਿਮੋਥਿਉਸ ਨੂੰ: “ਤੂੰ ਸਿਆਲ ਤੋਂ ਪਹਿਲਾਂ ਆਉਣ ਦਾ ਯਤਨ ਕਰ”2 ਤਿਮ 4:21
ਆਇਤਾਂ
2 ਤਿਮ 4:21ਤੂੰ ਸਿਆਲ ਤੋਂ ਪਹਿਲਾਂ ਆਉਣ ਦਾ ਯਤਨ ਕਰ। ਯਬੂਲੁਸ ਤੇਰੀ ਸੁੱਖ-ਸਾਂਦ ਪੁੱਛਦਾ ਹੈ ਨਾਲੇ ਪੂਦੇਸ, ਲੀਨੁਸ, ਕਲੋਦੀਆ ਅਤੇ ਸਾਰੇ ਭਾਈ।
- ਉੱਨ ਵਾਂਗੂੰ ਵਿਛੀ ਬਰਫ਼, ਸੁਆਹ ਵਾਂਗੂੰ ਖਿੱਲਰਿਆ ਕੋਰਾਜ਼ਬੂ 147:16
ਆਇਤਾਂ
ਜ਼ਬੂ 147:16ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।
ਕਹਾਉਤਾਂ ਵਿੱਚ ਕਹਾਵਤਾਂ
- “ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ”ਕਹਾ 10:5
ਆਇਤਾਂ
ਕਹਾ 10:5ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ।
- “ਜਿਵੇਂ ਗਰਮੀ ਵਿੱਚ ਬਰਫ਼ ਅਤੇ ਵਾਢੀ ਵਿੱਚ ਵਰਖਾ”ਕਹਾ 26:1
ਆਇਤਾਂ
ਕਹਾ 26:1ਜਿਵੇਂ ਗਰਮੀ ਵਿੱਚ ਬਰਫ਼ ਅਤੇ ਵਾਢੀ ਵਿੱਚ ਵਰਖਾ, ਤਿਵੇਂ ਮੂਰਖ ਨੂੰ ਆਦਰ ਸੂਤ ਨਹੀਂ।
- “ਜਿਵੇਂ ਵਾਢੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ”ਕਹਾ 25:13
ਆਇਤਾਂ
ਕਹਾ 25:13ਜਿਵੇਂ ਵਾਢੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ, ਉਸੇ ਤਰ੍ਹਾਂ ਹੀ ਵਫ਼ਾਦਾਰ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀਅ ਠੰਡਾ ਕਰਦਾ ਹੈ।
- ਆਲਸੀ ਰੁੱਤ ਸਿਰ ਹਲ਼ ਨਹੀਂ ਵਾਹੁੰਦਾਕਹਾ 20:4
ਆਇਤਾਂ
ਕਹਾ 20:4ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ