Bible Explorer ਐਪ ਲਓ

ਪੜਚੋਲ › ਵਿਸ਼ੇ › ਸੱਪ

ਕੁਦਰਤ

ਬਾਈਬਲ ਵਿੱਚ ਸੱਪ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 28 ਹਿੱਸੇ, ਸਤਰ-ਦਰ-ਸਤਰ।

  • ਉਤਪਤ: ਸੱਪ ਮੈਦਾਨ ਦੇ ਸਾਰੇ ਜਾਨਵਰਾਂ ਨਾਲੋਂ ਚਲਾਕ ਸੀਉਤ 3:1
    ਆਇਤਾਂ
    ਉਤ 3:1ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
  • ਉਤਪਤ: ਸੱਪ ਆਪਣੇ ਢਿੱਡ ਦੇ ਭਾਰ ਤੁਰੇਗਾ ਅਤੇ ਮਿੱਟੀ ਖਾਵੇਗਾਉਤ 3:14
    ਆਇਤਾਂ
    ਉਤ 3:14ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ।
  • “ਚੱਟਾਨ ਉੱਤੇ ਸੱਪ ਦਾ ਰਾਹ” — ਚਾਰ ਬਹੁਤ ਅਚਰਜ ਗੱਲਾਂ ਵਿੱਚੋਂ ਇੱਕਕਹਾ 30:18–19
    ਆਇਤਾਂ
    ਕਹਾ 30:18–19ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ, ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।
  • ਕੰਧਾਂ ਵਿੱਚ ਸੱਪ: ਜੋ ਕੰਧ ਤੋੜਦਾ ਹੈ ਜਾਂ ਉਸ ਨਾਲ ਢਾਸਣਾ ਲਾਉਂਦਾ ਹੈ ਉਸ ਨੂੰ ਡੰਗ ਲੱਗ ਸਕਦਾ ਹੈਉਪ 10:8, ਆਮੋ 5:19
    ਆਇਤਾਂ
    ਉਪ 10:8ਜਿਹੜਾ ਟੋਆ ਪੁੱਟਦਾ ਹੈ ਉਹ ਉਸ ਦੇ ਵਿੱਚ ਡਿੱਗੇਗਾ ਅਤੇ ਜਿਹੜਾ ਕੰਧ ਢਾਉਂਦਾ ਹੈ ਉਹ ਨੂੰ ਸੱਪ ਲੜੇਗਾ।
    ਆਮੋ 5:19ਜਿਵੇਂ ਕੋਈ ਮਨੁੱਖ ਬੱਬਰ ਸ਼ੇਰ ਦੇ ਅੱਗਿਓਂ ਭੱਜੇ ਅਤੇ ਰਿੱਛ ਉਸ ਨੂੰ ਟੱਕਰੇ, ਜਾਂ ਉਹ ਘਰ ਵਿੱਚ ਆ ਕੇ ਆਪਣਾ ਹੱਥ ਕੰਧ ਉੱਤੇ ਰੱਖੇ ਅਤੇ ਸੱਪ ਉਸ ਨੂੰ ਡੱਸ ਲਵੇ!
  • ਸਪੇਰੇ: ਜੇ ਸੱਪ ਮੰਤਰ ਤੋਂ ਪਹਿਲਾਂ ਹੀ ਡੰਗ ਮਾਰ ਦੇਵੇ ਤਾਂ ਕੋਈ ਲਾਭ ਨਹੀਂਉਪ 10:11
    ਆਇਤਾਂ
    ਉਪ 10:11ਜੇ ਸੱਪ ਮੰਤਰ ਪੜ੍ਹੇ ਜਾਣ ਤੋਂ ਪਹਿਲਾਂ ਲੜੇ, ਤਾਂ ਮੰਤਰ ਪੜ੍ਹਨ ਵਾਲੇ ਨੂੰ ਕੁਝ ਲਾਭ ਨਾ ਹੋਵੇਗਾ।
  • ਇੱਕ ਨਾਗ ਜੋ ਸਪੇਰੇ ਦੀ ਧੁਨ ਤੋਂ ਆਪਣੇ ਕੰਨ ਬੰਦ ਕਰ ਲੈਂਦਾ ਹੈਜ਼ਬੂ 58:4–5
    ਆਇਤਾਂ
    ਜ਼ਬੂ 58:4–5ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ, ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ, ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ।
  • ਨਾਗ ਜਿਹੜੇ ਮੰਤਰ ਨਾਲ ਵੱਸ ਨਹੀਂ ਹੁੰਦੇਯਿਰ 8:17
    ਆਇਤਾਂ
    ਯਿਰ 8:17ਵੇਖੋ ਤਾਂ, ਮੈਂ ਤੁਹਾਡੇ ਵਿੱਚ ਸੱਪਾਂ ਨੂੰ ਘੱਲਾਂਗਾ, ਨਾਲੇ ਨਾਗ ਜਿਹੜੇ ਮੰਤਰੇ ਨਹੀਂ ਜਾਂਦੇ। ਉਹ ਤੁਹਾਨੂੰ ਡੰਗ ਮਾਰਨਗੇ, ਯਹੋਵਾਹ ਦਾ ਵਾਕ ਹੈ।
  • ਰਾਹ ਦੇ ਕੰਢੇ ਦਾ ਨਾਗ ਘੋੜੇ ਦੀਆਂ ਅੱਡੀਆਂ ਨੂੰ ਡੰਗਦਾ ਹੈ, ਅਤੇ ਸਵਾਰ ਪਿੱਛੇ ਡਿੱਗ ਪੈਂਦਾ ਹੈਉਤ 49:17
    ਆਇਤਾਂ
    ਉਤ 49:17ਦਾਨ ਮਾਰਗ ਉੱਤੇ ਸੱਪ ਸਗੋਂ ਰਸਤੇ ਵਿੱਚ ਫਨੀਅਰ ਸੱਪ ਹੋਵੇਗਾ, ਜਿਹੜਾ ਘੋੜੇ ਨੂੰ ਡੰਗ ਮਾਰਦਾ ਹੈ ਜਿਸ ਕਾਰਨ ਉਸ ਦਾ ਸਵਾਰ ਪਿੱਛੇ ਡਿੱਗ ਪੈਂਦਾ ਹੈ।
  • ਉਜਾੜ ਵਿੱਚ ਜ਼ਹਿਰੀਲੇ ਸੱਪ ਅਤੇ ਬਿੱਛੂ ਸਨਬਿਵ 8:15
    ਆਇਤਾਂ
    ਬਿਵ 8:15ਅਤੇ ਜਿਹੜਾ ਤੁਹਾਨੂੰ ਵੱਡੀ ਅਤੇ ਭਿਆਨਕ ਉਜਾੜ ਦੇ ਵਿੱਚ ਲੈ ਕੇ ਚੱਲਿਆ, ਜਿੱਥੇ ਜ਼ਹਿਰੀਲੇ ਸੱਪ ਅਤੇ ਬਿੱਛੂ ਸਨ ਅਤੇ ਸੁੱਕੀ ਜ਼ਮੀਨ ਤੋਂ ਜਿੱਥੇ ਪਾਣੀ ਨਹੀਂ ਸੀ, ਜਿਸ ਨੇ ਤੁਹਾਡੇ ਲਈ ਪਥਰੀਲੀ ਚੱਟਾਨ ਤੋਂ ਪਾਣੀ ਕੱਢਿਆ,
  • ਦੱਖਣ ਦੇਸ਼: ਸ਼ੇਰ, ਨਾਗ ਅਤੇ ਉੱਡਣ ਵਾਲੇ ਸੱਪ ਦਾ ਦੇਸ਼ਯਸਾ 30:6
    ਆਇਤਾਂ
    ਯਸਾ 30:6ਦੱਖਣੀ ਪਸ਼ੂਆਂ ਦੇ ਵਿਖੇ ਅਗੰਮ ਵਾਕ, - ਦੁੱਖ ਅਤੇ ਕਸ਼ਟ ਦੇ ਦੇਸ ਵਿੱਚੋਂ, ਜਿੱਥੋਂ ਬੱਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਉਹ ਜੁਆਨ ਗਧਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਊਠਾਂ ਦੇ ਕੁਹਾਨਾਂ ਉੱਤੇ ਆਪਣੇ ਖਜ਼ਾਨੇ, ਉਸ ਕੌਮ ਵੱਲ ਚੁੱਕੀ ਲਈ ਜਾਂਦੇ ਹਨ ਜਿਹੜੀ ਲਾਭਦਾਇਕ ਨਹੀਂ!
  • ਨਾਗ ਦਾ ਆਂਡਾ ਭੰਨੋ, ਤਾਂ ਨਾਗ ਨਿੱਕਲਦਾ ਹੈਯਸਾ 59:5
    ਆਇਤਾਂ
    ਯਸਾ 59:5ਉਹ ਨਾਗ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਉਣਦੇ ਹਨ, ਜੋ ਕੋਈ ਉਹਨਾਂ ਦੇ ਆਂਡਿਆਂ ਵਿੱਚੋਂ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ।

ਕਹਾਣੀਆਂ ਵਿੱਚ

  • ਮੂਸਾ ਦੀ ਲਾਠੀ ਸੱਪ ਬਣ ਗਈ; ਉਹ ਉਸ ਤੋਂ ਭੱਜਿਆ, ਫਿਰ ਉਸ ਨੇ ਉਸ ਨੂੰ ਪੂਛ ਤੋਂ ਫੜ ਲਿਆਕੂਚ 4:3–4
    ਆਇਤਾਂ
    ਕੂਚ 4:3–4ਤਦ ਉਸ ਨੇ ਉਸ ਨੂੰ ਧਰਤੀ ਉੱਤੇ ਸੁੱਟ ਦਿੱਤਾ। ਉਹ ਸੱਪ ਬਣ ਗਿਆ ਅਤੇ ਮੂਸਾ ਉਸ ਦੇ ਅੱਗੋਂ ਭੱਜਾ। ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਵਧਾ ਕੇ ਉਸ ਨੂੰ ਪੂਛ ਤੋਂ ਫੜ੍ਹ ਲੈ ਤਦ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ੍ਹ ਲਿਆ ਅਤੇ ਉਹ ਦੇ ਹੱਥ ਵਿੱਚ ਲਾਠੀ ਬਣ ਗਿਆ।”
  • ਹਾਰੂਨ ਦੀ ਲਾਠੀ ਸੱਪ ਬਣ ਗਈ ਅਤੇ ਜਾਦੂਗਰਾਂ ਦੀਆਂ ਲਾਠੀਆਂ ਨੂੰ ਨਿਗਲ ਗਈਕੂਚ 7:10–12
    ਆਇਤਾਂ
    ਕੂਚ 7:10–12ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣੀ ਲਾਠੀ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਸੁੱਟੀ, ਤਦ ਉਹ ਸਰਾਲ ਬਣ ਗਈ। ਫਿਰ ਫ਼ਿਰਊਨ ਨੇ ਵੀ ਸਿਆਣਿਆਂ ਅਤੇ ਮੰਤਰੀਆਂ ਨੂੰ ਸੱਦਿਆ ਤਦ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਸਭਨਾਂ ਨੇ ਆਪਣੀਆਂ-ਆਪਣੀਆਂ ਲਾਠੀਆਂ ਸੁੱਟੀਆਂ ਅਤੇ ਉਹ ਸਰਾਲਾਂ ਹੋ ਗਈਆਂ ਪਰ ਹਾਰੂਨ ਦੀ ਲਾਠੀ ਉਨ੍ਹਾਂ ਦੀਆਂ ਲਾਠੀਆਂ ਨੂੰ ਨਿਗਲ ਗਈ।
  • ਉਜਾੜ ਵਿੱਚ ਜ਼ਹਿਰੀਲੇ ਸੱਪਾਂ ਨੇ ਇਸਰਾਏਲੀਆਂ ਨੂੰ ਡੰਗਿਆ, ਅਤੇ ਬਹੁਤ ਸਾਰੇ ਮਰ ਗਏਗਿਣ 21:6
    ਆਇਤਾਂ
    ਗਿਣ 21:6ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ।
  • ਮੂਸਾ ਨੇ ਇੱਕ ਡੰਡੇ ਉੱਤੇ ਪਿੱਤਲ ਦਾ ਸੱਪ ਬਣਾਇਆ; ਡੰਗੇ ਹੋਏ ਜਿਨ੍ਹਾਂ ਨੇ ਉਸ ਵੱਲ ਵੇਖਿਆ, ਜੀਉਂਦੇ ਰਹੇਗਿਣ 21:8–9
    ਆਇਤਾਂ
    ਗਿਣ 21:8–9ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ। ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ।
  • ਹਿਜ਼ਕੀਯਾਹ ਨੇ ਉਹ ਪਿੱਤਲ ਦਾ ਸੱਪ, ਨਹੁਸ਼ਤਾਨ, ਚਕਨਾ-ਚੂਰ ਕਰ ਦਿੱਤਾ ਕਿਉਂਕਿ ਲੋਕ ਉਸ ਅੱਗੇ ਧੂਪ ਧੁਖਾਉਂਦੇ ਸਨ2 ਰਾਜਾ 18:4
    ਆਇਤਾਂ
    2 ਰਾਜਾ 18:4ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ, ਥੰਮ੍ਹਾਂ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਟੁੰਡਾਂ ਨੂੰ ਵੱਢ ਸੁੱਟਿਆ ਅਤੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ-ਚੂਰ ਕਰ ਦਿੱਤਾ, ਕਿਉਂ ਜੋ ਉਨ੍ਹਾਂ ਦਿਨਾਂ ਤੱਕ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਮ ਨਹੁਸ਼ਤਾਨ ਰੱਖਿਆ।
  • ਮਾਲਟਾ ਉੱਤੇ ਅੱਗ ਦੇ ਸੇਕ ਨਾਲ ਨਿੱਕਲਿਆ ਇੱਕ ਨਾਗ ਪੌਲੁਸ ਦੇ ਹੱਥ ਨੂੰ ਚਿੰਬੜ ਗਿਆਰਸੂਲਾਂ 28:3–4
    ਆਇਤਾਂ
    ਰਸੂਲਾਂ 28:3–4ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ! ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!
  • ਪੌਲੁਸ ਨੇ ਉਸ ਨੂੰ ਝਾੜ ਦਿੱਤਾ; ਟਾਪੂ ਦੇ ਲੋਕ ਉਸ ਦੇ ਸੁੱਜਣ ਦੀ ਉਡੀਕ ਕਰਦੇ ਰਹੇਰਸੂਲਾਂ 28:5–6
    ਆਇਤਾਂ
    ਰਸੂਲਾਂ 28:5–6ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ! ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ!
  • ਯਿਸੂ ਆਪਣੇ ਚੇਲਿਆਂ ਨੂੰ ਸੱਪਾਂ ਅਤੇ ਬਿੱਛੂਆਂ ਨੂੰ ਕੁਚਲਣ ਦਾ ਅਧਿਕਾਰ ਦਿੰਦਾ ਹੈਲੂਕਾ 10:17, ਲੂਕਾ 10:19
    ਆਇਤਾਂ
    ਲੂਕਾ 10:17ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ!
    ਲੂਕਾ 10:19ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ।

ਕਹਾਵਤਾਂ

  • “ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ”ਮੱਤੀ 10:16
    ਆਇਤਾਂ
    ਮੱਤੀ 10:16ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
  • ਕਿਹੜਾ ਪਿਤਾ ਮੱਛੀ ਮੰਗਣ ਉੱਤੇ ਆਪਣੇ ਪੁੱਤਰ ਨੂੰ ਸੱਪ ਦੇਵੇਗਾ?ਮੱਤੀ 7:10, ਲੂਕਾ 11:11
    ਆਇਤਾਂ
    ਮੱਤੀ 7:10ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ?
    ਲੂਕਾ 11:11ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ?
  • ਮਧ: “ਓੜਕ ਉਹ ਸੱਪ ਦੀ ਵਾਂਗੂੰ ਡੰਗ ਮਾਰਦੀ ਹੈ, ਅਤੇ ਠੂਹੇਂ ਵਾਂਗੂੰ ਡੰਗ ਮਾਰਦੀ ਹੈ”ਕਹਾ 23:31–32
    ਆਇਤਾਂ
    ਕਹਾ 23:31–32ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ। ਓੜਕ ਉਹ ਸੱਪ ਦੀ ਵਾਂਗੂੰ ਡੰਗ ਮਾਰਦੀ ਹੈ, ਅਤੇ ਠੂਹੇਂ ਵਾਂਗੂੰ ਡੰਗ ਮਾਰਦੀ ਹੈ!
  • “ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ”ਜ਼ਬੂ 140:3
    ਆਇਤਾਂ
    ਜ਼ਬੂ 140:3ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ!।
  • “ਉਹ ਨਾਗ ਵਾਂਗੂੰ ਧੂੜ ਚੱਟਣਗੀਆਂ”ਮੀਕਾ 7:17
    ਆਇਤਾਂ
    ਮੀਕਾ 7:17ਉਹ ਨਾਗ ਵਾਂਗੂੰ ਧੂੜ ਚੱਟਣਗੀਆਂ, ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ, ਉਹ ਭੈਅ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੀਆਂ, ਅਤੇ ਤੇਰੇ ਕੋਲੋਂ ਡਰਨਗੀਆਂ।
  • ਮਿਸਰ: “ਉਹ ਦੀ ਅਵਾਜ਼ ਸੱਪ ਵਾਂਗੂੰ ਉੱਠੇਗੀ”ਯਿਰ 46:22
    ਆਇਤਾਂ
    ਯਿਰ 46:22ਉਹ ਦੀ ਅਵਾਜ਼ ਸੱਪ ਵਾਂਗੂੰ ਉੱਠੇਗੀ, ਉਹ ਫੌਜ ਨਾਲ ਆਉਣਗੇ, ਉਹ ਉਸ ਦੇ ਉੱਤੇ ਲੱਕੜਹਾਰਿਆਂ ਵਾਂਗੂੰ ਕੁਹਾੜਿਆਂ ਨਾਲ ਆਉਣਗੇ!

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ