ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਸੱਤ ਦੀ ਗਿਣਤੀ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 49 ਹਿੱਸੇ, ਸਤਰ-ਦਰ-ਸਤਰ।
ਸੱਤ ਦਿਨ
- ਪਰਮੇਸ਼ੁਰ ਨੇ ਸੱਤਵੇਂ ਦਿਨ ਅਰਾਮ ਕੀਤਾ; ਛੇ ਦਿਨ ਕੰਮ, ਫਿਰ ਸਬਤਉਤ 2:3, ਕੂਚ 20:11, ਬਿਵ 5:13–14
ਆਇਤਾਂ
ਉਤ 2:3ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।
ਕੂਚ 20:11ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ।
ਬਿਵ 5:13–14ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ, ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ, ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਬਲ਼ਦ, ਨਾ ਤੇਰਾ ਗਧਾ, ਨਾ ਤੇਰਾ ਕੋਈ ਪਸ਼ੂ, ਨਾ ਕੋਈ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ, ਜਿਸ ਨਾਲ ਤੇਰਾ ਦਾਸ ਅਤੇ ਤੇਰੀ ਦਾਸੀ ਵੀ ਤੇਰੇ ਵਾਂਗੂੰ ਅਰਾਮ ਕਰਨ।
- ਨੂਹ ਦੇ ਕਿਸ਼ਤੀ ਵਿੱਚ ਵੜਨ ਤੋਂ ਸੱਤ ਦਿਨ ਬਾਅਦ ਜਲ ਪਰਲੋ ਆਈਉਤ 7:4, ਉਤ 7:10
- ਨੂਹ ਘੁੱਗੀ ਨੂੰ ਭੇਜਣ ਦੇ ਵਿਚਕਾਰ ਸੱਤ ਦਿਨ ਉਡੀਕਦਾ ਰਿਹਾਉਤ 8:10, ਉਤ 8:12
- ਯੂਸੁਫ਼ ਨੇ ਆਪਣੇ ਪਿਤਾ ਲਈ ਸੱਤ ਦਿਨ ਸੋਗ ਕੀਤਾਉਤ 50:10
ਆਇਤਾਂ
ਉਤ 50:10ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ।
- ਅੱਯੂਬ ਦੇ ਮਿੱਤਰ ਸੱਤ ਦਿਨ ਚੁੱਪ-ਚਾਪ ਉਸ ਦੇ ਨਾਲ ਬੈਠੇ ਰਹੇਅੱਯੂਬ 2:13
ਆਇਤਾਂ
ਅੱਯੂਬ 2:13ਉਹ ਸੱਤ ਦਿਨ ਅਤੇ ਸੱਤ ਰਾਤ ਜ਼ਮੀਨ ਉੱਤੇ ਉਸ ਦੇ ਨਾਲ ਬੈਠੇ ਰਹੇ, ਪਰ ਕਿਸੇ ਨੇ ਉਹ ਦੇ ਨਾਲ ਗੱਲ ਨਾ ਕੀਤੀ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਉਹ ਦੀ ਪੀੜ ਡਾਢੀ ਸੀ।
- ਪਸਾਹ ਵੇਲੇ ਸੱਤ ਦਿਨ ਪਤੀਰੀ ਰੋਟੀਕੂਚ 12:15
ਆਇਤਾਂ
ਕੂਚ 12:15ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਖਾਓ। ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੱਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ।
- ਡੇਰਿਆਂ ਦੇ ਪਰਬ ਵਿੱਚ ਸੱਤ ਦਿਨ ਡੇਰਿਆਂ ਵਿੱਚਲੇਵੀ 23:34, ਲੇਵੀ 23:42
ਆਇਤਾਂ
ਲੇਵੀ 23:34“ਇਸਰਾਏਲੀਆਂ ਨੂੰ ਆਖ ਕਿ ਇਸੇ ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੇ ਅੱਗੇ ਸੱਤ ਦਿਨ ਤੱਕ ਡੇਰਿਆਂ ਦਾ ਪਰਬ ਹੋਵੇ।
ਲੇਵੀ 23:42ਸੱਤ ਦਿਨ ਤੱਕ ਤੁਸੀਂ ਝੌਂਪੜੀਆਂ ਵਿੱਚ ਰਹਿਣਾ, ਸਾਰੇ ਜੋ ਇਸਰਾਏਲ ਵਿੱਚ ਜੰਮੇ ਹਨ, ਉਹ ਝੌਂਪੜੀਆਂ ਵਿੱਚ ਰਹਿਣ,
- ਜਾਜਕਾਂ ਦੇ ਥਾਪੇ ਜਾਣ ਨੂੰ ਸੱਤ ਦਿਨ ਲੱਗਦੇ ਸਨਕੂਚ 29:35
ਆਇਤਾਂ
ਕੂਚ 29:35ਸੋ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ। ਸੱਤ ਦਿਨ ਤੱਕ ਤੂੰ ਉਨ੍ਹਾਂ ਦੀ ਥਾਪਨਾ ਕਰੀਂ।
- ਸ਼ਾਊਲ ਨੇ ਗਿਲਗਾਲ ਵਿੱਚ ਸਮੂਏਲ ਦੀ ਸੱਤ ਦਿਨ ਉਡੀਕ ਕੀਤੀ1 ਸਮੂ 13:8
ਆਇਤਾਂ
1 ਸਮੂ 13:8ਉਹ ਉੱਥੇ ਸਮੂਏਲ ਦੇ ਠਹਿਰਾਏ ਹੋਏ ਸਮੇਂ ਦੇ ਅਨੁਸਾਰ, ਸੱਤਾਂ ਦਿਨਾਂ ਤੱਕ ਉਡੀਕ ਕਰਦਾ ਰਿਹਾ, ਪਰ ਸਮੂਏਲ ਗਿਲਗਾਲ ਵਿੱਚ ਨਾ ਆਇਆ ਅਤੇ ਸਾਰੇ ਲੋਕ ਉਹ ਦੇ ਕੋਲੋਂ ਇੱਧਰ-ਉੱਧਰ ਹੋ ਗਏ।
- ਯਾਬੇਸ਼ ਨੇ ਹਥਿਆਰ ਸੁੱਟਣ ਤੋਂ ਪਹਿਲਾਂ ਸੱਤ ਦਿਨ ਮੰਗੇ1 ਸਮੂ 11:3
ਆਇਤਾਂ
1 ਸਮੂ 11:3ਤਦ ਯਾਬੇਸ਼ ਦੇ ਬਜ਼ੁਰਗਾਂ ਨੇ ਉਹ ਨੂੰ ਆਖਿਆ, ਸਾਨੂੰ ਸੱਤਾਂ ਦਿਨਾਂ ਦਾ ਸਮਾਂ ਦਿਓ ਤਾਂ ਜੋ ਅਸੀਂ ਸਾਰੇ ਇਸਰਾਏਲ ਵਿੱਚ ਦੂਤ ਭੇਜੀਏ, ਜੇ ਸਾਨੂੰ ਕੋਈ ਬਚਾਉਣ ਵਾਲਾ ਨਾ ਮਿਲਿਆ ਤਾਂ ਅਸੀਂ ਤੁਹਾਡੇ ਕੋਲ ਆਵਾਂਗੇ।
- ਯਾਬੇਸ਼ ਦੇ ਆਦਮੀਆਂ ਨੇ ਸ਼ਾਊਲ ਨੂੰ ਦੱਬਣ ਤੋਂ ਬਾਅਦ ਸੱਤ ਦਿਨ ਵਰਤ ਰੱਖਿਆ1 ਸਮੂ 31:13
ਆਇਤਾਂ
1 ਸਮੂ 31:13ਤਦ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੂੰ ਯਾਬੇਸ਼ ਵਿੱਚ ਇੱਕ ਝਾਊ ਦੇ ਰੁੱਖ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।
- ਸਮਸੂਨ ਦੀ ਵਿਆਹ ਦੀ ਦਾਵਤ ਅਤੇ ਬੁਝਾਰਤ ਸੱਤ ਦਿਨ ਚੱਲੀਨਿਆਂਈ 14:12, ਨਿਆਂਈ 14:17
ਆਇਤਾਂ
ਨਿਆਂਈ 14:12ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਅੱਗੇ ਇੱਕ ਬੁਝਾਰਤ ਪਾਉਂਦਾ ਹਾਂ, ਜੇਕਰ ਤੁਸੀਂ ਦਾਵਤ ਦੇ ਸੱਤਾਂ ਦਿਨਾਂ ਵਿੱਚ ਉਸ ਨੂੰ ਬੁੱਝ ਲਉ ਅਤੇ ਮੈਨੂੰ ਦੱਸੋ ਤਾਂ ਮੈਂ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਤੁਹਾਨੂੰ ਦਿਆਂਗਾ,
ਨਿਆਂਈ 14:17ਦਾਵਤ ਦੇ ਸੱਤਾਂ ਦਿਨਾਂ ਵਿੱਚ ਉਹ ਉਸ ਦੇ ਅੱਗੇ ਰੋਂਦੀ ਰਹੀ ਅਤੇ ਸੱਤਵੇਂ ਦਿਨ ਅਜਿਹਾ ਹੋਇਆ ਕਿ ਸਮਸੂਨ ਨੇ ਉਹ ਨੂੰ ਬੁਝਾਰਤ ਦਾ ਅਰਥ ਦੱਸ ਦਿੱਤਾ ਕਿਉਂ ਜੋ ਉਹ ਨੇ ਉਸ ਨੂੰ ਬਹੁਤ ਤੰਗ ਕੀਤਾ ਹੋਇਆ ਸੀ। ਤਦ ਉਸ ਨੇ ਜਾ ਕੇ ਆਪਣੇ ਲੋਕਾਂ ਨੂੰ ਦੱਸ ਦਿੱਤਾ।
- ਅਹਸ਼ਵੇਰੋਸ਼ ਨੇ ਮਹਿਲ ਦੇ ਬਾਗ਼ ਵਿੱਚ ਸੱਤ ਦਿਨਾਂ ਦੀ ਦਾਵਤ ਕੀਤੀਅਸਤ 1:5
ਆਇਤਾਂ
ਅਸਤ 1:5ਜਦ ਇਹ ਦਿਨ ਬੀਤ ਗਏ, ਤਾਂ ਰਾਜੇ ਨੇ ਭਾਵੇਂ ਵੱਡਾ ਭਾਵੇਂ ਛੋਟਾ ਅਰਥਾਤ ਉਨ੍ਹਾਂ ਸਾਰਿਆਂ ਲੋਕਾਂ ਦੀ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੇ ਹੋਏ ਸਨ, ਸੱਤ ਦਿਨ ਤੱਕ ਸ਼ਾਹੀ ਬਾਗ਼ ਦੇ ਵਿਹੜੇ ਵਿੱਚ ਦਾਵਤ ਕੀਤੀ।
- ਪੌਲੁਸ ਸੂਰ ਵਿੱਚ ਸੱਤ ਦਿਨ ਰਿਹਾਰਸੂਲਾਂ 21:4
ਆਇਤਾਂ
ਰਸੂਲਾਂ 21:4ਅਤੇ ਚੇਲਿਆਂ ਨੂੰ ਲੱਭ ਕੇ ਅਸੀਂ ਸੱਤ ਦਿਨ ਉੱਥੇ ਠਹਿਰੇ। ਉਨ੍ਹਾਂ ਨੇ ਆਤਮਾ ਦੇ ਰਾਹੀਂ ਪੌਲੁਸ ਨੂੰ ਆਖਿਆ ਜੋ ਯਰੂਸ਼ਲਮ ਨੂੰ ਨਾ ਜਾ।
ਸੱਤ ਸਾਲ
- ਯਾਕੂਬ ਨੇ ਰਾਖ਼ੇਲ ਲਈ ਸੱਤ ਸਾਲ ਸੇਵਾ ਕੀਤੀ, ਫਿਰ ਸੱਤ ਸਾਲ ਹੋਰਉਤ 29:20, ਉਤ 29:27
- ਮਿਸਰ ਵਿੱਚ ਸੱਤ ਸਾਲ ਬਹੁਤਾਤ, ਫਿਰ ਸੱਤ ਸਾਲ ਕਾਲਉਤ 41:53–54
ਆਇਤਾਂ
ਉਤ 41:53–54ਭਰਪੂਰੀ ਦੇ ਸੱਤ ਸਾਲ ਜਿਹੜੇ ਮਿਸਰ ਦੇਸ਼ ਉੱਤੇ ਆਏ ਸਨ, ਮੁੱਕ ਗਏ। ਜਦ ਕਾਲ ਦੇ ਸੱਤ ਸਾਲ ਸ਼ੁਰੂ ਹੋਏ ਜਿਵੇਂ ਯੂਸੁਫ਼ ਨੇ ਆਖਿਆ ਸੀ, ਤਾਂ ਸਾਰੇ ਦੇਸਾਂ ਵਿੱਚ ਕਾਲ ਸੀ ਪਰ ਸਾਰੇ ਮਿਸਰ ਦੇਸ਼ ਵਿੱਚ ਰੋਟੀ ਸੀ।
- ਅਲੀਸ਼ਾ ਦੇ ਦਿਨਾਂ ਵਿੱਚ ਸੱਤ ਸਾਲਾਂ ਦਾ ਕਾਲ2 ਰਾਜਾ 8:1–2
ਆਇਤਾਂ
2 ਰਾਜਾ 8:1–2ਅਲੀਸ਼ਾ ਨੇ ਉਸ ਔਰਤ ਨੂੰ ਜਿਸ ਦੇ ਪੁੱਤਰ ਨੂੰ ਉਸ ਨੇ ਜ਼ਿੰਦਾ ਕੀਤਾ ਸੀ ਆਖਿਆ ਕਿ ਉੱਠ ਅਤੇ ਆਪਣੇ ਪਰਿਵਾਰ ਸਮੇਤ ਜਾ ਅਤੇ ਜਿੱਥੇ ਕਿਤੇ ਤੂੰ ਵੱਸ ਸਕੇਂ ਉੱਥੇ ਵੱਸ ਜਾ ਕਿਉਂ ਜੋ ਯਹੋਵਾਹ ਨੇ ਕਾਲ ਦਾ ਹੁਕਮ ਲਾ ਦਿੱਤਾ ਹੈ ਅਤੇ ਉਹ ਇਸ ਦੇਸ਼ ਉੱਤੇ ਸੱਤ ਸਾਲ ਰਹੇਗਾ। ਤਦ ਉਸ ਔਰਤ ਨੇ ਉੱਠ ਕੇ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਆਪਣੇ ਪਰਿਵਾਰ ਸਮੇਤ ਸਫ਼ਰ ਕੀਤਾ ਅਤੇ ਫ਼ਲਿਸਤੀਆਂ ਦੇ ਦੇਸ਼ ਵਿੱਚ ਜਾ ਕੇ ਸੱਤ ਸਾਲ ਉੱਥੇ ਵੱਸੀ।
- ਸੁਲੇਮਾਨ ਨੇ ਸੱਤ ਸਾਲਾਂ ਵਿੱਚ ਹੈਕਲ ਬਣਾਈ1 ਰਾਜਾ 6:38
ਆਇਤਾਂ
1 ਰਾਜਾ 6:38ਗਿਆਰਵੇਂ ਸਾਲ ਦੇ ਬੂਲ ਦੇ ਮਹੀਨੇ ਵਿੱਚ ਜੋ ਅੱਠਵਾਂ ਮਹੀਨਾ ਹੈ, ਉਹ ਭਵਨ ਉਹ ਦੇ ਸਾਰੇ ਕੰਮ ਸਮੇਤ ਅਤੇ ਉਹ ਦੀ ਸਾਰੀ ਡੌਲ ਦੇ ਸਮਾਨ ਸੰਪੂਰਨ ਹੋਇਆ। ਉਸ ਨੇ ਉਹ ਨੂੰ ਸੱਤਾਂ ਸਾਲਾਂ ਵਿੱਚ ਬਣਾਇਆ।
- ਜੁਬਲੀ ਤੱਕ ਸੱਤ ਗੁਣਾ ਸੱਤ ਸਾਲਲੇਵੀ 25:8
ਆਇਤਾਂ
ਲੇਵੀ 25:8ਤੂੰ ਸਾਲ ਦੇ ਸੱਤ ਸਬਤ ਗਿਣ ਲਵੀਂ ਅਰਥਾਤ ਸੱਤ ਗੁਣਾ ਸੱਤ ਸਾਲ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਸਾਲਾਂ ਦਾ ਸਮਾਂ ਉਣੰਜਾ ਸਾਲ ਹੋਵੇਗਾ।
ਸੱਤ ਵਾਰ ਅਤੇ ਸੱਤ-ਸੱਤ
- ਲਾਮਕ: ਕਾਇਨ ਦਾ ਬਦਲਾ ਸੱਤ ਗੁਣਾ, ਲਾਮਕ ਦਾ ਸਤੱਤਰ ਗੁਣਾਉਤ 4:24
ਆਇਤਾਂ
ਉਤ 4:24ਜੇ ਕਾਇਨ ਦਾ ਬਦਲਾ ਸੱਤ ਗੁਣਾ ਹੈ ਤਾਂ ਲਾਮਕ ਦਾ ਸਤੱਤਰ ਗੁਣਾ ਲਿਆ ਜਾਵੇਗਾ।
- ਹਰ ਸ਼ੁੱਧ ਪਸ਼ੂ ਦੇ ਸੱਤ ਜੋੜੇ ਕਿਸ਼ਤੀ ਵਿੱਚਉਤ 7:2
ਆਇਤਾਂ
ਉਤ 7:2ਸਾਰੇ ਸ਼ੁੱਧ ਪਸ਼ੂਆਂ ਵਿੱਚੋਂ ਸੱਤ-ਸੱਤ ਨਰ ਅਤੇ ਮਾਦਾ ਆਪਣੇ ਨਾਲ ਲੈ ਲੈ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ ਦੋ-ਦੋ ਨਰ ਅਤੇ ਮਾਦਾ।
- ਅਬਰਾਹਾਮ ਨੇ ਅਬੀਮਲਕ ਨੂੰ ਸੱਤ ਲੇਲੀਆਂ ਦਿੱਤੀਆਂਉਤ 21:28–30
ਆਇਤਾਂ
ਉਤ 21:28–30ਅਬਰਾਹਾਮ ਨੇ ਭੇਡਾਂ ਦੀਆਂ ਸੱਤ ਲੇਲੀਆਂ ਲੈ ਕੇ ਵੱਖਰੀਆਂ ਕਰ ਲਈਆਂ ਤਦ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਇਨ੍ਹਾਂ ਸੱਤਾਂ ਵੱਖਰੀਆਂ ਕੀਤੀਆਂ ਹੋਈਆਂ ਲੇਲੀਆਂ ਦਾ ਕੀ ਮਤਲਬ ਹੈ? ਉਸ ਨੇ ਆਖਿਆ, ਤੂੰ ਇਹ ਸੱਤ ਲੇਲੀਆਂ ਮੇਰੇ ਹੱਥੋਂ ਲੈ ਲੈ ਤਾਂ ਜੋ ਇਹ ਮੇਰੀਆਂ ਗਵਾਹ ਹੋਣ ਭਈ ਇਹ ਖੂਹ ਮੈਂ ਪੁੱਟਿਆ ਹੈ।
- ਯਾਕੂਬ ਏਸਾਓ ਅੱਗੇ ਸੱਤ ਵਾਰ ਧਰਤੀ ਤੱਕ ਝੁਕਿਆਉਤ 33:3
ਆਇਤਾਂ
ਉਤ 33:3ਪਰ ਉਹ ਆਪ ਉਨ੍ਹਾਂ ਦੇ ਅੱਗੇ-ਅੱਗੇ ਪਾਰ ਲੰਘਿਆ ਅਤੇ ਸੱਤ ਵਾਰ ਧਰਤੀ ਉੱਤੇ ਆਪਣੇ ਆਪ ਨੂੰ ਝੁਕਾਇਆ ਜਦ ਤੱਕ ਉਸ ਏਸਾਓ ਕੋਲ ਨਾ ਪਹੁੰਚਿਆ।
- ਫ਼ਿਰਊਨ ਦਾ ਸੁਫ਼ਨਾ: ਸੱਤ ਗਾਂਵਾਂ ਅਤੇ ਸੱਤ ਸਿੱਟੇਉਤ 41:2–7
ਆਇਤਾਂ
ਉਤ 41:2–7ਅਤੇ ਵੇਖੋ ਨਦੀ ਵਿੱਚੋਂ ਸੱਤ ਗਾਂਈਆਂ ਜਿਹੜੀਆਂ ਸੋਹਣੀਆਂ ਅਤੇ ਮੋਟੀਆਂ ਸਨ, ਨਿੱਕਲੀਆਂ ਅਤੇ ਨਦੀ ਦੇ ਕਿਨਾਰੇ ਚੁੱਗਣ ਲੱਗ ਪਈਆਂ। ਅਤੇ ਵੇਖੋ, ਉਨ੍ਹਾਂ ਤੋਂ ਬਾਅਦ ਸੱਤ ਗਾਂਈਆਂ ਹੋਰ ਜਿਹੜੀਆਂ ਕਰੂਪ ਅਤੇ ਸਰੀਰ ਵਿੱਚ ਲਿੱਸੀਆਂ ਸਨ, ਨਦੀ ਵਿੱਚੋਂ ਨਿੱਕਲੀਆਂ ਅਤੇ ਨਦੀ ਦੇ ਕੰਢੇ ਉੱਤੇ ਦੂਸਰੀਆਂ ਗਾਈਆਂ ਕੋਲ ਖੜ੍ਹੀਆਂ ਹੋ ਗਈਆਂ। ਤਦ ਕਰੂਪ ਅਤੇ ਲਿੱਸੀਆਂ ਗਾਈਆਂ ਨੇ ਉਨ੍ਹਾਂ ਸੱਤਾਂ ਸੋਹਣੀਆਂ ਅਤੇ ਮੋਟੀਆਂ ਗਾਂਈਆਂ ਨੂੰ ਨਿਗਲ ਲਿਆ, ਤਦ ਫ਼ਿਰਊਨ ਜਾਗ ਉੱਠਿਆ। ਉਹ ਫੇਰ ਸੌਂ ਗਿਆ ਅਤੇ ਦੂਜੀ ਵਾਰ ਸੁਫ਼ਨਾ ਵੇਖਿਆ ਅਤੇ ਵੇਖੋ, ਮੋਟੇ ਅਤੇ ਚੰਗੇ ਸੱਤ ਸਿੱਟੇ ਇੱਕ ਨੜ ਵਿੱਚੋਂ ਨਿੱਕਲੇ ਅਤੇ ਵੇਖੋ, ਉਸ ਦੇ ਬਾਅਦ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸੱਤ ਸਿੱਟੇ ਫੁੱਟ ਪਏ। ਉਹ ਪਤਲੇ ਸਿੱਟੇ ਉਨ੍ਹਾਂ ਸੱਤਾਂ ਮੋਟੇ ਅਤੇ ਭਰੇ ਹੋਏ ਸਿੱਟਿਆਂ ਨੂੰ ਨਿਗਲ ਗਏ ਤਾਂ ਫ਼ਿਰਊਨ ਜਾਗ ਉੱਠਿਆ ਅਤੇ ਜਾਣਿਆ ਕਿ ਇਹ ਸੁਫ਼ਨਾ ਹੀ ਸੀ।
- ਜਾਜਕ ਲਹੂ ਅਤੇ ਤੇਲ ਸੱਤ ਵਾਰ ਛਿੜਕਦਾ ਸੀਲੇਵੀ 4:6, ਲੇਵੀ 14:16
ਆਇਤਾਂ
ਲੇਵੀ 4:6ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਉਸ ਲਹੂ ਨੂੰ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।
ਲੇਵੀ 14:16ਅਤੇ ਜਾਜਕ ਆਪਣੀ ਸੱਜੇ ਹੱਥ ਦੀ ਉਂਗਲ ਨੂੰ ਆਪਣੇ ਖੱਬੇ ਹੱਥ ਦੀ ਤਲੀ ਦੇ ਤੇਲ ਵਿੱਚ ਡੋਬ ਕੇ ਉਸ ਤੇਲ ਵਿੱਚੋਂ ਕੁਝ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ,
- ਬਿਲਆਮ ਨੇ ਸੱਤ ਜਗਵੇਦੀਆਂ, ਸੱਤ ਬਲ਼ਦ, ਸੱਤ ਛੱਤ੍ਰੇ ਮੰਗੇਗਿਣ 23:1
ਆਇਤਾਂ
ਗਿਣ 23:1ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਬਲ਼ਦ ਤੇ ਸੱਤ ਭੇਡੂ ਤਿਆਰ ਕਰ।
- ਸੱਤ ਜਾਜਕ, ਸੱਤ ਨਰਸਿੰਗੇ, ਯਰੀਹੋ ਦੁਆਲੇ ਸੱਤ ਵਾਰਯਹੋਸ਼ੁ 6:4, ਯਹੋਸ਼ੁ 6:15–16
ਆਇਤਾਂ
ਯਹੋਸ਼ੁ 6:4ਸਭ ਜਾਜਕ ਸੰਦੂਕ ਦੇ ਅੱਗੇ ਮੇਢੇ ਦੇ ਸਿੰਗਾਂ ਦੀਆਂ ਸੱਤ ਤੁਰ੍ਹੀਆਂ ਲੈ ਜਾਣ ਅਤੇ ਤੁਸੀਂ ਸੱਤਵੇਂ ਦਿਨ ਸੱਤ ਵਾਰੀ ਸ਼ਹਿਰ ਦੇ ਦੁਆਲੇ ਚੱਕਰ ਲਗਾਉਣਾ ਅਤੇ ਜਾਜਕ ਤੁਰ੍ਹੀਆਂ ਵਜਾਉਣ।
ਯਹੋਸ਼ੁ 6:15–16ਸੱਤਵੇਂ ਦਿਨ ਉਹ ਤੜਕੇ ਹੀ ਦਿਨ ਚੜਨ ਦੇ ਵੇਲੇ ਉੱਠੇ ਅਤੇ ਉਸੇ ਤਰ੍ਹਾਂ ਹੀ ਸ਼ਹਿਰ ਦੇ ਦੁਆਲੇ ਸੱਤ ਵਾਰ ਘੁੰਮੇ। ਸਿਰਫ਼ ਉਸੇ ਦਿਨ ਉਹ ਸ਼ਹਿਰ ਦੇ ਦੁਆਲੇ ਸੱਤ ਵਾਰੀ ਘੁੰਮੇ। ਜਦ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਇਹ ਸ਼ਹਿਰ ਤੁਹਾਨੂੰ ਦੇ ਦਿੱਤਾ ਹੈ!
- ਸਮਸੂਨ ਦੀਆਂ ਸੱਤ ਲਟਾਂਨਿਆਂਈ 16:13, ਨਿਆਂਈ 16:19
ਆਇਤਾਂ
ਨਿਆਂਈ 16:13ਫਿਰ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਇਸ ਵਾਰ ਵੀ ਤੂੰ ਮੇਰੇ ਨਾਲ ਮਖ਼ੌਲ ਹੀ ਕੀਤਾ ਅਤੇ ਝੂਠ ਬੋਲਿਆ ਹੈ, ਪਰ ਮੈਨੂੰ ਦੱਸ ਕਿ ਤੈਨੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈ?” ਉਸ ਨੇ ਉਹ ਨੂੰ ਕਿਹਾ, “ਜੇ ਤੂੰ ਮੇਰੇ ਸਿਰ ਦੀਆਂ ਸੱਤੇ ਲਟਾਂ ਤਾਣੇ ਦੇ ਵਿੱਚ ਬੁਣ ਦੇਵੇਂ ਤਾਂ ਮੈਂ ਬੰਨ੍ਹਿਆ ਜਾਂਵਾਂਗਾ।”
ਨਿਆਂਈ 16:19ਤਦ ਉਸ ਨੇ ਉਹ ਨੂੰ ਆਪਣੇ ਗੋਡਿਆਂ ਉੱਤੇ ਸੁਲਾ ਲਿਆ ਅਤੇ ਇੱਕ ਮਨੁੱਖ ਨੂੰ ਸੱਦ ਕੇ ਉਸ ਦੇ ਸਿਰ ਦੀਆਂ ਸੱਤੇ ਲਟਾਂ ਮੁਨਾ ਸੁੱਟੀਆਂ। ਫਿਰ ਉਹ ਉਸ ਨੂੰ ਛੇੜਨ ਲੱਗੀ ਅਤੇ ਉਸ ਦਾ ਜ਼ੋਰ ਉਸ ਕੋਲੋਂ ਜਾਂਦਾ ਰਿਹਾ।
- ਏਲੀਯਾਹ ਦੇ ਸੇਵਕ ਨੇ ਸੱਤ ਵਾਰ ਸਮੁੰਦਰ ਵੱਲ ਵੇਖਿਆ1 ਰਾਜਾ 18:43–44
ਆਇਤਾਂ
1 ਰਾਜਾ 18:43–44ਤਾਂ ਉਸ ਨੇ ਆਪਣੇ ਬਾਲਕੇ ਨੂੰ ਆਖਿਆ, ਚੜ੍ਹ ਕੇ ਸਮੁੰਦਰ ਵੱਲ ਵੇਖ। ਉਹ ਚੜ੍ਹਿਆ ਜਦ ਵੇਖਿਆ ਤਾਂ ਆਖਿਆ, ਕੁਝ ਨਹੀਂ ਹੈ। ਫੇਰ ਉਸ ਨੇ ਆਖਿਆ, ਸੱਤ ਵਾਰ ਮੁੜ ਜਾ। ਤਾਂ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਉਹ ਨੇ ਆਖਿਆ, ਵੇਖ ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਜਿਹਾ ਸਮੁੰਦਰੋਂ ਉੱਠ ਰਿਹਾ ਹੈ। ਤਾਂ ਉਸ ਨੇ ਆਖਿਆ, ਜਾ ਅਹਾਬ ਨੂੰ ਆਖ ਕਿ ਰਥ ਜੋੜ ਕੇ ਹੇਠਾਂ ਜਾਓ ਤਾਂ ਜੋ ਮੀਂਹ ਤੁਹਾਨੂੰ ਨਾ ਅਟਕਾਵੇ।
- ਸ਼ੂਨੇਮੀ ਇਸਤਰੀ ਦੇ ਪੁੱਤਰ ਨੇ ਸੱਤ ਵਾਰ ਛਿੱਕ ਮਾਰੀ2 ਰਾਜਾ 4:35
ਆਇਤਾਂ
2 ਰਾਜਾ 4:35ਫੇਰ ਉਹ ਉੱਠਿਆ ਅਤੇ ਇੱਕ ਵਾਰੀ ਘਰ ਵਿੱਚ ਇੱਧਰ-ਉੱਧਰ ਟਹਿਲਿਆ ਤਦ ਉਹ ਚੜ੍ਹ ਕੇ ਉਹ ਦੇ ਉੱਤੇ ਪਸਰ ਗਿਆ ਤੇ ਬਾਲਕ ਸੱਤ ਵਾਰੀ ਛਿੱਕਿਆ ਅਤੇ ਮੁੰਡੇ ਨੇ ਆਪਣੀਆਂ ਅੱਖਾਂ ਖੋਲ੍ਹੀਆਂ।
- ਨਅਮਾਨ ਨੇ ਯਰਦਨ ਵਿੱਚ ਸੱਤ ਵਾਰ ਇਸ਼ਨਾਨ ਕੀਤਾ2 ਰਾਜਾ 5:10, 2 ਰਾਜਾ 5:14
ਆਇਤਾਂ
2 ਰਾਜਾ 5:10ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਆਖ ਕੇ ਉਹ ਦੇ ਕੋਲ ਭੇਜਿਆ ਕਿ ਜਾ ਤੇ ਯਰਦਨ ਵਿੱਚ ਸੱਤ ਚੁੱਭੀਆਂ ਮਾਰ, ਤਾਂ ਤੇਰਾ ਕੋੜ੍ਹ ਜਾਂਦਾ ਰਹੇਗਾ ਅਤੇ ਤੂੰ ਸ਼ੁੱਧ ਹੋ ਜਾਵੇਂਗਾ।
2 ਰਾਜਾ 5:14ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ।
- ਨਬੂਕਦਨੱਸਰ ਨੇ ਭੱਠੀ ਨੂੰ ਸੱਤ ਗੁਣਾ ਵੱਧ ਤਪਾਇਆਦਾਨੀ 3:19
ਆਇਤਾਂ
ਦਾਨੀ 3:19ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ।
- ਅਹਸ਼ਵੇਰੋਸ਼ ਦੇ ਦਰਬਾਰ ਵਿੱਚ ਸੱਤ ਖੋਜੇ ਅਤੇ ਸੱਤ ਸਰਦਾਰਅਸਤ 1:10, ਅਸਤ 1:14
ਆਇਤਾਂ
ਅਸਤ 1:10ਸੱਤਵੇਂ ਦਿਨ, ਜਦੋਂ ਰਾਜਾ ਦਾ ਦਿਲ ਮਧ ਨਾਲ ਮਗਨ ਸੀ, ਤਦ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ੇਥਰ ਅਤੇ ਕਰਕਸ ਨਾਮਕ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਰਾਜਾ ਦੇ ਸਨਮੁਖ ਸੇਵਾ ਕਰਦੇ ਸਨ, ਹੁਕਮ ਦਿੱਤਾ
ਅਸਤ 1:14ਰਾਜਾ ਦੇ ਨਜ਼ਦੀਕ ਰਹਿਣ ਵਾਲੇ ਫ਼ਾਰਸ ਅਤੇ ਮਾਦਾ ਦੇ ਸੱਤ ਹਾਕਮ ਸਨ, ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮਰਸ, ਮਰਸਨਾ, ਅਤੇ ਮਮੂਕਾਨ, ਇਹਨਾਂ ਨੂੰ ਰਾਜਾ ਕੋਲ ਜਾਣ ਦਾ ਖ਼ਾਸ ਅਧਿਕਾਰ ਪ੍ਰਾਪਤ ਸੀ ਅਤੇ ਇਹ ਰਾਜ ਵਿੱਚ ਉੱਚੀਆਂ-ਉੱਚੀਆਂ ਪਦਵੀਆਂ ਉੱਤੇ ਨਿਯੁਕਤ ਸਨ।
- ਸਿਰਫ਼ ਸੱਤ ਵਾਰ ਹੀ ਨਹੀਂ, ਸਗੋਂ ਕਿਤੇ ਵੱਧ ਮਾਫ਼ ਕਰੋਮੱਤੀ 18:21–22
ਆਇਤਾਂ
ਮੱਤੀ 18:21–22ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ? ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤਰ ਗੁਣਾ ਤੱਕ।
- ਸੱਤ ਰੋਟੀਆਂ, ਅਤੇ ਬਚੇ ਹੋਏ ਟੁੱਕੜਿਆਂ ਦੇ ਸੱਤ ਟੋਕਰੇਮੱਤੀ 15:34–37
ਆਇਤਾਂ
ਮੱਤੀ 15:34–37ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ। ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ। ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ।
- ਯਰੂਸ਼ਲਮ ਦੇ ਵਿਸ਼ਵਾਸੀਆਂ ਦੀ ਸੇਵਾ ਲਈ ਸੱਤ ਮਨੁੱਖ ਚੁਣੇ ਗਏਰਸੂਲਾਂ 6:3
ਆਇਤਾਂ
ਰਸੂਲਾਂ 6:3ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ।
- ਸਕੇਵਾ ਦੇ ਸੱਤ ਪੁੱਤਰਰਸੂਲਾਂ 19:14
ਆਇਤਾਂ
ਰਸੂਲਾਂ 19:14ਅਤੇ ਸਕੇਵਾ ਨਾਮ ਦੇ ਕਿਸੇ ਯਹੂਦੀ ਮੁੱਖ ਜਾਜਕ ਦੇ ਸੱਤ ਪੁੱਤਰ ਸਨ ਜਿਹੜੇ ਇਹੋ ਕੰਮ ਕਰਦੇ ਸਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ