ਕੁਦਰਤ
ਬਾਈਬਲ ਵਿੱਚ ਭੇਡਾਂ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 38 ਹਿੱਸੇ, ਸਤਰ-ਦਰ-ਸਤਰ।
- ਹਾਬਲ ਭੇਡਾਂ ਦਾ ਚਰਵਾਹਾ ਸੀਉਤ 4:2
ਆਇਤਾਂ
ਉਤ 4:2ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ।
- ਹਾਬਲ ਆਪਣੇ ਇੱਜੜ ਦੇ ਪਹਿਲੌਠੇ ਲਿਆਇਆਉਤ 4:4
ਆਇਤਾਂ
ਉਤ 4:4ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ।
- ਅਬਰਾਹਾਮ ਨੂੰ ਝਾੜੀ ਵਿੱਚ ਸਿੰਗਾਂ ਤੋਂ ਫਸਿਆ ਇੱਕ ਛੱਤ੍ਰਾ ਲੱਭਿਆਉਤ 22:13
ਆਇਤਾਂ
ਉਤ 22:13ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ।
- ਆਜੜੀ ਇੱਜੜਾਂ ਨੂੰ ਪਾਣੀ ਪਿਲਾਉਣ ਲਈ ਖੂਹ ਦੇ ਮੂੰਹ ਤੋਂ ਪੱਥਰ ਰੇੜ੍ਹਦੇ ਸਨਉਤ 29:2–3
ਆਇਤਾਂ
ਉਤ 29:2–3ਅਤੇ ਉਸ ਨੇ ਵੇਖਿਆ ਤਾਂ ਵੇਖੋ, ਮੈਦਾਨ ਵਿੱਚ ਇੱਕ ਖੂਹ ਸੀ ਅਤੇ ਉੱਥੇ ਭੇਡਾਂ ਦੇ ਤਿੰਨ ਇੱਜੜ ਉਸ ਖੂਹ ਦੇ ਕੋਲ ਬੈਠੇ ਹੋਏ ਸਨ, ਕਿਉਂ ਜੋ ਓਹ ਉਸ ਖੂਹ ਤੋਂ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਉਸ ਖੂਹ ਦੇ ਮੂੰਹ ਉੱਤੇ ਵੱਡਾ ਪੱਥਰ ਸੀ। ਜਦ ਸਾਰੇ ਇੱਜੜ ਉੱਥੇ ਇਕੱਠੇ ਹੁੰਦੇ ਸਨ ਤਾਂ ਓਹ ਉਸ ਪੱਥਰ ਨੂੰ ਖੂਹ ਦੇ ਮੂੰਹੋਂ ਰੇੜ੍ਹਦੇ ਸਨ ਅਤੇ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਫੇਰ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੇ ਉਸ ਦੇ ਸਥਾਨ ਤੇ ਰੱਖ ਦਿੰਦੇ ਸਨ।
- ਰਾਖ਼ੇਲ ਭੇਡਾਂ ਚਾਰਦੀ ਸੀ; ਯਾਕੂਬ ਨੇ ਉਸ ਦੇ ਪਿਤਾ ਦੀਆਂ ਭੇਡਾਂ ਨੂੰ ਪਾਣੀ ਪਿਲਾਇਆਉਤ 29:9–10
ਆਇਤਾਂ
ਉਤ 29:9–10ਉਹ ਉਨ੍ਹਾਂ ਨਾਲ ਗੱਲਾਂ ਕਰਦਾ ਹੀ ਸੀ ਕਿ ਰਾਖ਼ੇਲ ਆਪਣੇ ਪਿਤਾ ਦੀਆਂ ਭੇਡਾਂ ਨਾਲ ਆਈ, ਕਿਉਂ ਜੋ ਉਹ ਭੇਡ-ਬੱਕਰੀਆਂ ਚਾਰਦੀ ਸੀ। ਜਦ ਯਾਕੂਬ ਨੇ ਆਪਣੇ ਮਾਮੇ ਲਾਬਾਨ ਦੀ ਧੀ ਰਾਖ਼ੇਲ ਨੂੰ ਅਤੇ ਉਸ ਦੇ ਇੱਜੜ ਨੂੰ ਵੇਖਿਆ ਤਾਂ ਯਾਕੂਬ ਨੇ ਨੇੜੇ ਜਾ ਕੇ ਉਸ ਪੱਥਰ ਨੂੰ ਖੂਹ ਦੇ ਮੂੰਹ ਤੋਂ ਰੇੜ੍ਹਿਆ ਅਤੇ ਆਪਣੇ ਮਾਮੇ ਲਾਬਾਨ ਦੇ ਇੱਜੜ ਨੂੰ ਪਾਣੀ ਪਿਲਾਇਆ।
- ਯਿਥਰੋ ਦੀਆਂ ਸੱਤ ਧੀਆਂ ਨੇ ਇੱਜੜ ਨੂੰ ਪਾਣੀ ਪਿਲਾਇਆ, ਅਤੇ ਮੂਸਾ ਨੇ ਉਨ੍ਹਾਂ ਦੀ ਸਹਾਇਤਾ ਕੀਤੀਕੂਚ 2:16–17
ਆਇਤਾਂ
ਕੂਚ 2:16–17ਮਿਦਯਾਨ ਦੇ ਜਾਜਕ ਦੀਆਂ ਸੱਤ ਧੀਆਂ ਸਨ। ਉਨ੍ਹਾਂ ਨੇ ਆ ਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ। ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਪਰ੍ਹੇ ਹਟਾ ਦਿੱਤਾ, ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਾਣੀ ਪਿਲਾਇਆ।
- ਮੂਸਾ ਯਿਥਰੋ ਦਾ ਇੱਜੜ ਚਾਰ ਰਿਹਾ ਸੀ ਜਦ ਉਹ ਹੋਰੇਬ ਕੋਲ ਆਇਆਕੂਚ 3:1
ਆਇਤਾਂ
ਕੂਚ 3:1ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਜਾਜਕ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਰਬਤ ਹੋਰੇਬ ਦੇ ਕੋਲ ਆਇਆ।
- ਸਭ ਤੋਂ ਛੋਟਾ ਪੁੱਤਰ ਦਾਊਦ ਬਾਹਰ ਭੇਡਾਂ ਚਾਰ ਰਿਹਾ ਸੀ1 ਸਮੂ 16:11
ਆਇਤਾਂ
1 ਸਮੂ 16:11ਸਮੂਏਲ ਨੇ ਯੱਸੀ ਨੂੰ ਪੁੱਛਿਆ, ਕੀ ਤੇਰੇ ਸਾਰੇ ਪੁੱਤਰ ਇਹੋ ਹੀ ਹਨ? ਉਹ ਬੋਲਿਆ ਸਭ ਤੋਂ ਛੋਟਾ ਅਜੇ ਰਹਿੰਦਾ ਹੈ। ਉਹ ਇੱਜੜ ਨੂੰ ਚਰਾਉਂਦਾ ਹੈ। ਤਦ ਸਮੂਏਲ ਨੇ ਯੱਸੀ ਨੂੰ ਆਖਿਆ, ਉਹ ਨੂੰ ਸੱਦਾ ਭੇਜ ਕਿਉਂ ਜੋ ਜਦ ਤੱਕ ਉਹ ਇੱਥੇ ਨਾ ਆਵੇ ਅਸੀਂ ਨਹੀਂ ਬੈਠਾਂਗੇ।
- ਆਜੜੀ ਵਜੋਂ ਯਾਕੂਬ: ਦਿਨ ਨੂੰ ਗਰਮੀ, ਰਾਤ ਨੂੰ ਪਾਲਾ, ਜੰਗਲੀ ਦਰਿੰਦਿਆਂ ਨਾਲ ਨੁਕਸਾਨਉਤ 31:38–40
ਆਇਤਾਂ
ਉਤ 31:38–40ਮੈਂ ਇਹਨਾਂ ਵੀਹ ਸਾਲ ਤੱਕ ਤੇਰੇ ਸੰਗ ਰਿਹਾ, ਤੇਰੀਆਂ ਭੇਡਾਂ ਅਤੇ ਬੱਕਰੀਆਂ ਦਾ ਗਰਭ ਨਾ ਡਿੱਗਿਆ ਅਤੇ ਤੇਰੇ ਇੱਜੜ ਦੇ ਮੇਂਢੇ ਮੈਂ ਨਹੀਂ ਖਾਧੇ ਅਤੇ ਫੱਟੜਾਂ ਨੂੰ ਮੈਂ ਤੇਰੇ ਕੋਲ ਨਹੀਂ ਲਿਆਂਦਾ ਸਗੋਂ ਉਨ੍ਹਾਂ ਦਾ ਘਾਟਾ ਮੈਂ ਝੱਲਿਆ ਅਤੇ ਉਹ ਜਿਹੜਾ ਦਿਨ ਜਾਂ ਰਾਤ ਨੂੰ ਚੋਰੀ ਹੋ ਗਿਆ ਉਹ ਤੂੰ ਮੈਥੋਂ ਮੰਗਿਆ। ਮੇਰਾ ਤਾਂ ਇਹ ਹਾਲ ਸੀ, ਕਿ ਦਿਨ ਵੇਲੇ ਧੁੱਪ ਅਤੇ ਰਾਤ ਵੇਲੇ ਠੰਡ ਨੇ ਮੈਨੂੰ ਖਾ ਲਿਆ ਅਤੇ ਨੀਂਦ ਮੇਰੀਆਂ ਅੱਖਾਂ ਤੋਂ ਉੱਡ ਗਈ।
- ਯਾਕੂਬ ਦੀ ਮਜ਼ਦੂਰੀ: ਡੱਬਖੜੱਬੇ, ਚਿਤਕਬਰੇ ਅਤੇ ਕਾਲੇ ਰੰਗ ਦੇ ਪਸ਼ੂਉਤ 30:32
ਆਇਤਾਂ
ਉਤ 30:32ਮੈਂ ਅੱਜ ਤੇਰੇ ਸਾਰੇ ਇੱਜੜ ਦੇ ਵਿੱਚੋਂ ਦੀ ਲੰਘ ਕੇ ਭੇਡਾਂ ਵਿੱਚੋਂ ਜਿੰਨ੍ਹੀਆਂ ਚਿਤਲੀਆਂ ਅਤੇ ਡੱਬੀਆਂ ਹੋਣ ਅਤੇ ਜੋ ਭੇਡਾਂ ਕਾਲੀਆਂ ਹੋਣ ਬੱਕਰੀਆਂ ਵਿੱਚੋਂ ਵੀ ਜਿੰਨ੍ਹੀਆਂ ਡੱਬੀਆਂ ਅਤੇ ਚਿਤਲੀਆਂ ਹੋਣ ਉਨ੍ਹਾਂ ਨੂੰ ਕੱਢਾਂਗਾ ਅਤੇ ਓਹ ਮੇਰੀ ਮਜ਼ਦੂਰੀ ਹੋਣਗੀਆਂ।
- ਪਾਣੀ ਦੀਆਂ ਖੁਰਲੀਆਂ ਕੋਲ ਉਸ ਦੀਆਂ ਛਿੱਲੀਆਂ ਹੋਈਆਂ ਛਟੀਆਂ ਅਤੇ ਧਾਰੀਦਾਰ ਬੱਚੇਉਤ 30:37–39
ਆਇਤਾਂ
ਉਤ 30:37–39ਤਦ ਯਾਕੂਬ ਨੇ ਹਰੇ ਸਫ਼ੇਦੇ ਅਤੇ ਬਦਾਮ ਅਤੇ ਸਰੂ ਦੀਆਂ ਛਿਟੀਆਂ ਲੈ ਕੇ ਉਨ੍ਹਾਂ ਉੱਤੇ ਅਜਿਹੀਆਂ ਧਾਰੀਆਂ ਪਾਈਆਂ ਕਿ ਉਨ੍ਹਾਂ ਦੀ ਸਫ਼ੇਦੀ ਦਿੱਸਣ ਲੱਗ ਪਈ। ਤਦ ਉਨ੍ਹਾਂ ਛਿਟੀਆਂ ਨੂੰ ਜਿਨ੍ਹਾਂ ਉੱਤੇ ਉਸ ਨੇ ਧਾਰੀਆਂ ਪਾਈਆਂ ਸਨ, ਹੌਦਾਂ ਅਤੇ ਨਾਲਿਆਂ ਵਿੱਚ ਜਿੱਥੇ ਇੱਜੜ ਪਾਣੀ ਪੀਣ ਆਉਂਦੇ ਸਨ, ਉਨ੍ਹਾਂ ਦੇ ਸਾਹਮਣੇ ਰੱਖ ਦਿੱਤਾ ਅਤੇ ਜਦ ਓਹ ਪਾਣੀ ਪੀਂਦੀਆਂ ਸਨ ਤਾਂ ਓਹ ਆਸੇ ਲੱਗਣ ਲੱਗ ਪਈਆਂ। ਇਸ ਤਰ੍ਹਾਂ ਇੱਜੜ ਛਿਟੀਆਂ ਦੇ ਅੱਗੇ ਆਸੇ ਲੱਗਿਆ ਤਾਂ ਉਨ੍ਹਾਂ ਨੇ ਗਦਰੇ ਅਤੇ ਚਿਤਲੇ ਅਤੇ ਡੱਬੇ ਬੱਚੇ ਦਿੱਤੇ।
- ਆਜੜੀ ਰਾਤ ਨੂੰ ਆਪਣੇ ਇੱਜੜਾਂ ਦੀ ਰਾਖੀ ਕਰਦੇ ਸਨਲੂਕਾ 2:8
ਆਇਤਾਂ
ਲੂਕਾ 2:8ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ।
- ਭੇਡਾਂ ਆਜੜੀ ਦੀ ਅਵਾਜ਼ ਪਛਾਣਦੀਆਂ ਹਨ; ਉਹ ਉਨ੍ਹਾਂ ਨੂੰ ਨਾਮ ਲੈ ਕੇ ਸੱਦਦਾ ਹੈਯੂਹ 10:3–4
ਆਇਤਾਂ
ਯੂਹ 10:3–4ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ। ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।
ਉੱਨ, ਦੁੱਧ ਅਤੇ ਉੱਨ ਕਤਰਨਾ
- ਇੱਜੜ ਦਾ ਦੁੱਧ, ਲੇਲਿਆਂ ਅਤੇ ਬਾਸ਼ਾਨ ਦੇ ਛੱਤ੍ਰਿਆਂ ਦੀ ਚਰਬੀਬਿਵ 32:14
ਆਇਤਾਂ
ਬਿਵ 32:14ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਂਢੇ ਅਤੇ ਬੱਕਰੇ, ਕਣਕ ਦੀ ਉੱਤਮ ਪੈਦਾਵਾਰ ਨਾਲ, ਤੂੰ ਅੰਗੂਰੀ ਰਸ ਦੀ ਮਧ ਪੀਤੀ।
- ਜਦ ਰਾਖ਼ੇਲ ਨੇ ਬੁੱਤ ਚੁੱਕੇ ਤਾਂ ਲਾਬਾਨ ਆਪਣੀਆਂ ਭੇਡਾਂ ਦੀ ਉੱਨ ਕਤਰਨ ਗਿਆ ਹੋਇਆ ਸੀਉਤ 31:19
ਆਇਤਾਂ
ਉਤ 31:19ਲਾਬਾਨ ਬਾਹਰ ਆਪਣੀਆਂ ਭੇਡਾਂ ਦੀ ਉੱਨ ਕਤਰਨ ਲਈ ਗਿਆ ਹੋਇਆ ਸੀ ਅਤੇ ਰਾਖ਼ੇਲ ਆਪਣੇ ਪਿਤਾ ਦੇ ਘਰੇਲੂ ਬੁੱਤਾਂ ਨੂੰ ਚੁਰਾ ਕੇ ਲੈ ਗਈ।
- ਯਹੂਦਾਹ ਤਿਮਨਾਹ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰਨ ਵਾਲਿਆਂ ਕੋਲ ਗਿਆਉਤ 38:12–13
ਆਇਤਾਂ
ਉਤ 38:12–13ਜਦ ਬਹੁਤ ਦਿਨ ਹੋਏ ਤਾਂ ਸ਼ੂਆ ਦੀ ਧੀ, ਯਹੂਦਾਹ ਦੀ ਪਤਨੀ ਮਰ ਗਈ ਜਦ ਯਹੂਦਾਹ ਸੋਗ ਦੇ ਦਿਨਾਂ ਤੋਂ ਬਾਅਦ, ਉਹ ਆਪਣੀਆਂ ਭੇਡਾਂ ਦੀ ਉੱਨ ਕਤਰਨ ਵਾਲਿਆਂ ਕੋਲ ਆਪਣੇ ਮਿੱਤਰ ਹੀਰਾਹ ਅਦੂਲਾਮੀ ਦੇ ਸੰਗ ਤਿਮਨਾਹ ਨੂੰ ਗਿਆ। ਤਾਮਾਰ ਨੂੰ ਦੱਸਿਆ ਗਿਆ ਕਿ ਵੇਖ ਤੇਰਾ ਸੌਹਰਾ ਆਪਣੀਆਂ ਭੇਡਾਂ ਦੀ ਉੱਨ ਕਤਰਨ ਤਿਮਨਾਹ ਨੂੰ ਜਾਂਦਾ ਹੈ।
- ਨਾਬਾਲ ਕੋਲ 3,000 ਭੇਡਾਂ ਅਤੇ 1,000 ਬੱਕਰੀਆਂ ਸਨ, ਉਹ ਕਰਮਲ ਵਿੱਚ ਉਨ੍ਹਾਂ ਦੀ ਉੱਨ ਕਤਰ ਰਿਹਾ ਸੀ1 ਸਮੂ 25:2
ਆਇਤਾਂ
1 ਸਮੂ 25:2ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋਬਾਰ ਕਰਮਲ ਵਿੱਚ ਸੀ। ਇਹ ਬਹੁਤ ਧਨਵਾਨ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਤੇ ਇੱਕ ਹਜ਼ਾਰ ਬੱਕਰੀਆਂ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ।
- ਉੱਨ ਕਤਰਨ ਦਾ ਵੇਲਾ ਦਾਵਤ ਦਾ ਵੇਲਾ ਸੀ: ਨਾਬਾਲ ਦੀ ਅਤੇ ਅਬਸ਼ਾਲੋਮ ਦੀ1 ਸਮੂ 25:11, 1 ਸਮੂ 25:36, 2 ਸਮੂ 13:23–24
ਆਇਤਾਂ
1 ਸਮੂ 25:11ਭਲਾ, ਮੈਂ ਆਪਣੀ ਰੋਟੀ ਅਤੇ ਪਾਣੀ ਅਤੇ ਮਾਸ ਜੋ ਮੈਂ ਆਪਣੇ ਕਤਰਨ ਵਾਲਿਆਂ ਲਈ ਵੱਢਿਆ ਹੈ ਉਨ੍ਹਾਂ ਲੋਕਾਂ ਨੂੰ ਲਿਆ ਦੇ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਜੋ ਕਿੱਥੋਂ ਦੇ ਹਨ?
1 ਸਮੂ 25:36ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜਿਵੇਂ ਕੋਈ ਰਾਜਾ ਜੱਗ ਕਰੇ ਅਤੇ ਨਾਬਾਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੱਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ।
2 ਸਮੂ 13:23–24ਅਜਿਹਾ ਹੋਇਆ ਜੋ ਪੂਰੇ ਦੋ ਸਾਲ ਪਿੱਛੋਂ ਅਬਸ਼ਾਲੋਮ ਨੇ ਇਫ਼ਰਾਈਮ ਦੇ ਕੋਲ ਬਆਲ-ਹਸੋਰ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰਵਾਈ ਅਤੇ ਅਬਸ਼ਾਲੋਮ ਨੇ ਰਾਜੇ ਦੇ ਸਾਰੇ ਪੁੱਤਰਾਂ ਨੂੰ ਉੱਥੇ ਬੁਲਾਇਆ। ਅਬਸ਼ਾਲੋਮ ਰਾਜੇ ਕੋਲ ਆਇਆ ਅਤੇ ਆਖਿਆ, ਵੇਖੋ, ਤੇਰੇ ਸੇਵਕ ਦੇ ਉੱਨ ਕਤਰਨ ਵਾਲੇ ਉੱਥੇ ਹਨ ਸੋ ਹੁਣ ਮੈਂ ਬੇਨਤੀ ਕਰਦਾ ਹਾਂ ਕਿ ਰਾਜਾ ਅਤੇ ਉਹ ਦੇ ਦਾਸ ਤੇਰੇ ਸੇਵਕ ਨਾਲ ਚੱਲਣ।
- ਇੱਜੜ ਤੋਂ ਕਤਰੀ ਪਹਿਲੀ ਉੱਨ ਜਾਜਕਾਂ ਨੂੰ ਮਿਲਦੀ ਸੀਬਿਵ 18:3–4
ਆਇਤਾਂ
ਬਿਵ 18:3–4ਪਰਜਾ ਵੱਲੋਂ ਜਿਹੜੇ ਬਲੀ ਚੜ੍ਹਾਉਂਦੇ ਹਨ, ਜਾਜਕਾਂ ਦਾ ਇਹ ਹੱਕ ਹੋਵੇਗਾ - ਭਾਵੇਂ ਉਹ ਬਲ਼ਦ ਚੜ੍ਹਾਉਣ ਭਾਵੇਂ ਲੇਲਾ, ਉਹ ਜਾਜਕ ਨੂੰ ਮੋਢਾ, ਦੋਵੇਂ ਗੱਲੀਆਂ ਅਤੇ ਢਿੱਡ ਦੇਣ। ਤੁਸੀਂ ਆਪਣੀ ਪਹਿਲੀ ਉਪਜ ਦਾ ਅੰਨ, ਨਵੀਂ ਮਧ ਅਤੇ ਤੇਲ ਅਤੇ ਆਪਣੇ ਇੱਜੜ ਦੀ ਪਹਿਲੀ ਕਤਰੀ ਹੋਈ ਉੱਨ, ਉਸ ਨੂੰ ਦਿਓ,
- ਅੱਯੂਬ ਆਪਣੀਆਂ ਭੇਡਾਂ ਦੀ ਉੱਨ ਨਾਲ ਗਰੀਬਾਂ ਨੂੰ ਨਿੱਘ ਦਿੰਦਾ ਸੀਅੱਯੂਬ 31:20
ਆਇਤਾਂ
ਅੱਯੂਬ 31:20ਜੇਕਰ ਮੈਂ ਆਪਣੀਆਂ ਭੇਡਾਂ ਦੀ ਉੱਨ ਦੇ ਕੱਪੜੇ ਉਨ੍ਹਾਂ ਨੂੰ ਨਾ ਦਿੱਤੇ ਹੋਣ, ਅਤੇ ਉਸ ਦੇ ਦਿਲ ਨੇ ਮੈਨੂੰ ਬਰਕਤ ਨਾ ਦਿੱਤੀ ਹੋਵੇ ਜਦ ਉਹ ਗਰਮ ਹੋਇਆ,
ਇੱਜੜਾਂ ਦੀਆਂ ਗਿਣਤੀਆਂ
- ਮੋਆਬ ਦਾ ਰਾਜਾ ਮੇਸ਼ਾ 100,000 ਲੇਲੇ ਅਤੇ 100,000 ਛੱਤ੍ਰਿਆਂ ਦੀ ਉੱਨ ਦਿੰਦਾ ਸੀ2 ਰਾਜਾ 3:4
ਆਇਤਾਂ
2 ਰਾਜਾ 3:4ਮੋਆਬ ਦਾ ਰਾਜਾ ਮੇਸ਼ਾ ਇੱਕ ਅਯਾਲੀ ਸੀ ਅਤੇ ਇਸਰਾਏਲ ਦੇ ਰਾਜਾ ਨੂੰ ਇੱਕ ਲੱਖ ਲੇਲਿਆਂ ਤੇ ਇੱਕ ਲੱਖ ਭੇਡੂਆਂ ਦੀ ਉੱਨ ਦਿੰਦਾ ਹੁੰਦਾ ਸੀ।
- ਅਰਬੀਆਂ ਨੇ ਯਹੋਸ਼ਾਫ਼ਾਤ ਨੂੰ 7,700 ਛੱਤ੍ਰੇ ਅਤੇ 7,700 ਬੱਕਰੇ ਦਿੱਤੇ2 ਇਤ 17:11
ਆਇਤਾਂ
2 ਇਤ 17:11ਅਤੇ ਕਈ ਫ਼ਲਿਸਤੀ ਯਹੋਸ਼ਾਫ਼ਾਤ ਦੇ ਕੋਲ ਨਜ਼ਰਾਨੇ ਅਤੇ ਭੇਟ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਂਢੇ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੇ
- ਹਗਰੀਆਂ ਤੋਂ 250,000 ਭੇਡਾਂ ਲਈਆਂ ਗਈਆਂ1 ਇਤ 5:21
ਆਇਤਾਂ
1 ਇਤ 5:21ਅਤੇ ਓਹ ਉਨ੍ਹਾਂ ਦੇ ਪਸ਼ੂ ਲੈ ਗਏ, ਉਨ੍ਹਾਂ ਦੇ ਊਠ ਪੰਜਾਹ ਹਜ਼ਾਰ, ਅਤੇ ਭੇਡਾਂ ਢਾਈ ਲੱਖ, ਅਤੇ ਗਧੇ ਦੋ ਹਜ਼ਾਰ, ਅਤੇ ਇੱਕ ਲੱਖ ਮਨੁੱਖ
- ਅੱਯੂਬ ਕੋਲ 7,000 ਭੇਡਾਂ ਸਨ, ਅਤੇ ਬਾਅਦ ਵਿੱਚ 14,000ਅੱਯੂਬ 1:3, ਅੱਯੂਬ 42:12
ਆਇਤਾਂ
ਅੱਯੂਬ 1:3ਉਹ ਦੇ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲ਼ਦ ਅਤੇ ਪੰਜ ਸੌ ਗਧੀਆਂ ਅਤੇ ਬਹੁਤ ਸਾਰੇ ਨੌਕਰ-ਚਾਕਰ ਸਨ ਅਤੇ ਉਹ ਪੂਰਬ ਦੇਸ ਦੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ।
ਅੱਯੂਬ 42:12ਯਹੋਵਾਹ ਨੇ ਅੱਯੂਬ ਦੀ ਪਿਛਲੇ ਦਿਨਾਂ ਵਿੱਚ ਉਸ ਦੇ ਪਹਿਲੇ ਦਿਨਾਂ ਨਾਲੋਂ ਵੱਧ ਬਰਕਤ ਦਿੱਤੀ, ਅਤੇ ਉਹ ਦੇ ਕੋਲ ਚੌਦਾਂ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲ਼ਦ ਅਤੇ ਇੱਕ ਹਜ਼ਾਰ ਗਧੀਆਂ ਹੋ ਗਈਆਂ।
- ਕੇਦਾਰ ਸੂਰ ਨਾਲ ਲੇਲਿਆਂ, ਛੱਤ੍ਰਿਆਂ ਅਤੇ ਬੱਕਰਿਆਂ ਦਾ ਵਪਾਰ ਕਰਦਾ ਸੀਹਿਜ਼ 27:21
ਆਇਤਾਂ
ਹਿਜ਼ 27:21ਅਰਬ ਅਤੇ ਕੇਦਾਰ ਦੇ ਸਾਰੇ ਪ੍ਰਧਾਨ ਵਪਾਰ ਲਈ ਤੇਰੇ ਹੱਥ ਵਿੱਚ ਸਨ। ਉਹ ਪਹਿਲੌਠੇ ਲੇਲੇ, ਛੱਤਰੇ ਅਤੇ ਬੱਕਰੇ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।
- ਸੁਲੇਮਾਨ ਨੇ ਹੈਕਲ ਦੀ ਚੱਠ ਵੇਲੇ 120,000 ਭੇਡਾਂ ਚੜ੍ਹਾਈਆਂ1 ਰਾਜਾ 8:63
ਆਇਤਾਂ
1 ਰਾਜਾ 8:63ਸੋ ਸੁਲੇਮਾਨ ਨੇ ਸੁੱਖ-ਸਾਂਦ ਦੀਆਂ ਬਲੀਆਂ ਲਈ ਜਿਹ ਨੂੰ ਉਸ ਨੇ ਯਹੋਵਾਹ ਅੱਗੇ ਚੜ੍ਹਾਇਆ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ।
ਬਿਵਸਥਾ ਵਿੱਚ
ਯਰੂਸ਼ਲਮ ਵਿੱਚ
- ਜਾਜਕਾਂ ਨੇ ਭੇਡ ਫਾਟਕ ਮੁੜ ਬਣਾਇਆਨਹ 3:1
ਆਇਤਾਂ
ਨਹ 3:1ਤਦ ਅਲਯਾਸ਼ੀਬ ਪ੍ਰਧਾਨ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਨ੍ਹਾਂ ਨੇ ਭੇਡ ਫਾਟਕ ਨੂੰ ਬਣਾਇਆ। ਉਨ੍ਹਾਂ ਨੇ ਉਸ ਦਾ ਸਮਰਪਣ ਕੀਤਾ ਅਤੇ ਉਸ ਦੇ ਦਰਵਾਜ਼ੇ ਵੀ ਲਗਾਏ, ਇਸ ਦੇ ਨਾਲ ਉਨ੍ਹਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੱਕ ਸ਼ਹਿਰਪਨਾਹ ਦਾ ਸਮਰਪਣ ਕੀਤਾ।
- ਬੇਥਜ਼ਥਾ ਦਾ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਸੀਯੂਹ 5:2
ਆਇਤਾਂ
ਯੂਹ 5:2ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ।
ਕਹਾਵਤਾਂ
- ਦੰਦ: “ਤੇਰੇ ਦੰਦ ਮੁੰਨੀਆਂ ਹੋਇਆ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ”ਸਰੇਸ਼ਟ 4:2
ਆਇਤਾਂ
ਸਰੇਸ਼ਟ 4:2ਤੇਰੇ ਦੰਦ ਮੁੰਨੀਆਂ ਹੋਇਆ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
- “ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ”ਕਹਾ 27:23
ਆਇਤਾਂ
ਕਹਾ 27:23ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ,
- “ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ”ਕਹਾ 27:26
ਆਇਤਾਂ
ਕਹਾ 27:26ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
- “ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ”ਯਸਾ 53:7
ਆਇਤਾਂ
ਯਸਾ 53:7ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ