Bible Explorer ਐਪ ਲਓ

ਪੜਚੋਲ › ਵਿਸ਼ੇ › ਜਹਾਜ਼ ਅਤੇ ਸਮੁੰਦਰੀ ਸਫ਼ਰ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਜਹਾਜ਼ ਅਤੇ ਸਮੁੰਦਰੀ ਸਫ਼ਰ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 31 ਹਿੱਸੇ, ਸਤਰ-ਦਰ-ਸਤਰ।

  • ਨੂਹ ਦੀ ਕਿਸ਼ਤੀ: ਗੋਫ਼ਰ ਦੀ ਲੱਕੜੀ, ਕੋਠੜੀਆਂ ਵਾਲੀ, ਰਾਲ ਨਾਲ ਲਿੱਪੀ ਹੋਈਉਤ 6:14–15
    ਆਇਤਾਂ
    ਉਤ 6:14–15ਤੂੰ ਗੋਫ਼ਰ ਦੀ ਲੱਕੜੀ ਤੋਂ ਆਪਣੇ ਲਈ ਇੱਕ ਕਿਸ਼ਤੀ ਬਣਾ। ਤੂੰ ਉਸ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ। ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ।
  • ਸੁਲੇਮਾਨ ਨੇ ਲਾਲ ਸਮੁੰਦਰ ਉੱਤੇ ਅਸਯੋਨ-ਗਬਰ ਵਿੱਚ ਜਹਾਜ਼ਾਂ ਦਾ ਬੇੜਾ ਬਣਾਇਆ1 ਰਾਜਾ 9:26
    ਆਇਤਾਂ
    1 ਰਾਜਾ 9:26ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜਾ ਅਸਯੋਨ-ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਢੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ।
  • ਹੀਰਾਮ ਦੇ ਮਲਾਹ ਓਫੀਰ ਤੋਂ 450 ਤੋੜੇ ਸੋਨਾ ਲਿਆਏ2 ਇਤ 8:18
    ਆਇਤਾਂ
    2 ਇਤ 8:18ਅਤੇ ਹੀਰਾਮ ਨੇ ਆਪਣੇ ਨੌਕਰਾਂ ਦੇ ਹੱਥ ਜਹਾਜ਼ ਉੱਤੇ ਉਹ ਮਲਾਹ ਜੋ ਸਮੁੰਦਰ ਤੋਂ ਵਾਕਫ਼ ਸਨ ਉਸ ਦੇ ਕੋਲ ਭੇਜੇ ਅਤੇ ਉਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫੀਰ ਵਿੱਚ ਆਏ ਅਤੇ ਉੱਥੋਂ ਛੇ ਸੌ ਪੰਝੱਤਰ ਮਣ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਦੇ ਕੋਲ ਲਿਆਏ।
  • ਹਰ ਤਿੰਨ ਸਾਲ ਬਾਅਦ: ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ1 ਰਾਜਾ 10:22
    ਆਇਤਾਂ
    1 ਰਾਜਾ 10:22ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।
  • ਯਹੋਸ਼ਾਫ਼ਾਤ ਦੇ ਜਹਾਜ਼ ਤੁਰਨ ਤੋਂ ਪਹਿਲਾਂ ਹੀ ਟੁੱਟ ਗਏ1 ਰਾਜਾ 22:48, 2 ਇਤ 20:36–37
    ਆਇਤਾਂ
    1 ਰਾਜਾ 22:48ਯਹੋਸ਼ਾਫ਼ਾਤ ਨੇ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਈ ਓਫੀਰ ਨੂੰ ਜਾਣ ਪਰ ਉਹ ਗਏ ਨਾ ਕਿਉਂ ਜੋ ਉਹ ਜਹਾਜ਼ ਅਸਯੋਨ-ਗਬਰ ਕੋਲ ਟੁੱਟ ਗਏ।
    2 ਇਤ 20:36–37ਅਤੇ ਇਸ ਲਈ ਉਸ ਨਾਲ ਮੇਲ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਵੇ ਅਤੇ ਉਨ੍ਹਾਂ ਨੇ ਅਸਯੋਨ-ਗਬਰ ਵਿੱਚ ਜਹਾਜ਼ ਬਣਾਏ ਤਦ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ ਜੋ ਮਾਰੇਸ਼ਾਹ ਦਾ ਸੀ ਯਹੋਸ਼ਾਫ਼ਾਤ ਦੇ ਵਿਰੁੱਧ ਅਗੰਮ ਵਾਚਿਆ ਕਿ ਇਸ ਲਈ ਕਿ ਤੂੰ ਅਹਜ਼ਯਾਹ ਦੇ ਨਾਲ ਮੇਲ ਕੀਤਾ ਯਹੋਵਾਹ ਨੇ ਤੇਰੇ ਬਣਾਏ ਨੂੰ ਤੋੜ ਦਿੱਤਾ ਹੈ ਸੋ ਉਹ ਜਹਾਜ਼ ਅਜਿਹੇ ਟੁੱਟੇ ਕਿ ਤਰਸ਼ੀਸ਼ ਨੂੰ ਨਾ ਜਾ ਸਕੇ।
  • ਹਿਜ਼ਕੀਏਲ ਸੂਰ ਨੂੰ ਸਰੂ, ਦਿਆਰ, ਬਲੂਤ ਅਤੇ ਕਤਾਨ ਦੇ ਜਹਾਜ਼ ਵਾਂਗੂੰ ਦਰਸਾਉਂਦਾ ਹੈਹਿਜ਼ 27:5–7
    ਆਇਤਾਂ
    ਹਿਜ਼ 27:5–7ਉਹਨਾਂ ਨੇ ਸਨੀਰ ਦੀ ਚੀਲ ਦੇ ਰੁੱਖਾਂ ਤੋਂ ਤੇਰੇ ਫੱਟੇ ਬਣਾਏ, ਅਤੇ ਲਬਾਨੋਨ ਤੋਂ ਦਿਆਰ ਲੈ ਕੇ ਤੇਰੇ ਲਈ ਮਸਤੂਲ ਬਣਾਏ। ਬਾਸ਼ਾਨ ਦੇ ਬਲੂਤਾਂ ਤੋਂ ਤੇਰੇ ਚੱਪੂ ਬਣਾਏ, ਅਤੇ ਤੇਰੇ ਫੱਟੇ ਕਿੱਤੀਮ ਦੇ ਟਾਪੂਆਂ ਦੇ ਸਨੌਵਰ ਤੋਂ, ਹਾਥੀ ਦੰਦ ਜੜ ਕੇ ਤਿਆਰ ਕੀਤੇ ਗਏ। ਤੇਰਾ ਪਾਲ ਮਿਸਰੀ ਕਸੀਦੇ ਦੇ ਮਹੀਨ ਕਤਾਨ ਦਾ ਸੀ, ਤਾਂ ਜੋ ਤੇਰੇ ਲਈ ਨਿਸ਼ਾਨ ਹੋਵੇ। ਤੇਰੀ ਚਾਨਣੀ ਅਲੀਸ਼ਾਹ ਦੇ ਟਾਪੂਆਂ ਤੋਂ ਆਈ ਸੀ, ਜੋ ਕਿਰਮਚੀ ਤੇ ਬੈਂਗਣੀ ਰੰਗ ਦੀ ਸੀ।
  • ਕਾਨਿਆਂ ਦੀਆਂ ਬੇੜੀਆਂ ਪਾਣੀਆਂ ਉੱਤੇ ਹਲਕਾਰੇ ਲੈ ਜਾਂਦੀਆਂ ਸਨਯਸਾ 18:2
    ਆਇਤਾਂ
    ਯਸਾ 18:2ਜਿਹੜਾ ਰਾਹ ਦੂਤਾਂ ਨੂੰ ਸਮੁੰਦਰ ਰਾਹੀਂ ਕਾਨਿਆਂ ਦੀਆਂ ਬੇੜੀਆਂ ਵਿੱਚ ਪਾਣੀਆਂ ਦੇ ਉੱਤੇ ਇਹ ਆਖ ਕੇ ਭੇਜਦਾ ਹੈ, ਹੇ ਫੁਰਤੀਲੇ ਦੂਤੋ, ਇੱਕ ਕੌਮ ਵੱਲ ਜਾਓ, ਜਿਹ ਦੇ ਲੋਕ ਲੰਮੇ ਅਤੇ ਸੋਹਣੇ ਹਨ, ਉਨ੍ਹਾਂ ਲੋਕਾਂ ਵੱਲ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਇੱਕ ਕੌਮ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ, ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ।
  • ਵੱਡੇ ਜਹਾਜ਼ ਨੂੰ ਬਹੁਤ ਛੋਟੀ ਪਤਵਾਰ ਨਾਲ ਮੋੜਿਆ ਜਾਂਦਾ ਹੈਯਾਕੂ 3:4
    ਆਇਤਾਂ
    ਯਾਕੂ 3:4ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ।
  • ਸਮੁੰਦਰ ਵਿੱਚ ਜਹਾਜ਼ ਦਾ ਰਾਹ: ਆਗੂਰ ਲਈ ਬਹੁਤ ਅਚਰਜਕਹਾ 30:18–19
    ਆਇਤਾਂ
    ਕਹਾ 30:18–19ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ, ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।

ਸਮੁੰਦਰੀ ਸਫ਼ਰ

  • ਯੂਨਾਹ ਨੇ ਤਰਸ਼ੀਸ਼ ਨੂੰ ਜਾਣ ਵਾਲੇ ਜਹਾਜ਼ ਦਾ ਭਾੜਾ ਦਿੱਤਾਯੂਨਾ 1:3
    ਆਇਤਾਂ
    ਯੂਨਾ 1:3ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ਼ ਨੂੰ ਭੱਜਣ ਲਈ ਉੱਠਿਆ ਅਤੇ ਉਹ ਯਾਫ਼ਾ ਵੱਲ ਚਲਾ ਗਿਆ, ਉੱਥੇ ਉਸ ਨੂੰ ਇੱਕ ਜਹਾਜ਼ ਮਿਲਿਆ ਜੋ ਤਰਸ਼ੀਸ਼ ਨੂੰ ਜਾਣ ਵਾਲਾ ਸੀ। ਤਦ ਯੂਨਾਹ ਉਸ ਦਾ ਭਾੜਾ ਦੇ ਕੇ ਜਹਾਜ਼ ਉੱਤੇ ਚੜ੍ਹ ਗਿਆ ਤਾਂ ਜੋ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਭੱਜ ਜਾਵੇ।
  • ਤੂਫ਼ਾਨ ਵਿੱਚ ਮਲਾਹਾਂ ਨੇ ਮਾਲ ਸਮੁੰਦਰ ਵਿੱਚ ਸੁੱਟ ਦਿੱਤਾਯੂਨਾ 1:4–5
    ਆਇਤਾਂ
    ਯੂਨਾ 1:4–5ਪਰ ਯਹੋਵਾਹ ਨੇ ਸਮੁੰਦਰ ਉੱਤੇ ਇੱਕ ਪ੍ਰਚੰਡ ਹਨੇਰੀ ਵਗਾਈ ਅਤੇ ਸਮੁੰਦਰ ਵਿੱਚ ਵੱਡਾ ਤੁਫ਼ਾਨ ਆ ਗਿਆ, ਅਜਿਹਾ ਕਿ ਜਹਾਜ਼ ਟੁੱਟਣ ਵਾਲਾ ਸੀ। ਤਦ ਮਲਾਹ ਡਰ ਗਏ ਅਤੇ ਹਰੇਕ ਆਪੋ ਆਪਣੇ ਦੇਵਤੇ ਦੇ ਅੱਗੇ ਦੁਹਾਈ ਦੇਣ ਲੱਗਾ। ਉਨ੍ਹਾਂ ਨੇ ਵਪਾਰ ਦੇ ਸਮਾਨ ਨੂੰ ਜੋ ਜਹਾਜ਼ ਵਿੱਚ ਸੀ, ਸਮੁੰਦਰ ਵਿੱਚ ਸੁੱਟ ਦਿੱਤਾ ਤਾਂ ਜੋ ਜਹਾਜ਼ ਨੂੰ ਹਲਕਾ ਕਰ ਦੇਣ। ਪਰ ਯੂਨਾਹ ਜਹਾਜ਼ ਦੇ ਹੇਠਲੇ ਹਿੱਸੇ ਵਿੱਚ ਜਾ ਕੇ ਸੌਂ ਗਿਆ ਅਤੇ ਗੂੜ੍ਹੀ ਨੀਂਦ ਵਿੱਚ ਸੁੱਤਾ ਪਿਆ ਸੀ।
  • ਉਨ੍ਹਾਂ ਨੇ ਬਹੁਤ ਜ਼ੋਰ ਨਾਲ ਚੱਪੂ ਚਲਾਏ ਪਰ ਕੰਢੇ ਤੱਕ ਨਾ ਪਹੁੰਚ ਸਕੇਯੂਨਾ 1:13
    ਆਇਤਾਂ
    ਯੂਨਾ 1:13ਫੇਰ ਵੀ ਉਹ ਵੱਡੇ ਜ਼ੋਰ ਨਾਲ ਚੱਪੇ ਲਾਉਂਦੇ ਰਹੇ ਤਾਂ ਜੋ ਜਹਾਜ਼ ਕੰਢੇ ਲੱਗ ਜਾਵੇ ਪਰ ਉਹ ਲਾ ਨਾ ਸਕੇ, ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਉਨ੍ਹਾਂ ਦੇ ਵਿਰੁੱਧ ਵੱਧਦੀਆਂ ਜਾਂਦੀਆਂ ਸਨ।
  • ਯਿਸੂ ਨੇ ਸ਼ਮਊਨ ਦੀ ਕਿਸ਼ਤੀ ਵਿੱਚੋਂ ਭੀੜ ਨੂੰ ਉਪਦੇਸ਼ ਦਿੱਤਾਲੂਕਾ 5:2–3
    ਆਇਤਾਂ
    ਲੂਕਾ 5:2–3ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ। ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ।
  • ਤੂਫ਼ਾਨ ਦੇ ਸਮੇਂ ਯਿਸੂ ਕਿਸ਼ਤੀ ਦੇ ਪਿਛਲੇ ਹਿੱਸੇ ਵਿੱਚ ਸਿਰਹਾਣੇ ਉੱਤੇ ਸੌਂ ਗਿਆਮਰਕੁ 4:37–38
    ਆਇਤਾਂ
    ਮਰਕੁ 4:37–38ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ। ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ?
  • ਚੇਲੇ ਹਵਾ ਦੇ ਵਿਰੁੱਧ ਚੱਪੂ ਚਲਾਉਂਦੇ ਹੋਏ ਥੱਕ ਗਏਮਰਕੁ 6:48
    ਆਇਤਾਂ
    ਮਰਕੁ 6:48ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।
  • ਪੌਲੁਸ ਦਾ ਤਿੰਨ ਵਾਰ ਜਹਾਜ਼ ਟੁੱਟਿਆ ਅਤੇ ਉਸ ਨੇ ਇੱਕ ਦਿਨ ਖੁੱਲ੍ਹੇ ਸਮੁੰਦਰ ਵਿੱਚ ਕੱਟਿਆ2 ਕੁਰਿੰਥੀ 11:25
    ਆਇਤਾਂ
    2 ਕੁਰਿੰਥੀ 11:25ਮੈਂ ਤਿੰਨ ਵਾਰ ਬੈਂਤਾਂ ਦੀ ਮਾਰ ਖਾਧੀ, ਇੱਕ ਵਾਰ ਪਥਰਾਉ ਹੋਇਆ, ਤਿੰਨ ਵਾਰ ਬੇੜੇ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਰਾਤ-ਦਿਨ ਸਮੁੰਦਰ ਵਿੱਚ ਕੱਟਿਆ।

ਪੌਲੁਸ ਦਾ ਰੋਮ ਦਾ ਸਫ਼ਰ

  • ਏਸ਼ੀਆ ਦੇ ਕੰਢੇ ਦੇ ਨਾਲ-ਨਾਲ ਅਦ੍ਰਮੁਤਿਯੁਮ ਦਾ ਇੱਕ ਜਹਾਜ਼ਰਸੂਲਾਂ 27:2
    ਆਇਤਾਂ
    ਰਸੂਲਾਂ 27:2ਅਤੇ ਅਸੀਂ ਅਦ੍ਰਮੁਤਿਯੁਮ ਦੇ ਇੱਕ ਜਹਾਜ਼ ਤੇ ਜਿਹੜਾ ਏਸ਼ੀਆ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ, ਸਵਾਰ ਹੋ ਕੇ ਤੁਰ ਪਏ ਅਤੇ ਅਰਿਸਤਰਖੁਸ ਥੱਸਲੁਨੀਕੇ ਦਾ ਇੱਕ ਮਕਦੂਨੀ ਸਾਡੇ ਨਾਲ ਸੀ।
  • ਵਰਤ ਦੇ ਦਿਨਾਂ ਤੋਂ ਬਾਅਦ ਸਮੁੰਦਰੀ ਸਫ਼ਰ ਖ਼ਤਰਨਾਕ ਸੀਰਸੂਲਾਂ 27:9
    ਆਇਤਾਂ
    ਰਸੂਲਾਂ 27:9ਜਦੋਂ ਬਹੁਤ ਸਮਾਂ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ, ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ!
  • ਯੂਰਕੂਲੇਨ ਨਾਮ ਦਾ ਤੂਫ਼ਾਨ ਆਇਆ; ਉਨ੍ਹਾਂ ਨੇ ਜਹਾਜ਼ ਦੇ ਹੇਠੋਂ ਰੱਸੇ ਲੰਘਾਏਰਸੂਲਾਂ 27:14, ਰਸੂਲਾਂ 27:17
    ਆਇਤਾਂ
    ਰਸੂਲਾਂ 27:14ਪਰ ਥੋੜ੍ਹੇ ਸਮੇਂ ਤੋਂ ਬਾਅਦ ਉਸ ਪਾਸਿਓਂ ਇੱਕ ਵੱਡਾ ਤੂਫਾਨ ਆਇਆ, ਜਿਹ ਨੂੰ ਯੂਰਕੂਲੇਨ ਕਹਿੰਦੇ ਹਨ!
    ਰਸੂਲਾਂ 27:17ਸੋ ਜਦੋਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਬੰਨਿਆ ਅਤੇ ਇਸ ਡਰ ਦੇ ਕਾਰਨ ਕਿ ਕਿਤੇ ਸੁਰਤਿਸ ਵਿੱਚ ਨਾ ਜਾ ਫਸੀਏ, ਪਾਲ ਲਾਹ ਦਿੱਤੇ ਅਤੇ ਐਂਵੇਂ ਰੁੜ੍ਹਦੇ ਚਲੇ ਗਏ!
  • ਪਹਿਲਾਂ ਮਾਲ, ਫਿਰ ਜਹਾਜ਼ ਦਾ ਸਮਾਨ ਸਮੁੰਦਰ ਵਿੱਚ ਸੁੱਟਿਆ ਗਿਆਰਸੂਲਾਂ 27:18–19
    ਆਇਤਾਂ
    ਰਸੂਲਾਂ 27:18–19ਜਦੋਂ ਹਨੇਰੀ ਦੇ ਕਾਰਨ ਅਸੀਂ ਬਹੁਤ ਹਿਚਕੋਲੇ ਖਾਧੇ ਤਾਂ ਦੂਜੇ ਦਿਨ ਉਨ੍ਹਾਂ ਨੇ ਜਹਾਜ਼ ਦਾ ਭਾਰ ਕੱਢ ਕੇ ਸੁੱਟ ਦਿੱਤਾ! ਅਤੇ ਤੀਜੇ ਦਿਨ ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਉਤਾਰ ਸੁੱਟਿਆ!
  • ਥਾਹ ਲੈਣੀ: ਪਾਣੀ ਘੱਟ ਡੂੰਘਾ ਹੁੰਦਾ ਜਾਂਦਾ ਹੈਰਸੂਲਾਂ 27:28
    ਆਇਤਾਂ
    ਰਸੂਲਾਂ 27:28ਤਾਂ ਪਾਣੀ ਦੀ ਗਹਿਰਾਈ ਨੂੰ ਨਾਪਿਆ ਜੋ ਅੱਸੀ ਹੱਥ ਨਿੱਕਲਿਆ ਅਤੇ ਕੁਝ ਅੱਗੇ ਵੱਧ ਕੇ ਫੇਰ ਗਹਿਰਾਈ ਨੂੰ ਨਾਪਿਆ ਤਾਂ ਸੱਠ ਹੱਥ ਨਿੱਕਲਿਆ!
  • ਪਿਛਲੇ ਪਾਸਿਓਂ ਚਾਰ ਲੰਗਰ ਸੁੱਟੇ ਗਏਰਸੂਲਾਂ 27:29
    ਆਇਤਾਂ
    ਰਸੂਲਾਂ 27:29ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ।
  • ਮਲਾਹਾਂ ਨੇ ਢੋਂਗੀ ਵਿੱਚ ਭੱਜਣ ਦਾ ਜਤਨ ਕੀਤਾ; ਸਿਪਾਹੀਆਂ ਨੇ ਉਸ ਦੇ ਰੱਸੇ ਕੱਟ ਦਿੱਤੇਰਸੂਲਾਂ 27:30, ਰਸੂਲਾਂ 27:32
    ਆਇਤਾਂ
    ਰਸੂਲਾਂ 27:30ਜਦੋਂ ਮਲਾਹਾਂ ਨੇ ਜਹਾਜ਼ ਉੱਤੋਂ ਭੱਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਢੋਂਗੀ ਨੂੰ ਸਮੁੰਦਰ ਵਿੱਚ ਉਤਾਰਿਆ!
    ਰਸੂਲਾਂ 27:32ਤਦ ਸਿਪਾਹੀਆਂ ਨੇ ਢੋਂਗੀ ਦੇ ਰੱਸੇ ਵੱਢ ਕੇ ਉਹ ਨੂੰ ਡੇਗ ਦਿੱਤਾ!
  • ਜਹਾਜ਼ ਉੱਤੇ 276 ਲੋਕ ਸਨਰਸੂਲਾਂ 27:37
    ਆਇਤਾਂ
    ਰਸੂਲਾਂ 27:37ਅਸੀਂ ਸਭ ਦੋ ਸੌ ਛਿਹੱਤਰ ਪ੍ਰਾਣੀ ਉਸ ਜਹਾਜ਼ ਉੱਤੇ ਸੀ।
  • ਜਹਾਜ਼ ਨੂੰ ਹਲਕਾ ਕਰਨ ਲਈ ਉਨ੍ਹਾਂ ਨੇ ਅਨਾਜ ਸਮੁੰਦਰ ਵਿੱਚ ਸੁੱਟ ਦਿੱਤਾਰਸੂਲਾਂ 27:38
    ਆਇਤਾਂ
    ਰਸੂਲਾਂ 27:38ਅਤੇ ਜਦੋਂ ਉਹ ਭੋਜਨ ਖਾ ਕੇ ਰੱਜ ਗਏ ਤਾਂ ਉਨ੍ਹਾਂ ਕਣਕ ਨੂੰ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹਲਕਾ ਕਰ ਲਿਆ!
  • ਜਹਾਜ਼ ਰੇਤ ਵਿੱਚ ਫਸ ਗਿਆ ਅਤੇ ਉਸ ਦਾ ਪਿਛਲਾ ਹਿੱਸਾ ਟੁੱਟ ਗਿਆਰਸੂਲਾਂ 27:41
    ਆਇਤਾਂ
    ਰਸੂਲਾਂ 27:41ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲਦੇ ਸਨ, ਉਨ੍ਹਾਂ ਨੇ ਜਹਾਜ਼ ਨੂੰ ਘੱਟ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਫਸਿਆ ਹੀ ਰਿਹਾ ਪਰ ਪਿਛਲਾ ਪਾਸਾ ਲਹਿਰਾਂ ਦੇ ਜ਼ੋਰ ਨਾਲ ਟੁੱਟ ਗਿਆ!
  • ਸਾਰੇ ਕੰਢੇ ਉੱਤੇ ਪਹੁੰਚ ਗਏ, ਕੁਝ ਫੱਟਿਆਂ ਦੇ ਸਹਾਰੇਰਸੂਲਾਂ 27:44
    ਆਇਤਾਂ
    ਰਸੂਲਾਂ 27:44ਅਤੇ ਬਾਕੀ ਦੇ ਕਈ ਫੱਟਿਆਂ ਉੱਤੇ ਅਤੇ ਕਈ ਜਹਾਜ਼ ਦੀਆਂ ਹੋਰ ਚੀਜ਼ਾਂ ਉੱਤੇ, ਇਸੇ ਤਰ੍ਹਾਂ ਹੋਇਆ ਜੋ ਸੱਭੇ ਧਰਤੀ ਉੱਤੇ ਬਚ ਨਿੱਕਲੇ!
  • ਸਿਕੰਦਰਿਯਾ ਦੇ ਜਹਾਜ਼ ਦੇਉਸਕੂਰੀ (ਜੌੜੇ ਭਰਾ) ਉੱਤੇ ਰੋਮ ਵੱਲਰਸੂਲਾਂ 28:11
    ਆਇਤਾਂ
    ਰਸੂਲਾਂ 28:11ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ!

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ