Bible Explorer ਐਪ ਲਓ

ਪੜਚੋਲ › ਵਿਸ਼ੇ › ਬਿਮਾਰੀ ਅਤੇ ਵੈਦ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਬਿਮਾਰੀ ਅਤੇ ਵੈਦ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 41 ਹਿੱਸੇ, ਸਤਰ-ਦਰ-ਸਤਰ।

ਵੈਦ

  • ਯੂਸੁਫ਼ ਦੇ ਵੈਦ ਯਾਕੂਬ ਦੀ ਲੋਥ ਵਿੱਚ ਸੁਗੰਧੀਆਂ ਭਰਦੇ ਹਨਉਤ 50:2
    ਆਇਤਾਂ
    ਉਤ 50:2ਫੇਰ ਯੂਸੁਫ਼ ਨੇ ਆਪਣੇ ਸੇਵਕਾਂ ਨੂੰ ਅਰਥਾਤ ਵੈਦਾਂ ਨੂੰ ਆਗਿਆ ਦਿੱਤੀ, ਕਿ ਉਹ ਉਸ ਦੇ ਪਿਤਾ ਵਿੱਚ ਸੁਗੰਧੀਆਂ ਭਰਨ ਇਸ ਲਈ ਉਨ੍ਹਾਂ ਵੈਦਾਂ ਨੇ ਇਸਰਾਏਲ ਵਿੱਚ ਸੁਗੰਧੀਆਂ ਭਰੀਆਂ।
  • ਪੈਰਾਂ ਦੇ ਰੋਗ ਨਾਲ ਪੀੜਤ ਆਸਾ ਵੈਦਾਂ ਨੂੰ ਭਾਲਦਾ ਹੈ2 ਇਤ 16:12, 1 ਰਾਜਾ 15:23
    ਆਇਤਾਂ
    2 ਇਤ 16:12ਅਤੇ ਆਸਾ ਦੀ ਪਾਤਸ਼ਾਹੀ ਦੇ ਉਨਤਾਲੀਵੇਂ ਸਾਲ ਉਸ ਦੇ ਪੈਰ ਵਿੱਚ ਇੱਕ ਰੋਗ ਲੱਗਾ ਅਤੇ ਉਹ ਰੋਗ ਬਹੁਤ ਵੱਧ ਗਿਆ ਤਾਂ ਵੀ ਉਹ ਆਪਣੀ ਬਿਮਾਰੀ ਵਿੱਚ ਯਹੋਵਾਹ ਦਾ ਚਾਹਵੰਦ ਨਾ ਹੋਇਆ ਸਗੋਂ ਵੈਦਾਂ ਦੇ ਮਗਰ ਲੱਗਾ
    1 ਰਾਜਾ 15:23ਅਤੇ ਆਸਾ ਦੇ ਬਾਕੀ ਕੰਮ ਅਤੇ ਉਹ ਦਾ ਸਾਰਾ ਬਲ ਅਤੇ ਉਹ ਸਭ ਜੋ ਉਸ ਕੀਤਾ ਅਤੇ ਸ਼ਹਿਰ ਜੋ ਉਸਨੇ ਬਣਾਏ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? ਪਰ ਉਸ ਦੇ ਬੁਢੇਪੇ ਵਿੱਚ ਉਸ ਦੇ ਪੈਰਾਂ ਦਾ ਰੋਗ ਲੱਗ ਗਿਆ।
  • ਬਾਰਾਂ ਸਾਲਾਂ ਤੋਂ ਲਹੂ ਵਗਣ ਵਾਲੀ ਇਸਤਰੀ ਨੇ ਆਪਣਾ ਸਭ ਕੁਝ ਵੈਦਾਂ ਉੱਤੇ ਖ਼ਰਚ ਦਿੱਤਾ ਸੀਮਰਕੁ 5:25–26, ਲੂਕਾ 8:43
    ਆਇਤਾਂ
    ਮਰਕੁ 5:25–26ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,
    ਲੂਕਾ 8:43ਤਦ ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ ਅਤੇ ਉਹ ਆਪਣੀ ਸਾਰੀ ਕਮਾਈ ਹਕੀਮਾਂ ਨੂੰ ਦੇ ਚੁੱਕੀ ਸੀ ਪਰ ਕੋਈ ਵੀ ਹਕੀਮ ਉਸ ਨੂੰ ਠੀਕ ਨਾ ਕਰ ਸਕਿਆ।
  • “ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ”ਮੱਤੀ 9:12
    ਆਇਤਾਂ
    ਮੱਤੀ 9:12ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ।
  • ਇੱਕ ਕਹਾਉਤ: “ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ”ਲੂਕਾ 4:23
    ਆਇਤਾਂ
    ਲੂਕਾ 4:23ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ।
  • ਲੂਕਾ, “ਪਿਆਰਾ ਵੈਦ”ਕੁਲੁੱ 4:14
    ਆਇਤਾਂ
    ਕੁਲੁੱ 4:14ਲੂਕਾ ਪਿਆਰਾ ਵੈਦ ਅਤੇ ਦੇਮਾਸ ਤੁਹਾਡਾ ਹਾਲ ਚਾਲ ਪੁੱਛਦੇ ਹਨ।
  • “ਕੀ ਗਿਲਆਦ ਵਿੱਚ ਬਲਸਾਨ ਦਾ ਰੋਗਨ ਹੈ ਨਹੀਂ? ਕੀ ਉੱਥੇ ਕੋਈ ਤਬੀਬ ਨਹੀਂ?”ਯਿਰ 8:22
    ਆਇਤਾਂ
    ਯਿਰ 8:22ਕੀ ਗਿਲਆਦ ਵਿੱਚ ਬਲਸਾਨ ਦਾ ਰੋਗਨ ਹੈ ਨਹੀਂ? ਕੀ ਉੱਥੇ ਕੋਈ ਤਬੀਬ ਨਹੀਂ? ਫਿਰ ਕਿਉਂ ਮੇਰੀ ਪਰਜਾ ਦੀ ਧੀ ਤਕੜੀ ਨਹੀਂ ਹੁੰਦੀ?।

ਇਲਾਜ

  • ਹਿਜ਼ਕੀਯਾਹ ਦੇ ਫੋੜੇ ਲਈ ਦੱਬੀਆਂ ਹੰਜੀਰਾਂ ਦੀ ਟਿੱਕੀ2 ਰਾਜਾ 20:7, ਯਸਾ 38:21
    ਆਇਤਾਂ
    2 ਰਾਜਾ 20:7ਤਾਂ ਯਸਾਯਾਹ ਨੇ ਆਖਿਆ, ਤੁਸੀਂ ਹੰਜ਼ੀਰਾਂ ਦੀ ਇੱਕ ਲੁਪਰੀ ਲਓ। ਸੋ ਉਨ੍ਹਾਂ ਨੇ ਉਹ ਲੈ ਕੇ ਫੋੜੇ ਉੱਤੇ ਬੰਨੀ ਅਤੇ ਉਹ ਚੰਗਾ ਹੋ ਗਿਆ।
    ਯਸਾ 38:21ਯਸਾਯਾਹ ਨੇ ਆਖਿਆ ਸੀ, ਤੁਸੀਂ ਹੰਜ਼ੀਰਾਂ ਦੀ ਇੱਕ ਲੁੱਪਰੀ ਲੈ ਕੇ ਉਹ ਦੇ ਫੋੜੇ ਉੱਤੇ ਲੇਪ ਕਰ ਦਿਓ ਤਾਂ ਉਹ ਬਚ ਜਾਵੇਗਾ।
  • ਸਾਮਰੀ ਤੇਲ ਅਤੇ ਮਧ ਪਾ ਕੇ ਜ਼ਖ਼ਮਾਂ ਉੱਤੇ ਪੱਟੀ ਬੰਨ੍ਹਦਾ ਹੈਲੂਕਾ 10:34
    ਆਇਤਾਂ
    ਲੂਕਾ 10:34ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।
  • ਪੇਟ ਅਤੇ ਵਾਰ-ਵਾਰ ਦੀਆਂ ਬਿਮਾਰੀਆਂ ਲਈ ਥੋੜ੍ਹੀ ਜਿਹੀ ਮਧ1 ਤਿਮ 5:23
    ਆਇਤਾਂ
    1 ਤਿਮ 5:23ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈਅ ਵਰਤ ਲਿਆ ਕਰ।
  • ਬਿਮਾਰਾਂ ਨੂੰ ਤੇਲ ਮਲਿਆ ਜਾਂਦਾ ਸੀਮਰਕੁ 6:13, ਯਾਕੂ 5:14
    ਆਇਤਾਂ
    ਮਰਕੁ 6:13ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।
    ਯਾਕੂ 5:14ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ
  • ਖੁਸ਼ ਦਿਲ ਚੰਗੀ ਦਵਾਈ ਹੈਕਹਾ 17:22
    ਆਇਤਾਂ
    ਕਹਾ 17:22ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।

ਉਦਾਹਰਣਾਂ

  • ਯਾਕੂਬ ਬਿਮਾਰ ਹੁੰਦਾ ਹੈ; ਯੂਸੁਫ਼ ਆਪਣੇ ਦੋਵੇਂ ਪੁੱਤਰ ਲਿਆਉਂਦਾ ਹੈਉਤ 48:1
    ਆਇਤਾਂ
    ਉਤ 48:1ਕੁਝ ਦਿਨਾਂ ਤੋਂ ਬਾਅਦ ਇਹ ਹੋਇਆ ਕਿ ਕਿਸੇ ਨੇ ਯੂਸੁਫ਼ ਨੂੰ ਆਖਿਆ, ਵੇਖੋ, ਤੁਹਾਡਾ ਪਿਤਾ ਬਿਮਾਰ ਹੈ। ਤਦ ਉਸ ਨੇ ਆਪਣੇ ਦੋਹਾਂ ਪੁੱਤਰਾਂ ਮਨੱਸ਼ਹ ਅਤੇ ਇਫ਼ਰਾਈਮ ਨੂੰ ਆਪਣੇ ਨਾਲ ਲਿਆ।
  • ਬਿਮਾਰ ਹੋਣ ਉੱਤੇ ਮਿਸਰੀ ਗ਼ੁਲਾਮ ਨੂੰ ਉਸ ਦਾ ਮਾਲਕ ਛੱਡ ਜਾਂਦਾ ਹੈ1 ਸਮੂ 30:13
    ਆਇਤਾਂ
    1 ਸਮੂ 30:13ਤਦ ਦਾਊਦ ਨੇ ਉਹ ਨੂੰ ਪੁੱਛਿਆ, ਤੂੰ ਕਿਸ ਦਾ ਬੰਦਾ ਹੈਂ ਅਤੇ ਤੂੰ ਕਿੱਥੋਂ ਦਾ ਹੈ? ਉਹ ਬੋਲਿਆ, ਜੀ ਮੈਂ ਇੱਕ ਮਿਸਰੀ ਜੁਆਨ ਹਾਂ ਅਤੇ ਇੱਕ ਅਮਾਲੇਕੀ ਦਾ ਸੇਵਕ ਹਾਂ ਅਤੇ ਮੇਰਾ ਮਾਲਕ ਮੈਨੂੰ ਛੱਡ ਗਿਆ ਹੈ ਕਿਉਂ ਜੋ ਤਿੰਨ ਦਿਨ ਹੋਏ ਹਨ ਤਾਂ ਮੈਂ ਬਿਮਾਰ ਪੈ ਗਿਆ।
  • ਯਾਰਾਬੁਆਮ ਦਾ ਪੁੱਤਰ ਬਿਮਾਰ ਹੁੰਦਾ ਹੈ; ਉਸ ਦੀ ਮਾਂ ਭੇਸ ਬਦਲ ਕੇ ਨਬੀ ਕੋਲ ਜਾਂਦੀ ਹੈ1 ਰਾਜਾ 14:1–3
    ਆਇਤਾਂ
    1 ਰਾਜਾ 14:1–3ਉਸ ਵੇਲੇ ਯਾਰਾਬੁਆਮ ਦਾ ਪੁੱਤਰ ਅਬਿਯਾਹ ਬਿਮਾਰ ਪੈ ਗਿਆ। ਤਾਂ ਯਾਰਾਬੁਆਮ ਨੇ ਆਪਣੀ ਰਾਣੀ ਨੂੰ ਆਖਿਆ, ਉੱਠ ਕੇ ਜ਼ਰਾ ਆਪਣਾ ਭੇਸ ਬਦਲ ਲੈ ਕਿ ਕੋਈ ਨਾ ਜਾਣੇ ਕਿ ਤੂੰ ਯਾਰਾਬੁਆਮ ਦੀ ਪਤਨੀ ਹੈਂ ਅਤੇ ਸ਼ੀਲੋਹ ਨੂੰ ਤੁਰ ਜਾ। ਵੇਖ, ਉੱਥੇ ਅਹੀਯਾਹ ਨਬੀ ਹੈ ਜੋ ਮੈਨੂੰ ਬੋਲਿਆ ਸੀ ਕਿ ਤੂੰ ਇਨ੍ਹਾਂ ਲੋਕਾਂ ਦਾ ਪਾਤਸ਼ਾਹ ਹੋਵੇਂਗਾ। ਅਤੇ ਆਪਣੇ ਹੱਥ ਵਿੱਚ ਦਸ ਰੋਟੀਆਂ, ਚੂਰਮਾ ਅਤੇ ਸ਼ਹਿਦ ਦਾ ਮਰਤਬਾਨ ਲੈ ਕੇ ਉਹ ਦੇ ਕੋਲ ਜਾ। ਉਹ ਤੈਨੂੰ ਦੱਸੇਗਾ ਕਿ ਮੁੰਡੇ ਨੂੰ ਕੀ ਹੋਵੇਗਾ।
  • ਸਾਰਫਥ ਦੀ ਵਿਧਵਾ ਦਾ ਪੁੱਤਰ ਬਿਮਾਰ ਹੋ ਜਾਂਦਾ ਹੈ1 ਰਾਜਾ 17:17
    ਆਇਤਾਂ
    1 ਰਾਜਾ 17:17ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਹ ਦੀ ਬਿਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ।
  • ਖੇਤ ਵਿੱਚ ਸ਼ੂਨੇਮੀ ਇਸਤਰੀ ਦਾ ਮੁੰਡਾ: “ਹਾਏ ਮੇਰਾ ਸਿਰ, ਹਾਏ ਮੇਰਾ ਸਿਰ!”2 ਰਾਜਾ 4:18–20
    ਆਇਤਾਂ
    2 ਰਾਜਾ 4:18–20ਜਦੋਂ ਬਾਲਕ ਵੱਡਾ ਹੋਇਆ, ਤਾਂ ਇੱਕ ਦਿਨ ਉਹ ਆਪਣੇ ਪਿਉ ਕੋਲ ਵਾਢਿਆਂ ਵੱਲ ਚੱਲਿਆ ਗਿਆ। ਅਤੇ ਉਹ ਆਪਣੇ ਪਿਉ ਨੂੰ ਆਖਣ ਲੱਗਾ, “ਹਾਏ ਮੇਰਾ ਸਿਰ, ਹਾਏ ਮੇਰਾ ਸਿਰ!” ਉਹ ਨੇ ਆਪਣੇ ਇੱਕ ਸੇਵਕ ਨੂੰ ਆਖਿਆ, “ਉਹ ਨੂੰ ਉਹ ਦੀ ਮਾਂ ਕੋਲ ਲੈ ਜਾ।” ਜਦੋਂ ਉਹ ਉਸ ਨੂੰ ਚੁੱਕ ਕੇ ਉਹ ਦੀ ਮਾਂ ਕੋਲ ਅੰਦਰ ਲੈ ਗਿਆ, ਤਾਂ ਉਹ ਦੁਪਹਿਰ ਤੱਕ ਉਹ ਦੇ ਗੋਡਿਆਂ ਉੱਤੇ ਬੈਠਾ ਰਿਹਾ, ਫੇਰ ਮਰ ਗਿਆ।
  • ਅਹਜ਼ਯਾਹ ਜਾਲੀ ਵਿੱਚੋਂ ਡਿੱਗ ਕੇ ਜ਼ਖ਼ਮੀ ਹੋ ਜਾਂਦਾ ਹੈ2 ਰਾਜਾ 1:2
    ਆਇਤਾਂ
    2 ਰਾਜਾ 1:2ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ, ਡਿੱਗ ਪਿਆ ਤੇ ਬਿਮਾਰ ਪੈ ਗਿਆ। ਸੋ ਉਸ ਨੇ ਸੰਦੇਸ਼ਵਾਹਕਾਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”
  • ਅਰਾਮ ਦਾ ਬਨ-ਹਦਦ ਅਲੀਸ਼ਾ ਤੋਂ ਪੁੱਛਦਾ ਹੈ ਕਿ ਕੀ ਉਹ ਚੰਗਾ ਹੋ ਜਾਵੇਗਾ2 ਰਾਜਾ 8:7–8
    ਆਇਤਾਂ
    2 ਰਾਜਾ 8:7–8ਤਦ ਅਲੀਸ਼ਾ ਦੰਮਿਸ਼ਕ ਵਿੱਚ ਆਇਆ। ਉਸ ਸਮੇਂ ਅਰਾਮ ਦਾ ਰਾਜਾ ਬਨ-ਹਦਦ ਬਿਮਾਰ ਸੀ ਅਤੇ ਉਹ ਨੂੰ ਇਹ ਦੱਸਿਆ ਗਿਆ ਕਿ ਪਰਮੇਸ਼ੁਰ ਦਾ ਜਨ ਇੱਥੇ ਤੱਕ ਆਇਆ ਹੈ। ਰਾਜਾ ਨੇ ਹਜ਼ਾਏਲ ਅਧਿਕਾਰੀ ਨੂੰ ਆਖਿਆ, ਆਪਣੇ ਹੱਥ ਵਿੱਚ ਭੇਟ ਲੈ ਕੇ ਪਰਮੇਸ਼ੁਰ ਦੇ ਜਨ ਨੂੰ ਮਿਲਣ ਲਈ ਜਾ ਅਤੇ ਉਸ ਦੇ ਰਾਹੀਂ ਯਹੋਵਾਹ ਕੋਲੋਂ ਪੁੱਛ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”
  • ਅਲੀਸ਼ਾ ਉਸ ਬਿਮਾਰੀ ਨਾਲ ਬਿਮਾਰ ਹੋ ਜਾਂਦਾ ਹੈ ਜਿਸ ਨਾਲ ਉਹ ਮਰ ਗਿਆ2 ਰਾਜਾ 13:14
    ਆਇਤਾਂ
    2 ਰਾਜਾ 13:14ਫਿਰ ਅਲੀਸ਼ਾ ਉਸ ਰੋਗ ਨਾਲ ਬਿਮਾਰ ਹੋਇਆ, ਜਿਹ ਦੇ ਨਾਲ ਉਹ ਮਰਨ ਵਾਲਾ ਸੀ। ਤਦ ਇਸਰਾਏਲ ਦਾ ਰਾਜਾ ਯੋਆਸ਼ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਰੋ ਕੇ ਆਖਣ ਲੱਗਾ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਅਤੇ ਉਸ ਦੇ ਸਾਰਥੀ।
  • ਹਿਜ਼ਕੀਯਾਹ ਮਰਨ ਵਾਲਾ ਬਿਮਾਰ ਹੁੰਦਾ ਹੈ, ਫਿਰ ਚੰਗਾ ਹੋ ਜਾਂਦਾ ਹੈਯਸਾ 38:1, 2 ਰਾਜਾ 20:7
    ਆਇਤਾਂ
    ਯਸਾ 38:1ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।
    2 ਰਾਜਾ 20:7ਤਾਂ ਯਸਾਯਾਹ ਨੇ ਆਖਿਆ, ਤੁਸੀਂ ਹੰਜ਼ੀਰਾਂ ਦੀ ਇੱਕ ਲੁਪਰੀ ਲਓ। ਸੋ ਉਨ੍ਹਾਂ ਨੇ ਉਹ ਲੈ ਕੇ ਫੋੜੇ ਉੱਤੇ ਬੰਨੀ ਅਤੇ ਉਹ ਚੰਗਾ ਹੋ ਗਿਆ।
  • ਫੋੜਿਆਂ ਨਾਲ ਭਰਿਆ ਅੱਯੂਬ ਠੀਕਰੇ ਨਾਲ ਆਪਣੇ ਆਪ ਨੂੰ ਖੁਰਕਦਾ ਹੈਅੱਯੂਬ 2:7–8
    ਆਇਤਾਂ
    ਅੱਯੂਬ 2:7–8ਤਦ ਸ਼ੈਤਾਨ ਯਹੋਵਾਹ ਦੇ ਅੱਗੋਂ ਚਲਿਆ ਗਿਆ ਅਤੇ ਅੱਯੂਬ ਨੂੰ ਪੈਰ ਦੀ ਤਲੀ ਤੋਂ ਲੈ ਕੇ ਸਿਰ ਦੀ ਖੋਪੜੀ ਤੱਕ ਬੁਰੇ ਫੋੜਿਆਂ ਨਾਲ ਮਾਰਿਆ। ਤਦ ਅੱਯੂਬ ਨੇ ਇੱਕ ਠੀਕਰਾ ਲਿਆ ਕਿ ਆਪਣੇ ਆਪ ਨੂੰ ਉਹ ਦੇ ਨਾਲ ਖੁਰਕੇ ਅਤੇ ਸੁਆਹ ਦੇ ਵਿੱਚ ਬੈਠ ਗਿਆ।
  • ਦਰਸ਼ਣ ਤੋਂ ਬਾਅਦ ਦਾਨੀਏਲ ਕਈ ਦਿਨ ਬਿਮਾਰ ਪਿਆ ਰਹਿੰਦਾ ਹੈਦਾਨੀ 8:27
    ਆਇਤਾਂ
    ਦਾਨੀ 8:27ਮੈਨੂੰ, ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੱਕ ਬਿਮਾਰ ਪਿਆ ਰਿਹਾ, ਫਿਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ-ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਬਰਾਉਂਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ।
  • ਪਤਰਸ ਦੀ ਸੱਸ ਤੇਜ਼ ਬੁਖ਼ਾਰ ਨਾਲ ਮੰਜੇ ਉੱਤੇ ਪਈ ਹੈਮੱਤੀ 8:14, ਲੂਕਾ 4:38
    ਆਇਤਾਂ
    ਮੱਤੀ 8:14ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ।
    ਲੂਕਾ 4:38ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ।
  • ਕਫ਼ਰਨਾਹੂਮ ਵਿੱਚ ਇੱਕ ਸ਼ਾਹੀ ਅਧਿਕਾਰੀ ਦਾ ਪੁੱਤਰ ਬਿਮਾਰ ਪਿਆ ਹੈਯੂਹ 4:46–47
    ਆਇਤਾਂ
    ਯੂਹ 4:46–47ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ। ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਪੁੱਤਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਪੁੱਤਰ ਮਰਨ ਵਾਲਾ ਸੀ।
  • ਮਿਰਗੀ ਵਾਲਾ ਮੁੰਡਾ ਕਈ ਵਾਰ ਅੱਗ ਜਾਂ ਪਾਣੀ ਵਿੱਚ ਡਿੱਗ ਪੈਂਦਾ ਹੈਮੱਤੀ 17:15
    ਆਇਤਾਂ
    ਮੱਤੀ 17:15ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ।
  • ਬੇਥਜ਼ਥਾ ਦੇ ਤਲਾਬ ਕੋਲ ਬਹੁਤ ਸਾਰੇ ਰੋਗੀ ਪਏ ਹਨ; ਇੱਕ ਮਨੁੱਖ ਅਠੱਤੀ ਸਾਲਾਂ ਤੋਂਯੂਹ 5:2–3, ਯੂਹ 5:5
    ਆਇਤਾਂ
    ਯੂਹ 5:2–3ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ। ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ।
    ਯੂਹ 5:5ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ।
  • ਜਮਾਂਦਰੂ ਲੰਗੜੇ ਨੂੰ ਹਰ ਰੋਜ਼ ਚੁੱਕ ਕੇ ਹੈਕਲ ਦੇ ਫਾਟਕ ਉੱਤੇ ਲਿਆਂਦਾ ਜਾਂਦਾ ਹੈਰਸੂਲਾਂ 3:2
    ਆਇਤਾਂ
    ਰਸੂਲਾਂ 3:2ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ।
  • ਬੈਤਅਨੀਆ ਦਾ ਲਾਜ਼ਰ ਬਿਮਾਰ ਹੈ; ਉਸ ਦੀਆਂ ਭੈਣਾਂ ਯਿਸੂ ਨੂੰ ਖ਼ਬਰ ਭੇਜਦੀਆਂ ਹਨਯੂਹ 11:1–3
    ਆਇਤਾਂ
    ਯੂਹ 11:1–3ਲਾਜ਼ਰ ਨਾਮ ਦਾ ਇੱਕ ਬਿਮਾਰ ਮਨੁੱਖ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰ ਸੀ, ਜਿੱਥੇ ਮਰਿਯਮ ਅਤੇ ਉਸ ਦੀ ਭੈਣ ਮਾਰਥਾ ਰਹਿੰਦੀ ਸੀ। ਇਹ ਉਹ ਮਰਿਯਮ ਸੀ, ਜਿਸ ਨੇ ਪ੍ਰਭੂ ਉੱਤੇ ਅਤਰ ਪਾ ਦਿੱਤਾ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਉਸ ਦੇ ਚਰਨ ਸਾਫ਼ ਕੀਤੇ। ਲਾਜ਼ਰ ਮਰਿਯਮ ਦਾ ਭਰਾ ਬਿਮਾਰ ਸੀ। ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੁਨੇਹਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।”
  • ਦੋਰਕਸ ਬਿਮਾਰ ਹੋ ਕੇ ਮਰ ਜਾਂਦੀ ਹੈਰਸੂਲਾਂ 9:37
    ਆਇਤਾਂ
    ਰਸੂਲਾਂ 9:37ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਇਸਨਾਨ ਕਰਵਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ।
  • ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਪੇਚਸ਼ ਨਾਲ ਬਿਮਾਰ ਹੈਰਸੂਲਾਂ 28:8
    ਆਇਤਾਂ
    ਰਸੂਲਾਂ 28:8ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ!
  • ਇਪਾਫ਼ਰੋਦੀਤੁਸ ਬਿਮਾਰ ਹੈ, ਮਰਨ ਦੇ ਨੇੜੇਫਿਲਿੱ 2:25–27
    ਆਇਤਾਂ
    ਫਿਲਿੱ 2:25–27ਪਰ ਇਪਾਫ਼ਰੋਦੀਤੁਸ ਜੋ ਮੇਰਾ ਭਰਾ ਅਤੇ ਮੇਰਾ ਸਹਿਕਰਮੀ ਅਤੇ ਮੇਰੇ ਨਾਲ ਦਾ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜ਼ਰੂਰੀ ਜਾਣਿਆ। ਕਿਉਂ ਜੋ ਉਹ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ ਅਤੇ ਉਹ ਤਾਂ ਸੱਚੀ ਮੁੱਚੀ ਬਿਮਾਰ ਸੀ ਸਗੋਂ ਮਰਨ ਵਾਲਾ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਸਿਰਫ਼ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸੋਗ ਤੋਂ ਸੋਗ ਨਾ ਹੋਵੇ।
  • ਪੌਲੁਸ ਇੱਕ ਬਿਮਾਰੀ ਕਰਕੇ ਪਹਿਲਾਂ ਗਲਾਤਿਯਾ ਵਿੱਚ ਖੁਸ਼ਖਬਰੀ ਸੁਣਾਉਂਦਾ ਹੈਗਲਾ 4:13–14
    ਆਇਤਾਂ
    ਗਲਾ 4:13–14ਪਰ ਤੁਸੀਂ ਜਾਣਦੇ ਹੋ ਜੋ ਮੈਂ ਸਰੀਰ ਦੀ ਕਮਜ਼ੋਰੀ ਕਰਕੇ ਪਹਿਲੀ ਵਾਰ ਤੁਹਾਨੂੰ ਖੁਸ਼ਖਬਰੀ ਸੁਣਾਈ। ਅਤੇ ਉਹ ਜੋ ਮੇਰੇ ਸਰੀਰ ਵਿੱਚ ਤੁਹਾਡੇ ਲਈ ਇੱਕ ਪਰਤਾਵਾ ਸੀ ਉਹ ਨੂੰ ਤੁਸੀਂ ਤੁਛ ਨਾ ਜਾਣਿਆ, ਨਾ ਉਸ ਤੋਂ ਸੂਗ ਕੀਤੀ ਪਰ ਮੈਨੂੰ ਪਰਮੇਸ਼ੁਰ ਦੇ ਦੂਤ ਦੀ ਤਰ੍ਹਾਂ ਸਗੋਂ ਮਸੀਹ ਯਿਸੂ ਦੀ ਤਰ੍ਹਾਂ ਕਬੂਲ ਕੀਤਾ।
  • ਪੌਲੁਸ ਤ੍ਰੋਫ਼ਿਮੁਸ ਨੂੰ ਮਿਲੇਤੁਸ ਵਿੱਚ ਬਿਮਾਰ ਛੱਡ ਆਉਂਦਾ ਹੈ2 ਤਿਮ 4:20
    ਆਇਤਾਂ
    2 ਤਿਮ 4:20ਅਗਸਤੁਸ ਕੁਰਿੰਥੁਸ ਵਿੱਚ ਰਿਹਾ, ਤ੍ਰੋਫ਼ਿਮੁਸ ਨੂੰ ਮੈਂ ਮਿਲੇਤੁਸ ਵਿੱਚ ਬਿਮਾਰ ਛੱਡ ਆਇਆ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ