Bible Explorer ਐਪ ਲਓ

ਪੜਚੋਲ › ਵਿਸ਼ੇ › ਨੀਂਦ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਨੀਂਦ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 34 ਹਿੱਸੇ, ਸਤਰ-ਦਰ-ਸਤਰ।

ਕਹਾਵਤਾਂ

  • ਉਹ ਆਪਣੇ ਪਿਆਰੇ ਨੂੰ ਨੀਂਦ ਦਿੰਦਾ ਹੈਜ਼ਬੂ 127:2
    ਆਇਤਾਂ
    ਜ਼ਬੂ 127:2ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।
  • “ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ”ਜ਼ਬੂ 4:8, ਜ਼ਬੂ 3:5
    ਆਇਤਾਂ
    ਜ਼ਬੂ 4:8ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।
    ਜ਼ਬੂ 3:5ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।
  • ਜਦ ਤੂੰ ਲੇਟੇਂਗਾ, ਤੇਰੀ ਨੀਂਦ ਮਿੱਠੀ ਹੋਵੇਗੀਕਹਾ 3:24
    ਆਇਤਾਂ
    ਕਹਾ 3:24ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।
  • ਮਿਹਨਤੀ ਦੀ ਨੀਂਦ ਮਿੱਠੀ ਹੈ; ਧਨੀ ਦੀ ਬਹੁਤਾਤ ਉਸ ਨੂੰ ਸੌਣ ਨਹੀਂ ਦਿੰਦੀਉਪ 5:12
    ਆਇਤਾਂ
    ਉਪ 5:12ਮਜ਼ਦੂਰ ਦੀ ਨੀਂਦ ਮਿੱਠੀ ਹੁੰਦੀ ਹੈ, ਭਾਵੇਂ ਉਹ ਥੋੜ੍ਹਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਵਾਧਾ ਉਸ ਨੂੰ ਸੌਣ ਨਹੀਂ ਦਿੰਦਾ।
  • ਨੀਂਦ ਨਾਲ ਪ੍ਰੇਮ ਨਾ ਰੱਖ, ਨਹੀਂ ਤਾਂ ਕੰਗਾਲ ਹੋ ਜਾਵੇਂਗਾਕਹਾ 20:13
    ਆਇਤਾਂ
    ਕਹਾ 20:13ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।
  • “ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ”ਕਹਾ 6:9–10, ਕਹਾ 24:33
    ਆਇਤਾਂ
    ਕਹਾ 6:9–10ਹੇ ਆਲਸੀ, ਤੂੰ ਕਦੋਂ ਤੱਕ ਪਿਆ ਰਹੇਂਗਾ? ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਂਗਾ? ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
    ਕਹਾ 24:33ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
  • ਆਲਸ ਗੂੜ੍ਹੀ ਨੀਂਦ ਲਿਆਉਂਦਾ ਹੈਕਹਾ 19:15
    ਆਇਤਾਂ
    ਕਹਾ 19:15ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।
  • ਇਸਰਾਏਲ ਦਾ ਰਾਖਾ ਨਾ ਊਂਘਦਾ ਹੈ ਨਾ ਸੌਂਦਾ ਹੈਜ਼ਬੂ 121:4
    ਆਇਤਾਂ
    ਜ਼ਬੂ 121:4ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ!
  • ਏਲੀਯਾਹ ਬਆਲ ਦੇ ਨਬੀਆਂ ਨੂੰ ਮਖ਼ੌਲ ਕਰਦਾ ਹੈ: ਸ਼ਾਇਦ ਉਹ ਸੁੱਤਾ ਪਿਆ ਹੈ1 ਰਾਜਾ 18:27
    ਆਇਤਾਂ
    1 ਰਾਜਾ 18:27ਦੁਪਹਿਰ ਨੂੰ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖ਼ੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦੇਵਤਾ ਹੈ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਜਾਂ ਲਾਂਭੇ ਗਿਆ ਹੋਵੇ ਜਾਂ ਉਹ ਸਫ਼ਰ ਵਿੱਚ ਹੋਵੇ ਜਾਂ ਸ਼ਾਇਦ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ?
  • ਇੱਕ ਸੁੱਖਣਾ: ਜਦ ਤੱਕ ਯਹੋਵਾਹ ਲਈ ਨਿਵਾਸ ਨਾ ਲੱਭੇ, ਨੀਂਦ ਨਹੀਂਜ਼ਬੂ 132:3–5
    ਆਇਤਾਂ
    ਜ਼ਬੂ 132:3–5ਕਿ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਂਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ, ਨਾ ਆਪਣੀਆਂ ਅੱਖਾਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ, ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਕੋਈ ਡੇਰਾ!

ਉਦਾਹਰਣਾਂ

  • ਆਦਮ ਗੂੜ੍ਹੀ ਨੀਂਦ ਵਿੱਚ ਪੈ ਜਾਂਦਾ ਹੈਉਤ 2:21
    ਆਇਤਾਂ
    ਉਤ 2:21ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।
  • ਸੂਰਜ ਡੁੱਬਦੇ ਸਮੇਂ ਅਬਰਾਮ ਗੂੜ੍ਹੀ ਨੀਂਦ ਵਿੱਚ ਪੈ ਜਾਂਦਾ ਹੈਉਤ 15:12
    ਆਇਤਾਂ
    ਉਤ 15:12ਜਦ ਸੂਰਜ ਡੁੱਬਣ ਲੱਗਾ, ਤਦ ਅਬਰਾਮ ਨੂੰ ਗੂੜ੍ਹੀ ਨੀਂਦ ਆ ਪਈ ਅਤੇ ਵੇਖੋ, ਇੱਕ ਵੱਡਾ ਡਰਾਉਣਾ ਹਨ੍ਹੇਰਾ ਉਹ ਦੇ ਉੱਤੇ ਛਾ ਗਿਆ।
  • ਯਾਕੂਬ ਸਿਰ ਹੇਠ ਪੱਥਰ ਰੱਖ ਕੇ ਸੌਂਦਾ ਹੈਉਤ 28:11
    ਆਇਤਾਂ
    ਉਤ 28:11ਅਤੇ ਇੱਕ ਥਾਂ ਤੇ ਪਹੁੰਚਿਆ ਅਤੇ ਉੱਥੇ ਰਾਤ ਕੱਟੀ ਕਿਉਂ ਜੋ ਸੂਰਜ ਡੁੱਬ ਗਿਆ ਸੀ ਅਤੇ ਇੱਕ ਪੱਥਰ ਉਸ ਥਾਂ ਤੋਂ ਲੈ ਕੇ ਆਪਣੇ ਸਿਰਹਾਣੇ ਰੱਖ ਲਿਆ ਅਤੇ ਉਸ ਥਾਂ ਲੇਟ ਗਿਆ।
  • ਯਾਕੂਬ: ਰਾਤ ਨੂੰ ਪਾਲਾ, ਅਤੇ ਨੀਂਦ ਮੇਰੀਆਂ ਅੱਖਾਂ ਤੋਂ ਉੱਡ ਜਾਂਦੀ ਸੀਉਤ 31:40
    ਆਇਤਾਂ
    ਉਤ 31:40ਮੇਰਾ ਤਾਂ ਇਹ ਹਾਲ ਸੀ, ਕਿ ਦਿਨ ਵੇਲੇ ਧੁੱਪ ਅਤੇ ਰਾਤ ਵੇਲੇ ਠੰਡ ਨੇ ਮੈਨੂੰ ਖਾ ਲਿਆ ਅਤੇ ਨੀਂਦ ਮੇਰੀਆਂ ਅੱਖਾਂ ਤੋਂ ਉੱਡ ਗਈ।
  • ਥਕਾਵਟ ਨਾਲ ਸੁੱਤੇ ਸੀਸਰਾ ਨੂੰ ਯਾਏਲ ਮਾਰ ਦਿੰਦੀ ਹੈਨਿਆਂਈ 4:21
    ਆਇਤਾਂ
    ਨਿਆਂਈ 4:21ਇਸ ਤੋਂ ਬਾਅਦ ਹੇਬਰ ਦੀ ਪਤਨੀ ਯਾਏਲ ਨੇ ਤੰਬੂ ਦੀ ਇੱਕ ਕਿੱਲੀ ਚੁੱਕੀ ਅਤੇ ਇੱਕ ਹਥੌੜਾ ਹੱਥ ਵਿੱਚ ਲੈ ਲਿਆ ਅਤੇ ਚੁੱਪ-ਚਾਪ ਉਸ ਦੇ ਕੋਲ ਜਾ ਕੇ ਕਿੱਲੀ ਨੂੰ ਸੀਸਰਾ ਦੀ ਪੁੜਪੁੜੀ ਵਿੱਚ ਵਾੜ ਕੇ ਅਜਿਹਾ ਠੋਕਿਆ ਕਿ ਕਿੱਲੀ ਪਾਰ ਹੋ ਕੇ ਧਰਤੀ ਵਿੱਚ ਜਾ ਕੇ ਖੁੱਭ ਗਈ, ਉਹ ਤਾਂ ਥਕਾਵਟ ਦੇ ਕਾਰਨ ਗਹਿਰੀ ਨੀਂਦ ਵਿੱਚ ਸੁੱਤਾ ਪਿਆ ਸੀ, ਸੋ ਉਹ ਮਰ ਗਿਆ।
  • ਦਲੀਲਾਹ ਸਮਸੂਨ ਨੂੰ ਆਪਣੇ ਗੋਡਿਆਂ ਉੱਤੇ ਸੁਲਾ ਦਿੰਦੀ ਹੈਨਿਆਂਈ 16:19
    ਆਇਤਾਂ
    ਨਿਆਂਈ 16:19ਤਦ ਉਸ ਨੇ ਉਹ ਨੂੰ ਆਪਣੇ ਗੋਡਿਆਂ ਉੱਤੇ ਸੁਲਾ ਲਿਆ ਅਤੇ ਇੱਕ ਮਨੁੱਖ ਨੂੰ ਸੱਦ ਕੇ ਉਸ ਦੇ ਸਿਰ ਦੀਆਂ ਸੱਤੇ ਲਟਾਂ ਮੁਨਾ ਸੁੱਟੀਆਂ। ਫਿਰ ਉਹ ਉਸ ਨੂੰ ਛੇੜਨ ਲੱਗੀ ਅਤੇ ਉਸ ਦਾ ਜ਼ੋਰ ਉਸ ਕੋਲੋਂ ਜਾਂਦਾ ਰਿਹਾ।
  • ਬੋਅਜ਼ ਅਨਾਜ ਦੇ ਢੇਰ ਕੋਲ ਸੌਂਦਾ ਹੈ; ਅੱਧੀ ਰਾਤ ਨੂੰ ਉਸ ਨੂੰ ਰੂਥ ਲੱਭਦੀ ਹੈਰੂਥ 3:7–8
    ਆਇਤਾਂ
    ਰੂਥ 3:7–8ਜਦ ਬੋਅਜ਼ ਖਾ ਪੀ ਚੁੱਕਿਆ ਅਤੇ ਉਸ ਦਾ ਮਨ ਅਨੰਦ ਹੋਇਆ ਤਾਂ ਉਹ ਅਨਾਜ ਦੇ ਢੇਰ ਦੇ ਇੱਕ ਪਾਸੇ ਵੱਲ ਜਾ ਕੇ ਲੰਮਾ ਪੈ ਗਿਆ, ਤਦ ਰੂਥ ਚੁੱਪ-ਚੁਪੀਤੇ ਆਈ ਅਤੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਲੇਟ ਗਈ। ਫਿਰ ਅਜਿਹਾ ਹੋਇਆ ਕਿ ਅੱਧੀ ਰਾਤ ਨੂੰ ਉਹ ਮਨੁੱਖ ਚੌਂਕ ਗਿਆ ਅਤੇ ਪਾਸਾ ਪਰਤ ਕੇ ਵੇਖਿਆ ਕਿ ਇੱਕ ਇਸਤਰੀ ਉਸ ਦੇ ਪੈਰਾਂ ਕੋਲ ਲੇਟੀ ਹੋਈ ਹੈ।
  • ਦਾਊਦ ਸੁੱਤੇ ਹੋਏ ਸ਼ਾਊਲ ਕੋਲੋਂ ਬਰਛੀ ਅਤੇ ਪਾਣੀ ਦੀ ਸੁਰਾਹੀ ਚੁੱਕ ਲੈਂਦਾ ਹੈ1 ਸਮੂ 26:7, 1 ਸਮੂ 26:12
    ਆਇਤਾਂ
    1 ਸਮੂ 26:7ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੀ ਸਿਰਹਾਣੇ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ।
    1 ਸਮੂ 26:12ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੇ ਸਿਰਹਾਣੇ ਤੋਂ ਲੈ ਲਿਆ ਅਤੇ ਉਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਵੇਖਿਆ ਅਤੇ ਨਾ ਹੀ ਜਾਣਿਆ ਅਤੇ ਕੋਈ ਨਾ ਜਾਗਿਆ ਕਿਉਂ ਜੋ ਉਹ ਸਭ ਸੁੱਤੇ ਪਏ ਸਨ ਇਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ ਆਈ ਹੋਈ ਸੀ।
  • ਈਸ਼ਬੋਸ਼ਥ ਦੁਪਹਿਰ ਦੇ ਅਰਾਮ ਵੇਲੇ ਮਾਰਿਆ ਜਾਂਦਾ ਹੈ2 ਸਮੂ 4:5
    ਆਇਤਾਂ
    2 ਸਮੂ 4:5ਰਿੰਮੋਨ ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਅਰਾਮ ਕਰ ਰਿਹਾ ਸੀ।
  • ਏਲੀਯਾਹ ਰਤਮੇ ਦੇ ਰੁੱਖ ਹੇਠ ਸੌਂ ਜਾਂਦਾ ਹੈ1 ਰਾਜਾ 19:5
    ਆਇਤਾਂ
    1 ਰਾਜਾ 19:5ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ।
  • ਨੀਂਦ ਨਾ ਆਉਣ ਕਰਕੇ ਅਹਸ਼ਵੇਰੋਸ਼ ਸ਼ਾਹੀ ਇਤਿਹਾਸ ਦੀ ਪੋਥੀ ਪੜ੍ਹਵਾਉਂਦਾ ਹੈਅਸਤ 6:1
    ਆਇਤਾਂ
    ਅਸਤ 6:1ਉਸ ਰਾਤ ਰਾਜਾ ਨੂੰ ਨੀਂਦ ਨਾ ਆਈ, ਇਸ ਲਈ ਉਸ ਨੇ ਇਤਿਹਾਸ ਦੀ ਪੁਸਤਕ ਲਿਆਉਣ ਦਾ ਹੁਕਮ ਦਿੱਤਾ ਅਤੇ ਉਹ ਰਾਜਾ ਦੇ ਸਾਹਮਣੇ ਪੜ੍ਹ ਕੇ ਸੁਣਾਈ ਗਈ।
  • ਨਬੂਕਦਨੱਸਰ ਦੇ ਸੁਫ਼ਨੇ: ਉਸ ਦੀ ਨੀਂਦ ਉੱਡ ਗਈਦਾਨੀ 2:1
    ਆਇਤਾਂ
    ਦਾਨੀ 2:1ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਸਾਲ ਵਿੱਚ ਅਜਿਹੇ ਸੁਫ਼ਨੇ ਵੇਖੇ, ਜਿਸ ਕਾਰਨ ਉਸ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ।
  • ਜਦ ਦਾਨੀਏਲ ਸ਼ੇਰਾਂ ਦੇ ਨਾਲ ਹੈ, ਦਾਰਾ ਨੂੰ ਨੀਂਦ ਨਹੀਂ ਆਉਂਦੀਦਾਨੀ 6:18
    ਆਇਤਾਂ
    ਦਾਨੀ 6:18ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ।
  • ਤੂਫ਼ਾਨ ਵਿੱਚ ਯੂਨਾਹ ਜਹਾਜ਼ ਦੇ ਹੇਠਲੇ ਹਿੱਸੇ ਵਿੱਚ ਸੁੱਤਾ ਰਹਿੰਦਾ ਹੈਯੂਨਾ 1:5
    ਆਇਤਾਂ
    ਯੂਨਾ 1:5ਤਦ ਮਲਾਹ ਡਰ ਗਏ ਅਤੇ ਹਰੇਕ ਆਪੋ ਆਪਣੇ ਦੇਵਤੇ ਦੇ ਅੱਗੇ ਦੁਹਾਈ ਦੇਣ ਲੱਗਾ। ਉਨ੍ਹਾਂ ਨੇ ਵਪਾਰ ਦੇ ਸਮਾਨ ਨੂੰ ਜੋ ਜਹਾਜ਼ ਵਿੱਚ ਸੀ, ਸਮੁੰਦਰ ਵਿੱਚ ਸੁੱਟ ਦਿੱਤਾ ਤਾਂ ਜੋ ਜਹਾਜ਼ ਨੂੰ ਹਲਕਾ ਕਰ ਦੇਣ। ਪਰ ਯੂਨਾਹ ਜਹਾਜ਼ ਦੇ ਹੇਠਲੇ ਹਿੱਸੇ ਵਿੱਚ ਜਾ ਕੇ ਸੌਂ ਗਿਆ ਅਤੇ ਗੂੜ੍ਹੀ ਨੀਂਦ ਵਿੱਚ ਸੁੱਤਾ ਪਿਆ ਸੀ।
  • ਤੂਫ਼ਾਨ ਦੇ ਸਮੇਂ ਯਿਸੂ ਕਿਸ਼ਤੀ ਦੇ ਪਿਛਲੇ ਹਿੱਸੇ ਵਿੱਚ ਸਿਰਹਾਣੇ ਉੱਤੇ ਸੌਂਦਾ ਹੈਮੱਤੀ 8:24, ਮਰਕੁ 4:38, ਲੂਕਾ 8:23
    ਆਇਤਾਂ
    ਮੱਤੀ 8:24ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ।
    ਮਰਕੁ 4:38ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ?
    ਲੂਕਾ 8:23ਪਰ ਜਦ ਉਹ ਬੇੜੀ ਵਿੱਚ ਜਾ ਰਹੇ ਸਨ ਤਾਂ ਯਿਸੂ ਸੌਂ ਗਿਆ ਅਤੇ ਝੀਲ ਵਿੱਚ ਤੂਫ਼ਾਨ ਆਇਆ ਅਤੇ ਬੇੜੀ ਪਾਣੀ ਨਾਲ ਭਰਦੀ ਜਾਂਦੀ ਸੀ। ਇਸ ਲਈ ਉਹ ਖ਼ਤਰੇ ਵਿੱਚ ਸਨ।
  • ਗਥਸਮਨੀ ਵਿੱਚ ਚੇਲੇ ਸੌਂ ਜਾਂਦੇ ਹਨਮੱਤੀ 26:40–43, ਲੂਕਾ 22:45
    ਆਇਤਾਂ
    ਮੱਤੀ 26:40–43ਅਤੇ ਚੇਲਿਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਇਹ ਕੀ, ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ? ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ। ਫੇਰ ਉਹ ਦੂਜੀ ਵਾਰ ਗਿਆ ਅਤੇ ਇਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨ੍ਹਾਂ ਨਹੀਂ ਟਲ ਸਕਦਾ ਤਾਂ ਤੇਰੀ ਮਰਜ਼ੀ ਪੂਰੀ ਹੋਵੇ। ਅਤੇ ਉਸ ਨੇ ਆ ਕੇ ਉਨ੍ਹਾਂ ਨੂੰ ਫੇਰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦ ਨਾਲ ਭਰੀਆਂ ਹੋਈਆਂ ਸਨ।
    ਲੂਕਾ 22:45ਫੇਰ ਉਹ ਪ੍ਰਾਰਥਨਾ ਤੋਂ ਉੱਠ ਕੇ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆਂ ਵੇਖਿਆ।
  • ਪਤਰਸ ਕੈਦ ਵਿੱਚ ਦੋ ਸਿਪਾਹੀਆਂ ਦੇ ਵਿਚਕਾਰ ਸੌਂਦਾ ਹੈਰਸੂਲਾਂ 12:6
    ਆਇਤਾਂ
    ਰਸੂਲਾਂ 12:6ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
  • ਪੌਲੁਸ ਦੀਆਂ ਗੱਲਾਂ ਸੁਣਦਿਆਂ ਯੂਤਖੁਸ ਨੂੰ ਊਂਘ ਆ ਜਾਂਦੀ ਹੈ ਅਤੇ ਉਹ ਖਿੜਕੀ ਤੋਂ ਡਿੱਗ ਪੈਂਦਾ ਹੈਰਸੂਲਾਂ 20:9
    ਆਇਤਾਂ
    ਰਸੂਲਾਂ 20:9ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ