ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਜਸੂਸ ਅਤੇ ਭੇਤੀ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 34 ਹਿੱਸੇ, ਸਤਰ-ਦਰ-ਸਤਰ।
ਬਾਰਾਂ ਜਸੂਸ
- ਮੂਸਾ ਕਨਾਨ ਦਾ ਭੇਤ ਲੈਣ ਲਈ ਹਰ ਗੋਤ ਵਿੱਚੋਂ ਇੱਕ ਆਗੂ ਭੇਜਦਾ ਹੈਗਿਣ 13:2, ਬਿਵ 1:23
- ਉਨ੍ਹਾਂ ਨੂੰ ਹੁਕਮ: ਵੇਖੋ ਕਿ ਲੋਕ ਤਕੜੇ ਹਨ ਜਾਂ ਮਾੜੇ, ਥੋੜ੍ਹੇ ਹਨ ਜਾਂ ਬਹੁਤੇਗਿਣ 13:17–18
ਆਇਤਾਂ
ਗਿਣ 13:17–18ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਇੱਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਰਬਤ ਉੱਤੇ ਚੜ੍ਹੋ। ਅਤੇ ਉਸ ਦੇਸ ਨੂੰ ਵੇਖੋ, ਕਿ ਉਹ ਕਿਸ ਤਰ੍ਹਾਂ ਦਾ ਹੈ ਅਤੇ ਉਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤਕੜੇ ਹਨ ਜਾਂ ਕਮਜ਼ੋਰ ਹਨ ਅਤੇ ਥੋੜ੍ਹੇ ਹਨ ਜਾਂ ਬਹੁਤ ਸਾਰੇ ਹਨ।
- ਉਹ ਸੀਨ ਦੀ ਉਜਾੜ ਤੋਂ ਰਹੋਬ ਤੱਕ ਗਏਗਿਣ 13:21
ਆਇਤਾਂ
ਗਿਣ 13:21ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ।
- ਅਸ਼ਕੋਲ ਵਿੱਚ ਦੋ ਆਦਮੀਆਂ ਨੇ ਅੰਗੂਰਾਂ ਦਾ ਇੱਕੋ ਗੁੱਛਾ ਡੰਡੇ ਉੱਤੇ ਚੁੱਕਿਆਗਿਣ 13:23
ਆਇਤਾਂ
ਗਿਣ 13:23ਫੇਰ ਉਹ ਅਸ਼ਕੋਲ ਦੀ ਘਾਟੀ ਤੱਕ ਆਏ ਅਤੇ ਉੱਥੇ ਦਾਖ਼ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਉਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਨਾਲੇ ਅਨਾਰ ਅਤੇ ਹੰਜ਼ੀਰ ਨੂੰ ਵੀ ਲਿਆਏ।
- ਉਹ ਚਾਲ੍ਹੀ ਦਿਨਾਂ ਬਾਅਦ ਮੁੜੇਗਿਣ 13:25
ਆਇਤਾਂ
ਗਿਣ 13:25ਉਹ ਉਸ ਦੇਸ ਦਾ ਭੇਤ ਜਾਣ ਕੇ ਚਾਲ੍ਹੀਆਂ ਦਿਨਾਂ ਪਿੱਛੋਂ ਮੁੜੇ।
- ਉਨ੍ਹਾਂ ਦੀ ਖ਼ਬਰ: ਦੁੱਧ ਅਤੇ ਸ਼ਹਿਦ ਨਾਲ ਵਗਦਾ ਦੇਸ਼, ਪਰ ਸ਼ਹਿਰ ਕਿਲ੍ਹੇਬੰਦਗਿਣ 13:27–28
ਆਇਤਾਂ
ਗਿਣ 13:27–28ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ। ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸ ਦੇ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਡੇ-ਵੱਡੇ ਹਨ ਅਤੇ ਅਸੀਂ ਉੱਥੇ ਅਨਾਕ ਦੇ ਵਾਸੀਆਂ ਨੂੰ ਵੀ ਵੇਖਿਆ।
- ਕਾਲੇਬ: “ਅਸੀਂ ਜ਼ਰੂਰ ਹੀ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ”! ਦੂਜੇ ਸਹਿਮਤ ਨਾ ਹੋਏਗਿਣ 13:30–31
ਆਇਤਾਂ
ਗਿਣ 13:30–31ਤਦ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ। ਅਸੀਂ ਜ਼ਰੂਰ ਹੀ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ। ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ।
- “ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ”ਗਿਣ 13:33
ਆਇਤਾਂ
ਗਿਣ 13:33ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ ਅਤੇ ਅਸੀਂ ਕੁਝ ਵੀ ਨਹੀਂ ਹਾਂ।
- ਜਸੂਸੀ ਦੇ ਚਾਲ੍ਹੀ ਦਿਨ ਉਜਾੜ ਵਿੱਚ ਚਾਲ੍ਹੀ ਸਾਲ ਬਣ ਗਏ, ਹਰ ਦਿਨ ਲਈ ਇੱਕ ਸਾਲਗਿਣ 14:34
ਆਇਤਾਂ
ਗਿਣ 14:34ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲ੍ਹੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲ੍ਹੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ!
- ਜਸੂਸਾਂ ਵਿੱਚੋਂ ਸਿਰਫ਼ ਯਹੋਸ਼ੁਆ ਅਤੇ ਕਾਲੇਬ ਜੀਉਂਦੇ ਰਹੇਗਿਣ 14:36–38
ਆਇਤਾਂ
ਗਿਣ 14:36–38ਫੇਰ ਉਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਭੇਤ ਜਾਣਨ ਲਈ ਭੇਜਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜਿਹੀ ਬੁਰੀ ਖ਼ਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ, ਉਹ ਮਨੁੱਖ ਜਿਹੜੇ ਧਰਤੀ ਦੀ ਬੁਰੀ ਖ਼ਬਰ ਲਿਆਏ ਯਹੋਵਾਹ ਦੇ ਅੱਗੇ ਬਵਾ ਨਾਲ ਮਰ ਗਏ। ਪਰ ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਧਰਤੀ ਦਾ ਭੇਤ ਪਾਉਣ ਨੂੰ ਗਏ ਸਨ ਜੀਉਂਦੇ ਬਚੇ ਰਹੇ।
ਯਰੀਹੋ ਅਤੇ ਰਾਹਾਬ
- ਯਹੋਸ਼ੁਆ ਗੁਪਤ ਰੂਪ ਵਿੱਚ ਸ਼ਿੱਟੀਮ ਤੋਂ ਦੋ ਜਸੂਸ ਭੇਜਦਾ ਹੈ; ਉਹ ਰਾਹਾਬ ਦੇ ਘਰ ਠਹਿਰਦੇ ਹਨਯਹੋਸ਼ੁ 2:1
ਆਇਤਾਂ
ਯਹੋਸ਼ੁ 2:1ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਦੋ ਮਨੁੱਖਾਂ ਨੂੰ ਸ਼ਿੱਟੀਮ ਤੋਂ ਗੁਪਤ ਰੂਪ ਵਿੱਚ ਭੇਤ ਲੈਣ ਲਈ ਭੇਜਿਆ। ਉਹਨਾਂ ਨੂੰ ਆਖਿਆ, ਜਾ ਕੇ ਉਸ ਦੇਸ ਯਰੀਹੋ ਨੂੰ ਵੇਖੋ ਤਾਂ ਉਹ ਝੱਟ ਚਲੇ ਗਏ ਅਤੇ ਇੱਕ ਵੇਸਵਾ ਦੇ ਘਰ ਵਿੱਚ ਜਾ ਠਹਿਰੇ ਜਿਸ ਦਾ ਨਾਮ ਰਾਹਾਬ ਸੀ।
- ਰਾਹਾਬ ਉਨ੍ਹਾਂ ਨੂੰ ਆਪਣੀ ਛੱਤ ਉੱਤੇ ਸਣ ਦੇ ਡੰਡਿਆਂ ਹੇਠ ਲੁਕਾਉਂਦੀ ਹੈਯਹੋਸ਼ੁ 2:4–6
ਆਇਤਾਂ
ਯਹੋਸ਼ੁ 2:4–6ਉਸ ਔਰਤ ਨੇ ਦੋਵੇਂ ਮਨੁੱਖਾਂ ਨੂੰ ਲੁਕਾ ਦਿੱਤਾ ਅਤੇ ਇਸ ਤਰ੍ਹਾਂ ਆਖਿਆ ਕਿ ਉਹ ਮਨੁੱਖ ਮੇਰੇ ਕੋਲ ਆਏ ਤਾਂ ਸਨ ਪਰ ਮੈਨੂੰ ਪਤਾ ਨਹੀਂ ਕਿ ਉਹ ਕਿੱਥੋਂ ਦੇ ਸਨ। ਜਦ ਹਨ੍ਹੇਰਾ ਹੋਇਆ ਅਤੇ ਫਾਟਕ ਬੰਦ ਕਰਨ ਦਾ ਵੇਲਾ ਸੀ ਤਾਂ ਉਹ ਮਨੁੱਖ ਨਿੱਕਲ ਗਏ ਅਤੇ ਇਹ ਮੈਨੂੰ ਪਤਾ ਨਹੀਂ ਕਿ ਉਹ ਮਨੁੱਖ ਕਿੱਥੇ ਚੱਲੇ ਗਏ। ਛੇਤੀ ਨਾਲ ਉਹਨਾਂ ਦਾ ਪਿੱਛਾ ਕਰੋ ਕਿਉਂਕਿ ਤੁਸੀਂ ਉਹਨਾਂ ਨੂੰ ਫੜ ਸਕਦੇ ਹੋ। ਪਰ ਉਹ ਉਹਨਾਂ ਨੂੰ ਛੱਤ ਉੱਤੇ ਲੈ ਗਈ ਅਤੇ ਬਾਲਣ ਦੀਆਂ ਲੱਕੜਾਂ ਦੇ ਹੇਠ ਜੋ ਛੱਤ ਉੱਤੇ ਰੱਖੀਆਂ ਸਨ ਲੁਕਾ ਦਿੱਤਾ।
- ਉਹ ਸ਼ਹਿਰ ਦੀ ਕੰਧ ਵਿਚਲੇ ਆਪਣੇ ਘਰ ਤੋਂ ਉਨ੍ਹਾਂ ਨੂੰ ਰੱਸੇ ਨਾਲ ਹੇਠਾਂ ਉਤਾਰਦੀ ਹੈਯਹੋਸ਼ੁ 2:15
ਆਇਤਾਂ
ਯਹੋਸ਼ੁ 2:15ਉਹ ਨੇ ਉਹਨਾਂ ਨੂੰ ਰੱਸੇ ਨਾਲ ਖਿੜਕੀ ਦੇ ਵਿੱਚ ਦੀ ਉਤਾਰ ਦਿੱਤਾ ਕਿਉਂ ਜੋ ਉਹ ਦਾ ਘਰ ਸ਼ਹਿਰ ਦੀ ਚਾਰ-ਦੀਵਾਰੀ ਦੇ ਨਾਲ ਲੱਗਦਾ ਸੀ ਅਤੇ ਉਹ ਉਸੇ ਸ਼ਹਿਰ ਵਿੱਚ ਰਹਿੰਦੀ ਸੀ।
- ਮਿੱਥੀ ਹੋਈ ਨਿਸ਼ਾਨੀ: ਖਿੜਕੀ ਵਿੱਚ ਬੰਨ੍ਹੀ ਲਾਲ ਡੋਰੀਯਹੋਸ਼ੁ 2:18
ਆਇਤਾਂ
ਯਹੋਸ਼ੁ 2:18ਵੇਖ, ਜਦ ਅਸੀਂ ਇਸ ਦੇਸ ਵਿੱਚ ਆਵਾਂਗੇ ਤਾਂ ਇਹ ਲਾਲ ਸੂਤ ਦੀ ਡੋਰੀ ਇਸ ਖਿੜਕੀ ਨਾਲ ਬੰਨ੍ਹੀ ਜਿਹ ਦੇ ਵਿੱਚੋਂ ਦੀ ਤੂੰ ਸਾਨੂੰ ਉਤਾਰਿਆ ਹੈ ਅਤੇ ਆਪਣੇ ਪਿਤਾ, ਆਪਣੀ ਮਾਤਾ, ਆਪਣਿਆਂ ਭਰਾਵਾਂ ਅਤੇ ਆਪਣੇ ਪਿਤਾ ਦੇ ਸਾਰੇ ਘਰਾਣੇ ਨੂੰ ਆਪਣੇ ਕੋਲ ਘਰ ਵਿੱਚ ਇਕੱਠਿਆਂ ਕਰੀਂ।
- ਉਹ ਤਿੰਨ ਦਿਨ ਪਹਾੜੀ ਦੇਸ਼ ਵਿੱਚ ਲੁਕੇ ਰਹਿੰਦੇ ਹਨ, ਫਿਰ ਯਹੋਸ਼ੁਆ ਨੂੰ ਖ਼ਬਰ ਦਿੰਦੇ ਹਨਯਹੋਸ਼ੁ 2:16, ਯਹੋਸ਼ੁ 2:22–23
ਆਇਤਾਂ
ਯਹੋਸ਼ੁ 2:16ਉਸ ਨੇ ਉਹਨਾਂ ਨੂੰ ਆਖਿਆ, ਪਰਬਤ ਵੱਲ ਚਲੇ ਜਾਓ ਕਿਤੇ ਅਜਿਹਾ ਨਾ ਹੋਵੇ ਕਿ ਪਿੱਛਾ ਕਰਨ ਵਾਲੇ ਤੁਹਾਨੂੰ ਮਿਲ ਪੈਣ। ਇਸ ਲਈ ਤੁਸੀਂ ਤਿੰਨਾਂ ਦਿਨਾਂ ਤੱਕ ਆਪਣੇ ਆਪ ਨੂੰ ਲੁਕਾ ਛੱਡੋ ਜਦ ਤੱਕ ਪਿੱਛਾ ਕਰਨ ਵਾਲੇ ਨਾ ਮੁੜਨ ਉਸ ਦੇ ਪਿੱਛੋਂ ਤੁਸੀਂ ਆਪਣੇ ਰਾਹ ਚਲੇ ਜਾਇਓ।
ਯਹੋਸ਼ੁ 2:22–23ਤਾਂ ਉਹ ਤੁਰ ਕੇ ਪਰਬਤ ਵੱਲ ਗਏ ਅਤੇ ਉੱਥੇ ਤਿੰਨ ਦਿਨ ਰਹੇ ਜਦ ਤੱਕ ਉਹਨਾਂ ਦਾ ਪਿੱਛਾ ਕਰਨ ਵਾਲੇ ਨਾ ਮੁੜੇ ਅਤੇ ਪਿੱਛਾ ਕਰਨ ਵਾਲਿਆਂ ਨੇ ਉਹਨਾਂ ਨੂੰ ਸਾਰੇ ਰਾਹ ਵਿੱਚ ਲੱਭਿਆ ਪਰ ਉਹ ਨਾ ਲੱਭੇ। ਤਾਂ ਉਹ ਦੋਵੇਂ ਮਨੁੱਖ ਮੁੜੇ ਅਤੇ ਪਹਾੜੋਂ ਉਤਰੇ ਅਤੇ ਪਾਰ ਲੰਘ ਕੇ ਨੂਨ ਦੇ ਪੁੱਤਰ ਯਹੋਸ਼ੁਆ ਕੋਲ ਆਏ ਤਾਂ ਸਾਰੀਆਂ ਗੱਲਾਂ ਜੋ ਉਹਨਾਂ ਨਾਲ ਹੋਈਆਂ ਸਨ ਉਹ ਨੂੰ ਦੱਸੀਆਂ।
- ਦੋਵੇਂ ਜਸੂਸ ਰਾਹਾਬ ਅਤੇ ਉਸ ਦੇ ਸਾਰੇ ਪਰਿਵਾਰ ਨੂੰ ਬਾਹਰ ਲੈ ਆਉਂਦੇ ਹਨਯਹੋਸ਼ੁ 6:22–23
ਆਇਤਾਂ
ਯਹੋਸ਼ੁ 6:22–23ਪਰ ਯਹੋਸ਼ੁਆ ਨੇ ਉਹਨਾਂ ਦੋਹਾਂ ਮਨੁੱਖਾਂ ਨੂੰ ਜਿਹੜੇ ਉਸ ਦੇਸ ਦੀ ਖ਼ੋਜ ਕੱਢਣ ਗਏ ਸਨ ਆਖਿਆ ਕਿ ਉਸ ਵੇਸਵਾ ਦੇ ਘਰ ਜਾਓ ਅਤੇ ਉਸ ਔਰਤ ਨੂੰ ਅਤੇ ਜੋ ਕੁਝ ਉਸ ਦਾ ਹੈ ਬਾਹਰ ਲੈ ਆਓ ਜਿਵੇਂ ਤੁਸੀਂ ਉਸ ਦੇ ਨਾਲ ਸਹੁੰ ਖਾਧੀ ਸੀ। ਤਦ ਉਹ ਜੁਆਨ ਖੋਜੀ ਅੰਦਰ ਗਏ ਅਤੇ ਰਾਹਾਬ ਨੂੰ ਉਸ ਦੇ ਪਿਤਾ, ਮਾਤਾ ਅਤੇ ਭਰਾਵਾਂ ਨੂੰ ਅਤੇ ਉਸ ਦੇ ਨਿੱਕੜ ਸੁੱਕੜ ਨੂੰ ਬਾਹਰ ਲੈ ਆਏ, ਨਾਲੇ ਉਸ ਦਾ ਸਾਰਾ ਟੱਬਰ ਵੀ ਬਾਹਰ ਲੈ ਆਂਦਾ ਅਤੇ ਉਸ ਨੂੰ ਇਸਰਾਏਲੀਆਂ ਦੇ ਡੇਰੇ ਦੇ ਬਾਹਰ ਰੱਖਿਆ।
- ਇਬਰਾਨੀਆਂ ਅਤੇ ਯਾਕੂਬ ਜਸੂਸਾਂ ਦਾ ਸੁਆਗਤ ਕਰਨ ਲਈ ਰਾਹਾਬ ਨੂੰ ਯਾਦ ਕਰਦੇ ਹਨਇਬਰਾ 11:31, ਯਾਕੂ 2:25
ਆਇਤਾਂ
ਇਬਰਾ 11:31ਵਿਸ਼ਵਾਸ ਨਾਲ ਰਹਾਬ ਵੇਸਵਾ ਅਵਿਸ਼ਵਾਸੀਆਂ ਦੇ ਨਾਲ ਨਾਸ ਨਾ ਹੋਈ, ਕਿਉਂ ਜੋ ਉਹ ਨੇ ਖੋਜੀਆਂ ਨੂੰ ਸੁੱਖ ਸ਼ਾਂਤੀ ਨਾਲ ਆਪਣੇ ਘਰ ਉਤਾਰਿਆ।
ਯਾਕੂ 2:25ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ?
ਹੋਰ ਜਸੂਸ
- ਜਸੂਸਾਂ ਦੇ ਯਾਜ਼ੇਰ ਜਾਣ ਤੋਂ ਬਾਅਦ ਇਸਰਾਏਲ ਨੇ ਉਸ ਦੇ ਪਿੰਡ ਲੈ ਲਏਗਿਣ 21:32
ਆਇਤਾਂ
ਗਿਣ 21:32ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।
- ਅਈ ਨੂੰ ਭੇਜੇ ਜਸੂਸ ਖ਼ਬਰ ਦਿੰਦੇ ਹਨ: ਦੋ ਜਾਂ ਤਿੰਨ ਹਜ਼ਾਰ ਆਦਮੀ ਬਥੇਰੇ ਹਨਯਹੋਸ਼ੁ 7:2–3
ਆਇਤਾਂ
ਯਹੋਸ਼ੁ 7:2–3ਯਹੋਸ਼ੁਆ ਨੇ ਯਰੀਹੋ ਤੋਂ ਅਈ ਨੂੰ ਜਿਹੜੀ ਬੈਤ-ਆਵਨ ਦੇ ਕੋਲ ਬੈਤਏਲ ਦੇ ਚੜ੍ਹਦੀ ਵੱਲ ਹੈ ਮਨੁੱਖ ਭੇਜੇ ਅਤੇ ਉਹਨਾਂ ਨੂੰ ਆਖਿਆ, ਉਤਾਹਾਂ ਜਾ ਕੇ ਉਸ ਦੇਸ ਦੀ ਖ਼ੋਜ ਕੱਢ ਲਿਆਓ। ਉਸ ਤੋਂ ਬਾਅਦ ਉਹ ਮਨੁੱਖ ਗਏ ਅਤੇ ਅਈ ਦੀ ਖ਼ੋਜ ਕੱਢੀ। ਉਹਨਾਂ ਨੇ ਯਹੋਸ਼ੁਆ ਕੋਲ ਵਾਪਿਸ ਆ ਕੇ ਉਹ ਨੂੰ ਆਖਿਆ, ਸਾਰੇ ਲੋਕ ਉਤਾਹਾਂ ਨਾ ਜਾਣ ਪਰ ਕੇਵਲ ਦੋ ਤਿੰਨ ਹਜ਼ਾਰ ਮਨੁੱਖ ਉਤਾਹਾਂ ਜਾ ਕੇ ਅਈ ਨੂੰ ਜਿੱਤ ਲੈਣ। ਸਾਰਿਆਂ ਲੋਕਾਂ ਨੂੰ ਭੇਜਣ ਦੀ ਖੇਚਲ ਨਾ ਕਰੋ ਕਿਉਂ ਜੋ ਉਹ ਥੋੜੇ ਹੀ ਹਨ।
- ਪੰਜ ਦਾਨੀ ਲਾਇਸ਼ ਦਾ ਭੇਤ ਲੈਂਦੇ ਹਨ: ਬੇਫ਼ਿਕਰ ਲੋਕ, ਜਿਨ੍ਹਾਂ ਦਾ ਕੋਈ ਸਾਥੀ ਨਹੀਂਨਿਆਂਈ 18:2, ਨਿਆਂਈ 18:7
ਆਇਤਾਂ
ਨਿਆਂਈ 18:2ਇਸ ਲਈ ਦਾਨੀਆਂ ਨੇ ਆਪਣੇ ਟੱਬਰ ਦੇ ਪੰਜ ਸੂਰਬੀਰਾਂ ਨੂੰ ਸਾਰਾਹ ਅਤੇ ਅਸ਼ਤਾਓਲ ਵਿੱਚ ਦੇਸ਼ ਦਾ ਭੇਤ ਲੈਣ ਅਤੇ ਉਸ ਦੀ ਛਾਣਬੀਣ ਕਰਨ ਲਈ ਇਹ ਕਹਿ ਕੇ ਭੇਜਿਆ, “ਜਾਓ ਅਤੇ ਦੇਸ਼ ਦੀ ਛਾਣਬੀਣ ਕਰੋ।” ਇਸ ਲਈ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਦੇ ਘਰ ਤੱਕ ਆਏ ਤਾਂ ਉੱਥੇ ਰੁੱਕ ਗਏ।
ਨਿਆਂਈ 18:7ਤਦ ਉਹ ਪੰਜੇ ਮਨੁੱਖ ਨਿੱਕਲੇ ਅਤੇ ਲਾਇਸ਼ ਵਿੱਚ ਆਏ। ਉਨ੍ਹਾਂ ਨੇ ਵੇਖਿਆ ਕਿ ਉੱਥੋਂ ਦੇ ਲੋਕ ਸੀਦੋਨੀਆਂ ਦੀ ਤਰ੍ਹਾਂ ਨਿਡਰ, ਬੇਫ਼ਿਕਰ ਅਤੇ ਸ਼ਾਂਤੀ ਨਾਲ ਰਹਿੰਦੇ ਹਨ, ਅਤੇ ਉਸ ਦੇਸ਼ ਦਾ ਕੋਈ ਹਾਕਮ ਨਹੀਂ ਸੀ ਜੋ ਉਨ੍ਹਾਂ ਨੂੰ ਕਿਸੇ ਗੱਲ ਵਿੱਚ ਰੋਕੇ ਅਤੇ ਉਹ ਸੀਦੋਨੀਆਂ ਤੋਂ ਦੂਰ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਨਾਲ ਕੁਝ ਲੈਣਾ ਦੇਣਾ ਨਹੀਂ ਸੀ।
- ਦਾਊਦ ਜਸੂਸ ਭੇਜ ਕੇ ਪੱਕਾ ਕਰਦਾ ਹੈ ਕਿ ਸ਼ਾਊਲ ਆ ਗਿਆ ਹੈ1 ਸਮੂ 26:4
ਆਇਤਾਂ
1 ਸਮੂ 26:4ਤਾਂ ਦਾਊਦ ਨੇ ਭੇਤੀਆਂ ਨੂੰ ਭੇਜਿਆ ਅਤੇ ਜਾਣਿਆ ਜੋ ਸ਼ਾਊਲ ਸੱਚ-ਮੁੱਚ ਆਇਆ ਹੈ।
- ਅੰਮੋਨੀ ਸਰਦਾਰਾਂ ਨੂੰ ਸ਼ੱਕ ਹੈ ਕਿ ਦਾਊਦ ਦੇ ਦਿਲਾਸਾ ਦੇਣ ਵਾਲੇ ਜਸੂਸ ਹਨ2 ਸਮੂ 10:3
ਆਇਤਾਂ
2 ਸਮੂ 10:3ਪਰ ਅੰਮੋਨੀਆਂ ਦੇ ਪ੍ਰਧਾਨਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੁਹਾਨੂੰ ਇਹ ਲੱਗਦਾ ਹੈ ਕਿ ਦਾਊਦ ਤੁਹਾਡੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਨੇ ਤਸੱਲੀ ਦੇਣ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਭਲਾ, ਦਾਊਦ ਨੇ ਆਪਣੇ ਸੇਵਕ ਤੇਰੇ ਕੋਲ ਇਸ ਲਈ ਨਹੀਂ ਭੇਜੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?
- ਅਬਸ਼ਾਲੋਮ ਗੋਤਾਂ ਵਿੱਚ ਭੇਤੀ ਭੇਜਦਾ ਹੈ: ਤੁਰ੍ਹੀ ਸੁਣ ਕੇ ਆਖਣਾ, “ਅਬਸ਼ਾਲੋਮ ਹਬਰੋਨ ਵਿੱਚ ਰਾਜਾ ਹੈ”2 ਸਮੂ 15:10
ਆਇਤਾਂ
2 ਸਮੂ 15:10ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਭੇਤੀ ਇਸ ਤਰ੍ਹਾਂ ਅਖਵਾ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਤੁਸੀਂ ਆਖਣਾ, ਅਬਸ਼ਾਲੋਮ ਹਬਰੋਨ ਵਿੱਚ ਰਾਜਾ ਹੈ!
- ਜਾਜਕਾਂ ਦੇ ਪੁੱਤਰ ਅਹੀਮਅਸ ਅਤੇ ਯੋਨਾਥਾਨ ਨੇ ਦਾਊਦ ਤੱਕ ਖ਼ਬਰ ਪਹੁੰਚਾਉਣੀ ਹੈ2 ਸਮੂ 15:35–36
ਆਇਤਾਂ
2 ਸਮੂ 15:35–36ਭਲਾ, ਤੇਰੇ ਨਾਲ ਸਾਦੋਕ ਅਤੇ ਅਬਯਾਥਾਰ ਦੋਵੇਂ ਜਾਜਕ ਨਹੀਂ ਹਨ? ਜੋ ਕੁਝ ਤੂੰ ਰਾਜਾ ਦੇ ਘਰ ਵਿੱਚ ਸੁਣੇਗਾ, ਸੋ ਸਾਦੋਕ ਅਤੇ ਅਬਯਥਾਰ ਜਾਜਕਾਂ ਨੂੰ ਦੱਸ ਦੇਵੀਂ। ਵੇਖੋ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤਰ ਵੀ ਹਨ ਅਰਥਾਤ ਸਾਦੋਕ ਦਾ ਪੁੱਤਰ ਅਹੀਮਅਸ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਯੋਨਾਥਾਨ। ਫਿਰ ਜੋ ਕੁਝ ਤੁਸੀਂ ਸੁਣੋ ਸੋ ਉਨ੍ਹਾਂ ਦੇ ਰਾਹੀਂ ਮੈਨੂੰ ਅਖਵਾ ਘੱਲਣਾ।
- ਏਨ-ਰੋਗੇਲ ਵਿੱਚ ਇੱਕ ਦਾਸੀ ਉਨ੍ਹਾਂ ਨੂੰ ਖ਼ਬਰ ਦਿੰਦੀ ਹੈ; ਉਹ ਇੱਕ ਖੂਹ ਵਿੱਚ ਲੁਕ ਜਾਂਦੇ ਹਨ2 ਸਮੂ 17:17–19
ਆਇਤਾਂ
2 ਸਮੂ 17:17–19ਉਸ ਵੇਲੇ ਯੋਨਾਥਾਨ ਅਤੇ ਅਹੀਮਅਸ ਏਨ-ਰੋਗੇਲ ਵਿੱਚ ਰਹਿੰਦੇ ਸਨ ਤਾਂ ਜੋ ਉਨ੍ਹਾਂ ਦਾ ਆਉਣਾ-ਜਾਣਾ ਸ਼ਹਿਰ ਵਿੱਚ ਜਾਣਿਆ ਨਾ ਜਾਵੇ ਅਤੇ ਇੱਕ ਦਾਸੀ ਨੇ ਉਨ੍ਹਾਂ ਨੂੰ ਜਾ ਕੇ ਦੱਸਿਆ। ਤਦ ਉਹ ਗਏ ਅਤੇ ਦਾਊਦ ਰਾਜਾ ਨੂੰ ਖ਼ਬਰ ਦਿੱਤੀ। ਫਿਰ ਵੀ ਇੱਕ ਜੁਆਨ ਨੇ ਉਨ੍ਹਾਂ ਨੂੰ ਵੇਖ ਕੇ ਅਬਸ਼ਾਲੋਮ ਨੂੰ ਜਾ ਕੇ ਦੱਸਿਆ, ਪਰ ਉਹ ਦੋਵੇਂ ਛੇਤੀ ਨਾਲ ਨਿੱਕਲ ਗਏ ਅਤੇ ਬਹੁਰੀਮ ਵਿੱਚ ਇੱਕ ਮਨੁੱਖ ਦੇ ਘਰ ਆਣ ਵੜੇ। ਉਸ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਉਸ ਦੇ ਵਿੱਚ ਉਤਰ ਗਏ। ਅਤੇ ਉਸ ਦੀ ਪਤਨੀ ਨੇ ਇੱਕ ਕੱਪੜਾ ਲੈ ਕੇ ਖੂਹ ਦੇ ਮੂੰਹ ਉੱਤੇ ਪਾ ਦਿੱਤਾ ਅਤੇ ਉਸ ਉੱਤੇ ਦਲੀ ਹੋਈ ਕਣਕ ਪਾ ਦਿੱਤੀ, ਇਸ ਲਈ ਇਹ ਗੱਲ ਪਰਗਟ ਨਾ ਹੋਈ।
- ਆਪਣੇ ਆਪ ਨੂੰ ਧਰਮੀ ਵਿਖਾਉਣ ਵਾਲੇ ਭੇਤੀ ਯਿਸੂ ਨੂੰ ਉਸ ਦੀਆਂ ਗੱਲਾਂ ਵਿੱਚ ਫਸਾਉਣਾ ਚਾਹੁੰਦੇ ਹਨਲੂਕਾ 20:20
ਆਇਤਾਂ
ਲੂਕਾ 20:20ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।
- ਪੌਲੁਸ: ਝੂਠੇ ਭਰਾ ਸਾਡੀ ਅਜ਼ਾਦੀ ਦਾ ਭੇਤ ਲੈਣ ਲਈ ਅੰਦਰ ਆ ਵੜੇਗਲਾ 2:4
ਆਇਤਾਂ
ਗਲਾ 2:4ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੋ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ, ਚੋਰੀ ਵੜ ਆਏ ਕਿ ਸਾਨੂੰ ਬੰਧਨ ਵਿੱਚ ਲਿਆਉਣ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ