Bible Explorer ਐਪ ਲਓ

ਪੜਚੋਲ › ਵਿਸ਼ੇ › ਤਾਰੇ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਤਾਰੇ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 21 ਹਿੱਸੇ, ਸਤਰ-ਦਰ-ਸਤਰ।

  • ਪਰਮੇਸ਼ੁਰ ਨੇ ਦੋ ਵੱਡੀਆਂ ਜੋਤਾਂ ਬਣਾਈਆਂ, ਅਤੇ ਤਾਰੇ ਵੀਉਤ 1:16
    ਆਇਤਾਂ
    ਉਤ 1:16ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ।
  • ਅਬਰਾਹਾਮ ਨੂੰ ਆਖਿਆ ਗਿਆ ਕਿ ਜੇ ਗਿਣ ਸਕੇਂ ਤਾਂ ਤਾਰੇ ਗਿਣਉਤ 15:5
    ਆਇਤਾਂ
    ਉਤ 15:5ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ।
  • ਅੰਸ ਤਾਰਿਆਂ ਅਤੇ ਰੇਤ ਜਿੰਨੀ ਬਹੁਤੀਉਤ 22:17, ਬਿਵ 1:10
    ਆਇਤਾਂ
    ਉਤ 22:17ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ।
    ਬਿਵ 1:10ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਇਸ ਹੱਦ ਤੱਕ ਵਧਾਇਆ ਹੈ ਕਿ ਵੇਖੋ, ਅੱਜ ਤੁਸੀਂ ਅਕਾਸ਼ ਦੇ ਤਾਰਿਆਂ ਵਾਂਗੂੰ ਹੋ ਗਏ ਹੋ।
  • ਉਹ ਤਾਰਿਆਂ ਦੀ ਗਿਣਤੀ ਠਹਿਰਾਉਂਦਾ ਹੈ ਅਤੇ ਹਰ ਇੱਕ ਦਾ ਨਾਮ ਰੱਖਦਾ ਹੈਜ਼ਬੂ 147:4
    ਆਇਤਾਂ
    ਜ਼ਬੂ 147:4ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।
  • ਤੇਜ ਵਿੱਚ ਇੱਕ ਤਾਰਾ ਦੂਜੇ ਤਾਰੇ ਤੋਂ ਵੱਖਰਾ ਹੈ1 ਕੁਰਿੰਥੀ 15:41
    ਆਇਤਾਂ
    1 ਕੁਰਿੰਥੀ 15:41ਸੂਰਜ ਦਾ ਪ੍ਰਤਾਪ ਹੈ ਅਤੇ ਚੰਦਰਮਾ ਦਾ ਹੋਰ ਹੈ ਅਤੇ ਤਾਰਿਆਂ ਦਾ ਪ੍ਰਤਾਪ ਹੋਰ ਕਿਉਂ ਜੋ ਪ੍ਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ।
  • ਯੂਸੁਫ਼ ਨੇ ਸੁਫ਼ਨੇ ਵਿੱਚ ਗਿਆਰਾਂ ਤਾਰਿਆਂ ਨੂੰ ਝੁਕਦੇ ਵੇਖਿਆਉਤ 37:9
    ਆਇਤਾਂ
    ਉਤ 37:9ਫਿਰ ਉਸ ਨੇ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਆਖਿਆ, ਮੈਂ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਵੇਖੋ, ਸੂਰਜ, ਚੰਦ ਅਤੇ ਗਿਆਰ੍ਹਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ।
  • ਤਾਰੇ ਆਪਣੇ ਰਾਹਾਂ ਤੋਂ ਸੀਸਰਾ ਨਾਲ ਲੜੇਨਿਆਂਈ 5:20
    ਆਇਤਾਂ
    ਨਿਆਂਈ 5:20ਅਕਾਸ਼ ਤੋਂ ਤਾਰੇ ਵੀ ਲੜੇ, ਸਗੋਂ ਆਪਣੇ-ਆਪਣੇ ਮੰਡਲਾਂ ਵਿੱਚੋਂ ਤਾਰੇ ਸੀਸਰਾ ਨਾਲ ਲੜੇ।
  • ਸਵੇਰ ਦੇ ਤਾਰੇ ਇਕੱਠੇ ਗਾਉਂਦੇ ਸਨਅੱਯੂਬ 38:7
    ਆਇਤਾਂ
    ਅੱਯੂਬ 38:7ਜਦ ਸਵੇਰ ਦੇ ਤਾਰੇ ਮਿਲ ਕੇ ਜੈਕਾਰੇ ਗਜਾਉਂਦੇ ਸਨ, ਅਤੇ ਪਰਮੇਸ਼ੁਰ ਦੇ ਸਾਰੇ ਪੁੱਤਰ ਨਾਰੇ ਮਾਰਦੇ ਸਨ?”
  • ਵਿਦਵਾਨ ਖੋਜੀਆਂ ਨੇ ਪੂਰਬ ਵਿੱਚ ਉਸ ਦਾ ਤਾਰਾ ਵੇਖਿਆਮੱਤੀ 2:2
    ਆਇਤਾਂ
    ਮੱਤੀ 2:2ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।
  • ਤਾਰਾ ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਉੱਤੇ ਜਾ ਠਹਿਰਿਆਮੱਤੀ 2:9–10
    ਆਇਤਾਂ
    ਮੱਤੀ 2:9–10ਉਹ ਰਾਜੇ ਦੀ ਗੱਲ ਸੁਣ ਕੇ ਤੁਰ ਪਏ, ਅਤੇ ਵੇਖੋ, ਉਹ ਤਾਰਾ ਜਿਹੜਾ ਉਨ੍ਹਾਂ ਨੇ ਪੂਰਬ ਵੱਲ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਜਾ ਟਿਕਿਆ ਜਿੱਥੇ ਉਹ ਬਾਲਕ ਸੀ। ਤਾਰੇ ਨੂੰ ਵੇਖ ਕੇ ਉਹ ਬਹੁਤ ਹੀ ਅਨੰਦ ਹੋਏ।
  • ਦਾਊਦ ਨੇ ਵੀਹ ਸਾਲ ਤੋਂ ਘੱਟ ਦੇ ਮਨੁੱਖ ਨਹੀਂ ਗਿਣੇ: ਇਸਰਾਏਲ ਤਾਰਿਆਂ ਵਰਗਾ ਹੋਵੇਗਾ1 ਇਤ 27:23
    ਆਇਤਾਂ
    1 ਇਤ 27:23ਅਤੇ ਦਾਊਦ ਨੇ ਉਨ੍ਹਾਂ ਦੀ ਗਿਣਤੀ ਨਾ ਕੀਤੀ ਜਿਹੜੇ ਵੀਹ ਸਾਲਾਂ ਅਤੇ ਇਸ ਤੋਂ ਘੱਟ ਉਮਰ ਵਾਲੇ ਸਨ, ਕਿਉਂ ਜੋ ਯਹੋਵਾਹ ਨੇ ਬਚਨ ਕੀਤਾ ਸੀ ਕਿ ਮੈਂ ਇਸਰਾਏਲੀਆਂ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ

ਨਾਮ ਲਏ ਗਏ ਤਾਰਾ-ਮੰਡਲ

  • ਸਪਤ੍ਰਿਖ, ਜੱਬਾਰ, ਖਿੱਤੀਆਂ ਅਤੇ ਦੱਖਣ ਦੇ ਅਕਾਸ਼ ਮੰਡਲਅੱਯੂਬ 9:9
    ਆਇਤਾਂ
    ਅੱਯੂਬ 9:9ਜੋ ਸਪਤ੍ਰਿਖ, ਜੱਬਾਰ, ਖਿੱਤਿਆਂ ਅਤੇ ਦੱਖਣ ਦੇ ਅਕਾਸ਼ ਮੰਡਲਾਂ ਦਾ ਸਿਰਜਣਹਾਰ ਹੈ।
  • ਕੀ ਤੂੰ ਖਿੱਤੀਆਂ ਨੂੰ ਬੰਨ੍ਹ ਸਕਦਾ ਹੈਂ ਜਾਂ ਜੱਬਾਰ ਦੇ ਬੰਧਨ ਖੋਲ੍ਹ ਸਕਦਾ ਹੈਂ?ਅੱਯੂਬ 38:31–32
    ਆਇਤਾਂ
    ਅੱਯੂਬ 38:31–32“ਕੀ ਤੂੰ ਕੱਚਪਚਿਆਂ ਦੇ ਬੰਧਨਾਂ ਨੂੰ ਬੰਨ੍ਹ ਸਕਦਾ, ਜਾਂ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸਕਦਾ ਹੈਂ? ਕੀ ਤੂੰ ਰੁੱਤਾਂ ਨੂੰ ਸਮੇਂ ਸਿਰ ਬਦਲ ਸਕਦਾ ਹੈਂ, ਜਾਂ ਭਾਲੂ ਦੀ ਉਹ ਦੇ ਬੱਚਿਆਂ ਸਮੇਤ ਅਗਵਾਈ ਕਰ ਸਕਦਾ ਹੈਂ?
  • ਆਮੋਸ: ਉਸ ਨੇ ਖਿੱਤੀਆਂ ਅਤੇ ਜੱਬਾਰ ਬਣਾਏਆਮੋ 5:8
    ਆਇਤਾਂ
    ਆਮੋ 5:8ਉਹ ਜੋ ਕੱਚ ਪਚਿਆ ਅਤੇ ਤਾਰਾ-ਮੰਡਲ ਦਾ ਬਣਾਉਣ ਵਾਲਾ ਹੈ, ਜੋ ਘਣਘੋਰ ਹਨੇਰੇ ਨੂੰ ਪ੍ਰਭਾਤ ਦੇ ਚਾਨਣ ਵਿੱਚ ਬਦਲ ਦਿੰਦਾ ਹੈ ਅਤੇ ਦਿਨ ਨੂੰ ਹਨੇਰੀ ਰਾਤ ਬਣਾ ਦਿੰਦਾ ਹੈ, ਜੋ ਸਮੁੰਦਰ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਉੱਤੇ ਵਹਾਉਂਦਾ ਹੈ, ਉਸਦਾ ਨਾਮ ਯਹੋਵਾਹ ਹੈ!

ਤਾਰਿਆਂ ਦੀ ਪੂਜਾ

  • ਇਸਰਾਏਲ ਨੂੰ ਸੂਰਜ, ਚੰਦਰਮਾ ਅਤੇ ਤਾਰਿਆਂ ਅੱਗੇ ਨਾ ਝੁਕਣ ਲਈ ਆਖਿਆ ਗਿਆਬਿਵ 4:19
    ਆਇਤਾਂ
    ਬਿਵ 4:19ਜਾਂ ਫਿਰ ਜਦ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾਂ ਨੂੰ ਵੇਖੋ ਤਾਂ ਭਟਕ ਕੇ ਉਹਨਾਂ ਦੇ ਅੱਗੇ ਮੱਥਾ ਟੇਕੋ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੋ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਰੱਖਿਆ ਹੈ।
  • ਇਸਰਾਏਲ ਅਤੇ ਰਾਜਾ ਮਨੱਸ਼ਹ ਅਕਾਸ਼ ਦੀ ਸਾਰੀ ਸੈਨਾ ਅੱਗੇ ਝੁਕੇ2 ਰਾਜਾ 17:16, 2 ਰਾਜਾ 21:3
    ਆਇਤਾਂ
    2 ਰਾਜਾ 17:16ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ।
    2 ਰਾਜਾ 21:3ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ।
  • ਯੋਸ਼ੀਯਾਹ ਨੇ ਤਾਰਾ-ਮੰਡਲਾਂ ਲਈ ਧੂਪ ਧੁਖਾਉਣ ਵਾਲੇ ਪੁਜਾਰੀਆਂ ਨੂੰ ਹਟਾ ਦਿੱਤਾ2 ਰਾਜਾ 23:5
    ਆਇਤਾਂ
    2 ਰਾਜਾ 23:5ਅਤੇ ਉਹ ਨੇ ਉਹਨਾਂ ਬੁੱਤ ਪੂਜਕ ਪੁਜਾਰੀਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਿਆਂ ਨੇ ਯਹੂਦਾਹ ਦੇ ਸ਼ਹਿਰ ਦੇ ਉੱਚਿਆਂ ਥਾਵਾਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਥਾਵਾਂ ਵਿੱਚ ਧੂਪ ਧੁਖਾਉਣ ਲਈ ਠਹਿਰਾਇਆ ਸੀ ਅਤੇ ਉਹਨਾਂ ਨੂੰ ਵੀ ਜੋ ਬਆਲ, ਸੂਰਜ, ਚੰਦ, ਘੁੰਮਣ ਵਾਲੇ ਤਾਰੇ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਧੂਪ ਧੁਖਾਉਂਦੇ ਸਨ, ਹਟਾ ਦਿੱਤਾ।
  • ਲੋਕ ਛੱਤਾਂ ਉੱਤੇ ਅਕਾਸ਼ ਦੀ ਸੈਨਾ ਅੱਗੇ ਝੁਕਦੇ ਸਨਯਿਰ 19:13, ਸਫ਼ 1:5
    ਆਇਤਾਂ
    ਯਿਰ 19:13ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲ ਜਿਹੜੇ ਭਰਿਸ਼ਟ ਕੀਤੇ ਗਏ ਤੋਫਥ ਦੇ ਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਉਹਨਾਂ ਨੇ ਅਕਾਸ਼ ਦੀ ਸਾਰੀ ਸੈਨਾਂ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦੇਵਤਿਆਂ ਉੱਤੇ ਡੋਲ੍ਹੀਆਂ।
    ਸਫ਼ 1:5ਉਹਨਾਂ ਨੂੰ ਵੀ ਜੋ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਅਕਾਸ਼ ਦੀ ਸੈਨਾਂ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸਹੁੰ ਖਾਂਦੇ ਹਨ, ਨਾਲੇ ਮਲਕਾਮ ਦੀ ਵੀ ਸਹੁੰ ਖਾਂਦੇ ਹਨ,

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ