ਰੋਜ਼ਾਨਾ ਜੀਵਨ
ਬਾਈਬਲ ਵਿੱਚ ਕਰ (ਟੈਕਸ)
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 35 ਹਿੱਸੇ, ਸਤਰ-ਦਰ-ਸਤਰ।
- ਮਰਦਮਸ਼ੁਮਾਰੀ ਵਿੱਚ ਗਿਣਿਆ ਗਿਆ ਹਰ ਮਨੁੱਖ ਅੱਧਾ ਸ਼ਕਲ ਦਿੰਦਾ ਸੀਕੂਚ 30:11–16, ਕੂਚ 38:26
ਆਇਤਾਂ
ਕੂਚ 30:11–16ਯਹੋਵਾਹ ਮੂਸਾ ਨੂੰ ਬੋਲਿਆ ਕਿ ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪ੍ਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਿਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ। ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ। ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਵੀਹ ਸਾਲ ਦੇ ਅਤੇ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ। ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ। ਸੋ ਤੂੰ ਇਸਰਾਏਲੀਆਂ ਤੋਂ ਪ੍ਰਾਸਚਿਤ ਦੀ ਚਾਂਦੀ ਲੈ ਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਿਰੀ ਹੋਵੇ ਤਾਂ ਜੋ ਤੁਹਾਡਿਆਂ ਪ੍ਰਾਣਾਂ ਲਈ ਪ੍ਰਾਸਚਿਤ ਹੋਵੇ।
ਕੂਚ 38:26ਅਰਥਾਤ ਜੀਆਂ ਪ੍ਰਤੀ ਅੱਧਾ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਉਨ੍ਹਾਂ ਸਾਰਿਆਂ ਤੋਂ ਜਿਹੜੇ ਗਿਣਿਆ ਹੋਇਆਂ ਵਿੱਚ ਰਲਦੇ ਸਨ ਲਿਆ ਜਿਹੜੇ ਵੀਹ ਸਾਲਾਂ ਦੇ ਅਤੇ ਉੱਤੇ ਦੇ ਸਨ ਉਹ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।
- ਪਰਮੇਸ਼ੁਰ ਦੇ ਭਵਨ ਲਈ ਹਰ ਸਾਲ ਸ਼ਕਲ ਦਾ ਤੀਜਾ ਹਿੱਸਾਨਹ 10:32
ਆਇਤਾਂ
ਨਹ 10:32ਫਿਰ ਅਸੀਂ ਆਪਣੇ ਉੱਤੇ ਇਹ ਨਿਯਮ ਠਹਿਰਾਇਆ ਹੈ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਲਈ ਹਰ ਸਾਲ ਸ਼ਕੇਲ ਦਾ ਤੀਜਾ ਹਿੱਸਾ ਦਿਆ ਕਰਾਂਗੇ,
- ਯੂਸੁਫ਼: ਮਿਸਰ ਦੀ ਫ਼ਸਲ ਦਾ ਪੰਜਵਾਂ ਹਿੱਸਾ ਫ਼ਿਰਊਨ ਦਾਉਤ 41:34, ਉਤ 47:24
ਆਇਤਾਂ
ਉਤ 41:34ਫ਼ਿਰਊਨ ਅਜਿਹਾ ਕਰੇ ਕਿ ਇਸ ਦੇਸ਼ ਉੱਤੇ ਅਧਿਕਾਰੀਆਂ ਨੂੰ ਨਿਯੁਕਤ ਕਰੇ ਅਤੇ ਉਹ ਮਿਸਰ ਦੀ ਸੱਤ ਸਾਲ ਦੀ ਭਰਪੂਰੀ ਦਾ ਪੰਜਵਾਂ ਹਿੱਸਾ ਲਿਆ ਕਰੇ।
ਉਤ 47:24ਵੇਖੋ, ਬੀਜ ਤੁਹਾਡੇ ਲਈ ਹੈ। ਜ਼ਮੀਨ ਬੀਜੋ। ਅਤੇ ਫ਼ਸਲਾਂ ਉੱਤੇ ਪੰਜਵਾਂ ਹਿੱਸਾ ਤੁਹਾਨੂੰ ਫ਼ਿਰਊਨ ਨੂੰ ਦੇਣਾ ਪਵੇਗਾ ਅਤੇ ਬਾਕੀ ਚਾਰ ਹਿੱਸੇ ਤੁਹਾਡੇ ਹੋਣਗੇ ਖੇਤ ਦੇ ਬੀਜ ਲਈ ਅਤੇ ਤੁਹਾਡੇ, ਘਰਾਣੇ ਅਤੇ ਤੁਹਾਡੇ ਬੱਚਿਆਂ ਦੇ ਖਾਣ ਲਈ ਹੋਣਗੇ।
- ਸਿਰਫ਼ ਮਿਸਰੀ ਜਾਜਕਾਂ ਦੀ ਜ਼ਮੀਨ ਫ਼ਿਰਊਨ ਦੀ ਨਹੀਂ ਹੁੰਦੀਉਤ 47:26
ਆਇਤਾਂ
ਉਤ 47:26ਸੋ ਯੂਸੁਫ਼ ਨੇ ਮਿਸਰ ਦੀ ਜ਼ਮੀਨ ਲਈ ਉਹ ਕਨੂੰਨ ਜਿਹੜਾ ਅੱਜ ਦੇ ਦਿਨ ਤੱਕ ਹੈ, ਠਹਿਰਾਇਆ ਜੋ ਪੰਜਵਾਂ ਹਿੱਸਾ ਫ਼ਿਰਊਨ ਦਾ ਹੋਵੇ ਪਰ ਸਿਰਫ਼ ਜਾਜਕਾਂ ਦੀ ਜ਼ਮੀਨ ਉਨ੍ਹਾਂ ਦੀ ਹੀ ਰਹੀ। ਓਹ ਫ਼ਿਰਊਨ ਦੀ ਨਾ ਹੋਈ।
- ਇੱਕ ਫ਼ਾਰਸੀ ਰਾਜਾ ਜਾਜਕਾਂ ਅਤੇ ਹੈਕਲ ਦੇ ਸੇਵਕਾਂ ਨੂੰ ਕਰ ਤੋਂ ਛੋਟ ਦਿੰਦਾ ਹੈਅਜ਼ਰਾ 7:24
ਆਇਤਾਂ
ਅਜ਼ਰਾ 7:24ਅਤੇ ਅਸੀਂ ਤੁਹਾਨੂੰ ਚਿਤਾਉਣੀ ਦਿੰਦੇ ਹਾਂ ਕਿ ਜਾਜਕਾਂ ਤੇ ਲੇਵੀਆਂ ਤੇ ਗਾਇਕਾਂ ਤੇ ਦਰਬਾਨਾਂ ਤੇ ਨਥੀਨੀਮਾਂ ਅਤੇ ਪਰਮੇਸ਼ੁਰ ਦੇ ਭਵਨ ਦੇ ਸੇਵਕਾਂ ਵਿੱਚੋਂ ਕਿਸੇ ਤੋਂ ਵੀ ਲਗਾਨ, ਚੁੰਗੀ ਅਤੇ ਨਜ਼ਰਾਨਾ ਲੈਣ ਦੀ ਆਗਿਆ ਨਹੀਂ ਹੈ।
- ਗੋਲਿਅਥ ਨੂੰ ਮਾਰਨ ਵਾਲੇ ਦਾ ਘਰਾਣਾ ਕਰਾਂ ਤੋਂ ਛੁੱਟਿਆ ਰਹੇਗਾ1 ਸਮੂ 17:25
ਆਇਤਾਂ
1 ਸਮੂ 17:25ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸੀਂ ਇਸ ਮਨੁੱਖ ਨੂੰ ਵੇਖਿਆ ਜੋ ਨਿੱਕਲਿਆ ਹੈ। ਸੱਚ-ਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਲਈ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਰਾਜਾ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਸ ਦੇ ਨਾਲ ਵਿਆਹ ਦੇਵੇਗਾ ਅਤੇ ਉਹ ਦੇ ਪਿਤਾ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ।
- ਅਸਤਰ ਦੀ ਦਾਵਤ ਲਈ ਕਰਾਂ ਤੋਂ ਛੁੱਟੀਅਸਤ 2:18
ਆਇਤਾਂ
ਅਸਤ 2:18ਤਦ ਰਾਜਾ ਨੇ ਆਪਣੇ ਸਾਰੇ ਹਾਕਮਾਂ ਅਤੇ ਕਰਮਚਾਰੀਆਂ ਲਈ ਇੱਕ ਵੱਡੀ ਦਾਵਤ ਕੀਤੀ ਅਤੇ ਉਸ ਨੂੰ ਅਸਤਰ ਦੀ ਦਾਵਤ ਕਿਹਾ, ਅਤੇ ਸੂਬਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਅਤੇ, ਅਤੇ ਆਪਣੇ ਸ਼ਾਹੀ ਨਿਯਮ ਦੇ ਅਨੁਸਾਰ ਇਨਾਮ ਵੀ ਵੰਡੇ।
- ਅਹਸ਼ਵੇਰੋਸ਼ ਦੂਰ-ਦੂਰ ਦੇ ਕੰਢਿਆਂ ਤੱਕ ਕਰ ਲਾਉਂਦਾ ਹੈਅਸਤ 10:1
ਆਇਤਾਂ
ਅਸਤ 10:1ਅਹਸ਼ਵੇਰੋਸ਼ ਰਾਜਾ ਨੇ ਦੇਸ਼ ਅਤੇ ਸਮੁੰਦਰ ਦੇ ਟਾਪੂਆਂ ਉੱਤੇ ਲਗਾਨ ਲਗਾ ਦਿੱਤਾ
ਰਾਜੇ ਅਤੇ ਕਰ
- ਸੁਲੇਮਾਨ ਦੇ ਬਾਰਾਂ ਹਾਕਮ ਵਾਰੀ-ਵਾਰੀ ਇੱਕ-ਇੱਕ ਮਹੀਨਾ ਦਰਬਾਰ ਦਾ ਰਸਦ ਭਰਦੇ ਹਨ1 ਰਾਜਾ 4:7
ਆਇਤਾਂ
1 ਰਾਜਾ 4:7ਸੁਲੇਮਾਨ ਨੇ ਸਾਰੇ ਇਸਰਾਏਲ ਉੱਤੇ ਬਾਰਾਂ ਭੰਡਾਰੀ ਠਹਿਰਾਏ ਜਿਹੜੇ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ ਇੱਕ-ਇੱਕ ਜਣਾ ਸਾਲ ਵਿੱਚ ਇੱਕ ਮਹੀਨਾ ਰਸਤ ਲਿਆਉਂਦਾ ਸੀ।
- ਸੁਲੇਮਾਨ ਦਾ ਇੱਕ ਦਿਨ ਦਾ ਰਸਦ1 ਰਾਜਾ 4:22–23
ਆਇਤਾਂ
1 ਰਾਜਾ 4:22–23ਸੁਲੇਮਾਨ ਦੀ ਇੱਕ ਦਿਨ ਦੀ ਇਹ ਰਸਤ ਸੀ ਅਰਥਾਤ ਛੇ ਹਜ਼ਾਰ ਛੇ ਸੌ ਕਿੱਲੋ ਮੈਦਾ, ਤੇਰ੍ਹਾਂ ਹਜ਼ਾਰ ਦੋ ਸੌ ਕਿੱਲੋ ਆਟਾ, ਦਸ ਮੋਟੇ ਬਲ਼ਦ ਅਤੇ ਚਰਾਈ ਵਿੱਚੋਂ ਵੀਹ ਬਲ਼ਦ, ਇੱਕ ਸੌ ਭੇਡਾਂ ਅਤੇ ਉਨ੍ਹਾਂ ਤੋਂ ਵੱਧ ਚਿਕਾਰੇ, ਹਿਰਨ, ਪਾਹੜੇ ਅਤੇ ਮੋਟੇ-ਮੋਟੇ ਕੁੱਕੜ।
- ਸੁਲੇਮਾਨ ਦੀਆਂ ਇਮਾਰਤਾਂ ਲਈ ਬੇਗ਼ਾਰ1 ਰਾਜਾ 9:15
ਆਇਤਾਂ
1 ਰਾਜਾ 9:15ਉਸ ਬੇਗਾਰ ਦੇ ਕਾਰਨ ਜਿਹੜੀ ਸੁਲੇਮਾਨ ਪਾਤਸ਼ਾਹ ਨੇ ਲੋਕਾਂ ਉੱਤੇ ਪਾਈ ਇਹ ਸੀ ਕਿ ਉਹ ਯਹੋਵਾਹ ਦਾ ਭਵਨ ਤੇ ਆਪਣਾ ਮਹਿਲ ਬਣਾਏ ਅਤੇ ਖੱਡੇ ਭਰੇ ਤੇ ਯਰੂਸ਼ਲਮ ਦੀ ਸਫੀਲ ਤੇ ਹਾਸੋਰ ਤੇ ਮਗਿੱਦੋ ਤੇ ਗਜ਼ਰ ਨਗਰ ਬਣਾਏ।
- ਅਦੋਰਾਮ ਬੇਗ਼ਾਰੀਆਂ ਉੱਤੇ ਸੀ2 ਸਮੂ 20:24, 1 ਰਾਜਾ 4:6
ਆਇਤਾਂ
2 ਸਮੂ 20:24ਅਤੇ ਅਦੋਰਾਮ ਬੇਗ਼ਾਰੀਆਂ ਉੱਤੇ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਹਾਸ ਦਾ ਲਿਖਾਰੀ ਸੀ।
1 ਰਾਜਾ 4:6ਅਹੀਸ਼ਾਰ ਘਰਾਣੇ ਉੱਤੇ ਸੀ ਅਤੇ ਅਬਦਾ ਦਾ ਪੁੱਤਰ ਅਦੋਨੀਰਾਮ ਉਨ੍ਹਾਂ ਉੱਤੇ ਸੀ ਜਿੰਨ੍ਹਾਂ ਤੋਂ ਧੱਕੇ ਨਾਲ ਕੰਮ ਕਰਵਾਇਆ ਜਾਂਦਾ ਸੀ।
- ਇਸਰਾਏਲ ਰਹਬੁਆਮ ਨੂੰ ਭਾਰੀ ਜੂਲਾ ਹਲਕਾ ਕਰਨ ਲਈ ਆਖਦਾ ਹੈ1 ਰਾਜਾ 12:4
ਆਇਤਾਂ
1 ਰਾਜਾ 12:4ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਔਖਾ ਕੀਤਾ ਹੋਇਆ ਸੀ ਸੋ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਸੇਵਾ ਨੂੰ ਅਤੇ ਉਸ ਭਾਰੀ ਜੂਲੇ ਨੂੰ ਜੋ ਸਾਡੇ ਉੱਤੇ ਦੇ ਰੱਖਿਆ ਹੈ ਹੌਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ।
- ਇਸਰਾਏਲ ਅਦੋਰਾਮ ਨੂੰ ਪਥਰਾਓ ਕਰਕੇ ਮਾਰ ਦਿੰਦਾ ਹੈ; ਰਹਬੁਆਮ ਭੱਜ ਜਾਂਦਾ ਹੈ1 ਰਾਜਾ 12:18
ਆਇਤਾਂ
1 ਰਾਜਾ 12:18ਫੇਰ ਰਹਬੁਆਮ ਪਾਤਸ਼ਾਹ ਨੇ ਅਦੋਰਾਮ ਨੂੰ ਭੇਜਿਆ ਜਿਹੜਾ ਬੇਗ਼ਾਰੀਆਂ ਉੱਤੇ ਸੀ, ਪਰ ਸਾਰੇ ਇਸਰਾਏਲ ਨੇ ਉਹ ਨੂੰ ਪਥਰਾਉ ਕੀਤਾ ਅਤੇ ਉਹ ਮਰ ਗਿਆ ਅਤੇ ਰਹਬੁਆਮ ਪਾਤਸ਼ਾਹ ਨੇ ਛੇਤੀ ਕੀਤੀ ਅਤੇ ਰਥ ਉੱਤੇ ਚੜ੍ਹ ਕੇ ਯਰੂਸ਼ਲਮ ਨੂੰ ਨੱਠ ਗਿਆ।
- ਮਨਹੇਮ ਪੂਲ ਨੂੰ ਇੱਕ ਹਜ਼ਾਰ ਤੋੜੇ ਚਾਂਦੀ ਦਿੰਦਾ ਹੈ2 ਰਾਜਾ 15:19–20
ਆਇਤਾਂ
2 ਰਾਜਾ 15:19–20ਅੱਸ਼ੂਰ ਦਾ ਰਾਜਾ ਪੂਲ ਉਸ ਦੇਸ ਉੱਤੇ ਹਮਲਾ ਕੀਤਾ, ਮਨਹੇਮ ਨੇ ਪੂਲ ਨੂੰ ਦਸ ਹਜ਼ਾਰ ਕਿੱਲੋ ਦੇ ਲੱਗਭੱਗ ਚਾਂਦੀ ਦਿੱਤੀ ਤਾਂ ਜੋ ਉਹ ਉਸ ਦੀ ਸਹਾਇਤਾ ਕਰੇ ਅਤੇ ਰਾਜ ਨੂੰ ਉਹ ਦੇ ਹੱਥਾਂ ਵਿੱਚ ਸਥਿਰ ਕਰ ਦੇਵੇ। ਮਨਹੇਮ ਨੇ ਉਹ ਚਾਂਦੀ ਇਸਰਾਏਲ ਦੇ ਸਾਰਿਆਂ ਧਨੀ ਪੁਰਸ਼ਾਂ ਕੋਲੋਂ ਇੱਕ ਮਨੁੱਖ ਪਿੱਛੇ ਪੰਜਾਹ ਰੁਪਏ ਧੱਕੇ ਨਾਲ ਲਏ ਤਾਂ ਜੋ ਉਹ ਅੱਸ਼ੂਰ ਦੇ ਰਾਜਾ ਨੂੰ ਦੇਵੇ। ਅੱਸ਼ੂਰ ਦੇ ਰਾਜਾ ਨੇ ਪਿੱਠ ਮੋੜੀ ਅਤੇ ਉਸ ਦੇਸ ਵਿੱਚ ਨਾ ਠਹਿਰਿਆ।
- ਯਹੋਯਾਕੀਮ ਫ਼ਿਰਊਨ ਨਕੋ ਨੂੰ ਦੇਣ ਲਈ ਦੇਸ ਉੱਤੇ ਕਰ ਲਾਉਂਦਾ ਹੈ2 ਰਾਜਾ 23:35
ਆਇਤਾਂ
2 ਰਾਜਾ 23:35ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ ਪਰ ਉਸ ਦੇ ਦੇਸ ਉੱਤੇ ਫ਼ਿਰਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਕਿ ਉਹ ਫ਼ਿਰਊਨ ਨਕੋਹ ਨੂੰ ਦੇਵੇ।
- ਵੈਰੀ ਰਾਜੇ ਨੂੰ ਚੇਤਾਵਨੀ ਦਿੰਦੇ ਹਨ: ਯਰੂਸ਼ਲਮ ਕਰ ਦੇਣਾ ਬੰਦ ਕਰ ਦੇਵੇਗਾਅਜ਼ਰਾ 4:13, ਅਜ਼ਰਾ 4:20
ਆਇਤਾਂ
ਅਜ਼ਰਾ 4:13ਹੁਣ ਰਾਜਾ ਨੂੰ ਖ਼ਬਰ ਹੋਵੇ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਕੰਧਾਂ ਪੂਰੀਆਂ ਹੋ ਜਾਣ ਤਾਂ ਉਹ ਲਗਾਨ, ਚੁੰਗੀ ਤੇ ਨਜ਼ਰਾਨਾ ਨਹੀਂ ਦੇਣਗੇ ਅਤੇ ਅੰਤ ਵਿੱਚ ਸ਼ਾਹੀ ਆਮਦਨ ਵਿੱਚ ਘਾਟਾ ਪੈ ਜਾਵੇਗਾ।
ਅਜ਼ਰਾ 4:20ਯਰੂਸ਼ਲਮ ਵਿੱਚ ਬਲਵੰਤ ਰਾਜੇ ਵੀ ਹੋਏ ਹਨ ਜਿਨ੍ਹਾਂ ਨੇ ਦਰਿਆ ਦੇ ਪਾਰ ਦੇ ਸਾਰੇ ਦੇਸਾਂ ਉੱਤੇ ਰਾਜ ਕੀਤਾ ਹੈ ਅਤੇ ਲਗਾਨ, ਚੁੰਗੀ ਤੇ ਨਜ਼ਰਾਨਾ ਉਨ੍ਹਾਂ ਨੂੰ ਦਿੱਤਾ ਜਾਂਦਾ ਸੀ।
- ਲੋਕ ਆਪਣੇ ਖੇਤਾਂ ਉੱਤੇ ਰਾਜੇ ਦਾ ਕਰ ਦੇਣ ਲਈ ਪੈਸਾ ਉਧਾਰ ਲੈਂਦੇ ਹਨਨਹ 5:4
ਆਇਤਾਂ
ਨਹ 5:4ਪਰ ਕੁਝ ਹੋਰ ਕਹਿੰਦੇ ਸਨ, “ਅਸੀਂ ਆਪਣੇ ਖੇਤਾਂ ਅਤੇ ਆਪਣੇ ਅੰਗੂਰੀ ਬਾਗ਼ਾਂ ਨੂੰ ਗਿਰਵੀ ਰੱਖ ਕੇ ਰਾਜਾ ਦਾ ਲਗਾਨ ਚੁਕਾਉਣ ਲਈ ਚਾਂਦੀ ਉਧਾਰ ਲਈ ਹੈ।
- ਗਰੀਬਾਂ ਤੋਂ ਲਿਆ ਜਾਂਦਾ ਅੰਨ ਦਾ ਕਰਆਮੋ 5:11
ਆਇਤਾਂ
ਆਮੋ 5:11ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ! ਅਤੇ ਜੋ ਸੁਹਾਵਣੇ ਅੰਗੂਰੀ ਬਾਗ਼ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ!
ਇੰਜੀਲਾਂ ਵਿੱਚ
- ਕੈਸਰ ਔਗੁਸਤੁਸ ਸਾਰੇ ਰਾਜ ਦੀ ਮਰਦਮਸ਼ੁਮਾਰੀ ਦਾ ਹੁਕਮ ਦਿੰਦਾ ਹੈਲੂਕਾ 2:1–3
ਆਇਤਾਂ
ਲੂਕਾ 2:1–3ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ। ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ। ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ।
- ਹੈਕਲ ਦਾ ਕਰ: ਮੱਛੀ ਦੇ ਮੂੰਹ ਵਿੱਚ ਸਿੱਕਾਮੱਤੀ 17:24–27
ਆਇਤਾਂ
ਮੱਤੀ 17:24–27ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ। ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ? ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ। ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।
- “ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ?”ਮੱਤੀ 22:17–21
ਆਇਤਾਂ
ਮੱਤੀ 22:17–21ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ? ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ? ਕਰ ਦਾ ਸਿੱਕਾ ਮੈਨੂੰ ਵਿਖਾਓ। ਤਦ ਉਹ ਇੱਕ ਅੱਠਿਆਨੀ ਉਸ ਕੋਲ ਲਿਆਏ। ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।
- ਯੂਹੰਨਾ ਚੂੰਗੀ ਲੈਣ ਵਾਲਿਆਂ ਨੂੰ: “ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ”ਲੂਕਾ 3:12–13
ਆਇਤਾਂ
ਲੂਕਾ 3:12–13ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ? ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ।
- ਲੇਵੀ ਨੂੰ ਚੂੰਗੀ ਦੀ ਚੌਂਕੀ ਤੋਂ ਸੱਦਿਆ ਜਾਂਦਾ ਹੈਮਰਕੁ 2:14, ਲੂਕਾ 5:27
- ਯਿਸੂ ਚੂੰਗੀ ਲੈਣ ਵਾਲਿਆਂ ਨਾਲ ਭੋਜਨ ਕਰਦਾ ਹੈ, ਅਤੇ ਫ਼ਰੀਸੀ ਇਤਰਾਜ਼ ਕਰਦੇ ਹਨਮੱਤੀ 9:10–11, ਮੱਤੀ 11:19
ਆਇਤਾਂ
ਮੱਤੀ 9:10–11ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ। ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
ਮੱਤੀ 11:19ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!
- ਦ੍ਰਿਸ਼ਟਾਂਤ: ਹੈਕਲ ਵਿੱਚ ਇੱਕ ਫ਼ਰੀਸੀ ਅਤੇ ਇੱਕ ਚੂੰਗੀ ਲੈਣ ਵਾਲਾਲੂਕਾ 18:10–13
ਆਇਤਾਂ
ਲੂਕਾ 18:10–13ਕਿ ਦੋ ਆਦਮੀ ਪ੍ਰਾਰਥਨਾ ਕਰਨ ਲਈ ਹੈਕਲ ਭਵਨ ਵਿੱਚ ਗਏ, ਇੱਕ ਫ਼ਰੀਸੀ ਅਤੇ ਦੂਜਾ ਚੂੰਗੀ ਲੈਣ ਵਾਲਾ ਸੀ। ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ! ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ। ਪਰ ਉਸ ਚੂੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ!
- ਜ਼ੱਕੀ, ਚੂੰਗੀ ਲੈਣ ਵਾਲਿਆਂ ਦਾ ਸਰਦਾਰ, ਚੌਗੁਣਾ ਮੋੜੇਗਾਲੂਕਾ 19:2, ਲੂਕਾ 19:8
- ਪੌਲੁਸ: ਜਿਸ ਨੂੰ ਕਰ ਦੇਣਾ ਹੈ ਉਸ ਨੂੰ ਕਰ ਦਿਓਰੋਮ 13:6–7
ਆਇਤਾਂ
ਰੋਮ 13:6–7ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ। ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ