ਰੋਜ਼ਾਨਾ ਜੀਵਨ
ਬਾਈਬਲ ਵਿੱਚ ਤੰਬੂ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 29 ਹਿੱਸੇ, ਸਤਰ-ਦਰ-ਸਤਰ।
- ਯਾਬਲ ਤੰਬੂਆਂ ਵਿੱਚ ਰਹਿਣ ਵਾਲਿਆਂ ਅਤੇ ਪਸ਼ੂ ਪਾਲਣ ਵਾਲਿਆਂ ਦਾ ਪਿਤਾ ਹੈਉਤ 4:20
ਆਇਤਾਂ
ਉਤ 4:20ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ।
- ਅਬਰਾਮ ਬੈਤਏਲ ਅਤੇ ਅਈ ਦੇ ਵਿਚਕਾਰ ਆਪਣਾ ਤੰਬੂ ਲਾਉਂਦਾ ਹੈ, ਫਿਰ ਮਮਰੇ ਨੂੰ ਚਲਾ ਜਾਂਦਾ ਹੈਉਤ 12:8, ਉਤ 13:18
ਆਇਤਾਂ
ਉਤ 12:8ਤਦ ਉੱਥੋਂ ਉਹ ਇੱਕ ਪਰਬਤ ਨੂੰ ਆਇਆ ਜੋ ਬੈਤਏਲ ਤੋਂ ਪੂਰਬ ਵੱਲ ਹੈ, ਅਤੇ ਉੱਥੇ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਪੱਛਮ ਵੱਲ ਬੈਤਏਲ ਅਤੇ ਪੂਰਬ ਵੱਲ ਅਈ ਹੈ, ਉੱਥੇ ਵੀ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਨੂੰ ਪੁਕਾਰਿਆ।
ਉਤ 13:18ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।
- ਲੂਤ ਕੋਲ ਵੀ ਇੱਜੜ, ਵੱਗ ਅਤੇ ਤੰਬੂ ਹਨਉਤ 13:5
ਆਇਤਾਂ
ਉਤ 13:5ਲੂਤ ਦੇ ਕੋਲ ਵੀ ਜਿਹੜਾ ਅਬਰਾਮ ਨਾਲ ਚੱਲਦਾ ਸੀ, ਇੱਜੜ, ਗਾਈਆਂ-ਬਲ਼ਦ ਅਤੇ ਪਰਿਵਾਰ ਦੇ ਲੋਕ ਸਨ।
- ਅਬਰਾਹਾਮ ਦਿਨ ਦੀ ਤਪਸ਼ ਵਿੱਚ ਆਪਣੇ ਤੰਬੂ ਦੇ ਦਰਵਾਜ਼ੇ ਉੱਤੇ ਬੈਠਾ ਹੈਉਤ 18:1–2
ਆਇਤਾਂ
ਉਤ 18:1–2ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ। ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ।
- ਸਾਰਾਹ ਤੰਬੂ ਦੇ ਦਰਵਾਜ਼ੇ ਉੱਤੇ ਸੁਣ ਰਹੀ ਹੈਉਤ 18:9–10
ਆਇਤਾਂ
ਉਤ 18:9–10ਫੇਰ ਉਨ੍ਹਾਂ ਨੇ ਉਹ ਨੂੰ ਪੁੱਛਿਆ, ਤੇਰੀ ਪਤਨੀ ਸਾਰਾਹ ਕਿੱਥੇ ਹੈ? ਉਸ ਨੇ ਆਖਿਆ, ਉਹ ਤੰਬੂ ਵਿੱਚ ਹੈ। ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ।
- ਇਸਹਾਕ ਰਿਬਕਾਹ ਨੂੰ ਆਪਣੀ ਮਾਂ ਸਾਰਾਹ ਦੇ ਤੰਬੂ ਵਿੱਚ ਲੈ ਜਾਂਦਾ ਹੈਉਤ 24:67
ਆਇਤਾਂ
ਉਤ 24:67ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ।
- ਇਸਹਾਕ ਆਪਣਾ ਤੰਬੂ ਲਾਉਂਦਾ ਹੈ, ਅਤੇ ਉਸ ਦੇ ਸੇਵਕ ਖੂਹ ਪੁੱਟਦੇ ਹਨਉਤ 26:25
ਆਇਤਾਂ
ਉਤ 26:25ਇਸ ਲਈ ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਦਾ ਨਾਮ ਪੁਕਾਰਿਆ ਅਤੇ ਉੱਥੇ ਆਪਣਾ ਤੰਬੂ ਖੜ੍ਹਾ ਕੀਤਾ ਅਤੇ ਉੱਥੇ ਇਸਹਾਕ ਦੇ ਸੇਵਕਾਂ ਨੇ ਇੱਕ ਖੂਹ ਪੁੱਟਿਆ।
- ਯਾਕੂਬ, ਲੇਆਹ, ਰਾਖ਼ੇਲ ਅਤੇ ਦਾਸੀਆਂ — ਹਰ ਇੱਕ ਦਾ ਆਪਣਾ ਤੰਬੂ ਹੈਉਤ 31:33
ਆਇਤਾਂ
ਉਤ 31:33ਲਾਬਾਨ, ਯਾਕੂਬ ਦੇ ਅਤੇ ਲੇਆਹ ਦੇ ਤੰਬੂ ਵਿੱਚ ਅਤੇ ਦੋਹਾਂ ਦਾਸੀਆਂ ਦੇ ਤੰਬੂ ਵਿੱਚ ਗਿਆ ਪਰ ਕੁਝ ਨਾ ਮਿਲਿਆ ਅਤੇ ਲੇਆਹ ਦੇ ਤੰਬੂ ਵਿੱਚੋਂ ਨਿੱਕਲ ਕੇ ਰਾਖ਼ੇਲ ਦੇ ਤੰਬੂ ਵਿੱਚ ਆਇਆ।
- ਅਬਰਾਹਾਮ, ਇਸਹਾਕ ਅਤੇ ਯਾਕੂਬ ਤੰਬੂਆਂ ਵਿੱਚ ਰਹਿੰਦੇ ਸਨਇਬਰਾ 11:9
ਆਇਤਾਂ
ਇਬਰਾ 11:9ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ।
- ਤੰਬੂਆਂ ਦੇ ਪਰਦੇ, ਰੱਸੀਆਂ ਅਤੇ ਕਿੱਲੀਆਂ ਹੁੰਦੀਆਂ ਸਨਯਸਾ 54:2, ਯਿਰ 10:20
ਆਇਤਾਂ
ਯਸਾ 54:2ਆਪਣੇ ਤੰਬੂ ਦੇ ਥਾਂ ਨੂੰ ਚੌੜਾ ਕਰ, ਉਹ ਆਪਣੇ ਵਾਸਾਂ ਦੇ ਪੜਦੇ ਤਾਣਨ, ਤੂੰ ਸਰਫ਼ਾ ਨਾ ਕਰ, ਆਪਣੀਆਂ ਰੱਸੀਆਂ ਲੰਮੀਆਂ ਤੇ ਆਪਣਿਆਂ ਕੀਲਿਆਂ ਨੂੰ ਤਕੜਾ ਕਰ!
ਯਿਰ 10:20ਮੇਰਾ ਤੰਬੂ ਲੁੱਟਿਆ ਗਿਆ, ਮੇਰੀਆਂ ਸਭ ਲਾਸਾਂ ਤੋੜ ਦਿੱਤੀਆਂ ਗਈਆਂ, ਮੇਰੇ ਪੁੱਤਰ ਮੇਰੇ ਕੋਲੋਂ ਤੁਰ ਗਏ, ਅਤੇ ਉਹ ਨਹੀਂ ਹਨ, ਕੋਈ ਨਹੀਂ ਜਿਹੜਾ ਮੇਰਾ ਤੰਬੂ ਫੇਰ ਤਾਣੇ, ਅਤੇ ਮੇਰੀਆਂ ਕਨਾਤਾਂ ਲਾਵੇ।
- ਕੇਦਾਰ ਦੇ ਤੰਬੂਆਂ ਵਾਂਗੂੰ ਕਾਲੀਸਰੇਸ਼ਟ 1:5
ਆਇਤਾਂ
ਸਰੇਸ਼ਟ 1:5ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ।
- ਪੌਲੁਸ, ਅਕੂਲਾ ਅਤੇ ਪ੍ਰਿਸਕਿੱਲਾ ਪੇਸ਼ੇ ਤੋਂ ਤੰਬੂ ਬਣਾਉਣ ਵਾਲੇ ਸਨਰਸੂਲਾਂ 18:2–3
ਆਇਤਾਂ
ਰਸੂਲਾਂ 18:2–3ਅਤੇ ਉੱਥੇ ਅਕੂਲਾ ਨਾਮ ਦਾ ਇੱਕ ਯਹੂਦੀ ਉਹ ਨੂੰ ਮਿਲਿਆ, ਜਿਸ ਦੀ ਜਨਮ ਭੂਮੀ ਪੁੰਤੁਸ ਸੀ ਅਤੇ ਥੋੜ੍ਹੇ ਚਿਰ ਦਾ ਆਪਣੀ ਪਤਨੀ ਪ੍ਰਿਸਕਿੱਲਾ ਨਾਲ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ। ਅਤੇ ਇਸ ਲਈ ਜੋ ਉਹਨਾਂ ਦਾ ਇੱਕੋ ਹੀ ਕੰਮ ਸੀ ਉਨ੍ਹਾਂ ਦੇ ਨਾਲ ਰਿਹਾ ਅਤੇ ਉਹ ਕੰਮ ਕਰਨ ਲੱਗੇ, ਕਿਉਂ ਜੋ ਉਹ ਤੰਬੂ ਬਣਾਉਣ ਵਾਲੇ ਸਨ।
ਉਜਾੜ ਵਿੱਚ
- ਮੂਸਾ ਆਪਣੇ ਸਹੁਰੇ ਨੂੰ ਮਿਲਦਾ ਹੈ, ਅਤੇ ਉਹ ਤੰਬੂ ਵਿੱਚ ਜਾਂਦੇ ਹਨਕੂਚ 18:7
ਆਇਤਾਂ
ਕੂਚ 18:7ਤਦ ਮੂਸਾ ਆਪਣੇ ਸੌਹਰੇ ਨੂੰ ਮਿਲਣ ਲਈ ਬਾਹਰ ਆਇਆ ਅਤੇ ਉਸ ਦੇ ਅੱਗੇ ਨਿਵਿਆ ਅਤੇ ਉਸ ਨੂੰ ਚੁੰਮਿਆ ਅਤੇ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੀ ਅਤੇ ਤੰਬੂ ਵਿੱਚ ਆਏ।
- ਇਸਰਾਏਲ ਦਲਾਂ ਵਿੱਚ ਡੇਰਾ ਲਾਉਂਦਾ ਹੈ, ਹਰ ਮਨੁੱਖ ਆਪਣੇ ਝੰਡੇ ਹੇਠਗਿਣ 1:52, ਗਿਣ 2:2
- ਲੋਕ ਆਪਣੇ ਤੰਬੂਆਂ ਦੇ ਦਰਵਾਜ਼ਿਆਂ ਉੱਤੇ ਖੜ੍ਹੇ ਹੋ ਕੇ ਮੂਸਾ ਨੂੰ ਵੇਖਦੇ ਹਨਕੂਚ 33:8
ਆਇਤਾਂ
ਕੂਚ 33:8ਅਤੇ ਇਸ ਤਰ੍ਹਾਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਕੋਲ ਖੜੇ ਹੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾਂ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ।
- ਬਿਲਆਮ: “ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ”ਗਿਣ 24:5
ਆਇਤਾਂ
ਗਿਣ 24:5ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ!
- ਆਕਾਨ ਚਾਂਦੀ ਅਤੇ ਸੋਨਾ ਆਪਣੇ ਤੰਬੂ ਦੇ ਅੰਦਰ ਧਰਤੀ ਵਿੱਚ ਲੁਕਾਉਂਦਾ ਹੈਯਹੋਸ਼ੁ 7:21–22
ਆਇਤਾਂ
ਯਹੋਸ਼ੁ 7:21–22ਮੈਂ ਲੁੱਟ ਵਿੱਚ ਇੱਕ ਸ਼ਿਨਾਰ ਦੇਸ ਦਾ ਸੋਹਣਾ ਚੋਗਾ ਵੇਖਿਆ ਅਤੇ ਦੋ ਸੌ ਰੁਪਏ ਚਾਂਦੀ ਅਤੇ ਪੰਜਾਹ ਤੋਲਾ ਤੋਲ ਵਿੱਚ ਸੋਨੇ ਦੀ ਇੱਕ ਇੱਟ ਤਾਂ ਮੈਨੂੰ ਲਾਲਚ ਆ ਗਿਆ ਅਤੇ ਮੈਂ ਉਹਨਾਂ ਨੂੰ ਚੁੱਕ ਲਿਆ ਅਤੇ ਵੇਖੋ ਉਹ ਤੰਬੂ ਦੇ ਵਿੱਚਕਾਰ ਧਰਤੀ ਵਿੱਚ ਦੱਬੇ ਹੋਏ ਹਨ ਅਤੇ ਚਾਂਦੀ ਉਸ ਦੇ ਹੇਠ ਹੈ। ਯਹੋਸ਼ੁਆ ਨੇ ਖੋਜੀ ਭੇਜੇ। ਉਹ ਤੰਬੂ ਵੱਲ ਭੱਜ ਕੇ ਗਏ ਅਤੇ ਵੇਖੋ ਉਹ ਤੰਬੂ ਵਿੱਚ ਦੱਬਿਆ ਹੋਇਆ ਸੀ ਅਤੇ ਚਾਂਦੀ ਉਸ ਦੇ ਹੇਠ ਸੀ।
ਕਹਾਣੀਆਂ ਵਿੱਚ
- ਯਾਏਲ ਆਪਣੇ ਤੰਬੂ ਵਿੱਚ ਸੀਸਰਾ ਨੂੰ ਦੁੱਧ ਦਿੰਦੀ ਹੈ ਅਤੇ ਤੰਬੂ ਦੀ ਕਿੱਲੀ ਨਾਲ ਉਸ ਨੂੰ ਮਾਰ ਦਿੰਦੀ ਹੈਨਿਆਂਈ 4:18–21, ਨਿਆਂਈ 5:25–26
ਆਇਤਾਂ
ਨਿਆਂਈ 4:18–21ਤਦ ਯਾਏਲ ਸੀਸਰਾ ਦੇ ਮਿਲਣ ਨੂੰ ਨਿੱਕਲੀ ਅਤੇ ਉਸ ਨੂੰ ਕਿਹਾ, “ਆਓ ਮਹਾਰਾਜ, ਮੇਰੇ ਘਰ ਆਉ ਅਤੇ ਨਾ ਡਰੋ।” ਜਦ ਉਹ ਤੰਬੂ ਵਿੱਚ ਉਸ ਦੇ ਕੋਲ ਗਿਆ ਤਾਂ ਉਸ ਨੇ ਕੰਬਲ ਨਾਲ ਉਸ ਨੂੰ ਢੱਕ ਦਿੱਤਾ। ਤਾਂ ਸੀਸਰਾ ਨੇ ਉਸ ਨੂੰ ਕਿਹਾ, “ਮੈਨੂੰ ਥੋੜਾ ਜਿਹਾ ਪਾਣੀ ਪਿਲਾ ਕਿਉਂ ਜੋ ਮੈਨੂੰ ਪਿਆਸ ਲੱਗੀ ਹੈ।” ਤਦ ਉਸ ਨੇ ਦੁੱਧ ਦੀ ਇੱਕ ਕਾੜ੍ਹਨੀ ਖੋਲ੍ਹ ਕੇ ਸੀਸਰਾ ਨੂੰ ਦੁੱਧ ਪਿਲਾਇਆ ਅਤੇ ਉਸ ਨੂੰ ਫਿਰ ਢੱਕ ਦਿੱਤਾ। ਫੇਰ ਸੀਸਰਾ ਨੇ ਉਸ ਨੂੰ ਕਿਹਾ, “ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹੀ ਹੋ ਜਾ ਅਤੇ ਜੇਕਰ ਕੋਈ ਆਵੇ ਅਤੇ ਤੈਨੂੰ ਪੁੱਛੇ ਕਿ ਇੱਥੇ ਕੋਈ ਪੁਰਖ ਹੈ? ਤਾਂ ਤੂੰ ਆਖੀਂ, ਨਹੀਂ।” ਇਸ ਤੋਂ ਬਾਅਦ ਹੇਬਰ ਦੀ ਪਤਨੀ ਯਾਏਲ ਨੇ ਤੰਬੂ ਦੀ ਇੱਕ ਕਿੱਲੀ ਚੁੱਕੀ ਅਤੇ ਇੱਕ ਹਥੌੜਾ ਹੱਥ ਵਿੱਚ ਲੈ ਲਿਆ ਅਤੇ ਚੁੱਪ-ਚਾਪ ਉਸ ਦੇ ਕੋਲ ਜਾ ਕੇ ਕਿੱਲੀ ਨੂੰ ਸੀਸਰਾ ਦੀ ਪੁੜਪੁੜੀ ਵਿੱਚ ਵਾੜ ਕੇ ਅਜਿਹਾ ਠੋਕਿਆ ਕਿ ਕਿੱਲੀ ਪਾਰ ਹੋ ਕੇ ਧਰਤੀ ਵਿੱਚ ਜਾ ਕੇ ਖੁੱਭ ਗਈ, ਉਹ ਤਾਂ ਥਕਾਵਟ ਦੇ ਕਾਰਨ ਗਹਿਰੀ ਨੀਂਦ ਵਿੱਚ ਸੁੱਤਾ ਪਿਆ ਸੀ, ਸੋ ਉਹ ਮਰ ਗਿਆ।
ਨਿਆਂਈ 5:25–26ਸੀਸਰਾ ਨੇ ਪਾਣੀ ਮੰਗਿਆ, ਉਸ ਨੇ ਦੁੱਧ ਦਿੱਤਾ, ਉਹ ਧਨਵਾਨਾਂ ਦੇ ਥਾਲ ਵਿੱਚ ਦਹੀਂ ਲਿਆਈ। ਉਸ ਨੇ ਆਪਣਾ ਹੱਥ ਕਿੱਲੀ ਉੱਤੇ ਲਾਇਆ, ਆਪਣਾ ਸੱਜਾ ਹੱਥ ਕਾਰੀਗਰ ਦੇ ਹਥੌੜੇ ਵੱਲ ਵਧਾਇਆ, ਉਸਨੇ ਸੀਸਰਾ ਨੂੰ ਠੋਕਿਆ, ਉਸ ਦੇ ਸਿਰ ਨੂੰ ਭੰਨ ਸੁੱਟਿਆ, ਉਸ ਦੀ ਪੁੜਪੁੜੀ ਨੂੰ ਆਰ ਪਾਰ ਵਿੰਨ੍ਹ ਦਿੱਤਾ!
- ਮਿਦਯਾਨੀ ਆਪਣੇ ਪਸ਼ੂਆਂ ਅਤੇ ਤੰਬੂਆਂ ਨਾਲ ਟਿੱਡੀਆਂ ਵਾਂਗੂੰ ਆਉਂਦੇ ਹਨਨਿਆਂਈ 6:5
ਆਇਤਾਂ
ਨਿਆਂਈ 6:5ਕਿਉਂ ਜੋ ਉਹ ਆਪਣੇ ਪਸ਼ੂਆਂ ਅਤੇ ਆਪਣਿਆਂ ਤੰਬੂਆਂ ਦੇ ਨਾਲ ਟਿੱਡੀਆਂ ਦੇ ਦਲ ਵਾਂਗੂੰ ਆਉਂਦੇ ਸਨ, ਉਹ ਅਤੇ ਉਨ੍ਹਾਂ ਦੇ ਊਠ ਅਣਗਿਣਤ ਸਨ, ਅਤੇ ਉਹ ਉਸ ਦੇਸ਼ ਵਿੱਚ ਵੜ ਕੇ ਉਸ ਨੂੰ ਉਜਾੜ ਦਿੰਦੇ ਸਨ।
- ਦਾਊਦ ਗੋਲਿਅਥ ਦੇ ਸ਼ਸਤਰ ਆਪਣੇ ਤੰਬੂ ਵਿੱਚ ਰੱਖਦਾ ਹੈ1 ਸਮੂ 17:54
ਆਇਤਾਂ
1 ਸਮੂ 17:54ਅਤੇ ਦਾਊਦ ਉਸ ਫ਼ਲਿਸਤੀ ਦਾ ਸਿਰ ਲੈ ਕੇ ਯਰੂਸ਼ਲਮ ਵਿੱਚ ਆਇਆ ਪਰ ਉਸ ਦੇ ਸ਼ਸਤਰਾਂ ਨੂੰ ਉਹ ਨੇ ਆਪਣੇ ਡੇਰੇ ਵਿੱਚ ਰੱਖਿਆ।
- ਊਰਿੱਯਾਹ: ਸੰਦੂਕ, ਇਸਰਾਏਲ ਅਤੇ ਯਹੂਦਾਹ ਤੰਬੂਆਂ ਵਿੱਚ ਰਹਿੰਦੇ ਹਨ2 ਸਮੂ 11:11
ਆਇਤਾਂ
2 ਸਮੂ 11:11ਤਦ ਊਰਿੱਯਾਹ ਨੇ ਦਾਊਦ ਨੂੰ ਆਖਿਆ, ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਤੰਬੂਆਂ ਵਿੱਚ ਰਹਿੰਦੇ ਸਨ ਅਤੇ ਮੇਰਾ ਮਾਲਕ ਯੋਆਬ ਅਤੇ ਮੇਰੇ ਮਹਾਰਾਜ ਦੇ ਦਾਸ ਖੁੱਲ੍ਹੇ ਮੈਦਾਨ ਵਿੱਚ ਪਏ ਹੋਏ ਹਨ, ਫਿਰ ਮੈਂ ਕਿਵੇਂ ਆਪਣੇ ਘਰ ਵਿੱਚ ਜਾ ਕੇ ਖਾਵਾਂ-ਪੀਵਾਂ ਅਤੇ ਆਪਣੀ ਇਸਤਰੀ ਨਾਲ ਸੌਂ ਜਾਂਵਾਂ? ਤੇਰੀ ਜਾਨ ਅਤੇ ਤੇਰੇ ਪ੍ਰਾਣ ਦੀ ਸਹੁੰ ਮੈਂ ਅਜਿਹਾ ਕਦੀ ਨਾ ਕਰਾਂਗਾ!
- “ਹੇ ਇਸਰਾਏਲ, ਆਪੋ ਆਪਣੇ ਤੰਬੂ ਨੂੰ ਜਾਓ”!2 ਸਮੂ 20:1, 1 ਰਾਜਾ 12:16
ਆਇਤਾਂ
2 ਸਮੂ 20:1ਅਜਿਹਾ ਹੋਇਆ ਉੱਥੇ ਇੱਕ ਸ਼ਬਾ ਨਾਮ ਦਾ ਬਿਨਯਾਮੀਨੀ ਮਨੁੱਖ ਸੀ, ਜੋ ਬੜਾ ਦੁਸ਼ਟ ਸੀ, ਉਹ ਮਨੁੱਖ ਬਿਕਰੀ ਦਾ ਪੁੱਤਰ ਸੀ। ਉਸ ਨੇ ਨਰਸਿੰਗਾ ਵਜਾ ਕੇ ਆਖਿਆ, ਨਾ ਸਾਡੀ ਵੰਡ ਯੱਸੀ ਦੇ ਪੁੱਤਰ ਨਾਲ ਸਾਡਾ ਭਾਗ ਹੈ। ਹੇ ਇਸਰਾਏਲ, ਆਪੋ ਆਪਣੇ ਤੰਬੂ ਨੂੰ ਜਾਓ!
1 ਰਾਜਾ 12:16ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਕੀ ਵੰਡ ਵਿਹਾਰ?। ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ।
- ਆਸਾ ਦੀ ਫ਼ੌਜ ਚਰਵਾਹਿਆਂ ਦੇ ਤੰਬੂਆਂ ਉੱਤੇ ਹਮਲਾ ਕਰਦੀ ਹੈ ਅਤੇ ਭੇਡਾਂ ਅਤੇ ਊਠ ਲੈ ਜਾਂਦੀ ਹੈ2 ਇਤ 14:15
ਆਇਤਾਂ
2 ਇਤ 14:15ਅਤੇ ਉਹਨਾਂ ਨੇ ਪਸ਼ੂਆਂ ਦੇ ਮਾਲਕਾਂ ਦੇ ਤੰਬੂਆਂ ਨੂੰ ਢਾਹਿਆ ਅਤੇ ਢੇਰ ਸਾਰੀਆਂ ਭੇਡਾਂ ਅਤੇ ਊਠ ਲੈ ਕੇ ਯਰੂਸ਼ਲਮ ਨੂੰ ਮੁੜ ਪਏ।
- ਆਜੜੀ ਦਾ ਤੰਬੂ ਪੁੱਟ ਕੇ ਹੋਰ ਥਾਂ ਲੈ ਜਾਇਆ ਜਾਂਦਾ ਹੈਯਸਾ 38:12
ਆਇਤਾਂ
ਯਸਾ 38:12ਮੇਰਾ ਡੇਰਾ ਪੁੱਟਿਆ ਗਿਆ, ਅਤੇ ਅਯਾਲੀ ਦੇ ਤੰਬੂ ਵਾਂਗੂੰ ਮੇਰੇ ਉੱਤੋਂ ਚੁੱਕਿਆ ਗਿਆ, ਮੈਂ ਜੁਲਾਹੇ ਵਾਂਗੂੰ ਆਪਣਾ ਜੀਵਨ ਲਪੇਟ ਲਿਆ, ਉਹ ਮੈਨੂੰ ਖੱਡੀ ਤੋਂ ਕੱਟ ਦੇਵੇਗਾ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ