Bible Explorer ਐਪ ਲਓ

ਪੜਚੋਲ › ਵਿਸ਼ੇ › ਘੰਟੇ ਅਤੇ ਪਹਿਰ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਘੰਟੇ ਅਤੇ ਪਹਿਰ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 49 ਹਿੱਸੇ, ਸਤਰ-ਦਰ-ਸਤਰ।

  • “ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ”ਉਤ 1:5
    ਆਇਤਾਂ
    ਉਤ 1:5ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।
  • ਯਿਸੂ: “ਕੀ ਦਿਨ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ?”ਯੂਹ 11:9
    ਆਇਤਾਂ
    ਯੂਹ 11:9ਯਿਸੂ ਨੇ ਉੱਤਰ ਦਿੱਤਾ, “ਕੀ ਦਿਨ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚਲੇ ਤਾਂ ਠੋਕਰ ਨਹੀਂ ਖਾਂਦਾ ਕਿਉਂਕਿ ਉਹ ਇਸ ਦੁਨੀਆਂ ਦੇ ਚਾਨਣ ਨੂੰ ਵੇਖਦਾ ਹੈ।
  • ਇੱਕ ਦਿਨ ਦਾ ਪੈਂਡਾ: ਏਲੀਯਾਹ ਉਜਾੜ ਵਿੱਚ ਉੱਨੀ ਦੂਰ ਗਿਆ1 ਰਾਜਾ 19:4
    ਆਇਤਾਂ
    1 ਰਾਜਾ 19:4ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।
  • ਸਬਤ ਦੇ ਦਿਨ ਦੀ ਦੂਰੀ: ਜ਼ੈਤੂਨ ਦੇ ਪਹਾੜ ਤੋਂ ਯਰੂਸ਼ਲਮ ਤੱਕਰਸੂਲਾਂ 1:12
    ਆਇਤਾਂ
    ਰਸੂਲਾਂ 1:12ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ।
  • ਤਿਆਰੀ ਦਾ ਦਿਨ: ਸਬਤ ਤੋਂ ਇੱਕ ਦਿਨ ਪਹਿਲਾਂਮਰਕੁ 15:42, ਯੂਹ 19:31
    ਆਇਤਾਂ
    ਮਰਕੁ 15:42ਜਦ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ।
    ਯੂਹ 19:31ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ।
  • ਸਬਤ ਤੋਂ ਪਹਿਲਾਂ ਸ਼ਾਮ ਦੇ ਪਰਛਾਵੇਂ ਪੈਂਦਿਆਂ ਹੀ ਨਹਮਯਾਹ ਨੇ ਫਾਟਕ ਬੰਦ ਕਰਵਾ ਦਿੱਤੇਨਹ 13:19
    ਆਇਤਾਂ
    ਨਹ 13:19ਇਸ ਲਈ ਸਬਤ ਦੇ ਦਿਨ ਤੋਂ ਪਹਿਲਾ ਜਦ ਹਨ੍ਹੇਰਾ ਹੋਣ ਲੱਗਿਆ ਤਾਂ ਮੈਂ ਹੁਕਮ ਦਿੱਤਾ ਕਿ ਯਰੂਸ਼ਲਮ ਦੇ ਫਾਟਕ ਬੰਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਇਹ ਹੁਕਮ ਵੀ ਦਿੱਤਾ ਕਿ ਜਦ ਤੱਕ ਸਬਤ ਦਾ ਦਿਨ ਪੂਰਾ ਨਾ ਹੋ ਜਾਵੇ, ਫਾਟਕ ਨਾ ਖੋਲ੍ਹੇ ਜਾਣ ਅਤੇ ਮੈਂ ਆਪਣੇ ਜੁਆਨਾਂ ਵਿੱਚੋਂ ਕੁਝ ਨੂੰ ਫਾਟਕਾਂ ਉੱਤੇ ਖੜ੍ਹਾ ਕੀਤਾ ਤਾਂ ਜੋ ਸਬਤ ਦੇ ਦਿਨ ਕੋਈ ਅੰਦਰ ਨਾ ਆਵੇ।
  • ਆਹਾਜ਼ ਦੀ ਧੁੱਪ ਘੜੀ ਦੀਆਂ ਪੌੜੀਆਂ ਉੱਤੇ ਪਰਛਾਵਾਂ ਦਸ ਦਰਜੇ ਪਿੱਛੇ ਮੁੜ ਗਿਆ2 ਰਾਜਾ 20:9–11
    ਆਇਤਾਂ
    2 ਰਾਜਾ 20:9–11ਤਦ ਯਸਾਯਾਹ ਨੇ ਆਖਿਆ ਕਿ ਇਸ ਗੱਲ ਦਾ ਕਿ ਯਹੋਵਾਹ ਨੇ ਜੋ ਕੰਮ ਕਰਨ ਨੂੰ ਆਖਿਆ ਹੈ, ਉਹ ਨੂੰ ਕਰੇਗਾ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੈ, ਕੀ ਪਰਛਾਵਾਂ ਦਸ ਦਰਜੇ ਅਗਾਹਾਂ ਨੂੰ ਜਾਏ ਜਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ? ਤਾਂ ਹਿਜ਼ਕੀਯਾਹ ਬੋਲਿਆ ਕਿ ਪਰਛਾਵੇਂ ਦਾ ਦਸ ਦਰਜੇ ਅਗਾਹਾਂ ਜਾਣਾ ਤਾਂ ਨਿੱਕੀ ਜਿਹੀ ਗੱਲ ਹੈ। ਨਹੀਂ ਸਗੋਂ ਪਰਛਾਵਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ। ਫਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਸੋ ਉਸ ਨੇ ਪਰਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਦਰਜੇ ਅਰਥਾਤ ਜਿੰਨ੍ਹਾਂ ਉਹ ਢੱਲ਼ ਚੁੱਕਿਆ ਸੀ, ਓਨ੍ਹਾਂ ਹੀ ਪਿੱਛੇ ਨੂੰ ਮੋੜ ਦਿੱਤਾ।

ਰਾਤ ਦੇ ਪਹਿਰ

  • ਵਿਰਲਾਪ: “ਰਾਤ ਦੇ ਹਰੇਕ ਪਹਿਰ ਦੇ ਅਰੰਭ ਵਿੱਚ ਚਿੱਲਾ”ਵਿਰ 2:19
    ਆਇਤਾਂ
    ਵਿਰ 2:19ਉੱਠ! ਰਾਤ ਦੇ ਹਰੇਕ ਪਹਿਰ ਦੇ ਅਰੰਭ ਵਿੱਚ ਚਿੱਲਾ! ਆਪਣਾ ਦਿਲ ਪ੍ਰਭੂ ਦੇ ਸਨਮੁਖ ਪਾਣੀ ਵਾਂਗੂੰ ਡੋਲ੍ਹ ਦੇ, ਆਪਣੇ ਬੱਚਿਆਂ ਦੀ ਜਾਨ ਦੀ ਖ਼ਾਤਰ ਉਸ ਦੀ ਵੱਲ ਆਪਣੇ ਹੱਥਾਂ ਨੂੰ ਫੈਲਾ, ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਸੁਰਤ ਪਏ ਹਨ।
  • ਪਹਿਰੇਦਾਰ ਬਦਲਣ ਤੋਂ ਬਾਅਦ ਗਿਦਾਊਨ ਵਿਚਕਾਰਲੇ ਪਹਿਰ ਦੇ ਸ਼ੁਰੂ ਵਿੱਚ ਆਇਆਨਿਆਂਈ 7:19
    ਆਇਤਾਂ
    ਨਿਆਂਈ 7:19ਇਸ ਤੋਂ ਬਾਅਦ ਗਿਦਾਊਨ ਅਤੇ ਉਹ ਸੌ ਮਨੁੱਖ ਜੋ ਉਸ ਦੇ ਨਾਲ ਸਨ, ਦੂਜੇ ਪਹਿਰ ਦੇ ਵੇਲੇ ਛਾਉਣੀ ਦੇ ਬੰਨ੍ਹੇ ਉੱਤੇ ਆਏ। ਉਸ ਸਮੇਂ ਪਹਿਰੇਦਾਰ ਹੁਣੇ ਬਦਲੇ ਹੀ ਸਨ, ਤਾਂ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਅਤੇ ਉਨ੍ਹਾਂ ਘੜਿਆਂ ਨੂੰ ਜੋ ਉਨ੍ਹਾਂ ਦੇ ਹੱਥ ਵਿੱਚ ਸਨ ਤੋੜ ਸੁੱਟਿਆ।
  • ਸਵੇਰ ਦੇ ਪਹਿਰ ਮਿਸਰੀਆਂ ਦੇ ਡੇਰੇ ਵਿੱਚ ਗੜਬੜ ਮਚ ਗਈਕੂਚ 14:24
    ਆਇਤਾਂ
    ਕੂਚ 14:24ਤਾਂ ਇਸ ਤਰ੍ਹਾਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਤੇ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿੱਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ।
  • ਸ਼ਾਊਲ ਨੇ ਸਵੇਰ ਦੇ ਪਹਿਰ ਅੰਮੋਨੀਆਂ ਦੇ ਡੇਰੇ ਉੱਤੇ ਹਮਲਾ ਕੀਤਾ1 ਸਮੂ 11:11
    ਆਇਤਾਂ
    1 ਸਮੂ 11:11ਅਤੇ ਸਵੇਰ ਨੂੰ ਸ਼ਾਊਲ ਨੇ ਲੋਕਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਉਹ ਪਹਿਲੇ ਪਹਿਰ ਡੇਰੇ ਦੇ ਵਿੱਚ ਆ ਵੜਿਆ ਅਤੇ ਅੰਮੋਨੀਆਂ ਨੂੰ ਮਾਰਿਆ ਅਤੇ ਦਿਨ ਚੜਨ ਤੱਕ ਅਜਿਹਾ ਮਾਰਦੇ ਰਹੇ ਕਿ ਜਿਹੜੇ ਬਚ ਗਏ ਸੋ ਅਜਿਹੇ ਖਿੱਲਰ ਗਏ, ਜੋ ਦੋ ਲੋਕ ਵੀ ਇਕੱਠੇ ਨਾ ਰਹੇ।
  • ਰਾਤ ਦੇ ਚੌਥੇ ਪਹਿਰ ਯਿਸੂ ਝੀਲ ਉੱਤੇ ਤੁਰਿਆਮੱਤੀ 14:25, ਮਰਕੁ 6:48
    ਆਇਤਾਂ
    ਮੱਤੀ 14:25ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ।
    ਮਰਕੁ 6:48ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।
  • ਮਾਲਕ ਦੂਜੇ ਜਾਂ ਤੀਜੇ ਪਹਿਰ ਆ ਸਕਦਾ ਹੈਲੂਕਾ 12:38
    ਆਇਤਾਂ
    ਲੂਕਾ 12:38ਜੇਕਰ ਉਹ ਰਾਤ ਦੇ ਦੂਸਰੇ ਜਾ ਤੀਸਰੇ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਧੰਨ ਹੈ ਉਹ ਦਾਸ।
  • ਸ਼ਾਮ ਨੂੰ, ਅੱਧੀ ਰਾਤ ਨੂੰ, ਮੁਰਗੇ ਦੀ ਬਾਂਗ ਵੇਲੇ, ਜਾਂ ਸਵੇਰ ਨੂੰਮਰਕੁ 13:35
    ਆਇਤਾਂ
    ਮਰਕੁ 13:35ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ।
  • ਇੱਕ ਭਜਨਕਾਰ ਰਾਤ ਦੇ ਪਹਿਰਾਂ ਵਿੱਚ ਧਿਆਨ ਕਰਦਾ ਹੈਜ਼ਬੂ 63:6, ਜ਼ਬੂ 119:148
    ਆਇਤਾਂ
    ਜ਼ਬੂ 63:6ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।
    ਜ਼ਬੂ 119:148ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ।

ਦਿਨ ਦੇ ਘੰਟੇ

  • ਪਤਰਸ: ਅਜੇ ਤਾਂ ਦਿਨ ਦਾ ਤੀਜਾ ਘੰਟਾ ਹੀ ਹੈ!ਰਸੂਲਾਂ 2:15
    ਆਇਤਾਂ
    ਰਸੂਲਾਂ 2:15ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।
  • ਤੀਜੇ, ਛੇਵੇਂ, ਨੌਵੇਂ ਅਤੇ ਗਿਆਰ੍ਹਵੇਂ ਘੰਟੇ ਰੱਖੇ ਗਏ ਮਜ਼ਦੂਰਮੱਤੀ 20:3, ਮੱਤੀ 20:5–6
    ਆਇਤਾਂ
    ਮੱਤੀ 20:3ਅਤੇ ਪਹਿਰ ਕੁ ਦਿਨ ਚੜੇ ਬਾਹਰ ਜਾ ਕੇ ਉਹ ਨੇ ਹੋਰ ਲੋਕਾਂ ਨੂੰ ਬਜਾਰ ਵਿੱਚ ਵਿਹਲੇ ਖੜ੍ਹੇ ਵੇਖਿਆ।
    ਮੱਤੀ 20:5–6ਅਤੇ ਦਿਨ ਦੇ ਤੀਜੇ ਪਹਿਰ ਦੇ ਲਗਭਗ ਬਾਹਰ ਜਾ ਕੇ ਉਹ ਨੇ ਉਸੇ ਤਰ੍ਹਾਂ ਕੀਤਾ। ਅਤੇ ਘੰਟਾ ਕੁ ਦਿਨ ਰਹਿੰਦੇ ਬਾਹਰ ਜਾ ਕੇ ਉਹ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੇ?
  • ਸ਼ਾਮ ਨੂੰ ਸਭ ਨੂੰ ਮਜ਼ਦੂਰੀ ਮਿਲੀ, ਪਿਛਲੇ ਰੱਖੇ ਗਿਆਂ ਨੂੰ ਪਹਿਲਾਂਮੱਤੀ 20:8–9
    ਆਇਤਾਂ
    ਮੱਤੀ 20:8–9ਅਤੇ ਜਦੋਂ ਸ਼ਾਮ ਹੋਈ ਬਾਗ਼ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ। ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ।
  • ਜਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਉੱਤੇ ਚੜ੍ਹਾਇਆ ਤਾਂ ਤੀਜਾ ਘੰਟਾ ਸੀਮਰਕੁ 15:25
    ਆਇਤਾਂ
    ਮਰਕੁ 15:25ਪਹਿਰ ਦਿਨ ਚੜ੍ਹਿਆ ਸੀ ਜਦ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾਇਆ।
  • ਛੇਵੇਂ ਘੰਟੇ ਤੋਂ ਨੌਵੇਂ ਘੰਟੇ ਤੱਕ ਹਨ੍ਹੇਰਾਮੱਤੀ 27:45, ਮਰਕੁ 15:33, ਲੂਕਾ 23:44
    ਆਇਤਾਂ
    ਮੱਤੀ 27:45ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।
    ਮਰਕੁ 15:33ਜਦ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਹਨ੍ਹੇਰਾ ਛਾ ਗਿਆ ਅਤੇ ਤੀਜੇ ਪਹਿਰ ਤੱਕ ਰਿਹਾ।
    ਲੂਕਾ 23:44ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।
  • ਪਿਲਾਤੁਸ: “ਇਹ ਵੇਖੋ, ਤੁਹਾਡਾ ਰਾਜਾ ਹੈ”! ਲਗਭਗ ਛੇਵਾਂ ਘੰਟਾ ਸੀਯੂਹ 19:14
    ਆਇਤਾਂ
    ਯੂਹ 19:14ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।”
  • ਅਧਿਕਾਰੀ ਦੇ ਪੁੱਤਰ ਦਾ ਬੁਖ਼ਾਰ ਸੱਤਵੇਂ ਘੰਟੇ ਉੱਤਰ ਗਿਆਯੂਹ 4:52
    ਆਇਤਾਂ
    ਯੂਹ 4:52ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜ਼ਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਉਤਰ ਗਿਆ।”
  • ਦੋ ਚੇਲੇ ਲਗਭਗ ਦਸਵੇਂ ਘੰਟੇ ਯਿਸੂ ਦੇ ਨਾਲ ਗਏਯੂਹ 1:39
    ਆਇਤਾਂ
    ਯੂਹ 1:39ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਵੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।
  • ਪਤਰਸ ਅਤੇ ਯੂਹੰਨਾ ਨੌਵੇਂ ਘੰਟੇ, ਪ੍ਰਾਰਥਨਾ ਦੇ ਵੇਲੇ, ਹੈਕਲ ਨੂੰ ਗਏਰਸੂਲਾਂ 3:1
    ਆਇਤਾਂ
    ਰਸੂਲਾਂ 3:1ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ।
  • ਕੁਰਨੇਲਿਯੁਸ ਨੌਵੇਂ ਘੰਟੇ ਪ੍ਰਾਰਥਨਾ ਕਰ ਰਿਹਾ ਸੀਰਸੂਲਾਂ 10:3, ਰਸੂਲਾਂ 10:30
    ਆਇਤਾਂ
    ਰਸੂਲਾਂ 10:3ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ!
    ਰਸੂਲਾਂ 10:30ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ।
  • ਪਤਰਸ ਲਗਭਗ ਛੇਵੇਂ ਘੰਟੇ ਪ੍ਰਾਰਥਨਾ ਕਰਨ ਲਈ ਛੱਤ ਉੱਤੇ ਗਿਆਰਸੂਲਾਂ 10:9
    ਆਇਤਾਂ
    ਰਸੂਲਾਂ 10:9ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ
  • ਸਿਪਾਹੀ ਰਾਤ ਦੇ ਤੀਜੇ ਘੰਟੇ ਕੈਸਰਿਯਾ ਨੂੰ ਤੁਰ ਪਏਰਸੂਲਾਂ 23:23
    ਆਇਤਾਂ
    ਰਸੂਲਾਂ 23:23ਅਤੇ ਉਸ ਨੇ ਸੂਬੇਦਾਰਾਂ ਵਿੱਚੋਂ ਦੋ ਜਣਿਆਂ ਨੂੰ ਸੱਦ ਕੇ ਕਿਹਾ ਕਿ ਦੋ ਸੌ ਸਿਪਾਹੀ ਕੈਸਰਿਯਾ ਨੂੰ ਜਾਣ ਲਈ ਅਤੇ ਸੱਤਰ ਘੋੜ ਸਵਾਰ ਅਤੇ ਦੋ ਸੌ ਭਾਲੇ ਚੁਕੀ ਸਿਪਾਹੀਆਂ ਨੂੰ ਤਿਆਰ ਕਰ ਰੱਖੋ।

ਸਵੇਰ, ਦੁਪਹਿਰ ਅਤੇ ਅੱਧੀ ਰਾਤ

  • ਦਾਨੀਏਲ ਯਰੂਸ਼ਲਮ ਵੱਲ ਖਿੜਕੀਆਂ ਖੋਲ੍ਹ ਕੇ ਦਿਨ ਵਿੱਚ ਤਿੰਨ ਵਾਰ ਪ੍ਰਾਰਥਨਾ ਕਰਦਾ ਸੀਦਾਨੀ 6:10
    ਆਇਤਾਂ
    ਦਾਨੀ 6:10ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।
  • ਇੱਕ ਭਜਨ: “ਸ਼ਾਮ, ਸਵੇਰ ਅਤੇ ਦੁਪਹਿਰ ਨੂੰ ਮੈਂ ਸ਼ਿਕਾਇਤ ਕਰਾਂਗਾ”ਜ਼ਬੂ 55:17
    ਆਇਤਾਂ
    ਜ਼ਬੂ 55:17ਸ਼ਾਮ, ਸਵੇਰ ਅਤੇ ਦੁਪਹਿਰ ਨੂੰ ਮੈਂ ਸ਼ਿਕਾਇਤ ਕਰਾਂਗਾ ਅਤੇ ਮੈਂ ਹੂੰਗਾਂਗਾ, ਅਤੇ ਉਹ ਮੇਰੀ ਅਵਾਜ਼ ਸੁਣੇਗਾ।
  • ਅਬਰਾਹਾਮ ਦਿਨ ਦੀ ਤਪਸ਼ ਵਿੱਚ ਆਪਣੇ ਤੰਬੂ ਦੇ ਦਰਵਾਜ਼ੇ ਉੱਤੇ ਬੈਠਾ ਸੀਉਤ 18:1
    ਆਇਤਾਂ
    ਉਤ 18:1ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ।
  • ਇਸਹਾਕ ਸ਼ਾਮ ਪੈਂਦਿਆਂ ਹੀ ਖੇਤ ਵਿੱਚ ਨਿੱਕਲਿਆਉਤ 24:63
    ਆਇਤਾਂ
    ਉਤ 24:63ਇਸਹਾਕ ਸ਼ਾਮ ਦੇ ਵੇਲੇ ਖੇਤਾਂ ਵਿੱਚ ਧਿਆਨ ਕਰਨ ਲਈ ਬਾਹਰ ਗਿਆ ਸੀ, ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਊਠ ਆ ਰਹੇ ਸਨ।
  • ਪਸਾਹ ਦੇ ਲੇਲੇ ਘੁਸਮੁਸੇ ਵੇਲੇ ਵੱਢੇ ਜਾਂਦੇ ਸਨਕੂਚ 12:6
    ਆਇਤਾਂ
    ਕੂਚ 12:6ਅਤੇ ਤੁਸੀਂ ਉਸ ਨੂੰ ਇਸ ਮਹੀਨੇ ਦੀ ਚੌਧਵੀਂ ਤੱਕ ਰੱਖ ਛੱਡਣਾ ਅਤੇ ਇਸਰਾਏਲ ਦੀ ਮੰਡਲੀ ਦੀ ਸਾਰੀ ਸਭਾ ਸ਼ਾਮ ਨੂੰ ਉਸ ਨੂੰ ਕੱਟੇ
  • ਏਲੀਯਾਹ ਨੇ ਸ਼ਾਮ ਦੀ ਬਲੀ ਦੇ ਵੇਲੇ ਪ੍ਰਾਰਥਨਾ ਕੀਤੀ1 ਰਾਜਾ 18:36
    ਆਇਤਾਂ
    1 ਰਾਜਾ 18:36ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।
  • ਨਹਮਯਾਹ ਦੇ ਆਦਮੀ ਪਹੁ ਫੁੱਟਣ ਤੋਂ ਤਾਰੇ ਨਿੱਕਲਣ ਤੱਕ ਬਰਛੇ ਫੜੀ ਰੱਖਦੇ ਸਨਨਹ 4:21
    ਆਇਤਾਂ
    ਨਹ 4:21ਇਸ ਤਰ੍ਹਾਂ ਅਸੀਂ ਕੰਮ ਕਰਦੇ ਰਹੇ, ਅਤੇ ਉਨ੍ਹਾਂ ਵਿੱਚੋਂ ਅੱਧੇ ਸੂਰਜ ਚੜ੍ਹਨ ਤੋਂ ਲੈ ਕੇ ਤਾਰਿਆਂ ਦੇ ਵਿਖਾਈ ਦੇਣ ਤੱਕ ਬਰਛੀਆਂ ਫੜ੍ਹੀ ਰੱਖਦੇ ਸਨ।
  • ਅੱਧੀ ਰਾਤ ਨੂੰ ਸਮਸੂਨ ਨੇ ਅੱਜ਼ਾਹ ਦੇ ਸ਼ਹਿਰ ਦੇ ਫਾਟਕ ਦੇ ਬੂਹੇ ਪੁੱਟ ਲਏਨਿਆਂਈ 16:3
    ਆਇਤਾਂ
    ਨਿਆਂਈ 16:3ਪਰ ਸਮਸੂਨ ਅੱਧੀ ਰਾਤ ਤੱਕ ਪਿਆ ਰਿਹਾ ਅਤੇ ਅੱਧੀ ਰਾਤ ਨੂੰ ਉੱਠ ਕੇ ਸ਼ਹਿਰ ਦੇ ਫਾਟਕ ਦੇ ਦੋਹਾਂ ਪੱਲਿਆਂ ਨੂੰ ਕਬਜ਼ਿਆਂ ਸਮੇਤ ਪੁੱਟ ਲਿਆ ਅਤੇ ਉਨ੍ਹਾਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਕੇ ਉਸ ਪਰਬਤ ਦੀ ਚੋਟੀ ਉੱਤੇ ਲੈ ਗਿਆ ਜੋ ਹਬਰੋਨ ਦੇ ਸਾਹਮਣੇ ਹੈ!
  • ਅੱਧੀ ਰਾਤ ਨੂੰ ਬੋਅਜ਼ ਜਾਗਿਆ ਤਾਂ ਇੱਕ ਇਸਤਰੀ ਉਸ ਦੇ ਪੈਰਾਂ ਕੋਲ ਪਈ ਸੀਰੂਥ 3:8
    ਆਇਤਾਂ
    ਰੂਥ 3:8ਫਿਰ ਅਜਿਹਾ ਹੋਇਆ ਕਿ ਅੱਧੀ ਰਾਤ ਨੂੰ ਉਹ ਮਨੁੱਖ ਚੌਂਕ ਗਿਆ ਅਤੇ ਪਾਸਾ ਪਰਤ ਕੇ ਵੇਖਿਆ ਕਿ ਇੱਕ ਇਸਤਰੀ ਉਸ ਦੇ ਪੈਰਾਂ ਕੋਲ ਲੇਟੀ ਹੋਈ ਹੈ।
  • ਲਗਭਗ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਕੈਦ ਵਿੱਚ ਪ੍ਰਾਰਥਨਾ ਕਰਦੇ ਅਤੇ ਭਜਨ ਗਾਉਂਦੇ ਸਨਰਸੂਲਾਂ 16:25
    ਆਇਤਾਂ
    ਰਸੂਲਾਂ 16:25ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ।
  • ਪੌਲੁਸ ਅੱਧੀ ਰਾਤ ਤੱਕ ਗੱਲਾਂ ਕਰਦਾ ਰਿਹਾ, ਅਤੇ ਯੂਤਖੁਸ ਖਿੜਕੀ ਤੋਂ ਡਿੱਗ ਪਿਆਰਸੂਲਾਂ 20:7, ਰਸੂਲਾਂ 20:9
    ਆਇਤਾਂ
    ਰਸੂਲਾਂ 20:7ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।
    ਰਸੂਲਾਂ 20:9ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।
  • ਮੁਰਗੇ ਨੇ ਦੂਜੀ ਵਾਰ ਬਾਂਗ ਦਿੱਤੀ, ਅਤੇ ਪਤਰਸ ਨੂੰ ਯਾਦ ਆਇਆਮਰਕੁ 14:30, ਮਰਕੁ 14:72
    ਆਇਤਾਂ
    ਮਰਕੁ 14:30ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।
    ਮਰਕੁ 14:72ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ।
  • ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ, ਸੂਰਜ ਚੜ੍ਹਦਿਆਂ ਹੀ, ਉਹ ਕਬਰ ਉੱਤੇ ਗਈਆਂਮਰਕੁ 16:2
    ਆਇਤਾਂ
    ਮਰਕੁ 16:2ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ