ਪੜਚੋਲ › ਵਿਸ਼ੇ › ਬੁਰਜ ਅਤੇ ਪਹਿਰੇ ਦੇ ਬੁਰਜ
ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਬੁਰਜ ਅਤੇ ਪਹਿਰੇ ਦੇ ਬੁਰਜ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 30 ਹਿੱਸੇ, ਸਤਰ-ਦਰ-ਸਤਰ।
- ਬਾਬਲ ਵਿੱਚ: ਇੱਕ ਸ਼ਹਿਰ ਅਤੇ ਇੱਕ ਬੁਰਜ ਜਿਸ ਦੀ ਟੀਸੀ ਅਕਾਸ਼ ਤੱਕ ਪਹੁੰਚੇਉਤ 11:4
ਆਇਤਾਂ
ਉਤ 11:4ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ।
- ਯਹੋਵਾਹ ਸ਼ਹਿਰ ਅਤੇ ਬੁਰਜ ਵੇਖਣ ਲਈ ਹੇਠਾਂ ਉਤਰਿਆਉਤ 11:5
ਆਇਤਾਂ
ਉਤ 11:5ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ।
- ਉਨ੍ਹਾਂ ਨੇ ਸ਼ਹਿਰ ਬਣਾਉਣਾ ਛੱਡ ਦਿੱਤਾ, ਅਤੇ ਉਸ ਦਾ ਨਾਮ ਬਾਬਲ ਪਿਆਉਤ 11:8–9
ਆਇਤਾਂ
ਉਤ 11:8–9ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ। ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।
- ਯਾਕੂਬ ਨੇ ਏਦਰ ਦੇ ਬੁਰਜ ਦੇ ਪਰਲੇ ਪਾਸੇ ਆਪਣਾ ਤੰਬੂ ਲਾਇਆਉਤ 35:21
ਆਇਤਾਂ
ਉਤ 35:21ਫਿਰ ਇਸਰਾਏਲ ਤੁਰ ਪਿਆ ਅਤੇ ਆਪਣਾ ਤੰਬੂ ਏਦਰ ਦੇ ਬੁਰਜ ਦੇ ਪਰਲੇ ਪਾਸੇ ਖੜ੍ਹਾ ਕੀਤਾ।
ਯੁੱਧ ਵਿੱਚ ਬੁਰਜ
- ਗਿਦਾਊਨ ਨੇ ਫਨੂਏਲ ਦੇ ਬੁਰਜ ਨੂੰ ਧਮਕੀ ਦਿੱਤੀ, ਫਿਰ ਉਸ ਨੂੰ ਢਾਹ ਦਿੱਤਾਨਿਆਂਈ 8:9, ਨਿਆਂਈ 8:17
ਆਇਤਾਂ
ਨਿਆਂਈ 8:9ਉਸ ਨੇ ਪਨੂਏਲ ਦੇ ਵਾਸੀਆਂ ਨੂੰ ਕਿਹਾ, “ਜਦ ਮੈਂ ਸੁੱਖ-ਸਾਂਦ ਨਾਲ ਮੁੜ ਆਵਾਂਗਾ ਤਾਂ ਮੈਂ ਇਸ ਬੁਰਜ ਨੂੰ ਢਾਹ ਦਿਆਂਗਾ!”
ਨਿਆਂਈ 8:17ਅਤੇ ਉਸ ਨੇ ਪਨੂਏਲ ਦਾ ਬੁਰਜ ਢਾਹ ਦਿੱਤਾ, ਅਤੇ ਨਗਰ ਦੇ ਮਨੁੱਖਾਂ ਨੂੰ ਵੱਢ ਸੁੱਟਿਆ।
- ਜਦ ਅਬੀਮਲਕ ਨੇ ਸ਼ਕਮ ਦਾ ਬੁਰਜ ਸਾੜਿਆ ਤਾਂ ਲਗਭਗ ਇੱਕ ਹਜ਼ਾਰ ਲੋਕ ਮਰੇਨਿਆਂਈ 9:46, ਨਿਆਂਈ 9:49
ਆਇਤਾਂ
ਨਿਆਂਈ 9:46ਜਦ ਸ਼ਕਮ ਦੇ ਬੁਰਜ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੇ ਇਹ ਸੁਣਿਆ ਤਾਂ ਉਹ ਏਲਬਰੀਥ ਦੇਵਤੇ ਦੇ ਮੰਦਰ ਦੇ ਗੜ੍ਹ ਵਿੱਚ ਜਾ ਵੜੇ।
ਨਿਆਂਈ 9:49ਤਦ ਉਨ੍ਹਾਂ ਸਾਰਿਆਂ ਲੋਕਾਂ ਨੇ ਵੀ ਇੱਕ-ਇੱਕ ਟਾਹਣੀ ਵੱਢ ਲਈ, ਅਤੇ ਅਬੀਮਲਕ ਦੇ ਪਿੱਛੇ ਚੱਲੇ ਅਤੇ ਉਨ੍ਹਾਂ ਨੂੰ ਗੜ੍ਹ ਦੇ ਕੋਲ ਸੁੱਟ ਕੇ ਅੱਗ ਲਾ ਦਿੱਤੀ, ਤਦ ਸ਼ਕਮ ਦੇ ਬੁਰਜ ਵਿੱਚ ਸਾਰੇ ਪੁਰਖ ਅਤੇ ਇਸਤਰੀਆਂ ਜੋ ਇੱਕ ਹਜ਼ਾਰ ਦੇ ਲੱਗਭੱਗ ਸਨ, ਮਰ ਗਏ।
- ਤੇਬੇਸ ਵਿੱਚ ਲੋਕਾਂ ਨੇ ਆਪਣੇ ਆਪ ਨੂੰ ਇੱਕ ਪੱਕੇ ਬੁਰਜ ਵਿੱਚ ਬੰਦ ਕਰ ਲਿਆਨਿਆਂਈ 9:50–52
ਆਇਤਾਂ
ਨਿਆਂਈ 9:50–52ਫੇਰ ਅਬੀਮਲਕ ਤੇਬੇਸ ਨੂੰ ਗਿਆ ਅਤੇ ਤੇਬੇਸ ਦੇ ਸਾਹਮਣੇ ਤੰਬੂ ਲਾ ਕੇ ਉਸ ਨੂੰ ਜਿੱਤ ਲਿਆ। ਪਰ ਉਸ ਨਗਰ ਦੇ ਵਿੱਚ ਇੱਕ ਵੱਡਾ ਪੱਕਾ ਬੁਰਜ ਸੀ, ਇਸ ਲਈ ਸਾਰੇ ਪੁਰਖ ਅਤੇ ਇਸਤਰੀਆਂ ਅਤੇ ਸ਼ਹਿਰ ਦੇ ਵਾਸੀ ਸਾਰੇ ਭੱਜ ਕੇ ਉਸ ਦੇ ਵਿੱਚ ਜਾ ਵੜੇ ਅਤੇ ਦਰਵਾਜ਼ਾ ਬੰਦ ਕਰਕੇ ਬੁਰਜ ਦੀ ਛੱਤ ਉੱਤੇ ਚੜ੍ਹ ਗਏ। ਤਦ ਅਬੀਮਲਕ ਬੁਰਜ ਦੇ ਕੋਲ ਜਾ ਕੇ ਉਸ ਦੇ ਨਾਲ ਲੜਿਆ, ਅਤੇ ਉਸ ਨੂੰ ਸਾੜਨ ਲਈ ਬੁਰਜ ਦੇ ਦਰਵਾਜ਼ੇ ਦੇ ਨੇੜੇ ਪਹੁੰਚਿਆ।
- ਉਸ ਦੀ ਛੱਤ ਤੋਂ ਇੱਕ ਇਸਤਰੀ ਨੇ ਅਬੀਮਲਕ ਉੱਤੇ ਚੱਕੀ ਦਾ ਪੁੜ ਸੁੱਟਿਆਨਿਆਂਈ 9:53
ਆਇਤਾਂ
ਨਿਆਂਈ 9:53ਤਦ ਕਿਸੇ ਇਸਤਰੀ ਨੇ ਚੱਕੀ ਦਾ ਉੱਪਰਲਾ ਪੁੜ ਅਬੀਮਲਕ ਦੇ ਸਿਰ ਉੱਤੇ ਸੁੱਟ ਦਿੱਤਾ ਅਤੇ ਉਸ ਦਾ ਸਿਰ ਫੱਟ ਗਿਆ।
- ਯਿਜ਼ਰਏਲ ਵਿੱਚ ਬੁਰਜ ਉੱਤੇ ਖੜ੍ਹੇ ਪਹਿਰੇਦਾਰ ਨੇ ਯੇਹੂ ਦੀ ਫ਼ੌਜ ਨੂੰ ਆਉਂਦੇ ਵੇਖਿਆ2 ਰਾਜਾ 9:17
ਆਇਤਾਂ
2 ਰਾਜਾ 9:17ਯਿਜ਼ਰਏਲ ਵਿੱਚ ਪਹਿਰੇ ਵਾਲਾ ਬੁਰਜ ਉੱਤੇ ਖੜ੍ਹਾ ਸੀ ਅਤੇ ਜਦ ਉਸ ਨੇ ਯੇਹੂ ਦੇ ਵੱਡੇ ਜੱਥੇ ਨੂੰ ਆਉਂਦਿਆ ਵੇਖਿਆ ਤਾਂ ਆਖਿਆ, ਮੈਨੂੰ ਇੱਕ ਵੱਡਾ ਜੱਥਾ ਦਿਸਦਾ ਹੈ। ਯੋਰਾਮ ਨੇ ਕਿਹਾ, ਇੱਕ ਸਵਾਰ ਨੂੰ ਲੈ ਕੇ ਉਨ੍ਹਾਂ ਨੂੰ ਮਿਲਣ ਲਈ ਘੱਲ ਕਿ ਉਹ ਉਸ ਨੂੰ ਪੁੱਛੇ, “ਕੀ ਸ਼ਾਂਤੀ ਵੀ ਹੈ?”
- “ਗੁੰਬਦ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੱਕ”2 ਰਾਜਾ 17:9, 2 ਰਾਜਾ 18:8
ਆਇਤਾਂ
2 ਰਾਜਾ 17:9ਇਸਰਾਏਲੀਆਂ ਨੇ ਗੁਪਤ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ, ਜੋ ਚੰਗੇ ਨਹੀਂ ਸਨ ਅਤੇ ਉਨ੍ਹਾਂ ਨੇ ਪਹਿਰੇਦਾਰਾਂ ਨੂੰ ਗੁੰਬਦ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੱਕ ਆਪਣਿਆਂ ਸਾਰਿਆਂ ਸ਼ਹਿਰਾਂ ਵਿੱਚ ਉੱਚੇ ਥਾਂ ਬਣਾ ਲਏ।
2 ਰਾਜਾ 18:8ਉਸੇ ਨੇ ਹੀ ਫ਼ਲਿਸਤੀਆਂ ਨੂੰ ਅੱਜ਼ਾਹ ਅਤੇ ਉਹ ਦੀਆਂ ਹੱਦਾਂ ਤੱਕ ਪਹਿਰੇਦਾਰਾਂ ਦੇ ਬੁਰਜ ਤੋਂ ਗੜ੍ਹ ਵਾਲੇ ਸ਼ਹਿਰ ਤੱਕ ਮਾਰਿਆ।
ਬੁਰਜ ਬਣਾਉਣ ਵਾਲੇ ਰਾਜੇ
- ਆਸਾ: ਕੰਧਾਂ ਅਤੇ ਬੁਰਜਾਂ, ਬੂਹਿਆਂ ਅਤੇ ਅਰਲਾਂ ਵਾਲੇ ਸ਼ਹਿਰ2 ਇਤ 14:7
ਆਇਤਾਂ
2 ਇਤ 14:7ਇਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਇਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਦੇ ਅਰਲ ਲਾਈਏ ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸੀਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫ਼ੇਰਿਓਂ ਅਰਾਮ ਬਖਸ਼ਿਆ ਹੈ। ਸੋ ਉਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫ਼ਲ ਹੋਏ।
- ਉੱਜ਼ੀਯਾਹ ਨੇ ਯਰੂਸ਼ਲਮ ਦੇ ਫਾਟਕਾਂ ਉੱਤੇ ਅਤੇ ਉਜਾੜ ਵਿੱਚ ਬੁਰਜ ਬਣਾਏ2 ਇਤ 26:9–10
ਆਇਤਾਂ
2 ਇਤ 26:9–10ਅਤੇ ਉੱਜ਼ੀਯਾਹ ਨੇ ਯਰੂਸ਼ਲਮ ਵਿੱਚ ਕੋਨੇ ਦੇ ਫਾਟਕ ਅਤੇ ਵਾਦੀ ਦੇ ਫਾਟਕ ਅਤੇ ਦੀਵਾਰ ਦੇ ਮੋੜ ਉੱਤੇ ਬੁਰਜ ਬਣਾਏ ਅਤੇ ਉਨ੍ਹਾਂ ਨੂੰ ਪੱਕਾ ਕੀਤਾ ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾਬ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮੈਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲ੍ਹੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ।
- ਉੱਜ਼ੀਯਾਹ ਦੀਆਂ ਕਲਾਂ ਬੁਰਜਾਂ ਤੋਂ ਤੀਰ ਚਲਾਉਂਦੀਆਂ ਅਤੇ ਪੱਥਰ ਸੁੱਟਦੀਆਂ ਸਨ2 ਇਤ 26:15
ਆਇਤਾਂ
2 ਇਤ 26:15ਅਤੇ ਉਸ ਨੇ ਯਰੂਸ਼ਲਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਉਹ ਤੀਰ ਚਲਾਉਣ ਅਤੇ ਵੱਡੇ-ਵੱਡੇ ਪੱਥਰ ਵਗਾਹੁਣ ਲਈ ਬੁਰਜ਼ਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ। ਸੋ ਉਹ ਦਾ ਨਾਮ ਦੂਰ ਤੱਕ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜਿਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ।
- ਯੋਥਾਮ ਨੇ ਜੰਗਲਾਂ ਵਿੱਚ ਗੜ੍ਹ ਅਤੇ ਬੁਰਜ ਬਣਾਏ2 ਇਤ 27:4
ਆਇਤਾਂ
2 ਇਤ 27:4ਉਸ ਨੇ ਯਹੂਦਾਹ ਦੇ ਪਰਬਤ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ
- ਹਿਜ਼ਕੀਯਾਹ ਨੇ ਟੁੱਟੀ ਕੰਧ ਮੁੜ ਬਣਾਈ ਅਤੇ ਉਸ ਉੱਤੇ ਬੁਰਜ ਉਸਾਰੇ2 ਇਤ 32:5
ਆਇਤਾਂ
2 ਇਤ 32:5ਤਾਂ ਉਸ ਨੇ ਹਿੰਮਤ ਕੀਤੀ ਅਤੇ ਸਾਰੀ ਕੰਧ ਨੂੰ ਜਿਹੜੀ ਟੁੱਟੀ ਹੋਈ ਸੀ ਬਣਾਇਆ ਅਤੇ ਬੁਰਜ਼ਾਂ ਨੂੰ ਉੱਚਾ ਕੀਤਾ ਅਤੇ ਉਸ ਦੇ ਬਾਹਰਲੀ ਵੱਲ ਇੱਕ ਹੋਰ ਕੰਧ ਬਣਾਈ ਅਤੇ ਦਾਊਦ ਦੇ ਸ਼ਹਿਰ ਮਿੱਲੋ ਨੂੰ ਪੱਕਿਆਂ ਕੀਤਾ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਾਈਆਂ
ਯਰੂਸ਼ਲਮ ਦੇ ਬੁਰਜ
- ਹੰਮੇਆਹ ਦਾ ਬੁਰਜ ਅਤੇ ਹਨਨੇਲ ਦਾ ਬੁਰਜਨਹ 3:1, ਨਹ 12:39
ਆਇਤਾਂ
ਨਹ 3:1ਤਦ ਅਲਯਾਸ਼ੀਬ ਪ੍ਰਧਾਨ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਨ੍ਹਾਂ ਨੇ ਭੇਡ ਫਾਟਕ ਨੂੰ ਬਣਾਇਆ। ਉਨ੍ਹਾਂ ਨੇ ਉਸ ਦਾ ਸਮਰਪਣ ਕੀਤਾ ਅਤੇ ਉਸ ਦੇ ਦਰਵਾਜ਼ੇ ਵੀ ਲਗਾਏ, ਇਸ ਦੇ ਨਾਲ ਉਨ੍ਹਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੱਕ ਸ਼ਹਿਰਪਨਾਹ ਦਾ ਸਮਰਪਣ ਕੀਤਾ।
ਨਹ 12:39ਅਤੇ ਇਫ਼ਰਾਈਮੀ ਫਾਟਕ, ਅਤੇ ਪੁਰਾਣੇ ਫਾਟਕ, ਅਤੇ ਮੱਛੀ ਫਾਟਕ, ਅਤੇ ਹਨਨੇਲ ਦੇ ਬੁਰਜ ਅਤੇ ਹੰਮੇਆਹ ਦੇ ਬੁਰਜ ਤੋਂ ਹੁੰਦੇ ਹੋਏ ਭੇਡ-ਫਾਟਕ ਤੱਕ ਗਏ ਅਤੇ ਕੈਦਖ਼ਾਨੇ ਦੇ ਫਾਟਕ ਕੋਲ ਖੜ੍ਹੇ ਹੋ ਗਏ।
- ਤੰਦੂਰਾਂ ਦਾ ਬੁਰਜਨਹ 3:11, ਨਹ 12:38
- ਓਫ਼ਲ ਦੀ ਕੰਧ ਦੇ ਨੇੜੇ ਬਾਹਰ ਨਿੱਕਲਿਆ ਹੋਇਆ ਵੱਡਾ ਬੁਰਜਨਹ 3:25–27
ਆਇਤਾਂ
ਨਹ 3:25–27ਫਿਰ ਊਜ਼ਈ ਦੇ ਪੁੱਤਰ ਪਲਾਲ ਨੇ ਉਸੇ ਮੋੜ ਤੋਂ ਲੈ ਕੇ ਉਸ ਬੁਰਜ ਦੇ ਸਾਹਮਣੇ ਤੱਕ ਜੋ ਰਾਜਾ ਦੇ ਉੱਪਰਲੇ ਮਹਿਲ ਦੇ ਸਾਹਮਣਿਓਂ ਨਿੱਕਲਦਾ ਸੀ, ਜਿਹੜਾ ਕੈਦਖ਼ਾਨੇ ਦੇ ਵਿਹੜੇ ਦੇ ਨਾਲ ਸੀ, ਮੁਰੰਮਤ ਕੀਤੀ। ਉਸ ਤੋਂ ਬਾਅਦ ਪਰੋਸ਼ ਦੇ ਪੁੱਤਰ ਪਦਾਯਾਹ ਨੇ ਅਤੇ ਨਥੀਨੀਮ (ਭਵਨ ਦੇ ਸੇਵਕ) ਜੋ ਓਫ਼ਲ ਵਿੱਚ ਵੱਸਦੇ ਸਨ, ਉਨ੍ਹਾਂ ਨੇ ਜਲ-ਫਾਟਕ ਦੇ ਸਾਹਮਣੇ ਤੱਕ ਅਤੇ ਪੂਰਬ ਵੱਲ ਬਾਹਰ ਨਿੱਕਲੇ ਹੋਏ ਬੁਰਜ ਤੱਕ ਮੁਰੰਮਤ ਕੀਤੀ। ਉਨ੍ਹਾਂ ਤੋਂ ਅੱਗੇ ਤਕੋਈਆਂ ਨੇ ਦੂਜੇ ਹਿੱਸੇ ਦੀ ਮੁਰੰਮਤ ਕੀਤੀ, ਜਿਹੜਾ ਬਾਹਰ ਨਿੱਕਲੇ ਹੋਏ ਉਸ ਵੱਡੇ ਬੁਰਜ ਦੇ ਸਾਹਮਣੇ ਤੋਂ ਓਫ਼ਲ ਦੀ ਕੰਧ ਤੱਕ ਸੀ।
- ਜਦ ਸਿਲੋਆਮ ਦਾ ਬੁਰਜ ਡਿੱਗਾ ਤਾਂ ਅਠਾਰਾਂ ਲੋਕ ਮਾਰੇ ਗਏਲੂਕਾ 13:4
ਆਇਤਾਂ
ਲੂਕਾ 13:4ਜਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਡਿੱਗਾ ਅਤੇ ਉਹ ਮਰ ਗਏ ਸਨ, ਭਲਾ, ਤੁਸੀਂ ਇਹ ਸਮਝਦੇ ਹੋ ਜੋ ਉਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ?
ਅੰਗੂਰੀ ਬਾਗ਼ ਅਤੇ ਕਹਾਵਤਾਂ
- ਅੰਗੂਰੀ ਬਾਗ਼ ਦਾ ਮਾਲਕ ਪਹਿਰੇ ਦਾ ਬੁਰਜ ਬਣਾਉਂਦਾ ਹੈ ਅਤੇ ਕੋਹਲੂ ਪੁੱਟਦਾ ਹੈਯਸਾ 5:2, ਮੱਤੀ 21:33
ਆਇਤਾਂ
ਯਸਾ 5:2ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ।
ਮੱਤੀ 21:33ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ।
- ਯਿਸੂ: ਬੁਰਜ ਬਣਾਉਣ ਤੋਂ ਪਹਿਲਾਂ ਖ਼ਰਚ ਦਾ ਹਿਸਾਬ ਲਾਓਲੂਕਾ 14:28–30
ਆਇਤਾਂ
ਲੂਕਾ 14:28–30ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ? ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਦ ਉਸ ਨੇ ਨੀਂਹ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸਦਾ ਮਜ਼ਾਕ ਉਡਾਉਣ ਕਿ ਇਸ ਆਦਮੀ ਨੇ ਸ਼ੁਰੂ ਤਾਂ ਕੀਤਾ ਪਰ ਪੂਰਾ ਨਾ ਕਰ ਸਕਿਆ!
- ਇੱਕ ਪਹਿਰੇਦਾਰ: ਮੈਂ ਦਿਨੋਂ-ਦਿਨ ਪਹਿਰੇ ਦੇ ਬੁਰਜ ਉੱਤੇ ਖੜ੍ਹਾ ਰਹਿੰਦਾ ਹਾਂਯਸਾ 21:8
ਆਇਤਾਂ
ਯਸਾ 21:8ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।
- ਸਰੇਸ਼ਟ ਗੀਤ: ਤੇਰੀ ਗਰਦਨ ਦਾਊਦ ਦੇ ਬੁਰਜ ਵਾਂਗੂੰ ਹੈਸਰੇਸ਼ਟ 4:4, ਸਰੇਸ਼ਟ 7:4
ਆਇਤਾਂ
ਸਰੇਸ਼ਟ 4:4ਤੇਰੀ ਗਰਦਨ ਦਾਊਦ ਦੇ ਬੁਰਜ ਵਾਂਗੂੰ ਹੈ, ਜਿਹੜਾ ਸ਼ਸਤਰ-ਖ਼ਾਨੇ ਲਈ ਬਣਾਇਆ ਗਿਆ ਹੈ, ਜਿਸ ਦੇ ਉੱਤੇ ਹਜ਼ਾਰ ਢਾਲਾਂ ਲਟਕਾਈਆਂ ਹੋਈਆਂ ਹਨ, ਉਹ ਸਾਰੀਆਂ ਸੂਰਮਿਆਂ ਦੀਆਂ ਢਾਲਾਂ ਹਨ।
ਸਰੇਸ਼ਟ 7:4ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ। ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ