Bible Explorer ਐਪ ਲਓ

ਪੜਚੋਲ › ਵਿਸ਼ੇ › ਵਪਾਰ ਅਤੇ ਵਪਾਰੀ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਵਪਾਰ ਅਤੇ ਵਪਾਰੀ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 37 ਹਿੱਸੇ, ਸਤਰ-ਦਰ-ਸਤਰ।

  • ਅਬਰਾਹਾਮ ਚਾਂਦੀ ਤੋਲਦਾ ਹੈ, ਸਿੱਕੇ “ਜੋ ਵਪਾਰੀਆਂ ਵਿੱਚ ਚਲਦੇ ਸਨ”ਉਤ 23:16
    ਆਇਤਾਂ
    ਉਤ 23:16ਅਬਰਾਹਾਮ ਨੇ ਅਫ਼ਰੋਨ ਦੀ ਗੱਲ ਮੰਨ ਲਈ ਅਤੇ ਅਬਰਾਹਾਮ ਨੇ ਚਾਂਦੀ ਦੇ ਚਾਰ ਸੌ ਸਿੱਕੇ ਜੋ ਵਪਾਰੀਆਂ ਵਿੱਚ ਚਲਦੇ ਸਨ, ਜਿਹੜਾ ਉਹ ਨੇ ਹਿੱਤੀਆਂ ਦੇ ਸੁਣਦੇ ਹੋਏ ਬੋਲਿਆ ਸੀ, ਅਫ਼ਰੋਨ ਲਈ ਤੋਲ ਦਿੱਤਾ।
  • ਇਸਮਾਏਲੀਆਂ ਦਾ ਕਾਫ਼ਲਾ ਸੁਗੰਧੀਆਂ, ਬਲਸਾਨ ਅਤੇ ਗੰਧਰਸ ਮਿਸਰ ਨੂੰ ਲੈ ਜਾਂਦਾ ਹੈਉਤ 37:25
    ਆਇਤਾਂ
    ਉਤ 37:25ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁੱਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ।
  • ਯੂਸੁਫ਼ ਵਪਾਰੀਆਂ ਨੂੰ ਚਾਂਦੀ ਦੇ ਵੀਹ ਸ਼ਕਲ ਵਿੱਚ ਵੇਚਿਆ ਜਾਂਦਾ ਹੈਉਤ 37:28, ਉਤ 37:36
    ਆਇਤਾਂ
    ਉਤ 37:28ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ।
    ਉਤ 37:36ਅਤੇ ਉਨ੍ਹਾਂ ਮਿਦਯਾਨੀਆਂ ਨੇ ਯੂਸੁਫ਼ ਨੂੰ ਮਿਸਰ ਵਿੱਚ ਪੋਟੀਫ਼ਰ ਕੋਲ ਵੇਚ ਦਿੱਤਾ, ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ।
  • ਹੀਰਾਮ ਦਿਆਰ ਅਤੇ ਸਰੂ ਭੇਜਦਾ ਹੈ; ਸੁਲੇਮਾਨ ਕਣਕ ਅਤੇ ਜ਼ੈਤੂਨ ਦੇ ਤੇਲ ਨਾਲ ਮੁੱਲ ਦਿੰਦਾ ਹੈ1 ਰਾਜਾ 5:8–11, 2 ਇਤ 2:15
    ਆਇਤਾਂ
    1 ਰਾਜਾ 5:8–11ਹੀਰਾਮ ਨੇ ਸੁਲੇਮਾਨ ਨੂੰ ਸੁਨੇਹਾ ਭੇਜਿਆ ਕਿ ਜੋ ਤੂੰ ਸੁਨੇਹਾ ਭੇਜਿਆ ਉਹ ਮੈਂ ਸੁਣਿਆ। ਮੈਂ ਤੇਰੀ ਸਾਰੀ ਇੱਛਾ ਦੇ ਅਨੁਸਾਰ ਦਿਆਰ ਦੀ ਲੱਕੜੀ ਅਤੇ ਚੀਲ ਦੀ ਲੱਕੜ ਲਈ ਕਰਾਂਗਾ। ਮੇਰੇ ਕਾਮੇ ਉਨ੍ਹਾਂ ਨੂੰ ਲਬਾਨੋਨ ਤੋਂ ਸਮੁੰਦਰ ਤੱਕ ਲਾਹੁਣਗੇ ਅਤੇ ਮੈਂ ਉਨ੍ਹਾਂ ਦਾ ਬੇੜਾ ਬੰਨਵਾ ਕੇ ਸਮੁੰਦਰ ਦੇ ਰਾਹੀਂ ਉਸ ਥਾਂ ਜਿਹੜਾ ਤੂੰ ਠਹਿਰਾਵੇਂ ਪਹੁੰਚਾ ਦੇਵਾਂਗਾ ਅਤੇ ਉੱਥੇ ਉਨ੍ਹਾਂ ਨੂੰ ਖੋਲ੍ਹ ਕੇ ਸੁੱਟਵਾ ਦਿਆਂਗਾ, ਤਾਂ ਜੋ ਤੈਨੂੰ ਮਿਲ ਜਾਣ ਅਤੇ ਤੂੰ ਮੇਰੇ ਘਰਾਣੇ ਨੂੰ ਰੋਟੀ ਦੇ ਕੇ ਮੇਰੀ ਇੱਛਿਆ ਨੂੰ ਪੂਰਾ ਕਰੀਂ। ਤਦ ਹੀਰਾਮ ਨੇ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਸੁਲੇਮਾਨ ਨੂੰ ਉਸ ਦੀ ਸਾਰੀ ਇੱਛਿਆ ਅਨੁਸਾਰ ਦਿੱਤੀ। ਸੁਲੇਮਾਨ ਇੱਕ ਲੱਖ ਪੰਜਾਹ ਹਜ਼ਾਰ ਮਣ ਕਣਕ ਅਤੇ ਚਾਰ ਹਜ਼ਾਰ ਲੀਟਰ ਕੁਟਵਾਂ ਤੇਲ ਹੀਰਾਮ ਨੂੰ ਉਸ ਦੇ ਘਰਾਣੇ ਦੇ ਖਾਣ ਲਈ ਹਰ ਸਾਲ ਦਿੰਦਾ ਸੀ।
    2 ਇਤ 2:15ਸੋ ਹੁਣ ਕਣਕ ਤੇ ਜੌਂ ਤੇ ਤੇਲ ਤੇ ਦਾਖ ਮਧ ਜਿਸ ਦਾ ਵੇਰਵਾ ਮੇਰੇ ਸੁਆਮੀ ਨੇ ਪਾਇਆ ਹੈ ਉਹ ਆਪਣੇ ਦਾਸਾਂ ਨੂੰ ਭੇਜ ਦੇਵੇ
  • ਸੁਲੇਮਾਨ ਦਾ ਬੇੜਾ ਓਫੀਰ ਤੋਂ 420 ਤੋੜੇ ਸੋਨਾ ਲਿਆਉਂਦਾ ਹੈ1 ਰਾਜਾ 9:26–28
    ਆਇਤਾਂ
    1 ਰਾਜਾ 9:26–28ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜਾ ਅਸਯੋਨ-ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਢੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ। ਅਤੇ ਹੀਰਾਮ ਨੇ ਜਹਾਜ਼ ਵਿੱਚ ਆਪਣੇ ਸੇਵਕ ਜੋ ਸਮੁੰਦਰ ਤੋਂ ਵਾਕਫ਼ ਮਲਾਹ ਸਨ ਸੁਲੇਮਾਨ ਦੇ ਸੇਵਕਾਂ ਨਾਲ ਭੇਜੇ। ਉਹ ਓਫੀਰ ਵਿੱਚ ਆਏ ਅਤੇ ਉੱਥੋਂ ਚੌਦਾਂ ਹਜ਼ਾਰ ਕਿੱਲੋ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਕੋਲ ਆਏ।
  • ਸੁਲੇਮਾਨ ਨੂੰ ਸੌਦਾਗਰਾਂ ਅਤੇ ਵਪਾਰੀਆਂ ਤੋਂ ਆਮਦਨ ਹੁੰਦੀ ਹੈ1 ਰਾਜਾ 10:15, 2 ਇਤ 9:14
    ਆਇਤਾਂ
    1 ਰਾਜਾ 10:15ਉਸ ਤੋਂ ਬਿਨਾਂ ਹੋਰ ਵੀ ਜਿਹੜਾ ਵਪਾਰੀਆਂ ਕੋਲੋਂ ਤੇ ਸੌਦਾਗਰਾਂ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ।
    2 ਇਤ 9:14ਇਹ ਉਸ ਤੋਂ ਅੱਡ ਸੀ ਜੋ ਵਪਾਰੀ ਤੇ ਸੌਦਾਗਰ ਲਿਆਉਂਦੇ ਸਨ ਨਾਲੇ ਅਰਬ ਦੇ ਸਾਰੇ ਰਾਜੇ ਅਤੇ ਦੇਸ ਦੇ ਹਾਕਮ ਸੁਲੇਮਾਨ ਦੇ ਕੋਲ ਸੋਨਾ ਅਤੇ ਚਾਂਦੀ ਲਿਆਉਂਦੇ ਸਨ
  • ਨਾਓਮੀ ਅਲੀਮਲਕ ਦੀ ਜ਼ਮੀਨ ਵੇਚਦੀ ਹੈਰੂਥ 4:3
    ਆਇਤਾਂ
    ਰੂਥ 4:3ਤਦ ਉਹ ਨੇ ਉਸ ਛੁਡਾਉਣ ਵਾਲੇ ਨੂੰ ਕਿਹਾ, “ਨਾਓਮੀ ਜਿਹੜੀ ਮੋਆਬ ਦੇ ਦੇਸ ਤੋਂ ਮੁੜ ਆਈ ਹੈ, ਉਹ ਜ਼ਮੀਨ ਦਾ ਇੱਕ ਹਿੱਸਾ ਵੇਚਣਾ ਚਾਹੁੰਦੀ ਹੈ ਜੋ ਸਾਡੇ ਭਰਾ ਅਲੀਮਲਕ ਦਾ ਸੀ।
  • ਸੁਨਿਆਰੇ ਅਤੇ ਵਪਾਰੀ ਯਰੂਸ਼ਲਮ ਦੀ ਕੰਧ ਦੇ ਇੱਕ ਹਿੱਸੇ ਦੀ ਮੁਰੰਮਤ ਕਰਦੇ ਹਨਨਹ 3:32
    ਆਇਤਾਂ
    ਨਹ 3:32ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੋਂ ਲੈ ਕੇ ਭੇਡ-ਫਾਟਕ ਤੱਕ ਸੁਨਿਆਰਿਆਂ ਅਤੇ ਵਪਾਰੀਆਂ ਨੇ ਮੁਰੰਮਤ ਕੀਤੀ।
  • ਸੂਰ ਦੇ ਲੋਕ ਸਬਤ ਦੇ ਦਿਨ ਯਰੂਸ਼ਲਮ ਵਿੱਚ ਮੱਛੀ ਵੇਚਦੇ ਹਨਨਹ 13:16
    ਆਇਤਾਂ
    ਨਹ 13:16ਉੱਥੇ ਸੂਰ ਦੇ ਲੋਕ ਵੀ ਵੱਸਦੇ ਸਨ, ਜਿਹੜੇ ਮੱਛੀ ਅਤੇ ਨਾਨਾ ਪ੍ਰਕਾਰ ਦਾ ਸੌਦਾ, ਸਬਤ ਦੇ ਦਿਨ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਲਿਆ ਕੇ ਵੇਚਦੇ ਸਨ।
  • ਨਹਮਯਾਹ ਫਾਟਕ ਬੰਦ ਕਰਵਾਉਂਦਾ ਹੈ; ਵਪਾਰੀ ਸ਼ਹਿਰ ਦੇ ਬਾਹਰ ਡੇਰਾ ਲਾਉਂਦੇ ਹਨਨਹ 13:19–20
    ਆਇਤਾਂ
    ਨਹ 13:19–20ਇਸ ਲਈ ਸਬਤ ਦੇ ਦਿਨ ਤੋਂ ਪਹਿਲਾ ਜਦ ਹਨ੍ਹੇਰਾ ਹੋਣ ਲੱਗਿਆ ਤਾਂ ਮੈਂ ਹੁਕਮ ਦਿੱਤਾ ਕਿ ਯਰੂਸ਼ਲਮ ਦੇ ਫਾਟਕ ਬੰਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਇਹ ਹੁਕਮ ਵੀ ਦਿੱਤਾ ਕਿ ਜਦ ਤੱਕ ਸਬਤ ਦਾ ਦਿਨ ਪੂਰਾ ਨਾ ਹੋ ਜਾਵੇ, ਫਾਟਕ ਨਾ ਖੋਲ੍ਹੇ ਜਾਣ ਅਤੇ ਮੈਂ ਆਪਣੇ ਜੁਆਨਾਂ ਵਿੱਚੋਂ ਕੁਝ ਨੂੰ ਫਾਟਕਾਂ ਉੱਤੇ ਖੜ੍ਹਾ ਕੀਤਾ ਤਾਂ ਜੋ ਸਬਤ ਦੇ ਦਿਨ ਕੋਈ ਅੰਦਰ ਨਾ ਆਵੇ। ਸੋ ਵਪਾਰੀ ਅਤੇ ਨਾਨਾ ਪ੍ਰਕਾਰ ਦਾ ਸੌਦਾ ਵੇਚਣ ਵਾਲੇ ਯਰੂਸ਼ਲਮ ਦੇ ਬਾਹਰ ਇੱਕ ਦੋ ਵਾਰ ਠਹਿਰੇ।
  • ਗੁਣਵੰਤੀ ਪਤਨੀ ਖੇਤ ਮੁੱਲ ਲੈਂਦੀ ਹੈ ਅਤੇ ਮਲਮਲ ਦੇ ਕੱਪੜੇ ਵੇਚਦੀ ਹੈਕਹਾ 31:16, ਕਹਾ 31:24
    ਆਇਤਾਂ
    ਕਹਾ 31:16ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
    ਕਹਾ 31:24ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
  • ਪੌਲੁਸ ਦਾ ਜਹਾਜ਼ ਸੂਰ ਵਿੱਚ ਆਪਣਾ ਮਾਲ ਉਤਾਰਦਾ ਹੈਰਸੂਲਾਂ 21:2–3
    ਆਇਤਾਂ
    ਰਸੂਲਾਂ 21:2–3ਅਤੇ ਇੱਕ ਜਹਾਜ਼ ਫ਼ੈਨੀਕੇ ਨੂੰ ਜਾਣ ਵਾਲਾ ਵੇਖ ਕੇ ਅਸੀਂ ਉਸ ਉੱਤੇ ਸਵਾਰ ਹੋਏ ਅਤੇ ਤੁਰ ਪਏ। ਜਦੋਂ ਕੁਪਰੁਸ ਵਿਖਾਈ ਦਿੱਤਾ ਤਾਂ ਉਹ ਨੂੰ ਖੱਬੇ ਹੱਥ ਛੱਡ ਕੇ ਸੀਰੀਯਾ ਨੂੰ ਚੱਲੇ ਅਤੇ ਸੂਰ ਵਿੱਚ ਜਾ ਉੱਤਰੇ, ਕਿਉਂ ਜੋ ਉੱਥੇ ਜਹਾਜ਼ ਦਾ ਮਾਲ ਉਤਾਰਨਾ ਸੀ।
  • ਲੁਦਿਯਾ, ਥੂਆਤੀਰੇ ਦੀ ਬੈਂਗਣੀ ਕੱਪੜੇ ਵੇਚਣ ਵਾਲੀਰਸੂਲਾਂ 16:14
    ਆਇਤਾਂ
    ਰਸੂਲਾਂ 16:14ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।
  • ਹੈਕਲ ਦੇ ਵਿਹੜਿਆਂ ਵਿੱਚ ਸਰਾਫ਼ ਅਤੇ ਕਬੂਤਰ ਵੇਚਣ ਵਾਲੇਯੂਹ 2:14
    ਆਇਤਾਂ
    ਯੂਹ 2:14ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
  • ਵਪਾਰੀ ਇੱਕ ਕੀਮਤੀ ਮੋਤੀ ਲਈ ਆਪਣਾ ਸਭ ਕੁਝ ਵੇਚ ਦਿੰਦਾ ਹੈ (ਇੱਕ ਦ੍ਰਿਸ਼ਟਾਂਤ)ਮੱਤੀ 13:45–46
    ਆਇਤਾਂ
    ਮੱਤੀ 13:45–46ਫੇਰ ਸਵਰਗ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ। ਜਦੋਂ ਉਸ ਨੂੰ ਇੱਕ ਮੋਤੀ ਬਹੁਤ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸ ਨੂੰ ਖਰੀਦ ਲਿਆ।
  • ਦਾਸਾਂ ਨੂੰ ਵਪਾਰ ਕਰਨ ਲਈ ਪੈਸੇ ਦਿੱਤੇ ਜਾਂਦੇ ਹਨ (ਇੱਕ ਦ੍ਰਿਸ਼ਟਾਂਤ)ਲੂਕਾ 19:13, ਮੱਤੀ 25:16
    ਆਇਤਾਂ
    ਲੂਕਾ 19:13ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ।
    ਮੱਤੀ 25:16ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾ ਕੇ ਉਨ੍ਹਾਂ ਨਾਲ ਬਣਜ ਵਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ।
  • “ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ” … “ਵਪਾਰ ਕਰਕੇ ਕੁਝ ਲਾਭ ਕਮਾਵਾਂਗੇ”ਯਾਕੂ 4:13
    ਆਇਤਾਂ
    ਯਾਕੂ 4:13ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉੱਥੇ ਇੱਕ ਸਾਲ ਬਿਤਾਵਾਂਗੇ ਅਤੇ ਵਪਾਰ ਕਰਕੇ ਕੁਝ ਲਾਭ ਕਮਾਵਾਂਗੇ।

ਸੂਰ ਨਾਲ ਵਪਾਰ (ਹਿਜ਼ਕੀਏਲ 27)

  • ਤਰਸ਼ੀਸ਼: ਚਾਂਦੀ, ਲੋਹਾ, ਟੀਨ ਅਤੇ ਸਿੱਕਾਹਿਜ਼ 27:12
    ਆਇਤਾਂ
    ਹਿਜ਼ 27:12ਤਰਸ਼ੀਸ਼ ਨੇ ਹਰ ਪ੍ਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਉਹ ਚਾਂਦੀ, ਲੋਹਾ, ਟੀਨ ਅਤੇ ਸਿੱਕਾ ਲਿਆ ਕੇ ਤੇਰੇ ਸੌਦੇ ਦੇ ਬਦਲੇ ਵਿੱਚ ਵੇਚਦੇ ਸਨ।
  • ਯਾਵਾਨ, ਤੂਬਲ ਅਤੇ ਮੇਸ਼ੇਕ: ਗ਼ੁਲਾਮ ਅਤੇ ਪਿੱਤਲ ਦੇ ਭਾਂਡੇਹਿਜ਼ 27:13
    ਆਇਤਾਂ
    ਹਿਜ਼ 27:13ਯਾਵਾਨ, ਤੂਬਲ ਅਤੇ ਮੇਸ਼ੇਕ, ਉਹ ਤੇਰੇ ਵਪਾਰੀ ਸਨ। ਉਹ ਤੇਰੇ ਸੌਦੇ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ।
  • ਬੈਤ ਤੋਗਰਮਾਹ: ਘੋੜੇ, ਜੰਗੀ ਘੋੜੇ ਅਤੇ ਖੱਚਰਾਂਹਿਜ਼ 27:14
    ਆਇਤਾਂ
    ਹਿਜ਼ 27:14ਬੈਤ ਤੋਗਰਮਾਹ ਦੇ ਘਰਾਣੇ ਨੇ ਤੇਰੀ ਮੰਡੀ ਵਿੱਚ ਘੋੜਿਆਂ, ਸਵਾਰੀ ਦੇ ਘੋੜਿਆਂ ਤੇ ਖੱਚਰਾਂ ਦਾ ਵਪਾਰ ਕੀਤਾ।
  • ਦਦਾਨ: ਕਾਠੀ ਦੇ ਕੱਪੜੇ; ਟਾਪੂ: ਹਾਥੀ ਦੰਦ ਅਤੇ ਆਬਨੂਸਹਿਜ਼ 27:15, ਹਿਜ਼ 27:20
    ਆਇਤਾਂ
    ਹਿਜ਼ 27:15ਦਦਾਨੀ ਤੇਰੇ ਵਪਾਰੀ ਸਨ, ਬਹੁਤ ਸਾਰੇ ਟਾਪੂ ਵਪਾਰ ਦੇ ਲਈ ਤੇਰੇ ਹੱਥ ਵਿੱਚ ਸਨ। ਉਹ ਹਾਥੀ ਦੰਦ ਅਤੇ ਆਬਨੂਸ ਤੇਰੇ ਕੋਲ ਵਟਾਉਣ ਲਈ ਲਿਆਉਂਦੇ ਸਨ।
    ਹਿਜ਼ 27:20ਦਦਾਨ ਤੇਰਾ ਵਪਾਰੀ ਸੀ ਜੋ ਸਵਾਰੀ ਦੇ ਚਾਰ-ਜਾਮੇ ਤੇਰੇ ਹੱਥ ਵੇਚਦਾ ਸੀ।
  • ਅਰਾਮ: ਫ਼ਿਰੋਜ਼ਾ, ਬੈਂਗਣੀ ਕੱਪੜਾ, ਕਸੀਦਾ, ਮਹੀਨ ਕਤਾਨ, ਮੂੰਗਾ ਅਤੇ ਲਾਲਹਿਜ਼ 27:16
    ਆਇਤਾਂ
    ਹਿਜ਼ 27:16ਤੇਰੇ ਵਿੱਚ ਕਾਰੀਗਰੀ ਬਹੁਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਪੰਨੇ ਅਤੇ ਬੈਂਗਣੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।
  • ਯਹੂਦਾਹ ਅਤੇ ਇਸਰਾਏਲ: ਕਣਕ, ਸ਼ਹਿਦ, ਤੇਲ ਅਤੇ ਬਲਸਾਨਹਿਜ਼ 27:17
    ਆਇਤਾਂ
    ਹਿਜ਼ 27:17ਯਹੂਦਾਹ ਅਤੇ ਇਸਰਾਏਲ ਦਾ ਦੇਸ ਉਹ ਤੇਰੇ ਵਪਾਰੀ ਸਨ, ਉਹ ਮਿੰਨੀਥ ਅਤੇ ਪਨਗ ਦੀ ਕਣਕ, ਸ਼ਹਿਦ, ਤੇਲ ਅਤੇ ਬਲਸਾਨ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।
  • ਦੰਮਿਸ਼ਕ: ਹਲਬੋਨ ਦੀ ਮਧ ਅਤੇ ਉੱਨਹਿਜ਼ 27:18
    ਆਇਤਾਂ
    ਹਿਜ਼ 27:18ਦੰਮਿਸ਼ਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪ੍ਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈਅ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ।
  • ਅਰਬ ਅਤੇ ਕੇਦਾਰ: ਲੇਲੇ, ਛੱਤੇ ਅਤੇ ਬੱਕਰੀਆਂਹਿਜ਼ 27:21
    ਆਇਤਾਂ
    ਹਿਜ਼ 27:21ਅਰਬ ਅਤੇ ਕੇਦਾਰ ਦੇ ਸਾਰੇ ਪ੍ਰਧਾਨ ਵਪਾਰ ਲਈ ਤੇਰੇ ਹੱਥ ਵਿੱਚ ਸਨ। ਉਹ ਪਹਿਲੌਠੇ ਲੇਲੇ, ਛੱਤਰੇ ਅਤੇ ਬੱਕਰੇ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।
  • ਸ਼ਬਾ ਅਤੇ ਰਾਮਾਹ: ਸੁਗੰਧੀਆਂ, ਕੀਮਤੀ ਪੱਥਰ ਅਤੇ ਸੋਨਾਹਿਜ਼ 27:22
    ਆਇਤਾਂ
    ਹਿਜ਼ 27:22ਸ਼ਬਾ ਅਤੇ ਰਾਮਾਹ ਦੇ ਵਪਾਰੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਹਰ ਪ੍ਰਕਾਰ ਦੇ ਵਧੀਆ ਮਸਾਲੇ ਅਤੇ ਹਰ ਪ੍ਰਕਾਰ ਦੇ ਵੱਡਮੁੱਲੇ ਪੱਥਰ ਅਤੇ ਸੋਨਾ ਤੇਰੇ ਸੌਦੇ ਦੇ ਲਈ ਦਿੰਦੇ ਸਨ।

ਬਿਵਸਥਾ ਵਿੱਚ

  • ਖਰੇ ਤੱਕੜੀ, ਵੱਟੇ ਅਤੇ ਮਾਪਲੇਵੀ 19:35–36, ਬਿਵ 25:13–15
    ਆਇਤਾਂ
    ਲੇਵੀ 19:35–36ਤੁਸੀਂ ਨਿਆਂ ਕਰਨ ਵਿੱਚ, ਨਾਪਣ ਵਿੱਚ, ਤੋਲਣ ਵਿੱਚ ਜਾਂ ਮਿਣਨ ਵਿੱਚ ਧੋਖਾ ਨਾ ਕਰਨਾ। ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਹਾਂ।
    ਬਿਵ 25:13–15“ਤੇਰੇ ਥੈਲੇ ਵਿੱਚ ਦੋ ਪ੍ਰਕਾਰ ਦੇ ਵੱਟੇ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ। ਤੇਰੇ ਘਰ ਵਿੱਚ ਦੋ ਪ੍ਰਕਾਰ ਦੇ ਨਾਪ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ। ਤੇਰੇ ਵੱਟੇ ਅਤੇ ਤੇਰਾ ਨਾਪ ਪੂਰਾ-ਪੂਰਾ ਅਤੇ ਠੀਕ-ਠੀਕ ਹੋਵੇ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੇਰੀ ਉਮਰ ਲੰਮੀ ਹੋਵੇ।
  • ਖਰੀਦਣ ਅਤੇ ਵੇਚਣ ਵਾਲਾ ਇੱਕ ਦੂਜੇ ਨਾਲ ਧੋਖਾ ਨਾ ਕਰਨਲੇਵੀ 25:14
    ਆਇਤਾਂ
    ਲੇਵੀ 25:14ਜੇਕਰ ਤੂੰ ਆਪਣੇ ਗੁਆਂਢੀ ਨੂੰ ਕੁਝ ਵੇਚੇ ਜਾਂ ਆਪਣੇ ਗੁਆਂਢੀ ਦੇ ਹੱਥੋਂ ਕੁਝ ਮੁੱਲ ਲਵੇ ਤਾਂ ਤੁਸੀਂ ਇੱਕ ਦੂਜੇ ਨਾਲ ਅਣਉਚਿਤ ਵਿਵਹਾਰ ਨਾ ਕਰਨਾ।

ਕਹਾਵਤਾਂ

  • ਗਾਹਕ ਆਖਦਾ ਹੈ “ਰੱਦੀ, ਰੱਦੀ!”, ਫਿਰ ਜਾਂਦਾ ਹੋਇਆ ਸ਼ੇਖੀ ਮਾਰਦਾ ਹੈਕਹਾ 20:14
    ਆਇਤਾਂ
    ਕਹਾ 20:14ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
  • ਵਪਾਰੀ ਜੋ ਅੰਨ ਵੇਚਣ ਲਈ ਸਬਤ ਮੁੱਕਣ ਦੀ ਉਡੀਕ ਕਰਦੇ ਹਨਆਮੋ 8:5
    ਆਇਤਾਂ
    ਆਮੋ 8:5ਤੁਸੀਂ ਕਹਿੰਦੇ ਹੋ, “ਅਮੱਸਿਆ ਕਦੋਂ ਬੀਤੇਗੀ, ਤਾਂ ਜੋ ਅਸੀਂ ਅੰਨ ਵੇਚੀਏ? ਅਤੇ ਸਬਤ ਕਦੋਂ ਖ਼ਤਮ ਹੋਵੇਗਾ ਤਾਂ ਜੋ ਅਸੀਂ ਕਣਕ ਦੇ ਖੱਤੇ ਖੋਲ੍ਹੀਏ ਕਿ ਅਸੀਂ ਏਫਾਹ ਨੂੰ ਛੋਟਾ ਅਤੇ ਸ਼ਕੇਲ ਨੂੰ ਵੱਡਾ ਬਣਾਈਏ ਅਤੇ ਛਲ ਨਾਲ ਡੰਡੀ ਮਾਰੀਏ,

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ